ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  22 minutes ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 1 hour ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 1 hour ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 1 hour ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਜਲੰਧਰ

ਤੇਜ਼ੀ ਨਾਲ ਅੱਗ ਬੁਝਾਉਣ ਵਾਲੀਆਂ ਫਾਇਰ ਬਿ੍ਗੇਡ ਨੂੰ ਮਿਲੀਆਂ ਚਾਰ ਨਵੀਆਂ ਗੱਡੀਆਂ

ਜਲੰਧਰ, 23 ਸਤੰਬਰ (ਸ਼ਿਵ)-ਸ਼ਹਿਰ ਵਿਚ ਲੱਗੀ ਅੱਗ ਨੂੰ ਤੇਜ਼ੀ ਨਾਲ ਬੁਝਾਉਣ, ਰੈਸਕਿਊ ਕਰਨ ਵਾਲੀਆਂ ਫਾਇਰ ਬਿ੍ਗੇਡ ਨੂੰ ਸਮਾਰਟ ਸਿਟੀ ਵਿਚ ਚਾਰ ਨਵੀਆਂ ਗੱਡੀਆਂ ਮਿਲ ਗਈਆਂ ਹਨ ਜਿਨ੍ਹਾਂ ਵਿਚ 12000 ਲੀਟਰ ਪਾਣੀ ਦੇ ਟੈਂਕ ਦੀ ਸਮਰੱਥਾ ਵਾਲੀ ਦੋ ਉਹ ਗੱਡੀਆਂ ਵੀ ਦਿੱਤੀਆਂ ਗਈਆਂ ਹਨ ਜਿਸ ਨਾਲ ਅੱਗ ਬੁਝਾਉਣ ਲਈ ਪਾਣੀ ਲੈਣ ਲਈ ਵਾਰ-ਵਾਰ ਨਹੀਂ ਜਾਣਾ ਪਏਗਾ | ਕਈ ਸਾਲਾਂ ਬਾਅਦ ਫਾਇਰ ਬਿ੍ਗੇਡ ਸੇਵਾ ਨੂੰ ਸਮਾਰਟ ਸਿਟੀ ਕੰਪਨੀ ਵੱਲੋਂ 4.22 ਕਰੋੜ ਦੀ ਲਾਗਤ ਨਾਲ ਇਹ ਆਧੁਨਿਕ ਉਪਕਰਨਾਂ ਨਾਲ ਲੈਸ ਗੱਡੀਆਂ ਦਿੱਤੀਆਂ ਹਨ | ਫਾਇਰ ਬਿ੍ਗੇਡ ਨੂੰ ਜਿਹੜੀਆਂ ਗੱਡੀਆਂ ਸੌਂਪੀਆਂ ਗਈਆਂ ਹਨ, ਉਨਾਂ ਵਿਚ ਮਿੰਨੀ ਫਾਇਰ ਟੈਂਡਰ ਸ਼ਾਮਿਲ ਹੈ ਜਿਹੜੀ ਕਿ ਤੰਗ ਗਲੀ ਵਿਚ ਜਾ ਕੇ ਅੱਗ ਬੁਝਾਉਣ ਦਾ ਕੰਮ ਕਰ ਸਕਦੀ ਹੈ | ਇਸ ਤੋਂ ਇਲਾਵਾ 12000-12000 ਲੀਟਰ ਪਾਣੀ ਦੀ ਸਮਰੱਥਾ ਵਾਲੀਆਂ ਦੋ ਗੱਡੀਆਂ ਵਾਟਰ ਵਰਾਊਜ ਗੱਡੀਆਂ ਮਿਲੀਆਂ ਹਨ | ਇਸ ਵਿਚ ਅੱਗ ਬੁਝਾਉਣ ਲਈ ਪੰਪ ਵੀ ਲੱਗਾ ਹੋਇਆ ਹੈ | ਫਾਇਰ ਬਿ੍ਗੇਡ ਵਿਭਾਗ ਨੂੰ ਇਹ ਗੱਡੀਆਂ ਪਹਿਲੀ ਵਾਰ ਮਿਲੀਆਂ ਹਨ ਜਦਕਿ ਪਹਿਲਾਂ ਪਾਣੀ ਦੀ ਸਮਰੱਥਾ ਘੱਟ ਰੱਖਣ ਵਾਲੀਆਂ ਗੱਡੀਆਂ ਕਰਕੇ ਵਾਰ-ਵਾਰ ਪਾਣੀ ਲੈਣ ਲਈ ਜਾਣਾ ਪੈਂਦਾ ਸੀ | ਇਸ ਤੋਂ ਇਲਾਵਾ ਐਡਵਾਂਸ ਰੈਸਕਿਊ ਟੈਂਡਰ ਵੀ ਗੱਡੀ ਫਾਇਰ ਬਿ੍ਗੇਡ ਨੂੰ ਮਿਲੀ ਹੈ | ਇਸ ਗੱਡੀ ਵਿਚ ਕਈ ਤਰਾਂ ਦਾ ਆਧੁਨਿਕ ਉਪਕਰਨ, ਟੂਲ ਕਿਟ ਮੌਜੂਦ ਹੈ | ਕਿਸੇ ਇਮਾਰਤ ਵਿਚ ਫਸੇ ਲੋਕਾਂ ਨੂੰ ਇਸ ਮਸ਼ੀਨ ਵਿਚ ਲੱਗੇ ਉਪਕਰਨਾਂ ਨਾਲ ਕੱਢਿਆ ਜਾ ਸਕਦਾ ਹੈ | ਇਸ ਵਿਚ ਫਾਇਰ ਸੂਟ ਤੇ ਹੋਰ ਸਮਾਨ ਵੀ ਮੌਜੂਦ ਹੈ |

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਜ਼ਿਲ੍ਹੇ 'ਚ ਹੋਣ ਵਾਲੀਆਂ ਗਤੀਵਿਧੀਆਂ 'ਚ ਸ਼ਾਮਿਲ ਹੋਣ ਦੀ ਅਪੀਲ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮÏਕੇ 28 ਸਤੰਬਰ ਨੂੰ ਜ਼ਿਲ੍ਹੇ ਭਰ 'ਚ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਮਸਟਰੋਲ ਮੁਲਾਜ਼ਮਾਂ ਵਲੋਂ ਤਨਖ਼ਾਹ ਜਾਰੀ ਕਰਨ ਦੀ ਮੰਗ

ਜਲੰਧਰ, 23 ਸਤੰਬਰ (ਸ਼ਿਵ)-ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਜਲੰਧਰ ਵਲੋਂ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਸੰਜੀਵ ਕÏਾਡਲ ਦੀ ਪ੍ਰਧਾਨਗੀ ਹੇਠ ਸਹਾਇਕ ਕਮਿਸ਼ਨਰ ਜਲੰਧਰ ਪੰਕਜ ਕੁਮਾਰ ਨੂੰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਸੰਜੀਵ ...

ਪੂਰੀ ਖ਼ਬਰ »

ਸਰਵਰ ਖ਼ਰਾਬ ਹੋਣ ਕਰਕੇ ਨਹੀਂ ਹੋ ਸਕਿਆ ਰਜਿਸਟਰੀਆਂ ਦਾ ਕੰਮ

ਜਲੰਧਰ, 23 ਸਤੰਬਰ (ਚੰਦੀਪ ਭੱਲਾ)-ਅੱਜ ਸਵੇਰੇ ਤੋਂ ਹੀ ਮੇਨ ਸਰਵਰ ਖ਼ਰਾਬ ਹੋਣ ਕਰਕੇ ਤਹਿਸੀਲ ਕੰਪਲੈਕਸ ਵਿਖੇ ਦਿਨ ਭਰ ਰਜਿਸਟਰੀਆਂ ਦਾ ਕੋਈ ਵੀ ਕੰਮ ਨਹੀਂ ਹੋ ਸਕਿਆ ਜਿਸ ਕਰਕੇ ਲੋਕਾਂ ਨੂੰ ਅੱਜ ਕਾਫੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਰਜਿਸਟਰੀਆਂ ਲਈ ਆਏ ਲੋਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵੈਨਾਂ ਰਵਾਨਾ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਤੋਂ ਤਿੰਨ ਜਾਗਰੂਕਤਾ ...

ਪੂਰੀ ਖ਼ਬਰ »

ਕੂੜਾ ਸੰਭਾਲ ਪ੍ਰਾਜੈਕਟ ਸ਼ੁਰੂ ਕਰਨ ਲਈ ਨਿਗਮ ਨੇ ਕੰਪਨੀ ਹਵਾਲੇ ਨਹੀਂ ਕੀਤੀ ਮਸ਼ੀਨਰੀ

8 ਕੰਪਨੀ ਅਧਿਕਾਰੀ ਨਿਗਮ ਕੋਲ ਵਾਰ-ਵਾਰ ਕੱਢ ਰਹੇ ਨੇ ਮਸ਼ੀਨਰੀ ਦੇਣ ਦੇ ਤਰਲੇ ਜਲੰਧਰ, 23 ਸਤੰਬਰ (ਸ਼ਿਵ)- ਇਕ ਪਾਸੇ ਤਾਂ ਐਨ. ਜੀ. ਟੀ. ਵਲੋਂ ਪੰਜਾਬ ਸਰਕਾਰ ਨੂੰ ਕੂੜੇ ਦੀ ਸਮੱਸਿਆ ਹੱਲ ਨਾ ਕਰਨ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ 2000 ਕਰੋੜ ਦਾ ਜੁਰਮਾਨਾ ਕੀਤਾ ਹੈ ਤੇ ਦੂਜੇ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਫ਼ੈਸ਼ਨ ਸ਼ੋਅ ਦੌਰਾਨ ਬਿਖੇਰੇ ਜਲਵੇ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਸਪੈਸ਼ਲ ਉਲੰਪਿਕਸ ਭਾਰਤ, ਪੰਜਾਬ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਤੇ ਹੁਨਰ ਨੂੰ ਨਿਖਾਰਨ ਲਈ ਵਿਰਸਾ ਵਿਹਾਰ ਵਿਖੇ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ 70 ਦੇ ਕਰੀਬ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ...

ਪੂਰੀ ਖ਼ਬਰ »

ਵਰਗਲਾਉਣ ਤੇ ਜਬਰ-ਜਨਾਹ ਦੇ ਮਾਮਲੇ 'ਚ ਇਕ ਬਰੀ

ਜਲੰਧਰ, 23 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਜਬਰ ਜਨਾਹ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਦੀਪਕ ਕੁਮਾਰ ਵਾਸੀ ਗਦਈਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਚੌਕ ਦੀ ਮੁਰੰਮਤ ਦਾ ਕੰਮ ਵਿਧਾਇਕ ਰਮਨ ਅਰੋੜਾ ਨੇ ਕਰਵਾਇਆ ਸ਼ੁਰੂ

ਜਲੰਧਰ, 23 ਸਤੰਬਰ (ਸ਼ਿਵ)-ਵਿਧਾਇਕ ਰਮਨ ਅਰੋੜਾ ਦੇ ਯਤਨਾਂ ਸਦਕਾ ਅੱਜ ਸ਼ਹਿਰ ਦੇ ਮੁੱਖ ਭਗਵਾਨ ਵਾਲਮੀਕਿ ਚੌਕ (ਜੋਤੀ ਚੌਕ) ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ | ਬੀਤੀ ਰਾਤ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਚੌਕ ਦੇ ਇਕ ਹਿੱਸੇ ਨੂੰ ਨੁਕਸਾਨ ਪੁੱਜਾ ਸੀ | ਵਾਲਮੀਕੀ ...

ਪੂਰੀ ਖ਼ਬਰ »

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਜਲੰਧਰ ਲੈ ਕੇ ਆਵੇਗੀ ਕਮਿਸ਼ਨਰੇਟ ਪੁਲਿਸ

ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਸਿੱਧੂ ਮੂਸੇਵਾਲੇ ਦੀ ਹੱਤਿਆ ਕਰਵਾਉਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੁਲਿਸ ਵਲੋਂ ਲਿਆ ਗਿਆ ਰਿਮਾਂਡ ਸਮਾਪਤ ਹੋਣ 'ਤੇ ਹੁਣ ਜਲੰਧਰ ਕਮਿਸ਼ਨਰੇਟ ਪੁਲਿਸ ਉਸ ਨੂੰ ਰਿਮਾਂਡ 'ਤੇ ਲਿਆਵੇਗੀ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਚੱਲ ਰਹੀ ਜਨਮ ਦਿਨ ਦੀ ਪਾਰਟੀ ਦੌਰਾਨ ਰੈਸਟੋਰੈਂਟ 'ਚ ਗਾਹਕ ਹੋਏ ਬੇਹੇਸ਼

ਮਾਡਲ ਟਾਊਨ ਦੇ 'ਵਨਕਮ ਚਾਰਕੋਲ' 'ਚ ਧੂੰਏ ਨਾਲ ਵਾਪਰੀ ਘਟਨਾ ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਸਥਾਨਕ ਮਾਡਲ ਟਾਊਨ ਵਿਖੇ ਚੱਲ ਰਹੇ ਰੈਸਟੋਰੈਂਟ ਵਨਕਮ ਚਾਰਕੋਲ 'ਚ ਅੱਜ ਰਾਤ ਉਸ ਵਕਤ ਹੰਗਾਮਾ ਹੋ ਗਿਆ, ਜਦੋਂ ਉੱਥੇ ਚੱਲ ਰਹੀ ਇਕ ਜਨਮਦਿਨ ਦੀ ਪਾਰਟੀ ਅਤੇ ਹੋਰ ਮੌਜੂਦ ...

ਪੂਰੀ ਖ਼ਬਰ »

ਐਡੀਲੇਡ ਕੌਂਸਲ ਚੋਣਾਂ 'ਚ ਗੁਰਪ੍ਰੀਤ ਸਿੰਘ ਮਿਨਹਾਸ ਨੂੰ ਭਰਵਾਂ ਸਹਿਯੋਗ ਮਿਲਣ ਨਾਲ ਜਿੱਤ ਦੀ ਬਣੀ ਆਸ

ਐਡੀਲੇਡ, 23 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਕੈਸਵਿਕ ਵਾਰਡ ਤੋਂ ਕੌਂਸਲ ਚੋਣਾਂ 'ਚ ਸਭਨਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਉਪਰੰਤ ਗੁਰਪ੍ਰੀਤ ਸਿੰਘ ਮਿਨਹਾਸ ਨੂੰ ਕੌਂਸਲ ਚੋਣਾਂ ਲਈ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ | ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸੁਭਾਨਾ ਅੰਡਰ ਬਿ੍ਜ ਦੀ ਸਮੱਸਿਆ 3 ਮਹੀਨੇ ਵਿਚ ਹੱਲ ਕਰਨ ਦੀ ਹਦਾਇਤ

ਜਲੰਧਰ, ਸੁਭਾਨਾ ਦੇ ਬਣ ਰਹੇ ਅੰਡਰ ਬਿ੍ਜ ਦੇ ਕੰਮ ਦੇ ਲਟਕੇ ਹੋਣ ਕਰਕੇ ਲੋਕਾਂ ਨੂੰ ਹੋ ਰਹੀ ਪੇ੍ਰਸ਼ਾਨੀ ਨੂੰ ਲੈ ਕੇ ਐੱਸ. ਡੀ. ਐਮ. ਦੀ ਅਦਾਲਤ ਨੇ ਸਰਕਾਰੀ ਵਿਭਾਗਾਂ ਨੂੰ ਤਿੰਨ ਮਹੀਨੇ ਵਿਚ ਸਮੱਸਿਆ ਹੱਲ ਕਰਨ ਦੀ ਹਦਾਇਤ ਕੀਤੀ ਹੈ | ਲੋਕਾਂ ਨੇ ਇਸ ਜਗਾ 'ਤੇ ਸੀਵਰ ਪਾਈਪ ...

ਪੂਰੀ ਖ਼ਬਰ »

ਬਸਤੀ ਦਾਨਿਸ਼ਮੰਦਾਂ 'ਚ ਫੈਕਟਰੀ ਨੂੰ ਲੈ ਕੇ ਲਗਾਇਆ ਧਰਨਾ

ਜਲੰਧਰ, 23 ਸਤੰਬਰ (ਸ਼ਿਵ)-ਬਸਤੀ ਦਾਨਸ਼ਮੰਦਾਂ ਵਿਚ ਫ਼ੈਕਟਰੀ ਨੂੰ ਲੈ ਕੇ ਜੰਗ ਬਹਾਦਰ ਨੇ ਪਰਿਵਾਰ ਦੇ ਨਾਲ ਫ਼ੈਕਟਰੀ ਦੇ ਖ਼ਿਲਾਫ਼ ਵਿਰੋਧ ਕਰਦਿਆਂ ਨਿਗਮ ਦਫ਼ਤਰ ਵਿਚ ਧਰਨਾ ਦਿੱਤਾ | ਪਰਿਵਾਰ ਨੇ ਮੰਗ ਕੀਤੀ ਕਿ ਉਕਤ ਫ਼ੈਕਟਰੀ ਦੇ ਚੱਲਣ ਨਾਲ ਉਨ੍ਹਾਂ ਦੇ ਮਕਾਨ ਦਾ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਦੀ ਤਿਓਹਾਰਾਂ ਦੇ ਦਿਨਾਂ ਤੋਂ ਪਹਿਲਾਂ ਦੜ੍ਹੇ-ਸੱਟੇ ਅਤੇ ਜੂਏ ਖ਼ਿਲਾਫ਼ ਵੱਡੀ ਕਾਰਵਾਈ

ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਤਿਓਹਾਰਾਂ ਦੇ ਦਿਨਾਂ ਤੋਂ ਪਹਿਲਾਂ ਸਰਗਰਮ ਹੋਣ ਵਾਲੇ ਦੜ੍ਹੇ-ਸੱਟੇ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਇਕੋ ਵੇਲੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕਾਰਵਾਈ ਕਰਦੇ ਹੋਏ ਦੜ੍ਹਾ-ਸੱਟਾ ਲਗਾਉਣ ਵਾਲੇ 9 ...

ਪੂਰੀ ਖ਼ਬਰ »

ਪੁਲਿਸ ਪਰਿਵਾਰ ਵੈੱਲਫੇਅਰ ਐੱਸੋਸੀਏਸ਼ਨ ਨੇ ਡੀ.ਸੀ.ਪੀ. ਡੋਗਰਾ ਦੇ ਹੱਕ 'ਚ ਦਿੱਤਾ ਮੰਗ ਪੱਤਰ

ਪੁਲਿਸ ਪਰਿਵਾਰ ਵੈਲਫੇਅਰ ਐੱਸੋਸੀਏਸ਼ਨ ਦਾ ਇਕ ਵਫ਼ਦ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੂੰ ਮਿਲਿਆ, ਜਿਨ੍ਹਾਂ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ | ਵਫ਼ਦ ਨੇ ਡੀ.ਸੀ.ਪੀ. ਨਰੇਸ਼ ਡੋਗਰਾ ਨਾਲ ਹੋਈ ਵਧੀਕੀ ਦੀ ...

ਪੂਰੀ ਖ਼ਬਰ »

ਵਿਧਾਇਕ ਰਮਨ ਅਰੋੜਾ ਨਾਲ ਵਿਵਾਦ ਤੋਂ ਬਾਅਦ ਡੀ.ਸੀ.ਪੀ. ਡੋਗਰਾ ਦਾ ਹੋਇਆ ਤਬਾਦਲਾ

ਐੱਮ.ਐੱਸ. ਲੋਹੀਆ ਜਲੰਧਰ, 23 ਸਤੰਬਰ- ਵਿਧਾਇਕ ਰਮਨ ਅਰੋੜਾ ਅਤੇ ਡੀ.ਸੀ.ਪੀ. ਨਰੇਸ਼ ਡੋਗਰਾ ਦੇ ਵਿਵਾਦ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬਹੁਤ ਜ਼ਿਆਦਾ ਵਿਗੜ ਗਏ ਅਕਸ ਨੂੰ ਹੋਰ ਡਿੱਗਣ ਤੋਂ ਉਭਾਰਨ ਲਈ ਹਾਈਕਮਾਨ ਵਲੋਂ ਸਖ਼ਤ ਰਵੀਆ ਅਪਣਾਇਆ ਜਾ ਰਿਹਾ ਹੈ | ਭਾਵੇਂ ਕਿ ਇਸ ...

ਪੂਰੀ ਖ਼ਬਰ »

ਪਰਾਗਪੁਰ ਨੇੜੇ ਸਰਵਿਸ ਲੇਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਲੰਘਣਾ ਹੋਇਆ ਔਖਾ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਜਲੰਧਰ-ਫਗਵਾੜਾ ਹਾਈਵੇ 'ਤੇ ਪਰਾਗਪੁਰ ਨੇੜੇ ਸਰਵਿਸ ਲੇਨ 'ਤੇ ਦੋਵੇਂ ਪਾਸੇ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ ਪਰ ਟਰੈਫਿਕ ਪੁਲਸ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ | ਜੀ. ਟੀ. ਰੋਡ ਦੇ ਦੋਵੇਂ ਪਾਸੇ ...

ਪੂਰੀ ਖ਼ਬਰ »

ਸਮੇਂ ਸਿਰ ਕੀਤੀ ਜਾਵੇ ਬੱਚਿਆਂ 'ਚ ਹੋਣ ਵਾਲੀਆਂ ਜਮਾਂਦਰੂ ਬਿਮਾਰੀਆਂ ਦੀ ਸਕ੍ਰੀਨਿੰਗ-ਡਾ. ਰਾਕੇਸ਼ ਚੋਪੜਾ

ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਐਮ.ਸੀ.ਐਚ. ਸੈਂਟਰ ਵਿਖੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ (ਆਰ.ਬੀ.ਐਸ.ਕੇ.) ਤਹਿਤ ਸਿਹਤ ਸਟਾਫ਼ ਨੂੰ ਜਮਾਂਦਰੂ ਬਿਮਾਰੀਆਂ ਦੀ ਸਕ੍ਰੀਨਿੰਗ ਸੰਬੰਧੀ ਜਾਣਕਾਰੀ ਦਿੱਤੀ ਤਾਂ ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਸੰਸਥਾ ਵਲੋਂ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਸੂਬੇ ਅੰਦਰ ਬਦਲਾਅ ਦੇ ਮੁੱਦੇ ਨੂੰ ਅਧਾਰ ਬਣਾ ਕੇ ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਬਣ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਵੀ ਹੁਣ ਰਵਾਇਤੀ ਪਾਰਟੀਆਂ ਵਾਂਗ ਹੀ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਦਬਾਅ ...

ਪੂਰੀ ਖ਼ਬਰ »

ਸ੍ਰੀ ਮਹਾਂਕਾਲੀ ਮੰਦਰ ਦਸਹਿਰਾ ਕਮੇਟੀ ਨੇ ਤਿਆਰੀਆਂ ਬਾਰੇ ਕੀਤੀ ਮੀਟਿੰਗ

ਜਲੰਧਰ, 23 ਸਤੰਬਰ (ਸ਼ਿਵ)-ਸ੍ਰੀ ਮਹਾਂਕਾਲੀ ਮੰਦਿਰ ਦਸਹਿਰਾ ਕਮੇਟੀ ਦੀ ਮੀਟਿੰਗ ਵਿਚ ਪ੍ਰਾਚੀਨ ਲਹੌਰੀਆ ਮੰਦਿਰ ਮਿੱਠਾ ਬਾਜ਼ਾਰ ਵਿਚ ਹੋਈ ਮੀਟਿੰਗ ਵਿਚ ਤਿਆਰੀਆਂ ਬਾਰੇ ਚਰਚਾ ਕੀਤੀ ਗਈ ਜਿਸ ਵਿਚ ਪ੍ਰਧਾਨ ਤਰਸੇਮ ਕਪੂਰ, ਗੋਪਾਲ ਗੁਪਤਾ ਹਾਜ਼ਰ ਸਨ | ਇਸ ਮੌਕੇ ਪੰਡਾਲ ...

ਪੂਰੀ ਖ਼ਬਰ »

ਮੰਗਲਵਾਰ ਨੂੰ ਨਿਗਮ ਦਫ਼ਤਰ ਨੂੰ ਤਾਲੇ ਲਗਾਉਣਗੀਆਂ ਚੌਥਾ ਦਰਜ਼ਾ ਮੁਲਾਜ਼ਮ ਯੂਨੀਅਨਾਂ

8 ਨਿਗਮ ਦਫ਼ਤਰ ਵਿਚ ਮੇਅਰ ਨੂੰ ਘੇਰਿਆ, ਸੋਮਵਾਰ ਤੱਕ ਦਾ ਦਿੱਤਾ ਅਲਟੀਮੇਟਮ ਜਲੰਧਰ, 23 ਸਤੰਬਰ (ਸ਼ਿਵ)-ਚੌਥਾ ਦਰਜਾ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ 'ਤੇ ਅਮਲ ਨਾ ਹੋਣ ਤੋਂ ਨਾਰਾਜ਼ ਯੂਨੀਅਨਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਘੇਰਦਿਆਂ ਕਿਹਾ ਹੈ ਕਿ ਜੇਕਰ ਸੋਮਵਾਰ ...

ਪੂਰੀ ਖ਼ਬਰ »

ਪਰਾਗਪੁਰ ਨੇੜੇ ਸਰਵਿਸ ਲੇਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਲੰਘਣਾ ਹੋਇਆ ਔਖਾ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਜਲੰਧਰ-ਫਗਵਾੜਾ ਹਾਈਵੇ 'ਤੇ ਪਰਾਗਪੁਰ ਨੇੜੇ ਸਰਵਿਸ ਲੇਨ 'ਤੇ ਦੋਵੇਂ ਪਾਸੇ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ ਪਰ ਟਰੈਫਿਕ ਪੁਲਸ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ | ਜੀ. ਟੀ. ਰੋਡ ਦੇ ਦੋਵੇਂ ਪਾਸੇ ...

ਪੂਰੀ ਖ਼ਬਰ »

ਜਲੰਧਰ ਭਾਜਪਾ ਨੇ ਵਿਧਾਇਕ-ਡੀ.ਸੀ.ਪੀ. ਵਿਵਾਦ ਦੀ ਪੁਲਿਸ ਮੁਖੀ ਤੋਂ ਕੀਤੀ ਉਚਿੱਤ ਜਾਂਚ ਦੀ ਮੰਗ

ਜਲੰਧਰ, 23 ਸਤੰਬਰ (ਸ਼ਿਵ)-ਵਿਧਾਇਕ ਰਮਨ ਅਰੋੜਾ ਤੇ ਡੀ. ਸੀ. ਪੀ. ਨਰੇਸ਼ ਡੋਗਰਾ ਵਿਵਾਦ ਨੂੰ ਗੰਭੀਰ ਦੱਸਦੇ ਹੋਏ ਜਲੰਧਰ ਭਾਜਪਾ ਨੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਤੋਂ ਮੰਗ ਕੀਤੀ ਹੈ ਕਿ ਸਾਰੇ ਘਟਨਾਕ੍ਰਮ ਦੀ ਉਚਿੱਤ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਪੈਨਸ਼ਨਰਾਂ ਦੀ ਭਲਾਈ ਲਈ ਜਾਰੀ ਕੀਤੇ ਨੰਬਰ ਬਦਲਣ ਦੀ ਮੰਗ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਜਲੰਧਰ ਦੇ ਕਨਵੀਨਰ ਪਰਮਜੀਤ ਸਿੰਘ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ 'ਚ ਕਿਹਾ ਹੈ ਕਿ ਪਾਵਰਕਾਮ ਪਟਿਆਲਾ ਵਲੋਂ ਪੈਨਸ਼ਨਰਾਂ ਦੀ ਭਲਾਈ ਲਈ ਜਾਰੀ ਕੀਤੇ ਨੰਬਰ ਪਿਛਲੇ 2 ਹਫ਼ਤੇ ਤੋਂ ਬੰਦ ਆ ...

ਪੂਰੀ ਖ਼ਬਰ »

ਗੁਰਿੰਦਰ ਸਿੰਘ ਘਈ (ਬਲਿਊ ਸਟਾਰ ਟੇਲਰਜ਼ ਵਾਲਿਆਂ) ਨੇ ਇਕ ਸਫ਼ਲ ਜੀਵਨ ਜੀਵਿਆ-ਡਾ. ਹਮਦਰਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਚੇਅਰਮੈਨ ਸ. ਪ੍ਰੇਮ ਸਿੰਘ ਐਡਵੋਕੇਟ ਦੇ ਦਾਮਾਦ ਅਤੇ ਉੱਘੇ ਚਾਰਟਰਡ ਅਕਾਊਾਟੈਂਟ ਗੁਰਚਰਨ ਸਿੰਘ ਸਿਆਲ ਦੇ ਜੀਜਾ ਜੀ ਸ. ਗੁਰਿੰਦਰ ਸਿੰਘ ਘਈ (ਬਲਿਊ ਸਟਾਰ ਟੇਲਰਜ਼ ਵਾਲੇ), ਜਿਨ੍ਹਾਂ ਦਾ ਪਿਛਲੇ ...

ਪੂਰੀ ਖ਼ਬਰ »

ਪੁਲਿਸ ਨੇ ਵਾਹਨਾਂ ਦੀ ਚੈਕਿੰਗ ਦੌਰਾਨ ਕੱਟੇ ਚਲਾਨ

ਨਕੋਦਰ, 23 ਸਤੰਬਰ (ਤਿਲਕ ਰਾਜ ਸ਼ਰਮਾ)-ਸ਼ਹਿਰ 'ਚ ਆਏ ਦਿਨ ਚੋਰੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਟੀ ਪੁਲਿਸ ਨੇ ਸ਼ਹਿਰ 'ਚ ਚੌਕਸੀ ਵਧਾਉਂਦੇ ਹੋਏ ਨਾਕੇ ਲਾਉਣੇ ਸ਼ੁਰੂ ਕਰ ਦਿੱਤੇ ਹਨ | ਪੁਲਿਸ ਨੇ ਅੱਜ ਰਾਤ 8 ਵਜੇ ਦੇ ਕਰੀਬ ਡਾ. ਅੰਬੇਡਕਰ ਚੌਕ ਨੇੜੇ ਨੂਰਮਹਿਲ ...

ਪੂਰੀ ਖ਼ਬਰ »

ਕੇ.ਐਮ.ਵੀ. ਵਲੋਂ ਸਾਹਿਤਕਾਰ ਪ੍ਰੋ. ਸੁਰੇਸ਼ ਸੇਠ ਦੀ ਲਿਖਤਾ ਸੰਬੰਧੀ ਇਕ ਰੋਜ਼ਾ ਸੈਮੀਨਾਰ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ, ਜਲੰਧਰ, ਦੇ ਹਿੰਦੀ ਵਿਭਾਗ ਵਲੋਂ ਸ਼੍ਰੋਮਣੀ ਸਾਹਿਤਕਾਰ ਪ੍ਰੋ. ਸੁਰੇਸ਼ ਸੇਠ ਦੀਆਂ ਲਿਖਤਾਂ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ¢ ਇਹ ਸੈਮੀਨਾਰ 'ਸਮਕਾਲੀ ਭਾਵਨਾਵਾਂ ਦੇ ਕਵੀ : ਪ੍ਰੋ. ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਪ੍ਰਾਇਮਰੀ ਖੇਡਾਂ ਦਾ ਮਿੱਠਾਪੁਰ ਸਕੂਲ ਵਿਖੇ ਹੋਇਆ ਸ਼ਾਨਦਾਰ ਆਗਾਜ਼

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਲਾਕ ਪੱਧਰੀ ਖੇਡਾਂ ਤੋਂ ਬਾਅਦ ਅੱਜ ਤਹਿਸੀਲ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ¢ ਤਹਿਸੀਲ ਜਲੰਧਰ-1 ਦੇ ਮੁਕਾਬਲੇ ਓਲੰਪੀਅਨ ...

ਪੂਰੀ ਖ਼ਬਰ »

ਕੈਨੇਡਾ ਕ੍ਰੈਡਿਟ ਟਰਾਂਸਫ਼ਰ ਪ੍ਰੋਗਰਾਮ ਦੇ ਵਿਦਿਆਰਥੀਆਂ ਦਾ ਹੋਇਆ ਮਾਰਗਦਰਸ਼ਨ

ਜਲੰਧਰ, 23 ਸਤੰਬਰ (ਅ. ਬ.)-ਆਪਣੀ ਮਿਆਰੀ ਸਿੱਖਿਆ ਅਤੇ ਕੈਨੇਡਾ ਕ੍ਰੈਡਿਟ ਟਰਾਂਸਫਰ ਪ੍ਰੋਗਰਾਮਾਂ ਲਈ ਮਸ਼ਹੂਰ ਪਿਰਾਮਿਡ ਕਾਲਜ ਨੇ 20 ਸਤੰਬਰ ਨੂੰ ਪਿਰਾਮਿਡ ਦੇ ਜਲੰਧਰ ਆਈਲੈਟਸ ਸੈਂਟਰ ਵਿਖੇ ਇਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿਚ ਕਾਲਜ ਦੇ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਐਥਲੈਟਿਕਸ ਟੂਰਨਾਮੈਂਟ ਮੁਕਾਬਲਿਆਂ 'ਚ ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਤੇ ਮਾਪਿਆਂ ਦਾ ਨਾਂ ਰÏਸ਼ਨ ਕੀਤਾ¢ ਇਸ ਖੇਡ ਮੇਲੇ ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਦੀ ਉੱਭਰਦੀ ਵਿਗਿਆਨੀ ਰੇਮਨ ਸ਼ਰਮਾ ਨੂੰ ਕੀਤਾ ਸਨਮਾਨਿਤ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਬੱਚਿਆਂ ਨੂੰ ਖੋਜ ਤੇ ਨਵੀਆਂ ਤਕਨੀਕਾਂ ਲਈ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਵਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇੰਟੈਲ ਇੰਡੀਆ ਅਤੇ ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ ...

ਪੂਰੀ ਖ਼ਬਰ »

ਸੇਂਟ ਸੋਲਜਰ ਫਾਰਮੇਸੀ ਇੰਸਟੀਚਿਊਟ ਨੇ ਮਨਾਇਆ ਵਿਸ਼ਵ ਫਾਰਮੇਸੀ ਦਿਵਸ

ਜਲੰਧਰ 23 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਫਾਰਮੇਸੀ ਇੰਸਟੀਚਿਊਟ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ, ਜਿਸ ਵਿਚ ਬੀ ਫਾਰਮੇਸੀ, ਡੀ ਫਾਰਮੇਸੀ ਅਤੇ ਐਮ ਫਾਰਮੇਸੀ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਚੇਅਰਮੈਨ ਅਨਿਲ ਚੋਪੜਾ ਮੁੱਖ ...

ਪੂਰੀ ਖ਼ਬਰ »

ਆਵਾਜਾਈ ਲਈ ਖੁੱਲ੍ਹ ਗਈ ਕਾਲਾ ਸੰਘਿਆ ਨਾਲੇ 'ਤੇ ਬਣੀ ਨਵੀਂ ਪੁਲੀ

ਜਲੰਧਰ, 23 ਸਤੰਬਰ (ਸ਼ਿਵ)-ਮੁਹੱਲਾ ਰਤਨ ਨਗਰ ਗੁਲਾਬ ਦੇਵੀ ਹਸਪਤਾਲ ਰੋਡ ਵਾਰਡ ਨੰਬਰ 78, 71, 72 ਨੂੰ ਜੋੜਨ ਵਾਲੀ ਕਾਲਾ ਸੰਘਿਆਂ ਨਾਲੇ 'ਤੇ ਬਣੀ ਨਵੀਂ ਪੁਲੀ ਨੂੰ ਚੌੜਾ ਕਰਨ ਦਾ ਕੰਮ ਪੂਰਾ ਹੋ ਗਿਆ ਹੈ, ਜਿਸ ਕਰਕੇ ਲੋਕਾਂ ਦੇ ਆਉਣ ਜਾਣ ਲਈ ਇਸ ਪੁਲੀ ਨੂੰ ਖੋਲ੍ਹ ਦਿੱਤਾ ਗਿਆ | ...

ਪੂਰੀ ਖ਼ਬਰ »

ਸਟੇਟ ਬੈਂਕ ਨੇ ਖੇਡ ਕਾਰੋਬਾਰੀਆਂ ਨੂੰ ਕੇਂਦਰੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, 23 ਸਤੰਬਰ (ਸ਼ਿਵ)-ਭਾਰਤੀ ਸਟੇਟ ਬੈਂਕ ਦੀ ਸਮਰਿਧੀ ਸ਼ਾਖਾ ਜੀ. ਟੀ. ਬੀ. ਨਗਰ ਨੇ ਬਸਤੀ ਨੌਂ ਵਿਚ ਖੇਲ੍ਹ ਉਦਯੋਗ ਸੰਘ ਨਾਲ ਹੋਈ ਮੀਟਿੰਗ ਵਿਚ ਐੱਸ. ਐਮ. ਈ. ਉਦਯੋਗ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਕਿ ਉਹ ਕਿਸੇ ਤਰਾਂ ਨਾਲ ਇਸ ਦਾ ਲਾਭ ਲੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX