ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਹਿਲਾ ਸਫ਼ਾ

ਵਿਧਾਨ ਸਭਾ ਇਜਲਾਸ

ਸਰਕਾਰ ਤੇ ਰਾਜ ਭਵਨ 'ਚ ਟਕਰਾਅ ਵਧਿਆ

• ਮੁੱਖ ਮੰਤਰੀ ਦੇ ਟਵੀਟ 'ਤੇ ਰਾਜਪਾਲ ਨੇ ਲਿਖਿਆ ਸਖ਼ਤ ਪੱਤਰ
• ਮੰਤਰੀ ਮੰਡਲ ਦਾ ਫ਼ੈਸਲਾ ਰਾਜਪਾਲ ਲਈ ਮੰਨਣਾ ਜ਼ਰੂਰੀ-ਮੁੱਖ ਮੰਤਰੀ
ਹਰਕਵਲਜੀਤ ਸਿੰਘ
ਚੰਡੀਗੜ੍ਹ, 24 ਸਤੰਬਰ-ਪੰਜਾਬ ਮੰਤਰੀ ਮੰਡਲ ਵਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਇਜਲਾਸ ਸੱਦੇ ਜਾਣ ਸੰਬੰਧੀ ਲਏ ਫ਼ੈਸਲੇ ਨੂੰ ਲੈ ਕੇ ਪੰਜਾਬ ਸਰਕਾਰ, ਰਾਜਪਾਲ ਨਾਲ ਟਕਰਾਅ ਦੇ ਰੌਂਅ ਨਜ਼ਰ ਆ ਰਹੀ ਹੈ | ਰਾਜਪਾਲ ਪੰਜਾਬ ਵਲੋਂ ਇਸ ਇਜਲਾਸ ਵਿਚ ਹੋਣ ਵਾਲੇ ਕੰਮਕਾਜ ਸੰਬੰਧੀ ਮੰਗੀ ਰਿਪੋਰਟ ਦਾ ਜਵਾਬ ਜੋ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਰਾਜਪਾਲ ਨੂੰ ਭੇਜਿਆ ਗਿਆ, ਉਸ ਦੀ ਸ਼ਬਦਾਵਲੀ ਕਾਫ਼ੀ ਸਖ਼ਤ ਸੀ | ਰਾਜ ਭਵਨ ਨੂੰ ਭੇਜੇ ਆਪਣੇ ਜਵਾਬ ਵਿਚ ਰਾਜ ਸਰਕਾਰ ਨੇ ਦਾਅਵਾ ਕੀਤਾ ਕਿ ਰਾਜਪਾਲ ਮੰਤਰੀ ਮੰਡਲ ਵਲੋਂ ਲਏ ਜਾਂਦੇ ਫ਼ੈਸਲਿਆਂ ਨੂੰ ਪ੍ਰਵਾਨਗੀ ਦੇਣ ਲਈ ਪਾਬੰਦ ਹਨ ਅਤੇ ਰਾਜਪਾਲ ਵਲੋਂ ਇਸ ਤੋਂ ਇਲਾਵਾ ਹੋਰ ਕੋਈ ਸੋਚ ਕਾਨੂੰਨ ਅਨੁਸਾਰ ਨਹੀਂ | ਪੱਤਰ ਵਿਚ ਸਪੱਸ਼ਟ ਕੀਤਾ ਗਿਆ ਕਿ ਰਾਜਪਾਲ ਸੈਸ਼ਨ ਲਈ ਪ੍ਰਵਾਨਗੀ ਦੇਣ ਲਈ ਇਸ ਵਿਚ ਕੀਤੇ ਜਾਣ ਵਾਲੇ ਕੰਮਕਾਜ ਦੀ ਜਾਣਕਾਰੀ ਦੇਣ ਨੂੰ ਸ਼ਰਤ ਨਹੀਂ ਬਣਾ ਸਕਦੇ ਪਰ ਪੱਤਰ ਵਿਚ ਇਜਲਾਸ ਵਿਚ ਕੀਤੇ ਜਾਣ ਵਾਲੇ ਕੰਮਕਾਜ ਸੰਬੰਧੀ ਜੋ ਗੋਲ-ਮੋਲ ਜਵਾਬ ਦਿੱਤਾ ਗਿਆ, ਉਸ ਵਿਚ ਕਿਹਾ ਗਿਆ ਕਿ ਪਰਾਲੀ ਨੂੰ ਸਾੜਨ, ਜੀ.ਐਸ.ਟੀ. ਤੇ ਬਿਜਲੀ ਦੀ ਉਪਲੱਬਧਤਾ ਸਮੇਤ ਕਈ ਭਖਦੇ ਮਾਮਲੇ ਸਦਨ ਵਿਚ ਆ ਸਕਦੇ ਹਨ, ਜਦੋਂ ਕਿ ਮੈਂਬਰਾਂ ਵਲੋਂ ਮੌਕੇ 'ਤੇ ਵੀ ਕਈ ਮਾਮਲਿਆਂ ਨੂੰ ਵਿਚਾਰਨ ਲਈ ਨੋਟਿਸ ਦਿੱਤੇ ਜਾ ਸਕਦੇ ਹਨ | ਰਾਜ ਦੇ ਐਡੀਸ਼ਨਲ ਸਕੱਤਰ ਪਾਰਲੀਮਾਨੀ ਮਾਮਲੇ ਦੇ ਦਸਤਖ਼ਤਾਂ ਹੇਠ ਵਿਧਾਨ ਸਭਾ ਨੂੰ ਜਾਰੀ ਪੱਤਰ ਵਿਚ ਇਹ ਵੀ ਸਪਸ਼ਟ ਕੀਤਾ ਗਿਆ ਕਿ ਇਹ ਪੱਤਰ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਭੇਜਿਆ ਜਾ ਰਿਹਾ ਹੈ ਅਤੇ ਰਾਜ ਭਵਨ ਤੋਂ 27 ਸਤੰਬਰ ਦੇ ਇਜਲਾਸ ਲਈ ਪ੍ਰਵਾਨਗੀ ਪ੍ਰਾਪਤ ਕੀਤੀ ਜਾਵੇ | ਦਿਲਚਸਪ ਗੱਲ ਇਹ ਹੈ ਕਿ ਰਾਜ ਸਰਕਾਰ ਦੇ ਇਸ ਪੱਤਰ ਤੋਂ ਪਹਿਲਾਂ ਦਿਨ ਸਮੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖ ਕੇ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਦੇ ਬਿਆਨਾਂ ਤੋਂ ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਉਹ ਮੇਰੇ ਨਾਲ ਕਾਫ਼ੀ ਔਖੇ ਹਨ ਅਤੇ ਮੈਂ ਸੰਵਿਧਾਨ ਦੀ ਧਾਰਾ 167 ਤੇ 168 ਦਾ ਹਵਾਲਾ ਉਨ੍ਹਾਂ ਨੂੰ ਭੇਜ ਰਿਹਾ ਹਾਂ ਤਾਂ ਜੋ ਉਹ ਰਾਜਪਾਲ ਦੀਆਂ ਤਾਕਤਾਂ ਤੇ ਜ਼ਿੰਮੇਵਾਰੀਆਂ ਨੂੰ ਸਮਝ ਸਕਣ ਪਰ 'ਅਜੀਤ' ਵਲੋਂ ਜਿਨ੍ਹਾਂ ਕਾਨੂੰਨੀ ਮਾਹਿਰਾਂ ਤੇ ਤਜਰਬੇਕਾਰ ਪੁਰਾਣੇ ਪਾਰਲੀਮੈਂਟਰੀਆਂ ਨਾਂਅ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਮੰਨਣਾ ਸੀ ਕਿ ਭਗਵੰਤ ਮਾਨ ਸਰਕਾਰ ਤਜਰਬਾ ਨਾ ਹੋਣ ਕਾਰਨ ਅਜਿਹੀ ਟਕਰਾਅ ਦੀ ਸਥਿਤੀ ਪੈਦਾ ਕਰ ਰਹੀ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਧਾਨ ਸਭਾ ਇਜਲਾਸ ਦਾ ਲਾਭ ਤਾਂ ਹੀ ਹੁੰਦਾ ਹੈ ਜੇ ਉਸ ਨੂੰ ਸਦਨ ਤੋਂ ਪਹਿਲਾਂ ਵਿਧਾਇਕਾਂ ਨੂੰ ਲੋੜੀਂਦਾ ਨੋਟਿਸ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਸਵਾਲ, ਧਿਆਨ ਦਿਵਾਊ ਮਤੇ ਅਤੇ ਦੂਜੇ ਮਾਮਲਿਆਂ 'ਚ ਨੋਟਿਸ ਦੇ ਸਕਣ ਅਤੇ ਇਨ੍ਹਾਂ 'ਚੋਂ ਕਈਆਂ ਲਈ ਨੋਟਿਸ ਦੇਣ ਲਈ ਕੁਝ ਦਿਨਾਂ ਦਾ ਨੋਟਿਸ ਵੀ ਦੇਣਾ ਪੈਂਦਾ ਹੈ | ਇਨ੍ਹਾਂ ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਇਜਲਾਸ ਲਈ ਦਰਸਾਏ ਮੁੱਦਿਆਂ 'ਚ ਕਈ ਫੌਰੀ ਵਿਚਾਰੇ ਜਾਣ ਵਰਗਾ ਮਾਮਲਾ ਨਹੀਂ ਤਾਂ ਫਿਰ ਇਜਲਾਸ ਬੁਲਾਉਣ ਲਈ ਨਿਰਧਾਰਤ 15 ਦਿਨਾਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ | ਸਰਕਾਰ ਇਹ ਇਜਲਾਸ 2-3 ਦਿਨਾਂ ਦੇ ਨੋਟਿਸ 'ਤੇ ਕਾਹਲੀ ਵਿਚ ਕਿਉਂ ਸੱਦਣਾ ਚਾਹੁੰਦੀ ਹੈ ਅਤੇ ਨਿਰਧਾਰਤ 15 ਦਿਨਾਂ ਦੇ ਸਮੇਂ ਵਿਚ ਛੋਟ ਕਿਉਂ ਚਾਹੁੰਦੀ ਹੈ, ਇਸ ਦਾ ਸਰਕਾਰ ਵਲੋਂ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਜਾ ਰਿਹਾ ਪਰ ਸਰਕਾਰੀ ਧਿਰ ਵਲੋਂ ਅੱਜ ਮੰਤਰੀਆਂ ਵਲੋਂ ਇਸ ਮੁੱਦੇ 'ਤੇ ਜਿਵੇਂ ਤਾਬੜਤੋੜ ਬਿਆਨਬਾਜ਼ੀ ਕੀਤੀ ਗਈ, ਉਸ ਤੋਂ ਸਪੱਸ਼ਟ ਸੀ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਉਪ ਰਾਜਪਾਲ ਨਾਲ ਉਨ੍ਹਾਂ ਦੀ ਸਰਕਾਰ ਦੇ ਚੱਲ ਰਹੇ ਟਕਰਾਅ ਤੋਂ ਬਾਅਦ ਪੰਜਾਬ ਵਿਚ ਰਾਜਪਾਲ ਨਾਲ ਦੂਜਾ ਫਰੰਟ ਖੋਲ੍ਹਣ ਜਾ ਰਹੀ ਹੈ ਪਰ ਰਾਜਪਾਲ ਵਲੋਂ ਜਿਵੇਂ ਅੱਜ ਰਾਤ ਤੱਕ 27 ਸਤੰਬਰ ਦੇ ਇਜਲਾਸ ਦੀ ਤਜਵੀਜ਼ ਸੰਬੰਧੀ ਫ਼ੈਸਲਾ ਨਹੀਂ ਲਿਆ ਗਿਆ ਅਤੇ ਹੁਣ ਉਹ ਸੋਮਵਾਰ ਨੂੰ ਇਸ ਸੰਬੰਧੀ ਕੀ ਫ਼ੈਸਲਾ ਲੈਂਦੇ ਹਨ, ਇਹ ਵੇਖਣ ਵਾਲੀ ਗੱਲ ਹੋਵੇਗੀ, ਕਿਉਂਕਿ ਰਾਜਪਾਲ ਸਰਕਾਰ ਨੂੰ ਇਜਲਾਸ ਲਈ ਪ੍ਰਵਾਨਗੀ ਦੇ ਵੀ ਸਕਦੇ ਹਨ ਅਤੇ ਇਜਲਾਸ ਸੱਦਣ ਲਈ ਲੋੜੀਂਦਾ ਨੋਟਿਸ ਦੇਣ ਲਈ ਵੀ ਕਹਿ ਸਕਦੇ ਹਨ |

ਐਨ.ਆਈ.ਏ. ਵਲੋਂ ਅੱਤਵਾਦੀ ਕਾਰਵਾਈਆਂ ਦੀ ਸਾਜਿਸ਼ ਦੇ ਦੋਸ਼ ਹੇਠ 3 ਗਿ੍ਫ਼ਤਾਰ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਦੱਸਿਆ ਕਿ ਅਪਰਾਧਿਕ ਗਰੋਹ ਦੇ ਤਿੰਨ ਆਗੂਆਂ ਨੂੰ ਦਿੱਲੀ ਤੇ ਹੋਰ ਇਲਾਕਿਆਂ 'ਚ ਅੱਤਵਾਦੀ ਕਾਰਵਾਈਆਂ ਨੂੰ ਅੰਜਾਣ ਦੇਣ ਦੀਆਂ ਸਾਜਿਸ਼ਾਂ ਰਚਣ ਲਈ ਗਿ੍ਫ਼ਤਾਰ ਕੀਤਾ ਗਿਆ ਹੈ | ਐਨ.ਆਈ.ਏ. ਦੇ ਇਕ ਬੁਲਾਰੇ ਨੇ ਦੱਸਿਆ ਕਿ ਦਿੱਲੀ ਦੇ ਨੀਰਜ ਸਹਿਰਾਵਤ ਉਰਫ਼ ਨੀਰਜ ਬਵਾਨਾ, ਗੁਰੂਗ੍ਰਾਮ ਦੇ ਕੌਸ਼ਲ ਉਰਫ਼ ਨਰੇਸ਼ ਚੌਧਰੀ ਅਤੇ ਪੰਜਾਬ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ ਨੂੰ ਸ਼ੁੱਕਰਵਾਰ ਨੂੰ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮਾਮਲਾ ਹੱਤਿਆਵਾਂ ਸਮੇਤ ਵੱਖ-ਵੱਖ ਪ੍ਰਕਾਰ ਦੀਆਂ ਅਪਰਾਧਿਕ ਗਤੀਵਿਧੀਆਂ 'ਚ ਅਪਰਾਧ ਗਰੋਹਾਂ ਦੀ ਸ਼ਮੂਲੀਅਤ ਨਾਲ ਸੰਬੰਧਿਤ ਹੈ ਤਾਂ ਜੋ ਆਪਣੇ ਅਪਰਾਧਿਕ ਗਰੋਹਾਂ ਤੇ ਸਰਗਰਮੀਆਂ ਨੂੰ ਚਲਾਉਣ ਲਈ ਜਬਰੀ ਵਸੂਲੀ ਕਰਕੇ ਲੋਕਾਂ 'ਚ ਡਰ ਪੈਦਾ ਕਰਨਾ ਹੈ | ਇਹ ਗਰੋਹ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰਾਹੀਂ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੰਡ ਵੀ ਇਕੱਠਾ ਕਰ ਰਹੇ ਸਨ | ਐਨ.ਆਈ.ਏ. ਨੇ ਕਿਹਾ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੁਆਰਾ ਸ਼ੁਰੂਆਤੀ ਤੌਰ 'ਤੇ 8 ਮੁਲਜ਼ਮਾਂ ਅਤੇ ਹੋਰ ਅਣਪਛਾਤਿਆਂ ਖ਼ਿਲਾਫ਼ 7 ਅਗਸਤ ਨੂੰ ਕੇਸ ਦਰਜ ਕੀਤਾ ਗਿਆ ਸੀ, ਕਿਉਂਕਿ ਭਾਰਤ ਤੇ ਵਿਦੇਸ਼ 'ਚ ਬੈਠੇ ਅਪਰਾਧਕ ਗਰੋਹਾਂ ਤੇ ਗੈਂਗਾਂ ਦੇ ਮੈਂਬਰਾਂ ਨੇ ਦਿੱਲੀ ਤੇ ਦੇਸ਼ ਦੇ ਹੋਰਨਾਂ ਇਲਾਕਿਆਂ 'ਚ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚੀ ਸੀ | ਐਨ.ਆਈ.ਏ. ਨੇ 26 ਅਗਸਤ ਨੂੰ ਮੁੜ ਕੇਸ ਦਰਜ ਕੀਤਾ ਸੀ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਸੀ |

ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਝੋਨੇ ਦਾ ਨੁਕਸਾਨ

ਟਮਾਟਰ, ਆਲੂ, ਗੋਭੀ ਤੇ ਹੋਰਨਾਂ ਸਬਜ਼ੀਆਂ ਦੀ ਕਾਸ਼ਤ ਬੁਰੀ ਤਰ੍ਹਾਂ ਪ੍ਰਭਾਵਿਤ
ਪਟਿਆਲਾ, 24 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ | ਇਸ ਮੀਂਹ ਕਾਰਨ ਪੰਜਾਬ ਤੇ ਹਰਿਆਣਾ ਦੇ ਕਈ ਖੇਤਰਾਂ 'ਚ ਝੋਨੇ ਦੀ ਫ਼ਸਲ ਤਾਂ ਨੁਕਸਾਨੀ ਹੀ ਗਈ ਹੈ ਪਰ ਇਸ ਦੇ ਨਾਲ-ਨਾਲ ਬਹੁਤ ਸਾਰੇ ਖੇਤਰਾਂ 'ਚ ਸਬਜ਼ੀਆਂ ਦੀ ਕਾਸ਼ਤ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਜਾਣਕਾਰੀ ਅਨੁਸਾਰ ਇਸ ਵਾਰ ਸੂਬੇ 'ਚ 31 ਲੱਖ ਹੈਕਟੇਅਰ 'ਚ ਝੋਨੇ ਦੀ, ਜਦਕਿ 5 ਲੱਖ ਹੈਕਟੇਅਰ 'ਚ ਬਾਸਮਤੀ ਦੀ ਖੇਤੀ ਕੀਤੀ ਗਈ ਸੀ | ਬਾਸਮਤੀ ਦੀਆਂ ਛੇਤੀ ਪੱਕਣ ਵਾਲੀਆਂ ਪੀ.ਬੀ.-1509 ਤੇ 126 ਵਰਗੀਆਂ ਅਗੇਤੀਆਂ ਕਿਸਮਾਂ, ਜੋ ਕਿ ਪੱਕ ਕੇ ਤਿਆਰ ਹੋ ਚੁੱਕੀਆਂ ਸਨ ਤੇ ਪਿਛਲੇ ਦਿਨਾਂ ਤੋਂ ਕਈ ਥਾਵਾਂ 'ਤੇ ਇਨ੍ਹਾਂ ਦੀ ਵਾਢੀ ਵੀ ਸ਼ੁਰੂ ਹੋ ਗਈ ਹੈ | ਸੂਬੇ 'ਚ ਕਈ ਥਾਵਾਂ 'ਤੇ ਕਿਸਾਨਾਂ ਵਲੋਂ ਇਨ੍ਹਾਂ ਵੰਨਗੀਆਂ ਨੂੰ ਵੇਚਣ ਲਈ ਮੰਡੀਆਂ 'ਚ ਵੀ ਲਿਆਂਦਾ ਜਾ ਰਿਹਾ ਸੀ ਪਰ ਮੀਂਹ ਕਾਰਨ ਇਹ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ ਹੋ ਗਏ ਹਨ | ਦੂਜੇ ਪਾਸੇ ਖੇਤਾਂ 'ਚ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਨੂੰ ਵੱਢਣ ਦਾ ਕੰਮ ਇਕਦਮ ਰੁਕ ਗਿਆ ਹੈ | ਲਗਾਤਾਰ ਪੈ ਰਹੇ ਮੀਂਹ ਤੇ ਤੇਜ਼ ਚੱਲੀਆਂ ਹਵਾਵਾਂ ਨੇ ਪੱਕੀ ਫ਼ਸਲ ਧਰਤੀ 'ਤੇ ਵਿਛਾ ਦਿੱਤੀ ਹੈ, ਜਿਸ ਨਾਲ ਦਾਣਾ ਖ਼ਰਾਬ ਹੋਣ ਲੱਗਾ ਹੈ ਤੇ ਖੇਤਾਂ 'ਚ ਖੜੇ੍ਹ ਪਾਣੀ ਕਾਰਨ ਇਨ੍ਹਾਂ ਦੀ ਵਾਢੀ ਵੀ ਤਕਰੀਬਨ 10 ਦਿਨ ਤੱਕ ਪੱਛੜ ਗਈ ਹੈ | ਖੇਤੀਬਾੜੀ ਵਿਭਾਗ ਅਨੁਸਾਰ ਸੰਗਰੂਰ, ਪਟਿਆਲਾ, ਲੁਧਿਆਣਾ, ਮੁਹਾਲੀ ਆਦਿ ਜ਼ਿਲਿ੍ਹਆਂ 'ਚ ਮੀਂਹ ਜ਼ਿਆਦਾ ਪਿਆ ਹੈ, ਜਦੋਂਕਿ ਮੌਸਮ ਵਿਭਾਗ ਵਲੋਂ ਐਤਵਾਰ ਨੂੰ ਵੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ | ਝੋਨੇ ਦੀਆਂ ਪੀ.ਆਰ. 114, 121 ਕਿਸਮ ਤੇ ਕੁਝ ਹਾਈਬਿ੍ਡ ਬੀਜ ਇਨ੍ਹਾਂ ਦਿਨਾਂ 'ਚ ਨਿਸਰ ਰਹੇ ਹਨ ਪਰ ਮੀਂਹ ਨਾਲ ਇਨ੍ਹਾਂ ਵੰਨਗੀਆਂ ਦੇ ਦਾਣੇ ਕਾਲੇ ਹੋ ਕੇ ਖ਼ਰਾਬ ਹੋਣ ਦੀ ਸੰਭਾਵਨਾਵਾਂ ਬਣ ਗਈ ਹੈ | ਸਨੌਰ ਕਸਬੇ ਦੇ ਕਿਸਾਨ ਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਤਿੰਨ ਦਿਨ ਪਹਿਲਾਂ ਝੋਨੇ ਦੀ 1509 ਫ਼ਸਲ ਵੱਢ ਕੇ ਮੰਡੀ 'ਚ ਲਿਆਂਦੀ ਸੀ ਪਰ ਉਸ ਦਿਨ ਤੋਂ ਹੀ ਪੈ ਰਹੇ ਮੀਂਹ ਕਾਰਨ ਨਾ ਤਾਂ ਫ਼ਸਲ ਵਿਕ ਰਹੀ ਹੈ ਤੇ ਨਾ ਹੀ ਉਹ ਇਸ ਨੂੰ ਘਰ ਲਿਜਾ ਸਕਦਾ ਹੈ | ਇਸ ਤਰ੍ਹਾਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਿਮਰਜੀਤ ਸਿੰਘ ਸੋਹਲ ਨੇ ਆਖਿਆ ਕਿ ਕੁਝ ਕਿਸਾਨਾਂ ਵਲੋਂ ਮੰਡੀ 'ਚ ਅਗੇਤੀ ਵੰਨਗੀ ਵੇਚਣ ਲਈ ਲਿਆਂਦੀ ਸੀ ਪਰ ਮੀਂਹ ਕਾਰਨ ਉਹ ਵਾਪਸ ਲੈ ਗਏ | ਇਥੇ ਹੀ ਬਸ ਨਹੀਂ ਪੰਜਾਬ 'ਚ ਸਬਜ਼ੀਆਂ ਦੀ ਵੱਧ ਕਾਸ਼ਤ ਕਰਨ ਵਾਲੇ ਕਿਸਾਨ ਵੀ ਬਰਸਾਤ ਕਾਰਨ ਮੁਸ਼ਕਿਲ 'ਚ ਫਸੇ ਨਜ਼ਰ ਆ ਰਹੇ ਹਨ | ਇਨ੍ਹਾਂ ਦਿਨਾਂ 'ਚ ਟਮਾਟਰ, ਗੋਭੀ ਤੇ ਆਲੂ ਦੀ ਕਾਸ਼ਤ ਕੀਤੀ ਜਾਂਦੀ ਹੈ ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਇਹ ਫ਼ਸਲਾਂ ਵੀ ਖ਼ਰਾਬ ਹੋਣ ਦੀ ਕਗਾਰ 'ਤੇ ਪੁੱਜ ਗਈਆਂ ਹਨ | ਕਿਸਾਨ ਦਵਿੰਦਰ ਸਿੰਘ ਨੇ ਦੱਸਿਆਂ ਕਿ ਉਨ੍ਹਾਂ ਵਲੋਂ ਟਮਾਟਰ ਦੀ ਕਾਸ਼ਤ ਕੀਤੀ ਹੋਈ ਹੈ ਪਰ ਜ਼ਿਆਦਾ ਮੀਂਹ ਪੈਣ ਕਾਰਨ ਖੇਤ 'ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਟਮਾਟਰ ਦੇ ਬੂਟੇ ਖ਼ਰਾਬ ਹੋਣ ਲੱਗੇ ਹਨ | ਇਸ ਤਰ੍ਹਾਂ ਹੀ ਗੋਭੀ ਵੀ ਨੁਕਸਾਨੀ ਗਈ ਹੈ, ਜਦਕਿ ਆਲੂ ਦੀ ਕਾਸ਼ਤ ਵੀ ਪ੍ਰਭਾਵਿਤ ਹੋਈ ਹੈ |

ਮੋਦੀ ਪਹਿਲੀ ਤੋਂ ਕਰਨਗੇ 5-ਜੀ ਦੀ ਸ਼ੁਰੂਆਤ

ਨਵੀਂ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-1 ਅਕਤੂਬਰ ਤੋਂ ਭਾਰਤ 'ਚ 5-ਜੀ ਸੇਵਾਵਾਂ ਦੀ ਸ਼ੁਰੂਆਤ ਹੋ ਜਾਵੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਇੰਡੀਆ ਮੋਬਾਈਲ ਕਾਂਗਰਸ ' 'ਚ 5-ਜੀ ਸੇਵਾਵਾਂ ਦੀ ਸ਼ੁਰੂਆਤ ਕਰਨਗੇ | ਸਰਕਾਰ ਵਲੋਂ ਰਾਸ਼ਟਰੀ ਬਰੋਡਬੈਂਡ ਮਿਸ਼ਨ ਦੇ ਟਵਿੱਟਰ ਹੈਂਡਲ 'ਤੇ ਪਾਏ ਸੰਦੇਸ਼ ਰਾਹੀਂ ਉਕਤ ਜਾਣਕਾਰੀ ਦਿੱਤੀ ਗਈ | ਸੰਦੇਸ਼ 'ਚ ਕਿਹਾ ਗਿਆ ਕਿ ਭਾਰਤ 'ਚ ਡਿਜੀਟਲ ਟ੍ਰਾਂਸਫਰਮੇਸ਼ਨ ਅਤੇ ਕੁਨੈਕਟਿਵਿਟੀ ਨੂੰ ਨਵੀਆਂ ਸਿਖਰਾਂ 'ਤੇ ਲਿਜਾਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਇੰਡੀਆ ਮੋਬਾਈਲ ਕਾਂਗਰਸ' ਜੋ ਕਿ ਏਸ਼ੀਆ ਦੀ ਸਭ ਤੋਂ ਵੱਡੀ ਤਕਨਾਲੋਜੀ ਪ੍ਰਦਰਸ਼ਨੀ ਹੈ, 'ਚ ਦੇਸ਼ 'ਚ 5-ਜੀ ਸੇਵਾਵਾਂ ਦੀ ਸ਼ੁਰੂਆਤ ਕਰਨਗੇ | ਇੰਡੀਆ ਮੋਬਾਈਲ ਕਾਂਗਰਸ ਦਾ ਆਯੋਜਨ ਸਾਂਝੇ ਤੌਰ 'ਤੇ ਦੂਰਸੰਚਾਰ ਵਿਭਾਗ ਅਤੇ ਸੇਲਯੁਲਰ ਆਪ੍ਰੇਟਰਸ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਕੀਤਾ ਜਾਂਦਾ ਹੈ | ਪ੍ਰਗਤੀ ਮੈਦਾਨ 'ਚ ਹੋਣ ਵਾਲੀ ਇੰਡੀਆ ਮੋਬਾਈਲ ਕਾਂਗਰਸ 4 ਅਕਤੂਬਰ ਤੱਕ ਚੱਲੇਗੀ | ਕੇਂਦਰੀ ਸੰਚਾਰ ਮੰਤਰੀ ਅਸ਼ਨਵੀ ਵੈਸ਼ਨਾਵ ਨੇ ਬੀਤੇ ਦਿਨੀਂ ਕਿਹਾ ਸੀ ਕਿ ਪਹਿਲੇ ਪੜਾਅ 'ਚ ਦੇਸ਼ ਭਰ 'ਚ ਤਕਰੀਬਨ 13 ਸ਼ਹਿਰਾਂ 'ਚ 5-ਜੀ ਸੇਵਾਵਾਂ ਉਪਲਬਧ ਕਰਵਾਏ ਜਾਣ ਦੀ ਸੰਭਾਵਨਾ ਹੈ |

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਪੁਲਿਸ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਾਪਰੇ ਐਮ.ਐਮ.ਐਸ. ਕਾਂਡ ਦੇ ਮਾਮਲੇ 'ਚ ਚੌਥੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਅਰੁਣਾਚਲ ਪ੍ਰਦੇਸ਼ ਵਿਖੇ ਤਾਇਨਾਤ ਸੰਜੀਵ ਸਿੰਘ ਨਾਂਅ ਦੇ ਫ਼ੌਜੀ ਜਵਾਨ ਦੇ ਰੂਪ 'ਚ ਹੋਈ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਟਵੀਟ 'ਚ ਇਸ ਗਿ੍ਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਚੌਥੇ ਮੁਲਜ਼ਮ ਨੂੰ ਵਿਦਿਆਰਥਣ ਨੂੰ ਬਲੈਕਮੇਲ ਕਰਨ ਦੇ ਸ਼ੱਕ ਦੇ ਚਲਦਿਆਂ ਕਾਬੂ ਕੀਤਾ ਗਿਆ ਹੈ | ਡੀ.ਜੀ.ਪੀ. ਗੌਰਵ ਯਾਦਵ ਅਨੁਸਾਰ ਫੋਰੈਂਸਿਕ ਤੇ ਡਿਜੀਟਲ ਸਬੂਤਾਂ ਦੇ ਆਧਾਰ 'ਤੇ ਮੁਹਾਲੀ ਤੋਂ ਪੁਲਿਸ ਟੀਮ ਨੂੰ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਲਈ ਰਵਾਨਾ ਕੀਤਾ ਗਿਆ ਸੀ, ਜਿਸ ਨੇ ਮੁਲਜ਼ਮ ਫ਼ੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਆਸਾਮ ਪੁਲਿਸ ਤੇ ਸੈਨਾ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਜ਼ਿਲ੍ਹਾ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਲਈ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ.ਜੇ.ਐਮ.) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ | ਦੱਸਣਯੋਗ ਹੈ ਕਿ ਇਸ ਮਾਮਲੇ 'ਚ ਇਕ ਵਿਦਿਆਰਥਣ ਸਮੇਤ ਦੋ ਨੌਜਵਾਨਾਂ ਨੂੰ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਤੋਂ ਕਾਬੂ ਕੀਤਾ ਜਾ ਚੁੱਕਾ ਹੈ | ਐਸ.ਪੀ. ਕਾਊਾਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਸਿੱਟ ਵਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਤੇ ਡੀ.ਐਸ.ਪੀ. ਏ. ਜੀ. ਟੀ. ਐਫ. ਦੀਪਿਕਾ ਸਿੰਘ ਸਮੇਤ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ | ਉਧਰ ਡੀ.ਜੀ.ਪੀ. ਵਲੋਂ ਦਾਅਵਾ ਕੀਤਾ ਗਿਆ ਹੈ ਕਿ ਇਸ ਮਾਮਲੇ 'ਚ ਸ਼ਾਮਿਲ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ |

ਐਸ.ਆਈ.ਟੀ. ਕਰੇਗੀ ਅੰਕਿਤਾ ਹੱਤਿਆ ਮਾਮਲੇ ਦੀ ਜਾਂਚ

ਦੇਹਰਾਦੂਨ, 24 ਸਤੰਬਰ (ਏਜੰਸੀ)-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਿਸੈਪਸ਼ਨਿਸਟ ਅੰਕਿਤਾ ਦੀ ਹੱਤਿਆ ਦੀ ਜਾਂਚ ਲਈ ਡੀ.ਆਈ.ਜੀ. ਪੀ. ਰੇਣੂਕਾ ਦੇਵੀ ਦੀ ਅਗਵਾਈ ਹੇਠ ਐਸ.ਆਈ.ਟੀ. ਨੂੰ ਹੁਕਮ ਦਿੱਤਾ ਹੈ | ਉਧਰ ਉੱਤਰਾਖੰਡ ਦੇ ਡੀ.ਜੀ.ਪੀ. ਨੇ ਕਿਹਾ ਕਿ 19 ਸਾਲਾ ਰਿਸੈਪਸ਼ਨਿਟ ਅੰਕਿਤਾ, ਜਿਸ ਦੀ ਲਾਸ਼ ਅੱਜ ਨਹਿਰ 'ਚੋਂ ਕੱਢ ਲਈ ਗਈ, 'ਤੇ ਰਿਜ਼ੋਰਟ ਦੇ ਮਾਲਕ ਵਲੋਂ ਮਹਿਮਾਨਾਂ ਨੂੰ 'ਵਿਸ਼ੇਸ਼ ਸੇਵਾਵਾਂ' ਪ੍ਰਦਾਨ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ | ਡੀ.ਜੀ.ਪੀ. ਅਸ਼ੋਕ ਕੁਮਾਰ ਨੇ ਕਿਹਾ ਕਿ ਲੜਕੀ ਦੀ ਆਪਣੇ ਇਕ ਦੋਸਤ ਨਾਲ ਹੋਈ ਗੱਲਬਾਤ ਤੋਂ ਉਕਤ ਖੁਲਾਸਾ ਹੋਇਆ ਹੈ | ਦੱਸਣਯੋਗ ਹੈ ਕਿ ਅੰਕਿਤਾ ਦੀ ਹੱਤਿਆ ਦੇ ਮਾਮਲੇ 'ਚ ਰਿਜ਼ੋਰਟ ਮਾਲਕ ਪੁਲਕਿਤ ਆਰੀਆ, ਰਿਜ਼ੋਰਟ ਦੇ ਮੈਨੇਜਰ ਅਤੇ ਸਹਾਇਕ ਮੈਨੇਜਰ ਨੂੰ ਸ਼ੁੱਕਰਵਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ ਗਿਆ ਸੀ | ਇਸ ਕੇਸ ਦਾ ਮੁੱਖ ਮੁਲਜ਼ਮ ਪੁਲਕਿਤ ਆਰੀਆ ਹਰਿਦੁਆਰ ਤੋਂ ਭਾਜਪਾ ਆਗੂ ਵਿਨੋਦ ਆਰੀਆ ਦਾ ਬੇਟਾ ਹੈ | ਸ਼ੁੱਕਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਪੁਲਕਿਤ ਦੇ ਰਿਜ਼ੋਰਟ ਨੂੰ ਵੀ ਢਾਹ ਦਿੱਤਾ | ਸਨਿਚਰਵਾਰ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਭਾਜਪਾ ਆਗੂ ਦੀ ਆਚਾਰ ਦੀ ਇਕ ਫੈਕਟਰੀ ਨੂੰ ਅੱਗ ਲਗਾ ਦਿੱਤੀ ਗਈ | ਭੜਕੇ ਲੋਕਾਂ ਨੇ ਸਥਾਨਕ ਭਾਜਪਾ ਵਿਧਾਇਕ ਦੀ ਗੱਡੀ ਦੀ ਵੀ ਭੰਨਤੋੜ ਕੀਤੀ | ਡੀ.ਜੀ.ਪੀ. ਨੇ ਦੱਸਿਆ ਕਿ ਹਤਿਆਰਿਆਂ ਵਲੋਂ ਚੀਲਾ ਨਹਿਰ 'ਚ ਸੁੱਟੀ ਗਈ ਅੰਕਿਤਾ ਦੀ ਲਾਸ਼ ਸਨਿਚਰਵਾਰ ਸਵੇਰੇ ਨਹਿਰ 'ਚੋਂ ਬਰਾਮਦ ਕੀਤੀ ਗਈ | ਮੁਲਜ਼ਮਾਂ ਖ਼ਿਲਾਫ਼ ਕਾਰਵਾਈ 'ਚ ਕਥਿਤ ਦੇਰੀ 'ਤੇ ਡੀ.ਜੀ.ਪੀ. ਨੇ ਕਿਹਾ ਕਿ ਮਾਮਲੇ ਨੂੰ ਮਾਲੀਆ ਪੁਲਿਸ ਤੋਂ ਰੈਗੁਲਰ ਪੁਲਿਸ ਕੋਲ ਵੀਰਵਾਰ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਅਤੇ 24 ਘੰਟਿਆਂ 'ਚ ਮੁਲਜ਼ਮਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਗਿਆ | ਉਧਰੇ ਦੂਜੇ ਪਾਸੇ ਕਾਂਗਰਸ ਨੇ ਇਸ ਘਟਨਾ ਦੇ ਵਿਰੋਧ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤਾ |
ਭਾਜਪਾ ਨੇ ਵਿਨੋਦ ਆਰੀਆ ਤੇ ਉਸ ਦੇ ਬੇਟੇ ਨੂੰ ਪਾਰਟੀ 'ਚੋਂ ਕੱਢਿਆ
ਮਹਿਲਾ ਰਿਸੈਪਸ਼ਨਿਟ ਦੀ ਹੱਤਿਆ ਦੇ ਮਾਮਲੇ 'ਚ ਬੇਟੇ ਪੁਲਕਿਤ ਦੀ ਗਿ੍ਫ਼ਤਾਰੀ ਤੋਂ ਬਾਅਦ ਭਾਜਪਾ ਨੇ ਵਿਨੋਦ ਆਰੀਆ ਅਤੇ ਉਸ ਦੇ ਇਕ ਹੋਰ ਬੇਟੇ ਅੰਕਿਤ ਨੂੰ ਪਾਰਟੀ 'ਚੋਂ ਕੱਢ ਦਿੱਤਾ | ਕਥਿਤ ਦੋਸ਼ੀ ਦੇ ਭਰਾ ਨੂੰ ਸਰਕਾਰ ਨੇ ਸੂਬਾ ਓ.ਬੀ.ਸੀ. ਕਮਿਸ਼ਨ ਦੇ ਉਪ ਪ੍ਰਧਾਨ ਦੇ ਅਹੁਦੇ ਤੋਂ ਵੀ ਹਟਾ ਦਿੱਤਾ | ਪਾਰਟੀ ਦੇ ਮੀਡੀਆ ਇੰਚਾਰਜ ਮਨਵੀਰ ਚੌਹਾਨ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਮਹੇਂਦਰ ਭੱਟ ਦੇ ਹੁਕਮਾਂ 'ਤੇ ਵਿਨੋਦ ਆਰੀਆ ਅਤੇ ਉਸ ਦੇ ਬੇਟੇ ਅੰਕਿਤ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਹਰਿਦੁਆਰ ਤੋਂ ਪਾਰਟੀ ਆਗੂ ਵਿਨੋਦ ਆਰੀਆ ਰਾਜ ਮੰਤਰੀ ਦੇ ਰੈਂਕ ਨਾਲ ਉੱਤਰਾਖੰਡ ਮਾਟੀ ਬੋਰਡ ਦਾ ਚੇਅਰਮੈਨ ਵੀ ਰਹਿ ਚੁੱਕਾ ਹੈ |
ਰਾਹੁਲ ਗਾਂਧੀ ਵਲੋਂ ਨਿੰਦਾ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਤੇ ਯੂ.ਪੀ. ਦੇ ਮੁਰਾਦਾਬਾਦ 'ਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਵਾਂ ਥਾਵਾਂ 'ਤੇ ਲੜਕੀਆਂ ਨਾਲ ਹੋਈਆਂ ਘਟਨਾਵਾਂ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਰਤ ਉਦੋਂ ਹੀ ਤਰੱਕੀ ਕਰੇਗਾ ਜਦ ਔਰਤਾਂ ਸੁਰੱਖਿਅਤ ਰਹਿਣਗੀਆਂ |

ਪੀ.ਐਫ.ਆਈ. ਨੇ ਦੇਸ਼ ਖ਼ਿਲਾਫ਼ ਨਫ਼ਰਤ ਫੈਲਾਈ

ਕੋਚੀ, 24 ਸਤੰਬਰ (ਪੀ.ਟੀ.ਆਈ.)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਦਾਅਵਾ ਕੀਤਾ ਹੈ ਕਿ ਪਾਪੂਲਰ ਫਰੰਟ ਆਫ਼ ਇੰਡੀਆ (ਪੀ.ਐਫ.ਆਈ.) ਦੇ ਦਫ਼ਤਰਾਂ ਤੇ ਇਸ ਦੇ ਆਗੂਆਂ ਖ਼ਿਲਾਫ਼ ਦੇਸ਼ ਭਰ 'ਚ ਮਾਰੇ ਗਏ ਛਾਪਿਆਂ ਦੌਰਾਨ ਜ਼ਬਤ ਕੀਤੇ ਗਏ ਦਸਤਾਵੇਜ਼ਾਂ 'ਚ ਇਕ ਵਿਸ਼ੇਸ਼ ਭਾਈਚਾਰੇ ਦੇ ਪ੍ਰਮੁੱਖ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਅਪਰਾਧਿਕ ਸਮੱਗਰੀ ਮਿਲੀ ਹੈ | ਇਥੇ ਦਰਜ ਇਕ ਮਾਮਲੇ ਦੇ ਸੰਬੰਧ 'ਚ 10 ਲੋਕਾਂ ਦੀ ਹਿਰਾਸਤ ਦੀ ਮੰਗ ਕਰਦਿਆਂ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤੀ ਰਿਮਾਂਡ ਰਿਪੋਰਟ 'ਚ ਏਜੰਸੀ ਨੇ ਦੋਸ਼ ਲਗਾਇਆ ਕਿ ਕੱਟੜਪੰਥੀ ਇਸਲਾਮਿਕ ਜਥੇਬੰਦੀ ਨੇ ਨੌਜਵਾਨਾਂ ਨੂੰ ਲਸ਼ਕਰ-ਏ-ਤਾਇਬਾ, ਆਈ.ਐਸ.ਆਈ.ਐਸ. ਤੇ ਅਲਕਾਇਦਾ ਵਰਗੇ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਲਈ ਪ੍ਰੇਰਿਆ | 22 ਸਤੰਬਰ ਨੂੰ ਦਾਇਰ ਕਰਵਾਈ ਰਿਪੋਰਟ 'ਚ ਇਹ ਵੀ ਦਾਅਵੇ ਕੀਤੇ ਗਏ ਕਿ ਇਸ ਜਥੇਬੰਦੀ ਨੇ ਹਿੰਸਕ ਜੇਹਾਦ ਦੇ ਹਿੱਸੇ ਵਜੋਂ ਅੱਤਵਾਦੀ ਕਾਰਵਾਈਆਂ ਕਰਕੇ ਭਾਰਤ 'ਚ ਇਸਲਾਮਿਕ ਸ਼ਾਸਨ ਸਥਾਪਤ ਕਰਨ ਦੀ ਸਾਜਿਸ਼ ਰਚੀ ਸੀ | ਰਿਪੋਰਟ 'ਚ ਕਿਹਾ ਗਿਆ ਕਿ ਪੀ.ਐਫ.ਆਈ. ਸਰਕਾਰ ਅਤੇ ਇਸ ਦੀ ਮਸ਼ੀਨਰੀ ਖ਼ਿਲਾਫ਼ ਨਫ਼ਰਤ ਪੈਦਾ ਕਰਨ ਲਈ ਲੋਕਾਂ ਦੇ ਵਿਸ਼ੇਸ਼ ਵਰਗ 'ਚ ਸਰਕਾਰੀ ਨੀਤੀਆਂ ਦੀ ਗਲਤ ਵਿਆਖਿਆ ਕਰਕੇ ਭਾਰਤ ਖ਼ਿਲਾਫ਼ ਨਫ਼ਰਤ ਫੈਲਾਉਂਦੀ ਹੈ | ਜਾਂਚ ਦੌਰਾਨ ਇਕੱਤਰ ਕੀਤੀ ਗਈ ਸਮੱਗਰੀ ਦੇ ਆਧਾਰ 'ਤੇ ਇਹ ਖ਼ੁਲਾਸਾ ਹੋਇਆ ਹੈ ਕਿ ਐਫ.ਆਈ.ਆਰ. 'ਚ ਨਾਮਜ਼ਦ ਮੁਲਜ਼ਮ ਆਪਸ 'ਚ ਰਚੀ ਗਈ ਵੱਡੀ ਸਾਜਿਸ਼ ਦੇ ਆਧਾਰ 'ਤੇ ਆਮ ਲੋਕਾਂ ਦੇ ਮਨਾਂ 'ਚ ਡਰ ਪੈਦਾ ਕਰਨ ਤੋਂ ਇਲਾਵਾ ਸਮਾਜ ਦੇ ਹੋਰ ਧਾਰਮਿਕ ਵਰਗਾਂ ਨੂੰ ਡਰਾਉਣ ਲਈ ਵਾਰ-ਵਾਰ ਸੰਗਠਿਤ ਅਪਰਾਧਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ 'ਚ ਸਰਗਰਮੀ ਨਾਲ ਸ਼ਾਮਿਲ ਸਨ | ਰਿਪੋਰਟ 'ਚ ਕਿਹਾ ਗਿਆ ਕਿ ਇਸ ਕੇਸ 'ਚ ਸਮਾਜ ਦੇ ਪ੍ਰਮੁੱਖ ਖਿਡਾਰੀ ਸ਼ਾਮਿਲ ਹਨ ਅਤੇ ਉਹ ਬਹੁਤ ਪ੍ਰਭਾਸ਼ਾਲੀ ਹਨ |

ਨਸਰਾਲਾ 'ਚ ਫ਼ੈਕਟਰੀ ਵਿਚ ਧਮਾਕਾ-2 ਮੌਤਾਂ

ਹੁਸ਼ਿਆਰਪੁਰ/ਨਸਰਾਲਾ, 24 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ, ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ-ਜਲੰਧਰ ਸੜਕ 'ਤੇ ਨਸਰਾਲਾ ਫੋਕਲ ਪੁਆਇੰਟ ਵਿਖੇ ਸਥਿਤ ਐਸਟੀਲੀਨ ਗੈਸ ਬਣਾਉਣ ਵਾਲੀ ਫ਼ੈਕਟਰੀ 'ਚ ਸਿਲੰਡਰ ਫਟਣ ਕਾਰਨ ਦੋ ਵਰਕਰਾਂ ਦੀ ਮੌਤ ਹੋ ਗਈ, ਜਦੋਂਕਿ ...

ਪੂਰੀ ਖ਼ਬਰ »

ਬੱਚਿਆਂ ਦੇ ਸਰੀਰਕ ਸ਼ੋਸ਼ਣ ਨਾਲ ਜੁੜੀ ਸਮੱਗਰੀ ਖ਼ਿਲਾਫ਼ ਸੀ.ਬੀ.ਆਈ. ਵਲੋਂ 56 ਜਗ੍ਹਾ ਛਾਪੇ

ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਸੀ.ਬੀ.ਆਈ. ਨੇ 'ਆਪ੍ਰੇਸ਼ਨ ਮੇਘ ਚੱਕਰ' ਤਹਿਤ ਬੱਚਿਆਂ ਦੇ ਸਰੀਰਕ ਸ਼ੋਸ਼ਣ ਨਾਲ ਸੰਬੰਧਿਤ ਸਮੱਗਰੀ (ਸੀ.ਐਸ.ਏ.ਐਮ.) ਦੇ ਆਨਲਾਈਨ ਪ੍ਰਸਾਰ ਨਾਲ ਜੁੜੇ ਦੋ ਮਾਮਲਿਆਂ ਵਿਚ ਸਨਿਚਰਵਾਰ ਨੂੰ 19 ਸੂਬਿਆਂ ਅਤੇ ਇਕ ਕੇਂਦਰ ਸ਼ਾਸ਼ਿਤ ਪ੍ਰਦੇਸ਼ ...

ਪੂਰੀ ਖ਼ਬਰ »

ਜੋ ਦੇਸ਼ ਸ਼ਾਂਤੀ ਚਾਹੁੰਦਾ ਹੈ, ਉਹ 26/11 ਦੇ ਹਮਲਾਵਰਾਂ ਨੂੰ ਪਨਾਹ ਨਹੀਂ ਦੇਵੇਗਾ-ਭਾਰਤ

ਸੰਯੁਕਤ ਰਾਸ਼ਟਰ, 24 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਜਨਰਲ ਇਜਲਾਸ ਵਿਚ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੰਦੇ ਹੋਏ ਭਾਰਤ ਨੇ ਕਿਹਾ ਕਿ ਜੋ ਦੇਸ਼ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀ ਉਮੀਦ ਰੱਖਣ ਦਾ ਦਾਅਵਾ ਕਰਦਾ ਹੈ, ਉਹ ਕਦੇ ਵੀ ਸਰਹੱਦ ਪਾਰ ਅੱਤਵਾਦ ਨੂੰ ...

ਪੂਰੀ ਖ਼ਬਰ »

75 ਸਾਲਾਂ 'ਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਕਦੇ ਵੀ ਵਿਧਾਨਿਕ ਕੰਮਾਂ ਦਾ ਵੇਰਵਾ ਨਹੀਂ ਮੰਗਿਆ-ਅਰੋੜਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਧਾਨ ਸਭਾ ਸੈਸ਼ਨ ਵਿਚਲੇ ਕੰਮਾਂ ਦਾ ਵੇਰਵੇ ਮੰਗੇ ਜਾਣ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਭਾਗਾ ਕਰਾਰ ਦਿੱਤਾ ਹੈ | ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ...

ਪੂਰੀ ਖ਼ਬਰ »

ਰਾਜਪਾਲ ਸੂਬਾ ਸਰਕਾਰ ਦੇ ਕੰਮ 'ਚ ਬੇਲੋੜੀ ਦਖ਼ਲ-ਅੰਦਾਜ਼ੀ ਕਰ ਰਹੇ ਹਨ-ਚੀਮਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਵਲੋਂ ਕੰਮਾਂ ਦੇ ਵੇਰਵੇ ਮੰਗਣੇ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਰਾਜਪਾਲ ਦਫ਼ਤਰ ਪੰਜਾਬ ਦੇ ਕੰਮਾਂ ਵਿਚ ਲਗਾਤਾਰ ਦਖ਼ਲ-ਅੰਦਾਜ਼ੀ ਕਰ ਰਿਹਾ ਹੈ ਅਤੇ ਚੁਣੀ ...

ਪੂਰੀ ਖ਼ਬਰ »

ਯੂ.ਪੀ. 'ਚ ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ

ਪ੍ਰਤਾਪਗੜ੍ਹ, 24 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਦੇਲਹੂਪੁਰ ਥਾਣਾ ਖੇਤਰ ਵਿਚ ਇਕ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿਚ ਦੋ ...

ਪੂਰੀ ਖ਼ਬਰ »

ਨਾਮਜ਼ਦਗੀ ਫਾਰਮ ਹਾਸਲ ਕਰਕੇ ਸ਼ਸ਼ੀ ਥਰੂਰ ਨੇ ਕੀਤੀ ਕਾਂਗਰਸ ਪ੍ਰਧਾਨ ਦੀ ਦੌੜ ਦੀ ਸ਼ੁਰੂਆਤ

2 ਹੋਰ ਕਾਂਗਰਸ ਆਗੂਆਂ ਨੇ ਵੀ ਅਹੁਦੇ ਲਈ ਕੀਤਾ ਦਾਅਵਾ ਨਵੀਂ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਦਾ ਅਧਿਕਾਰਕ ਤੌਰ 'ਤੇ ਆਗਾਜ਼ ਸਨਿਚਰਵਾਰ ਤੋਂ ਹੋ ਗਿਆ | ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ 30 ਸਤੰਬਰ ਤੱਕ ਚੱਲੇਗੀ | ...

ਪੂਰੀ ਖ਼ਬਰ »

ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ

ਪੁਣੇ, 24 ਸਤੰਬਰ (ਏਜੰਸੀ)-ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਪੁਣੇ ਵਿਚ 'ਪਾਪੂਲਰ ਫਰੰਟ ਆਫ਼ ਇੰਡੀਆ' (ਪੀ.ਐਫ.ਆਈ.) ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਡਾਲਰ ਦੀ ਤੁਲਨਾ 'ਚ ਰੁਪਈਆ ਹੋਰਨਾਂ ਕਰੰਸੀਆਂ ਦੇ ਮੁਕਾਬਲੇ ਮਜ਼ਬੂਤ-ਵਿੱਤ ਮੰਤਰੀ

ਪੁਣੇ, 24 ਸਤੰਬਰ (ਪੀ.ਟੀ.ਆਈ.)-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਮਰੀਕੀ ਡਾਲਰ ਦੀ ਤੁਲਨਾ 'ਚ ਰੁਪਈਆ ਹੋਰਨਾਂ ਕਰੰਸੀਆਂ ਦੇ ਮੁਕਾਬਲੇ ਬਿਹਤਰ ਰਿਹਾ ਹੈ | ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ਤੱਕ ਡਿੱਗਣ ਦੀ ...

ਪੂਰੀ ਖ਼ਬਰ »

ਹਿਮਾਚਲ ਦੇ ਵੋਟਰਾਂ ਨੇ ਭਾਜਪਾ ਸਰਕਾਰ ਨੂੰ ਦੁਹਰਾਉਣ ਦਾ ਮਨ ਬਣਾ ਲਿਆ-ਮੋਦੀ

ਖ਼ਰਾਬ ਮੌਸਮ ਕਾਰਨ ਮੰਡੀ ਰੈਲੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਸੰਬੋਧਨ ਮੰਡੀ, 24 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਾਂਗ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੇ ਰਾਜ 'ਚ ਭਾਜਪਾ ਦੀ ਸਰਕਾਰ ਨੂੰ ...

ਪੂਰੀ ਖ਼ਬਰ »

ਉੱਤਰੀ ਭਾਰਤ 'ਚ ਭਾਰੀ ਮੀਂਹ-ਜਨ ਜੀਵਨ ਪ੍ਰਭਾਵਿਤ

ਚੰਡੀਗੜ੍ਹ, 24 ਸਤੰਬਰ (ਏਜੰਸੀ)-ਪੰਜਾਬ, ਹਰਿਆਣਾ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ 'ਚ ਪੈ ਰਹੇ ਭਾਰੀ ਮੀਂਹ ਨੇ ਜਿਥੇ ਆਮ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉਥੇ ਫ਼ਸਲਾਂ ਦਾ ਵੀ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ। ਪੰਜਾਬ ਤੇ ਹਰਿਆਣਾ 'ਚ ਕਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX