ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਬਠਿੰਡਾ

ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਅੱਸੂ ਮਹੀਨੇ ਦੀ ਬੇਮੌਸਮੀ ਬਾਰਸ਼ ਨੇ ਸੂਤੇ ਕਿਸਾਨਾਂ ਦੇ ਸਾਹ, ਅਗੇਤੀ ਝੋਨੇ ਅਤੇ ਨਰਮੇ ਦੀ ਫ਼ਸਲਾਂ ਲਈ ਨੁਕਸਾਨਦਾਇਕ ਸਿੱਧ ਹੋਈ | ਅੱਜ ਬਠਿੰਡਾ ਇਲਾਕੇ ਅੰਦਰ ਹੋਣ ਵਾਲੀ ਬੇਮੌਸਮੀ ਬਾਰਸ਼ ਸਵੇਰ ਤੋਂ ਸ਼ੁਰੂ ਹੋ ਦੁਪਹਿਰ ਤੱਕ ਲਗਾਤਾਰ ਜਾਰੀ ਰਹੀ | ਆਪਣੇ ਜ਼ਰੂਰੀ ਕੰਮਕਾਜਾਂ 'ਤੇ ਜਾਣ ਵਾਲੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਵਿਚ ਪਾ ਦਿੱਤਾ, ਜਿਥੇ ਸ਼ਹਿਰ ਦੇ ਨੀਂਵੇ ਇਲਾਕਿਆਂ ਅੰਦਰ ਪਾਣੀ ਭਰ ਜਾਣ 'ਤੇ ਸ਼ਹਿਰ ਵਾਸੀ ਪ੍ਰੇਸ਼ਾਨ ਰਹੇ, ਦੂਸਰੇ ਪਾਸੇ ਬਠਿੰਡਾ ਇਲਾਕੇ ਦੇ ਦਿਹਾਤੀ ਖੇਤਰਾਂ ਦੇ ਕਿਸਾਨਾਂ ਲਈ ਇਹ ਬੇਮੌਸਮੀ ਹੋਣ ਵਾਲੀ ਬਾਰਸ਼ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਗਈ |
ਜਾਣਕਾਰੀ ਮੁਤਾਬਿਕ ਬਠਿੰਡਾ ਦੇ ਆਸ-ਪਾਸ ਦੇ ਪਿੰਡਾਂ ਵਿਚ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ ਕੇ ਤਿਆਰ ਕੀਤੀਆਂ ਨਰਮੇ ਅਤੇ ਅਗੇਤੇ ਝੋਨੇ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਣ ਦੀ ਖਦਸ਼ਾ ਹੈ | ਮੌਸਮ ਵਿਭਾਗ ਮੁਤਾਬਿਕ ਅੱਜ ਬਠਿੰਡਾ ਅਤੇ ਆਸ-ਪਾਸ ਦੇ ਖੇਤਰਾਂ ਵਿਚ ਪਿਛਲੇ 24 ਘੰਟਿਆਂ ਦੌਰਾਨ 43 ਐਮ.ਐਮ.ਮੀਂਹ ਪਿਆ ਹੈ, ਮੀਂਹ ਕਾਰਨ ਜਿਥੇ ਜ਼ਿਲ੍ਹਾ ਕਚਹਿਰੀ, ਪਾਵਰ ਹਾਊਸ ਰੋਡ, 100 ਫੁੱਟੀ ਰੋਡ, ਸਿਰਕੀ ਬਾਜ਼ਾਰ, ਪਰਸ ਰਾਮ ਨਗਰ, ਕਮਲਾ ਨਹਿਰੂ ਕਾਲੋਨੀ, ਭੱਟੀ ਰੋਡ 'ਤੇ ਕਈ-ਕਈ ਫੁੱਟ ਪਾਣੀ ਭਰ ਗਿਆ, ਜਿਸ ਕਾਰਨ ਉਥੋਂ ਲੰਘਣ ਵਾਲੇ ਵਾਹਨਾਂ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਦੱਸਣਯੋਗ ਹੈ ਕਿ ਨਰਮੇ ਦੀ ਖੇਤੀ ਨੇ ਪਹਿਲਾਂ ਹੀ ਚਿੱਟੇ ਤੇਲੇ ਦੇ ਹਮਲੇ ਕਾਰਨ ਬਠਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਨਰਮੇ ਦੇ ਖੇਤਾਂ ਨੂੰ ਵਾਹ ਦਿੱਤਾ ਗਿਆ ਸੀ, ਜਿਨ੍ਹਾਂ ਛੋਟੇ ਕਿਸਾਨਾਂ ਕੋਲ ਸਿੰਚਾਈ ਦੇ ਪ੍ਰਬੰਧ ਨਹੀਂ ਸਨ, ਉਨ੍ਹਾਂ ਨੇ ਮਜਬੂਰੀਵਸ ਰਹਿ ਗਏ ਨਰਮੇ ਨੂੰ ਬੇਮੌਸਮੀ ਬਾਰਸ਼ ਦੀ ਮਾਰ ਪੈ ਗਈ ਹੈ |
ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੀ ਛੋਟੀ ਕਿਸਾਨੀ ਪਸ਼ੂਆਂ ਦੀ ਬਿਮਾਰੀ, ਝੋਨਾ ਹੋਣ ਵਾਲੀ ਬਾਰਸ਼ ਕਾਰਨ ਪਹਿਲਾਂ ਹੀ ਪ੍ਰੇਸ਼ਾਨੀ ਵਿਚ ਗੁਜਰ ਰਹੀ ਹੈ | ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ | ਪ੍ਰਤਾਪ ਨਗਰ ਗਲੀ ਨੰਬਰ ਇਕ ਵਿਚ ਰਵੀ ਕੁਮਾਰ ਪੁੱਤਰ ਮੋਹਨ ਲਾਲ ਦਾ ਕਹਿਣਾ ਹੈ ਕਿ ਲਗਾਤਾਰ ਹੋ ਰਹੀ ਬਾਰਸ਼ ਕਾਰਨ ਮਕਾਨ ਦਾ ਅਗਲਾ ਕਮਰਾ ਡਿੱਗ ਗਿਆ, ਜਿਸ ਵਿਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਕਿਉਂਕਿ ਰਵੀ ਕੁਮਾਰ ਮੁਤਾਬਿਕ ਮਿਲੀ ਜਾਣਕਾਰੀ ਅਨੁਸਾਰ ਘਰ ਦੇ ਮੈਂਬਰ ਪਿਛਲੇ ਕਮਰੇ ਵਿਚ ਸਨ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ | ਉਨ੍ਹਾਂ ਦੱਸਿਆ ਕਿ ਕਮਰੇ ਦੀ ਛੱਤ ਡਿੱਗਣ ਕਾਰਨ ਘਰੇਲੂ ਸਾਮਾਨ ਮਲਬੇ ਦੇ ਹੇਠਾਂ ਦੱਬ ਗਿਆ | ਮਹਿਮਾ ਸਰਜਾ, (ਬਲਦੇਵ ਸੰਧੂ)- ਮਾਲਵਾ ਖੇਤਰ ਵਿਚ ਦੋ ਦਿਨ ਤੋਂ ਨਿੱਕੀ ਕਣੀ ਦੀ ਹੋ ਰਹੀ ਮੂਲੇਧਾਰ ਬਾਰਿਸ਼ ਨੇ ਝੋਨਾ ਉਤਪਾਦਕਾਂ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਝੋਨੇ ਦੀ ਅਗੇਤੀ ਫ਼ਸਲ ਦੀ ਕਟਾਈ ਅਗਲੇ ਦਿਨਾਂ ਵਿਚ ਕੀਤੀ ਜਾਣੀ ਸੀ, ਜੋ ਹੁਣ ਮੀਂਹ ਤੇ ਤੇਜ਼ ਹਵਾਵਾਂ ਚੱਲਣ ਕਾਰਨ ਧਰਤੀ 'ਤੇ ਵਿਛ ਗਈ ਹੈ। ਸੂਬੇ ਦਾ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਟੁੱਟ ਚੁੱਕਾ ਹੈ। ਅਜਿਹੇ 'ਚ ਕਿਸਾਨਾਂ ਅੱਗੇ ਫ਼ਸਲਾਂ ਦਾ ਝਾੜ ਵਧਾਉਣਾ ਵੱਡੀ ਚਣੌਤੀ ਹੈ ਤੇ ਉਧਰ ਕੁਦਰਤ ਦੀ ਕਰੋਪੀ ਵੀ ਕਿਸਾਨਾਂ ਦਾ ਪਿੱਛਾ ਨਹੀਂ ਛੱਡ ਰਹੀ। ਝੋਨੇ ਦੀ ਫ਼ਸਲ ਧਰਤੀ 'ਤੇ ਵਿਛ ਜਾਣ ਕਾਰਨ ਝੋਨੇ ਦੀਆਂ ਮੁੰਜਰਾਂ 'ਤੇ ਪਾਣੀ ਫਿਰ ਜਾਂਦਾ ਹੈ, ਜਿਸ ਕਾਰਨ ਚੌਲਾਂ ਦੇ ਦਾਣੇ ਸੁੱਕ ਜਾਂਦੇ ਹਨ ਤੇ ਕੁਝ ਕਾਲੇ ਪੈ ਜਾਂਦੇ ਹਨ। ਇਸ ਦੌਰਾਨਾਂ ਝੋਨੇ ਦਾ ਝਾੜ ਤਾਂ ਘੱਟਦਾ ਹੈ, ਖ਼ਰੀਦ ਏਜੰਸੀਆਂ ਵੀ ਉਕਤ ਝੋਨੇ ਦੀ ਜਿਨਸ ਖ਼ਰੀਦਣ ਤੋਂ ਨੱਕ ਵੱਟਦੀਆਂ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਪੰਜਾਬ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਰਦਿਆ ਕਿਹਾ ਕਿ ਪੰਜਾਬ ਦੇ ਅੱਧੀ ਦਰਜਨ ਜ਼ਿਲ੍ਹਿਆਂ ਵਿਚ ਚੀਨੀ ਵਾਇਰਸ ਨੇ ਕਿਸਾਨਾਂ ਦੀ ਜਾਨ ਕੁੜਿੱਕੀ ਵਿਚ ਪਾ ਰੱਖੀ ਹੈ, ਜਿਸ ਕਾਰਨ ਉਨ੍ਹਾਂ ਦੀ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਧਰ ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ 'ਤੇ ਨੋਟ ਦੇਣ ਦੀਆਂ ਧਮਕੀਆਂ ਦੇ ਰਹੀ ਹੈ। ਉਨ੍ਹਾਂ ਕਿਹਾ ਤੱਤਕਾਲੀ ਸਰਕਾਰ ਝੋਨੇ ਦੀ ਪਰਾਲੀ ਸਾਂਭਣ ਨੂੰ ਲੈ ਕੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਉਨ੍ਹਾਂ ਕਿਹਾ ਬੀਤੀ ਕੱਲ੍ਹ ਲੁਧਿਆਣਾ ਵਿਖੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ। ਸ. ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਚੀਨੀ ਵਾਇਰਸ ਨਾਲ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਪੀੜਤ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਸਰਕਾਰ ਕਿਸਾਨ ਨੂੰ ਪਰਾਲੀ ਦਾ 6 ਹਜ਼ਾਰ ਰੁਪਏ ਏਕੜ ਦਾ ਜਾਂ 200 ਰੁਪਏ ਕੁਵਿੰਟਲ ਦਾ ਬੋਨਸ ਦੇ ਰੂਪ ਵਿਚ ਦੇਵੇ।
ਸੰਗਤ ਮੰਡੀ, (ਅੰਮ੍ਰਿਤਪਾਲ ਸ਼ਰਮਾ)-ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ, ਜਿਸ ਨਾਲ ਨਰਮਾ, ਝੋਨਾ ਤੇ ਗੁਆਰੇ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਵਲੋਂ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਪਿੰਡ ਸੰਗਤ ਕਲਾਂ ਦੇ ਕਿਸਾਨ ਰੇਸ਼ਮ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਆਦਾਤਰ ਨਰਮੇ ਦੀ ਫ਼ਸਲ ਤਾਂ ਪਹਿਲਾਂ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੀ ਭੇਟ ਚੜ੍ਹ ਚੁੱਕੀ ਹੈ ਅਤੇ ਬਾਕੀ ਬਚੀ ਫ਼ਸਲ ਦਾ ਝਾੜ ਵੀ ਜਿਥੇ ਪਹਿਲਾਂ 25 ਤੋਂ 30 ਮਣ ਪ੍ਰਤੀ ਏਕੜ ਹੁੰਦਾ ਰਿਹਾ ਹੈ, ਹੁਣ 3 ਤੋਂ 6 ਮਣ ਪ੍ਰਤੀ ਏਕੜ ਰਹਿ ਗਿਆ ਹੈ ਅਤੇ ਉਹੀ ਹਾਲ ਗੁਆਰੇ ਦੀ ਫ਼ਸਲ ਦਾ ਹੋ ਗਿਆ ਹੈ ਪ੍ਰੰਤੂ ਕਿਸਾਨਾਂ ਨੂੰ ਜੋ ਉਮੀਦਾਂ ਝੋਨੇ ਦੀ ਫ਼ਸਲ ਤੋਂ ਸਨ ਉਹ ਵੀ ਪਹਿਲਾਂ ਅਗੇਤਾ ਝੋਨਾ ਗਰਮੀ ਕਾਰਨ ਸਮੇਂ ਤੋਂ ਪਹਿਲਾਂ ਨਿੱਸਰ ਰਿਹਾ ਸੀ ਅਤੇ ਹੁਣ ਬੇਮੌਸਮਾ ਮੀਂਹ ਪੈਣ ਨਾਲ ਬੂਰ ਝੜਨ ਅਤੇ ਪੱਕੇ ਦਾਣੇ ਭਾਰੀ ਹੋ ਕੇ ਝੋਨਾ ਡਿੱਗਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਪਿੰਡ ਫੁੱਲੋ ਮਿੱਠੀ ਦੇ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਨਰਮੇ ਦੀ ਪੱਕੀ ਫ਼ਸਲ ਮੀਂਹ ਪੈਣ ਕਾਰਨ ਨੁਕਸਾਨੀ ਗਈ ਹੈ ਅਤੇ ਖਿੜੇ ਨਰਮੇ ਦੇ ਫੁੱਟ ਧਰਤੀ ਤੇ ਡਿੱਗ ਕੇ ਸਿੱਲ੍ਹ ਨਾਲ ਬਰਬਾਦ ਹੋਣ ਦਾ ਡਰ ਪੈਦਾ ਹੋ ਗਿਆ ਹੈ। ਬਲਾਕ ਖੇਤੀਬਾੜੀ ਅਧਿਕਾਰੀ ਧਰਮਪਾਲ ਮੋਰੀਆ ਨੇ ਦੱਸਿਆ ਕਿ ਅਜੇ ਤੱਕ ਹੋਈ ਬਰਸਾਤ ਕਾਰਨ ਫ਼ਸਲਾਂ ਦਾ ਕੋਈ ਖ਼ਾਸ ਨੁਕਸਾਨ ਨਜ਼ਰ ਨਹੀਂ ਆ ਰਿਹਾ ਪ੍ਰੰਤੂ ਜੇਕਰ ਬਰਸਾਤ ਹੋਰ ਵੱਧ ਸਮਾਂ ਹੁੰਦੀ ਰਹੀ ਤਾਂ ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਤਰਾ ਵਧ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਤੇ ਯਾਦਵਿੰਦਰ ਸਿੰਘ ਫੁੱਲੋ ਮਿੱਠੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਮੌਸਮੇ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ। ਉਧਰ ਸੰਗਤ ਮੰਡੀ ਦੇ ਮੁੱਖ ਬਾਜ਼ਾਰ 'ਚ ਵੀ ਮੀਂਹ ਦਾ ਪਾਣੀ ਦੋ ਦੋ ਫੁੱਟ ਭਰ ਜਾਣ ਨਾਲ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ।
ਰਾਮਾਂ ਮੰਡੀ, (ਤਰਸੇਮ ਸਿੰਗਲਾ)-ਅੱਜ ਸਵੇਰ ਤੋਂ ਹੀ ਲਗਾਤਾਰ ਪੈ ਰਹੇ ਮੀਂਹ ਨਾਲ ਖੇਤਾਂ ਵਿਚ ਤਿਆਰ ਖੜੀਆਂ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਕਾਫ਼ੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਇਸ ਸੰਬੰਧੀ ਪਿੰਡ ਕਮਾਲੂ ਦੇ ਕਿਸਾਨ ਅਤੇ ਬੀਕੇਯੂ ਉਗਰਾਹਾਂ ਨੇਤਾ ਹਰਚਰਨ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ ਰਾਮਸਰਾ, ਮੋਦਨ ਸਿੰਘ ਸਾਬਕਾ ਪੰਚ ਸੇਖੂ ਅਤੇ ਗੁਰਚੇਤ ਸਿੰਘ ਸਿੱਧੂ ਰਾਮਾਂ ਨੇ ਕਿਹਾ ਕਿ ਜਿੱਥੇ ਨਰਮੇ ਦੀ ਬਿਜਾਈ ਤੋਂ ਬਾਅਦ ਹੀ ਗੁਲਾਬੀ ਸੁੰਢੀ ਅਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਕਾਫ਼ੀ ਕਿਸਾਨਾਂ ਨੂੰ ਮਜ਼ਬੂਰ ਹੋ ਕੇ ਆਪਣਾ ਨਰਮਾ ਵਾਹੁਣਾ ਪਿਆ ਹੈ ਉਥੇ ਹੁਣ ਬਾਕੀ ਬਚੀ ਖੇਤਾਂ ਵਿਚ ਤਿਆਰ ਖੜੀ ਨਰਮੇ ਅਤੇ ਝੋਨੇ ਦੀ ਫ਼ਸਲ ਨੂੰ ਵੀ ਬੇਮੌਸਮੇ ਮੀਂਹ ਨਾਲ ਭਾਰੀ ਨੁਕਸਾਨ ਪਹੁੰਚਣ ਦੇ ਅਸਾਰ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖਾਦ, ਬੀਜ, ਸਪਰੇਹਾਂ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਨਜਾਇਜ਼ ਵਾਧੇ ਅਤੇ ਬੇਮੌਸਮੇ ਮੀਂਹ ਨੂੰ ਵੇਖਦੇ ਹੋਏ ਨਰਮੇ ਅਤੇ ਝੋਨੇ ਦੀ ਖਰੀਦ ਲਈ ਨਮੀ ਦੀ ਮਾਤਰਾ ਅਤੇ ਰੇਟ ਵਿਚ ਵਾਧਾ ਕੀਤਾ ਜਾਵੇ। ਦੂਜੇ ਪਾਸੇ ਸ਼ਹਿਰ ਅੰਦਰ ਵੀ ਨੀਵੇਂ ਘਰਾਂ ਅਤੇ ਖਾਲੀ ਪਏ ਨੀਵੇਂ ਪਲਾਟਾਂ ਵਿਚ ਜਿਥੇ ਮੀਂਹ ਦਾ ਪਾਣੀ ਭਰ ਜਾਣ ਨਾਲ ਨਾਲ ਲੱਗਦੇ ਉੱਚੇ ਘਰਾਂ ਵਿਚ ਤਰੇੜਾਂ ਪੈ ਰਹੀਆਂ ਹਨ ਅਤੇ ਡੇਂਗੂ ਮਲੇਰੀਆਂ ਰੋਗ ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਨੀਂਵੇਂ ਘਰਾਂ ਲਈ ਮੀਂਹ ਕਿਸੇ ਆਫ਼ਤ ਤੋਂ ਘੱਟ ਨਹੀਂ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਨੀਂਵੇਂ ਘਰਾਂ ਵਾਲੇ ਲੋਕਾਂ ਨੂੰ ਘਰ ਉੱਚਾ ਕਰਕੇ ਬਨਾਉਣ ਲਈ ਸਬਸਿਡੀ ਵਾਲਾ ਲੋਨ ਦਿੱਤਾ ਜਾਵੇ। ਇਸ ਤੋਂ ਇਲਾਵਾ ਕਈ ਗਲੀਆਂ ਅਤੇ ਬਜ਼ਾਰਾਂ ਵਿਚ ਮੀਂਹ ਦਾ ਪਾਣੀ ਭਰ ਜਾਣ ਨਹਿਰਾਂ ਦਾ ਭੁਲੇਖਾ ਪੈ ਰਿਹਾ ਹੈ ਅਤੇ ਲੋਕਾਂ ਦਾ ਘਰਾਂ ਅਤੇ ਦੁਕਾਨਾਂ 'ਚੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ।
ਮਹਿਰਾਜ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੂਰੀ ਤਰ੍ਹਾਂ ਜਲ ਥਲ ਹੋ ਗਿਆ। ਕਈ ਲੋਕਾਂ ਲਈ ਰਾਹਤ ਅਤੇ ਕਈਆਂ ਲਈ ਆਫ਼ਤ ਬਣਿਆ ਪਰ ਲੱਗੀ ਮੀਂਹ ਦੀ ਝੜੀ ਨੇ ਸ਼ਿਮਲੇ ਵਰਗਾ ਮੌਸਮ ਬਣਾ ਦਿੱਤਾ, ਕਿਉਂਕਿ ਇੰਦਰ ਦੇਵਤਾ ਦੀ ਮਿਹਰਬਾਨੀ ਸਦਕਾ ਪੈ ਰਹੇ ਮੀਂਹ ਦਾ ਲੋਕਾਂ ਨੇ ਆਨੰਦ ਲਿਆ, ਪਰ ਨੀਵੀਂਆਂ ਗਲੀਆਂ ਅਤੇ ਥਾਵਾਂ ਪਾਣੀ ਨਾਲ ਭਰੇ ਰਹੇ ਅਤੇ ਲੋਕ ਪ੍ਰੇਸ਼ਾਨ ਹੋ ਕੇ ਆਪਣੇ ਕੰਮ-ਧੰਦਿਆਂ ਲਈ ਰਸਤੇ ਬਦਲ ਕੇ ਜੋੜ ਤੋੜ ਲਾਕੇ ਆਪਣੀ ਮੰਜ਼ਿਲ ਵੱਲ ਪਹੁੰਚਣ ਦਾ ਯਤਨ ਕਰ ਰਹੇ ਸਨ, ਉਥੇ ਹੀ ਮੀਂਹ ਦੇ ਪਾਣੀ ਵਿਚ ਛੋਟੇ-ਛੋਟੇ ਬੱਚੇ ਮਸਤੀ ਕਰਦੇ ਦੇਖੇ ਗਏ। ਉਕਤ ਨਗਰ ਵਿਚ ਪਾਣੀ-ਪਾਣੀ ਹੀ ਨਜ਼ਰ ਆ ਰਿਹਾ ਸੀ, ਕਿਉਂਕਿ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਨਹੀਂ ਹਨ। ਇਸ ਲਈ ਲੋਕ ਰਸਤੇ ਬਦਲ ਕੇ ਜੋੜ ਤੋੜ ਲਾ ਕੇ ਆਪਣੀ ਮੰਜ਼ਿਲ ਵੱਲ ਪਹੁੰਚਣ ਦਾ ਯਤਨ ਕਰ ਰਹੇ ਸਨ। ਇਥੋਂ ਤੱਕ ਕਿ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ਜਾ ਵੜਿਆ। ਕੁਝ ਦੁਕਾਨਦਾਰ ਅਤੇ ਘਰਾਂ ਵਾਲੇ ਆਪਣੇ ਘਰਾਂ 'ਚ ਪਾਣੀ ਰੋਕਣ ਲਈ ਪ੍ਰਬੰਧ ਕਰਨ 'ਚ ਲੱਗੇ ਰਹੇ। ਪਰ ਪਾਣੀ ਇੰਨ੍ਹਾਂ ਜ਼ਿਆਦਾ ਹੋ ਗਿਆ ਕਿ ਲੋਕਾਂ ਦੇ ਘਰਾਂ ਅੰਦਰ ਜਾ ਵੜ੍ਹਿਆ। ਕਈ ਸੜਕਾਂ 'ਤੇ ਪਾਣੀ ਖੜ੍ਹਾ ਹੈ ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਅਤੇ ਆਸ-ਪਾਸ ਦੇ ਏਰੀਏ ਵਿਚ ਅੱਜ ਸਵੇਰੇ 3 ਵਜੇ ਤੋਂ ਹਲਕੀ ਅਤੇ ਬਾਅਦ ਵਿਚ ਲਗਾਤਾਰ 12 ਘੰਟੇ ਹੋਈ ਬਾਰਸ਼ ਨਾਲ ਨਗਰ ਵਿਚ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ। ਦਾਣਾ ਮੰਡੀ ਦੇ ਨਾਲ ਕੋ-ਆਪਰੇਟਿਵ ਬੈਂਕ ਦੇ ਆਸ-ਪਾਸ ਅਤੇ ਸਰਕਾਰੀ ਡਿਸਪੈਂਸਰੀ ਦੇ ਅੱਗੇ ਰਸਤੇ ਵਿਚ ਖੜਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਗਿਆ। ਝੜੀ ਰੂਪੀ ਬੇਮੌਸਮੀ ਬਰਸਾਤ ਨਾਲ ਛੱਪੜ ਓਵਰਫ਼ਲੋ ਹੋ ਗਏ। ਰੇਲਵੇ ਫਾਟਕ ਤੋਂ ਬਾਲਿਆਂਵਾਲੀ ਨੂੰ ਜਾਂਦੀ ਲਿੰਕ ਸੜਕ 'ਤੇ ਕੋਲਡ ਸਟੋਰ ਨੇੜੇ ਨੀਵੇਂ ਹਿੱਸੇ ਵਿਚ ਬਣੇ ਵੱਡੇ ਖੱਡਿਆਂ ਵਿਚ ਪਾਣੀ ਜਮ੍ਹਾਂ ਹੋਣ ਨਾਲ ਰਾਹਗੀਰਾਂ ਨੂੰ ਕਈ ਦਿਨ ਤੱਕ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ। ਖੇਤੀ ਮਾਹਿਰਾਂ ਅਨੁਸਾਰ ਇਸ ਸਮੇਂ ਦਾ ਜ਼ਿਆਦਾ ਮੀਂਹ ਪੈਣਾ ਖੇਤਾਂ ਵਿਚ ਲਹਿ ਲਰਾਅ ਰਹੀ ਝੋਨੇ ਦੀ ਪਕਾਅ 'ਤੇ ਆਈ ਫ਼ਸਲ ਨੂੰ ਪ੍ਰਭਾਵਿਤ ਕਰ ਸਕਦਾ ਹੈ, ਬੂਰ ਝੜ ਸਕਦਾ ਹੈ ਅਤੇ ਦਾਣਾ ਕਾਲਾ ਪੈ ਸਕਦਾ ਹੈ ਅਤੇ ਖ਼ਾਸ ਕਰਕੇ ਨੀਵੇਂ ਖੇਤਾਂ ਵਿਚ ਪਾਣੀ ਭਰਨ ਨਾਲ ਫ਼ਸਲਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

ਨਥਾਣਾ ਵਿਖੇ ਹੋਇਆ ਪੰਜਾਬ ਨੰਬਰਦਾਰ ਯੂਨੀਅਨ ਦਾ ਸੂਬਾਈ ਇਜਲਾਸ

ਨਥਾਣਾ, 24 ਸਤੰਬਰ (ਗੁਰਦਰਸ਼ਨ ਲੁੱਧੜ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰ ਭਾਈਚਾਰੇ ਦੀਆਂ ਸਮੱਸਿਆਵਾਂ, ਮੰਗਾਂ ਸਬੰਧੀ ਰੂਪ ਰੇਖਾ ਅਤੇ ਜ਼ਿਲ੍ਹਾ ਕਮੇਟੀ ਦੀ ਚੋਣ ਲਈ ਸਥਾਨਕ ਸਮਰਾਟ ਪੈਲੇਸ ਵਿਖੇ ਸੂਬਾਈ ਇਜਲਾਸ ਰਚਾਇਆ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਪਤੀ–ਪਤਨੀ ਅਤੇ ਧੀ ਵਿਰੁੱਧ ਮਾਮਲਾ ਦਰਜ

ਰਾਮਾਂ ਮੰਡੀ, 24 ਸਤੰਬਰ (ਤਰਸੇਮ ਸਿੰਗਲਾ)-ਘਰ ਅੰਦਰ ਦਾਖ਼ਲ ਹੋ ਕੇ ਆਪਣੇ ਛੋਟੇ ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਰਾਮਾਂ ਪੁਲਿਸ ਵਲੋਂ ਪਤੀ, ਪਤਨੀ ਅਤੇ ਉਨ੍ਹਾਂ ਦੀ ਧੀ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਐਨ. ਐਚ. 54 'ਤੇ ਵਾਪਰੇ ਬੱਸ-ਟੈਂਕਰ ਹਾਦਸੇ 'ਚ ਇਕ ਦੀ ਹਾਲਤ ਗੰਭੀਰ, ਕੁਝ ਜ਼ਖ਼ਮੀ

ਗੋਨਿਆਣਾ, 24 ਸਤੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਦੇ ਬਾਹਰਵਾਰ ਹਨੂੰਮਾਨ ਮੰਦਰ ਕੋਲ ਐਨ. ਐਚ. 54 'ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਮਿੰਨੀ ਬੱਸ ਵਿਚ ਬੈਠੀਆਂ ਸਵਾਰੀਆਂ 'ਚੋਂ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਦੋਂਕਿ ਬੱਸ ਦੇ ਡਰਾਇਵਰ ...

ਪੂਰੀ ਖ਼ਬਰ »

ਸਾਵਣ ਕਿ੍ਪਾਲ ਰੂਹਾਨੀ ਮਿਸ਼ਨ ਵਲੋਂ ਸਕੂਲੀ ਵਿੱਦਿਆਰਥੀਆਂ ਨੂੰ ਟ੍ਰੈਕ ਸੂਟ ਵੰਡੇ

ਮਹਿਮਾ ਸਰਜਾ, 24 ਸਤੰਬਰ (ਰਾਮਜੀਤ ਸ਼ਰਮਾ/ਬਲਦੇਵ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਪਿੰਡ ਸਿਵੀਆਂ ਦੇ ਵਿੱਦਿਆਰਥੀਆਂ ਨੂੰ ਸਾਵਣ ਕਿ੍ਪਾਲ ਰੁਹਾਨੀ ਮਿਸ਼ਨ (ਦਿੱਲੀ) ਦੇ ਪਿੰਡ ਸਿਰੀਏਵਾਲਾ ਵਿਖੇ ਸਥਿਤ ਕੇਂਦਰ ਵਲੋਂ ਮੁਫਤ ਟ੍ਰੈਕ ਸੂਟ (ਖੇਡ ਯੂਨੀਫਾਰਮ) ਤਕਸੀਮ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਜਨਤਕ ਥਾਵਾਂ 'ਤੇ ਕੀਤੀ ਸਫ਼ਾਈ

ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)- ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸਫ਼ਾਈ ਪੱਖਵਾੜੇ ਨੂੰ ਮਨਾਉਂਦਿਆਂ ਭਾਰਤੀ ਜਨਤਾ ਪਾਰਟੀ ਮੰਡਲ ਤਲਵੰਡੀ ਸਾਬੋ ਦੇ ਆਗੂਆਂ ਤੇ ਵਰਕਰਾਂ ਨੇ ਸ਼ਹਿਰ ਦੀਆਂ ਜਨਤਕ ਥਾਵਾਂ ਦੀ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਵਿਖੇ ਰੈੱਡ ਰਿਬਨ ਕਲੱਬ ਵਲੋਂ ਕੁਇਜ਼ ਮੁਕਾਬਲੇ

ਗੋਨਿਆਣਾ, 24 ਸਤੰਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਪਿ੍ੰਸੀਪਲ ਡਾ ਰਾਜੇਸ਼ ਸ਼ਿੰਗਲਾ ਦੀ ਅਗਵਾਈ ਵਿਚ ਰੈੱਡ ਰਿਬਨ ਕਲੱਬ ਵੱਲੋਂ ਸਿਹਤ ਗਿਆਨ, ਬਲੱਡ ਡੋਨੇਸ਼ਨ, ਡਰੱਗ ਐਬਿਊਜ਼, ਏਡਜ਼ ਸਿਹਤ ਸਬੰਧੀ ਸ਼ੰਸਥਾਵਾਂ ਅਤੇ ਆਮ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਅਧਿਆਪਕ ਸ਼ਖ਼ਸੀਅਤ ਉਸਾਰੀ ਸੰਬੰਧੀ ਦੋ ਰੋਜਾ ਵਰਕਸ਼ਾਪ

ਭਗਤਾ ਭਾਈਕਾ, 24 ਸਤੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਵਿਖੇ ਅਧਿਆਪਕਾਂ ਦੀ ਸ਼ਖ਼ਸੀਅਤ ਉਸਾਰੀ ਲਈ ਗਿਆਨ ਵਧਾਊ ਦੋ ਰੋਜਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੇ ਪਹਿਲੇ ਦਿਨ ਸ੍ਰੀ ਰਾਮ ਦੁੱਗਲ ਨੇ 'ਪਰਸਨਲ ਇਫੈਕਟਿਵਨੈਸ ਐਂਡ ...

ਪੂਰੀ ਖ਼ਬਰ »

ਗੁਲਾਬਗੜ੍ਹ ਦੀ ਲੜਕੀਆਂ ਦੀ ਵਾਲੀਬਾਲ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਕੋਟਫੱਤਾ, 24 ਸਤੰਬਰ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੀਆਂ ਲੜਕੀਆਂ ਨੇ ਵਾਲੀਬਾਲ ਸਮੈਸਿੰਗ ਅੰਡਰ-19 ਜ਼ਿਲ੍ਹਾ ਟੂਰਨਾਮੈਂਟ ਵਿਚ ਜੋਨ ਬਠਿੰਡਾ-1 ਦੀ ਤਰਫੋਂ ਖੇਡਦੇ ਹੋਏ ਦੂਜਾ ਸਥਾਨ (ਸਿਲਵਰ ਮੈਡਲ) ਪ੍ਰਾਪਤ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਸਪੈਸ਼ਲ ਸਟਾਫ਼ ਵਲੋਂ ਹੈਰੋਇਨ ਤੇ ਪਿਸਤੌਲ ਸਮੇਤ ਦੋ ਮੋਟਰਸਾਈਕਲ ਸਵਾਰ ਗਿ੍ਫ਼ਤਾਰ

ਬਠਿੰਡਾ, 24 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਸਪੈਸ਼ਲ ਸਟਾਫ਼ ਵਲੋਂ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿੰਨ੍ਹਾਂ ਖਿਲਾਫ਼ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਮਾਲਵਾ ਕਾਲਜ ਬਠਿੰਡਾ ਦਾ ਬੀ. ਸੀ. ਏ. ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲਾ, ਸਮੈਸਟਰ ਪਹਿਲੇ ਦੇ ਨਤੀਜੇ 'ਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਫੀਸਦੀ ਰਿਹਾ ਹੈ | ਨਤੀਜੇ ਮੁਤਾਬਿਕ ਕਾਲਜ ਦੇ ਵਿਦਿਆਰਥੀ ਜਗਦੀਪ ਸਿੰਘ ਨੇ 93.6 ...

ਪੂਰੀ ਖ਼ਬਰ »

ਸਵੇਰ ਤੋਂ ਪੈ ਰਹੀ ਬਾਰਿਸ਼ ਨਾਲ ਮੌਸਮ 'ਚ ਆਈ ਤਬਦੀਲੀ

ਭਾਗੀਵਾਂਦਰ, 24 ਸਤੰਬਰ (ਮਹਿੰਦਰ ਸਿੰਘ ਰੂਪ)-ਅੱਸੂ ਮਹੀਨੇ ਦੀ ਅੱਜ ਸਵੇਰ ਤੋਂ ਪੈ ਰਹੀ ਦਰਮਿਆਨੀ ਬਾਰਿਸ਼ ਨਾਲ ਮੌਸਮ ਵਿਚ ਕਾਫ਼ੀ ਤਬਦੀਲੀ ਆਈ ਹੈ | ਜਿੱਥੇ ਮੌਸਮ 'ਚ ਠੰਢਕ ਆਉਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਇਸ ਬਾਰਿਸ਼ ਪੈਣ ਨਾਲ ਨਹਿਰੀ ਰਕਬੇ 'ਚ ਖੜ੍ਹੀਆਂ ...

ਪੂਰੀ ਖ਼ਬਰ »

5 ਰੋਜ਼ਾ ਐਕੂਪ੍ਰੈਸ਼ਰ ਅਤੇ ਨਿਊਰੋ ਥਰੈਪੀ ਕੈਂਪ 27 ਤੋਂ

ਭੁੱਚੋ ਮੰਡੀ, 24 ਸਤੰਬਰ (ਪਰਵਿੰਦਰ ਸਿੰਘ ਜੌੜਾ)-ਸਥਾਨਕ ਪੰਚਾਇਤੀ ਨੀਲਕੰਠ ਮਹਾਂਦੇਵ ਮੰਦਰ ਸਮਿਤੀ ਦੇ ਸਹਿਯੋਗ ਨਾਲ 5 ਰੋਜ਼ਾ ਐਕੂਪ੍ਰੈਸ਼ਰ ਅਤੇ ਨਿਊਰੋ ਥਰੈਪੀ ਕੈਂਪ 27 ਸਤੰਬਰ 1 ਅਕਤੂਬਰ ਤੱਕ ਲਾਇਆ ਜਾ ਰਿਹਾ ਹੈ | ਕੈਂਪ ਦੇ ਸੰਚਾਲਕਾਂ ਡੀ. ਕੇ. ਸ਼ਰਮਾ ਅਤੇ ਰਣਜੀਤ ...

ਪੂਰੀ ਖ਼ਬਰ »

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਹੀਦ ਨੈਬ ਸਿੰਘ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਦਾ ਦੌਰਾ

ਭਗਤਾ ਭਾਈਕਾ, 24 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼ਹੀਦ ਨੈਬ ਸਿੰਘ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ (ਵਿਵੇਕ ਆਸ਼ਰਮ ਗੁਰੂਸਰ ਜਲਾਲ) ਵਿਖੇ 235ਵਾਂ ਅੱਖਾਂ ਦੇ ਮੁਫ਼ਤ ਅਪਰੇਸ਼ਨ, ਲੈਂਜ ਕੈਂਪ ਦੌਰਾਨ ਸ: ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ

ਤਲਵੰਡੀ ਸਾਬੋ, 24 ਸਤੰਬਰ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 'ਚੋਂ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੱਤਕੇ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਨੂੰ ਪੱਕੇ ਕਰਨ ਦੇ ਮਨਜ਼ੂਰੀ ਪੱਤਰ ਵੰਡੇ

ਭੁੱਚੋ ਮੰਡੀ, 24 ਸਤੰਬਰ (ਪਰਵਿੰਦਰ ਸਿੰਘ ਜੌੜਾ)-ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਉਨ੍ਹਾਂ ਦੇ ਗ੍ਰਹਿ ਚੱਕ ਫਤਿਹ ਸਿੰਘ ਵਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਹੰੁਚੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਾਜਾ ਸਿੰਘ ਅਤੇ ਸਟਾਫ਼ ਵਲੋਂ ਭਾਰਤ ਸਰਕਾਰ ਦੀਆਂ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਟੈਕਸ ਚੋਰੀ ਕਰਨ ਵਾਲੇ ਅੱਧੀ ਦਰਜਨ ਵਿਅਕਤੀਆਂ ਸਮੇਤ ਵਿਭਾਗ ਅਧਿਕਾਰੀ-ਕਰਮਚਾਰੀ ਵਿਰੱੁਧ ਮੁਕੱਦਮਾ ਦਰਜ

ਬਠਿੰਡਾ, 24 ਸਤੰਬਰ (ਪੱਤਰ ਪ੍ਰੇਰਕ)-ਵਿਜੀਲੈਂਸ ਬਿਉਰੋ ਬਠਿੰਡਾ ਵਲੋਂ ਟੈਕਸ ਚੋਰੀ ਕਰਨ ਦੇ ਮਾਮਲੇ 'ਚ ਅੱਧੀ ਦਰਜਨ ਵਿਅਕਤੀਆਂ ਸਮੇਤ ਐਕਸਾਈਜ਼ ਤੇ ਟੈਕਸਟੈਸ਼ਨ ਵਿਭਾਗ ਦੇ ਕੁੱਝ ਅਣਪਛਾਤੇ ਅਧਿਕਾਰੀਆਂ-ਕਰਮਚਾਰੀਆਂ ਖ਼ਿਲਾਫ਼ ਥਾਣਾ ਵਿਜੀਲੈਂਸ ਬਠਿੰਡਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ : ਰੱਸਾਕਸ਼ੀ 'ਚ ਤਲਵੰਡੀ ਸਾਬੋ ਜ਼ੋਨ ਦੀਆਂ ਲੜਕੀਆਂ ਦੀ ਤਿੰਨੋਂ ਵਰਗਾਂ 'ਚ ਝੰਡੀ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਰਮ ਰੁੱਤ ਦੀਆਂ 66ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਦੂਸਰਾ ਦਿਨ ਮੀਂਹ ਨਾਲ ਪ੍ਰਭਾਵਿਤ ਰਿਹਾ, ਜਿਸ ਕਾਰਨ ਖੁੱਲੇ੍ਹ ਖੇਡ ਮੈਦਾਨਾਂ ਅੰਦਰ ਹੋਣ ਵਾਲੇ ਅੱਜ ਦੇ ਮੁਕਾਬਲੇ ਮੀਂਹ ਦੀ ਭੇਟ ਚੜ ਗਏ ਪਰ ਇਨਡੋਰ ਹੋਏ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਭੀਖੀ, 24 ਸਤੰਬਰ (ਗੁਰਿੰਦਰ ਸਿੰਘ ਔਲਖ)- ਬੀਤੀ ਰਾਤ ਸੁਨਾਮ ਰੋਡ 'ਤੇ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਕਾਰ ਦੀ ਫੇਟ ਵੱਜਣ ਨਾਲ ਮੌਤ ਹੋ ਗਈ ਹੈ | ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (22) ਪੁੱਤਰ ਮੇਜਰ ਸਿੰਘ ਵਾਸੀ ਹਮੀਰਗੜ੍ਹ ਢੈਪਈ ਆਪਣੇ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਗਰਲਜ਼ ਕਾਲਜ 'ਚ ਐਨ.ਐੱਸ.ਐੱਸ.ਦਿਵਸ ਮਨਾਇਆ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਐੱਸ.ਐੱਸ.ਡੀ. ਗਰਲਜ਼ ਕਾਲਜ ਦੇ ਐਨ.ਐੱਸ.ਐੱਸ. ਯੂਨਿਟਾਂ ਵਲੋਂ ਕਾਲਜ ਪ੍ਰਧਾਨ ਸੰਜੈ ਗੋਇਲ ਅਤੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਹੇਠ ਅਤੇ ਪ੍ਰੋਗਰਾਮ ਅਫ਼ਸਰ ਐਨ.ਐੱਸ.ਐੱਸ. ਡਾ. ਊਸ਼ਾ ਸ਼ਰਮਾ ਅਤੇ ਡਾ. ...

ਪੂਰੀ ਖ਼ਬਰ »

ਭਾਗੀਵਾਂਦਰ ਵਾਸੀ ਕੈਂਸਰ ਪੀੜਤ ਵਿਅਕਤੀ ਦੀ ਮੌਤ

ਭਾਗੀਵਾਂਦਰ, 24 ਸਤੰਬਰ (ਮਹਿੰਦਰ ਸਿੰਘ ਰੂਪ)- ਨਾ-ਮੁਰਾਦ ਬਿਮਾਰੀ ਵਜੋਂ ਜਾਣੀ ਜਾਂਦੀ ਕੈਂਸਰ ਦੀ ਬਿਮਾਰੀ ਨਾਲ ਅੱਜ ਸਵੇਰੇ ਸਥਾਨਕ ਪਿੰਡ ਭਾਗੀਵਾਂਦਰ ਵਿਖੇ ਬਲੀ ਮੁਹੰਮਦ 60 ਪੁੱਤਰ ਤਾਜੂ ਖਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ...

ਪੂਰੀ ਖ਼ਬਰ »

ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਈਰੂਪਾ, 24 ਸਤੰਬਰ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਗੁਰੂ ਰਾਮਦਾਸ ਜੀ ਦੇ ਜਨਮ ਅਤੇ ...

ਪੂਰੀ ਖ਼ਬਰ »

ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਬਣਾਇਆ ਜਾਵੇ ਯਕੀਨੀ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਅਧਿਕਾਰੀਆਂ ਨੂੰ ਲੋਕ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸੰਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ...

ਪੂਰੀ ਖ਼ਬਰ »

ਰੱਸਾਕਸ਼ੀ ਮੁਕਾਬਲਿਆਂ 'ਚ ਖ਼ਾਲਸਾ ਗਰਲਜ਼ ਸਕੂਲ ਤਲਵੰਡੀ ਸਾਬੋ ਦੇ ਬੱਚਿਆਂ ਦੀ ਹੂੰਝਾ ਫੇਰ ਜਿੱਤ

ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)-ਪਿਛਲੀਆਂ ਪ੍ਰਾਪਤੀਆਂ ਦੀ ਤਰ੍ਹਾਂ ਇਸ ਵਾਰ ਫਿਰ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ 66 ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਜੋ ਕਿ ਬਠਿੰਡਾ ਦੇ ਸਟੇਡੀਅਮ ਵਿਖੇ ਹੋਈਆ ਸਨ | ...

ਪੂਰੀ ਖ਼ਬਰ »

ਸਿੱਧੀ ਭਰਤੀ ਰਾਹੀਂ ਨਿਯੁਕਤ ਹੋਏ ਅਧਿਆਪਕਾਂ ਦਾ ਪਰਖਕਾਲ ਪੂਰਾ ਹੋਣ ਦੇ ਬਾਵਜੂਦ ਹੁਣ ਕੰਪਿਊਟਰ ਟੈਸਟ ਪਾਸ ਕਰਨ ਦੀ ਸ਼ਰਤ ਲਗਾਈ

ਬਠਿੰਡਾ, 24 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਅਧਿਆਪਕਾਂ 'ਤੇ ਹੁਣ ਤਿੰਨ ਸਾਲਾਂ ਦਾ ਪਰਖਕਾਲ ਪੂਰਾ ਹੋਣ ਦੇ ਬਾਵਜੂਦ ਇਕ ਹੋਰ ਟੈਸਟ ਪਾਸ ਕਰਨ ਦੀ ਸ਼ਰਤ ਲਗਾ ਦਿੱਤੀ ਗਈ ਹੈ, ਜਿਸ ਦੇ ਪਾਸ ਕਰਨ ...

ਪੂਰੀ ਖ਼ਬਰ »

ਵਿਧਾਇਕ ਵਲੋਂ ਤੁੰਗਵਾਲੀ ਵਿਖੇ ਕਾਮਾਗਾਟਾਮਾਰੂ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਭੁੱਚੋ ਮੰਡੀ, 24 ਸਤੰਬਰ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਵਿਖੇ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਕਾਮਾਗਾਟਾਮਾਰੂ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਬਣਾਏ ਜਾਣ ਵਾਲੇ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ | ਦੱਸ ਦਈਏ ਕਿ ਆਜ਼ਾਦੀ ਦੀ ਲੜਾਈ ਦੌਰਾਨ ਵਾਪਰੇ ਇਸ ਖੂਨੀ ...

ਪੂਰੀ ਖ਼ਬਰ »

ਬਰਨਾਲਾ ਵਿਖੇ ਹੋਣ ਵਾਲੇ ਪ੍ਰੋਗਰਾਮ ਲਈ ਭਾਕਿਯੂ ਏਕਤਾ (ਉਗਰਾਹਾਂ) ਨੇ ਕੀਤੀ ਤਿਆਰੀ ਮੀਟਿੰਗ

ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)-ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਭਾਕਿਯੁੂ ਏਕਤ (ਉਗਰਾਹਾਂ) ਵਲੋਂ ਬਰਨਾਲਾ ਦੀ ਅਨਾਜ ਮੰਡੀ ਵਿਚ ਕੀਤੇ ਜਾ ਰਹੇ ਵਿਸ਼ਾਲ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਕਾਲਜ ਦੀ ਪ੍ਰਧਾਨਗੀ ਲਈ ਚੋਣ ਲੜਨ ਵਾਲੇ ਇਕ ਦਾਅਵੇਦਾਰ ਦੇ ਹਮਾਇਤੀ 'ਤੇ ਹਵਾਈ ਫਾਇਰਿੰਗ

ਬਠਿੰਡਾ, 24 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪਿੰਡ ਘੁੱਦਾ ਵਿਖੇ ਸਥਿਤ ਇਕ ਕਾਲਜ ਦੀ ਪ੍ਰਧਾਨਗੀ ਲਈ ਚੋਣ ਲੜਨ ਵਾਲੇ ਇਕ ਦਾਅਵੇਦਾਰ ਦੇ ਹਮਾਇਤੀ ਉੱਪਰ ਕੁੱਝ ਨੌਜਵਾਨਾਂ ਵਲੋਂ ਹਵਾਈ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਆਧਾਰ 'ਤੇ ਇਕ ਦਰਜਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਬੋਰਡ ਦੇ ਨਵ–ਨਿਯੁਕਤ ਚੇਅਰਮੈਨ ਅਗਰਵਾਲ ਗੁਰਦੁਆਰਾ ਸਾਹਿਬ ਜੀਵਨ ਸਿੰਘ ਵਾਲਾ ਵਿਖੇ ਹੋਏ ਨਤਮਸਤਕ

ਭਾਗੀਵਾਂਦਰ, 24 ਸਤੰਬਰ (ਮਹਿੰਦਰ ਸਿੰਘ ਰੂਪ)-ਪੰਜਾਬ ਸਰਕਾਰ ਵਲੋਂ ਬਠਿੰਡਾ ਸ਼ਹਿਰੀ ਆਪ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਅਗਰਵਾਲ ਨੂੰ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਉਹ ਆਪਣੇ ਜੱਦੀ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਸਰਕਾਰੀ ਹਸਪਤਾਲ ਦੇ ਸਬ-ਸੈਂਟਰ ਦਾ ਤਾਲਾ ਤੋੜ 400 ਸਰਿੰਜਾਂ ਤੇ ਹੋਰ ਸਾਮਾਨ ਚੋਰੀ

ਲਹਿਰਾ ਮੁਹੱਬਤ, 24 ਸਤੰਬਰ (ਸੁਖਪਾਲ ਸਿੰਘ ਸੁੱਖੀ)- ਬੀਤੀ ਰਾਤ ਸਥਾਨਕ ਸਰਕਾਰੀ ਹਸਪਤਾਲ ਦੇ ਸਬ ਸੈਂਟਰ ਦਾ ਅਣਪਛਾਤਿਆਂ ਚੋਰਾਂ ਨੇ ਤਾਲਾ ਤੋੜ ਕੇ ਸਰਿੰਜਾਂ ਸਮੇਤ ਨਵੀਂ ਸਟੇਸ਼ਨਰੀ ਤੇ ਹੋਰ ਸਾਮਾਨ ਚੋਰੀ ਕੀਤਾ | ਇਸ ਸੰਬੰਧੀ ਪ੍ਰੈਸ ਨੂੰ ਹਸਪਤਾਲ ਦੇ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX