ਤਾਜਾ ਖ਼ਬਰਾਂ


ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  8 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  35 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  43 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  50 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  25 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਸਵੱਛਤਾ ਮੁਹਿੰਮ ਨੂੰ ਚਿੜਾ ਰਹੀ ਹੈ ਬੱਸ ਅੱਡੇ ਦੀ ਗੰਦਗੀ

ਮੰਡੀ ਗੋਬਿੰਦਗੜ੍ਹ, 25 ਸਤੰਬਰ (ਮੁਕੇਸ਼ ਘਈ)-ਪੰਜਾਬ ਸਰਕਾਰ ਤੇ ਭਾਰਤ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ 'ਚ ਹਰੇਕ ਪਿੰਡ, ਸ਼ਹਿਰ, ਗਲੀ ਮੁਹੱਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਸਵੱਛਤਾ ਕਾਇਮ ਰੱਖ ਕੇ ਬਿਮਾਰੀਆਂ ਤੋਂ ਬਚਿਆ ਜਾ ਸਕੇ | ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ | ਜੇਕਰ ਮੰਡੀ ਗੋਬਿੰਦਗੜ੍ਹ ਦੇ ਬੱਸ ਅੱਡੇ ਦੀ ਗੱਲ ਕਰੀਏ ਤਾਂ ਉਸ ਅੰਦਰ ਬਣੇ ਪਖਾਨਿਆਂ 'ਚ ਜਮ੍ਹਾ ਗੰਦਗੀ ਚਾਰੇ ਪਾਸੇ ਬਦਬੂ ਫੈਲਾ ਰਹੀ ਹੈ, ਉਥੇ ਬਿਮਾਰੀਆਂ ਫ਼ੈਲਣ ਦਾ ਡਰ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵਲੋਂ ਵਾਰ-ਵਾਰ ਲੋਕਾਂ ਨੂੰ ਗਲੀ ਮੁਹੱਲੇ ਤੇ ਆਪਣੇ ਘਰ ਨੂੰ ਸਾਫ਼ ਸੁਥਰਾ ਬਣਾਈ ਰੱਖਣ ਦੇ ਫ਼ਰਜ਼ ਦੱਸਿਆ ਜਾ ਰਿਹਾ ਹੈ, ਪਰ ਪ੍ਰਸ਼ਾਸਨ ਹੇਠਲੇ ਪੱਧਰ 'ਤੇ ਖ਼ੁਦ ਇਨ੍ਹਾਂ ਜ਼ਿੰਮੇਵਾਰੀਆਂ ਤੋਂ ਕੰਨੀਂ ਕਤਰਾਉਂਦਾ ਨਜ਼ਰ ਆ ਰਿਹਾ ਹੈ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਇਸ ਸਫ਼ਾਈ ਮੁਹਿੰਮ ਨੂੰ ਗੰਭੀਰਤਾ ਨਾਲ ਲਿਆ ਜਾਵੇ ਤਾਂ ਜਿਥੇ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ, ਉਥੇ ਹੀ ਸਾਡੇ ਚੌਗਿਰਦੇ ਨੂੰ ਸੁੰਦਰ ਬਣਾਉਣ 'ਚ ਵਧੇਰੇ ਯੋਗਦਾਨ ਪੈਂਦਾ ਹੈ | ਉਨ੍ਹਾਂ ਕਿਹਾ ਕਿ ਹਲਕੀ ਬਰਸਾਤ ਤੋਂ ਬਾਅਦ ਮੰਡੀ ਗੋਬਿੰਦਗੜ੍ਹ ਦੀਆਂ ਸਲਿਪ ਰੋਡ 'ਤੇ ਪਾਣੀ ਇਸ ਤਰ੍ਹਾਂ ਜਮ੍ਹਾ ਹੋ ਗਿਆ, ਜਿਸ ਤਰ੍ਹਾਂ ਕਿ ਕੋਈ ਹੜ੍ਹ ਆਇਆ ਹੋਵੇ, ਪਾਣੀ ਖੜ੍ਹਾ ਹੋਣ ਨਾਲ ਟੁੱਟੀਆਂ ਸੜਕਾਂ ਦਾ ਪਤਾ ਨਾ ਲੱਗਣ ਕਾਰਨ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਲਈ ਲੋਕਲ ਪ੍ਰਸ਼ਾਸਨ ਇਸ ਪਾਸੇ ਧਿਆਨ ਦੇਣ ਦੀ ਸਖ਼ਤ ਲੋੜ ਹੈ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਲੱਖਾਂ ਰੁਪਏ ਖ਼ਰਚ ਕਰਕੇ ਸਲਿਪ ਰੋਡਾਂ ਤੇ ਬਰਸਾਤੀ ਪਾਣੀ ਨੂੰ ਸੰਭਾਲਣ ਲਈ ਬਣਾਏ ਗਏ ਹਾਰਵੇਜ ਸਿਸਟਮ ਵੀ ਫ਼ੇਲ੍ਹ ਹਨ, ਜਿਸ ਕਾਰਨ ਬਰਸਾਤੀ ਪਾਣੀ ਧਰਤੀ ਹੇਠਾਂ ਜਾਣ ਦੀ ਬਜਾਏ ਸੜਕਾਂ 'ਤੇ ਹੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਜਿਥੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ, ਉਥੇ ਸੜਕਾਂ ਦਾ ਵੀ ਨੁਕਸਾਨ ਹੋ ਰਿਹਾ ਹੈ ਤੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਜੇਕਰ ਇਸ ਸਿਸਟਮ ਨੂੰ ਸਹੀ ਕੀਤਾ ਜਾਵੇ ਤਾਂ ਬਰਸਾਤੀ ਪਾਣੀ ਨੂੰ ਧਰਤੀ ਹੇਠਲੇ ਪਾਣੀ 'ਚ ਮਿਲਾਇਆ ਜਾ ਸਕਦਾ ਹੈ |

ਮੀਂਹ ਨਾਲ ਤਹਿਸੀਲ ਖਮਾਣੋਂ 'ਚ ਝੋਨੇ ਦੀ ਫ਼ਸਲ ਦਾ 10 ਫ਼ੀਸਦੀ ਨੁਕਸਾਨ ਹੋਇਆ-ਖੇਤੀਬਾੜੀ ਅਫ਼ਸਰ

ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)-ਬਲਾਕ ਖਮਾਣੋਂ 'ਚ ਮੀਂਹ ਨਾਲ ਝੋਨੇ ਦੀ ਫ਼ਸਲ ਦਾ 10 ਫ਼ੀਸਦੀ ਦੇ ਲਗਪਗ ਨੁਕਸਾਨ ਹੋਇਆ ਹੈ, ਜਦ ਕਿ ਝੋਨੇ ਦੀ ਕਿਸਮ ਬਾਸਮਤੀ 126 ਦੇ ਝਾੜ 'ਤੇ ਲਾਜ਼ਮੀ ਤੌਰ 'ਤੇ ਅਸਰ ਪਵੇਗਾ | ਇਹ ਜਾਣਕਾਰੀ ਤਹਿਸੀਲ ਖਮਾਣੋਂ ਦੇ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼

ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)-ਸਿਵਲ ਹਸਪਤਾਲ ਖਮਾਣੋਂ ਵਿਖੇ ਜ਼ੇਰੇ ਇਲਾਜ ਇਕ ਵਿਆਹੁਤਾ ਨੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ, ਜਦ ਕਿ ਸਹੁਰਾ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦੇ ਅਜਿਹੀ ਘਟਨਾ ਨੂੰ ਨਕਾਰਿਆ ਹੈ | ਪੀੜਤ ...

ਪੂਰੀ ਖ਼ਬਰ »

ਭਾਜਪਾ ਨੇ ਪੰਡਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ

ਮੰਡੀ ਗੋਬਿੰਦਗੜ੍ਹ, 25 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਰਾਮ ਭਵਨ ਵਿਖੇ ਪੰਡਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਭਾਜਪਾ ਹਲਕਾ ਅਮਲੋਹ ਦੇ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੇ ਸੁੱਕੇ ਦਰੱਖ਼ਤ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਜਖਵਾਲੀ, 25 ਸਤੰਬਰ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਸੜਕ ਉੱਪਰ ਖੜ੍ਹੇ ਸੁੱਕੇ ਦਰੱਖ਼ਤ ਬਣ ਰਹੇ ਹਨ ਹਾਦਸਿਆਂ ਦਾ ਕਾਰਨ | ਇਸ ਸੰਬੰਧੀ ਸਾਬਕਾ ਸਰਪੰਚ ਗੁਰਜੀਤ ਸਿੰਘ ਮਾਨ ਨੇ ਦੱਸਿਆ ਕਿ ਤੇਜ਼ ਮੀਂਹ ਹਨੇਰੀ ਦੇ ਮੌਸਮਾਂ 'ਚ ਸੜਕ 'ਤੇ ਖੜ੍ਹੇ ਸੁੱਕੇ ਦਰਖ਼ਤ ...

ਪੂਰੀ ਖ਼ਬਰ »

ਸਿੱਧੂਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਲਈ ਬਰਤਨ ਭੇਟ

ਸੰਘੋਲ, 25 ਸਤੰਬਰ (ਪਰਮਵੀਰ ਸਿੰਘ ਧਨੋਆ)-ਗੁਰਦੁਆਰਾ ਸਾਹਿਬ ਪਿੰਡ ਸਿੱਧੂਪੁਰ ਕਲਾਂ ਦੇ ਲੰਗਰ ਲਈ ਸਾਦਾ ਸਮਾਗਮ ਦੌਰਾਨ ਪ੍ਰਬੰਧਕਾਂ ਨੂੰ ਬਰਤਨ ਸੌਂਪੇ ਗਏ | ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਇਸ ਮੌਕੇ ਦੱਸਿਆ ਕਿ ਗੁਰੂਘਰ ਪ੍ਰਬੰਧਕਾਂ ਦੀ ਮੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX