ਤਾਜਾ ਖ਼ਬਰਾਂ


ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਪੁੱਛਗਿੱਛ ਲਈ ਪਹੁੰਚੇ ਵਿਜੀਲੈਂਸ ਦਫ਼ਤਰ
. . .  2 minutes ago
ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਐੱਸ.ਐੱਸ.ਪੀ. ਵਿਜੀਲੈਂਸ ਵਰਿੰਦਰ ਸਿੰਘ ਸੰਧੂ ਅਤੇ...
ਭਾਰਤ ਪਾਕਿਸਤਾਨ ਸਰਹੱਦ ’ਤੇ ਗੋਲੀ ਨਾਲ ਸੁੱਟੇ ਡਰੋਨ ਨਾਲ ਬੰਨੇ ਪੈਕੇਟ ’ਚੋਂ ਮਿਲੀ ਹੈਰੋਇਨ
. . .  0 minutes ago
ਅਜਨਾਲਾ, ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਬੀਤੀ ਦੇਰ ਰਾਤ ਸਰਹੱਦੀ ਚੌਕੀ ਦਰੀਆ ਮਨਸੂਰ ਨੇੜੇ ਬੀ.ਐਸ.ਐਫ਼ ਦੀਆਂ ਮਹਿਲਾ ਕਾਂਸਟੇਬਲਾਂ ਵਲੋਂ ਗੋਲੀ...
ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  21 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  48 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  56 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  about 1 hour ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  38 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬੇਮੌਸਮੀ ਮੀਂਹ ਕਾਰਨ ਛੰਭ ਖੇਤਰ 'ਚ ਝੋਨੇ ਦੀਆਂ ਫ਼ਸਲਾਂ ਬਰਬਾਦ ਹੋਣ ਦਾ ਬਣਿਆ ਖ਼ਦਸ਼ਾ

ਪੁਰਾਣਾ ਸ਼ਾਲਾ, 25 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)- ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੋਹਲ਼ੇਧਾਰ ਬੇਮੌਸਮੀ ਮੀਂਹ ਕਾਰਨ ਜਿੱਥੇ ਕਿਸਾਨਾਂ ਦੇ ਸਾਹ ਸੂਤੇ ਨਜ਼ਰ ਆ ਰਹੇ ਹਨ ਉੱਥੇ ਪੱਕੀਆਂ ਝੋਨੇ ਦੀਆਂ ਫ਼ਸਲਾਂ ਬਰਬਾਦ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਬੇਸ਼ੱਕ ਪੰਜਾਬ ਸਰਕਾਰ ਵਲੋਂ ਝੋਨੇ ਦੀ ਪੱਕੀ ਫ਼ਸਲ ਦੇ ਮੰਡੀਕਰਨ ਨੰੂ ਲੈ ਕੇ 1 ਅਕਤੂਬਰ ਨੰੂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦਿਆਂ ਕਿਸਾਨ ਹੁਣ ਝੋਨੇ ਦੀ ਵਾਢੀ ਲਈ ਤਿਆਰੀਆਂ ਕਰ ਰਹੇ ਸਨ ਪਰ ਲੰਘੀ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਝੋਨੇ ਦੀ ਫ਼ਸਲ ਦੇ ਹੋ ਰਹੇ ਨੁਕਸਾਨ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨ ਵੀ ਫ਼ਿਕਰਮੰਦ ਹਨ | ਜ਼ਿਲ੍ਹਾ ਗੁਰਦਾਸਪੁਰ ਦੇ ਬਾਂਗਰ ਖੇਤਰ ਦੀਆਂ ਫ਼ਸਲਾਂ ਦਾ ਕੋਈ ਖ਼ਾਸ ਨੁਕਸਾਨ ਨਹੀਂ ਪਰ ਨਿਆਈ ਖੇਤਰ ਅਤੇ ਖ਼ਾਸ ਕਰ ਬੇਟ ਇਲਾਕੇ ਦੇ ਛੰਭ ਖੇਤਰ ਵਿਚ ਹਜ਼ਾਰਾਂ ਏਕੜ ਪੱਕੀ ਝੋਨੇ ਦੀ ਫ਼ਸਲ ਜ਼ਰੂਰ ਪ੍ਰਭਾਵਿਤ ਹੋਈ ਹੈ | ਇਸ ਮੀਂਹ ਨਾਲ ਜਿੱਥੇ ਛੰਭ ਖੇਤਰ ਵਿਚ ਟਾਂਵੇਂ ਟਾਂਵੇਂ ਝੋਨੇ ਦੇ ਖੇਤ ਧਰਤੀ 'ਤੇ ਵਿਛੇ ਨਜ਼ਰ ਆ ਰਹੇ ਹਨ ਉੱਥੇ ਛੰਭ ਖੇਤਰ ਵਿਚ ਪੈਂਦੀਆਂ ਨਿਕਾਸੀ ਡਰੇਨਾਂ ਦੀ ਸਫ਼ਾਈ ਨਾਂ ਹੋਣ ਕਾਰਨ ਡਰੇਨਾਂ ਦਾ ਪਾਣੀ ਓਵਰਫ਼ਲੋ ਹੋ ਜਾਣ 'ਤੇ ਝੋਨੇ ਦੇ ਖੇਤਾਂ ਵਿਚ ਕਈ ਦਿਨ ਪਾਣੀ ਸੁੱਕਣ ਦਾ ਨਾਂਅ ਨਹੀਂ ਲਵੇਗਾ ਅਤੇ ਫ਼ਸਲਾਂ ਵਿਚ ਪਾਣੀ ਖੜ੍ਹਾ ਹੋਣ ਕਾਰਨ ਛੰਭ ਖੇਤਰ ਵਿਚ ਵਾਢੀ ਦਾ ਕੰਮ ਵੀ ਪਛੜ ਜਾਵੇਗਾ | ਇਸ ਤੋਂ ਇਲਾਵਾ ਛੰਭ ਖੇਤਰ ਵਿਚ ਪਸ਼ੂਆਂ ਦੇ ਚਾਰੇ ਦੀਆਂ ਫ਼ਸਲਾਂ ਵੀ ਪ੍ਰਭਾਵਿਤ ਹੋਈਆਂ ਹਨ ਜਿਸ ਕਾਰਨ ਹੁਣ ਪਸ਼ੂ ਪਾਲਕ ਵੀ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਪਸ਼ੂ ਪਾਲਕ ਰਜਵਿੰਦਰ ਸਿੰਘ ਰਿੰਪਾ ਨਰੈਣੀਪੁਰ ਤੇ ਹਰਦੇਵ ਸਿੰਘ ਗੁਰੀਆ ਨੇ ਦੱਸਿਆ ਕਿ ਜਿੱਥੇ ਪਸ਼ੂਆਂ ਦੇ ਚਾਰੇ ਵਿਚ ਬਰਸਾਤੀ ਪਾਣੀ ਖੜ੍ਹਾ ਹੋ ਗਿਆ ਹੈ ਉੱਥੇ ਖੇਤਾਂ ਨੰੂ ਜਾਣ ਵਾਲੇ ਕੱਚੇ ਰਸਤੇ ਵੀ ਚਿੱਕੜ ਨਾਲ ਭਰ ਗਏ ਹਨ ਜਿਸ ਕਾਰਨ ਪਸ਼ੂਆਂ ਦੇ ਚਾਰੇ ਦੀ ਢੋਆ ਢੁਆਈ ਲਈ ਕਈ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਗੌਰਤਲਬ ਹੈ ਕਿ ਬੇਸ਼ੱਕ ਜ਼ਿਲ੍ਹਾ ਗੁਰਦਾਸਪੁਰ ਵਿਚ ਛੰਭ ਖੇਤਰ ਦੀਆਂ ਫ਼ਸਲਾਂ ਨੰੂ ਛੱਡ ਕੇ ਹਾਲ ਦੀ ਘੜੀ ਬਾਕੀ ਖੇਤਰਾਂ ਵਿਚ ਝੋਨੇ ਦਾ ਖ਼ਾਸ ਨੁਕਸਾਨ ਨਹੀਂ ਪਰ ਖੇਤੀ ਮਾਹਿਰਾਂ ਅਨੁਸਾਰ ਜ਼ਮੀਨ 'ਤੇ ਵਿਛ ਰਹੀਆਂ ਫ਼ਸਲਾਂ ਦਾ ਝਾੜ ਘਟਣ ਦਾ ਕਾਫ਼ੀ ਅਨੁਮਾਨ ਹੈ ਉੱਥੇ ਹੀ ਮੰਡੀਕਰਨ ਦੌਰਾਨ ਖ਼ਰੀਦ ਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ | ਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਅਨੁਸਾਰ ਗੁਆਂਢੀ ਜ਼ਿਲ੍ਹੇ ਪਠਾਨਕੋਟ ਸਮੇਤ ਮਾਨਸਾ, ਜਲੰਧਰ, ਸੰਗਰੂਰ, ਮੋਗਾ, ਮੁਹਾਲੀ, ਖੰਨਾ, ਨਵਾਂਸ਼ਹਿਰ, ਸ੍ਰੀ ਮੁਕਤਸਰ ਸਾਹਿਬ ਤੇ ਪਟਿਆਲਾ ਆਦਿ ਜ਼ਿਲਿ੍ਹਆਂ ਵਿਚ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਗੁਰਦਾਸਪੁਰ ਦੇ ਕਿਸਾਨਾਂ ਦੀ ਚਿੰਤਾ ਵਧਣੀ ਸੰਭਾਵਿਕ ਹੈ | ਜਦੋਂ ਕਿ ਅਚਾਨਕ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਚਰਚਾ ਹੈ ਕਿ 31 ਸਾਲ ਪਹਿਲਾਂ ਇਨ੍ਹਾਂ ਦਿਨਾਂ ਵਿਚ ਹੀ ਅਜਿਹੇ ਹਾਲਾਤ ਬਣ ਜਾਣ 'ਤੇ 88 ਦੇ ਹੜ੍ਹ ਆਏ ਸਨ, ਜਿਸ ਦੌਰਾਨ ਵੀ ਫ਼ਸਲਾਂ ਦੀ ਭਾਰੀ ਤਬਾਹੀ ਹੋਈ ਸੀ |

ਰਵੀਕਰਨ ਸਿੰਘ ਕਾਹਲੋਂ ਵਲੋਂ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ

ਡੇਰਾ ਬਾਬਾ ਨਾਨਕ, 25 ਸਤੰਬਰ (ਅਵਤਾਰ ਸਿੰਘ ਰੰਧਾਵਾ)- ਬਲਾਕ ਡੇਰਾ ਬਾਬਾ ਨਾਨਕ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ ਬੁਲਾਈ ਗਈ | ਇਸ ...

ਪੂਰੀ ਖ਼ਬਰ »

ਨਵੀਂ ਸ਼ੈਲਰ ਨੀਤੀ ਸੰਬੰਧੀ ਆਪ ਸਰਕਾਰ ਮੁੜ ਵਿਚਾਰ ਕਰੇ : ਹਰੂਵਾਲ

ਬਟਾਲਾ, 25 ਸਤੰਬਰ (ਕਾਹਲੋਂ)- ਰਾਇਸ ਮਿੱਲਰਜ਼ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦੀ ਅਗਵਾਈ ਹੇਠ ਬਟਾਲਾ ਕਲੱਬ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹੇ ਭਰ ਦੇ ਰਾਇਸ ਮਿੱਲ ਮਾਲਕਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਨੇ ਫੂਕੀ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ

ਗੁਰਦਾਸਪੁਰ, 25 ਸਤੰਬਰ (ਮੰਨੂ ਬੱਬੇਹਾਲੀ)- ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਲੋਂ ਅੱਜ ਵਰ੍ਹਦੇ ਮੀਂਹ ਵਿਚ ਰੋਸ ਮੁਜ਼ਾਹਰਾ ਕਰਦੇ ਹੋਏ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ | ਇਸ ਮੌਕੇ ਜ਼ਿਲ੍ਹਾ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦੀਆਂ 2 ਅਧਿਆਪਕਾਵਾਂ ਸਨਮਾਨਿਤ

ਬਟਾਲਾ, 25 ਸਤੰਬਰ (ਹਰਦੇਵ ਸਿੰਘ ਸੰਧੂ)- ਅਧਿਆਪਕ ਇਕ ਐਸੀ ਮਹਾਨ ਸ਼ਖ਼ਸੀਅਤ ਹੈ, ਜਿਹੜਾ ਵਿਦਿਆਰਥੀ ਨੂੰ ਇਕ ਨਵੀਂ ਦਿਸ਼ਾ ਤੇ ਜੀਵਨ 'ਚ ਅੱਗੇ ਵਧਣ ਦੇ ਨਵੇਂ ਰਸਤੇ ਦਿਖਾਉਂਦਾ ਹੈ | ਅਧਿਆਪਕਾ ਇਕ ਸਤਿਕਾਰਤ ਸ਼ਖ਼ਸੀਅਤ ਹੈ, ਇਸ ਵਿਸ਼ੇ ਨੂੰ ਮੁੱਖ ਰੱਖਦਿਆਂ ਸੀ.ਬੀ.ਐੱਸ.ਈ. ...

ਪੂਰੀ ਖ਼ਬਰ »

ਪੰਜਾਬ ਪਨਸਪ ਦੇ ਚੇਅਰਮੈਨ ਪੰਨੂ ਦੀ ਅਗਵਾਈ ਹੇਠ ਪਿੰਡ ਕੁਲਾਰ ਦੇ ਕਈ ਪਰਿਵਾਰ ਆਪ 'ਚ ਸ਼ਾਮਿਲ

ਅਲੀਵਾਲ, 25 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਕੁਲਾਰ ਦੇ ਕਈ ਪਰਿਵਾਰ ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਤੇ ਸਰਪੰਚ ਸੁਖਵਿੰਦਰ ਸਿੰਘ ਤੇ ਜਗਮੋਹਣ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ' ਚ ...

ਪੂਰੀ ਖ਼ਬਰ »

ਸ਼ਹੀਦ ਲਛਮਣ ਸਿੰਘ ਧਾਰੋਵਾਲੀ 'ਵਰਸਿਟੀ ਕਾਲਜ ਦੇ ਵਿਦਿਆਰਥੀਆਂ ਵਲੋਂ ਖੂਨਦਾਨ

ਕਲਾਨੌਰ, 25 ਸਤੰਬਰ (ਪੁਰੇਵਾਲ) - ਸਥਾਨਕ ਕਸਬੇ 'ਚ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਅਤੇ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਲਗਾਏ ਵਲੰਟਰੀ ਮੈਗਾ ਖੂਨਦਾਨ ਕੈਂਪ 'ਚ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਕਾਰਨ ਦਰਿਆਵਾਂ ਕੰਢੇ ਵੱਸਦੇ ਲੋਕ ਚੌਕਸ ਰਹਿਣ- ਏ.ਡੀ.ਸੀ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਬੀਤੇ ਕੱਲ੍ਹ ਤੋਂ ਜ਼ਿਲ੍ਹਾ ਗੁਰਦਾਸਪੁਰ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਪਹਾੜੀ ਇਲਾਕਿਆਂ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਦਰਿਆਵਾਂ ਨੇੜੇ ਵੱਸਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂਆਂ ਵਲੋਂ ਥਾਣਾ ਮੁਖੀ ਨੰੂ ਮੰਗ ਪੱਤਰ

ਬਹਿਰਾਮਪੁਰ, 25 ਸਤੰਬਰ (ਬਲਬੀਰ ਸਿੰਘ ਕੋਲਾ)- ਰਾਮ ਲੀਲ੍ਹਾ ਮੰਚ 'ਤੇ ਬੇਅਦਬੀ ਕਰਨ ਵਾਲਿਆਂ ਵਿਰੁੱਧ ਸ਼ਿਵ ਸੈਨਾ ਵਲੋਂ ਥਾਣਾ ਮੁਖੀ ਬਹਿਰਾਮਪੁਰ ਨੰੂ ਮੰਗ ਪੱਤਰ ਸੌਂਪਿਆ ਗਿਆ | ਸ਼ਿਵ ਸੈਨਾ ਪੰਜਾਬ ਦੇ ਬੁਲਾਰੇ ਅਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਰੋਹਿਤ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ

ਕਾਦੀਆਂ, 25 ਸਤੰਬਰ (ਕੁਲਵਿੰਦਰ ਸਿੰਘ)- ਪੰਜਾਬ ਅੰਦਰ ਬੀਤੇ ਦੋ-ਤਿੰਨ ਦਿਨਾਂ ਤੋਂ ਤੇਜ਼ ਮੀਂਹ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ | ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਝੋਨੇ ਦੀ ਤਿਆਰ ਫ਼ਸਲ ਭਾਰੀ ਮੀਂਹ ਕਾਰਨ ਨੁਕਸਾਨੀ ਗਈ ਹੈ | ਮੀਂਹ ਕਾਰਨ ਖੇਤਾਂ ਵਿਚ ...

ਪੂਰੀ ਖ਼ਬਰ »

ਥਾਣੇ ਤੋਂ ਕੁਝ ਮੀਟਰ ਦੀ ਦੂਰੀ 'ਤੇ ਸਥਿਤ ਫਲਾਂ ਵਾਲੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਫ਼ਤਹਿਗੜ੍ਹ ਚੂੜੀਆਂ, 25 ਸਤੰਬਰ (ਐਮ.ਐਸ. ਫੁੱਲ)- ਬੀਤੀ ਰਾਤ ਚੋਰਾਂ ਵਲੋਂ ਡੇਰਾ ਰੋਡ ਚੂੰਗੀ 'ਤੇ ਸਥਿਤ ਇਕ ਫਲਾਂ ਵਾਲੀ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਫਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਅਕਾਸ਼ਦੀਪ ਸਿੰਘ ਪੁੱਤਰ ਉੱਤਮ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੈਬਨਿਟ ਮੀਟਿੰਗ 'ਚ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ - ਹਰਦਿਆਲ ਸਿੰਘ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਦੇ ਸਕੱਤਰ ਹਰਦਿਆਲ ਸਿੰਘ ਬਿਜਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਅੰਦਰ 'ਆਪ' ਸਰਕਾਰ ਬਣਨ 'ਤੇ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਆਮ ਆਦਮੀ ...

ਪੂਰੀ ਖ਼ਬਰ »

ਟੀ.ਐਸ.ਯੂ. 29 ਨੰੂ ਸਾੜੇਗੀ ਬਿਜਲੀ ਮਹਿਕਮੇ ਨੰੂ ਕੰਪਨੀਆਂ ਹੱਥ ਦੇਣ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ- ਸੈਣੀ/ਸ਼ਰਮਾ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਦੇ ਪ੍ਰਧਾਨ ਸੰਜੀਵ ਸੈਣੀ ਤੇ ਵਿੱਤ ਸਕੱਤਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਟੇਟ ਕਮੇਟੀ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨ, ਮਜ਼ਦੂਰਾਂ, ਮੁਲਾਜ਼ਮਾਂ ਦੇ ਹੱਕ ਕੁਚਲਨ ਲਈ ...

ਪੂਰੀ ਖ਼ਬਰ »

ਸਬ ਇੰਸਪੈਕਟਰ ਰਜਨੀ ਬਾਲਾ ਨੇ ਸੰਭਾਲਿਆ ਐੱਸ.ਐੱਚ.ਓ. ਮਾਮੂਨ ਕੈਂਟ ਦਾ ਚਾਰਜ

ਪਠਾਨਕੋਟ, 25 ਸਤੰਬਰ (ਚੌਹਾਨ)- ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਵਲੋਂ ਸਬ ਇੰਸਪੈਕਟਰ ਰਜਨੀ ਬਾਲਾ ਨੰੂ ਥਾਣਾ ਮਾਮੂਨ ਕੈਂਟ ਦਾ ਨਵਾਂ ਇੰਚਾਰਜ ਲਗਾਇਆ ਗਿਆ ਹੈ | ਸਬ ਇੰਸਪੈਕਟਰ ਰਜਨੀ ਬਾਲਾ ਨੇ ਸਟੇਸ਼ਨ ਇੰਚਾਰਜ ਦਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਇਲਾਵਾ ਉਹ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਸਮਾਗਮ ਆਰੰਭ

ਪਠਾਨਕੋਟ, 25 ਸਤੰਬਰ (ਸੰਧੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕੀਰਤਨ ਸਮਾਗਮ ਦੀ ਆਰੰਭਤਾ ਹੋਈ ਜਿਸ ਵਿਚ ਪਹਿਲਾਂ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ 32ਵਾਂ ਸਾਲਾਨਾ ਧਾਰਮਿਕ ਸਮਾਗਮ

ਪਠਾਨਕੋਟ, 25 ਸਤੰਬਰ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇ: ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ-ਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ 32ਵਾਂ ਸਾਲਾਨਾ ਸਥਾਪਨਾ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਰੇਤ, ਬੱਜਰੀ ਨਾਲ ਜੁੜੇ ਕਾਰੋਬਾਰੀਆਂ ਦੀ ਮੀਟਿੰਗ

ਗੁਰਦਾਸਪੁਰ, 25 ਸਤੰਬਰ (ਮੰਨੂ ਬੱਬੇਹਾਲੀ)- ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਰੇਤ, ਬੱਜਰੀ ਨਾਲ ਜੁੜੇ ਕਾਰੋਬਾਰੀਆਂ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਪ੍ਰਭਜੋਤ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ ਗੋਲਡੀ, ਰੁਪਿੰਦਰ ਸਿੰਘ ਮੱਲੀਆਂ ਤੇ ...

ਪੂਰੀ ਖ਼ਬਰ »

ਪਿੰਡ ਅਵਾਂਖਾਂ ਦੀ ਬੰਦ ਕੋਠੀ 'ਚੋਂ ਲੱਖਾਂ ਦੇ ਪਟਾਕੇ ਬਰਾਮਦ

ਦੀਨਾਨਗਰ, 25 ਸਤੰਬਰ (ਸੰਧੂ, ਸ਼ਰਮਾ, ਸੋਢੀ)-ਦੀਨਾਨਗਰ ਦੇ ਪਿੰਡ ਅਵਾਂਖਾਂ ਨਵੀਂ ਆਬਾਦੀ ਵਿਖੇ ਐਨ.ਆਰ.ਆਈ. ਵਲੋਂ ਕਿਰਾਏ 'ਤੇ ਦਿੱਤੀ ਕੋਠੀ ਵਿਚੋਂ ਪੁਲਿਸ ਨੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦੇ ਪਟਾਕੇ ਬਰਾਮਦ ਕੀਤੇ ਹਨ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਕਪਿਲ ...

ਪੂਰੀ ਖ਼ਬਰ »

ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਤੇ ਵਿਰਦੀ ਹਸਪਤਾਲ ਨੰੂ ਮਿਲਿਆ ਐਵਾਰਡ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ 'ਹੈਲਥ ਐਂਡ ਵੈੱਲਨੈਸ ਕਨਕਲੇਵ' ਪ੍ਰੋਗਰਾਮ ਦੌਰਾਨ ਵਿਰਦੀ ਹਸਪਤਾਲ ਪੁਰਾਣਾ ਸ਼ਾਲਾ ਨੰੂ ਦਿਹਾਤੀ ਖੇਤਰ 'ਚ ਦਿੱਤੀਆਂ ਜਾ ਰਹੀਆਂ ਚੰਗੀਆਂ ਸਿਹਤ ਸੇਵਾਵਾਂ ਬਦਲੇ ਸਟੇਟ ...

ਪੂਰੀ ਖ਼ਬਰ »

ਬਟਾਲਾ ਟ੍ਰੈਫਿਕ ਪੁਲਿਸ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਬਟਾਲਾ, 25 ਸਤੰਬਰ (ਕਾਹਲੋਂ)- ਪੁਲਿਸ ਜ਼ਿਲ੍ਹਾ ਬਟਾਲਾ ਦੇ ਟਰੈਫਿਕ ਇੰਚਾਰਜ ਹਰਜੀਤ ਸਿੰਘ ਅਤੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਪੁੱਜ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਨਾਟਕ ਕਲੱਬ ਚਾਵਾ ਵਲੋਂ ਰਾਮ ਲੀਲ੍ਹਾ ਸ਼ੁਰੂ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)- ਸ੍ਰੀ ਰਾਮ ਲੀਲ੍ਹਾ ਨਾਟਕ ਕਲੱਬ ਚਾਵਾ ਵਲੋਂ ਸ੍ਰ੍ਰੀ ਰਾਮ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਕਰ ਦਿੱਤਾ ਗਿਆ ਹੈ | ਕਲੱਬ ਪ੍ਰਧਾਨ ਰਾਜੂ ਪਠਾਨੀਆ, ਰਾਮ ਮੰਦਿਰ ਪ੍ਰਧਾਨ ਰਾਜੇਸ਼ ਕੁਮਾਰ, ਠਾਕੁਰ ਪੁਸ਼ਪਿੰਦਰ ਸਿੰਘ ਖ਼ਜ਼ਾਨਚੀ, ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆਇ ਦਾ ਜਨਮ ਦਿਨ ਮਨਾਇਆ

ਦੀਨਾਨਗਰ, 25 ਸਤੰਬਰ (ਸੰਧੂ/ਸ਼ਰਮਾ/ਸੋਢੀ)- ਭਾਰਤੀ ਜਨਤਾ ਪਾਰਟੀ ਸ਼ਹਿਰੀ ਮੰਡਲ ਵਲੋਂ ਮੰਡਲ ਪ੍ਰਧਾਨ ਠਾਕੁਰ ਸੰਦੀਪ ਸਿੰਘ ਦੀ ਅਗਵਾਈ ਹੇਠ ਅੱਜ ਪੰਡਿਤ ਦੀਨ ਦਿਆਲ ਉਪਾਧਿਆਇ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਵਿਜੇ ਸ਼ਰਮਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐੱਸ.ਐੱਸ.ਐੱਮ. ਕਾਲਜ ਨੇ 14ਵੀਂ ਵਾਰ ਯੂਨੀਵਰਸਿਟੀ ਦੀ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਜਿੱਤੀ

ਦੀਨਾਨਗਰ, 25 ਸਤੰਬਰ (ਸੰਧੂ/ਸੋਢੀ/ਸ਼ਰਮਾ)- ਐੱਸ.ਐੱਸ.ਐੱਮ ਕਾਲਜ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਨੀਵਰਸਿਟੀ ਦੀ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਟਰਾਫ਼ੀ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਨੂੰ ਪੀ.ਪੀ.ਸੀ.ਸੀ. ਮੈਂਬਰ ਨਾਮਜ਼ਦ ਕਰਨ 'ਤੇ ਹਲਕੇ 'ਚ ਵਰਕਰਾਂ ਨੇ ਮਨਾਈ ਖੁਸ਼ੀ

ਕਲਾਨੌਰ, 25 ਸਤੰਬਰ (ਪੁਰੇਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨਵੀਆਂ ਨਿਯੁਕਤੀਆਂ ਦੀ ਜਾਰੀ ਕੀਤੀ ਗਈ ਸੂਚੀ 'ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਆਗੂ ਇੰਦਰਜੀਤ ਸਿੰਘ ਰੰਧਾਵਾ ਨੂੰ ...

ਪੂਰੀ ਖ਼ਬਰ »

ਬਿਜਲੀ ਦੇ ਘਰੇਲੂ ਖਪਤਕਾਰਾਂ ਲਈ ਲੋਡ ਵਧਾਉਣ ਲਈ ਵੀ.ਡੀ.ਐਸ. ਸਕੀਮ ਲਾਗੂ ਕਰਨ ਦੀ ਮੰਗ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)- ਪੰਜਾਬ ਰਾਜ ਪਾਵਰਕਾਮ ਆਮ ਲੋਕਾਂ ਦੇ ਘਰੇਲੂ ਬਿਜਲੀ ਲੋਡ ਵਧਾਉਣ ਲਈ ਵੀ.ਡੀ.ਐਸ. ਸਕੀਮ ਨੂੰ ਲਾਗੂ ਕਰੇ | ਇਸ ਗੱਲ ਦਾ ਪ੍ਰਗਟਾਵਾ ਭਗਤ ਪੂਰਨ ਸਿੰਘ ਸਮਾਜ ਭਲਾਈ ਸੁਸਾਇਟੀ ਦੇ ਪ੍ਰਧਾਨ ਤੇ ਸੇਵਾ ਮੁਕਤ ਐੱਸ.ਡੀ.ਓ. ਪ੍ਰੀਤਮ ਸਿੰਘ ਭੱਟੀ ...

ਪੂਰੀ ਖ਼ਬਰ »

ਮੀਂਹ ਪੈਣ ਕਾਰਨ ਘਰ ਦੀ ਛੱਤ ਡਿੱਗੀ

ਹਰਚੋਵਾਲ, 25 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਪਿੰਡ ਹਰਚੋਵਾਲ ਵਿਚ ਘਰ ਦੀ ਛੱਤ ਡਿੱਗ ਗਈ | ਹਰਚੋਵਾਲ ਨਿਵਾਸੀ ਹੀਰਾ ਲਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਤੋਂ ਪੈ ਰਹੇ ਭਾਰੀ ਮੀਂਹ ਨਾਲ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ, ਜਿਸ ਨਾਲ ...

ਪੂਰੀ ਖ਼ਬਰ »

ਪਿੰਡ ਸੱਲੋ ਚਾਹਲ 'ਚ ਨਾਲਾ ਬਣਾਉਣ ਦਾ ਕੰਮ ਹੋਇਆ ਸ਼ੁਰੂ

ਪੰਜਗਰਾਈਆਂ, 25 ਸਤੰਬਰ (ਬਲਵਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਸੱਲੋ ਚਾਹਲ ਵਿਖੇ ਨਾਲਾ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਬਲਾਕ ਪ੍ਰਧਾਨ ਸੁਲਵਿੰਦਰਪਾਲ ਸਿੰਘ ਜੈਤੋਸਰਜਾ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਜਾਹਦਪੁਰ, ਕਰਤਾਰ ਸਿੰਘ ...

ਪੂਰੀ ਖ਼ਬਰ »

ਪੰਜ ਪਿਆਰਿਆਂ ਵਲੋਂ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਨਵੇਂ ਬਣੇ ਸਰੋਵਰ ਦਾ ਉਦਘਾਟਨ

ਪੁਰਾਣਾ ਸ਼ਾਲਾ, 25 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)- ਇਤਿਹਾਸਿਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਅੱਜ ਨਵੇਂ ਬਣੇ ਸਰੋਵਰ ਦਾ ਰਸਮੀ ਉਦਘਾਟਨ ਕਰਕੇ ਸੰਗਤ ਨੰੂ ਸਮਰਪਿਤ ਕੀਤਾ ਗਿਆ | ਇਸ ਸਰੋਵਰ ਦੇ ਉਦਘਾਟਨ ਲਈ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

47ਵੇਂ ਸਰਬ ਹਿੰਦ ਸਮਾਗਮ 'ਚ ਅੰਤਰਰਾਸ਼ਟਰੀ ਸੰਸਥਾ ਬਟਾਲਾ ਦਾ ਵਿਸ਼ੇਸ਼ ਸਨਮਾਨ

ਬਟਾਲਾ, 25 ਸਤੰਬਰ (ਹਰਦੇਵ ਸਿੰਘ ਸੰਧੂ)- ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 47ਵਾਂ ਸਰਬ ਹਿੰਦ ਸਮਾਗਮ ਇਸ ਵਾਰ ਪਟਿਆਲਾ ਵਿਖੇ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸ਼ਹਿਰਾਂ ਤੋਂ ਆਈਆਂ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਨੇ ਹਿੱਸਾ ਲਿਆ | ਸਮਾਗਮ ਦੀ ...

ਪੂਰੀ ਖ਼ਬਰ »

ਸਮਾਜ ਸੇਵਕ ਸੁਰਿੰਦਰ ਵਿੱਜ ਦੀ ਯਾਦ 'ਚ ਸਕੂਲਾਂ 'ਚ ਵਰਦੀਆਂ ਤੇ ਖੇਡਾਂ ਦਾ ਸਾਮਾਨ ਸੌਂਪਿਆ

ਕਲਾਨੌਰ, 25 ਸਤੰਬਰ (ਪੁਰੇਵਾਲ)- ਸਥਾਨਕ ਕਸਬਾ ਵਾਸੀ ਮਰਹੂਮ ਸਰਪੰਚ ਅਤੇ ਉੱਘੇ ਸਮਾਜਸੇਵਕ ਸ੍ਰੀ ਸੁਰਿੰਦਰ ਵਿੱਜ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਸ੍ਰੀ ਨਰਿੰਦਰ ਕੁਮਾਰ ਨਿੱਤੀ ਵਿੱਜ ਵਲੋਂ ਵੱਖ-ਵੱਖ ਸਕੂਲਾਂ 'ਚ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਸਮੱਗਰੀ ਤੇ ...

ਪੂਰੀ ਖ਼ਬਰ »

ਪਿੰਡ ਕੰਗ ਵਿਖੇ ਕਾਂਗਰਸੀ ਪੰਚਾਂ-ਸਰਪੰਚਾਂ ਤੇ ਆਗੂਆਂ ਦੀ ਮੀਟਿੰਗ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਨਜ਼ਦੀਕੀ ਪਿੰਡ ਕੰਗ ਵਿਖੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਕਾਂਗਰਸ ਪ੍ਰਧਾਨ ਸਰਪੰਚ ਹਰਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਕਾਂਗਰਸੀ ਪੰਚਾਂ-ਸਰਪੰਚਾਂ ਅਤੇ ਹੋਰ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫਤਾਰ

ਫਤਹਿਗੜ੍ਹ ਚੂੜੀਆਂ, 25 ਸਤੰਬਰ (ਹਰਜਿੰਦਰ ਸਿੰਘ ਖਹਿਰਾ, ਐਮ.ਐਸ. ਫੁੱਲ)- ਐਸ.ਐਸ.ਪੀ. ਬਟਾਲਾ ਸਤਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਹੇਠ ਅਤੇ ਡੀ.ਐਸ.ਪੀ. ਸਰਵਨਜੀਤ ਸਿੰਘ ਬੱਲ ਦੇ ਦਿਸ਼ਾ-ਨਿਰਦੇਸ਼ਾਂ ਉਪਰ ਫਤਹਿਗੜ੍ਹ ਚੂੜੀਆਂ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ ਮੁਹਿਮ ਦੇ ...

ਪੂਰੀ ਖ਼ਬਰ »

ਪਿੰਡ ਭਗਤਪੁਰਾ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ

ਕਾਦੀਆਂ, 25 ਸਤੰਬਰ (ਕੁਲਵਿੰਦਰ ਸਿੰਘ)- ਭਾਰੀ ਮੀਂਹ ਨਾਲ ਕਾਦੀਆਂ ਦੇ ਨਜ਼ਦੀਕ ਪਿੰਡ ਭਗਤਪੁਰਾ (ਰੱਬਵਾਲਾ) ਦੇ ਨਿਵਾਸੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਮੀਂਹ ਕਾਰਨ ਪਾਣੀ ਗਲੀਆਂ ਅੰਦਰ ਜਮ੍ਹਾ ਹੋ ਗਿਆ ਤੇ ਪਾਣੀ ਦੀ ਨਿਕਾਸੀ ਲਈ ਪਿੰਡ ਦੇ ਛੱਪੜ ਦੀ ...

ਪੂਰੀ ਖ਼ਬਰ »

16ਵੇਂ ਸਮੂਹਿਕ ਵਿਆਹ ਸਮਾਗਮਾਂ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਬਾਬਾ ਫੌਜਾ ਸਿੰਘ ਜੀ ਮਸਾਣੀਆਂ ਵਿਖੇ ਹਰੇਕ ਸਾਲ ਦੀ ਤਰ੍ਹਾਂ ਲੋੜਵੰਦ ਲੜਕੇ-ਲੜਕੀਆਂ ਦੇ ਸਮੂਹਿਕ ਵਿਆਹ ਕਾਰਜ 20 ਨਵੰਬਰ ਨੂੰ ਕੀਤੇ ਜਾ ਰਹੇ ਹਨ | ਇਨ੍ਹਾਂ ਪ੍ਰੋਗਰਾਮਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ 'ਚ ਹੋਣਗੇ ਵਿਸ਼ੇਸ਼ ਸਮਾਗਮ

ਗੁਰਦਾਸਪੁਰ, 25 ਸਤੰਬਰ (ਆਰਿਫ਼)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ 28 ਸਤੰਬਰ ਨੂੰ ਸੂਬੇ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ 'ਚ ਵਿਸ਼ੇਸ਼ ਸਮਾਗਮ ਕੀਤੇ ਜਾਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਸਬ ਡਵੀਜ਼ਨਾਂ 'ਚ ਕੈਂਡਲ ਲਾਈਟ ਮਾਰਚ, ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚੋਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਭੁੰਬਲੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਿੱਬੜ, 25 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਤਹਿਤ ਬੀ.ਪੀ.ਈ.ਓ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਭੁੰਬਲੀ ਦੇ ...

ਪੂਰੀ ਖ਼ਬਰ »

ਜੌੜਾ ਸਿੰਘਾ ਵਿਖੇ ਘਰ ਦੀ ਡਿੱਗੀ ਛੱਤ, ਇਕ ਜ਼ਖ਼ਮੀ

ਕਿਲ੍ਹਾ ਲਾਲ ਸਿੰਘ, 25 ਸਤੰਬਰ (ਬਲਬੀਰ ਸਿੰਘ)- ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਆਉਂਦੇ ਪਿੰਡ ਜੌੜਾ ਸਿੰਘਾ ਵਿਖੇ ਇਕ ਗਰੀਬ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਬਲਜਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪਿੰਡ ਪੰਜਗਰਾਈਆਂ ਵਿਖੇ ਜ਼ਹਿਰ ਮੁਕਤ ਖੇਤੀ ਕਰਨ ਲਈ ਕੈਂਪ ਲਗਾਇਆ

ਪੰਜਗਰਾਈਆਂ, 25 ਸਤੰਬਰ (ਬਲਵਿੰਦਰ ਸਿੰਘ)- ਪੈਗਰੈਕਸਕੋ ਵਲੋਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਸਿਖਲਾਈ ਤੇ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ | ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਬੁਲਾਰੇ ਤੇ ...

ਪੂਰੀ ਖ਼ਬਰ »

ਆਵਾਰਾ ਕੱੁਤਿਆਂ ਤੇ ਪਸ਼ੂਆਂ ਦੀ ਭਰਮਾਰ ਨਾਲ ਵਧ ਰਹੇ ਸੜਕੀ ਹਾਦਸੇ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਅੰਦਰ ਆਵਾਰਾ ਪਸ਼ੂਆਂ ਦੀ ਭਰਮਾਰ ਹੋਣ ਕਾਰਨ ਰੋਜ਼ਾਨਾ ਹੀ ਸੜਕੀ ਹਾਦਸਿਆਂ ਵਿਚ ਨਿਰੰਤਰ ਵਾਧਾ ਹੋਇਆ ਹੈ | ਇਸ ਸਬੰਧੀ ਠਾਕੁਰ ਹਰਬੰਸ ਸਿੰਘ ਤੇ ਪ੍ਰੀਤਮ ਸਿੰਘ ਕਾਟਲ ਨੇ ਦੱਸਿਆ ਕਿ ਗੁਰਦਾਸਪੁਰ ਮੁਕੇਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX