ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  25 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  33 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  40 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  50 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  1 minute ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  15 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਲੁਧਿਆਣਾ

ਡੈਂਟਲ ਕਾਲਜ 'ਚ ਵਾਰਡਨ ਦੀ ਹੋਈ ਸ਼ੱਕੀ ਹਾਲਤ 'ਚ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਵਿਚ ਬੀਤੀ ਦੇਰ ਰਾਤ ਹੋਈ ਇਕ ਵਾਰਡਨ ਦੀ ਸ਼ੱਕੀ ਹਾਲਾਤ ਵਿਚ ਮੌਤ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਵਲੋਂ ਪ੍ਰਬੰਧਕਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਮਿ੍ਤਕ ਵਾਰਡਨ ਦੀ ਸ਼ਨਾਖਤ ਵੀਰ ਸਿੰਘ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 40 ਸਾਲ ਦੇ ਕਰੀਬ ਸੀ | ਵੀਰ ਸਿੰਘ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਵਿਚ ਪਿਛਲੇ ਕਾਫੀ ਸਮੇਂ ਤੋਂ ਕੰਮ ਕਰ ਰਿਹਾ ਸੀ ਅਤੇ ਪਹਿਲਾਂ ਉਹ ਬਤੌਰ ਲਾਇਬਰੇਰੀਅਨ ਆਪਣੀਆਂ ਸੇਵਾਵਾਂ ਦੇ ਰਿਹਾ ਸੀ ਪਰ ਅੱਜ ਕੱਲ੍ਹ ਉਸ ਨੂੰ ਬਤੌਰ ਵਾਰਡਨ ਨਿਯੁਕਤ ਕੀਤਾ ਗਿਆ ਸੀ | ਉਸ ਦੀ ਡਿਊਟੀ ਦੇਰ ਰਾਤ 8 ਵਜੇ ਸ਼ੁਰੂ ਹੁੰਦੀ ਹੈ | ਵੀਰ ਸਿੰਘ ਡਿਊਟੀ ਕਰਨ ਲਈ ਘਰ ਤੋਂ ਕਾਲਜ ਆਇਆ ਪਰ ਉਸ ਦਾ ਕਿਧਰੇ ਪਤਾ ਨਹੀਂ ਲੱਗ ਰਿਹਾ ਸੀ ਜਿਸ 'ਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਇਨ੍ਹਾਂ ਸਾਰਿਆਂ ਨੇ ਰਲ ਕੇ ਵੀਰ ਸਿੰਘ ਦੀ ਭਾਲ ਕੀਤੀ | ਦੇਰ ਰਾਤ ਉਸ ਦੀ ਲਾਸ਼ ਕਾਲਜ ਦੀ ਚੌਥੀ ਮੰਜ਼ਿਲ ਸਥਿਤ ਪਾਣੀ ਦੀ ਟੈਂਕੀ ਵਿਚੋਂ ਬਰਾਮਦ ਕੀਤੀ ਗਈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਵੀਰ ਸਿੰਘ ਦੇ ਕਤਲ ਦੀ ਸ਼ੰਕਾ ਪ੍ਰਗਟ ਕੀਤੀ ਸੀ ਅਤੇ ਇਸ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਸੀ | ਕਾਲਜ ਦੇ ਵਿਦਿਆਰਥੀਆਂ ਵਲੋਂ ਬੀਤੀ ਦੇਰ ਰਾਤ ਤੋਂ ਹੀ ਸੋਸ਼ਲ ਮੀਡੀਆ 'ਤੇ ਪ੍ਰਬੰਧਕਾਂ ਖਿਲਾਫ਼ ਆਪਣੀ ਭੜਾਸ ਕੱਢੀ ਜਾ ਰਹੀ ਸੀ | ਦੇਰ ਰਾਤ ਤੋਂ ਹੀ ਪੁਲਿਸ ਵਲੋਂ ਡੈਂਟਲ ਕਾਲਜ ਦੇ ਬਾਅਦ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਸਨ | ਮਿ੍ਤਕ ਦੇ ਰਿਸ਼ਤੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਵੀਰ ਸਿੰਘ ਦਾ ਪਰਿਵਾਰ ਕਾਲਜ ਕੰਪਲੈਕਸ ਵਿਚ ਹੀ ਰਹਿੰਦਾ ਹੈ ਅਤੇ ਕਾਲਜ ਪ੍ਰਬੰਧਕ ਉਨ੍ਹਾਂ ਨੂੰ ਵੀਰ ਸਿੰਘ ਦੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਨਹੀਂ ਦੇ ਰਹੇ ਸਨ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਵੀਰ ਸਿੰਘ ਦੀ ਹੱਤਿਆ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਪਾਣੀ ਦੇ ਟੈਂਕ ਅੰਦਰ ਸੁੱਟਿਆ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਦੇ ਸੁਰਾਗ ਲਈ ਕਾਲਜ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ |

-ਬੈਂਸ ਜਬਰ ਜਨਾਹ ਮਾਮਲਾ-

ਨਾਮਜ਼ਦ ਔਰਤ ਦੇ ਘਰ ਪੁਲਿਸ ਦੀ ਦੇਰ ਰਾਤ ਛਾਪਾਮਾਰੀ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਚਰਚਿਤ ਬੈਂਸ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫਤਾਰ ਕੀਤੀ ਔਰਤ ਜਸਬੀਰ ਕੌਰ ਉਰਫ ਭਾਬੀ ਦੇ ਘਰ ਦੇਰ ਰਾਤ ਪੁਲਿਸ ਵਲੋਂ ਛਾਪਾਮਾਰੀ ਕੀਤੀ ਗਈ ਤੇ ਉਸ ਦੀ ਲੜਕੀ ਪਾਸੋਂ ਪੁੱਛ ਪੜਤਾਲ ਕੀਤੀ ਗਈ | ਇਸ ਮਾਮਲੇ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਪਸ਼ੂ ਪਾਲਣ ਮੇਲੇ 'ਚ ਲਗਾਇਆ ਦੋ ਰੋਜ਼ਾ ਸਟਾਲ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਵੈਟਰਨਰੀ ਯੂਨੀਵਰਸਿਟੀ ਵਿਖੇ ਲਗਾਏ ਗਏ 2 ਰੋਜ਼ਾ ਮੇਲੇ ਵਿਚ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ | ਵਿਭਾਗੀ ਨੁਮਾਇਸ਼ ਦਾ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕਿਸਾਨ ਮੇਲੇ ਦੌਰਾਨ ਟਾਟਾ ਟਰੱਸਟ ਵਲੋਂ ਹਰੀ ਕ੍ਰਾਂਤੀ ਮੁੜ ਸੁਰਜੀਤ ਕਰਨ ਵਾਲੇ ਸੈੱਲ ਦਾ ਸਨਮਾਨ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕੈਂਪਸ ਵਿਖੇ ਸਥਿਤ ਟਾਟਾ ਟਰੱਸਟ ਵਲੋਂ ਹਰੀ ਕ੍ਰਾਂਤੀ ਮੁੜ ਸੁਰਜੀਤ ਕਰਨ ਵਾਲੇ ਸੈੱਲ ਨੂੰ ਪੰਜਾਬ ਭਰ ਦੇ ਕਿਸਾਨਾਂ ਤੱਕ ਯੂਨੀਵਰਸਿਟੀ ਦੇ ਖੇਤੀ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ...

ਪੂਰੀ ਖ਼ਬਰ »

ਸਾਬਕਾ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਦੀ ਯਾਦ 'ਚ ਸਮਾਗਮ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)- ਇਸ਼ਮੀਤ ਸਿੰਘ ਅਕੈਡਮੀ 'ਚ ਖਾਲਸਾ ਟੀਮ 1699 ਵਲੋਂ ਪੰਜਾਬ ਦੇ ਸਾਬਕਾ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੰੂ ਸ਼ਰਧਾਂਜਲੀ ਭੇਂਟ ਕਰਦੇ ਹੋਏ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਮੁਨੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਲਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਨਾਮ ਜਪੋ, ਕਿਰਤ ਕਰੋ ਤੇ ਵੰਡ ਛੱਕੋ ਦਾ ਸਿਧਾਂਤ ਬਖਸ਼ ਕੇ ਸਾਨੂੰ ਆਪਣਾ ਜੀਵਨ ...

ਪੂਰੀ ਖ਼ਬਰ »

233.50 ਲੱਖ ਰੁਪਏ ਨਾਲ ਲੁਧਿਆਣਾ 'ਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਪ੍ਰਣਾਲੀ 'ਚ ਸੁਧਾਰ ਕਰਾਂਗੇ-ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ | ਇਸ ਦਿਸ਼ਾ ਵਿਚ ਕਦਮ ਚੁੱਕਦਿਆਂ ਸਥਾਨਕ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮੱਸਿਆ ਮੌਕੇ ਸਜੇ ਦੀਵਾਨ

ਇਯਾਲੀ/ਥਰੀਕੇ, 25 ਸਤੰਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਦੇਹੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਾਹਨੇਵਾਲ ਦੇ ਰਹਿਣ ਵਾਲੇ ਹਰਭਜਨ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਮੌਰਿਆ ਜਾਤੀ ਨੂੰ ਓ. ਬੀ. ਸੀ. 'ਚ ਸ਼ਾਮਿਲ ਕਰਨ ਲਈ ਜਾਰੀ ਨੋਟੀਫਿਕੇਸ਼ਨ ਵਿਚ ਸੋਧ ਕੀਤੀ ਜਾਵੇ-ਸੰਘ

ਲੁਧਿਆਣਾ, 25 ਸਤੰਬਰ (ਸਲੇਮਪੁਰੀ)-ਭਾਰਤ ਮੌਰੀਆ ਸੰਘ ਲੁਧਿਆਣਾ ਦੀ ਮੀਟਿੰਗ ਪ੍ਰਧਾਨ ਵਿਜੇ ਕੇ ਮੌਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਘ ਦੀ ਆਗੂ ਐਡਵੋਕੇਟ ਭਾਵਨਾ ਮੌਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੌਰੀਆ ਜਾਤੀ ਨੂੰ ਓ. ਬੀ. ਸੀ. ਵਿਚ ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ

ਢੰਡਾਰੀ ਕਲਾਂ, 25 ਸਤੰਬਰ (ਪਰਮਜੀਤ ਸਿੰਘ ਮਠਾੜੂ)- ਰੇਲਵੇ ਸਟੇਸ਼ਨ ਤੇ ਜੀ.ਆਰ.ਪੀ. ਦੇ ਏ.ਐਸ. ਆਈ. ਕਿਰਪਾਲ ਸਿੰਘ ਨੇ ਦੱਸਿਆ ਕਿ ਵੱਖ-ਵੱਖ ਹਾਦਸਿਆਂ ਵਿਚ ਟਰੇਨ ਦੀ ਲਪੇਟ ਵਿਚ ਆਉਣ ਨਾਲ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੇ ਨਜ਼ਦੀਕ ਦੋ ਵਿਅਕਤੀਆਂ ਦੀਆ ਲਾਸ਼ਾਂ ਰੇਲਵੇ ...

ਪੂਰੀ ਖ਼ਬਰ »

ਪ੍ਰੋਫ਼ੈਸਰ ਵਿਨੋਦ ਕੁਮਾਰ ਤਨੇਜਾ ਅਤੇ ਪ੍ਰਸ਼ਾਂਤ ਕੌਸ਼ਿਕ ਕਵਿਤਾ ਕਥਾ ਕਾਰਵਾਂ ਸਨਮਾਨ ਨਾਲ ਸਨਮਾਨਿਤ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)- ਮਸ਼ਹੂਰ ਸਾਹਿਤਕਾਰ ਅਤੇ ਸੰਸਕਿ੍ਤੀ ਸੰਸਥਾ ਕਵਿਤਾ ਕਥਾ ਕਾਰਵਾ ਵਲੋਂ ਹਿੰਦੀ ਦੇ ਮਸ਼ਹੂਰ ਵਿਦਵਾਨ ਡਾ. ਵਿਨੋਦ ਕੁਮਾਰ ਤਨੇਜਾ ਅਤੇ ਮੀਡੀਆ ਵਿਅਕਤੀਤਵ ਅਤੇ ਸੰਪਾਦਕ ਪ੍ਰਸ਼ਾਂਤ ਕੌਸ਼ਿਕ ਨੂੰ ਕਵਿਤਾ ਕਥਾ ਕਾਰਵਾਂ ਸਨਮਾਨ 2022 ...

ਪੂਰੀ ਖ਼ਬਰ »

ਜੇਲ੍ਹ ਵਿਚ ਕੈਦੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬ੍ਰੋਸਟਲ ਜੇਲ੍ਹ ਵਿਚ ਇਕ ਕੈਦੀ ਵਲੋਂ ਖ਼ੁਦਕੁਸ਼ੀ ਕੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਪੰਡਿਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਪੰਡਿਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ ਸਥਾਨਕ ਸਰਕਟ ਹਾਊਸ ਵਿਖੇ ਹੋਈ ਜਿਸ ਵਿਚ 30 ਸਤੰਬਰ ਨੂੰ ਲੁਧਿਆਣਾ ਦੇ ਨਵ ਦੁਰਗਾ ਮਾਤਾ ਮੰਦਿਰ ਵਿਖੇ ਪੰਡਿਤ ਸ਼ਰਧਾ ਰਾਮ ਫਿਲੌਰੀ ਦੇ 185ਵੇਂ ਜਨਮ ...

ਪੂਰੀ ਖ਼ਬਰ »

ਡੀ.ਪੀ.ਆਈ. ਰਾਜੀਵ ਕੁਮਾਰ ਗੁਪਤਾ ਵਲੋਂ ਸਰਕਾਰੀ ਕਾਲਜ ਲੁਧਿਆਣਾ (ਪੂਰਬੀ) ਦਾ ਦੌਰਾ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)- ਸਰਕਾਰੀ ਕਾਲਜ ਲੁਧਿਆਣਾ (ਪੂਰਬੀ) ਦਾ ਡਾਇਰੈਕਟਰ ਸਿੱਖਿਆ ਵਿਭਾਗ ਕਾਲਜਾਂ ਪੰਜਾਬ ਰਾਜੀਵ ਕੁਮਾਰ ਗੁਪਤਾ ਵਲੋਂ ਦੌਰਾ ਕੀਤਾ ਗਿਆ | ਉਨ੍ਹਾਂ ਨੇ ਪਿ੍ੰਸੀਪਲ ਬਲਵਿੰਦਰ ਕੌਰ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫਤਾਵਾਰੀ ਨਾਮ ...

ਪੂਰੀ ਖ਼ਬਰ »

ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਅੱਸੁ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਵਾਲੇ ਵਰਕਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਲੱਖਾਂ ਦੀ ਠੱਗੀ ਕਰਨ ਵਾਲੇ ਵਰਕਰ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਲਕ ਸੁਨੀਲ ਕਪੂਰ ਵਾਸੀ ਫੋਕਲ ਪੁਆਇੰਟ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਮੁਕੇਸ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਭੁੱਕੀ ਸਮੇਤ ਨੌਜਵਾਨ ਗਿ੍ਫਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ 'ਚੋਂ 20 ਕਿਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਪੂਰਨ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਲੱਕੀ ਵਾਸੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਦੀਪਕ ਕੁਮਾਰ ਪੁੱਤਰ ਦਵਿੰਦਰ, ਨੀਰਜ ਕੁਮਾਰ ਪੁੱਤਰ ...

ਪੂਰੀ ਖ਼ਬਰ »

ਜੀ. ਐਸ. ਟੀ. ਚੋਰੀ ਕਰਨ ਦੇ ਮਾਮਲੇ 'ਚ 11 ਵਪਾਰੀਆਂ ਸਮੇਤ 16 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਜੀ. ਐਸ. ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ 11 ਵਪਾਰੀਆਂ ਸਮੇਤ 16 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜੀ. ਐੱਸ. ਟੀ. ...

ਪੂਰੀ ਖ਼ਬਰ »

ਰੇਤ ਦੀ ਮਾਈਨਿੰਗ ਬੰਦ ਹੋਣ ਤੋਂ ਦੁਖੀ ਸੰਬਿੰਧਤ ਧਿਰਾ ਵਲੋਂ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਰੇਤ ਦੀ ਜਾਇਜ਼ ਮਾਈਨਿੰਗ ਬੰਦ ਹੋਣ ਤੋਂ ਦੁਖੀ ਸੰਬੰਧਤ ਧਿਰਾਂ ਵਲੋਂ 25 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਲਾਢੋਵਾਲ ਟੋਲ ਪਲਾਜ਼ਾ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਇਹ ਧਰਨਾ ਮਜ਼ਦੂਰਾਂ, ਬਿਲਡਿੰਗ ਮਟੀਰੀਅਲ ...

ਪੂਰੀ ਖ਼ਬਰ »

ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ.ਐੱਸ.ਐੱਸ. ਦਿਵਸ ਮਨਾਇਆ

ਡਾਬਾ/ਲੁਹਾਰਾ, 25 ਸਤੰਬਰ (ਕੁਲਵੰਤ ਸਿੰਘ ਸੱਪਲ)- ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਐਨ.ਐਸ. ਐਸ. ਦਿਵਸ ਮਨਾਇਆ ਗਿਆ ਜਿਸ ਵਿਚ ਐਨ.ਐੱਸ.ਐੱਸ. ਵਲੰਟਰੀਆਂ ਨੇ ਨਹਿਰ ਦੇ ਕੰਢੇ ਤੇ ਸਕੂਲ ਵਿਚ ਬੂਟਿਆਂ ਨੂੰ ਲਗਾਇਆ | ਇਸ ਮੌਕੇ ਬੱਚਿਆਂ ਵਲੋਂ ਸਕੂਲ ...

ਪੂਰੀ ਖ਼ਬਰ »

ਵਿਧਾਇਕ ਮੁੰਡੀਆਂ ਨੇ ਵਾਲੀਬਾਲ ਟੀਮ ਦਾ ਕੀਤਾ ਸਨਮਾਨ

ਭਾਮੀਆਂ ਕਲਾਂ, 25 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੁੰਡੀਆਂ ਕਲਾਂ ਦੀ ਵਾਲੀਬਾਲ ਟੀਮ ਨੇ ਸੂਬਾ ਸਰਕਾਰ ਵਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਪਹਿਲਾ ਸਥਾਨ ਪ੍ਰਾਪਤ ਕਰਨ ਕਰਕੇ ਇਲਾਕਾ ਨਿਵਾਸੀਆਂ 'ਚ ਖੁਸ਼ੀ ...

ਪੂਰੀ ਖ਼ਬਰ »

ਆਯੁਰਵੈਦਿਕ ਸਰਬ ਰੋਗ ਤੇ ਇਲੈਕਟ੍ਰੋ ਹੋਮਿਓਪੈਥੀ ਰਿਸਰਚ ਸੈਂਟਰ ਮਰੀਜ਼ਾਂ ਲਈ ਬਣਿਆ ਵਰਦਾਨ-ਵੈਦ ਬਲਬੀਰ ਸਿੰਘ

ਡਾਬਾ/ਲੁਹਾਰਾ, 25 ਸਤੰਬਰ (ਕੁਲਵੰਤ ਸਿੰਘ ਸੱਪਲ) - ਲਗਭਗ ਪਿਛਲੇ ਇਕ ਦਹਾਕੇ ਤੋਂ ਵੀ ਵੱਧ ਸਮੇਂ ਦੇ ਦੌਰਾਨ ਪੰਜਾਬ ਭਰ ਚੋਂ ਹੀ ਨਹੀਂ ਸਗੋਂ ਆਸ ਪਾਸ ਦੇ ਰਾਜਾਂ 'ਚੋਂ ਵੀ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਤੋਂ ਆਯੁਰਵੈਦਿਕ ਅਤੇ ਇਲੈਕਟਰੋ ਹੋਮਿਓਪੈਥੀ ਦਵਾਈਆਂ ਨਾਲ ...

ਪੂਰੀ ਖ਼ਬਰ »

ਇੰਦਰਬੀਰ ਸਿੰਘ ਨਿੱਝਰ ਦਾ ਸਨਮਾਨ

ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਧਾਂਦਰਾ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ...

ਪੂਰੀ ਖ਼ਬਰ »

ਆਪਣੇ ਆਲੇ-ਦੁਆਲੇ ਨੂੰ ਹਰਾ ਭਰਾ ਰੱਖਣ ਲਈ ਬੂਟੇ ਲਗਾਉਣਾ ਜ਼ਰੂਰੀ-ਐਡ. ਦਿਕਸ਼ਾ ਅਰੋੜਾ

ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਨ ਬ ਦਿਨ ਗੰਦਲੇ ਹੋ ਰਹੇ ਵਾਤਾਵਰਨ ਨੂੰ ਹਰਾ-ਭਰਾ ਰੱਖਣ ਲਈ ਸਾਨੂੰ ਆਪਣੇ ਆਲੇ-ਦੁਆਲੇ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਗਾਉਣ ਚਾਹੀਦੇ ਹਨ | ਇਹ ਪ੍ਰਗਟਾਵਾ ਸੰਸਥਾਂ ਟ੍ਰੀ ਲਵਰਸ ਦੇ ਮੈਂਬਰ ਐਡਵੋਕੇਟ ਦਿਕਸ਼ਾ ਅਰੋੜਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਮਜ਼ਦੂਰ ਲਾਈਬ੍ਰੇਰੀ ਈ. ਡਬਲਿਊ. ਐਸ. ਕਾਲੋਨੀ (ਤਾਜਪੁਰ ਰੋਡ) ਲੁਧਿਆਣਾ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦੀ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਮਜ਼ਦੂਰ-ਨੌਜਵਾਨ ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਹਾੜਾ ਮਨਾਇਆ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਸੇਵਾ ਪਖਵਾੜਾ ਦੇ ਤਹਿਤ ਭਾਜਪਾ ਦੁੱਗਰੀ ਮੰਡਲ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਹਾੜਾ ਮੰਡਲ ਪ੍ਰਧਾਨ ਅੰਮਿ੍ਤ ਮਦਾਨ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਭਾਜਪਾ ਸਕੱਤਰ ਨਵਲ ਜੈਨ ਨੇ ਪੰਡਿਤ ਦੀਨ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਸਮਾਜ ਮੋਰਚਾ ਦੀ ਮੀਟਿੰਗ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਸਮਾਜ ਮੋਰਚਾ ਦੀ ਵਿਸ਼ੇਸ਼ ਮੀਟਿੰਗ ਬਚਤ ਭਵਨ ਕਚਹਿਰੀ ਰੋਡ ਲੁਧਿਆਣਾ ਵਿਖੇ ਹੋਈ, ਜਿਸ 'ਚ ਮੁੱਖ ਮਹਿਮਾਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਸੁਨੀਲ ਸ਼ੀਲ ਤੇ ਦਿੱਲੀ ਦੇ ਪ੍ਰਧਾਨ ਪੰਪਨ ਕੁਮਾਰ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਬਰਸਾਤ ਨੇ ਵੀ ਨਿਗਮ ਪ੍ਰਸ਼ਾਸਨ ਦੇ ਕੀਤੇ ਪੁਖਤਾ ਪ੍ਰਬੰਧਾਂ ਦੀ ਖੋਲ੍ਹੀ ਪੋਲ

ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਬੀਤੇ ਸਨਿਚਰਵਾਰ ਤੇ ਐਤਵਾਰ ਦੁਪਹਿਰ ਤੱਕ ਹੋਈ ਲਗਾਤਾਰ ਬਰਸਾਤ ਨੇ ਨਿਗਮ ਪ੍ਰਸ਼ਾਸਨ ਵਲੋਂ ਸੀਵਰੇਜ ਪ੍ਰਣਾਲੀ ਦੇ ਕੀਤੇੇ ਪੁਖਤਾ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਜਿਸ ਦੇ ਸਿੱਟੇ ਵਜੋਂ ਸ਼ਹਿਰ ਦੇ ...

ਪੂਰੀ ਖ਼ਬਰ »

ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਲੱਗ ਰਹੇ ਗੋਹੇ ਵਾਲੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਈ.ਟੀ.ਪੀ. ਦਾ ਲੋਕਾਂ ਵਲੋਂ ਵਿਰੋਧ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਦੇ ਹੰਬੜਾਂ ਰੋਡ 'ਤੇ ਵਸੇ ਕਪਿਲ ਪਾਰਕ ਦੇ ਨਿਵਾਸੀਆਂ ਨੇ ਪਬਲਿਕ ਐਕਸ਼ਨ ਕਮੇਟੀ ਸਤਲੁਜ, ਬੁੱਢਾ ਦਰਿਆ ਤੇ ਮੱਤੇਵਾੜਾ, ਚੇਂਜ ਮੇਕਰ ਵਿਸਲ ਬਲੋਅਰ ਤੇ ਵਾਤਾਵਰਨ ਪ੍ਰੇਮੀਆਂ ਦੇ ਨਾਲ ਮਿਲ ਕੇ ਡੇਅਰੀ ਕੰਪਲੈਕਸ ਹੈਬੋਵਾਲ ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਘਰਾਂ 'ਚ ਦਾਖਲ ਹੋਣ ਕਾਰਨ ਲੋਕਾਂ ਨੇ ਤਾਜਪੁਰ ਰੋਡ ਕੀਤਾ ਜਾਮ

ਭਾਮੀਆਂ ਕਲਾਂ, 25 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਮੁਹੱਲਾ ਪਾਲ ਕਾਲੋਨੀ ਤੇ ਰਾਮਦਾਸ ਨਗਰ ਦੀਆਂ ਗਲੀਆਂ ਤੇ ਘਰਾਂ 'ਚ ਭਰੇ ਹੋਏ ਸੀਵਰੇਜ ਦੇ ਗੰਦੇ ਪਾਣੀ ਤੋਂ ਦੁਖੀ ਹੋਏ ਲੋਕਾਂ ਨੇ ਤਾਜਪੁਰ ਰੋਡ ਜਾਮ ਕਰਕੇ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਲਈ ਵੀ 'ਆਪ' ਨੇ ਹੋਰਨਾਂ ਪਾਰਟੀਆਂ ਦੇ ਆਗੂਆਂ 'ਤੇ ਨਜ਼ਰ ਟਿਕਾਈ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਲਈ ਵੀ ਆਪਣੀ ਪਾਰਟੀ 'ਚੋਂ ਉਮੀਦਵਾਰ ਉਤਾਰਨ ਦੀ ਥਾਂ 'ਤੇ ਹੋਰਨਾਂ ਪਾਰਟੀਆਂ ਦੇ ਆਗੂਆਂ 'ਤੇ ਨਜ਼ਰ ਟਿਕਾਈ ਬੈਠੀ ਹੈ | ਜਿਸ ਤਰੀਕੇ ਨਾਲ 2022 ਦੀਆਂ ਵਿਧਾਨ ...

ਪੂਰੀ ਖ਼ਬਰ »

ਧੀਆਂ ਦੇ ਅੰਤਰਰਾਸ਼ਟਰੀ ਦਿਹਾੜੇ 'ਤੇ ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ ਵਲੋਂ 'ਸ਼ਬਦ ਸ਼ਗਨ ਲਹਿਰ' ਦਾ ਆਰੰਭ ਕਰਨਾ ਸ਼ੁਭ ਸ਼ਗਨ-ਪ੍ਰੋ. ਭੱਠਲ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਉੱਘੇ ਪੰਜਾਬੀ ਵਾਰਤਕਕਾਰ ਤੇ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਧੀਆਂ ਦੇ ਅੰਤਰਰਾਸ਼ਟਰੀ ਦਿਹਾੜੇ 'ਤੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਆਪਣੀ ਪੁਸਤਕ ਦਫ਼ਤਰ ਦੀਆਂ ਪੰਜਾਹ ਕਾਪੀਆਂ ਵੰਡ ਕੇ ਅਰਬਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਸ਼ਲਾਘਾਯੋਗ-ਬਰਾੜ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਪਰਮਿੰਦਰ ਸਿੰਘ ਬਰਾੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਸ਼ਲਾਘਾ ਕੀਤੀ ਹੈ, ਸ਼ਹੀਦ ਭਗਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX