ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 minute ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  39 minutes ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  51 minutes ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  57 minutes ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  56 minutes ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  55 minutes ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 2 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 2 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 2 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  about 3 hours ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  about 4 hours ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 5 hours ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 5 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 6 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 6 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 6 hours ago
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਟਿਆਲਾ

ਬਾਰਿਸ਼ ਕਾਰਨ ਝੋਨਾ ਧਰਤੀ 'ਤੇ ਵਿਛਿਆ, ਸਮੁੱਚੀ ਫ਼ਸਲਾਂ ਨੁਕਸਾਨੀਆਂ

ਬਨੂੜ, 25 ਸਤੰਬਰ (ਭੁਪਿੰਦਰ ਸਿੰਘ)-ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸੁਪਨਿਆਂ 'ਤੇ ਪਾਣੀ ਫੇਰ ਦਿੱਤਾ ਹੈ | ਝੋਨੇ ਸਮੇਤ ਸਮੁੱਚੀਆਂ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ ਤੇ ਮੰਡੀ 'ਚ ਵਿਕਣ ਆਇਆ ਸੁੱਕਾ ਝੋਨਾ ਵੀ ਸਮੇਂ ਸਿਰ ਖ਼ਰੀਦ ਨਾ ਹੋਣ ਕਾਰਨ ਉੱਗ ਚੁੱਕਾ ਹੈ ਤੇ ਮੰਡੀ ਦੇ ਫੜ੍ਹ ਉੱਤੇ ਪਈ ਕਈ ਢੇਰੀਆਂ ਪਾਣੀ ਵਿਚ ਰੁੜ੍ਹ ਗਈਆਂ ਹਨ | ਇਸ ਖੇਤਰ 'ਚ ਕਈ ਦਿਨਾਂ ਤੋਂ ਪੈ ਰਹੀ ਦਰਮਿਆਨੀ ਤੇ ਭਰਵੀਂ ਬਾਰਿਸ਼ ਕਾਰਨ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ | ਪਿੰਡ ਬੂਟਾਸਿੰਘ ਵਾਲਾ, ਧਰਮਗੜ੍ਹ, ਮਮੌਲੀ, ਰਾਜੋਮਾਜਰਾ, ਬਨੂੜ, ਖਲੋਰ, ਬਾਸਮਾਂ, ਬਾਸਮਾਂ ਕਾਲੋਨੀ, ਖੇੜੀ ਗੁਰਨਾਂ ਆਦਿ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬੀ ਹੋਈ ਹੈ ਤੇ ਕਈ ਥਾਵਾਂ 'ਤੇ ਝੋਨਾ ਧਰਤੀ 'ਤੇ ਵਿਛ ਗਿਆ ਹੈ | ਧਰਮਗੜ੍ਹ ਦੇ ਕਿਸਾਨ ਛੈਲ ਸਿੰਘ ਨੇ ਡਿੱਗੇ ਝੋਨੇ ਨੂੰ ਵਿਖਾਉਂਦਿਆਂ ਕਿਹਾ ਕਿ ਡਿੱਗਿਆ ਝੋਨਾ ਜੰਮਣ ਲੱਗ ਗਿਆ | ਗੋਭੀ ਦੀ ਫ਼ਸਲ ਕੁਮਲਾ ਗਈ ਹੈ | ਗੋਭੀ ਕਾਸ਼ਤਕਾਰਾਂ ਦਾ ਕਹਿਣਾ ਹੈ ਕਿ ਗੋਭੀ ਦੀ ਫ਼ਸਲ ਨਾ ਪਾਣੀ ਵਿਚ ਬਚੇਗੀ, ਨਾ ਧੁੱਪ ਵਿਚ | ਇਹੋ ਹਾਲ ਮਿਰਚ, ਮੂਲੀ, ਮੱਕੀ ਦਾ ਹੈ | ਪੱਕੇ ਖੜ੍ਹੇ ਝੋਨੇ ਨੂੰ ਡਿੱਗਣ ਦਾ ਡਰ ਵੀ ਕਿਸਾਨਾਂ ਨੂੰ ਸਤਾਉਣ ਲੱਗਾ ਹੈ | ਕਿਸਾਨ ਜਸਪਾਲ ਸਿੰਘ ਬਨੂੜ, ਕੁਲਵੰਤ ਸਿੰਘ, ਗੁਰਜੰਟ ਸਿੰਘ ਹੁਲਕਾ, ਦਲਜੀਤ ਸਿੰਘ ਬੂਟਾਸਿੰਘ ਵਾਲਾ ਦਾ ਮੰਡੀ 'ਚ ਫੜ 'ਤੇ ਝੋਨਾ ਪਾਣੀ ਵਿਚ ਰੁੜ੍ਹ ਗਿਆ | ਕਿਸਾਨ ਜਥੇਬੰਦੀਆਂ ਵਲੋਂ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸੇ ਤਰ੍ਹਾਂ ਬਨੂੜ ਰਾਜੋਮਜਰਾ ਲਿੰਕ ਸੜਕ 'ਤੇ ਡੇਰੇ 'ਚ ਰਹਿੰਦੇ ਜਸਪਾਲ ਸਿੰਘ, ਓਮ ਪ੍ਰਕਾਸ਼, ਕੁਲਦੀਪ ਸਿੰਘ, ਅਮਰੀਕ ਸਿੰਘ, ਕਰਮ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਦੇ ਨਿਕਾਸੀ ਪੁਲੀ ਬੰਦ ਹੋ ਜਾਣ ਕਾਰਨ ਡੇਰੇ ਦੇ ਆਲੇ-ਦੁਆਲੇ ਵੱਡੀ ਪੱਧਰ 'ਤੇ ਪਾਣੀ ਭਰ ਗਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨੇੜਲੇ ਕਿਸਾਨ ਪਾਣੀ ਹੇਠਾਂ ਉੱਤਰਨ ਨਹੀਂ ਦੇ ਰਹੇ | ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਜੇ ਰਾਤ ਵੇਲੇ ਹੋਰ ਬਾਰਿਸ਼ ਪੈ ਗਈ, ਬਰਸਾਤ ਦਾ ਪਾਣੀ ਉਨ੍ਹਾਂ ਦੇ ਘਰਾਂ 'ਚ ਵੜ ਜਾਵੇਗਾ | ਮੰਡੀ 'ਚ ਬਰਸਾਤੀ ਪਾਣੀ ਦੇ ਨਾਕਸ ਪ੍ਰਬੰਧ ਕਿਸਾਨਾਂ 'ਤੇ ਭਾਰੂ ਪੈਣ ਲੱਗੇ
ਸਬਜ਼ੀਆਂ ਉਗਾਉਣ 'ਚ ਮੋਹਰੀ ਰਿਹਾ ਬਨੂੜ ਖੇਤਰ ਦਾ ਹਰ ਸਾਲ ਝੋਨਾ 20 ਸਤੰਬਰ ਤੋਂ ਪਹਿਲਾਂ ਅਨਾਜ ਮੰਡੀ 'ਚ ਪੁੱਜਾ ਜਾਂਦਾ ਹੈ, ਪਰ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਖੱਜਲ-ਖ਼ੁਆਰ ਹੋਣਾ ਪੈਂਦਾ ਹੈ | ਮੰਡੀ ਵਿਚਲਾ ਬਰਸਾਤੀ ਪਾਣੀ ਕੱਢਣ ਲਈ ਸੀਵਰੇਜ ਸਿਸਟਮ ਤੇ ਜਨਰੇਟਰ ਨਹੀਂ ਲਾਇਆ ਗਿਆ | ਬਿਜਲੀ ਸਪਲਾਈ ਬੰਦ ਹੋ ਜਾਣ ਕਰਨ ਪਾਣੀ ਮੰਡੀ 'ਚ ਹੀ ਜਮਾਂ ਹੋ ਜਾਂਦਾ ਹੈ | ਸ਼ੈੱਡ ਉੱਪਰਲਾ ਪਾਣੀ ਉੱਤਰਨ ਦਾ ਢੁਕਵਾਂ ਪ੍ਰਬੰਧ ਨਹੀਂ, ਜਿਸ ਕਾਰਨ ਦੋਵੇਂ ਸੀਜ਼ਨਾਂ 'ਚ ਫ਼ਸਲਾਂ ਸ਼ੈੱਡ ਦੇ ਪਾਣੀ ਵਿਚ ਬਹਿ ਜਾਂਦੀਆਂ ਹਨ>
ਇਸ ਸੰਬੰਧੀ ਐੱਸ. ਡੀ. ਐਮ. ਮੁਹਾਲੀ ਸਰਬਜੀਤ ਕੌਰ ਨੇ ਦੱਸਿਆ ਕਿ ਸਮੇਂ ਤੋਂ ਪਹਿਲਾਂ ਫ਼ਸਲ ਮੰਡੀ 'ਚ ਆ ਗਈ ਤੇ ਬਾਰਿਸ਼ ਵੀ ਜ਼ਿਆਦਾ ਹੋ ਗਈ, ਜਿਸ ਕਾਰਨ ਅਜਿਹੀ ਮੁਸ਼ਕਿਲ ਆਈ ਹੈ | ਉਨ੍ਹਾਂ ਦੱਸਿਆ ਕਿ ਪਾਣੀ ਦੇ ਨਿਕਾਸ ਤੇ ਸ਼ੈੱਡ ਦੇ ਪਾਣੀ ਦਾ ਵੀ ਮਾਮਲਾ ਹੱਲ ਕਰਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਉਹ ਅੱਜ ਖ਼ੁਦ ਵੀ ਮੰਡੀ ਦਾ ਜਾਇਜ਼ਾ ਲੈ ਕੇ ਆਏ ਹਨ |

ਸੜਕਾਂ 'ਤੇ ਡੂੰਘੇ ਟੋਏ ਪੈਣ ਕਾਰਨ ਕਾਲੋਨੀ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਇਥੇ ਲਿਬਰਟੀ ਚੌਕ ਵਿਖੇ ਵਾਰਡ ਨੰਬਰ 15 ਤੇ 16 ਵਾਸੀਆਂ ਨੇ ਗਲੀਆਂ ਵਿਚ ਪਏ ਡੰੂਘੇ ਟੋਇਆਂ ਕਾਰਨ ਸੜਕ 'ਤੇ ਜਾਮ ਲਾ ਦਿੱਤਾ | ਥਾਣਾ ਮੁਖੀ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਆਏ | ਜਾਣਕਾਰੀ ਮੁਤਾਬਿਕ ਅੱਜ ਵਾਰਡ ਨੰ. 15 ਤੇ 16 ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ-ਡਾ. ਕਿਰਪਾਲ ਸਿੰਘ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁਹਿੰਮ ਤਹਿਤ ਸਕੂਲਾਂ 'ਚ ਸੈਮੀਨਾਰ ਕਰਕੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਨਾ ਸਾੜਨ ਨਾਲ ਹੋਣ ਵਾਲੇ ਨੁਕਸਾਨ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਖ਼ੁਦ ਦੇ ਨਾਲ-ਨਾਲ ਸਕੇ ...

ਪੂਰੀ ਖ਼ਬਰ »

ਨਟਾਸ ਵਲੋਂ ਡਾ. ਐੱਸ. ਪੀ. ਸਿੰਘ ਉਬਰਾਏ ਨੂੰ 'ਖ਼ੁਦਾਈ ਪਰਉਪਕਾਰੀ' ਪੁਰਸਕਾਰ

ਪਟਿਆਲਾ, 25 ਸਤੰਬਰ (ਅ. ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਦੰਪਤੀ ਪ੍ਰਾਣ ਸਭਰਵਾਲ-ਸ੍ਰੀਮਤੀ ਸੁਨੀਤਾ ਸਭਰਵਾਲ ਵਲੋਂ ਭਾਈ ਘਨੱਈਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਾਦਾ ਸਮਾਗਮ 'ਚ ਡਾ. ਐੱਸ. ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸਮਾਣਾ, 25 ਸਤੰਬਰ (ਗੁਰਦੀਪ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਇਕ ਔਰਤ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸਦਰ ਥਾਣਾ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਮਹਿਮਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

150 ਲੀਟਰ ਲਾਹਣ ਸਮੇਤ ਇਕ ਕਾਬੂ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਹੋਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ 'ਚ ਲਾਹਣ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਮੋਹਣ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਕਾਬੂ

ਬਨੂੜ, 25 ਸਤੰਬਰ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਦੋ ਕਾਰ ਸਵਾਰ ਨੌਜਵਾਨਾਂ ਨੂੰ 90 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ...

ਪੂਰੀ ਖ਼ਬਰ »

ਨਵਰਾਤਰਿਆਂ ਦੌਰਾਨ ਸ਼ਹਿਰ 'ਚ ਨਿਰਵਿਘਨ ਆਵਾਜਾਈ ਲਈ ਟ੍ਰੈਫ਼ਿਕ ਪਲਾਨ ਤਿਆਰ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-26 ਸਤੰਬਰ ਤੋਂ ਸ਼ੁਰੂ ਹੋ ਰਹੇ ਨਵਰਾਤਰਿਆਂ ਮੌਕੇ ਸ਼ਹਿਰ ਵਿਚ ਨਿਰਵਿਘਨ ਆਵਾਜਾਈ ਬਣਾਈ ਰੱਖਣ ਲਈ ਪਟਿਆਲਾ ਪੁਲਿਸ ਵਲੋਂ ਸ੍ਰੀ ਕਾਲੀ ਮਾਤਾ ਮੰਦਰ ਨੇੜਲੀਆਂ ਸੜਕਾਂ 'ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਅਮਨਦੀਪ ਕੌਰ ਵਾਸੀਆਨ ਜ਼ਿਲ੍ਹਾ ...

ਪੂਰੀ ਖ਼ਬਰ »

ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ

ਪਟਿਆਲਾ, 25 ਸਤੰਬਰ (ਅ.ਸ. ਆਹਲੂਵਾਲੀਆ)-ਪਿਛਲੇ 4 ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਜਿਥੇ ਸ਼ਹਿਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਜੋ ਪੱਕਣ ਲਈ ਤਿਆਰ ਸੀ ਉਸ ਦਾ ਵੀ ਇਸ ਮੀਂਹ ਨੇ ਕਾਫ਼ੀ ਨੁਕਸਾਨ ਕੀਤਾ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ਦੇਸ਼ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦਾ ਪ੍ਰੋ. ਬਡੂੰਗਰ ਨੇ ਕੀਤਾ ਸਵਾਗਤ

ਪਟਿਆਲਾ, 25 ਸਤੰਬਰ (ਅ. ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਆਪਣੇ ਮਨ ਕੀ ਬਾਤ ਦੌਰਾਨ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਮੰਗੀ ਕਾਰ ਵਾਪਸ ਨਾ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-ਫ਼ੈਕਟਰੀ 'ਚ ਭਾਈਵਾਲ ਵਿਅਕਤੀ ਤੋਂ ਚਲਾਉਣ ਲਈ ਮੰਗੀ ਕਾਰ ਨੂੰ ਵਾਪਸ ਨਾ ਕਰਨ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਰਵਿੰਦਰ ਸਿੰਗਲਾ ਵਾਸੀ ਪਟਿਆਲਾ ਨੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਤਿੰਨ ਦਿਨਾਂ ਸਮਾਗਮ ਸਮਾਪਤ

ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ 47ਵਾਂ 3 ਦਿਨਾਂ ਸਰਬਹਿੰਦ ਸਾਲਾਨਾ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਨਾਇਆ ਗਿਆ | ਦੇਸ਼ ਭਰ ਤੋਂ 160 ਸੁਸਾਇਟੀਆਂ ਨੇ ਇਥੇ ਸ਼ਿਰਕਤ ਕੀਤੀ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰਾਂ ਨੂੰ ਦੇਣਗੀਆਂ ਮੰਗ ਪੱਤਰ-ਸਹੌਲੀ

ਨਾਭਾ, 25 ਸਤੰਬਰ (ਕਰਮਜੀਤ ਸਿੰਘ)-ਆਉਣ ਵਾਲੀ 27 ਸਤੰਬਰ ਨੂੰ ਪੰਜਾਬ ਦੀਆਂ ਸਮੁੱਚੀਆਂ ਪੰਥਕ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਦੇ ਨਾਮ ਸਮੁੱਚੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣਗੀਆਂ | ਇਸ ਸੰਬੰਧੀ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੰਧੂ ਸਕੂਲ ਦੇ ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ 'ਚ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ 'ਚ ਹਿੱਸਾ ਲਿਆ ਤੇ ਵਧੀਆ ਪ੍ਰਦਰਸ਼ਨ ਕੀਤਾ, ਜਿਸ ਕਰ ਕੇ ਖੇਡ ...

ਪੂਰੀ ਖ਼ਬਰ »

32 ਪ੍ਰਾਣੀਆ ਨੂੰ ਕਰਵਾਇਆ ਅੰਮਿ੍ਤ ਸੰਚਾਰ

ਡਕਾਲਾ, 25 ਸਤੰਬਰ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਬਲਬੇੜਾ ਦੇ ਗੁਰਦੁਆਰਾ ਸੰਤ ਦਰਬਾਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਕਮੇਟੀ ਤੇ ਸਿੱਖ ਕੌਂਸਲ ਪੰਜਾਬ ਦੇ ਸਾਂਝੇ ਉਦਮ ਸਕਦਾ ਮੱਸਿਆ ਮੌਕੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ 32 ਪ੍ਰਾਣੀ ਅੰਮਿ੍ਤ ਪਾਨ ਕਰਕੇ ...

ਪੂਰੀ ਖ਼ਬਰ »

ਪ੍ਰਭਾਤ ਸਕੂਲ ਡਕਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਡਕਾਲਾ, 25 ਸਤੰਬਰ (ਪਰਗਟ ਸਿੰਘ ਬਲਬੇੜਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰਾਸ਼ਟਰੀ ਸਮੂਹ ਗਾਉਣ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਤੀਹ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪ੍ਰਤੀਯੋਗਤਾ 'ਚ ਹਿੰਦੀ ਤੇ ਸੰਸਕਿ੍ਤ 'ਚ ਗਾਉਣ ਦੇ ਮੁਕਾਬਲੇ ਕਰਵਾਏ ਗਏ | ਸਕੂਲਾਂ ਨੂੰ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ ਮੌਕੇ 35 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ

ਪਟਿਆਲਾ, 25 ਸਤੰਬਰ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅੰਮਿ੍ਤ ਸੰਚਾਰ ਦੌਰਾਨ 35 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ | ਪੰਜ ਪਿਆਰਿਆਂ ...

ਪੂਰੀ ਖ਼ਬਰ »

ਬਿਨਾਂ ਨੰਬਰ ਪਲੇਟਾਂ ਦੇ ਲਾਪ੍ਰਵਾਹੀ ਨਾਲ ਚੱਲ ਰਹੇ ਟਿੱਪਰਾਂ ਤੋਂ ਲੋਕ ਪੇਸ਼ਾਨ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ 'ਚੋਂ ਲੰਘਣ ਵਾਲੀ ਦਿੱਲੀ-ਜੰਮੂ-ਕੱਟੜਾ ਐਕਸਪੈੱ੍ਰਸ ਸੜਕ ਦੇ ਨਿਰਮਾਣ ਲਈ ਮਿੱਟੀ ਪਾਉਣ ਵਾਲੇ ਬਿਨਾਂ ਨੰਬਰ ਪਲੇਟਾਂ ਤੋਂ ਚੱਲ ਰਹੇ ਟਿੱਪਰਾਂ ਤੋਂ ਲੋਕ ਕਾਫੀ ਪ੍ਰੇਸ਼ਾਨ ਹਨ | ਪਰ ਲੱਗਦਾ ਹੈ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਮਦਦ ਕਰਕੇ ਪਰਾਲੀ ਦਾ ਮਸਲਾ ਹੱਲ ਕਰੇ-ਬਹਿਰੂ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਰੁਕ ਰੁਕ ਕੇ ਪੈ ਰਹੀ ਬਾਰਿਸ਼ ਕਾਰਨ ਜੀਰੀ ਦੀਆਂ ਅਗੇਤੀਆਂ ਕਿਸਮਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਮਦਦ ਕਰਕੇ ਪਰਾਲੀ ਦਾ ਮਸਲਾ ਹੱਲ ਕਰੇ-ਬਹਿਰੂ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਰੁਕ ਰੁਕ ਕੇ ਪੈ ਰਹੀ ਬਾਰਿਸ਼ ਕਾਰਨ ਜੀਰੀ ਦੀਆਂ ਅਗੇਤੀਆਂ ਕਿਸਮਾਂ ...

ਪੂਰੀ ਖ਼ਬਰ »

ਝੋਨੇ ਦੇ ਖੇਤਾਂ 'ਚ ਖੜ੍ਹੇ ਬਾਰਿਸ਼ ਦੇ ਪਾਣੀ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਜਿਨ੍ਹਾਂ ਜ਼ਮੀਨਾਂ 'ਚ ਬਾਰਿਸ਼ ਦਾ ਪਾਣੀ ਖੜ੍ਹ ਗਿਆ ਹੈ ਉਨ੍ਹਾਂ ਖੇਤਾਂ 'ਚ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ ਤੇ ਉਥੇ ਜ਼ਿਆਦਾ ਨੁਕਸਾਨ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਸਮੇਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਕਰਹਾਲੀ ਸਾਹਿਬ ਅੱਗੇ ਖੜ੍ਹੇ ਬਰਸਾਤੀ ਪਾਣੀ ਕਾਰਨ ਸੰਗਤਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ

ਡਕਾਲਾ, 25 ਸਤੰਬਰ (ਪਰਗਟ ਸਿੰਘ ਬਲਬੇੜਾ)-ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਜਿਥੇ ਹਰ ਪਾਸੇ ਜਲ-ਥਲ ਕੀਤਾ ਹੋਇਆ ਹੈ ਉਥੇ ਹੀ ਨੇੜਲੇ ਗੁਰਦੁਆਰਾ ਕਰਹਾਲੀ ਸਾਹਿਬ ਦੀ ਮੇਨ ਡਿਓੜੀ ਸਾਹਮਣੇ ਸੜਕ 'ਤੇ ਖੜ੍ਹੇ ਪਾਣੀ ਨਾਲ ਸੰਗਤਾਂ ਨੂੰ ਵੀ ਗੁਰੂ ਘਰ ਜਾਣ ਸਮੇਂ ...

ਪੂਰੀ ਖ਼ਬਰ »

ਰਾਜ ਪੁਰਸਕਾਰੀ ਗੁਰਮੀਤ ਸਿੰਘ ਦਾ ਬਲਾਕ ਭਾਦਸੋਂ-2 ਵਲੋਂ ਸਨਮਾਨ

ਭਾਦਸੋਂ, 25 ਸਤੰਬਰ (ਪ੍ਰਦੀਪ ਦੰਦਰਾਲਾ)-ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਸੇਵਾਵਾਂ ਨਿਭਾਉਣ ਬਦਲੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਭਾਦਸੋਂ-2 ਵਲੋਂ ਰਾਜ ਪੁਰਸਕਾਰੀ ਗੁਰਮੀਤ ਸਿੰਘ ਨਿਰਮਾਣ ਤੇ ਉਨ੍ਹਾਂ ਦੇ ਪਤਨੀ ਸ੍ਰੀਮਤੀ ਸਗਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਅੰਡਰਬਿ੍ਜ ਤੇ ਓਵਰਬਿ੍ਜ ਹੇਠਾਂ ਫਸੇ ਵਾਹਨ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਬੀਤੇ ਦੋ ਦਿਨਾਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਥੋਂ ਦੇ ਅੰਡਰ ਬਿ੍ਜ 'ਚ ਪੰਜ-ਪੰਜ ਫੁੱਟ ਦੇ ਕਰੀਬ ਪਾਣੀ ਭਰ ਗਿਆ ਹੈ | ਇਸ ਅੰਡਰਬਿ੍ਜ 'ਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਵੀ ਪੰਪ ਵਗ਼ੈਰਾ ਨਹੀਂ ਲਾਇਆ ਗਿਆ ਜਿਸ ਕਾਰਨ ਬਾਰਿਸ਼ ...

ਪੂਰੀ ਖ਼ਬਰ »

ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਨਰਿੰਦਰ ਮੋਦੀ ਦਾ ਧੰਨਵਾਦ-ਕੋਹਲੀ

ਪਟਿਆਲਾ, 25 ਸਤੰਬਰ (ਅ. ਸ. ਆਹਲੂਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 'ਮਨ ਕੀ ਬਾਤ' ਦੌਰਾਨ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਗੱਲ ਪੰਜਾਬੀਆਂ ਹੀ ਨਹੀਂ ਦੇਸ਼ਵਾਸੀਆਂ ਨੂੰ ਖ਼ੁਸ਼ ਕੀਤਾ ਹੈ | ਸਿੱਖਾਂ ਵਲੋਂ ਉੱਠੀ ਕਿਸੇ ...

ਪੂਰੀ ਖ਼ਬਰ »

ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਨੁਕਸਾਨ ਦਾ ਅੰਦੇਸ਼ਾ

ਸੰਘੋਲ, 25 ਸਤੰਬਰ (ਪਰਮਵੀਰ ਸਿੰਘ ਧਨੋਆ)-ਲਗਾਤਾਰ ਪਏ ਬੇਮੌਸਮੀ ਮੀਂਹ ਨੇ ਕਿਸਾਨਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ | ਤਿਆਰ ਫ਼ਸਲ ਦੇ ਨੁਕਸਾਨ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ | ਕਿਸਾਨ ਪਹਿਲਾਂ ਹੀ ਚਾਈਨਾ ਵਾਇਰਸ ਕਾਰਨ ਮੁਸੀਬਤ 'ਚ ਸਨ ਤੋਂ ਮੀਂਹ ...

ਪੂਰੀ ਖ਼ਬਰ »

ਕੇਅਰ ਸੈਂਟਰ ਸਰਹਿੰਦ 'ਚ ਆਯੁਰਵੈਦਿਕ ਚੈੱਕਅਪ ਕੈਂਪ ਕੱਲ੍ਹ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਨਰ ਸੇਵਾ ਨਰਾਇਣ ਸੇਵਾ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਤੇ ਬਾਬਾ ਬੁੱਢਾ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਫ਼ਤਹਿਗੜ੍ਹ ਸਾਹਿਬ ਵਲੋਂ ਆਗਾਮੀ 27 ਸਤੰਬਰ ਨੂੰ ਦੁਪਹਿਰ 3 ਵਜੇ ਪਟਿਆਲਾ ਬਾਈ ਪਾਸ ਰੋਡ ਸਥਿਤ ਤਾਜ ...

ਪੂਰੀ ਖ਼ਬਰ »

ਵਿਧਾਇਕ ਰਾਏ ਨੇ ਪਿੰਡ ਭਮਾਰਸੀ ਬੁਲੰਦ ਦੀ ਧਰਮਸ਼ਾਲਾ ਨੂੰ ਦਿੱਤਾ 3 ਲੱਖ ਦਾ ਚੈੱਕ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਵਾਲੇ ਫ਼ੈਸਲੇ ਦਾ ਜਿਥੇ ਪੰਜਾਬ ਸਰਕਾਰ ਸਵਾਗਤ ਕਰਦੀ ਹੈ, ਉਥੇ ਹੀ ਉਮੀਦ ਕਰਦੇ ਹਾਂ ਕਿ ਕੇਂਦਰ ਹਮੇਸ਼ਾ ਇਸੇ ਤਰ੍ਹਾਂ ...

ਪੂਰੀ ਖ਼ਬਰ »

ਬਾਬਾ ਮਹਿੰਦਰ ਸਿੰਘ ਖ਼ਾਲਸਾ, ਸੰਤ ਗਿਆਨੀ ਕਰਤਾਰ ਸਿੰਘ ਭਿੰਡਰਾਂਵਾਲੇ ਅਵਾਰਡ ਨਾਲ ਸਨਮਾਨਿਤ

ਭੜੀ, 25 ਸਤੰਬਰ (ਭਰਪੂਰ ਸਿੰਘ ਹਵਾਰਾ)-ਭਾਈ ਨੱਥਾ ਭਾਈ ਅਬਦੁੱਲਾ ਜੀ ਅੰਤਰਰਾਸ਼ਟਰੀ ਢਾਡੀ ਵਲੋਂ ਗੁਰਦੁਆਰਾ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁ: ਸ਼ਹੀਦ ਬੁੰਗਾ ਸਾਹਿਬ (ਗੁਰਮਤਿ ਵਿਦਿਆਲਾ) ਪਿੰਡ ਭੜੀ ਦੇ ਸੰਚਾਲਕ ਸੰਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਾਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸਸਕਾਰ ਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮੂਹ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਬਰਸਾਤ ਨਾਲ ਨੁਕਸਾਨੀ ਫ਼ਸਲ ਦਾ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਗੁਰਦੇਵ ਸੌਂਟੀ

ਅਮਲੋਹ, 25 ਸਤੰਬਰ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਅਮਲੋਹ ਦੇ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੀ ਭਾਰੀ ਬਰਸਾਤ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਵੇਗਾ ਤੇ ਜਦੋਂ ਹੁਣ ...

ਪੂਰੀ ਖ਼ਬਰ »

ਹਵਾਈ ਅੱਡੇ ਦਾ ਨਾਂਅ 'ਸ਼ਹੀਦ ਭਗਤ ਸਿੰਘ' ਦੇ ਨਾਂਅ ਰੱਖਿਆ ਜਾਣਾ ਸ਼ਲਾਘਾਯੋਗ-ਦੀਵਾਨਾ

ਸੰਘੋਲ, 25 ਸਤੰਬਰ (ਪਰਮਵੀਰ ਸਿੰਘ ਧਨੋਆ)-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ 'ਸ਼ਹੀਦ ਭਗਤ ਸਿੰਘ' ਦੇ ਨਾਂਅ 'ਤੇ ਰੱਖਿਆ ਜਾਣਾ ਸ਼ਲਾਘਾਯੋਗ ਕਾਰਜ ਹੈ ਤੇ ਇਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਐਡ. ...

ਪੂਰੀ ਖ਼ਬਰ »

ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਸ਼ਲਾਘਾਯੋਗ ਕਦਮ-ਭੱਟੀ

ਫ਼ਤਹਿਗੜ੍ਹ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ...

ਪੂਰੀ ਖ਼ਬਰ »

ਸ੍ਰੀ ਸੰੁਦਰ ਕਾਂਡ ਦੇ ਪਾਠ ਨਾਲ ਹੋਈ ਰਾਮ ਲੀਲ੍ਹਾ ਦੀ ਸ਼ੁਰੂਆਤ

ਅਮਲੋਹ, 25 ਸਤੰਬਰ (ਕੇਵਲ ਸਿੰਘ)-ਸ੍ਰੀ ਰਾਮ ਕਲਾ ਮੰਚ ਅਮਲੋਹ ਵਲੋਂ ਰਾਮਲੀਲ੍ਹਾ ਦਾ ਆਯੋਜਨ ਪਬਲਿਕ ਸਰਾਏ 'ਚ ਕੀਤਾ ਜਾ ਰਿਹਾ, ਜਿਸ ਦੀ ਸ਼ੁਰੂਆਤ ਸ੍ਰੀ ਸੰੁਦਰ ਕਾਂਡ ਦੇ ਪਾਠ ਨਾਲ ਹੋਈ, ਜਿਸ 'ਚ ਵਿਨੈ ਪੁਰੀ ਚੇਅਰਮੈਨ ਸ੍ਰੀ ਸੀਤਲਾ ਮਾਤਾ ਵੈੱਲਫੇਅਰ ਟਰੱਸਟ ਅਮਲੋਹ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਅਧਿਆਤਮਕ ਪ੍ਰਫੁੱਲਤਾ ਲਈ ਮਾਤਾ ਗੁਜਰੀ ਸਟੱਡੀ ਸਰਕਲ ਦਾ ਗਠਨ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2022-23 ਲਈ ਮਾਤਾ ਗੁਜਰੀ ਸਟੱਡੀ ਸਰਕਲ ਦਾ ਗਠਨ ਕਰਨ ਲਈ ਮਹਾਰਾਣੀ ਜ਼ਿੰਦਾ ਸੋਸ਼ਲ ਸਾਇੰਸਿਜ਼ ਬਲਾਕ 'ਚ ਵਿਦਿਆਰਥੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ | ਮੀਟਿੰਗ 'ਚ ਮੋਹਰੀ ਹੋ ਕੇ ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਬਰਸਾਤ ਨੇ ਕਿਸਾਨਾਂ ਲਈ ਚਿੰਤਾ ਵਧਾਈ-ਭਟੇੜੀ, ਡਡਿਆਣਾ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਯੂਥ ਇਕਾਈ ਦੇ ਪ੍ਰਧਾਨ ਜਰਨੈਲ ਸਿੰਘ ਭਟੇੜੀ ਤੇ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ ਨੇ ਕਿਹਾ ਹੈ ਪਹਿਲਾਂ ਕਣਕ ਦੇ ਘੱਟ ਝਾੜ ਫਿਰ ਲੰਪੀ ਸਕਿਨ ਦੀ ਬਿਮਾਰੀ ਕਾਰਨ ਪਈ ...

ਪੂਰੀ ਖ਼ਬਰ »

ਭਗਵਾਨ ਰਾਮ ਦੀਆਂ ਸਿੱਖਿਆਵਾਂ 'ਤੇ ਅਮਲ ਜ਼ਰੂਰੀ-ਜਸਬੀਰ ਢਿੱਲੋਂ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਨਾਟਕ ਤੇ ਸੋਸ਼ਲ ਕਲੱਬ ਬਸੀ ਪਠਾਣਾਂ ਦੇ ਕਲਾਕਾਰਾਂ ਵਲੋਂ ਮੰਚ 'ਤੇ ਬਿਹਤਰੀਨ ਢੰਗ ਨਾਲ ਪੇਸ਼ ਕੀਤੀ ਜਾ ਰਹੀ ਸ੍ਰੀ ਰਾਮ ਦੀ ਲੀਲ੍ਹਾ ਦੇਖਣ ਲਈ ਜ਼ਿਲ੍ਹਾ ਭਲਾਈ ਅਫ਼ਸਰ ਜਸਬੀਰ ਸਿੰਘ ਢਿੱਲੋਂ ਨੇ ਬਤੌਰ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX