ਤਾਜਾ ਖ਼ਬਰਾਂ


ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  1 minute ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  35 minutes ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  52 minutes ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 1 hour ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 1 hour ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  17 minutes ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਸੰਗਰੂਰ

ਮਾਲੇਰਕੋਟਲਾ ਪੁਲਿਸ ਵਲੋਂ ਵੱਡੇ ਨਸ਼ਾ ਤਸਕਰ ਗਰੋਹ ਨੂੰ ਨੱਪਣ ਦਾ ਦਾਅਵਾ

ਮਾਲੇਰਕੋਟਲਾ, 25 ਸਤੰਬਰ (ਕੁਠਾਲਾ, ਜੈਨ, ਥਿੰਦ)- ਮਲੇਰਕੋਟਲਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਬੇਕਿਰਕ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਫ਼ਰੀਦਕੋਟ ਜੇਲ੍ਹ ਵਿਚ ਬੰਦ ਜਲੰਧਰ ਦੇ ਇਕ ਨਾਮੀ ਗੈਂਗਸਟਰ ਦੀ ਪਤਨੀ ਅਤੇ ਇਕ ਹੋਰ ਮਹਿਲਾ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 320 ਗਰਾਮ ਚਿੱਟਾ, 52 ਹਜਾਰ ਡਰੱਗ ਮਨੀ, ਇਕ ਸਵਿਫ਼ਟ ਕਾਰ ਅਤੇ ਇਕ ਮੋਟਰ ਸਾਈਕਲ ਬਰਾਮਦ ਕਰ ਲਿਆ | ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਲੇਰਕੋਟਲਾ ਕੁਲਦੀਪ ਸਿੰਘ ਅਤੇ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-2 ਮਲੇਰਕੋਟਲਾ ਨੇ ਅੱਜ ਨਸ਼ਾ ਤਸਕਰਾਂ ਦੇ ਇਕ ਵੱਡੇ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕਰਦਿਆਂ ਦੱਸਿਆ ਕਿ ਇਸ ਅੰਤਰ ਰਾਜ਼ੀ ਨਸ਼ਾ ਤਸਕਰ ਗਰੋਹ ਦੇ ਮੁੱਖ ਸਰਗਣੇ ਫ਼ਰੀਦਕੋਟ ਜੇਲ੍ਹ ਵਿਚ ਬੰਦ ਜਲੰਧਰ ਵਾਸੀ ਇਕ ਨਾਮੀ ਗੈਂਗਸਟਰ ਨੂੰ ਜਲਦੀ ਹੀ ਪੋ੍ਰਡਕਸ਼ਨ ਵਰੰਟ 'ਤੇ ਮਲੇਰਕੋਟਲਾ ਲਿਆ ਕੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਵਿਖੇ 22 ਸਤੰਬਰ ਨੂੰ ਮਹਿਲਾ ਏ.ਐੱਸ.ਆਈ ਦੀਪਕਾ ਹਾਂਡਾ ਸਮੇਤ ਪੁਲਿਸ ਪਾਰਟੀ ਸਥਾਨਕ ਸੱਟਾ ਬਾਜ਼ਾਰ ਵਿਖੇ ਇਕ ਕਾਰ ਚਾਲਕ ਸੁਰਿੰਦਰਪਾਲ ਸਿੰਘ ਉਰਫ਼ ਸਨੀ ਪੁੱਤਰ ਅੰਮਿ੍ਤਪਾਲ ਸਿੰਘ ਵਾਸੀ ਸਾਹਨੇਵਾਲ ਰੋਡ ਡੇਹਲੋ ਹਾਲ ਆਬਾਦ ਹਿੰਦਮ ਸਿੰਘ ਨਗਰ ਲੁਧਿਆਣਾ ਨੂੰ ਕਾਬੂ ਕਰਕੇ ਉਸ ਖਿਲਾਫ਼ ਮੁਕੱਦਮਾ ਥਾਣਾ ਸਿਟੀ-2 ਮਾਲੇਰਕੋਟਲਾ ਵਿਖੇ ਦਰਜ ਕਰਵਾਇਆ ਗਿਆ ਸੀ | ਮੁਕੱਦਮੇ ਦੀ ਤਫਤੀਸ ਦੌਰਾਨ ਸਹਾਇਕ ਥਾਣੇਦਾਰ ਮੱਘਰ ਵਲੋਂ ਸਿੰਘ ਨੇ ਉਸ ਕੋਲੋਂ 60 ਗ੍ਰਾਮ ਚਿੱਟਾ/ਹੈਰੋਇੰਨ ਅਤੇ 52 ਹਜਾਰ ਰੁਪਏ ਡਰੱਗਜ਼ ਮਨੀ ਬਰਾਮਦ ਕਰਵਾਈ ਗਈ ਹੈ | ਸੁਰਿੰਦਰਪਾਲ ਸਿੰਘ ਉਰਫ਼ ਸਨੀ ਨੂੰ ਅਦਾਲਤ ਵਿੱਚ ਪੇਸ ਕਰਕੇ ਲਏ ਤਿੰਨ ਦਿਨ ਦੇ ਪੁਲਿਸ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਪਿੱਛੋਂ ਸੰਜੀਵ ਕੁਮਾਰ ਉਰਫ਼ ਸੰਜੂ ਉਰਫ਼ ਗੋਲਡੀ ਉਰਫ਼ ਪੰਮਾ ਵਾਸੀ ਕੁਠੇੜਾਂ ਜੱਸਵਾਲਾ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ ਹਾਲ ਵਾਸੀ ਅਵਤਾਰ ਨਗਰ ਗਲੀ ਨੰਬਰ 13 ਸਾਹਮਣੇ ਹਾਂਡਾ ਡਾਇਰੀ ਜਲੰਧਰ, ਵਰਿੰਦਰ ਸਿੰਘ ਉਰਫ਼ ਸੋਨੂੰ ਵਾਸੀ ਅਵਤਾਰ ਨਗਰ ਗਲੀ ਨੰਬਰ 13 ਸਾਹਮਣੇ ਹਾਂਡਾ ਡਾਇਰੀ ਜਲੰਧਰ, ਗੁਰਪ੍ਰੀਤ ਕੌਰ ਵਾਸੀ ਗੁਲਮਾਰਗ ਐਵੀਨਿਊ (ਰਾਮਾ ਮੰਡੀ) ਜਲੰਧਰ, ਕਵਰ ਪੁਸਪਿੰਦਰ ਸਿੰਘ ਵਾਸੀ ਗੁਲਮਾਰਗ ਐਵੀਨਿਊ (ਰਾਮਾ ਮੰਡੀ) ਜਲੰਧਰ ਅਤੇ ਇਕ ਨਾ-ਮਲੂਮ ਔਰਤ ਨੂੰ ਨਾਮਜ਼ਦ ਕੀਤਾ ਗਿਆ ਸੀ | ਮਾਮਲੇ ਦੀ ਤਫਤੀਸ਼ ਦੌਰਾਨ ਇੰਸਪੈਕਟਰ ਜਸਵੀਰ ਸਿੰਘ ਅਤੇ ਸਹਾਇਕ ਥਾਣੇਦਾਰ ਨੇ ਪੁਲਿਸ ਪਾਰਟੀ ਸਮੇਤ ਬੀਤੀ ਕੱਲ੍ਹ 24 ਸਤੰਬਰ ਨੂੰ ਦੋਸੀ ਸੰਜੀਵ ਕੁਮਾਰ ਉਰਫ ਸੰਜੂ ਅਤੇ ਵਰਿੰਦਰ ਸਿੰਘ ਉਰਫ ਸੋਨੂੰ ਨੂੰ ਇਕ ਮੋਟਰਸਾਇਕਲ ਸਮੇਤ ਜਲੰਧਰ ਤੋ ਗਿ੍ਫ਼ਤਾਰ ਕਰ ਲਿਆ ਅਤੇ ਉਸ ਦੀ ਨਿਸ਼ਾਨਦੇਹੀ 'ਤੇ 260 ਗ੍ਰਾਮ ਹੈਰੋਇਨ ਜਲੰਧਰ ਸਥਿਤ ਉਸ ਦੇ ਕਿਰਾਏ ਵਾਲੇ ਕਮਰੇ ਵਿੱਚੋ ਬ੍ਰਾਮਦ ਕਰਵਾਈ ਗਈ | ਪੁਲਿਸ ਅਧਿਕਾਰੀਆਂ ਮੁਤਾਬਿਕ ਇਕ ਮਹਿਲਾ ਗੁਰਪ੍ਰੀਤ ਕੌਰ ਨੂੰ ਉਸ ਦੇ ਘਰ ਗੁਲਮਾਰਗ ਐਵੀਨਿਊ (ਰਾਮਾ ਮੰਡੀ) ਜਲੰਧਰ ਤੋਂ ਅਤੇ ਦੂਜੀ ਮਹਿਲਾ ਜਸਵਿੰਦਰ ਕੌਰ ਪਤਨੀ ਜਗਮੋਹਣ ਸਿੰਘ ਵਾਲੀਆ ਵਾਸੀ ਮਕਾਨ ਨੰਬਰ 131 ਤਰਨ ਇੰਨਕਲੇਵ ਨੇੜੇ ਵਾਟਰ ਟੈਕ ਦਖੋਹਾ ਰੋਡ ਰਾਮਾ ਮੰਡੀ ਜਲੰਧਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਮੁਤਾਬਿਕ ਇਸ ਮਾਮਲੇ ਵਿਚ ਲੋੜੀਂਦਾ ਇਕ ਹੋਰ ਵਿਅਕਤੀ ਕਵਰ ਪੁਸਪਿੰਦਰ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਗੁਲਮਾਰਗ ਐਵੀਨਿਊ (ਰਾਮਾ ਮੰਡੀ) ਜਲੰਧਰ, ਜੋ ਥਾਣਾ ਸਦਰ ਫਗਵਾੜਾ ਵਿਚ ਦਰਜ ਕਤਲ ਦੇ ਇਕ ਮੁਕੱਦਮੇ ਵਿਚ ਇਸ ਵੇਲੇ ਫਰੀਦਕੋਟ ਜੇਲ੍ਹ ਅੰਦਰ ਬੰਦ ਹੈ ਅਤੇ ਜਿਸ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਧਰਾਵਾਂ ਤਹਿਤ 21 ਮੁਕੱਦਮੇ ਦਰਜ ਹਨ, ਪੁਲਿਸ ਨੂੰ ਲੋੜੀਂਦਾ ਹੈ | ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਹ ਨਾਮੀ ਗੈਂਗਸਟਰ ਜੇਲ੍ਹ ਵਿੱਚੋਂ ਹੀ ਆਪਣੀ ਘਰਵਾਲੀ ਗੁਰਪ੍ਰੀਤ ਕੌਰ ਅਤੇ ਉਕਤ ਮੁਕੱਦਮੇਂ 'ਚ ਸ਼ਾਮਿਲ ਵਿਅਕਤੀਆਂ ਨਾਲ ਕਥਿਤ ਤੌਰ 'ਤੇ ਸਾਜਬਾਜ ਹੋ ਕੇ ਨਸ਼ੇ ਦੀ ਤਸਕਰੀ ਕਰਵਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਬੰਦ ਗੈਂਗਸਟਰ ਨੂੰ ਜਲਦੀ ਹੀ ਪ੍ਰੋਡੈਕਸਨ ਵਰੰਟ 'ਤੇ ਮਲੇਰਕੋਟਲਾ ਲਿਆ ਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ |

ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਸੰਗਰੂਰ, 25 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਸਰਬਜੀਤ ਸਿੰਘ ਪੁੰਨਾਵਾਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਪੁੰਨਾਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕਰ ...

ਪੂਰੀ ਖ਼ਬਰ »

ਮੀਂਹ ਨੇ ਕੀਤਾ ਕਿਰਤੀ ਪਰਿਵਾਰ ਦਾ ਮਕਾਨ ਤਬਾਹ

ਲੌਂਗੋਵਾਲ, 25 ਸਤੰਬਰ (ਵਿਨੋਦ, ਸ.ਸ. ਖੰਨਾ) - ਸ਼ਨੀਵਾਰ ਨੂੰ ਸਾਰਾ ਦਿਨ ਪਏ ਲਗਾਤਾਰ ਮੀਂਹ ਨੇ ਇਕ ਕਿਰਤੀ ਪਰਿਵਾਰ ਦੇ ਸੁਫ਼ਨਿਆਂ ਦਾ ਘਰ ਢਹਿ ਢੇਰੀ ਕਰ ਦਿੱਤਾ ਹੈ | ਪਿੰਡ ਸ਼ੇਰੋਂ ਵਿਖੇ ਦਰਜ਼ੀਆਂ ਵਾਲੀ ਗਲੀ ਵਿਚ ਸਿਲਾਈ ਦਾ ਕੰਮ ਕਰਦੇ ਜਸਵਿੰਦਰ ਸਿੰਘ ਉਰਫ਼ ਭੋਲਾ ...

ਪੂਰੀ ਖ਼ਬਰ »

ਉਂਕਾਰ ਕਾਲਜ ਆਫ਼ ਫਾਰਮੇਸੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ)- ਉਂਕਾਰ ਕਾਲਜ ਆਫ਼ ਫਾਰਮੇਸੀ ਸੰਜੂਮਾ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਦਿਵਾਗਰ ਸਿੰਘ, ਅਭੈ ਕੁਮਾਰ, ਸਤੀਸ਼ ਸ਼ਰਮਾ ਅਤੇ ਸ਼ਿਵਾ ਚੌਧਰੀ ਵਲੋਂ ਇਸ ...

ਪੂਰੀ ਖ਼ਬਰ »

ਮੀਂਹ ਕਾਰਨ ਤਿੰਨ ਘਰਾਂ ਦੀਆਂ ਡਿਗੀਆਂ ਛੱਤਾਂ ਇਕ ਬਜ਼ੁਰਗ ਜ਼ਖਮੀ

ਦਿੜ੍ਹਬਾ ਮੰਡੀ, 25 ਸਤੰਬਰ (ਹਰਬੰਸ ਸਿੰਘ ਛਾਜਲੀ) - ਲਗਾਤਾਰ ਤਿੰਨ ਦਿਨ ਭਾਰੀ ਮੀਂਹ ਪੈਣ ਨਾਲ ਪਿੰਡ ਸਫੀਪੁਰ ਖ਼ੁਰਦ ਚ ਤਿੰਨ ਗਰੀਬ ਪਰਿਵਾਰਾਂ ਦੇ ਮਕਾਨਾਂ ਦੀ ਛੱਤ ਡਿੱਗ ਪਈ | ਇਕ ਪਰਿਵਾਰ ਦੇ ਮੁਖੀ ਸੋਮਾਂ ਸਿੰਘ ਤਾਂ ਡਿੱਗੀ ਹੋਈ ਛੱਤ ਹੇਠਾਂ ਹੀ ਦਬ ਗਿਆ | ਬਜ਼ੁਰਗ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪੱਧਰ 'ਤੇ ਇਕ ਨੋਡਲ ਅਫ਼ਸਰ ਅਤੇ 25 ਕਲੱਸਟਰ ਹੈੱਡ ਤਾਇਨਾਤ

ਮਲੇਰਕੋਟਲਾ, 25 ਸਤੰਬਰ (ਪਾਰਸ ਜੈਨ, ਪਰਮਜੀਤ ਸਿੰਘ ਕੁਠਾਲਾ) - ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਉੱਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਭ ਤੋਂ ਵੱਧ ਪਰਾਲੀ ਦੀ ਨਾੜ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਪਿੰਡਾਂ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਦਿੱਤਾ ਮੰਗ ਪੱਤਰ

ਚੀਮਾ ਮੰਡੀ, 25 ਸਤੰਬਰ (ਜਸਵਿੰਦਰ ਸਿੰਘ ਸ਼ੇਰੋ) - ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਚੀਮਾ ਦਾ ਇਕ ਵਫ਼ਦ ਬਲਾਕ ਪ੍ਰਧਾਨ ਕੰਵਲਜੀਤ ਸਿੰਘ ਬਨਭੌਰਾ ਦੀ ਅਗਵਾਈ ਵਿਚ ਬੀ.ਪੀ.ਈ.ਓ. ਚੀਮਾ ਸੱਤਪਾਲ ਸਿੰਘ ਨੂੰ ਮਿਲਿਆ | ਅਧਿਆਪਕ ਆਗੂਆਂ ਨੇ ਬੀ.ਪੀ.ਈ.ਓ. ਸ੍ਰੀ ਸੱਤਪਾਲ ਸਿੰਘ ...

ਪੂਰੀ ਖ਼ਬਰ »

ਪਾਰਟੀ ਚਾਹੇ ਕੋਈ ਹੋਵੇ ਸਿੱਖ ਮਸਲਿਆਂ 'ਤੇ ਇਕ ਹੋਣ ਦੀ ਬਹੁਤ ਲੋੜ- ਸੰਤ ਟਿੱਬਾ ਵਾਲੇ

ਸੰਦੌੜ, 25 ਸਤੰਬਰ (ਜਸਵੀਰ ਸਿੰਘ ਜੱਸੀ) - ਜਿਵੇਂ ਹੀ ਐਚ.ਐਸ.ਜੀ.ਐਮ. ਸੀ.ਦੇ ਹੱਕ ਵਿੱਚ ਮਾਨਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਤਾਂ ਪੰਜਾਬ ਦੀ ਸਿਆਸਤ ਗਰਮਾ ਗਈ | ਇਸ ਬਾਰੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਮੀਤ ਪ੍ਰਧਾਨ ਸੰਤ ਸੁਖਵਿੰਦਰ ਸਿੰਘ ਟਿੱਬਾ ਨੇ ਕਿਹਾ ਕਿ ...

ਪੂਰੀ ਖ਼ਬਰ »

ਡਰੇਨ ਦਾ ਪਾਣੀ ਟੁੱਟਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਨੁਕਸਾਨ

ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ) - ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸਰਕਾਰ ਦੇ ਖੋਖਲੇ ਦਾਅਵਿਆਂ ਦੀਆਂ ਪੋਲਾਂ ਖੁੱਲ੍ਹਦੀਆਂ ਜਾ ਰਹੀਆਂ ਹਨ | ਪਿਛਲੇ ਦਿਨ ਪਿੰਡ ਰਟੌਲਾਂ ਵਿਖੇ ਡਰੇਨ ਦੀ ਪੱਟੜੀ ਟੁੱਟਣ ਕਾਰਨ ਕਿਸਾਨਾਂ ਦੀਆ ਫ਼ਸਲਾਂ ...

ਪੂਰੀ ਖ਼ਬਰ »

ਪੰਜਾਬ 'ਚ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਹੋਈ ਖ਼ਰਾਬ

ਮੂਨਕ, 24 ਸਤੰਬਰ (ਪ੍ਰਵੀਨ ਮਦਾਨ) - ਪੰਜਾਬ ਹਰਿਆਣਾ ਸਮੇਤ ਪੂਰੇ ਉਤਰ ਭਾਰਤ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਬਾਰਸ਼ ਹੋ ਰਹੀ ਹੈ | ਇਸ ਬਾਰਸ਼ ਨੇ ਲੋਕਾਂ ਨੂੰ ਗਰਮੀ ਦੇ ਮੌਸਮ ਤੋਂ ਰਾਹਤ ਦਿੱਤੀ ਹੈ | ਪਰ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ...

ਪੂਰੀ ਖ਼ਬਰ »

ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਮਜਬੂਰੀ ਹੈ-ਕਾਦੀਆਂ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਬਚਾਉਣ ਦੇ ਮੰਤਵ ਵਜੋਂ ਸੋਹੀ ਪੈਲੇਸ ਬਾਗੜੀਆਂ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜਿੱਥੇ ਯੂਨੀਅਨ ਨਾਲ ਜੁੜੇ ਸੂਬਾ ...

ਪੂਰੀ ਖ਼ਬਰ »

ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਕਰਵਾਇਆ ਜਾਵੇਗਾ ਦੁਸਹਿਰਾ ਮੇਲਾ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਦੁਸਹਿਰਾ ਮੇਲਾ 5 ਅਕਤੂਬਰ ਦਿਨ ਬੁੱਧਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਗੜ੍ਹ ਦੇ ਗਰਾਊਾਡ ਵਿਖੇ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਸਹਿਰੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ ਬਲਾਕ ਪ੍ਰਧਾਨ ਨਿਯੁਕਤ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਬਲਾਕ ਪ੍ਰਧਾਨਾਂ ਦੀ ਸੂਚੀ ਵਿਚ ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ ਨੂੰ ਵੱਡੀ ਜ਼ਿੰਮੇਵਾਰੀ ਮਿਲਣ ਉਪਰੰਤ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿਚ ਹੜਤਾਲ

ਮਸਤੂਆਣਾ ਸਾਹਿਬ, 25 ਸਤੰਬਰ (ਦਮਦਮੀ) - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਦੋ ਨਾ ਮਾਲੂਮ ਵਿਅਕਤੀ ਸਕੂਟਰੀ ਸਵਾਰ ਨੌਜਵਾਨ ਤੋਂ ਸਾਢੇ ਪੰਜ ਲੱਖ ਰੁਪਏ ਖੋਹ ਕੇ ਹੋਏ ਫ਼ਰਾਰ

ਸੰਗਰੂਰ, 25 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੀ ਰਾਤ ਸੰਗਰੂਰ ਦੀ ਬੀ.ਐਸ.ਐਨ.ਐਲ. ਐਕਸਚੇਂਜ ਦਫਤਰ ਦੇ ਮੁੱਖ ਗੇਟ ਅੱਗਿਓਾ ਦੋ ਨਾ ਮਾਲੂਮ ਵਿਅਕਤੀਆਂ ਵਲੋਂ ਕੈਸ਼ ਕੁਲੈਕਸ਼ਨ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਤੋਂ ਸਾਢੇ ਪੰਜ ਲੱਖ ਦੀ ਖੋਹ ਕੀਤੇ ਜਾਣ ਦਾ ...

ਪੂਰੀ ਖ਼ਬਰ »

ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਸ੍ਰੀ ਗਣੇਸ਼ ਪੂਜਨ ਨਾਲ ਸ੍ਰੀ ਰਾਮ ਲੀਲ੍ਹਾ ਦੀ ਸ਼ੁਰੂਆਤ

ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ) - ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਸਥਾਨਕ ਪਟਿਆਲਾ ਗੇਟ ਵਿਖੇ ਰਾਮ ਲੀਲ੍ਹਾ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਕੀਤੀ ਗਈ | ਸ੍ਰੀ ਗਣੇਸ਼ ਪੂਜਨ ਨਾਲ ਸ੍ਰੀ ਰਾਮ ਲੀਲ੍ਹਾ ਦੀ ਸ਼ੁਰੂਆਤ ਹੋਈ | ਇਸ ਮੌਕੇ 'ਤੇ ਸ੍ਰੀ ਰਾਮ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਮੁੱਖ ਮੰਤਰੀ ਦੇ ਸ਼ਹਿਰ ਦਾ ਸਿਵਲ ਹਸਪਤਾਲ

ਸੰਜੇ ਲਹਿਰੀ ਧੂਰੀ - ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਸ਼ਹਿਰ ਧੂਰੀ ਦਾ ਹਸਪਤਾਲ ਇੰਨੀਂ ਦਿਨੀਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | 25 ਜਨਵਰੀ 1978 ਨੂੰ ਇਸ ਹਸਪਤਾਲ ਦੇ 25 ਬੈੱਡਾਂ ਵਾਲੇ ਵਾਰਡ ਦਾ ਨੀਂਹ ਪੱਥਰ ਉਸ ਵੇਲੇ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਅਤੇ ਟ੍ਰੈਫਿਕ ਤੇ ਸੈਮੀਨਾਰ

ਮਲੇਰਕੋਟਲਾ, 25 ਸਤੰਬਰ (ਪਾਰਸ ਜੈਨ) - ਸਥਾਨਕ ਕੇ.ਐਮ.ਆਰ.ਡੀ. ਜੈਨ ਕਾਲਜ ਫ਼ਾਰ ਵੂਮੈਨ, ਵਿਖੇ ਪਿ੍ੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਨ.ਐਸ. ਪ੍ਰੋਗਰਾਮ ਅਫ਼ਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਸੁਜਾਤਾ ਦੇ ਪ੍ਰਬੰਧਾਂ ਹੇਠ ਪੀ.ਸੀ.ਆਰ. ...

ਪੂਰੀ ਖ਼ਬਰ »

ਸਿੰਘ ਸਭਾ ਗੁਰਦੁਆਰਾ ਸਾਹਿਬ 'ਚ ਖ਼ੂਨਦਾਨ ਕੈਂਪ ਅੱਜ

ਅਮਰਗੜ੍ਹ, 25 ਸਤੰਬਰ (ਜਤਿੰਦਰ ਮੰਨਵੀ) - ਜਿਉਂਦੇ ਜੀਅ ਖ਼ੂਨਦਾਨ ਮਰਨ ਉਪਰੰਤ ਅੱਖਾਂ ਦਾਨ ਦੇ ਬੈਨਰ ਹੇਠ ਇਲਾਕੇ 'ਚ ਸਮਾਜ ਸੇਵਾ ਕਰ ਰਹੀ ਸੰਸਥਾ ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ...

ਪੂਰੀ ਖ਼ਬਰ »

ਪੰਜਾਬ ਵਿਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਵੀ ਨਹੀਂ ਹੋ ਰਿਹਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲਾਂ ਨਾਲ ਸੰਬੰਧਤ ਮਸਲਿਆਂ ਦਾ ਹੱਲ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ) - ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਤਵੱਜੋ ਦੇਣ ਦਾ ਨਾਅਰਾ ਦੇ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਆਮ ਆਦਮੀ ਪਾਰਟੀ ਦੇ ਕਾਰਜਕਾਲ ਨੂੰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲਾਂ ਨਾਲ ...

ਪੂਰੀ ਖ਼ਬਰ »

ਮੀਂਹ ਅਤੇ ਹਵਾ ਕਾਰਨ ਝੋਨੇ ਦਾ ਭਾਰੀ ਨੁਕਸਾਨ

ਧੂਰੀ, 25 ਸਤੰਬਰ (ਸੁਖਵੰਤ ਸਿੰਘ ਭੁੱਲਰ) - ਬੀਤੇ ਦਿਨ ਤੋਂ ਪੈ ਰਹੇ ਮੀਂਹ ਅਤੇ ਹਵਾ ਕਾਰਨ ਝੋਨੇ ਦੀਆਂ ਕਿਸਮਾਂ ਦਾ ਭਾਰੀ ਨੁਕਸਾਨ ਕਾਰਨ ਕਿਸਾਨ ਬੇਹੱਦ ਚਿੰਤਤ ਹਨ ਅਤੇ ਮੀਂਹ ਕਾਰਨ ਵੱਡੇ ਨੁਕਸਾਨ ਹੋਣ ਬਾਰੇ ਪਤਾ ਲੱਗਾ ਹੈ | ਕਿਸਾਨਾਂ ਦੇ ਦੱਸਣ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗਿ੍ਫ਼ਤਾਰ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੁੱਲਰ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ...

ਪੂਰੀ ਖ਼ਬਰ »

ਖਨੌਰੀ ਬੱਸ ਸਟੈਂਡ ਵਾਲੇ ਚੌਂਕ 'ਚ ਦੁਰਘਟਨਾਵਾਂ ਕਾਰਨ ਕਈ ਵਿਅਕਤੀ ਗੁਆ ਚੁੱਕੇ ਹਨ ਆਪਣੀਆਂ ਜਾਨਾਂ

ਖਨੌਰੀ, 25 ਸਤੰਬਰ (ਰਮੇਸ਼ ਕੁਮਾਰ) - ਨੈਸ਼ਨਲ ਹਾਈਵੇ ਰੋਡ ਖਨੌਰੀ ਬੱਸ ਸਟੈਂਡ ਵਾਲੇ ਚੌਂਕ ਪਰ ਕੁਝ ਦਿਨਾਂ ਬਾਅਦ ਹੀ ਐਕਸੀਡੈਂਟ ਹੋ ਜਾਂਦੇ ਹਨ | ਨੈਸ਼ਨਲ ਹਾਈਵੇ ਰੋਡ ਹੋਣ ਕਰਕੇ ਅਤੇ ਇਸ ਚੌਕ ਪਰ ਕੋਈ ਵੀ ਬੱਤੀਆਂ ਨਾ ਹੋਣ ਕਾਰਨ ਇਸ ਚੌਕ ਤੋਂ ਗੱਡੀਆਂ ਪੂਰੀ ਸਪੀਡ ਨਾਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਹੋਵੇਗੀ ਹਾਫ਼ ਮੈਰਾਥਨ ਤੇ ਕੈਂਡਲ ਮਾਰਚ- ਡਿਪਟੀ ਕਮਿਸ਼ਨਰ

ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਮੌਕੇ 'ਤੇ 28 ਸਤੰਬਰ ਨੂੰ ਸੰਗਰੂਰ ਵਿਖੇ ਸਵੇਰ ਸਮੇਂ ਹਾਫ਼ ਮੈਰਾਥਨ ਦੌੜ ਅਤੇ ਸ਼ਾਮ ਸਮੇਂ ਕੈਂਡਲ ਮਾਰਚ ਕਰਵਾਈ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰਾਂ ਦੇ ਲਾਰਿਆਂ ਤੋਂ ਅੱਕੇ 646 ਪੀ.ਟੀ.ਆਈ ਅਧਿਆਪਕ ਵਿੱਢਣਗੇ ਸੰਘਰਸ਼

ਧਰਮਗੜ੍ਹ, 25 ਸਤੰਬਰ (ਗੁਰਜੀਤ ਸਿੰਘ ਚਹਿਲ) - 646 ਪੀ.ਟੀ.ਆਈ ਅਧਿਆਪਕ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਅਤੇ ਮਨਜੀਤ ਸਿੰਘ ਸੰਗਰੂਰ ਨੇ ਇਸ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 646 ਅਧਿਆਪਕਾ ਦੀ ਭਰਤੀ ਦੀ ਮੈਰਿਟ ਲਿਸਟ ਜਾਰੀ ਕਰਾਉਣ ਸੰਬੰਧੀ ਪਿਛਲੇ ਲੰਮੇ ...

ਪੂਰੀ ਖ਼ਬਰ »

ਅੱਸੂ ਮਹੀਨੇ ਦੇ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਸੰਦੌੜ, 25 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਪਿਛਲੇ ਦੋ ਦਿਨ ਤੋਂ ਰੁਕ ਰੁਕ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਕੱਲ੍ਹ ਦਿਨ ਅਤੇ ਅੱਜ ਸਵੇਰੇ ਇਕ ਵਜੇ ਤੋਂ ਦਿਨ ਚੜ੍ਹਦੇ ਤੱਕ ਪਏ ਮੋਹਲੇਧਾਰ ਮੀਂਹ ਕਾਰਣ ਝੋਨੇ ਦੀ ਖੜੀ ਫ਼ਸਲ ਦੇ ਵੱਡੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX