ਤਾਜਾ ਖ਼ਬਰਾਂ


ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਪੁੱਛਗਿੱਛ ਲਈ ਪਹੁੰਚੇ ਵਿਜੀਲੈਂਸ ਦਫ਼ਤਰ
. . .  2 minutes ago
ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਐੱਸ.ਐੱਸ.ਪੀ. ਵਿਜੀਲੈਂਸ ਵਰਿੰਦਰ ਸਿੰਘ ਸੰਧੂ ਅਤੇ...
ਭਾਰਤ ਪਾਕਿਸਤਾਨ ਸਰਹੱਦ ’ਤੇ ਗੋਲੀ ਨਾਲ ਸੁੱਟੇ ਡਰੋਨ ਨਾਲ ਬੰਨੇ ਪੈਕੇਟ ’ਚੋਂ ਮਿਲੀ ਹੈਰੋਇਨ
. . .  4 minutes ago
ਅਜਨਾਲਾ, ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਬੀਤੀ ਦੇਰ ਰਾਤ ਸਰਹੱਦੀ ਚੌਕੀ ਦਰੀਆ ਮਨਸੂਰ ਨੇੜੇ ਬੀ.ਐਸ.ਐਫ਼ ਦੀਆਂ ਮਹਿਲਾ ਕਾਂਸਟੇਬਲਾਂ ਵਲੋਂ ਗੋਲੀ...
ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  21 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  48 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  56 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  about 1 hour ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  38 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫਿਰੋਜ਼ਪੁਰ /ਫਾਜ਼ਿਲਕਾ / ਅਬੋਹਰ

ਸਾਂਝਾ ਮੋਰਚਾ ਜ਼ੀਰਾ ਵਲੋਂ ਸੂਬਾ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਟਰੈਕਟਰ ਰੋਸ ਮਾਰਚ

ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪਿਛਲੇ 2 ਮਹੀਨਿਆਂ ਤੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ, ਕਿਸਾਨ ਜਥੇਬੰਦੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਮਨਸੂਰਵਾਲ ਕਲਾਂ ਵਿਖੇ ਸ਼ਰਾਬ ਫ਼ੈਕਟਰੀ ਵਿਰੁੱਧ ਲੋਕਾਂ ਵਲੋਂ ਲਗਾਏ ਗਏ ਧਰਨੇ ਨੂੰ 60 ਦਿਨ ਤੋਂ ਵੱਧ ਸਮਾਂ ਬੀਤ ਜਾਣ 'ਤੇ ਸਰਕਾਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਫ਼ੈਕਟਰੀ ਵਿਰੁੱਧ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਸੰਘਰਸ਼ ਤੇਜ ਕਰਦਿਆਂ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ ਟਰੈਕਟਰ ਤੇ ਮੋਟਰਸਾਈਕਲ ਮਾਰਚ ਕੱਢਿਆ ਗਿਆ, ਜਿਸ ਵਿਚ ਇਲਾਕੇ ਦੇ ਲੋਕਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਆਗੂਆਂ ਨੇ ਸਾਥੀਆਂ ਸਮੇਤ ਟਰੈਕਟਰਾਂ, ਕਾਰਾਂ, ਜੀਪਾਂ, ਮੋਟਰਸਾਈਕਲਾਂ ਤੇ ਸਕੂਟਰਾਂ ਆਦਿ 'ਤੇ ਸਵਾਰ ਹੋ ਕੇ ਰੋਸ ਮਾਰਚ 'ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਅਤੇ ਮਾਲਬਰੋਜ਼ ਸ਼ਰਾਬ ਫ਼ੈਕਟਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ਮੋਰਚੇ ਦੀ ਅਗਵਾਈ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਲੋਕਾਂ ਦੀ ਮੰਗ ਵੱਲ ਧਿਆਨ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਸਾਥ ਦੇ ਰਿਹਾ ਹੈ, ਜਿਸ ਕਰਕੇ ਅਜਿਹੀਆਂ ਕਈ ਫ਼ੈਕਟਰੀਆਂ ਪੰਜਾਬ ਦੇ ਹਵਾ-ਪਾਣੀ ਨੂੰ ਗੰਧਲਾ ਕਰਕੇ ਬਿਮਾਰੀਆਂ ਫੈਲਾਅ ਰਹੀਆਂ ਹਨ ਤੇ ਸਰਕਾਰ ਇਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦਾ ਹੈ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਹ ਟਰੈਕਟਰ ਰੋਸ ਮਾਰਚ ਪਿੰਡ ਮਨਸੂਰਵਾਲ ਵਿਖੇ ਸਾਂਝਾ ਮੋਰਚਾ ਜ਼ੀਰਾ ਤੋਂ ਸਟੇਜ ਤੋਂ ਸ਼ੁਰੂ ਹੋ ਕੇ ਜ਼ੀਰਾ ਸ਼ਹਿਰ ਤੇ ਪਿੰਡ ਮਨਸੂਰਦੇਵਾ, ਝਤਰਾ, ਲੌਗੋਦੇਵਾ, ਮੇਹਰ ਸਿੰਘ ਵਾਲਾ ਤੇ ਫੇਰੋ ਕੇ ਆਦਿ ਪਿੰਡਾਂ ਵਿਚੋਂ ਦੀ ਲੰਘਿਆ, ਜਿਸ ਦੌਰਾਨ ਲੋਕਾਂ ਨੂੰ ਇਲਾਕੇ ਦੇ ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਂਝਾ ਮੋਰਚਾ ਜ਼ੀਰਾ ਵਿਚ ਸ਼ਮੂਲੀਅਤ ਕਰਨ ਤਾਂ ਜੋ ਇਹ ਲੜਾਈ ਜਿੱਤੀ ਜਾ ਸਕੇ | ਇਸ ਮੌਕੇ ਰੋਸ ਵਜੋਂ ਲੋਕਾਂ ਵਲੋਂ ਐੱਮ.ਡੀ ਦੀਪ ਮਲਹੋਤਰਾ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਰਾਬ ਫ਼ੈਕਟਰੀ ਵਿਰੁੱਧ ਕਾਰਵਾਈ ਜਲਦ ਅਮਲ ਵਿਚ ਲਿਆਂਦੀ ਜਾਵੇ ਨਹੀਂ ਤਾਂ ਮੋਰਚੇ ਦੇ ਆਗੂਆਂ ਵੱਲੋਂ ਮਿਤੀ 3 ਅਕਤੂਬਰ ਨੂੰ ਪੰਜਾਬ ਪੱਧਰ ਦਾ ਵਿਸ਼ਾਲ ਇਕੱਠ ਰੱਖ ਕੇ ਅਗਲੀ ਰਣਨੀਤੀ ਉਲੀਕਦਿਆਂ ਸੰਘਰਸ਼ ਪੰਜਾਬ ਪੱਧਰ 'ਤੇ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਸਾਂਝਾ ਮੋਰਚਾ ਜ਼ੀਰਾ ਦੇ ਆਗੂ ਗੁਰਮੇਲ ਸਿੰਘ ਮਨਸੂਰਵਾਲ, ਗੁਰਜੰਟ ਸਿੰਘ ਸਾਬਕਾ ਸਰਪੰਚ ਰਟੌਲ, ਕੁਲਵਿੰਦਰ ਸਿੰਘ ਸੋਢੀ ਵਾਲਾ, ਫ਼ਤਿਹ ਸਿੰਘ ਢਿੱਲੋਂ, ਜੁਗਰਾਜ ਸਿੰਘ ਫੇਰੋ ਕੇ, ਹਰਪ੍ਰੀਤ ਸਿੰਘ ਲੌਂਗੋਦੇਵਾ, ਗੁਰਭਾਗ ਸਿੰਘ ਮਰੂੜ, ਰੋਮਨ ਬਰਾੜ, ਸੁਖਦੇਵ ਸਿੰਘ ਸਨ੍ਹੇਰ, ਡਾ: ਗੁਰਚਰਨ ਸਿੰਘ ਨੂਰਪੁਰ, ਜਸਪਾਲ ਸਿੰਘ ਪੰਨੂੰ, ਬਲਰਾਜ ਸਿੰਘ ਫੇਰੋ ਕੇ, ਨੈਬ ਸਿੰਘ, ਐਡਵੋਕੇਟ ਕੁਲਦੀਪ ਸਿੰਘ ਢਿੱਲੋਂ, ਲਖਵੀਰ ਸਿੰਘ ਸ਼ੀਰਾ, ਜਰਨੈਲ ਸਿੰਘ ਫੇਰੋ ਕੇ, ਮਹਿੰਦਰ ਸਿੰਘ ਗਿੱਲ ਉਗਰਾਹਾਂ, ਜਸਕਰਨ ਸਿੰਘ, ਕੁਲਦੀਪ ਸਿੰਘ ਸਰਾਂ, ਗੁਰਲਾਭ ਸਿੰਘ ਮਨਸੂਰਵਾਲ, ਇੰਦਰਜੀਤ ਸਿੰਘ ਮਨਸੂਰਵਾਲ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ, ਜਗਸੀਰ ਸਿੰਘ ਸਰਾਂ, ਜਗਜੀਤ ਸਿੰਘ ਬਾਠ, ਮਨਪ੍ਰੀਤ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ ਮਹੀਆਂ ਵਾਲਾ ਆਦਿ ਹਾਜ਼ਰ ਸਨ |

ਅੰਮਿ੍ਤਧਾਰੀ ਸਿੱਖ ਨੌਜਵਾਨ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਫੈਡਰੇਸ਼ਨ ਮਹਿਤਾ ਨੇ ਲਿਆ ਗੰਭੀਰ ਨੋਟਿਸ

ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਰੁਕਣਸ਼ਾਹ ਵਾਲਾ ਵਿਖੇ ਇਕ ਅੰਮਿ੍ਤਧਾਰੀ ਸਿੱਖ ਨੌਜਵਾਨ ਦੀ ਜਾਤੀ ਰੰਜਸ਼ ਤਹਿਤ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਗੰਭੀਰ ਨੋਟਿਸ ...

ਪੂਰੀ ਖ਼ਬਰ »

ਰੋਟਰੀ ਕਲੱਬ ਗੁਰੂਹਰਸਹਾਏ ਰੌਇਲਜ਼ ਦੇ ਮੈਂਬਰਾਂ ਨੇ ਬੋਨਮੈਰੋ ਕੈਂਪ ਵਿਚ ਕੀਤੀ ਸ਼ਮੂਲੀਅਤ

ਗੋਲੂ ਕਾ ਮੌੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਬੋਨਮੈਰੋ ਕੈਂਪ ਵਿਚ ਰੋਟਰੀ ਕਲੱਬ ਗੁਰੂਹਰਸਹਾਏ ਰੌਇਲਜ਼ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਰੋਟਰੀ ਕਲੱਬ ਗੁਰੂਹਰਸਹਾਏ ਰਾਇਲਜ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀ.ਜੇ.ਐਮ. ਮਿਸ ਏਕਤਾ ਉੱਪਲ ਦੀ ਪਹਿਲਕਦਮੀ ਸਦਕਾ ਪਤੀ-ਪਤਨੀ ਦਾ ਘਰ ਹੋਇਆ ਆਬਾਦ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ਅਨੁਸਾਰ ਮਿਸ ਏਕਤਾ ਉੱਪਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਏ.ਡੀ.ਆਰ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਵਿਦਿਆਰਥਣ ਮੁਸਕਾਨ ਨੇ 200 ਮੀਟਰ ਦੌੜ 'ਚ ਕੀਤਾ ਪਹਿਲਾ ਸਥਾਨ ਹਾਸਿਲ

ਗੋਲੂ ਕਾ ਮੋੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੀਵ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਖਵਿੰਦਰ ਸਿੰਘ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

28 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ 'ਤੇ ਹੁਸੈਨੀਵਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਹਿੰਦ-ਪਾਕਿ ਸਰਹੱਦ ਹੁਸੈਨੀਵਾਲਾ ਸਮਾਰਕ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦੁਕਾਨਦਾਰ ਦੀ ਕੁੱਟਮਾਰ ਕਰਨ ਤੇ ਨਕਦੀ ਕੱਢਣ ਦੇ ਦੋਸ਼ਾਂ ਤਹਿਤ 6 ਖ਼ਿਲਾਫ਼ ਪਰਚਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਕਰੀਬ ਦੋ ਮਹੀਨੇ ਪਹਿਲਾਂ ਬੇਟੇ ਨਾਲ ਹੋਏ ਝਗੜੇ ਦੀ ਰੰਜਸ਼ ਦੇ ਚੱਲਦਿਆਂ ਦੁਕਾਨਦਾਰ ਦੀ ਕੁੱਟਮਾਰ ਕਰਨ, ਦੁਕਾਨ ਦੀ ਭੰਨਤੋੜ ਕਰਨ ਤੇ 50 ਹਜ਼ਾਰ ਨਗਦੀ ਕੱਢ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਅਣਪਛਾਤਿਆਂ ...

ਪੂਰੀ ਖ਼ਬਰ »

ਮਕਾਨ ਮਾਲਕਾਂ ਦੀ ਕੁੱਟਮਾਰ ਕਰਨ ਤੇ ਗੋਲੀ ਮਾਰਨ ਦੇ ਦੋਸ਼

ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਬੀਤੇ ਕੱਲ੍ਹ ਕਿਰਾਏ 'ਤੇ ਦਿੱਤਾ ਮਕਾਨ ਖ਼ਾਲੀ ਕਰਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਮਕਾਨ ਮਾਲਕਾਂ ਦੀ ਕੁੱਟਮਾਰ ਕਰਨ ਤੇ ਗੋਲੀ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਕਿਰਾਏਦਾਰ ਤੇ ਅਣਪਛਾਤਿਆਂ ਸਮੇਤ ਦਰਜਨ ...

ਪੂਰੀ ਖ਼ਬਰ »

ਮਾਮਲਾ ਸਾਬਕਾ ਕੌਂਸਲਰ ਦੇ ਭਰਾ 'ਤੇ ਜਾਨਲੇਵਾ ਹਮਲੇ ਦਾ

ਨਗਰ ਕੌਂਸਲ ਪ੍ਰਧਾਨ, ਮੌਜੂਦਾ ਤੇ ਸਾਬਕਾ ਕੌਂਸਲਰਾਂ ਖ਼ਿਲਾਫ਼ ਪਰਚਾ ਦਰਜ ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)-ਪਿਛਲੇ ਵਰ੍ਹੇ ਹੋਈਆਂ ਨਗਰ ਕੌਂਸਲ ਚੋਣਾਂ ਦੀ ਸਿਆਸੀ ਰੰਜਸ਼ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਦੀ ਸ਼ਹਿ 'ਤੇ ਭਾਜਪਾ ਦੇ ਸਾਬਕਾ ਕੌਂਸਲਰ ਦੇ ...

ਪੂਰੀ ਖ਼ਬਰ »

ਭਾਜਪਾਈਆਂ ਨੇ ਮਨਾਇਆ ਸਮਰਪਣ ਦਿਵਸ

ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)- ਭਾਜਪਾ ਮੰਡਲ ਗੁਰੂਹਰਸਹਾਏ ਵਲੋਂ ਭਾਜਪਾ ਹਲਕਾ ਇੰਚਾਰਜ ਗੁਰਪ੍ਰਵੇਜ ਸਿੰਘ ਸ਼ੈਲੇ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਸਮਰਪਣ ਦਿਵਸ ਪਿੰਡ ਝੋਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲ

ਗੁਰੂਹਰਸਹਾਏ/ਗੋਲੂ ਕਾ ਮੋੜ, 25 ਸਤੰਬਰ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਆਪ ਵਲੋਂ ਗੁਰੂਹਰਸਹਾਏ ਦੇ ਬਾਰਡਰ ਪੱਟੀ ਦੇ ਪਿੰਡ ਬਸਤੀ ਵੱਲੂ ਸਿੰਘ ਵਾਲੇ ਦਾ ਦੌਰਾ ਕਰਦੇ ਹੋਏ ...

ਪੂਰੀ ਖ਼ਬਰ »

ਪਿੰਡ ਚੁਗੱਤੇਵਾਲਾ ਵਿਖੇ ਯਾਦਗਾਰੀ ਹੋ ਨਿੱਬੜੀਆਂ ਬਲਾਕ ਫ਼ਿਰੋਜ਼ਪੁਰ-2 ਦੀਆਂ ਪ੍ਰਾਇਮਰੀ ਖੇਡਾਂ

ਆਰਿਫ਼ ਕੇ, 25 ਸਤੰਬਰ (ਬਲਬੀਰ ਸਿੰਘ ਜੋਸਨ)- ਬਲਾਕ ਫ਼ਿਰੋਜ਼ਪੁਰ-2 ਨਾਲ ਸਬੰਧਿਤ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੁਗੱਤੇਵਾਲਾ ਕਲੱਸਟਰ ਆਰਿਫ਼ ਕੇ ਵਿਖੇ ਬੜੀ ਧੂਮਧਾਮ ਨਾਲ ਕਰਵਾਈਆਂ ਗਈਆਂ | ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸਬੰਧੀ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਸੈਂਟਰ ਰੁਕਨੇਵਾਲਾ ਨੇ ਮਾਰੀਆਂ ਮੱਲਾਂ

ਆਰਿਫ਼ ਕੇ, 25 ਸਤੰਬਰ (ਬਲਬੀਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਤਹਿਤ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬੀ.ਪੀ.ਈ.ਓ ਰਾਜਨ ਨਰੂਲਾ ਦੀ ਅਗਵਾਈ ਹੇਠ ਬਲਾਕ ਫ਼ਿਰੋਜ਼ਪੁਰ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਚੁਗੱਤੇ ਵਾਲਾ ਵਿਚ ਸਮਾਪਤ ਹੋਈਆਂ | ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ-ਪਿੰਡ ਲਾਏ ਜਾ ਰਹੇ ਹਨ ਖੇਤੀਬਾੜੀ ਵਿਭਾਗ ਵਲੋਂ ਕੈਂਪ

ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)-ਆਉਂਦੇ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡ-ਪਿੰਡ ਕਿਸਾਨ ਕੈਂਪ ਲਗਾਏ ਜਾ ਰਹੇ ਹਨ | ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ...

ਪੂਰੀ ਖ਼ਬਰ »

ਹੈਰੋਇਨ ਤੇ ਮੋਟਰਸਾਈਕਲ ਸਮੇਤ ਕਾਬੂ

ਗੁਰੂਹਰਸਹਾਏ, 25 ਸਤੰਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਜ਼ਮੀਨ ਬਚਾਊ ਸੰਘਰਸ਼ ਕਮੇਟੀ ਵਲੋਂ ਬੀ.ਐੱਸ.ਐਫ. ਖ਼ਿਲਾਫ਼ ਧਰਨਾ

ਮਮਦੋਟ, 25 ਸਤੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਬਲਾਕ ਅਧੀਨ ਹਿੰਦ-ਪਾਕਿ ਬਾਰਡਰ ਦੇ ਨਾਲ ਲੱਗਦੀ ਸਰਹੱਦੀ ਚੌਕੀ ਡੀ.ਟੀ. ਮੱਲ ਦੇ ਗੇਟ ਨੰ: 195 ਕੰਡਿਆਲੀ ਤਾਰ ਤੇ ਦਰਿਆ ਤੋਂ ਪਾਰ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਾਬਜਕਾਰਾਂ ਨੂੰ ਬੀ.ਐਸ.ਐਫ ਵਲੋਂ ਨਾ ਰੋਕਣ ਦੇ ਵਿਰੋਧ ...

ਪੂਰੀ ਖ਼ਬਰ »

ਬਿਹਤਰ ਸਿਹਤ ਸੇਵਾਵਾਂ ਲਈ ਫਾਰਮੇਸੀ ਕਿੱਤੇ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਮੁੱਖ ਲੋੜ-ਲੂਥਰਾ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਅਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਸੰਸਥਾਵਾਂ ਤੇ ਅਦਾਰਿਆਂ 'ਚ ਕੰਮ ਕਰਦੇ ਫਾਰਮਾਸਿਸਟਾਂ ਵਲੋਂ ਜ਼ਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ ਪੁਰੀ ਤੇ ਸੂਬਾ ਮੀਤ ਪ੍ਰਧਾਨ ਰਾਜ ...

ਪੂਰੀ ਖ਼ਬਰ »

ਸੂਬੇ 'ਚ ਕਾਨੂੰਨ ਵਿਵਸਥਾ ਬਿਲਕੁਲ ਖ਼ਤਮ ਹੋ ਚੁੱਕੀ ਹੈ-ਰਾਣਾ ਸੋਢੀ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਬਿਲਕੱੁਲ ਖ਼ਤਮ ਹੋ ਚੁੱਕੀ ਹੈ ਤੇ ਬਦਲਾਅ ਦੇ ਨਾਂਅ 'ਤੇ ਬਦਲੇ ਦੀ ...

ਪੂਰੀ ਖ਼ਬਰ »

ਸ਼ਹੀਦ ਗੰਜ ਸਕੂਲ ਮੁੱਦਕੀ 'ਚ ਫੁੱਟਬਾਲ ਮੁਕਾਬਲੇ ਕਰਵਾਏ

ਮੁੱਦਕੀ, 25 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਮੋਹਰੀ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਵਿਖੇ ਸਿੱਖਿਆ ਵਿਭਾਗ ਪੰਜਾਬ ਵਲੋਂ ਅੰਡਰ-14,17,19 (ਲੜਕੇ) ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਸੰਜੀਵ ਜੈਨ ਨੇ ਦੱਸਿਆ ਕਿ ਖੇਡ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਖ਼ੂਨਦਾਨ ਕੈਂਪ

ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਦੀ ਬਸਤੀ ਮਾਛੀਆਂ ਵਿਖੇ ਸਥਿਤ ਜਨ ਕਲਿਆਣ ਭਵਨ ਵਿਖੇ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵੈੱਲਫੇਅਰ ਸੁਸਾਇਟੀ ਵਲੋਂ ਬਲੱਡ ਸੇਵਾ ਸੁਸਾਇਟੀ ਮੋਗਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ...

ਪੂਰੀ ਖ਼ਬਰ »

ਆਰਥਿਕ ਸਥਿਤੀ ਨੂੰ ਲੈ ਕੇ ਸਰਕਾਰ ਕਿਸਾਨਾਂ ਦੇ ਹੱਕਾਂ ਪ੍ਰਤੀ ਗੰਭੀਰ ਹੋਵੇ-ਕਿਸਾਨ ਆਗੂ

ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)-ਕਿਸਾਨ ਭਾਈਚਾਰੇ ਦੀਆਂ ਮੰਗਾਂ ਤੇ ਹੱਕਾਂ ਲਈ ਕੌਮੀ ਕਿਸਾਨ ਯੂਨੀਅਨ ਵਲੋਂ ਇਕਾਈ ਪ੍ਰਧਾਨ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਪਿੰਡ ਕੋਹਰ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਕਿਸਾਨਾਂ ਦੀਆਂ ਮੰਗਾਂ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਚੂਚਕ ਵਿੰਡ ਦੀ ਇਕਾਈ ਦਾ ਗਠਨ

ਖੋਸਾ ਦਲ ਸਿੰਘ, 25 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਇਕ ਅਹਿਮ ਮੀਟਿੰਗ ਪਿੰਡ ਚੂਚਕ ਵਿੰਡ ਵਿਖੇ ਕੀਤੀ ਗਈ, ਜਿਸ 'ਚ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਯੂਨੀਅਨ ਆਗੂਆਂ ਵਲੋਂ ਤਰਸੇਮ ਸਿੰਘ ਹੁੰਦਲ ਨੂੰ ਪ੍ਰਧਾਨ, ਬਲਤੇਜ ਸਿੰਘ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਪਤਾਹਿਕ ਸਤਿਸੰਗ ਸਮਾਗਮ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਸਮਾਗਮ ਕਰਵਾਇਆ ਗਿਆ, ਜਿਸ 'ਚ ਸਾਧਵੀ ਦੀਪਿਕਾ ਭਾਰਤੀ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖ ਦਾ ਜਨਮ ਬੜੇ ਹੀ ਭਾਗਾਂ ਨਾਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਧਾਰਮਿਕ ਸਮਾਗਮ ਕਰਵਾ ਮਨਾਈ ਲੈਬਾਰਟਰੀ ਦੀ ਪਹਿਲੀ ਵਰੇ੍ਹਗੰਢ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਖ਼ਾਲਸਾ ਗੁਰਦੁਆਰਾ ਸਾਹਿਬ ਅੰਦਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋਕ ਸਹੂਲਤ ਲਈ ਨਾਮਾਤਰ ਰੇਟਾਂ 'ਤੇ ਖੋਲੀ ਗਈ ਸੰਨੀ ਓਬਰਾਏ ਲੈਬਾਰਟਰੀ ਦੇ ਇਕ ਸਾਲ ਸਫਲਤਾਪੂਰਵਕ ਬੀਤ ਜਾਣ 'ਤੇ ਵਾਹਿਗੁਰੂ ਦਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ

ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ (ਬਲਾਕ ਜ਼ੀਰਾ) ਵਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਯੋਜਨਾ (ਆਈ.ਈ.ਸੀ ਕੰਪੋਨੈਂਟ) ਅਧੀਨ ਪਿੰਡ-ਪਿੰਡ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪ ਦੀ ਲੜੀ ...

ਪੂਰੀ ਖ਼ਬਰ »

ਬੰਦ ਪਿਆ ਸੇਵਾ ਕੇਂਦਰ ਚਾਲੂ ਕਰਨ ਦੀ ਮੰਗ

-ਸੁਖਦੇਵ ਸਿੰਘ ਸੰਗਮ- ਮਮਦੋਟ, 25 ਸਤੰਬਰ- ਬਦਲਾਅ ਦੀ ਨੀਤੀ ਤਹਿਤ ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਦੇ ਕਦਮਾਂ 'ਤੇ ਚੱਲਦਿਆਂ ਲੋਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੰਜੀਦਾ ਨਹੀਂ ਹੈ | ਦੱਸਣਯੋਗ ਹੈ ਕਿ ਬਲਾਕ ...

ਪੂਰੀ ਖ਼ਬਰ »

ਦੇਵੀ ਦੁਆਰਾ ਰਾਮ ਲੀਲ੍ਹਾ ਕਮੇਟੀ ਵਲੋਂ ਕੱਢੀ ਸ੍ਰੀ ਰਾਮ ਜੀ ਦੀ ਬਰਾਤ

ਜਲਾਲਾਬਾਦ, 25 ਸਤੰਬਰ (ਕਰਨ ਚੁਚਰਾ)-ਦੇਵੀ ਦੁਆਰਾ ਰਾਮ-ਲੀਲ੍ਹਾ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਰਾਮ-ਲੀਲ੍ਹਾ ਦੇ ਪੰਜਵੇਂ ਦਿਨ ਰਾਮ ਬਰਾਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਰਾਮ-ਲੀਲ੍ਹਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਝਾਕੀਆਂ ਸਜਾ ਕੇ ਇਹ ਸ੍ਰੀ ਰਾਮ ਜੀ ਦੀ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਪ੍ਰਧਾਨ ਮੰਤਰੀ ਨੂੰ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਵਧਾਈ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਮਨ ਕੀ ਬਾਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰਧਾਨ ਮੰਤਰੀ ਨੂੰ ...

ਪੂਰੀ ਖ਼ਬਰ »

ਦੁਕਾਨਦਾਰ ਦੀ ਕੁੱਟਮਾਰ ਕਰਨ ਤੇ ਨਕਦੀ ਖੋਹਣ ਦੇ ਦੋਸ਼ਾਂ ਤਹਿਤ 6 ਖ਼ਿਲਾਫ਼ ਪਰਚਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਕਰੀਬ ਦੋ ਮਹੀਨੇ ਪਹਿਲਾਂ ਬੇਟੇ ਨਾਲ ਹੋਏ ਝਗੜੇ ਦੀ ਰੰਜਸ਼ ਦੇ ਚੱਲਦਿਆਂ ਦੁਕਾਨਦਾਰ ਦੀ ਕੁੱਟਮਾਰ ਕਰਨ, ਦੁਕਾਨ ਦੀ ਭੰਨਤੋੜ ਕਰਨ ਤੇ 50 ਹਜ਼ਾਰ ਨਗਦੀ ਕੱਢ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਅਣਪਛਾਤਿਆਂ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਲਵਾਉਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਦਾ ਤੀਜਾ ਮਾਮਲਾ ਆਇਆ ਸਾਹਮਣੇ

ਫਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਦੁਲਚੀ ਕੇ ਦੇ ਵਸਨੀਕ ਦੋ ਸਕੇ ਭਰਾਵਾਂ ਵਲੋਂ ਰੇਲਵੇ ਵਿਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਰੇਲਵੇ ਵਿਚ ਹੀ ਨੌਕਰੀ ਲਵਾਉਣ ...

ਪੂਰੀ ਖ਼ਬਰ »

ਪਿ੍ੰਸੀਪਲ ਸਤਬੀਰ ਸਿੰਘ ਆਦਿ ਇਤਿਹਾਸਕਾਰਾਂ ਮੁਤਾਬਿਕ ਭਾਈ ਮਰਦਾਨਾ ਨੇ ਖੂਰਮ ਵਿਖੇ ਨਹੀਂ ਕਰਤਾਰਪੁਰ ਵਿਖੇ ਛੱਡਿਆ ਸੀ ਸਰੀਰ- ਭੁੱਲਰ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਾਥੀ ਭਾਈ ਮਰਦਾਨਾ ਨੇ ਸਰੀਰ ਖੂਰਮ ਵਿਚ ਨਹੀਂ ਸਗੋਂ ਕਰਤਾਰਪੁਰ ਸਾਹਿਬ ਵਿਖੇ ਛੱਡਿਆ ਸੀ, ਜਿਸ ਸਬੰਧੀ ਪਿ੍ੰਸੀਪਲ ਸਤਬੀਰ ਸਿੰਘ ਤੇ 8 ਹੋਰ ਵਿਦਵਾਨ ਨੇ ਵੀ ...

ਪੂਰੀ ਖ਼ਬਰ »

ਬੇਮੌਸਮੀ ਬਾਰਸ਼ ਨੂੰ ਕੁਦਰਤੀ ਆਫ਼ਤ ਮਨ ਕੇ ਬਰਬਾਦ ਹੋਈਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾਏ ਸਰਕਾਰ- ਸੂਬੇਦਾਰ ਭੁਲੇਰੀਆ

ਫ਼ਿਰੋਜ਼ਪੁਰ, 25 ਸਤੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਨੇ ਕਿਹਾ ਹੈ ਕਿ ਇੱਕ ਵਾਰ ਫਿਰ ਬੇਮੌਸਮੀ ਬਾਰਸ਼ ਕਿਸਾਨਾਂ ਲਈ ਆਫ਼ਤ ਬਣ ਕੇ ਪੇਸ਼ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਾਈਆਂਵਾਲਾ ਦੇ ਵਿਦਿਆਰਥੀ ਮੁੱਖ ਮੰਤਰੀ ਨੂੰ ਮਿਲੇ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਖੇਡਾਂ ਸੱਭਿਆਚਾਰਕ ਆਦਿ ਮੁਕਾਬਲਿਆਂ 'ਚ ਮੋਹਰੀ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਸਾਈਾਆਵਾਲਾ ਦੇ ਵਿਦਿਆਰਥੀਆਂ ਵਲੋਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਆਪਣੇ ਵਿਚਾਰ ਸਾਂਝੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX