ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  14 minutes ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  about 1 hour ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 2 hours ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 2 hours ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  about 2 hours ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 minute ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 minute ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  about 3 hours ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  about 3 hours ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  about 3 hours ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  about 3 hours ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  about 3 hours ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 4 hours ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 4 hours ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 4 hours ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 5 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 5 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 5 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 6 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖਟਕੜ ਕਲਾਂ 'ਚ ਅਨੋਖੇ ਢੰਗ ਨਾਲ ਮਨਾਈ ਜਾਵੇਗੀ ਸ਼ਹੀਦ ਭਗਤ ਸਿੰਘ ਜਨਮ ਸ਼ਤਾਬਦੀ- ਡੀ. ਸੀ.

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਸ਼ਤਾਬਦੀ ਅਨੋਖੇ ਢੰਗ ਨਾਲ ਮਨਾਈ ਜਾਵੇਗੀ | ਇਹ ਪ੍ਰਗਟਾਵਾ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰਨਗੇ | ਉਨ੍ਹਾਂ ਖਟਕੜ ਕਲਾਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਅਹਿਮ ਸਮਾਗਮ ਨੂੰ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੇ ਬੈਠਣ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਮੁਕੰਮਲ ਯਤਨ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਇਸ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਤਾਂ ਜੋ ਲੋਕ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰ ਸਕਣ | ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਗਮ ਮਹਾਨ ਆਜ਼ਾਦੀ ਘੁਲਾਟੀਏ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸੂਬਾ ਸਰਕਾਰ ਵਲੋਂ ਨਿਮਰ ਅਤੇ ਢੁੱਕਵੀਂ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਐੱਸ. ਡੀ. ਐੱਮ. ਨਵਾਂਸ਼ਹਿਰ ਸ਼ਵਿਰਾਜ ਸਿੰਘ ਬੱਲ, ਐੱਸ. ਡੀ. ਐੱਮ. ਬੰਗਾ ਗੁਰਲੀਨ ਸਿੱਧੂ, ਡੀ. ਐੱਸ. ਪੀ. ਬੰਗਾ ਸਰਵਣ ਸਿੰਘ ਬੱਲ, ਗੁਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਤੇ ਰਾਜੀਵ ਕੁਮਾਰ ਥਾਣਾ ਮੁਖੀ ਬੰਗਾ ਆਦਿ ਹਾਜ਼ਰ ਸਨ |

ਪਾਣੀ ਦੀ ਮਾਰ ਨਾਲ ਡਿਗ ਰਹੇ ਝੋਨੇ ਨੇ ਕਿਸਾਨਾਂ ਦਾ ਲੱਕ ਤੋੜਿਆ

ਸੰਧਵਾਂ, 26 ਸਤੰਬਰ (ਪ੍ਰੇਮੀ ਸੰਧਵਾਂ)-ਮੀਂਹ ਨਾਲ ਝੋਨੇ ਦੇ ਹੋਏ ਭਾਰੀ ਨੁਕਸਾਨ ਦਾ ਦਰਦ ਅਜੇ ਘੱਟ ਨਹੀਂ ਸੀ ਹੋਇਆ ਤੇ ਮੀਂਹ ਹੱਟਣ ਤੋਂ ਬਾਅਦ ਦੂਸਰੇ ਦਿਨ ਵੀ ਖੇਤਾਂ ਵਿਚ ਖੜ੍ਹੇ ਪਾਣੀ ਦੀ ਮਾਰ ਨਾਲ ਪੱਕੇ ਝੋਨੇ ਦੀ ਡਿੱਗ ਰਹੀ ਫ਼ਸਲ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮੀਂਹ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ- ਮੰਡੇਰ

ਮਜਾਰੀ/ਸਾਹਿਬਾ, 26 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬੀਤੇ ਦਿਨੀਂ ਅਚਾਨਕ ਆਏ ਤੇਜ਼ ਮੀਂਹ ਹਨੇਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਝੋਨਾ, ਮੱਕੀ, ਗੰਨਾ, ਮਟਰ ਤੇ ਸਬਜ਼ੀਆਂ ਦੇ ਹੋਏ ਭਾਰੀ ਨੁਕਸਾਨ ਨੂੰ ਕੌਮੀ ਆਫ਼ਤ ਐਲਾਨ ਕੇ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ...

ਪੂਰੀ ਖ਼ਬਰ »

ਵਪਾਰਕ ਗੈਸ ਸਿਲੰਡਰਾਂ 'ਚੋ ਗੈਸ ਦੀ ਬਦਲੀ ਕਰਨ ਵਾਲਿਆਂ 'ਤੇ ਮਾਮਲਾ ਦਰਜ

ਬਹਿਰਾਮ, 26 ਸਤੰਬਰ (ਨਛੱਤਰ ਸਿੰਘ ਬਹਿਰਾਮ)-ਥਾਣਾ ਬਹਿਰਾਮ ਦੀ ਪੁਲਿਸ ਵਲੋਂ ਵਪਾਰਕ ਗੈਸ ਸਿਲੰਡਰਾਂ ਵਿਚੋਂ ਗੈਸ ਬਦਲੀ ਕਰਨ ਵਾਲੇ 4 ਕਥਿਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ...

ਪੂਰੀ ਖ਼ਬਰ »

ਖਟਕੜ ਕਲਾਂ ਦੇ ਰਾਜ ਪੱਧਰੀ ਸਮਾਗਮ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ- ਸਰਹਾਲ

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਬਾਹੜੋਵਾਲ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਸਮੇਂ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਖਟਕੜ ਕਲਾਂ ਵਿਖੇ ਰਾਜ ...

ਪੂਰੀ ਖ਼ਬਰ »

ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਡੀ. ਵਾਈ. ਐੱਫ.ਆਈ. ਨੇ ਸੜਕਾਂ ਤੇ ਸੰਸਦ ਤੱਕ ਲੜਾਈ ਲੜੀ - ਡਾ. ਗੁਰਵਿੰਦਰ, ਨਾਗੀ

ਬੰਗਾ, 26 ਸਤੰਬਰ (ਕਰਮ ਲਧਾਣਾ)-ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐੱਫ. ਆਈ.) ਦੀ ਪੰਜਾਬ ਤੇ ਚੰਡੀਗੜ੍ਹ ਇਕਾਈ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਅੰਤਰਰਾਸ਼ਟਰੀ ਏਅਰਪੋਰਟ ਚੰਡੀਗੜ੍ਹ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਐਲਾਨ 'ਤੇ ਪ੍ਰਤੀਕਰਮ ਦਿੰਦਿਆਂ ...

ਪੂਰੀ ਖ਼ਬਰ »

ਡੀਲਰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ ਕੀਤੀਆਂ ਕੀੜੇਮਾਰ ਦਵਾਈਆਂ ਤੇ ਬੀਜ ਵੇਚਣ- ਡਾ. ਲੇਖ ਰਾਜ

ਔੜ, 26 ਸਤੰਬਰ (ਜਰਨੈਲ ਸਿੰਘ ਖੁਰਦ)-ਡਾ. ਲੇਖ ਰਾਜ ਬੇਗੋਵਾਲ ਖੇਤੀਬਾੜੀ ਬਲਾਕ ਅਫ਼ਸਰ ਔੜ ਵਲੋਂ ਖ਼ਾਦ, ਬੀਜ ਤੇ ਕੀੜੇਮਾਰ ਦਵਾਈਆਂ ਕਿਸਾਨਾਂ ਨੂੰ ਵੇਚਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਉਨ੍ਹਾਂ ਇਸ ਮੀਟਿੰਗ ਦੌਰਾਨ ਸਮੂਹ ਡੀਲਰਾਂ ਨੂੰ ਕਿਹਾ ਕਿ ਕਿਸੇ ਵੀ ਡੀਲਰ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਲਈ ਨਾਲਿਆਂ ਦੀ ਸਫ਼ਾਈ ਕਰਾਉਣ ਦੀ ਮੰਗ

ਬਲਾਚੌਰ, 26 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼ਹਿਰ ਦੇ ਹੋਰ ਭਾਗਾਂ ਵਾਂਗ ਸਥਾਨਕ ਰੋਪੜ ਰੋਡ ਦੀ ਸ਼ੁਰੂਆਤ ਨੇੜੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਦੁਕਾਨਦਾਰਾਂ ਅਤੇ ਗ੍ਰਾਹਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਕ ਪਾਸੇ ਨਗਰ ਕੌਂਸਲ ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਬਾਰਿਸ਼ ਤੇ ਤੇਜ਼ ਹਨੇਰੀ ਨੇ ਫ਼ਸਲਾਂ ਕੀਤੀਆਂ ਤਹਿਸ-ਨਹਿਸ਼

ਕਾਠਗੜ੍ਹ, 26 ਸਤੰਬਰ (ਬਲਦੇਵ ਸਿੰਘ ਪਨੇਸਰ)-ਇਸ ਇਲਾਕੇ ਵਿਚ ਬੀਤੇ ਦਿਨ ਤੋਂ ਪੈ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਣ ਜਿੱਥੇ ਬੇਟ ਖੇਤਰ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਜੋ ਕਿ ਪੱਕ ਚੁੱਕੀ ਸੀ ਉਨ੍ਹਾਂ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਫ਼ਸਲਾਂ ਦੇ ਬਰਬਾਦ ਹੋਣ ਦੇ ...

ਪੂਰੀ ਖ਼ਬਰ »

ਕੇਜਰੀਵਾਲ ਤੇ ਭਗਵੰਤ ਮਾਨ 28 ਨੂੰ ਸ਼ਹੀਦ ਭਗਤ ਸਿੰਘ ਦੀ ਸਮਾਧ 'ਤੇ ਹੋਣਗੇ ਨਤਮਸਤਕ- ਸੰਤੋਸ਼ ਕਟਾਰੀਆ

ਪੋਜੇਵਾਲ ਸਰਾਂ, 26 ਸਤੰਬਰ (ਨਵਾਂਗਰਾਈਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਰਾਘਵ ਚੱਢਾ ਮੈਂਬਰ ਰਾਜ ਸਭਾ, ਜਰਨੈਲ ਸਿੰਘ ...

ਪੂਰੀ ਖ਼ਬਰ »

ਬੀ. ਕਾਮ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖ਼ੁਰਦ, 26 ਸਤੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ(ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਮਜਾਰਾ ਰਾਜਾ ਸਾਹਿਬ ਵਿਖੇ ਡਾ. ਹਰਵਿੰਦਰ ਲਾਲ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ 'ਚ ਅਤੇ ਡਾ. ਲੇਖ ਰਾਜ ਖੇਤੀਬਾੜੀ ਅਫ਼ਸਰ ਬਲਾਕ ਔੜ ਦੀ ਪ੍ਰਧਾਨਗੀ ਹੇਠ ਫਸਲਾਂ ਦੀ ਰਹਿੰਦ ਖੁਹੰਦ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ...

ਪੂਰੀ ਖ਼ਬਰ »

ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ- ਭੱਠਲ

ਸਮੁੰਦੜਾ, 26 ਸਤੰਬਰ (ਤੀਰਥ ਸਿੰਘ ਰੱਕੜ)-ਬੀਤੇ ਦੋ ਦਿਨ ਪਏ ਮੀਂਹ ਤੇ ਚਲੀਆਂ ਤੇਜ਼ ਹਵਾਵਾਂ ਨਾਲ ਕਿਸਾਨਾਂ ਵਲੋਂ ਬੜੀ ਹੀ ਸਖ਼ਤ ਮਿਹਨਤ ਕਰਕੇ ਪਾਲ਼ੀਆਂ ਫ਼ਸਲਾਂ ਦੇ ਤਹਿਸ-ਨਹਿਸ ਹੋ ਜਾਣ ਨਾਲ ਪਹਿਲਾਂ ਤੋਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਕਿਸਾਨੀ ਨੂੰ ...

ਪੂਰੀ ਖ਼ਬਰ »

ਡੇਰਾ ਬਾਉੜੀ ਸਾਹਿਬ ਵਿਖੇ ਭੰਡਾਰਾ ਕਰਵਾਇਆ

ਰੱਤੇਵਾਲ, 26 ਸਤੰਬਰ (ਆਰ.ਕੇ. ਸੂਰਾਪੁਰੀ)-ਬਾਬਾ ਸਰਬਣ ਦਾਸ ਦੇ ਤਪ ਅਸਥਾਨ ਡੇਰਾ ਬਾਉੜੀ ਸਾਹਿਬ ਵਿਖੇ ਡੇਰਾ ਸੰਚਾਲਕ ਸੁਆਮੀ ਦਿਆਲ ਦਾਸ ਤੇ ਮਹੰਤ ਬਾਬਾ ਭਗਵਾਨ ਦਾਸ ਡੇਰਾ ਨੰਦਪੁਰ ਕੇਸ਼ੋਂ ਵਾਲਿਆਂ ਦੀ ਰਹਿਨੁਮਾਈ ਹੇਠ ਸੰਗਤਾਂ ਵਲੋਂ ਸਰਾਧ ਭੰਡਾਰਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 26 ਸਤੰਬਰ (ਕਰਮ ਲਧਾਣਾ)-ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸਦੀ ਅਰੰਭਤਾ ਭਾਈ ਜੋਗਾ ਸਿੰਘ ਦੇ ਕੀਰਤਨੀ ਜਥਾ, ਭਾਈ ਗੁਰਮੁਖ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸੰਬੰਧੀ ਪੋਸਟਰ ਜਾਰੀ

ਨਵਾਂਸ਼ਹਿਰ, 26 ਸਤੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੈਂਬਰਾਂ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ 9 ਤੋਂ 11 ਅਕਤੂਬਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਸਾਹਮਣੇ ਕਾਲਜ ਵਿਦਿਆਰਥੀ ਅੰਮਿ੍ਤਪਾਲ ਸਿੰਘ ਸਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਝਿੰਗੜਾਂ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ | ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ...

ਪੂਰੀ ਖ਼ਬਰ »

ਸੂੰਢ 'ਚ 'ਅਸੀਂ ਭਾਰਤ ਦੇ ਲੋਕ ਵਿਸ਼ੇ' 'ਤੇ ਕਰਵਾਇਆ ਸਮਾਗਮ

ਸੰਧਵਾਂ, 26 ਸਤੰਬਰ (ਪ੍ਰੇਮੀ ਸੰਧਵਾਂ)-ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਪ੍ਰਬੁੱਧ ਭਾਰਤ ਫਾਊਾਡੇਸ਼ਨ ਤੇ ਡਾ. ਬੀ. ਆਰ. ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਵਲੋਂ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਤੇ ...

ਪੂਰੀ ਖ਼ਬਰ »

ਛੱਪੜਾਂ ਦੇ ਗੰਦੇ ਪਾਣੀ ਦਾ ਟਰੀਟਮੈਂਟ ਤੇ ਨਿਕਾਸੀ ਇਕ ਗੰਭੀਰ ਚੁਣੌਤੀ

ਮੁਕੰਦਪੁਰ, 26 ਸਤੰਬਰ (ਅਮਰੀਕ ਸਿੰਘ ਢੀਂਡਸਾ)-ਕੋਈ ਵੇਲਾ ਸੀ ਜਦੋਂ ਛੱਪੜਾਂ ਤੇ ਟੋਭਿਆਂ ਦਾ ਪਾਣੀ ਪਸ਼ੂਆਂ ਦੇ ਪੀਣ ਅਤੇ ਨਹਾਉਣ ਲਈ ਵਰਤਿਆ ਜਾਂਦਾ ਸੀ ਅਤੇ ਵਿਹਲੇ ਸਮੇਂ ਵਿਚ ਛੱਪੜਾਂ ਕਿਨਾਰੇ ਪਿਪਲਾਂ ਤੇ ਬੋਹੜਾਂ ਦੀ ਛਾਂਵੇਂ ਦੁਪਹਿਰਾਂ ਬਿਤਾਈਆਂ ਜਾਦੀਆਂ ਸਨ | ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ, ਇਲਾਜ ਪ੍ਰਬੰਧਨ ਤੇ ਦੇਖਭਾਲ ਵਿਸ਼ੇ 'ਤੇ ਵਰਚੂਅਲ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਰਹਿਨੁਮਾਈ ਹੇਠ ''ਡੇਂਗੂ ਦੀ ਰੋਕਥਾਮ, ਇਲਾਜ ਪ੍ਰਬੰਧਨ ਤੇ ਦੇਖਭਾਲU ਵਿਸ਼ੇ 'ਤੇ ਵਰਚੂਅਲ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੈਂਪ ਲਗਾਇਆ

ਰੱਤੇਵਾਲ, 26 ਸਤੰਬਰ (ਆਰ.ਕੇ. ਸੂਰਾਪੁਰੀ)-ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪਿੰਡ ਕੁਹਾਰ ਵਿਖੇ ਇਨ ਸੀਟੂ/ ਸੀ.ਆਰ.ਐੱਮ. ਸਕੀਮ ਅਧੀਨ ਪਿੰਡ ਪੱਧਰੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਜਸਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਕਾਠਗੜ੍ਹ ਨੇ ਦੱਸਿਆ ਕਿ ਕੌਮੀ ਗਰੀਨ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਯੂਨੀਵਰਸਿਟੀ 'ਚੋਂ ਤਿੰਨ ਸਥਾਨਾਂ 'ਤੇ ਕਾਬਜ਼

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿੱਚੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਹਰਜਾਪ ਸਿੰਘ ਤੇ ਮੁਹੰਮਦ ਰਿਜ਼ਵਾਨ ਨੇ ਡੀ. ਸੀ. ਐੱਮ. ਦੀ ਪ੍ਰੀਖਿਆ ਵਿੱਚੋਂ ਕ੍ਰਮਵਾਰ 81 ਫੀਸਦੀ ਤੇ 80.25 ਫੀਸਦੀ ਅੰਕ ...

ਪੂਰੀ ਖ਼ਬਰ »

ਨਵਾਂ ਪਿੰਡ ਟੱਪਰੀਆਂ ਵਿਖੇ ਕਬੱਡੀ ਕੱਪ 29 ਨੂੰ

ਭੱਦੀ, 26 ਸਤੰਬਰ (ਨਰੇਸ਼ ਧੌਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਵ. ਪਿ੍ੰ. ਸ਼ੰਕਰ ਦਾਸ ਤੇ ਸ਼ਹੀਦ ਅਜੈ ਕੁਮਾਰ ਦੀ ਨਿੱਘੀ ਯਾਦ ਵਿਚ ਸਾਲਾਨਾ 8ਵਾਂ ਕਬੱਡੀ ਕੱਪ ਪਿ੍ੰਸੀਪਲ ਸ਼ੰਕਰ ਦਾਸ ਸਪੋਰਟਸ ਕਲੱਬ ਨਵਾਂ ਪਿੰਡ ਟੱਪਰੀਆਂ ਵਲੋਂ 29 ਸਤੰਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਵਿਖੇ ਬਾਬਾ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਬਰਸੀ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਔੜ/ਝਿੰਗੜਾਂ, 26 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਤੇ ਐੱਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਬਾਬਾ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਆਸ਼ਾ ਫੈਸਿਲੀਟੇਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਐੱਸ. ਐਮ. ਓ. ਮੁਜੱਫਰਪੁਰ ਨਾਲ ਹੋਈ ਮੀਟਿੰਗ

ਉਸਮਾਨਪੁਰ, 26 ਸਤੰਬਰ (ਸੰਦੀਪ ਮਝੂਰ)- ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਮੁੱਢਲਾ ਸਿਹਤ ਕੇਂਦਰ ਮੁਜ਼ੱਫ਼ਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸਕੁੰਤਲਾ ਸਰੋਏ, ਜਨਰਲ ਸਕੱਤਰ ਬਲਵਿੰਦਰ ਕੌਰ ਬਾਗੋਵਾਲ ਦੀ ਪ੍ਰਧਾਨਗੀ ਦੀ ਅਗਵਾਈ ...

ਪੂਰੀ ਖ਼ਬਰ »

ਸਾਧਪੁਰ ਦਾ ਸਾਲਾਨਾ ਛਿੰਝ ਮੇਲਾ 30 ਨੂੰ

ਮੁਕੰਦਪੁਰ, 26 ਸਤੰਬਰ (ਅਮਰੀਕ ਸਿੰਘ ਢੀਂਡਸਾ)-ਇਲਾਕੇ ਦਾ ਪੁਰਾਤਨ ਤੇ ਪ੍ਰਸਿੱਧ ਛਿੰਜ ਮੇਲਾ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਸਾਧਪੁਰ ਵਿਖੇ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਰੀ ਕੀਤੇ ਪੋਸਟਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨਾ ਸਾੜਨ ਸੰਬੰਧੀ ਕੈਂਪ ਲਗਾਇਆ

ਜਾਡਲਾ, 26 ਸਤੰਬਰ (ਬੱਲੀ)-ਲਾਗਲੇ ਪਿੰਡ ਠਠਿਆਲਾ ਢਾਹਾ ਵਿਖੇ ਡਾ. ਸੁਰਿੰਦਰ ਕੁਮਾਰ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਸਾੜੇ ਜਾਣ ਨਾਲ ਜਿੱਥੇ ਮਨੁੱਖ ਬਿਮਾਰੀਆਂ ਦੀ ਲਪੇਟ ...

ਪੂਰੀ ਖ਼ਬਰ »

ਕੁਲਜੀਤ ਸਰਹਾਲ ਵਲੋਂ ਚੇਤਾ 'ਚ ਧਰਮਸ਼ਾਲਾ ਦਾ ਉਦਘਾਟਨ

ਕਟਾਰੀਆਂ, 26 ਸਤੰਬਰ (ਨਵਜੋਤ ਸਿੰਘ ਜੱਖੂ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਪਿੰਡ ਚੇਤਾ 'ਚ ਉਸਾਰੀ ਅਧੀਨ ਐੱਸ. ਸੀ. ਧਰਮਸ਼ਾਲਾ ਲਈ ਤਿੰਨ ਲੱਖ ਦਾ ਚੈੱਕ ਸਰਪੰਚ ਚਰਨਜੀਤ ਕੌਰ ਨੂੰ ਭੇਟ ਕੀਤਾ ਗਿਆ | ਜਿਸ ਦੇ ਕੰਮ ਦਾ ਉਦਘਾਟਨ ਕੁਲਜੀਤ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਮਜਾਰੀ/ਸਾਹਿਬਾ, 26 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂਕ- ਡਾ. ਨੀਤਨ

ਬਲਾਚੌਰ, 26 ਸਤੰਬਰ (ਸ਼ਾਮ ਸੁੰਦਰ ਮੀਲੂ)-ਇਨ ਸੀਟੂ/ਸੀ.ਆਰ.ਐੱਮ. ਸਕੀਮ ਤਹਿਤ ਖੇਤੀਬਾੜੀ ਵਿਭਾਗ ਵਲੋਂ ਬਲਾਕ ਬਲਾਚੌਰ ਦੇ ਪਿੰਡ ਕੰਗਣਾ ਬੇਟ ਵਿਖੇ ਡਾ. ਸੁਰਿੰਦਰ ਕੁਮਾਰ ਖੇਤੀਬਾੜੀ ਅਫ਼ਸਰ, ਬਲਾਚੌਰ ਦੀ ਅਗਵਾਈ ਹੇਠ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸੁਨੈਨਾ ਨੂਰ ਦੀ ਟੇਪ 'ਮਾਂ ਸ਼ੇਰਾਂ ਵਾਲੀਏ ਜਗਾਵਾਂ ਤੇਰੀ ਜੋਤ' ਵਿਧਾਇਕ ਡਾ. ਨਛੱਤਰ ਪਾਲ ਨੇ ਕੀਤੀ ਜਨਤਕ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਦੋਆਬੇ 'ਚ ਸੁਰ ਤੇ ਤਾਲ ਦਾ ਸੁਮੇਲ ਵਜੋਂ ਜਾਣੀ ਜਾਂਦੀ ਗਾਇਕਾ ਸੁਨੈਨਾ ਨੂਰ ਵਲੋਂ ਨਰਾਤਿਆਂ ਨੂੰ ਸਮਰਪਿਤ ਬੀ.ਆਰ. ਡਿਮਾਣਾ ਦੇ ਸੰਗੀਤ 'ਚ ਤਿਆਰ ਕੀਤੀ ਮਾਤਾ ਦੀਆਂ ਭੇਟਾਂ ਦੀ ਟੇਪ 'ਮਾਂ ਸ਼ੇਰਾਂ ਵਾਲੀਏ ਜਗਾਵਾਂ ਤੇਰੀ ...

ਪੂਰੀ ਖ਼ਬਰ »

ਬਾਹੜੋਵਾਲ ਸਪੋਰਟਸ ਕਲੱਬ ਦੇ ਪਹਿਲਵਾਨਾਂ ਜਿੱਤੇ 17 ਸੋਨ ਤਗਮੇ

ਬੰਗਾ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਕੂਲਾਂ ਦੇ ਹੋਏ ਕੁਸ਼ਤੀ ਖੇਡ ਮੁਕਾਬਲਿਆਂ ਵਿਚੋਂ ਸ੍ਰੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਲੈਕਚਰ ਕਰਵਾਇਆ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)-ਬੀ. ਐੱਲ. ਐੱਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਸੋਸ਼ਲ ਸਾਇੰਸਿਜ਼ ਫੋਰਮ ਤੇ ਐੱਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਡਾ. ਰੂਬੀ ਬਾਲਾ ਤੇ ਸਹਿਯੋਗੀ ਸੋਨੀਆ ਅੰਗਰੀਸ਼ ਦੀ ਦੇਖ-ਰੇਖ ਵਿਚ ਡੀ.ਪੀ.ਆਈ (ਕਾਲਜਿਜ਼), ਪੰਜਾਬ ਦੇ ...

ਪੂਰੀ ਖ਼ਬਰ »

ਜਥੇ. ਧਾਮੀ ਕੱਲ੍ਹ ਪਿੰਡ ਮੀਰਪੁਰ ਲੱਖਾ ਵਿਖੇ ਪੁੱਜਣਗੇ- ਸੋਢੀ

ਔੜ/ਝਿੰਗੜਾਂ, 26 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੀਰਪੁਰ ਲੱਖਾ ਵਿਖੇ ਸਵ. ਜਸਵਿੰਦਰ ਕੌਰ ਸੋਢੀ ਦੀ ਯਾਦ 'ਚ ਬਣਾਈ ਗਈ ਪਾਰਕ 'ਚ ਧਾਰਮਿਕ ਤੇ ਇਤਿਹਾਸਕ ਤਸਵੀਰਾਂ ਬਣਾਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਉੱਘੇ ਸਮਾਜ ਸੇਵੀ ਨਛੱਤਰ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਲਈ ਵਚਨਬੱਧ-ਰਜਿੰਦਰ ਚਾਕ

ਕਟਾਰੀਆਂ, 26 ਸਤੰਬਰ (ਨਵਜੋਤ ਸਿੰਘ ਜੱਖੂ) - ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਬਿਹਤਰੀ ਲਈ ਨਵੀਆਂ ਨੀਤੀਆਂ ਬਣਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਵਰਗ ਖੁਸ਼ਹਾਲ ਹੋ ਕੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜੈਅੰਤੀ ਮਨਾਈ

ਬਲਾਚੌਰ, 26 ਸਤੰਬਰ (ਸ਼ਾਮ ਸੁੰਦਰ ਮੀਲੂ)-ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਵਲੋਂ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ ਦੇ ਨਿਰਦੇਸ਼ ਅਨੁਸਾਰ ਬ੍ਰਹਮਚਾਰੀ ਮੰਦਰ ਬਲਾਚੌਰ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜੈਅੰਤੀ ਸਮਾਰੋਹ ਤੇ ਸਮਰਪਣ ਦਿਵਸ ਨੰਦ ਕਿਸ਼ੋਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੁਸਾਇਟੀ ਵਲੋਂ ਸਿਮਰਨਜੀਤ ਸਿੰਘ ਮਾਨ ਦੇ ਖਿਲਾਫ਼ ਕਾਰਵਾਈ ਦੀ ਮੰਗ

ਬੰਗਾ, 26 ਸਤੰਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਤੇ ਹੋਰਨਾਂ ਅਹੁਦੇਦਾਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਵਿਰੁੱਧ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਸੋਨ ਤਗਮਾ ਜਿੱਤਿਆ

ਸਾਹਲੋਂ, 26 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਦੀਆਂ ਕਬੱਡੀ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ਦੇ ਕਬੱਡੀ ਮੁਕਾਬਲਿਆਂ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਦਾ ਤਗਮਾ ਜਿੱਤਿਆ | ਪਿ੍ੰ. ਵੰਦਨਾ ਚੋਪੜਾ ਨੇ ...

ਪੂਰੀ ਖ਼ਬਰ »

ਲੜਕੀ ਸਮੇਤ 3 ਜਣੇ ਨਸ਼ੀਲੇ ਪਦਾਰਥ, ਨਕਦੀ ਤੇ ਪਿਸਤੌਲ ਸਮੇਤ ਕਾਬੂ

ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਕਾਰ ਸਵਾਰਾਂ ਤੋਂ ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤਿਆ ਪਿਸਤੌਲ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਗੜ੍ਹਸ਼ੰਕਰ ਵਿਖੇ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋ ਮੀਟਿੰਗ

ਨਵਾਂਸ਼ਹਿਰ, 26 ਸਤੰਬਰ (ਹਰਵਿੰਦਰ ਸਿੰਘ)-ਪੰਜਾਬ ਮਸੀਹ ਏਕਤਾ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਹੋਈ | ਪੰਜਾਬ ਪ੍ਰਧਾਨ ਪਾਸਟਰ ਜਸਵਿੰਦਰ ਜੱਸੀ, ਪੰਜਾਬ ਚੇਅਰਮੈਨ ਪਾਸਟਰ ਬਲਵਿੰਦਰ, ਜੌਨ ਪੰਜਾਬ ਵਾਇਸ ਚੇਅਰਮੈਨ ਪਾਸਟਰ ਰਵਪਰੀਤ ਰਵੀ, ਪੰਜਾਬ ਸਕੱਤਰ ਪਾਸਟਰ ਬਖਸੀਸ ਨੇ ...

ਪੂਰੀ ਖ਼ਬਰ »

ਪਿੰਡ ਪੰਡੋਰੀ ਅਟਵਾਲ 'ਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਵੰਡੀਆਂ

ਪੱਸੀ ਕੰਢੀ, 26 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਪੰਡੋਰੀ ਅਟਵਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਰਪੰਚ ਹਰਵਿੰਦਰ ਕੌਰ ਦੀ ਅਗਵਾਈ ਹੇਠ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਸਰਪੰਚ ਹਰਵਿੰਦਰ ਕੌਰ ਨੇ ਆਪਣੇ ...

ਪੂਰੀ ਖ਼ਬਰ »

ਮਾਤਾ ਦਾ ਸਾਲਾਨਾ ਜਾਗਰਣ 30 ਨੂੰ

ਪੋਜੇਵਾਲ ਸਰਾਂ, 26 ਸਤੰਬਰ (ਰਮਨ ਭਾਟੀਆ)- ਜੈ ਸ਼ਿਵ ਸ਼ੰਕਰ ਅਤੇ ਮਾਤਾ ਨੈਣਾ ਦੇਵੀ ਮੰਦਰ ਪ੍ਰਬੰਧਕ ਕਮੇਟੀ ਚੰਦਿਆਣੀ ਖ਼ੁਰਦ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਨੈਣਾ ਦੇਵੀ ਦਾ ਸਾਲਾਨਾ ਜਾਗਰਣ ਪੰਜਵੇਂ ਨਵਰਾਤਰੇ 30 ਸਤੰਬਰ ਨੂੰ ਸ਼ਿਵ ਮੰਦਰ ਮਾਤਾ ...

ਪੂਰੀ ਖ਼ਬਰ »

ਦੋਆਬਾ ਆਰੀਆ ਸਕੂਲ ਵਿਚ ਵਾਤਾਵਰਨ ਸੰਬੰਧੀ ਸੈਮੀਨਾਰ

ਨਵਾਂਸ਼ਹਿਰ, 26 ਸਤੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਦੋਆਬਾ ਆਰੀਆ ਸੀਨੀ.ਸੈਕੰ. ਸਕੂਲ ਵਿਚ ਵਾਤਾਵਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਗੁਰਿੰਦਰ ਸਿੰਘ ਤੂਰ ਸਾਬਕਾ ਪ੍ਰਧਾਨ ਰੋਟਰੀ ਕਲੱਬ ਨਵਾਂਸ਼ਹਿਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਅੰਤਰ ਰਾਸ਼ਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਸ. ਹ. ਸ. ਰੱਕੜਾਂ ਢਾਹਾਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਮਜਾਰੀ/ਸਾਹਿਬਾ, 26 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਜ਼ਿਲ੍ਹਾ ਪੱਧਰੀ ਟੂਰਨਾਮੈਂਟ ਜੋ ਨਵਾਂਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਵਿਖੇ ਹੋਇਆ | ਉਨ੍ਹਾਂ ਖੇਡਾਂ ਵਿਚ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਇਸ ਸਕੂਲ ਦੇ ਅੰਡਰ 14 ਸਾਲ ...

ਪੂਰੀ ਖ਼ਬਰ »

ਮਕਸੂਦਪੁਰ 'ਚ ਆਮ ਇਜਲਾਸ ਪਹਿਲੀ ਅਕਤੂਬਰ ਨੂੰ

ਸੰਧਵਾਂ, 26 ਸਤੰਬਰ (ਪ੍ਰੇਮੀ ਸੰਧਵਾਂ) - ਦੀ ਮਕਸੂਦਪੁਰ ਬਹੁਮੰਤਵੀ ਕੋਆਪ੍ਰੇਟਿਵ ਐਗਰੀ ਸਰਵਿਸ ਸੁਸਾਇਟੀ ਲਿਮ. ਮਕਸੂਦਪੁਰ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਕੋਆਪ੍ਰੇਟਿਵ ਸੁਸਾਇਟੀ ਸੰਧਵਾਂ ਦੇ ਸਕੱਤਰ ਫਰਿੰਦਰ ਹੀਰਾ ਦੀ ਨਿਗਰਾਨੀ ਹੇਠ 1 ਅਕਤੂਬਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਮੈਡੀਕਲ ਕੈਂਪ 'ਚ 106 ਲੋਕਾਂ ਨੇ ਜਾਂਚ ਕਰਵਾਈ

ਨਵਾਂਸ਼ਹਿਰ, 26 ਸਤੰਬਰ (ਹਰਵਿੰਦਰ ਸਿੰਘ)- ਦਰਬਾਰ ਗਿਆਰ੍ਹਵੀਂ ਵਾਲੀ ਸਰਕਾਰ-ਲੱਖ ਦਾਤਾ ਪੀਰ ਨਵੀਂ ਆਬਾਦੀ ਨਵਾਂਸ਼ਹਿਰ ਦੇ ਗੱਦੀ ਨਸ਼ੀਨ ਬਲਜੀਤ ਕਾਦਰੀ ਦੀ ਰਹਿਨੁਮਾਈ ਹੇਠ ਮੇਲੇ ਦੇ ਦੂਜੇ ਦਿਨ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਮੇਲੇ ਦੇ ਮੁੱਖ ...

ਪੂਰੀ ਖ਼ਬਰ »

ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਬਹੁਤ ਗੁਣਕਾਰੀ ਹੁੰਦਾ ਹੈ- ਪਲਵਿੰਦਰ ਕੌਰ

ਸੜੋਆ, 26 ਸਤੰਬਰ (ਨਾਨੋਵਾਲੀਆ)- ਆਂਗਣਵਾੜੀ ਕੇਂਦਰ 2 ਸਹੂੰਗੜ੍ਹਾ ਵਿਖੇ ਪੂਰਨ ਪੰਕਿਜ ਸ਼ਰਮਾ ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸੜੋਆ ਦੀ ਅਗਵਾਈ ਵਿਚ ਮਾਂ ਦੇ ਦੁੱਧ ਮਹੱਤਤਾ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਜਿਸ ਮੌਕੇ ਪਲਵਿੰਦਰ ਕੌਰ ਸੁਪਰਵਾਈਜ਼ਰ ਨੇ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਬੱਚਿਆਂ ਜਿੱਤੇ ਸੋਨ ਤਗਮੇ

ਮੁਕੰਦਪੁਰ, 26 ਸਤੰਬਰ (ਅਮਰੀਕ ਸਿੰਘ ਢੀਂਡਸਾ) - ਜ਼ਿਲ੍ਹਾ ਪੱਧਰੀ ਰੈਸਲਿੰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਭਾਗਾਂ ਵਿੱਚ ਸੋਨੇ ਚਾਂਦੀ ਦੇ ਤਗ਼ਮੇ ਜਿੱਤੇ ਜਿਨ੍ਹਾਂ ਵਿੱਚ ਕੇਸ਼ਵ ਕੌਸ਼ਲ ਨੇ 19 ਸਾਲਾ 'ਚ 86 ...

ਪੂਰੀ ਖ਼ਬਰ »

ਮਟਰ ਤੇ ਆਲੂ ਕਾਸ਼ਤਕਾਰਾਂ ਨੂੰ ਮਿਲੇਗੀ ਬਿਜਲੀ ਸਪਲਾਈ - ਵਿਨੀਤ ਜਾਡਲਾ

ਜਾਡਲਾ, 26 ਸਤੰਬਰ (ਬੱਲੀ)- ਮਟਰ ਅਤੇ ਆਲੂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫ਼ਸਲਾਂ ਪਾਲਣ ਲਈ ਦਿਨ ਵੇਲੇ ਵੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ | ਇਹ ਜਾਣਕਾਰੀ ਆਮ ਆਦਮੀ ਪਾਰਟੀ ਯੂਥ ਵਿੰਗ ਦੇ ...

ਪੂਰੀ ਖ਼ਬਰ »

ਹਵਾਈ ਅੱਡੇ ਦਾ ਨਾਂਅ ਰੱਖਣ ਲਈ ਯੂਥ ਕਾਂਗਰਸ ਵਲੋਂ ਕੀਤਾ ਸੰਘਰਸ਼ ਰੰਗ ਲਿਆਇਆ- ਲਾਲੀ

ਸਮੁੰਦੜਾ, 26 ਸਤੰਬਰ (ਤੀਰਥ ਸਿੰਘ ਰੱਕੜ)-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਯੂਥ ਕਾਂਗਰਸ ਵਲੋਂ ਅੱਠ ਸਾਲ ਪਹਿਲਾਂ ਆਰੰਭ ਕੀਤਾ ਗਿਆ ਸੰਘਰਸ਼ ਰੰਗ ਲਿਆਇਆ ਹੈ ਅਤੇ ਸਮੁੱਚੇ ਪੰਜਾਬੀਆਂ ਦੀਆਂ ਆਸਾਂ ਨੂੰ ਬੂਰ ਪਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਚਿੜੀਆ ਘਰ ਦਾ ਟੂਰ ਲਗਵਾਇਆ

ਸੜੋਆ, 26 ਸਤੰਬਰ (ਨਾਨੋਵਾਲੀਆ)-ਪਿੰਡ ਸਹੂੰਗੜ੍ਹਾ ਵਿਖੇ ਲੋਕ ਭਲਾਈ ਦੇ ਕੰਮਾਂ ਤੇ ਪਿੰਡ ਵਾਸੀਆਂ ਨੂੰ ਸਮਾਜਿਕ ਚੇਤਨਾ ਦੇਣ ਵਾਲੀ ਸਹੂੰਗੜ੍ਹਾ ਵੈੱਲਫੇਅਰ ਸੁਸਾਇਟੀ ਸਹੂੰਗੜ੍ਹਾ ਵਲੋਂ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਸਹੂੰਗੜ੍ਹਾ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਦੀਆਂ ਤਿਆਰੀਆਂ ਸ਼ੁਰੂ

ਪੱਲੀ ਝਿੱਕੀ, 26 ਸਤੰਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਪੰਜ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਦੀ ਅਗਵਾਈ 'ਚ ਪਿੰਡ ਦੇਨੋਵਾਲ ਕਲਾਂ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਐੱਨ. ਆਰ. ਆਈ. ਵੀਰਾਂ ਤੇ ਸਮੂਹ ਇਲਾਕੇ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX