ਤਾਜਾ ਖ਼ਬਰਾਂ


ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  38 minutes ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 1 hour ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 1 hour ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  about 1 hour ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 1 hour ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  about 2 hours ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  about 2 hours ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  about 2 hours ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  about 2 hours ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 minute ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  about 3 hours ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  about 3 hours ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 3 hours ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 3 hours ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 4 hours ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 4 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 4 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 4 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 5 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 5 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
6 ਫਰਵਰੀ ਨੂੰ ਪ੍ਰਧਾਨ ਮੰਤਰੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਕਰਨਗੇ ਸਮਰਪਿਤ
. . .  about 5 hours ago
ਨਵੀਂ ਦਿੱਲੀ, 4 ਫਰਵਰੀ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਾਟਕ ਦੇ ਤੁਮਾਕੁਰੂ ਵਿਖੇ ਐਚ.ਏ.ਐਲ ਦੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ। 615 ਏਕੜ ਜ਼ਮੀਨ ਵਿਚ ਫ਼ੈਲੀ ਗ੍ਰੀਨਫ਼ੀਲਡ ਹੈਲੀਕਾਪਟਰ ਫੈਕਟਰੀ ਦੇਸ਼ ਦੀਆਂ ਸਾਰੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ-45 ਤੇ 34 ਵਿਚ ਸੜਕ ਕਿਨਾਰੇ ਧਸੀ ਹੋਈ ਸੀਵਰੇਜ ਲਾਈਨ ਦੇ ਰਹੀ ਹਾਦਸਿਆਂ ਨੂੰ ਸੱਦਾ

ਚੰਡੀਗੜ੍ਹ, 26 ਸਤੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ-45 ਅਤੇ ਸੈਕਟਰ 34 ਵਿਚ ਸੀਵਰੇਜ ਲਾਈਨ ਧਸਣ ਕਾਰਨ ਲੋਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਕੁਸੁਮ ਘਈ ਨੇ ਕਿਹਾ ਕਿ ਸੀਵਰੇਜ ਲਾਈਨ ਧਸਣ ਕਾਰਨ ਸੈਕਟਰ 45 ਦੀ ਸਾਈਕਲ ਟਰੈਕ ਵਾਲੀ ਸਾਈਡ ਤੇ ਸੜਕ ਵਿਚ ਕਾਫ਼ੀ ਡੂੰਘੇ ਖੱਡੇ ਪੈ ਗਏ, ਜਿਸ ਕਾਰਨ ਕਿਸੇ ਵੀ ਸਮੇਂ ਕੋਈ ਜਾਨੀ ਨੁਕਸਾਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਬਾਰੇ ਲਿਖ ਕੇ ਸਬੰਧਤ ਵਿਭਾਗ ਨੂੰ ਦਿੱਤਾ ਗਿਆ ਸੀ ਪਰ ਹੁਣ ਤੱਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਇਸ ਬਾਰੇ ਜਦੋਂ ਇਲਾਕਾ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਹੈ, ਪਿਛਲੇ ਦਿਨਾਂ ਵਿਚ ਪਏ ਭਰਵੇਂ ਮੀਂਹ ਕਾਰਨ ਸੀਵਰੇਜ ਲਾਈਨ ਧਸੀ ਹੈ ਤੇ ਜਲਦ ਹੀ ਇਸ ਸਮੱਸਿਆ ਨੂੰ ਫ਼ੌਰੀ ਤੌਰ 'ਤੇ ਹੱਲ ਕਰਵਾਇਆ ਜਾਵੇਗਾ |

ਪੰਜਾਬ ਦੇ ਯੂ.ਟੀ. ਦੀ ਸਾਂਝੀ ਐਕਸ਼ਨ ਕਮੇਟੀ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਪੰਜਾਬ ਹਾਊਸਫੈੱਡ ਕਰਮਚਾਰੀਆਂ ਦੀਆਂ ਮੰਗਾਂ ਦੇ ਸੰਬੰਧ ਵਿਚ ਰਜਿਸਟਰਾਰ ਸਰਕਾਰੀ ਸਭਾਵਾਂ ਪੰਜਾਬ ਵਲੋਂ ਪੰਜਾਬ ਅਤੇ ਯੂ.ਟੀ. ਸਾਂਝੀ ਐਕਸ਼ਨ ਕਮੇਟੀ ਦੇ ਦਿੱਤੇ ਮੰਗ ਪੱਤਰ ਮੁਤਾਬਿਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਟ੍ਰਾਈਸਿਟੀ ਕੈਬ ਐਸੋਸੀਏਸ਼ਨ ਦੀ ਅਗਵਾਈ ਹੇਠ ਕੈਬ ਚਾਲਕਾਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਟ੍ਰਾਈਸਿਟੀ 'ਚ ਟੈਕਸੀ ਕੈਬ ਲਾਂਚ ਕੀਤੀ ਗਈ ਸੀ ਤਾਂ ਜੋ ਸਵਾਰੀਆਂ ਨੂੰ ਸੁਰੱਖਿਅਤ ਅਤੇ ਅਰਾਮਦਾਇਕ ਸਫ਼ਰ ਦੀ ਸਹੂਲਤ ਮਿਲ ਸਕੇ, ਪਰ ਹੁਣ ਕੈਬ ਟੈਕਸੀ ਦੀ ਆੜ 'ਚ ਗ਼ੈਰਕਾਨੂੰਨੀ ਟੈਕਸੀਆਂ ਚੱਲ ਰਹੀਆਂ ਹਨ, ਜਿਸ ਨਾਲ ਕੈਬ ...

ਪੂਰੀ ਖ਼ਬਰ »

ਬੱਸ ਚਾਲਕ ਦੇ ਅਚਾਨਕ ਬ੍ਰੇਕ ਲਗਾਉਣ ਕਾਰਨ ਕਾਰ ਬੱਸ ਦੇ ਪਿੱਛੇ ਟਕਰਾਈ-3 ਨੌਜਵਾਨ ਜ਼ਖ਼ਮੀ

ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)-ਬੀਤੀ ਰਾਤ ਡੇਰਾਬੱਸੀ ਵਿਖੇ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਬੱਸ ਅਤੇ ਕਾਰ ਵਿਚਾਲੇ ਜਬਰਦਸ਼ਤ ਟੱਕਰ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ | ਖੁਸ਼ਕਿਸਮਤੀ ਨਾਲ ਕਾਰ ਦੇ ...

ਪੂਰੀ ਖ਼ਬਰ »

ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਵਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ.) ਵਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਭਵਨ ਫੇਜ਼-3ਬੀ1 ਮੁਹਾਲੀ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਡਾ. ਸਤਵਿੰਦਰ ਸਿੰਘ ਭੰਮਰਾ ਡਾਇਰੈਕਟਰ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫ਼ੈਸਲਾ ਸਿੱਖ ਜਗਤ ਨੂੰ ਮੰਨ ਲੈਣਾ ਚਾਹੀਦਾ ਏ- ਚੌਧਰੀ ਬੀਰੇਂਦਰ ਸਿੰਘ

ਚੰਡੀਗੜ੍ਹ, 26 ਸਤੰਬਰ (ਐਨ.ਐਸ. ਪਰਵਾਨਾ)-ਸਰ ਛੋਟੂ ਰਾਮ ਜੋ ਅਣਵੰਡੇ ਹਿੰਦੁਸਤਾਨ ਵਿਚ ਪਿਸ਼ਾਵਰ ਤੋਂ ਲੈ ਕੇ ਗੁੜਗਾਂਓ ਤੱਕ ਦੇ ਮਾਲ ਮੰਤਰੀ ਰਹੇ ਹਨ, ਦੇ ਨਜ਼ਦੀਕੀ ਰਿਸ਼ਤੇਦਾਰ ਚੌਧਰੀ ਬੀਰੇਂਦਰ ਸਿੰਘ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਸਿੱਖ ਜਗਤ ਨੂੰ ਹਰਿਆਣਾ ਸਿੱਖ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰਿਆਣਾ ਤੇ ਹਿਮਾਚਲ ਸੂਬਿਆਂ ਦੀ ਤਰਜ਼ 'ਤੇ ਕੰਟਰੈਕਟ ਵਰਕਰਜ਼ ਲਈ ਬਣਾਵੇ ਨੀਤੀਆਂ -ਰੇਸ਼ਮ ਸਿੰਘ ਗਿੱਲ

ਚੰਡੀਗੜ, 26 ਸਤੰਬਰ (ਨਵਿੰਦਰ ਸਿੰਘ ਬੜਿੰਗ) ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਦੇ 27 ਡਿਪੂਆਂ ਦੀ ਸੂਬਾ ਪੱਧਰੀ ਮੀਟਿੰਗ ਸੈਕਟਰ-43 ਵਿਚ ਕਰਨ ਤੋਂ ਬਾਅਦ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ...

ਪੂਰੀ ਖ਼ਬਰ »

ਗ੍ਰੇਟ ਜੈਮਿਨੀ ਸਰਕਸ ਦੀ ਚੰਡੀਗੜ੍ਹ ਵਿਚ ਹੋਈ ਸ਼ੁਰੂਆਤ

ਚੰਡੀਗੜ੍ਹ, 26 ਸਤੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਲੋਕਾਂ ਖਾਸ ਕਰਕੇ ਬੱਚਿਆਂ ਦੇ ਮਨੋਰੰਜਨ ਲਈ ਸ਼ਹਿਰ ਵਿਚ ਇਕ ਵਾਰ ਫਿਰ ਸਰਕਸ ਦਾ ਦੌਰ ਸ਼ੁਰੂ ਹੋ ਗਿਆ ਹੈ | 26 ਸਤੰਬਰ ਤੋ ਲੈ ਕੇ 26 ਅਕਤੂਬਰ ਤੱਕ ਚੱਲਣ ਵਾਲੇ 'ਗ੍ਰੇਟ ਜੈਮਿਨੀ ਸਰਕਸ' ਦੇ ਨਾਂ ਨਾਲ ਮਸ਼ਹੂਰ ...

ਪੂਰੀ ਖ਼ਬਰ »

ਪੇਂਡੂ ਜੀਵਨ ਦੇ ਖਾਣ-ਪੀਣ ਨਾਲ ਰੁ-ਬਰੂ ਕਰਵਾਉਣ ਲਈ ਸਟੇ-ਹੋਮ ਪਾਲਿਸੀ

ਹਰਿਆਣਾ ਦੇ ਪਿੰਡ ਜੀਵਨ ਤੇ ਖਾਣ-ਪੀਣ ਨਾਲ ਦੇਸ਼ ਤੇ ਵਿਦੇਸ਼ ਦੇ ਸੈਨਾਨੀਆਂ ਨਾਲ ਰੁਬਰੂ ਕਰਵਾਉਣ ਲਈ ਹਰਿਆਣਾ ਸਰਕਾਰ ਨੇ ਸਟੇ-ਹੋਮ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਹੈ ਤਾਂ ਜੋ ਵਿਸ਼ੇਸ਼ ਮਹਤੱਵ ਵਾਲੇ ਸਥਾਨਾਂ 'ਤੇ ਸੈਨਾਨੀਆਂ ਨੂੰ ਆਪਣੇ-ਘਰ 'ਤੇ ਹੀ ਸਟੇ ਕਰਵਾਇਆ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਕਰੇਗੀ ਹਰਿਆਣਾ ਦਾ ਦੌਰਾ

ਚੰਡੀਗੜ੍ਹ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਦੀ ਮੈਂਬਰ ਕੁਮਾਰੀ ਸੈਯਦ ਸ਼ਹਿਜ਼ਾਦੀ 27 ਸਤੰਬਰ ਤੋਂ 29 ਸਤੰਬਰ, 2022 ਤਕ ਹਰਿਆਣਾ ਦੇ ਦੌਰੇ 'ਤੇ ਰਹਿਣਗੇ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਆਪਣੇ ਇਸ ...

ਪੂਰੀ ਖ਼ਬਰ »

ਨਿਊ ਲਾਈਫ਼ ਕਿ੍ਕਟ ਕਲੱਬ ਨੇ ਟੂਰਨਾਮੈਂਟ ਆਪਣੇ ਨਾਂਅ ਕੀਤਾ

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਪਿੰਡ ਮਲਕਪੁਰ ਵਿਖੇ ਕਰਵਾਏ ਗਏ ਕਿ੍ਕਟ ਟੂਰਨਾਮੈਂਟ 'ਚ ਨਿਊ ਲਾਈਫ਼ ਕਿ੍ਕਟ ਕਲੱਬ ਨੇ ਫਾਈਨਲ ਮੈਚ ਜਿੱਤ ਕੇ ਟਰਾਫ਼ੀ ਆਪਣੇ ਨਾਂਅ ਕੀਤੀ ਹੈ | ਇਸ ਮੌਕੇ ਨਿਊ ਲਾਈਫ਼ ਕਿ੍ਕਟ ਕਲੱਬ ਲਾਲੜੂ ਦੇ ਕੋਚ ਭੂਸ਼ਣ ਧੀਮਾਨ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਗੁਰਦੇ ਦੁਬਾਰਾ ਕੰਮ ਕਰਨ ਦੇ ਸਮਰੱਥ ਹੁੰਦੇ ਹਨ-ਅਚਾਰੀਆ ਮਨੀਸ਼

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਹਸਪਤਾਲ ਅਤੇ ਇੰਸਟੀਚਿਊਟ ਆਫ਼ ਇੰਟੀਗ੍ਰੇਟਿਡ ਮੈਡੀਕਲ ਸਾਇੰਸਿਜ਼ ਨੇ ਹਾਲ ਹੀ ਵਿਚ ਕੁਸ਼ਲ ਤਿਵਾੜੀ ਅਤੇ ਗੁਰਸੇਵਕ ਸਿੰਘ ਨਾਮਕ ਦੋ ਨੌਜਵਾਨਾਂ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਗੁਰਦਿਆਂ ਦੀ ਗੰਭੀਰ ਬਿਮਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਵਾਰਡ ਨੰਬਰ 24 ਵਿਚ ਸਿਖਲਾਈ ਕੈਂਪ ਲਗਾਇਆ

• ਅੱਗ ਲੱਗਣ 'ਤੇ ਬਚਾਅ ਦੇ ਦੱਸੇ ਤਰੀਕੇ ਚੰਡੀਗੜ੍ਹ, 26 ਸਤੰਬਰ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਨਗਰ ਨਿਗਮ ਦੇ ਫਾਇਰ ਵਿਭਾਗ ਵਲੋਂ ਵਾਰਡ ਨੰਬਰ 24 ਵਿਚ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਾਰਡ ਵਾਸੀਆਂ ਨੂੰ ਅੱਗ ਲੱਗਣ ਸਮੇਂ ਕਿਵੇਂ ਬਚਣਾ ਹੈ, ਇਸ ਬਾਰੇ ...

ਪੂਰੀ ਖ਼ਬਰ »

ਸੂਬੇ 'ਚ ਅੱਜ ਕੋਰੋਨਾ ਦੇ ਆਏ 14 ਨਵੇਂ ਮਾਮਲੇ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 35 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਜਿਨ੍ਹਾਂ ਜ਼ਿਲਿ੍ਹਆਂ ਤੋਂ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿਚ ਪਟਿਆਲਾ ਤੋਂ 4, ਜਲੰਧਰ ਤੋਂ 3, ਲੁਧਿਆਣਾ ਤੋਂ ...

ਪੂਰੀ ਖ਼ਬਰ »

-27ਵਾਂ ਆਲ ਇੰਡੀਆ ਜੇ. ਪੀ. ਅਤਰੇ ਯਾਦਗਾਰੀ ਕਿ੍ਕਟ ਟੂਰਨਾਮੈਂਟ- ਪੀ. ਸੀ. ਸੀ. ਨੇ ਮਨਦੀਪ ਸਿੰਘ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਪੈਟਰੋਲੀਅਮ ਐਸ. ਪੀ. ਬੀ ਨੂੰ 150 ਦੌੜਾਂ ਨਾਲ ਹਰਾਇਆ

ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਹਾਰਾਜਾ ਯਾਦਵਿੰਦਰਾ ਕਿ੍ਕਟ ਸਟੇਡੀਅਮ ਮੁੱਲਾਂਪੁਰ ਵਿਖੇ ਬਰਸਾਤ ਕਾਰਨ 36-36 ਓਵਰਾਂ ਦੇ ਖੇਡੇ ਗਏ 27ਵੇਂ ਆਲ ਇੰਡੀਆ ਜੇ. ਪੀ. ਅਤਰੇ ਯਾਦਗਾਰੀ ਕਿ੍ਕਟ ਟੂਰਨਾਮੈਂਟ ਵਿਚ ਪੀ. ਸੀ. ਸੀ. ਨੇ ਮਨਦੀਪ ਸਿੰਘ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਬਲਾਕ ਡੇਰਾਬੱਸੀ ਦੇ ਅਹੁਦੇਦਾਰਾਂ ਦੀ ਹੋਈ ਚੋਣ

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਬਲਾਕ ਡੇਰਾਬੱਸੀ-1 ਤੇ 2 ਦੀ ਚੋਣ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਸਥਾਨਕ ਆਈ. ਟੀ. ਆਈ. ਵਿਖੇ ਸਰਬਸੰਮਤੀ ਨਾਲ ਹੋਈ ਜਿਸ 'ਚ ਲਵਲੀ ਦੇਵੀ ਮਗਰਾ ਨੂੰ ਪ੍ਰਧਾਨ ਚੁਣਿਆ ਗਿਆ, ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦੇ ਮਾਮਲੇ 'ਚ ਚਾਰੋਂ ਮੁਲਜ਼ਮਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀਆਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾਉਣ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਵਿਦਿਆਰਥਣ ਸਮੇਤ ਤਿੰਨੋਂ ਨੌਜਵਾਨਾਂ ਨੂੰ ਪਿਛਲਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ...

ਪੂਰੀ ਖ਼ਬਰ »

ਵਕੀਲਾਂ ਵਲੋਂ ਜ਼ਿਲ੍ਹਾ ਅਦਾਲਤ ਮੁਹਾਲੀ ਦਾ ਕੰਮਕਾਜ ਠੱਪ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਡਵੋਕੇਟ ਅਸ਼ੋਕ ਸਹਿਗਲ ਦੇ ਖ਼ਿਲਾਫ਼ ਦਰਜ ਕੀਤੀ ਗਈ ਐਫ. ਆਈ. ਆਰ. ਦੇ ਰੋਸ ਵਜੋਂ ਵਕੀਲਾਂ ਵਲੋਂ ਜ਼ਿਲ੍ਹਾ ਅਦਾਲਤਾਂ ਮੁਹਾਲੀ ਦਾ ਕੰਮਕਾਜ ਬੰਦ ਰੱਖਿਆ ਗਿਆ | ਮੁਹਾਲੀ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਥਾਣੇਦਾਰ ਦਾ ਰਿਵਾਲਵਰ, ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਇਕ ਥਾਣੇਦਾਰ ਦੇ ਘਰੋਂ ਰਿਵਾਲਵਰ, ਨਕਦੀ ਅਤੇ ਗਹਿਣੇ ਚੋਰੀ ਹੋਣ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਹੈ | ਇਸ ਸੰਬੰਧੀ ਵਿਜੇ ਕੁਮਾਰ ਮੂਲ ਵਾਸੀ ਜ਼ਿਲਾ ਕਪੂਰਥਲਾ ਤੇ ਹਾਲ ਵਾਸੀ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਤੁਰੰਤ ਲਗਾਉਣ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਵਿਚ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਲਗਾਏ ਗਏ ਹਨ, ਪਰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਹੀਂ ਲਗਾਇਆ ਗਿਆ | ਜਿਸ ਤੋਂ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਭਾਜਪਾ ਦੇ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਖਰੜ ਦਾ ਇਕ ਹੋਰ ਕੌਂਸਲਰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਹਾਜ਼ਰੀ 'ਚ 'ਆਪ' 'ਚ ਸ਼ਾਮਿਲ ਹੋਇਆ

ਖਰੜ, 26 ਸਤੰਬਰ (ਜੰਡਪੁਰੀ)-ਬੀਤੇ ਦਿਨੀਂ ਵੱਖ-ਵੱਖ ਪਾਰਟੀਆਂ ਦੇ 15 ਕੌਂਸਲਰਾਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਖਰੜ ਦੇ ਵਾ. ਨੰ. 18 ਦੇ ਕਾਂਗਰਸੀ ਕੌਂਸਲਰ ਗੁਰਜੀਤ ਸਿੰਘ ਗੱਗੀ ਨੇ ਵੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿਚ ਆਮ ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਹੇਅਰ ਗਾਰਡਨ ਸੈਲੂਨ ਦਾ ਹੋਇਆ ਉਦਘਾਟਨ

ਜ਼ੀਰਕਪੁਰ, 26 ਸਤੰਬਰ (ਅਵਤਾਰ ਸਿੰਘ)-ਗਲੋਬਲ ਬਿਜ਼ਨੈੱਸ ਪਾਰਕ ਜ਼ੀਰਕਪੁਰ ਵਿਖੇ ਹੇਅਰ ਗਾਰਡਨ ਸੈਲੂਨ ਐਂਡ ਅਕਾਦਮੀ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਯੂ-ਟਿਊਬਰ ਅਰਮਾਨ ਮਲਿਕ ਨੇ ਕੀਤਾ | ਉਦਘਾਟਨੀ ਸਮਾਰੋਹ 'ਚ ਵਿਸ਼ੇਸ਼ ਮਹਿਮਾਨ ਵਜੋਂ ਹੇਅਰ ਗਾਰਡਨ ਪ੍ਰਾ. ...

ਪੂਰੀ ਖ਼ਬਰ »

ਮੁਹਾਲੀ ਏਅਰਪੋਰਟ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਰੱਖਣ ਦਾ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਏਅਰਪੋਰਟ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਰੱਖਣ ਦਾ ਵੱਖ-ਵੱਖ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਇਸ ਸੰਬੰਧ 'ਚ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਕੀਤੀ ਨਿਖੇਧੀ, ਜਾਮ ਦੀ ਚਿਤਾਵਨੀ

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਕਰਨਾਟਕ ਵਿਧਾਨ ਸਭਾ ਨੂੰ ਘੇਰਨ ਜਾਣ ਸਮੇਂ ਗਿ੍ਫ਼ਤਾਰ ਕਿਸਾਨ ਆਗੂਆਂ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸਥਾਨਕ ਇਕਾਈ ਨੇ ਭਾਜਪਾ ਦੀ ਅਗਵਾਈ ਵਾਲੀ ਕਰਨਾਟਕ ਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ | ਇਸ ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਵਲੋਂ ਕਿਸਾਨੀ ਦੀ ਮਦਦ ਕਰਨ ਦੀ ਕੀਤੀ ਮੰਗ

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਯੂਨੀਅਨ ਦੇ ਐਗਜੈਕਟਿਵ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਦੀ ਪ੍ਰਧਾਨਗੀ ਹੇਠ ਦੱਪਰ ਵਿਖੇ ਹੋਈ, ਜਿਸ 'ਚ ਉਨ੍ਹਾਂ ਕਿਸਾਨਾਂ ਦੇ ਝੋਨੇ 'ਚ ਆਈ ਬਿਮਾਰੀ ਤੇ ਮੀਂਹ ਦੇ ਕਾਰਨ ਖ਼ਰਾਬ ਹੋਈ ...

ਪੂਰੀ ਖ਼ਬਰ »

ਅੱਜ ਦੇ ਸੰਘਰਸ਼ ਦੇ ਦਿੱਤੇ ਸੱਦੇ ਦੇ ਚਲਦਿਆਂ ਬਿਜਲੀ ਕਾਮਿਆਂ ਦੀ ਕੈਬਨਿਟ ਮੰਤਰੀ ਮਾਨ ਨਾਲ ਹੋਈ ਮੀਟਿੰਗ

ਖਰੜ, 26 ਸਤੰਬਰ (ਜੰਡਪੁਰੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਠੇਕਾ ਕਾਮਿਆਂ ਵਲੋਂ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਸ਼ਹਿਰ ਖਰੜ ਵਿਖੇ 27 ਸਤੰਬਰ ਨੂੰ ਧਰਨਾ ਪ੍ਰਦਰਸ਼ਨ ...

ਪੂਰੀ ਖ਼ਬਰ »

ਡੇਰਾਬੱਸੀ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਡੇਰਾਬੱਸੀ, 26 ਸਤੰਬਰ (ਪ. ਪ.)-ਡੇਰਾਬੱਸੀ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਤੋਂ ਕਰੀਬ 2 ਹਫ਼ਤੇ ਪਹਿਲਾਂ ਲਾਲੜੂ ਨਗਰ ਕੌਂਸਲ ਦੇ ਪ੍ਰਧਾਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ | ...

ਪੂਰੀ ਖ਼ਬਰ »

ਪ੍ਰਧਾਨ ਰੈਡੀ ਨੂੰ ਕਾਂਗਰਸ ਇੰਚਾਰਜ ਨੇ ਕੋਸਿਆ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦੀਪਇੰਦਰ ਸਿੰਘ ਢਿੱਲੋਂ ਦੀ ਰਿਹਾਇਸ਼ 'ਤੇ ਡੇਰਾਬੱਸੀ ਦੇ ਕੁਝ ਕੌਂਸਲਰਾਂ ਦੀ ਮੀਟਿੰਗ ਹੋਈ ਸੀ, ਜਿਥੇ ਕਿ ਰੈਡੀ ਨੂੰ ਕਾਫੀ ਕੋਸਿਆ ਗਿਆ | ਉਨ੍ਹਾਂ ਆਖਿਆ ਕਿ ਜਦੋਂ ਕਮਾਂਡਰ ਮੈਦਾਨ ਛੱਡ ਕੇ ਚਲਾ ਗਿਆ ਤਾਂ ਕੌਂਸਲਰ ਇਸ ਲੜਾਈ ...

ਪੂਰੀ ਖ਼ਬਰ »

ਵੈਟਰਨਰੀ ਏ. ਆਈ. ਵਰਕਰ ਯੂਨੀਅਨ ਵਲੋਂ ਲੜੀਵਾਰ ਭੁੱਖ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਵੈਟਰਨਰੀ ਏ. ਆਈ. ਵਰਕਰ ਯੂਨੀਅਨ ਪੰਜਾਬ ਵਲੋਂ ਬੀਤੇ ਦੋ ਦਿਨਾਂ ਦੌਰਾਨ ਹੋਈ ਭਾਰੀ ਬਰਸਾਤ ਦੇ ਬਾਵਜੂਦ ਵੀ ਪਸ਼ੂ-ਪਾਲਣ ਵਿਭਾਗ ਦੇ ਡਾਇਰੈਕਟਰ ਦੇ ਮੁਹਾਲੀ ਸਥਿਤ ਦਫ਼ਤਰ ਦਾ ਘਿਰਾਓ ਕਰਕੇ ਲੜੀਵਾਰ ਭੁੱਖ ਹੜਤਾਲ ਨੂੰ ਜਾਰੀ ...

ਪੂਰੀ ਖ਼ਬਰ »

ਮੀਂਹ ਪੈਣ ਕਰਕੇ ਮੰਡੀ 'ਚ ਪਿਆ ਝੋਨਾ ਪੁੰਗਰਣ ਲੱਗਾ

ਡੇਰਾਬੱਸੀ, 26 ਸਤੰਬਰ (ਗੁਰਮੀਤ ਸਿੰਘ)-ਅਚਾਨਕ ਪਈ ਤੇਜ਼ ਤੇ ਭਰਵੀਂ ਬਾਰਿਸ਼ ਕਾਰਨ ਡੇਰਾਬੱਸੀ ਦੀ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠਾਂ ਪਿਆ ਝੋਨਾ ਭਿੱਜ ਗਿਆ | ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਭਾਵੇਂ ਝੋਨੇ ਨੂੰ ਇਕੱਠਾ ਕਰ ਤਿਰਪਾਲਾਂ ਨਾਲ ਢੱਕਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਟਿਵਾਣਾ ਵਿਖੇ ਮੁਫ਼ਤ ਕੈਂਸਰ ਸਕਰੀਨਿੰਗ ਤੇ ਜਾਗਰੂਕਤਾ ਕੈਂਪ

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਪਿੰਡ ਟਿਵਾਣਾ ਵਿਖੇ ਮਹਿੰਦਰਾ ਐਂਡ ਮਹਿੰਦਰਾ ਸਵਰਾਜ ਅਤੇ ਗਲੋਬਲ ਕੈਂਸਰ ਕਨਸਰਨ ਇੰਡੀਆ ਦੀ ਟੀਮ ਵਲੋਂ ਮੁਫ਼ਤ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਗਿਆ, ਜਿਸ ਦੌਰਾਨ 82 ਜਣਿਆਂ ਦੀ ਕੈਂਸਰ ਦੀ ਜਾਂਚ ਕੀਤੀ ਜਿਸ ਵਿਚ 59 ਔਰਤਾਂ ਤੇ 23 ਮਰਦ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਵਿਸ਼ੇਸ਼ ਬੱਚੇ ਤੇ ਨੌਜਵਾਨਾਂ ਨੇ ਦਿ ਆਰਟ ਫ਼ੈਸਟੀਵਲ ਕਲਾ ਉਤਸਵ ਨੂੰ ਰੰਗੀਨ ਬਣਾਇਆ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਨੌਜਵਾਨ ਦੇ ਮਨੋਬਲ ਨੂੰ ਹੁਲਾਰਾ ਦੇਣ ਲਈ ਆਪਣੀ ਕਿਸਮ ਦਾ ਪਹਿਲਾ ਕਲਾ ਉਤਸਵ, 'ਦਿ ਆਰਟ-ਫੈਸਟੀਵਲ ਫਾਰ ਇਨਕਲੂਜਨ'', ਸਰਕਾਰੀ ਅਜਾਇਬ ਘਰ ਅਤੇ ਆਰਟ ਗੈਲਰੀ, ਸੈਕਟਰ-10, ਵਿਖੇ ਕਰਵਾਇਅ ਗਿਆ ...

ਪੂਰੀ ਖ਼ਬਰ »

ਮਹਿਲਾ ਸਫ਼ਾਈ ਕਰਮਚਾਰੀਆਂ ਦਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ 'ਚ ਅਹਿਮ ਯੋਗਦਾਨ-ਮੇਅਰ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਚੰਡੀਗੜ੍ਹ ਨਗਰ ਨਿਗਮ ਦੀਆਂ 500 ਤੋਂ ਵੱਧ ਮਹਿਲਾ ਸਫ਼ਾਈ ਕਰਮਚਾਰੀਆਂ ਅਤੇ ਗਰੁੱਪ-ਡੀ ਦੀਆਂ ਮਹਿਲਾ ਕਰਮਚਾਰੀਆਂ ਨੇ ਇੱਥੋਂ ਦੇ ਸੈਕਟਰ 38 ਸਥਿਤ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਵਿਖੇ ਲਗਾਏ ਗਏ ਮੈਗਾ ਸਿਹਤ ਜਾਂਚ ਕੈਂਪ ਦਾ ਲਾਭ ...

ਪੂਰੀ ਖ਼ਬਰ »

ਸਾਧ ਨਗਰ ਕਾਲੋਨੀ 'ਚ ਅੱਠ ਲੱਖ ਦੇ ਵਿਕਾਸ ਕਾਰਜਾਂ ਦਾ ਰੱਖਿਆ ਵਿਧਾਇਕ ਰੰਧਾਵਾ ਨੇ ਨੀਂਹ ਪੱਥਰ

ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਗ੍ਰਾਮ ਪੰਚਾਇਤ ਸਾਧ ਨਗਰ ਕਾਲੋਨੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਅਤੇ ਧਰਮਸ਼ਾਲਾ ਦੀ ਉਸਾਰੀ ਲਈ ਸ਼ੁਰੂ ਕੀਤੇ ਕੰਮਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਬੀ. ਡੀ. ਪੀ. ਓ. ਰਵਨੀਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਰਕਾਰੀ ਸਕੂਲਾਂ ਅੰਦਰ ਬਾਲ ਸਭਾਵਾਂ ਕਰਵਾਈਆਂ

ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ-ਏ. ਆਜ਼ਮ. ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਅੱਜ ਬਾਲ ਸਭਾ ਕਰਵਾਈਆਂ ਗਈਆਂ | ਇਸ ਸੰਬੰਧੀ ...

ਪੂਰੀ ਖ਼ਬਰ »

'ਮਿਸ ਇੰਡੀਆ ਵਰਲਡ-2012' ਦੇ ਖ਼ਿਤਾਬ 'ਚ ਪ੍ਰਸੰਸਕਾਂ ਦੀ ਹੱਲਾਸ਼ੇਰੀ ਅਹਿਮ ਰਹੀ-ਵਾਨਿਆ ਮਿਸ਼ਰਾ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਫ਼ੈਸ਼ਨ ਉਦਯੋਗ ਨੇ ਭਾਰਤ ਦੇ ਨਾਲ-ਨਾਲ ਦੁਨੀਆ ਦੇ ਅਹਿਮ ਸ਼ਹਿਰਾਂ 'ਚ ਵੀ ਆਪਣੀ ਵੱਡੀ ਮੌਜੂਦਗੀ ਦਰਜ ਕਰਵਾਈ ਹੈ, ਜਿਸ ਕਾਰਨ ਫ਼ੈਸ਼ਨ ਸ਼ੋਆਂ ਤੇ ਸੁੰਦਰਤਾ ਮੁਕਾਬਲਿਆਂ 'ਚ ਲੜਕੀਆਂ ਦੀ ਸ਼ਮੂਲੀਅਤ 'ਚ ਵੀ ਵਧੇਰੇ ਵਾਧਾ ...

ਪੂਰੀ ਖ਼ਬਰ »

ਪੀ.ਈ.ਸੀ. ਸੈਕਟਰ-12 ਚੰਡੀਗੜ੍ਹ ਵਿਖੇ ਐਨ.ਐਸ.ਐਸ. ਦਿਵਸ ਮਨਾਇਆ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਭਾਰਤ ਭਰ 'ਚ 24 ਸਤੰਬਰ ਨੂੰ ਐਨ.ਐਸ.ਐਸ. ਦਿਵਸ ਮਨਾਇਆ ਜਾਂਦਾ ਹੈ | ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਆਯੋਜਿਤ ਇਕ ਭਾਰਤੀ ਸਰਕਾਰੀ ਖੇਤਰ ਦਾ ਜਨਤਕ ਸੇਵਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਸੌਂਪਿਆ ਮੰਗ-ਪੱਤਰ

ਡੇਰਾਬੱਸੀ, 26 ਸਤੰਬਰ (ਰਣਬੀਰ ਸਿੰਘ ਪੜ੍ਹੀ)-ਨੰਬਰਦਾਰ ਯੂਨੀਅਨ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ | ਜਾਣਕਾਰੀ ਦਿੰਦਿਆਂ ਨੰਬਰਦਾਰ ਯੂਨੀਅਨ ਪ੍ਰਧਾਨ ਜਸਪਾਲ ਸਿੰਘ ਨੇ ਕਿਹਾ ਕਿ ਜਥੇਬੰਦੀ ਨੰਬਰਦਾਰਾਂ ਦੀਆਂ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਨੂੰ ਲੈ ਕੇ 5 ਲੱਖ 40 ਹਜ਼ਾਰ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਥਾਣਾ ਫੇਜ਼-1 ਦੀ ਪੁਲਿਸ ਨੇ ਪਲਾਟ ਦੀ ਖ਼ਰੀਦੋ- ਫ਼ਰੋਖ਼ਤ ਨੂੰ ਲੈ ਕੇ 5 ਲੱਖ 40 ਹਜ਼ਾਰ ਦੀ ਧੋਖਾਧੜੀ ਹੋਣ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਧਾਰਾ-406, 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਹਵਨ ਯੱਗ ਨਾਲ ਸਮਾਪਤ ਹੋਈ ਸ੍ਰੀਮਦ ਭਾਗਵਤ ਕਥਾ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਸ੍ਰੀ ਬ੍ਰਾਹਮਣ ਸਭਾ ਮੁਹਾਲੀ ਵਲੋਂ ਸਥਾਨਕ ਸੈਕਟਰ-68 ਵਿਚਲੇ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਦੀ ਸਮਾਪਤੀ ਹਵਨ ਯੱਗ ਨਾਲ ਹੋਈ | ਇਸ ਮੌਕੇ ਕਥਾਵਾਚਕ ਅਚਾਰੀਆ ਇੰਦਰਮਣੀ ਵਲੋਂ ਹਵਨ ਯੱਗ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਮੰਦਰ ਵਿਖੇ ਜਾਰੀ ਸ੍ਰੀਮਦ ਭਾਗਵਤ ਕਥਾ ਸਮਾਪਤ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਉਦਯੋਗਿਕ ਖੇਤਰ ਫੇਜ਼-9 ਵਿਚਲੇ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਜਾਰੀ 7 ਰੋਜ਼ਾ ਸ੍ਰੀਮਦ ਭਾਗਵਤ ਕਥਾ ਸਮਾਪਤ ਹੋ ਗਈ | ਪੂਰਾ ਹਫ਼ਤਾ ਕਥਾਵਾਚਕ ਡਾ. ਰਮਣੀਕ ਜੀ ਮਹਾਰਾਜ ਵਲੋਂ ਸ਼ਰਧਾਲੂਆਂ ਨੂੰ ਕਥਾ ਦੁਆਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX