ਤਾਜਾ ਖ਼ਬਰਾਂ


ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  44 minutes ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 1 hour ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 1 hour ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  about 1 hour ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 1 hour ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  about 2 hours ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  about 2 hours ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  about 2 hours ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  about 2 hours ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  about 3 hours ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  about 3 hours ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  about 3 hours ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 3 hours ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 3 hours ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 4 hours ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 4 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 4 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 4 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 5 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 6 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
6 ਫਰਵਰੀ ਨੂੰ ਪ੍ਰਧਾਨ ਮੰਤਰੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਕਰਨਗੇ ਸਮਰਪਿਤ
. . .  about 5 hours ago
ਨਵੀਂ ਦਿੱਲੀ, 4 ਫਰਵਰੀ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਾਟਕ ਦੇ ਤੁਮਾਕੁਰੂ ਵਿਖੇ ਐਚ.ਏ.ਐਲ ਦੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ। 615 ਏਕੜ ਜ਼ਮੀਨ ਵਿਚ ਫ਼ੈਲੀ ਗ੍ਰੀਨਫ਼ੀਲਡ ਹੈਲੀਕਾਪਟਰ ਫੈਕਟਰੀ ਦੇਸ਼ ਦੀਆਂ ਸਾਰੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਬਰਨਾਲਾ

ਮਿਡ-ਡੇ-ਮੀਲ ਵਰਕਰਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸੀਟੂ ਬਲਾਕ ਬਰਨਾਲਾ ਇਕਾਈ ਵਲੋਂ ਮਿਡ-ਡੇ-ਮੀਲ ਵਰਕਰਾਂ ਦੀਆਂ ਹੱਕੀ ਮੰਗਾਂ ਲਈ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਉਪਰੰਤ ਮੀਤ ਹੇਅਰ ਦੇ ਓ.ਐਸ.ਡੀ. ਰੋਹਿਤ ਸ਼ਰਮਾ ਨੂੰ ਮੰਗ-ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪਾਲ ਕੌਰ, ਮੀਤ ਪ੍ਰਧਾਨ ਕਰਮਜੀਤ ਕੌਰ, ਕਮੇਟੀ ਮੈਂਬਰ ਗੁਰਪ੍ਰੀਤ ਕੌਰ, ਕਰਮਜੀਤ ਕੌਰ, ਸ਼ਿੰਦਰ ਕੌਰ ਨੇ ਕਿਹਾ ਕਿ ਪੰਜਾਬ ਭਰ ਵਿਚ 22 ਹਜ਼ਾਰ ਤੋਂ ਵੱਧ ਮਿਡ-ਡੇ-ਮੀਲ ਵਰਕਰ ਤੇ ਕੱੁਕ ਵਰਕਰਾਂ ਨੂੰ ਵਧਦੀ ਮਹਿੰਗਾਈ ਵਿਚ ਸਿਰਫ਼ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ | ਜਿਸ ਨਾਲ ਇਕ ਵਰਕਰ ਵਲੋਂ ਆਪਣੇ ਪਰਿਵਾਰ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਲ ਹੈ | ਜਦਕਿ ਹਰਿਆਣਾ ਤੇ ਹੋਰ ਸੂਬਿਆਂ ਵਿਚ ਮਿਡ-ਡੇ-ਮੀਲ ਵਰਕਰਾਂ ਨੂੰ 7 ਹਜ਼ਾਰ ਤੋਂ ਵੱਧ ਭੱਤਾ ਦਿੱਤਾ ਜਾਂਦਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿਡ-ਡੇ-ਮੀਲ ਵਰਕਰ ਤੇ ਕੱੁਕ ਵਰਕਰਾਂ ਦੇ ਮਾਣਭੱਤੇ 'ਚ ਵਾਧਾ ਕੀਤਾ ਜਾਵੇ, ਮਿਡ-ਡੇ-ਮੀਲ ਵਰਕਰ ਨੂੰ ਚੌਥਾ ਦਰਜਾ ਸਰਕਾਰੀ ਮੁਲਾਜ਼ਮ ਮੰਨਿਆ ਜਾਵੇ, ਉਨ੍ਹਾਂ ਨੂੰ 45ਵੀਂ, 46ਵੀਂ ਕੌਮੀ ਕਿਰਤ ਕਾਨਫ਼ਰੰਸ ਦੀਆਂ ਸਿਫ਼ਾਰਸਾਂ ਮੁਤਾਬਕ ਮਜ਼ਦੂਰ ਮੰਨਿਆ ਜਾਵੇ, ਵਰਕਰਾਂ ਨੂੰ ਜਣੇਪਾ ਛੱੁਟੀ ਸਮੇਤ ਤਨਖ਼ਾਹ ਦਿੱਤੀ ਜਾਵੇ | ਇਸ ਮੌਕੇ ਵੱਡੀ ਗਿਣਤੀ 'ਚ ਮਿਡ-ਡੇ-ਮੀਲ ਵਰਕਰਾਂ ਹਾਜ਼ਰ ਸਨ |

ਐਬਟਸਫੋਰਡ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਫੁੱਲ ਦਾ ਸਨਮਾਨ

ਐਬਟਸਫੋਰਡ, 26 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਸਥਾਨਕ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਇਸ ਖੇਤਰ 'ਚ ਰਹਿੰਦੇ ਸਿੱਖ ਭਾਈਚਾਰੇ ਦੇ ਹਿਤਾਂ ਲਈ ਹਮੇਸ਼ਾ ਤਿਆਰ ਹੁੰਦਾ ਹੈ ¢ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਭਜਨ ਸਿੰਘ ਤੂਰ, ਸੁਰਿੰਦਰਪਾਲ ਸਿੰਘ ਗਰੇਵਾਲ, ...

ਪੂਰੀ ਖ਼ਬਰ »

ਗੋਬਿੰਦ ਟੂਰ ਐਂਡ ਟਰੈਵਲਜ਼ ਨੇ ਲਗਾਈ ਕੈਨੇਡਾ ਦੇ ਸਟੱਡੀ ਤੇ ਵਿਜ਼ਟਰ ਵੀਜ਼ਿਆਂ ਦੀ ਝੜੀ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗੋਬਿੰਦ ਟੂਰ ਐਂਡ ਟਰੈਵਲਜ਼ ਬਰਨਾਲਾ ਕਾਫ਼ੀ ਲੰਬੇ ਸਮੇਂ ਤੋਂ ਕੈਨੇਡਾ, ਆਸਟ੍ਰੇਲੀਆ, ਯੂ.ਕੇ. ਅਤੇ ਯੂ.ਐਸ.ਏ ਦੇ ਵੱਖ-ਵੱਖ ਵੀਜ਼ੇ ਲਗਵਾ ਕੇ ਦੇ ਰਿਹਾ ਹੈ ਅਤੇ ਇਸੇ ਲੜੀ ਤਹਿਤ ਫਿਰ ਤੋਂ ਕਈ ਸਟੱਡੀ ਅਤੇ ਵਿਜ਼ਟਰ ਵੀਜ਼ੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸੂਬਾਈ ਪ੍ਰਧਾਨ ਗੁਰਪਾਲ ਸਿੰਘ ਸਮਰਾ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਨੰਨਹੇੜਾ, ਮੀਤ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ, ਮੁੱਖ ਬੁਲਾਰਾ ਚਰਨਜੀਤ ਸਿੰਘ ...

ਪੂਰੀ ਖ਼ਬਰ »

ਆਜ਼ਾਦ ਕਲਚਰਲ ਐਂਡ ਰਾਮਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਰਾਮਲੀਲ੍ਹਾ ਦੀ ਸ਼ੁਰੂਆਤ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਆਜ਼ਾਦ ਕਲਚਰਲ ਐਂਡ ਰਾਮਲੀਲ੍ਹਾ ਦੁਸਹਿਰਾ ਕਮੇਟੀ ਦੇ ਪ੍ਰਧਾਨ ਸੁਰੇਸ਼ ਚੰਦੇਲ ਦੀ ਅਗਵਾਈ ਹੇਠ ਸ੍ਰੀ ਰਾਮ-ਲੀਲ੍ਹਾ ਦਾ ਮੰਚਨ ਰਾਮਲੀਲ੍ਹਾ ਗਰਾਊਾਡ ਨੇੜੇ ਟਰੱਕ ਯੂਨੀਅਨ ਵਿਖੇ ਧੂਮਧਾਮ ਨਾਲ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਬਰਨਾਲਾ, 26 ਸਤੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਔਰਤ ਨੂੰ 25 ਗ੍ਰਾਮ ਨਸ਼ੀਲਾ ਚਿੱਟੇ (ਹੈਰੋਇਨ) ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਪੁਲਿਸ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ...

ਪੂਰੀ ਖ਼ਬਰ »

ਬਰਨਾਲਾ-ਮਾਨਸਾ ਮੁੱਖ ਮਾਰਗ ਨੇ ਪੱਖੋ ਕਲਾਂ ਵਿਖੇ ਧਾਰਿਆ ਛੱਪੜ ਦਾ ਰੂਪ ਰਾਹਗੀਰ ਪ੍ਰੇਸ਼ਾਨ

ਰੂੜੇਕੇ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਪੱਖੋ ਕਲਾਂ ਵਿਖੇ ਮਾਰਗ 'ਤੇ ਮੀਂਹ ਦਾ ਪਾਣੀ ਭਰਨ ਕਰ ਕੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ ਜਿਸ ਕਰ ਕੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ...

ਪੂਰੀ ਖ਼ਬਰ »

50 ਲੀਟਰ ਲਾਹਣ ਬਰਾਮਦ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 50 ਲੀਟਰ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਵਰਾਤਰਿਆਂ ਮੌਕੇ ਸਜਾਏ ਸ਼ਹਿਰ ਦੇ ਮੰਦਰ, ਗੂੰਜੇ ਜੈ ਮਾਤਾ ਦੇ ਜੈਕਾਰੇ

ਬਰਨਾਲਾ, 26 ਸਤੰਬਰ (ਨਰਿੰਦਰ ਅਰੋੜਾ)-ਭਾਰਤੀ ਸੰਸਕ੍ਰਿਤੀ ਵਿਚ ਸਾਧਨਾ ਅਤੇ ਅਰਾਧਨਾ ਦੇ ਲਈ ਹਰ ਸਾਲ 4 ਵਾਰ ਨਵਰਾਤਰੇ ਮਨਾਏ ਜਾਂਦੇ ਹਨ | ਨਵਰਾਤਰਿਆਂ ਦਾ ਅਰਥ ਹੈ ਨੌ ਰਾਤਾਂ ਨੂੰ ਸ਼ਕਤੀ ਦੀ ਦੇਵੀ ਮਾਂ ਦੁਰਗਾ ਦੇ ਨੌ ਰੂਪਾਂ ਦੀ ਪੂਜਾ ਕਰਨਾ | ਪਹਿਲੇ ਦਿਨ ਮਾਤਾ ਸੈਲ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਇਕਾਈ ਕਰਮਗੜ੍ਹ ਦੀ ਸਰਬਸੰਮਤੀ ਨਾਲ ਚੋਣ, ਸੀਰਾ ਬਣੇ ਪ੍ਰਧਾਨ

ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕਰਮਗੜ੍ਹ ਵਿਖੇ ਯਾਦਵਿੰਦਰ ਸਿੰਘ ਬਰਨਾਲਾ ਦੇ ਉੱਦਮ ਸਦਕਾ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਪਿੰਡ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜ਼ਿਲ੍ਹਾ ...

ਪੂਰੀ ਖ਼ਬਰ »

ਸਹਿਯੋਗ ਵੈੱਲਫੇਅਰ ਕਮੇਟੀ ਹੰਡਿਆਇਆ ਦੀ ਮੀਟਿੰਗ

ਹੰਡਿਆਇਆ, 26 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਹਿਯੋਗ ਵੈੱਲਫੇਅਰ ਕਮੇਟੀ ਹੰਡਿਆਇਆ ਦੀ ਮੀਟਿੰਗ ਪ੍ਰਧਾਨ ਗੁਰਮੀਤ ਬਾਵਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਗੁਰਮੀਤ ਬਾਵਾ, ਪ੍ਰਮੋਦ ਕੁਮਾਰ ਅਤੇ ਨੀਟਾ ਲੋਹੇ ਵਾਲੇ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਅਗਰਵਾਲ ਸਭਾ ਧਨੌਲਾ ਵਲੋਂ ਸ੍ਰੀ ਅਗਰਸੈਨ ਜੈਅੰਤੀ ਮਨਾਈ

ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)-ਜੇ ਅਸੀਂ ਆਪਣੇ ਹੱਕਾਂ ਦੀ ਰਾਖੀ ਕਰਨੀ ਹੈ ਤਾਂ ਸਾਨੂੰ ਅਗਰਵਾਲ ਸਭਾ ਦੇ ਮਜ਼ਬੂਤ ਗੱਠਜੋੜ ਨਾਲ ਇਸ ਦੀ ਨੀਂਹ ਰੱਖਣੀ ਪਵੇਗੀ | ਇਹ ਪ੍ਰਗਟਾਵਾ ਅਗਰਵਾਲ ਸਭਾ ਦੇ ਜਨਰਲ ਸਕੱਤਰ ਵਿਨੋਦ ਅਗਰਵਾਲ ਨੇ ਗਊਸ਼ਾਲਾ ਧਨੌਲਾ ਵਿਖੇ ਭਾਰੀ ...

ਪੂਰੀ ਖ਼ਬਰ »

ਮਾਨ ਸਰਕਾਰ ਵੀ ਤੁਰੀ ਅਕਾਲੀ ਤੇ ਕਾਂਗਰਸੀ ਸਰਕਾਰਾਂ ਦੇ ਰਾਹ-ਸੇਵਾ ਸਿੰਘ

ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸਕੂਲਾਂ ਵਿਚ ਧੜਾ ਧੜ ਹੋ ਰਹੀਆਂ ਛੁੱਟੀਆਂ ਨੂੰ ਦੇਖਦੇ ਹੋਏ ਲੱਗਦਾ ਮਾਨ ਸਰਕਾਰ ਵੀ ਦੂਸਰੀਆਂ ਸਰਕਾਰਾਂ ਦੇ ਰਾਹ 'ਤੇ ਹੀ ਚੱਲ ਰਹੀ ਹੈ | ਇਹ ਪ੍ਰਗਟਾਵਾ ਕਿਸਾਨ ਯੂਨੀਅਨ ਦੇ ਸਿਰਕੱਢ ਆਗੂ ਸੇਵਾ ਸਿੰਘ ਅਕਾਲੀ ਅਤੇ ਭਾਈ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਛਿਮਾਹੀ ਮੇਲਾ 2 ਨੂੰ

ਹੰਡਿਆਇਆ, 26 ਸਤੰਬਰ (ਗੁਰਜੀਤ ਸਿੰਘ ਖੁੱਡੀ)-ਮਾਲਵੇ ਦਾ ਪ੍ਰਸਿੱਧ ਦੇਵੀ ਦੁਆਲਾ ਸ੍ਰੀ ਪ੍ਰਾਚੀਨ ਮੰਦਿਰ ਹੰਡਿਆਇਆ ਵਿਖੇ ਛਿਮਾਹੀ ਮੇਲਾ ਇਸ ਵਾਰ ਅੱਸੂ ਦੇ ਨਰਾਤਿਆਂ ਦੌਰਾਨ 2 ਅਕਤੂਬਰ ਦਿਨ ਐਤਵਾਰ ਨੂੰ ਲੱਗੇਗਾ | ਇਹ ਜਾਣਕਾਰੀ ਦਿੰਦਿਆਂ ਮੰਦਿਰ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਪਿੰਡ ਬਖ਼ਤਗੜ੍ਹ ਵਿਖੇ ਅੱਖਾਂ ਦੇ ਕੈਂਪ ਦੌਰਾਨ ਸਮਾਜ ਸੇਵੀ ਸ਼ਖ਼ਸੀਅਤਾਂ ਦਾ ਸਨਮਾਨ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਬਲੱਡ ਡੋਨਰ ਐਨ.ਜੀ.ਓ. ਬਰਨਾਲਾ, ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਬਖਤਗੜ੍ਹ ਵਿਖੇ ਅੱਖਾਂ ਦਾ ਮੁਫਤ ਅਪ੍ਰੇਸ਼ਨ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸ਼ਰਧਾ ਪੂਰਵਕ ਮਨਾਈ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਅਗਰਵਾਲ ਸਭਾ ਇਕਾਈ ਤਪਾ ਦੇ ਪ੍ਰਧਾਨ ਮਦਨ ਲਾਲ ਗਰਗ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਜੀ ਦੀ 5146ਵੀਂ ਜੈਅੰਤੀ ਮਹਾਰਾਜਾ ਅਗਰਸੈਨ ਚੌਕ 'ਚ ਅੰਦਰਲਾ ਬੱਸ ਸਟੈਂਡ ਵਿਖੇ ਸਾਦੇ ਢੰਗ ਨਾਲ ਸ਼ਰਧਾ ਪੂਰਵਕ ਮਨਾਈ ਗਈ | ਇਸ ...

ਪੂਰੀ ਖ਼ਬਰ »

ਪਿੰਡ ਚੰੂਘਾਂ ਵਿਖੇ 26ਵਾਂ ਸਾਲਾਨਾ ਧਾਰਮਿਕ ਜੋੜ ਮੇਲਾ 28 ਤੋਂ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਪਿੰਡ ਚੰੂਘਾਂ ਵਿਖੇ ਬਾਬਾ ਨਾਹਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਦੀ ਰਹਿਨੁਮਾਈ ਹੇਠ 26ਵਾਂ ਸਾਲਾਨਾ ਧਾਰਮਿਕ ਜੋੜ ਮੇਲਾ 28 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜਥੇਦਾਰ ਬਲਦੇਵ ਸਿੰਘ ਚੰੂਘਾਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਤੇ ਧਾਰਮਿਕ ਮੁਕਾਬਲੇ 29 ਤੋਂ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਿਰਸਾ ਸੰਭਾਲ ਜਥੇਬੰਦੀ ਨਗਰ ਭੀਖੀ (ਮਾਨਸਾ) ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਪੁਰਾਣਾ ਬਾਜ਼ਾਰ ਬਰਨਾਲਾ ਵਿਖੇ ਮਿਤੀ 29 ਸਤੰਬਰ ਤੋਂ 1 ਅਕਤੂਬਰ ਤੱਕ ਗੁਰਮਤਿ ਸਮਾਗਮ ਅਤੇ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਜਗਤਜੀਤ ਗਰੁੱਪ ਵਲੋਂ ਕਿਸਾਨ ਮੇਲੇ 'ਤੇ ਲਗਾਈ ਗਈ ਪ੍ਰਦਰਸ਼ਨੀ ਰਹੀ ਇਕ ਨੰਬਰ 'ਤੇ

ਚੀਮਾ ਮੰਡੀ, 26 ਸਤੰਬਰ (ਜਗਰਾਜ ਮਾਨ) - ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗੇ ਕਿਸਾਨ ਮੇਲੇ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਖੇਤੀਬਾੜੀ ਨਾਲ ਸਬੰਧਤ ਉਪਕਰਨਾ ਦੀ ਪ੍ਰਦਰਸ਼ਨੀ ਲਗਾਈ ਗਈ | ਖੇਤੀਬਾੜੀ ਨਾਲ ਸਬੰਧਤ ਸੰਦ ਬਣਾਉਣ ਵਾਲੀਆਂ ਕੰਪਨੀਆਂ ਨੇ ...

ਪੂਰੀ ਖ਼ਬਰ »

ਬਰੌਡਵੇ ਪਬਲਿਕ ਸਕੂਲ ਮਨਾਲ ਦੇ ਖਿਡਾਰੀਆਂ ਨੇ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਝੰਡੇ ਗੱਡੇ

ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ (ਬਰਨਾਲਾ) ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ...

ਪੂਰੀ ਖ਼ਬਰ »

ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਉੱਪਰ ਲਾਠੀਚਾਰਜ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ 30 ਨੂੰ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਰੋਸ ਪ੍ਰਦਰਸ਼ਨ ਬਰਨਾਲਾ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਇਲਾਕੇ ਨਾਲ ਸੰਬੰਧਿਤ ਸਮੂਹ ਲੇਖਕ ਸਭਾਵਾਂ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਭਦੌੜ 'ਚ ਖ਼ਾਲੀ ਪਈਆਂ ਅਸਾਮੀਆਂ ਲਾ ਰਹੀਆਂ ਨੇ ਬੱਚਿਆਂ ਦੇ ਭਵਿੱਖ 'ਤੇ ਪ੍ਰਸ਼ਨ ਚਿੰਨ੍ਹ

ਵਿਨੋਦ ਕਲਸੀ, ਰਜਿੰਦਰ ਬੱਤਾ ਭਦੌੜ, 26 ਸਤੰਬਰ -ਜ਼ਿਲ੍ਹਾ ਬਰਨਾਲਾ ਦਾ 30 ਹਜ਼ਾਰ ਤੋਂ ਵੱਧ ਦੀ ਆਬਾਦੀ ਵਾਲਾ ਪ੍ਰਸਿੱਧ ਕਸਬਾ ਭਦੌੜ ਵੱਡੇ ਖੇਤਰਫਲ ਵਿਚ ਵਸਿਆ ਹੋਇਆ ਹੈ ਜੋ ਇਸ ਵੇਲੇ ਸਿਹਤ ਸੇਵਾਵਾਂ, ਸੀਵਰੇਜ ਸਿਸਟਮ, ਬੱਸ ਅੱਡੇ ਅਤੇ ਟਰੈਫ਼ਿਕ ਸਮੱਸਿਆ ਸਮੇਤ ਹੋਰ ...

ਪੂਰੀ ਖ਼ਬਰ »

ਪਿੰਡ ਸਹਿਜੜਾ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਦੇ ਮਾਮਲੇ ਨੂੰ ਲੈ ਕੇ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਮੁੱਖ ਮਾਰਗ ਜਾਮ

ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਲੰਘੀ 9 ਸਤੰਬਰ ਨੂੰ ਭੇਦਭਰੀ ਹਾਲਤ 'ਚ ਗੁੰਮ ਹੋਏ ਪਿੰਡ ਸਹਿਜੜਾ ਦੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ 15 ਸਾਲਾ ਹਰਪ੍ਰੀਤ ਸਿੰਘ ਸੰਨੀ ਪੁੱਤਰ ਗੁਰਮੀਤ ਸਿੰਘ ਦੀ ਅੱਜ ਤੱਕ ਕੋਈ ਵੀ ਉੱਘ ਸੁੱਘ ਨਾ ਮਿਲਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਬਿਊਰੋ ਦੀ ਬਲਾਕ ਪੱਧਰੀ ਮੀਟਿੰਗ

ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਮਨੁੱਖੀ ਅਧਿਕਾਰ ਬਿਊਰੋ ਪੰਜਾਬ, ਬਲਾਕ ਮਹਿਲ ਕਲਾਂ ਦੇ ਆਗੂਆਂ, ਵਰਕਰਾਂ ਦੀ ਅਹਿਮ ਮੀਟਿੰਗ ਇੱਥੇ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾਈ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਘੋਲੀਆ ਨੇ ਕਿਹਾ ਕਿ ਜਥੇਬੰਦੀ ਨੂੰ ਪਿੰਡ, ਬਲਾਕ ...

ਪੂਰੀ ਖ਼ਬਰ »

ਬਰਨਾਲਾ ਵਿਖੇ 28 ਨੂੰ ਹੋ ਰਹੀ 'ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫ਼ਰੰਸ' ਦੀਆਂ ਤਿਆਰੀਆਂ ਮੁਕੰਮਲ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਬਰਨਾਲਾ ਦੀ ਅਨਾਜ ਮੰਡੀ ਵਿਖੇ 28 ਸਤੰਬਰ ਨੂੰ ਕੀਤੀ ਜਾ ਰਹੀ 'ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫ਼ਰੰਸ' ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਜਿਸ ਵਿਚ ਵੱਡੀ ਗਿਣਤੀ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਤੋਂ ਇਲਾਵਾ ਖੇਤ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਜਾਗਰੂਕਤਾ ਰੈਲੀ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਜਨਰਲ ਸਕੱਤਰ ਦਰਸ਼ਨ ਸਿੰਘ ਚੀਮਾ ਅਤੇ ਸਹਾਇਕ ਸਕੱਤਰ ਗੁਰਨਾਮ ਸਿੰਘ ਭੋਤਨਾ ਦੀ ਅਗਵਾਈ ਹੇਠ ਯੂਨੀਅਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ 'ਚ ਭਿ੍ਸ਼ਟਾਚਾਰ ਫੈਲਣ ਕਰ ਕੇ ਪ੍ਰਬੰਧ ਲੜਖੜਾਇਆ-ਕਾਹਨੇਕੇ

ਰੂੜੇਕੇ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਵਿਚ ਭਿ੍ਸ਼ਟਾਚਾਰ ਫੈਲਣ ਕਰਕੇ ਕਮੇਟੀ ਦਾ ਪ੍ਰਬੰਧ ਲੜਖੜਾਇਆ ਹੋਇਆ ਹੈ | ਸੰਸਥਾ ਦੇ ਵਿੱਦਿਅਕ ਅਦਾਰੇ, ਪਿੰ੍ਰਟਿੰਗ ਪ੍ਰੈਸ ...

ਪੂਰੀ ਖ਼ਬਰ »

ਰੇਲਵੇ ਪੁਲ ਦੇ ਖੁੱਡੀ ਨਾਕੇ 'ਤੇ ਅੰਡਰਪਾਸ ਦੀ ਮੰਗ ਸੰਬੰਧੀ ਸੰਘਰਸ਼ 15 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਕਚਹਿਰੀ ਚੌਕ ਨੂੰ ਬਾਜਾਖਾਨਾ ਰੋਡ ਨਾਲ ਮਿਲਾਉਣ ਵਾਲੇ ਰੇਲਵੇ ਓਵਰਬਿ੍ਜ ਦਾ ਖੁੱਡੀ ਨਾਕਾ ਲੋਕਾਂ ਲਈ ਜਾਨਲੇਵਾ ਬਣਿਆ ਹੋਇਆ ਹੈ | ਪੁਲ ਦੇ ਗ਼ਲਤ ਡਿਜਾਇਨ ਕਾਰਨ ਰੋਜ਼ਾਨਾਂ ਇੱਥੇ ਵੱਡੇ-ਛੋਟੇ ਐਕਸੀਡੈਂਟ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਬਰਾਮਦ, ਦੋਸ਼ੀ ਗਿ੍ਫ਼ਤਾਰ

ਮਹਿਲ ਕਲਾਂ, 26 ਸਤੰਬਰ (ਤਰਸੇਮ ਸਿੰਘ ਗਹਿਲ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ 500 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਰਮਨਦੀਪ ਸਿੰਘ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਰਟੋਲ ਬਣੇ ਸੇਵਾ ਸੁਸਾਇਟੀ ਦੇ ਪ੍ਰਧਾਨ

ਕੁੱਪ ਕਲਾਂ, 26 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਨਾਮਣਾ ਖੱਟਣ ਵਾਲੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਦੀ ਸਾਲਾਨਾ ਮੀਟਿੰਗ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ...

ਪੂਰੀ ਖ਼ਬਰ »

225 ਲੀਟਰ ਨਾਜਾਇਜ਼ ਲਾਹਣ ਬਰਾਮਦ, ਦੋਸ਼ੀ ਫਰਾਰ

ਮਹਿਲ ਕਲਾਂ, 26 ਸਤੰਬਰ (ਤਰਸੇਮ ਸਿੰਘ ਗਹਿਲ)-ਠੁੱਲੀਵਾਲ ਪੁਲਿਸ ਵਲੋਂ ਹਦੂਦ ਅਧੀਨ ਆਉਂਦੇ ਪਿੰਡ ਸਹੌਰ ਤੋਂ 225 ਲੀਟਰ ਨਾਜਾਇਜ਼ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ਦੇ ਮੁੱਖ ਅਫ਼ਸਰ ਗੁਰਮੇਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਧਰਮਗੜ, 26 ਸਤੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਜੀ ਦੇ ਨਾਨਕਾ ਨਗਰ ਫ਼ਤਹਿਗੜ੍ਹ ਗੰਢੂਆ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਵਿਖੇ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਮੱਸਿਆ ਦਾ ਦਿਹਾੜਾ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਉਤਸ਼ਾਹ ...

ਪੂਰੀ ਖ਼ਬਰ »

ਖਾਟੂ ਸ਼ਿਆਮ ਪਰਿਵਾਰ ਕਮੇਟੀ ਵਲੋਂ ਜਾਗਰਣ ਕਰਵਾਇਆ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਖਾਟੂ ਸ਼ਿਆਮ ਪਰਿਵਾਰ ਕਮੇਟੀ ਵਲੋਂ ਸ੍ਰੀ ਖਾਟੂ ਸ਼ਿਆਮ ਅਤੇ ਸ੍ਰੀ ਬਾਲਾ ਜੀ ਦਾ ਦੂਸਰਾ ਵਿਸਾਲ ਜਾਗਰਣ ਕਰਵਾਇਆ ਗਿਆ ਜਿਸ ਵਿਚ ਜਯੋਤੀ ਪ੍ਰਚੰਡ ਦੀ ਰਸਮ ਮੀਨਾ ਮਹੰਤ ਵਲੋਂ ਕੀਤੀ ਗਈ | ਜਾਗਰਣ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਤਪਾ ਬਾਈਪਾਸ ਤੋਂ ਲੈ ਕੇ ਢਿਲਵਾਂ ਫਾਟਕਾਂ ਤੱਕ ਸੜਕ ਦਾ ਹੋਇਆ ਬੁਰਾ ਹਾਲ-ਵੱਡੇ-ਵੱਡੇ ਟੋਇਆਂ ਕਰ ਕੇ ਵਾਪਰਦੇ ਨੇ ਹਾਦਸੇ

ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ)-ਤਪਾ ਦੇ ਬਾਈਪਾਸ ਤੋਂ ਲੈ ਕੇ ਰੇਲਵੇ ਫਾਟਕਾਂ ਤੱਕ ਸੜਕ ਥਾਂ-ਥਾਂ ਤੋਂ ਟੁੱਟੀ ਪਈ ਹੈ ਇਸ ਕਰ ਕੇ ਵੱਡੇ ਹਾਦਸੇ ਵੀ ਹੋ ਚੁੱਕੇ ਹਨ ਪਰ ਸਬੰਧਤ ਮਹਿਕਮਾ ਅੱਖਾਂ ਮੀਚ ਕੇ ਸਾਰੀ ਸਥਿਤੀ ਨੂੰ ਵੇਖ ਰਿਹਾ ਹੈ ਕਿਉਂਕਿ ਸੜਕ ਦੀ ਹਾਲਤ ਬਹੁਤ ...

ਪੂਰੀ ਖ਼ਬਰ »

'ਆਪ' ਆਗੂ ਚੱਠਾ ਨੇ ਕੀਤਾ ਰਾਮਲੀਲਾ ਦਾ ਉਦਘਾਟਨ

ਧੂਰੀ, 26 ਸਤੰਬਰ (ਸੰਜੇ ਲਹਿਰੀ) - ਸਥਾਨਕ ਸੰਗਰੂਰ ਵਾਲੀ ਕੋਠੀ ਵਿਖੇ ਸ੍ਰੀ ਸਨਾਤਨ ਧਰਮ ਰਾਮਲੀਲਾ ਸਭਾ ਵਲੋਂ ਕਰਵਾਈ ਜਾਣ ਵਾਲੀ ਰਾਮਲੀਲਾ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਅਤੇ ਆਲ ਇੰਡੀਆ ਐਫ.ਸੀ.ਆਈ. ਐਗਜ਼ੀਕਿਊਟਿਵ ਸਟਾਫ਼ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਰੈਸਟ ਹਾਊਸ ਵਿਖੇ ਸੰਗਰੂਰ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਕ ਸੌ ਤੋਂ ਜ਼ਿਆਦਾ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਜਿੱਥੇ ਕਈ ਦਫਤਰਾਂ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਬਜ਼ੁਰਗ ਟਕਸਾਲੀ ਅਕਾਲੀ ਆਗੂ ਜਥੇਦਾਰ ਮੇਘ ਸਿੰਘ ਗੁਆਰਾ ਦਾ ਸਨਮਾਨ

ਮਲੇਰਕੋਟਲਾ, 26 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਪਿਛਲੇ ਪੰਜ ਦਹਾਕਿਆਂ ਤੋਂ ਜ਼ਿਲ੍ਹਾ ਮਲੇਰਕੋਟਲਾ-ਸੰਗਰੂਰ ਦੇ ਪੰਥਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਮਾਣਮੱਤੀਆਂ ਪੰਥਕ ਸੇਵਾਵਾਂ ਬਦਲੇ ਜ਼ਿਲ੍ਹਾ ਮਲੇਰਕੋਟਲਾ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਕਿਸਾਨ ਭਵਾਨੀਗੜ੍ਹ 'ਚ ਮਨਾਉਣਗੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਬਲਾਕ ਖ਼ਜਾਨਚੀ ਸੁਖਦੇਵ ਸਿੰਘ ਬਾਲਦ ਕਲਾਂ ਨੇ ਕਿਹਾ ਕਿ ਸਥਾਨਕ ਭਗਤ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵਿਸ਼ਵ ਫਾਰਮਾਸਿਸਟ ਤੇ ਰਾਸ਼ਟਰੀ ਇੰਜੀਨੀਅਰਿੰਗ ਦਿਵਸ ਮਨਾਇਆ

ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ) - ਵਿਸ਼ਵ ਫਾਰਮਾਸਿਸਟ ਅਤੇ ਰਾਸ਼ਟਰੀ ਇੰਜੀਨੀਅਰਿੰਗ ਦਿਵਸ 'ਤੇ ਰੋਟਰੀ ਕਲੱਬ ਨੇ ਚੇਅਰਮੈਨ ਮਹੇਸ਼ ਸ਼ਰਮਾ, ਸਰਪ੍ਰਸਤ ਪ੍ਰੋ. ਐਸ.ਪੀ. ਸੋਫਤ, ਸਾਬਕਾ ਅਸਿਸਟੈਂਟ ਗਵਰਨਰ ਡਾ. ਰਵੀ ਸ਼ਰਮਾ, ਪ੍ਰਧਾਨ ਡਾ. ਪੁਨੀਤ ਧਵਨ, ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਦੀ ਜਨਮ ਵਰ੍ਹੇਗੰਢ ਮੌਕੇ ਅਮਰਗੜ੍ਹ ਤੇ ਅਹਿਮਦਗੜ੍ਹ ਵਿਖੇ ਵਿਸ਼ਾਲ ਸਾਈਕਲ ਰੈਲੀਆਂ ਅੱਜ

ਮਾਲੇਰਕੋਟਲਾ, 26 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ ਥਿੰਦ) - ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਹੀਦ -ਏ- ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਰਾਜਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਵੀਜ਼ੇ ਦੇਣ ਪੱਖੋਂ ਕੈਨੇਡਾ ਹੋਇਆ ਤੇਜ਼ - ਸੁਖਵਿੰਦਰ ਸਿੰਘ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਨੇ ਸਟੂਡੈਂਟ ਵੀਜੇ ਦੇਣ ਵਿਚ ਅੱਗੇ ਨਾਲੋਂ ਰਫਤਾਰ ਕੁਝ ਤੇਜ਼ ਕੀਤੀ ਹੈ ਅਤੇ ਡੇਢ ਦੋ ਮਹੀਨੇ ਦੌਰਾਨ ਵਿਦਿਆਰਥੀਆਂ ਨੰੂ ਵੀਜੇ ਮਿਲ ਰਹੇ ਹਨ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨੀ ਮੰਗਾਂ ਪ੍ਰਤੀ ਦਿੱਤਾ ਮੰਗ-ਪੱਤਰ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਸੁਯੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹਰ ਜ਼ਿਲੇ੍ਹ ਵਿਚ ਮੈਂਬਰ ਪਾਰਲੀਮੈਂਟ ਨੂੰ ਮੰਗ ਦੇਣ ਦੇ ਪ੍ਰਕਿਰਿਆ ਵਜੋਂ ਸੁਯੰਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਜ਼ਿਲ੍ਹੇ ਵਿਚ ਮੰਗ-ਪੱਤਰ ਸ: ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਮੁੱਖ ਮਾਰਗ 'ਤੇ ਧਰਨਾ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ)-ਭਾਕਿਯੂ (ਸਿੱਧੂਪੁਰ) ਵਲੋਂ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੜੈਲੀ ਚੌਂਕ 'ਚ ਕਿਸਾਨ ਆਗੂ ਦੀ ਰਿਹਾਈ ਲਈ ਚੱਕਾ ਜਾਮ ਕਰ ਕੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX