ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਨਵੇਂ ਚੁਣੇ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਉਹ ਹਰਿਆਣਾ ਸਰਕਾਰ ਦੀ ਮਦਦ ਨਾਲ ਜਲਦੀ ਹੀ ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲਣਗੇ | ਉਨ੍ਹਾਂ ਦੱਸਿਆ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ 1 ਅਕਤੂਬਰ ਨੂੰ ਕੁਰੂਕਸ਼ੇਤਰ ਦੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਸਾਰੇ ਮੈਂਬਰ ਅਹਿਮ ਫ਼ੈਸਲਾ ਲੈਣਗੇ | ਉਹ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ | ਸ਼੍ਰੋਮਣੀ ਕਮੇਟੀ ਵਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦਿੰਦਿਆਂ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਇਹ ਫ਼ੈਸਲਾ ਮਾਨਯੋਗ ਸੁਪਰੀਮ ਕੋਰਟ ਵਲੋਂ ਦਿੱਤਾ ਗਿਆ ਹੈ ਪਰ ਜਿਹੜੇ ਲੋਕ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਸਵਾਲ ਖੜ੍ਹੇ ਕਰ ਰਹੇ ਹਨ ਉਹ ਉਸ ਸਮੇਂ ਕਿੱਥੇ ਸਨ, ਜਦੋਂ ਸੁਣਵਾਈ ਚੱਲ ਰਹੀ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅੰਮਿ੍ਤਸਰ ਪ੍ਰਧਾਨ ਧਾਮੀ ਸਾਹਿਬ ਨੂੰ ਵੀ ਬੇਨਤੀ ਕੀਤੀ ਸੀ ਕਿ ਤੁਸੀਂ ਸਾਡੇ ਵੱਡੇ ਭਰਾ ਹੋ ਅਤੇ ਅਸੀਂ ਤੁਹਾਡੇ ਛੋਟੇ ਭਰਾ ਹਾਂ | ਜਿਸ ਤਰ੍ਹਾਂ ਦਿੱਲੀ ਅਤੇ ਪਟਨਾ ਸਾਹਿਬ ਦੇ ਗੁਰਦੁਆਰਿਆਂ ਨੂੰ ਵੱਖਰੀ ਕਮੇਟੀ ਸੰਭਾਲ ਰਹੀ ਹੈ | ਉਸੇ ਤਰ੍ਹਾਂ ਇਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਰਾਜ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਵੀ ਕਰੇਗੀ | ਉਨ੍ਹਾਂ ਕਿਹਾ ਕਿ ਅਸੀਂ ਅੱਜ ਵੀ ਸ਼੍ਰੋਮਣੀ ਕਮੇਟੀ ਨੂੰ ਆਪਣੀ ਸਰਵ ਉੱਚ ਸੰਸਥਾ ਮੰਨਦੇ ਹਾਂ ਪਰ ਸ਼੍ਰੋਮਣੀ ਕਮੇਟੀ ਨੂੰ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜਿਸ ਦਿਨ ਉਹ ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਲੈਣਗੇ | ਉਸ ਦਿਨ ਉਹ ਅਸ਼ੀਰਵਾਦ ਲੈਣ ਅੰਮਿ੍ਤਸਰ ਜ਼ਰੂਰ ਜਾਣਗੇ | ਉਨ੍ਹਾਂ ਦੱਸਿਆ ਕਿ ਜਦੋਂ 24 ਸਤੰਬਰ ਨੂੰ ਕੈਥਲ ਦੇ ਗੁਰਦੁਆਰਾ ਨੀਮ ਸਾਹਿਬ ਵਿਖੇ ਮੀਟਿੰਗ ਹੋਈ ਤਾਂ ਉਸ ਮੀਟਿੰਗ ਵਿਚ 33 ਮੈਂਬਰ ਹਾਜ਼ਰ ਸਨ ਜਿਨ੍ਹਾਂ ਨੇ ਸਰਬਸੰਮਤੀ ਨਾਲ ਅਮਰਿੰਦਰ ਸਿੰਘ ਅਰੋੜਾ ਨੂੰ ਅਧਿਕਾਰਤ ਕੀਤਾ ਕਿ ਉਹ ਜੋ ਵੀ ਪ੍ਰਧਾਨ ਚੁਣਨਗੇ ਉਹ ਸਾਰੇ ਮੈਂਬਰਾਂ ਲਈ ਯੋਗ ਹੋਵੇਗਾ | ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਅਰੋੜਾ ਨੇ ਉਨ੍ਹਾਂ ਦੀ ਪੁਰਾਣੀ ਸੇਵਾ ਅਤੇ ਸੰਘਰਸ਼ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਵਿਚ ਅਮਰਿੰਦਰ ਸਿੰਘ ਅਰੋੜਾ ਮੁੱਖ ਭੂਮਿਕਾ ਨਿਭਾਉਣਗੇ | ਇੰਨਾ ਹੀ ਨਹੀਂ ਉਹ ਅਮਰਿੰਦਰ ਸਿੰਘ ਅਰੋੜਾ ਨੂੰ ਵੱਡੀ ਜ਼ਿੰਮੇਵਾਰੀ ਵੀ ਸੌਂਪਣਗੇ | ਇਸ ਮੌਕੇ ਅਮਰਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਨਵ-ਨਿਯੁਕਤ ਸੂਬਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਖੁਸ਼ੀ-ਖੁਸ਼ੀ ਸਵੀਕਾਰ ਕਰਨਗੇ | ਉਹ ਹਰਿਆਣਾ ਦੇ ਗੁਰਦੁਆਰਿਆਂ ਦੀ ਸੇਵਾਦਾਰ ਵਾਂਗ ਸੇਵਾ ਕਰਨਾ ਚਾਹੁੰਦੇ ਹਨ | ਇਸ ਮੌਕੇ ਜਗਦੀਸ਼ ਸਿੰਘ ਝੀਂਡਾ ਨੇ ਨਾ ਸਿਰਫ਼ ਅਮਰਿੰਦਰ ਸਿੰਘ ਅਰੋੜਾ ਦਾ ਮਿੱਠਾ ਕਰਵਾਇਆ ਸਗੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਲਵਿੰਦਰ ਸਿੰਘ ਬੋਧਸ਼ਾਮ, ਹਰਪ੍ਰੀਤ ਸਿੰਘ ਨਰੂਲਾ, ਇਕਬਾਲ ਸਿੰਘ, ਪਲਵਿੰਦਰ ਸਿੰਘ ਬੇਦੀ, ਕੁਲਬੀਰ ਸਿੰਘ, ਜਗਜੀਤ ਸਿੰਘ ਅਰੋੜਾ, ਬਲਵਿੰਦਰ ਸਿੰਘ ਡਾਚਰ, ਰਣਜੀਤ ਸਿੰਘ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਤੇ ਸੰਜੇ ਬੱਤਰਾ ਵੀ ਹਾਜ਼ਰ ਸਨ |
ਡੱਬਵਾਲੀ, 26 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿਚ ਤੀਸਰਾ ਮੋਰਚਾ ਸਿਰਫ਼ ਸਿਆਸੀ ਖੁਆਵਾਂ ਤੱਕ ਸੀਮਤ ਹੈ ਅਤੇ ਹਕੀਕਤ ਵਿਚ ਇਸ ਦਾ ਕੋਈ ਵਜੂਦ ਨਹੀਂ ਹੈ | ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...
ਰਤੀਆ, 26 ਸਤੰਬਰ (ਬੇਅੰਤ ਕੌਰ ਮੰਡੇਰ)- ਈਗਲ ਆਈ ਸ਼ੂਟਿੰਗ ਅਕੈਡਮੀ ਰਤੀਆ ਦੇ ਖਿਡਾਰੀਆਂ ਨੇ 24ਵੇਂ ਆਲ ਇੰਡੀਆ ਕੁਮਾਰ ਸੁਰਿੰਦਰ ਸਿੰਘ ਨੈਸ਼ਨਲ ਇੰਟਰ ਸਕੂਲ ਸ਼ੂਟਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜ਼ਿਲ੍ਹਾ ਆਸਨਸੋਲ, ਪੱਛਮੀ ਬੰਗਾਲ 'ਚ ਹੋਏ ਇਸ ਮੁਕਾਬਲੇ ...
ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)- 24 ਸਤੰਬਰ ਨੂੰ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਸਥਾਪਨਾ ਦਿਵਸ ਦੇ ਮੌਕੇ 'ਤੇ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਐੱਨ. ਐੱਸ. ਐੱਸ. ਯੂਨਿਟ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਸ਼ਾਨਦਾਰ ਸਮਾਜ ਸੇਵਾ ਕਰਨ ਲਈ ...
ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਅੰਤਰ ਕਲਾਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 24 ਵਿਦਿਆਰਥਣਾਂ ਨੇ ਭਾਗ ਲਿਆ | ਬੀ.ਏ. ਮਾਸ ਕਮਿਊਨੀਕੇਸ਼ਨ ਦੀ ਦੂਜੇ ਸਾਲ ਦੀ ਵਿਦਿਆਰਥਣ ਦਿਵਿਆਂਸ਼ੀ ...
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਦੇ ਮੁਲਾਜ਼ਮਾਂ ਨਾਲ ਜਨਵਰੀ 2004 ਤੋਂ ਬਾਅਦ ਭਾਰਤੀ ਹੋਏ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਹੁਣ ਲਾਰੇਬਾਜੀ ਕਰਕੇ ਸਮਾਂ ਲੰਘਾ ਰਹੀ ਹੈ | ਇਸੇ ਕਰਕੇ ਪੁਰਾਣੀ ...
ਗੂਹਲਾ ਚੀਕਾ/ਕੈਥਲ, 26 ਸਤੰਬਰ (ਓ.ਪੀ. ਸੈਣੀ)- ਅਪਰਾਧੀਆਂ ਦੇ ਐੱਸ.ਪੀ. ਮਕਸੂਦ ਅਹਿਮਦ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੌਕੀ ਪੁੰਡਰੀ ਪੁਲਿਸ ਨੇ ਟਰੱਕ 'ਚੋਂ ਬੈਟਰੀ ਤੇ ਜੈੱਕ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕੀਤਾ ਹੈ | ਪੁਲਿਸ ਡੂੰਘਾਈ ਨਾਲ ਪੁੱਛਗਿੱਛ ਕਰੇਗੀ | ...
ਗੂਹਲਾ ਚੀਕਾ/ਕੈਥਲ, 26 ਸਤੰਬਰ (ਓ.ਪੀ. ਸੈਣੀ)-ਸ਼ਰਾਬ ਦੇ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਢੰਡ ਪੁਲਿਸ ਵਲੋਂ ਇਕ ਮੁਲਜ਼ਮ ਨੂੰ 12 ਬੋਤਲਾਂ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਬੁਲਾਰੇ ਨੇ ਦੱਸਿਆ ਕਿ ਹੌਲਦਾਰ ਪ੍ਰਵੀਨ ਕੁਮਾਰ ਤੇ ਐੱਸ.ਪੀ.ਓ. ...
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਕਮੇਟੀ ਪ੍ਰਬੰਧਕਾਂ 'ਤੇ ਕਥਿਤ ਦੋਸ਼ ਲਾਇਆ ਹੈ ਕਿ ਕਮੇਟੀ ਪ੍ਰਬੰਧ 'ਚ ਪੈਟਰੋਲ ਦੇ ਨਾਂਅ 'ਤੇ ਗੁਰੂ ਦੀ ਗੋਲਕ 'ਚ ਭਾਰੀ ਭਿ੍ਸ਼ਟਾਚਾਰ ...
ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਜਮਨਾ ਨਦੀ ਦੇ ਪਾਣੀ ਦਾ ਪੱਧਰ ਵਧਣ 'ਤੇ ਹੜ੍ਹ ਕੰਟਰੋਲ ਕੇਂਦਰ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਮੀਂਹ ਤੋਂ ਬਾਅਦ ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਿਆ ਜਾ ਰਿਹਾ ਹੈ | ਉਧਰ ਦੂਸਰੇ ਪਾਸੇ ਸਿੰਚਾਈ ਅਤੇ ਹੜ੍ਹ ...
ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਿੱਖ ਸਿਕਲੀਗਰ ਸੈੱਲ ਪੰਜਾਬ ਦੇ ਪ੍ਰਧਾਨ ਜ਼ਿਲੇ ਸਿੰਘ ਦਿੜ੍ਹਬਾ ਨੇ ਇਕਬਾਲ ਸਿੰਘ ਲਾਲਪੁਰਾ (ਚੇਅਰਮੈਨ ਘੱਟ ਗਿਣਤੀ ਕਮਿਸ਼ਨ) ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਐਸ ਜੀ. ਪੀ. ਸੀ. ਦੀਆਂ 100 ਸੀਟਾਂ ਰਿਜ਼ਰਵ ...
ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਸੰਸਥਾਵਾਂ 'ਪੰਜਾਬੀ ਲੋਕ ਮੰਚ' ਅਤੇ 'ਸੰਤ ਸਿਪਾਹੀ ਵਿਚਾਰ ਮੰਚ' ਨਵੀਂ ਦਿੱਲੀ ਪਿਛਲੇ ਦਿਨਾਂ ਤੋਂ ਸਾਹਿਤਕ ਪ੍ਰੋਗਰਾਮ ਦੇ ਨਾਲ-ਨਾਲ ਮਾਨਵਤਾ ਦੀ ਸੇਵਾ ਵਿਚ ਲਗਾਤਾਰ ਜੁਟੀਆਂ ਹੋਈਆਂ ਹਨ | ਦੋਵੇਂ ...
ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸੀਮਾਪੁਰੀ ਇਲਾਕੇ ਦੀ ਪੁਲਿਸ ਨੇ ਝਪਟਮਾਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਵਿਚੋਂ ਝਪਟਮਾਰ ਸ਼ਮੀਰ, ਭਜਨਪੁਰੇ ਥਾਣੇ ਦੇ ਐਲਾਨਿਆ ਬਦਮਾਸ਼ ...
ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)ਦਿੱਲੀ ਦੇ ਵਿਚ ਰਾਮ ਲੀਲ੍ਹਾ ਦੇ ਪ੍ਰਤੀ ਮੰਚ ਪੂਰੀ ਤਰ੍ਹਾਂ ਦੇ ਨਾਲ ਸਜ ਗਏ ਹਨ ਅਤੇ ਅੱਜ ਰਾਮ ਲੀਲ੍ਹਾ ਵੀ ਸ਼ੁਰੂ ਹੋ ਗਈ ਹੈ | ਦਿੱਲੀ ਦੇ ਵਿਚ ਲਗਭਗ ਇਕ ਹਜ਼ਾਰ ਦੇ ਕਰੀਬ ਰਾਮ ਲੀਲ੍ਹਾ ਹੋ ਰਹੀਆਂ ਹਨ | ਮੀਂਹ ਨੂੰ ਵੇਖ ...
ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨਰਾਤਿਆਂ ਦੇ ਸ਼ੁਰੂ ਹੁੰਦਿਆਂ ਹੀ ਦਿੱਲੀ ਦੇ ਮੰਦਰ ਅਤੇ ਬਾਜ਼ਾਰ ਪੂਰੀ ਤਰ੍ਹਾਂ ਨਾਲ ਸਜ ਗਏ ਹਨ | ਮੰਦਰਾਂ ਨੂੰ ਰੰਗ-ਬਰੰਗੀਆਂ ਲਾਇਟਾਂ ਤੇ ਫੁੱਲਾਂ ਨਾਲ ਸਜਾਇਆ ਗਿਆ ਹੈ | ਮੰਦਰਾਂ ਦੇ ਪ੍ਰਬੰਧਕਾਂ ਨੇ ਸ਼ਰਧਾਲੂਆਂ ...
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ) - ਭਾਜਪਾ ਦਿੱਲੀ ਪ੍ਰਦੇਸ਼ ਸਿੱਖ ਸੈੱਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਇਆ ਜਾ ਰਿਹਾ ਸੇਵਾ ਪੰਦਰਵਾੜਾ ਤੇ ਪੰਡਿਤ ਦੀਨ ਦਿਆਲ ਦੇ ਜਨਮ ਦਿਵਸ ਮੌਕੇ ਤਿਲਕ ਨਗਰ ...
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ) - ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਦੀ ਕੋਸ਼ਿਸ਼ਾਂ ਦੇ ਮੱਦੇਨਜ਼ਰ ਪੰਜਾਬੀ ਮੁਟਿਆਰਾਂ ਵਾਸਤੇ ਕਰਵਾਏ ਜਾ ਰਹੇ 'ਸੁਨੱਖੀ ਪੰਜਾਬਣ ਮੁਕਾਬਲਾ-4' ਦੇ ਆਡੀਸ਼ਨ ਗੁਰਸ਼ਰਨ ਕਾਨਵੈਂਟ ਸਕੂਲ ਪੱਛਮੀ ਵਿਹਾਰ ਵਿਖੇ ਕਰਵਾਏ ...
ਨਵੀਂ ਦਿੱਲੀ, 26 ਸਤੰਬਰ (ਜਗਤਾਰ ਸਿੰਘ) - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ 'ਸੰਵਿਧਾਨ ਇਹ ਕਹਿੰਦਾ ਹੈ-ਬੰਦੀ ਸਿੰਘ ਰਿਹਾ ਕਰੋ' ਲਹਿਰ ਤਹਿਤ ਤਿਲਕ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ | ਤਿਲਕ ਨਗਰ ਗੋਲ ਚੱਕਰ ਉਤੇ ਹੱਥਾਂ ਵਿਚ ...
ਭਿੱਖੀਵਿੰਡ, 26 ਸਤੰਬਰ (ਬੌਬੀ)¸ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੋਬਾਈਲ ਫੋਨ 'ਤੇ ਇੰਟਰਨੈੱਟ ਦੀ ਮਦਦ ਨਾਲ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਤੇ ਹੈਰੋਇਨ ਦੀ ਸਮਗਲਿੰਗ ਕਰਨ ਵਾਲੇ ਗਰੋਹ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ...
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ 20 ਗ੍ਰਾਮ ਹੈਰੋਇਨ, ਇਕ ਸਵਿੱਫਟ ਕਾਰ, ਇਕ ਮੋਬਾਈਲ, 400 ਕਿੱਲੋ ਲਾਹਣ, 22500 ਮਿ.ਲੀ. ਨਾਜਾਇਜ਼ ਸ਼ਰਾਬ ਅਤੇ 90 ਨਸ਼ੀਲੀਆਂ ਗੋਲੀਆਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ...
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)¸ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ, ਹਰਜਿੰਦਰ ਸਿੰਘ ਸ਼ੱਕਰੀ, ਤਰਸੇਮ ਸਿੰਘ ਧਾਰੀਵਾਲ, ਜਰਨੈਲ ਸਿੰਘ ਨੂਰਦੀ ਨੇ ਦੱਸਿਆ ਕਿ ਝੋਨੇ ...
ਭਿੱਖੀਵਿੰਡ, 26 ਸਤੰਬਰ (ਬੌਬੀ)¸ਸਬ ਡਵੀਜ਼ਨ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਬਲੇਰ ਦੇ ਸੂਬੇ ਨਜ਼ਦੀਕ ਇਕ ਪਾਠੀ ਸਿੰਘ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਵਿਅਕਤੀ ਦੀ ਪਛਾਣ ਅਮਰਨਿਸ਼ਾਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ...
ਸ਼ਾਹਬਾਜ਼ਪੁਰ, 26 ਸਤੰਬਰ (ਪਰਦੀਪ ਬੇਗੇਪੁਰ)-ਔਲਖਾਂ ਦੇ ਵਡੇਰੇ ਧੰਨ ਧੰਨ ਬਾਬਾ ਸੁਰਜਨ ਜੀ ਦੇ ਜਨਮ ਦਿਹਾੜਾ ਹਰ ਸਾਲ 13 ਅੱਸੂ ਨੂੰ ਸੰਤ ਬਾਬਾ ਤਾਰਾ ਸਿੰਘ ਤੇ ਸੰਤ ਬਾਬਾ ਚਰਨ ਸਿੰਘ ਦੇ ਆਸ਼ੀਰਵਾਦ ਸਦਕਾ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ, ...
ਪੱਟੀ, 26 ਸਤੰਬਰ (ਖਹਿਰਾ, ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਐੱਸ.ਡੀ.ਐੱਮ. ਪੱਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਚੱਲ ਰਿਹਾ ਧਰਨਾ ਅੱਜ 46ਵੇ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ਵਿਚ ਧਰਨੇ ਵਿਚ ਹਾਜਰੀ ਭਰਦੇ ਹੋਏ ਮੈਂਬਰਾਂ ਨੇ ...
ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਜ਼ਿਲ੍ਹਾ ਤਰਨ ਤਾਰਨ ਵਿਚ ਬਤੌਰ ਡਰਾਈਵਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਏ. ਐੱਸ. ਆਈ. ਸੁਖਬੀਰ ਸਿੰਘ ਵਲੋਂ ਖਡੂਰ ਸਾਹਿਬ ਵਿਖੇ 'ਅਜੀਤ' ਦੇ ਦਫ਼ਤਰ ਖਡੂਰ ਸਾਹਿਬ ਵਿਖੇ ਪਹੁੰਚ ਕੇ ਦੱਸਿਆ ਕਿ ਉਸ ਨੇ ਬੀਤੀ 23 ...
ਸ਼ਾਹਬਾਦ ਮਾਰਕੰਡਾ, 26 ਸਤੰਬਰ (ਅਵਤਾਰ ਸਿੰਘ)-ਗੁਰਦੁਆਰਾ ਸ੍ਰੀ ਮਰਦੋਂ ਸਾਹਿਬ ਪਾਤਿਸ਼ਾਹੀ ਨੌਵੀਂ, ਦਸਵੀਂ ਅੰਬਾਲਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਨੱਥਾ ਅਬਦੁੱਲਾ ਜੀ ਢਾਡੀ ਸਭਾ ਹਰਿਆਣਾ ਵਲੋਂ ਗੁਰਦੁਆਰਾ ਸ੍ਰੀ ਮਰਦੋਂ ਸਾਹਿਬ ਪਾਤਿਸ਼ਾਹੀ ਨੌਵੀਂ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX