ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਹਿਲਾ ਸਫ਼ਾ

ਭਾਰੀ ਹੰਗਾਮੇ ਦੌਰਾਨ ਸਰਕਾਰ ਵਲੋਂ ਵਿਸ਼ਵਾਸ ਮਤਾ ਪੇਸ਼

* ਕਾਂਗਰਸ ਮੈਂਬਰਾਂ ਨੂੰ ਸਦਨ 'ਚੋਂ ਕੱਢਿਆ * 3 ਅਕਤੂਬਰ ਤੱਕ ਚੱਲੇਗਾ ਇਜਲਾਸ

ਹਰਕਵਲਜੀਤ ਸਿੰਘ
ਚੰਡੀਗੜ੍ਹ, 27 ਸਤੰਬਰ -ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਦੌਰਾਨ ਅੱਜ ਮੁੱਖ ਮੰਤਰੀ ਵਲੋਂ ਆਪਣੀ ਸਰਕਾਰ ਦੇ ਹੱਕ 'ਚ ਭਰੋਸੇ ਦਾ ਵੋਟ ਪੇਸ਼ ਕਰਨ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ, ਕਿਉਂਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਰਾਜਪਾਲ ਪੰਜਾਬ ਇਸ ਸੰਬੰਧੀ ਇਜਲਾਸ ਬੁਲਾਉਣ ਦਾ ਫ਼ੈਸਲਾ ਲੈ ਕੇ ਸਪੱਸ਼ਟ ਕਰ ਚੁੱਕੇ ਹਨ ਕਿ ਨਿਯਮਾਂ ਅਨੁਸਾਰ ਇਹ ਮਤਾ ਪੇਸ਼ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਪੀਕਰ ਵਲੋਂ ਇਜਲਾਸ ਲਈ ਜੋ ਏਜੰਡਾ ਜਾਰੀ ਕੀਤਾ ਗਿਆ ਸੀ ਅਤੇ ਅੱਜ ਸਦਨ ਦੇ ਕੰਮਕਾਜ ਸੰਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਵੀ ਜਦੋਂ ਇਸ ਮਤੇ ਦਾ ਜ਼ਿਕਰ ਨਹੀਂ ਹੋਇਆ ਤਾਂ ਮੁੱਖ ਮੰਤਰੀ ਵਲੋਂ ਇਹ ਮਤਾ ਪੇਸ਼ ਕਰਨ ਦਾ ਅਚਾਨਕ ਫ਼ੈਸਲਾ ਕਦੋਂ ਤੇ ਕਿਵੇਂ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਸਦਨ ਦੇ ਨਿਯਮਾਂ ਤੇ ਰਾਜਪਾਲ ਦੀ ਤੌਹੀਨ ਵਾਲੀ ਕਾਰਵਾਈ ਹੈ। ਬਾਜਵਾ ਨਾਲ ਜਦੋਂ ਕਾਂਗਰਸ ਦੇ ਮੈਂਬਰ ਸਦਨ 'ਚ ਖੜ੍ਹੇ ਹੋ ਕੇ ਰੌਲਾ-ਰੱਪਾ ਪਾਉਣ ਲੱਗੇ ਤਾਂ ਮੁੱਖ ਮੰਤਰੀ ਮਤਾ ਪੇਸ਼ ਕਰਨ ਵਿਚ ਅਸਮਰੱਥ ਰਹੇ ਅਤੇ ਕਾਂਗਰਸ ਮੈਂਬਰਾਂ ਦੇ ਨਾਅਰੇ ਮਾਰਦਿਆਂ ਸਪੀਕਰ ਦੀ ਕੁਰਸੀ ਸਾਹਮਣੇ ਆਉਣ ਕਾਰਨ ਸਪੀਕਰ ਵਲੋਂ ਸਦਨ ਦੀ ਕਾਰਵਾਈ 15 ਮਿੰਟਾਂ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਬੈਠਕ ਦੁਬਾਰਾ ਸ਼ੁਰੂ ਹੋਣ 'ਤੇ ਵੀ ਸਪੀਕਰ ਵਲੋਂ ਜਦੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬੋਲਣ ਲਈ ਸਮਾਂ ਦਿੱਤਾ ਗਿਆ, ਜੋ ਕਿ ਇਹ ਸਪੱਸ਼ਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਕਿ ਭਰੋਸੇ ਦਾ ਵੋਟ ਲੈਣ ਦਾ ਹੱਕ ਵਿਧਾਨਕ ਹੈ ਅਤੇ ਇਸ ਦੀ ਪਹਿਲਾਂ ਵੀ ਲਗਾਤਾਰ ਵਰਤੋਂ ਹੁੰਦੀ ਆਈ ਹੈ, ਪਰ ਬਾਜਵਾ ਤੇ ਕਾਂਗਰਸ ਮੈਂਬਰਾਂ ਨੇ ਉਨ੍ਹਾਂ ਨੂੰ ਵੀ ਨਹੀਂ ਬੋਲਣ ਦਿੱਤਾ, ਹਾਲਾਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕਾਂਗਰਸ ਮੈਂਬਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦੌਰਾਨ ਉੱਠ ਕੇ ਕਾਂਗਰਸ ਮੈਂਬਰਾਂ ਨੂੰ ਆਪਣਾ ਘਰ ਸੰਭਾਲਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਵੀ ਇਜਲਾਸ ਨੂੰ ਲੰਬਾ ਕਰ ਕੇ ਸਾਰੇ ਮੈਂਬਰਾਂ ਨੂੰ ਮੁੱਦੇ ਚੁੱਕਣ ਲਈ ਪੂਰਾ ਸਮਾਂ ਦੇਣਾ ਚਾਹੁੰਦੇ ਹਾਂ। ਉਨ੍ਹਾਂ ਕਾਂਗਰਸ ਮੈਂਬਰਾਂ ਨੂੰ ਕਿਹਾ ਕਿ ਅਸੀਂ ਵੀ ਤੁਹਾਡੇ ਨਾਲ ਅੱਖਾਂ 'ਚ ਅੱਖਾਂ ਪਾ ਕੇ ਗੱਲਾਂ ਕਰਨੀਆਂ ਚਾਹੁੰਦੇ ਹਾਂ ਪਰ ਪਤਾ ਨਹੀਂ ਤੁਹਾਨੂੰ ਇਸ ਲਈ ਹਿੰਮਤ ਕਿਉਂ ਨਹੀਂ ਪੈਂਦੀ ਪਰ ਕਾਂਗਰਸ ਮੈਂਬਰ ਜੋ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ 'ਚ ਸਪੀਕਰ ਦੀ ਕੁਰਸੀ ਸਾਹਮਣੇ ਜਾ ਕੇ ਨਾਅਰੇ ਲਗਾ ਰਹੇ ਸਨ, ਨੂੰ ਸਪੀਕਰ ਨੇ ਪਹਿਲਾਂ ਚਿਤਾਵਨੀ ਦਿੱਤੀ ਅਤੇ ਫਿਰ ਨਾਂਅ ਲੈਂਦਿਆਂ ਸਦਨ ਦੇ ਮਾਰਸ਼ਲਾਂ ਨੂੰ ਆਦੇਸ਼ ਦਿੱਤਾ ਕਿ ਸਦਨ ਦੀ ਕਾਰਵਾਈ ਵਿਚ ਰੁਕਾਵਟ ਪਾਉਣ ਵਾਲੇ ਕਾਂਗਰਸ ਮੈਂਬਰਾਂ ਨੂੰ ਸਦਨ ਤੋਂ ਬਾਹਰ ਕਰ ਦਿੱਤਾ ਜਾਵੇ। ਮਾਰਸ਼ਲ ਅਤੇ ਪੰਜਾਬ ਪੁਲਿਸ ਤੋਂ ਵਾਚ ਐਂਡ ਵਾਰਡ ਵਜੋਂ ਲਏ ਹੋਏ 100 ਤੋਂ ਵੱਧ ਸੁਰੱਖਿਆ ਕਰਮੀ ਜਦੋਂ ਕਾਂਗਰਸ ਮੈਂਬਰਾਂ ਨੂੰ ਬਾਹਰ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਸਪੀਕਰ ਸਦਨ ਦੀ ਕਾਰਵਾਈ 15 ਮਿੰਟਾਂ ਲਈ ਮੁਲਤਵੀ ਕਰ ਕੇ ਚਲੇ ਗਏ ਪਰ ਸਪੀਕਰ 15 ਮਿੰਟ ਬਾਅਦ ਜਦੋਂ ਦੁਬਾਰਾ ਆਏ ਤਾਂ ਕਾਂਗਰਸੀ ਮੈਂਬਰ ਵਾਪਸ ਕੁਰਸੀਆਂ 'ਤੇ ਬੈਠ ਗਏ ਤੇ ਸੁਰੱਖਿਆ ਕਰਮੀਆਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਕਾਂਗਰਸੀ ਮੈਂਬਰਾਂ ਨੂੰ ਸਦਨ ਤੋਂ ਬਾਹਰ ਜਾਣ ਅਤੇ ਸਪੀਕਰ ਦਾ ਹੁਕਮ ਮੰਨਣ ਲਈ ਮਨਾ ਰਹੇ ਸਨ, ਜਿਸ 'ਤੇ ਸਪੀਕਰ ਫਿਰ 15 ਮਿੰਟਾਂ ਲਈ ਸਦਨ ਦੀ ਬੈਠਕ ਉਠਾ ਕੇ ਚਲੇ ਗਏ। ਪਰ ਇਸ ਦੌਰਾਨ ਅਮਨ ਅਰੋੜਾ ਦੀਆਂ ਕੋਸ਼ਿਸ਼ਾਂ ਕਾਰਨ ਕਾਂਗਰਸ ਮੈਂਬਰ ਸਦਨ ਤੋਂ ਬਾਹਰ ਚਲੇ ਗਏ ਅਤੇ ਸਦਨ ਦੀ ਬੈਠਕ ਦੁਬਾਰਾ ਸ਼ੁਰੂ ਹੋਣ 'ਤੇ ਮੁੱਖ ਮੰਤਰੀ ਵਲੋਂ ਭਰੋਸੇ ਦੇ ਵੋਟ ਦਾ ਮਤਾ ਪੇਸ਼ ਕੀਤਾ ਜਾ ਸਕਿਆ, ਜਿਸ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਵਲੋਂ ਤਾਈਦ ਕੀਤੀ ਗਈ। ਬਾਅਦ ਵਿਚ ਮਤੇ 'ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਦਿੱਲੀ ਵਿਚ ਸਾਡੀ ਸਰਕਾਰ ਨੂੰ ਤਿੰਨ ਵਾਰ ਤੋੜਨ ਦੀ ਕੋਸ਼ਿਸ਼ ਹੋਈ ਪਰ ਉਹ ਕੋਸ਼ਿਸ਼ ਕਾਮਯਾਬ ਨਹੀਂ ਹੋਈ, ਕਿਉਂਕਿ ਸਾਡੇ ਮੈਂਬਰ ਮੰਡੀ 'ਚ ਉਪਲਬਧ ਨਹੀਂ ਹਨ, ਅਸੀਂ ਦੂਜੀਆਂ ਪਾਰਟੀਆਂ ਤੋਂ ਕੱਟੇ-ਵੱਢੇ ਹੋਏ ਆਗੂ ਨਹੀਂ ਲਏ। ਸਾਡੇ ਸਾਰੇ ਵਿਧਾਇਕ ਆਮ ਲੋਕ ਹਨ, ਜਿਨ੍ਹਾਂ ਦੀ ਕੋਈ ਕੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਦੇ ਆਗੂ ਆਪਸ ਵਿਚ ਰਲੇ ਹੋਏ ਸਨ ਅਤੇ ਉਨ੍ਹਾਂ ਰਾਜ ਕਰਨ ਦੀਆਂ ਵੀ ਵਾਰੀਆਂ ਬੰਨ੍ਹੀਆਂ ਹੋਈਆਂ ਸਨ। ਉਨ੍ਹਾਂ ਕਿਹਾ ਲੋਕਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਤੇ ਅਸੀਂ ਉਨ੍ਹਾਂ 'ਤੇ ਖਰੇ ਉੱਤਰਾਂਗੇ। ਭਗਵੰਤ ਮਾਨ ਨੇ ਸਦਨ 'ਚ ਸਵਾਲ ਕੀਤਾ ਕਿ ਇਨ੍ਹਾਂ ਕਾਂਗਰਸ ਵਾਲਿਆਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿੱਥੇ ਹਨ। ਮੈਂ ਬਹੁਤ ਸਾਰੀਆਂ ਫਾਈਲਾਂ ਬਾਰੇ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਦਸਤਖ਼ਤ ਕਿਵੇਂ ਕੀਤੇ। ਉਨ੍ਹਾਂ ਕਿਹਾ ਕਿ 118 ਦਿਨ ਮੁੱਖ ਮੰਤਰੀ ਰਹਿ ਕੇ ਚੰਨੀ ਭੱਜ ਗਏ, ਉਸ ਦਾ ਕੀ ਕਾਰਨ ਹੈ, ਕੀ ਕੋਈ ਗ਼ਲਤ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਜਿਸ ਕਾਂਗਰਸ ਪਾਰਟੀ ਦੇ ਤਿੰਨ ਮੁੱਖ ਮੰਤਰੀ, ਸੈਂਕੜੇ ਵਿਧਾਇਕ ਕਾਂਗਰਸ 'ਚੋਂ ਭੱਜ ਗਏ, ਭਾਜਪਾ ਨੇ ਉਨ੍ਹਾਂ ਦੇ ਤਿੰਨ ਸੂਬਿਆਂ ਦੀਆਂ ਸਰਕਾਰਾਂ ਤੋੜ ਦਿੱਤੀਆਂ, ਸਾਬਕਾ ਮੁੱਖ ਮੰਤਰੀ ਚੰਨੀ ਲਾਪਤਾ ਹੋ ਗਏ, ਪਾਰਟੀ ਦਾ ਕੋਈ ਕੌਮੀ ਪ੍ਰਧਾਨ ਬਣਨ ਲਈ ਤਿਆਰ ਨਹੀਂ, ਉਹ ਅੱਜ ਵੀ ਭਾਜਪਾ ਨਾਲ ਮਿਲ ਕੇ ਚੱਲ ਰਹੀ ਹੈ। ਇਸ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਹੁਲ ਦੀ ਯਾਤਰਾ ਗੁਜਰਾਤ ਤੇ ਹਿਮਾਚਲ ਨਹੀਂ ਜਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਦਲ ਬਦਲੂ ਕਾਨੂੰਨ ਤੋਂ ਨਿਕਲਣ ਦਾ ਰਸਤਾ ਲੱਭ ਲਿਆ ਹੈ, ਇਸੇ ਕਾਰਨ ਇਕ ਤੋਂ ਬਾਅਦ ਦੂਜੀ ਗ਼ੈਰ ਭਾਜਪਾ ਸਰਕਾਰ ਤੋੜ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨ ਸਭਾ ਨੂੰ ਨਾ ਚੱਲਣ ਦੇ ਕੇ ਕਈ ਵੱਡਾ ਮਾਣ ਮਹਿਸੂਸ ਕਰਦੇ ਹਨ। ਮਤੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੇ 92 ਵਿਧਾਇਕ ਜਦੋਂ ਤੱਕ ਪੰਜਾਬ ਨੂੰ ਦੁਬਾਰਾ ਬਿਹਤਰੀਨ ਸੂਬਾ ਨਹੀਂ ਬਣਾ ਲੈਂਦੇ ਉਹ ਇਸੇ ਤਰ੍ਹਾਂ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਖੜ੍ਹੇ ਰਹਿਣਗੇ।
ਭਰੋਸੇ ਦੇ ਵੋਟ 'ਤੇ ਅਕਾਲੀ ਖ਼ਾਮੋਸ਼
ਸਰਕਾਰ ਵਲੋਂ ਭਰੋਸੇ ਦਾ ਵੋਟ ਲਿਆਉਣ 'ਤੇ 3 ਅਕਾਲੀ ਦਲ ਦੇ ਤੇ 1 ਬਸਪਾ ਮੈਂਬਰ ਸਦਨ 'ਚ ਖ਼ਾਮੋਸ਼ ਬੈਠੇ ਰਹੇ ਅਤੇ ਉਨ੍ਹਾਂ ਕਿਸੇ ਧਿਰ ਦਾ ਸਾਥ ਨਹੀਂ ਦਿੱਤਾ, ਜਦੋਂ ਕਿ ਭਾਜਪਾ ਮੈਂਬਰ ਸਦਨ ਤੋਂ ਗ਼ੈਰ ਹਾਜ਼ਰ ਰਹੇ।
ਰਾਣਾ ਤੇ ਪਰਗਟ ਸਿੰਘ ਗ਼ੈਰ ਹਾਜ਼ਰ
ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਵਿਧਾਇਕ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਕਾਂਗਰਸ ਮੈਂਬਰ ਪਰਗਟ ਸਿੰਘ ਅੱਜ ਸਦਨ 'ਚ ਨਹੀਂ ਸਨ। ਸੂਤਰਾਂ ਅਨੁਸਾਰ ਪਰਗਟ ਸਿੰਘ ਆਸਟ੍ਰੇਲੀਆ ਤੇ ਰਾਣਾ ਵੀ ਪੰਜਾਬ ਤੋਂ ਬਾਹਰ ਸਨ।
ਸਲਾਹਕਾਰ ਕਮੇਟੀ ਅਨੁਸਾਰ ਨਵਾਂ ਪ੍ਰੋਗਰਾਮ
ਸਦਨ 'ਚ ਕੁਝ ਮੈਂਬਰਾਂ ਤੇ ਵਿੱਤ ਮੰਤਰੀ ਵਲੋਂ ਭਰੋਸੇ ਦੇ ਮੱਤ 'ਤੇ ਬਹਿਸ ਵਿਰੋਧੀ ਮੈਂਬਰਾਂ ਦੀ ਹਾਜ਼ਰੀ ਵਿਚ ਹੀ ਕਰਵਾਉਣ ਦੀ ਮੰਗ ਕਾਰਨ ਸਪੀਕਰ ਨੇ ਅੱਜ ਦੀ ਬੈਠਕ 29 ਸਤੰਬਰ ਬਾਅਦ ਦੁਪਹਿਰ ਦੋ ਵਜੇ ਤੱਕ ਲਈ ਉਠਾ ਦਿੱਤੀ ਅਤੇ ਉਹ ਗੈਰ ਸਰਕਾਰੀ ਕੰਮਕਾਜ ਦਾ ਦਿਨ ਹੋਵੇਗਾ। ਸਦਨ ਦੀ ਕਾਰਜ ਸਲਾਹਕਾਰ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 28 ਸਤੰਬਰ ਸਦਨ 'ਚ ਛੁੱਟੀ ਵਾਲਾ ਦਿਨ ਹੋਵੇਗਾ, 30 ਸਤੰਬਰ ਨੂੰ ਵਿਧਾਨਕ ਕੰਮਕਾਜ ਤੇ 1 ਅਕਤੂਬਰ ਤੇ 2 ਅਕਤੂਬਰ ਛੁੱਟੀ ਤੋਂ ਬਾਅਦ ਸੋਮਵਾਰ 3 ਅਕਤੂਬਰ 2 ਵਜੇ ਬੈਠਕ 'ਚ ਵਿਸ਼ਵਾਸ ਪ੍ਰਸਤਾਵ 'ਤੇ ਬਹਿਸ ਤੇ ਵੋਟਿੰਗ ਹੋਵੇਗੀ।
ਮਤਾ ਪੇਸ਼ ਕਰਨ ਦਾ ਮਕਸਦ ਭਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ-ਇਯਾਲੀ
ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ 'ਚ ਸਰਕਾਰ ਵਲੋਂ ਭਰੋਸਗੀ ਮਤਾ ਪੇਸ਼ ਕਰਨ ਦਾ ਵਿਰੋਧ ਤੇ ਨਿਖੇਧੀ ਕੀਤੀ ਹੈ। ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ।
ਮੈਨੂੰ ਮੁੱਖ ਮੰਤਰੀ ਨੇ ਕਦੇ ਸੰਪਰਕ ਨਹੀਂ ਕੀਤਾ, ਮੇਰਾ ਟੈਲੀਫ਼ੋਨ ਹਮੇਸ਼ਾ ਚੱਲਦਾ ਹੈ-ਚੰਨੀ

ਚੰਡੀਗੜ੍ਹ, 27 ਸਤੰਬਰ (ਬਿਊਰੋ ਚੀਫ਼)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿਚ ਕਿਹਾ ਸੀ ਕਿ ਉਹ ਲਾਪਤਾ ਹਨ, ਨੇ ਅੱਜ ਰਾਤ 'ਅਜੀਤ' ਨੂੰ ਟੈਲੀਫ਼ੋਨ ਕਰ ਕੇ ਕਿਹਾ ਕਿ ਮੇਰਾ ਟੈਲੀਫ਼ੋਨ ਹਮੇਸ਼ਾ ਚੱਲਦਾ ਰਹਿੰਦਾ ਹੈ ਤੇ ਮੈਨੂੰ ਕਦੇ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਸਟਾਫ਼ ਦਾ ਟੈਲੀਫ਼ੋਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮੇਰੇ ਨਾਲ ਕਦੇ ਵੀ ਗੱਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਤੋਂ ਬਾਅਦ ਮਿਲਿਆ ਵੀ ਸੀ ਅਤੇ ਇਹ ਕਹਿ ਕੇ ਆਇਆ ਸੀ ਕਿ ਉਹ ਮੇਰੇ ਨਾਲ ਕਦੇ ਵੀ ਸੰਪਰਕ ਕਰ ਸਕਦੇ ਹਨ। ਸ. ਚੰਨੀ ਨੇ ਕਿਹਾ ਕਿ ਮੇਰੀ ਸਰਕਾਰ ਵਲੋਂ ਜੋ ਵੀ ਚੰਗੇ ਫ਼ੈਸਲੇ ਕੀਤੇ ਗਏ ਸਨ, ਮੌਜੂਦਾ ਸਰਕਾਰ ਵਲੋਂ ਉਹ ਵਾਪਸ ਲੈ ਲਏ ਗਏ ਹਨ। ਚੰਨੀ, ਜੋ ਮਗਰਲੇ ਕੁਝ ਸਮੇਂ ਤੋਂ ਵਿਦੇਸ਼ ਵਿਚ ਹਨ, ਸੰਬੰਧੀ ਅੱਜ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਦੋਸ਼ ਲਗਾਇਆ ਸੀ ਕਿ ਉਹ ਕੁਝ ਮਹੱਤਵਪੂਰਨ ਫ਼ੈਸਲਿਆਂ ਸੰਬੰਧੀ ਸ. ਚੰਨੀ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਦਾ ਕੁਝ ਪਤਾ ਹੀ ਨਹੀਂ ਲੱਗ ਰਿਹਾ।

ਗਹਿਲੋਤ ਖ਼ਿਲਾਫ਼ ਨਰਮ ਹੋਈ ਕਾਂਗਰਸ

3 ਸਮਰਥਕ ਵਿਧਾਇਕਾਂ ਵਿਰੁੱਧ ਕਾਰਵਾਈ ਦੀ ਸਿਫ਼ਾਰਸ਼

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 27 ਸਤੰਬਰ-ਰਾਜਸਥਾਨ ਕਾਂਗਰਸ 'ਚ ਚੱਲ ਰਹੀ ਅੰਦਰੂਨੀ ਖਾਨਾਜੰਗੀ ਦਰਮਿਆਨ ਮੰਗਲਵਾਰ ਨੂੰ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ 'ਤੇ ਮਾਮਲੇ ਨੂੰ ਸੁਲਝਾਉਣ ਦੀ ਦਿਸ਼ਾ 'ਚ ਦਿਨ ਭਰ ਸਰਗਰਮੀਆਂ ਦਾ ਦੌਰ ਜਾਰੀ ਰਿਹਾ। ਗਹਿਲੋਤ ਤੋਂ ਖਫ਼ਾ ਹੋਣ ਦੇ ਬਾਵਜੂਦ ਕਾਂਗਰਸ ਵਲੋਂ ਅੱਗੇ ਦਾ ਰਾਹ ਪੱਧਰਾ ਕਰਨ ਲਈ ਅੰਬਿਕਾ ਸੋਨੀ ਅਤੇ ਆਨੰਦ ਸ਼ਰਮਾ ਨੇ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਗਹਿਲੋਤ ਨਾਲ ਮੁਲਾਕਾਤ ਕਰਕੇ ਇਸ 'ਬਣ ਆਏ ਵਿਵਾਦ' ਨੂੰ ਸੁਲਝਾਉਣ ਲਈ ਕਿਹਾ। ਇਸ ਦੌਰਾਨ ਰਾਜਸਥਾਨ ਦੇ ਇੰਚਾਰਜ ਮਲਿਕ ਅਰਜੁਨ ਖੜਗੇ ਅਤੇ ਸੂਬਾ ਇੰਚਾਰਜ ਅਜੈ ਮਾਕਨ ਨੇ ਸੋਨੀਆ ਗਾਂਧੀ ਨੂੰ ਲਿਖਤੀ ਰਿਪੋਰਟ ਸੌਂਪ ਦਿੱਤੀ ਹੈ। ਹਲਕਿਆਂ ਮੁਤਾਬਿਕ ਰਿਪੋਰਟ 'ਚ ਰਾਜਸਥਾਨ ਦੇ ਤਿੰਨ ਵਿਧਾਇਕਾਂ 'ਤੇ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਸੋਨੀਆ ਗਾਂਧੀ ਵਲੋਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਏ. ਕੇ. ਐਂਟਨੀ ਨੂੰ ਵੀ ਦਿੱਲੀ ਤਲਬ ਕੀਤਾ ਗਿਆ। ਐਂਟਨੀ ਦੇ ਦੇਰ ਰਾਤ ਦਿੱਲੀ ਪਹੁੰਚਣ ਦੇ ਕਿਆਸ ਲਾਏ ਜਾ ਰਹੇ ਹਨ। ਹਲਕਿਆਂ ਮੁਤਾਬਿਕ ਐਂਟਨੀ ਬੁੱਧਵਾਰ ਸਵੇਰੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ, ਜਿਸ ਦੌਰਾਨ ਉਨ੍ਹਾਂ ਤਿੰਨੋਂ ਵਿਧਾਇਕਾਂ ਬਾਰੇ ਫੈਸਲਾ ਲਏ ਜਾਣ ਬਾਰੇ ਚਰਚਾ ਕੀਤੀ ਜਾਏਗੀ। ਇਸ ਦੌਰਾਨ ਇਸ ਸਾਰੇ ਮਾਮਲੇ 'ਚ ਹਾਲੇ ਤੱਕ ਚੁੱਪ ਵੱਟੀ ਬੈਠੇ ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਸਚਿਨ ਪਾਇਲਟ ਵੀ ਦਿੱਲੀ ਪਹੁੰਚ ਗਏ ਹਨ। ਪਾਇਲਟ ਹਾਲੇ ਤੱਕ ਕੋਈ ਵੀ ਜਨਤਕ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ।
ਹਾਲੇ ਵੀ ਪ੍ਰਧਾਨ ਦੀ ਦੌੜ 'ਚ ਗਹਿਲੋਤ
ਪਾਰਟੀ ਹਲਕਿਆਂ ਮੁਤਾਬਿਕ ਗਹਿਲੋਤ ਹਾਲੇ ਵੀ ਪ੍ਰਧਾਨ ਦੀ ਦੌੜ 'ਚ ਬਣੇ ਹੋਏ ਹਨ। ਮੰਗਲਵਾਰ ਨੂੰ ਗਹਿਲੋਤ ਨਾਲ ਅੰਬਿਕਾ ਸੋਨੀ ਅਤੇ ਆਨੰਦ ਸ਼ਰਮਾ ਨੇ ਮੁਲਾਕਾਤ ਕੀਤੀ। ਹਲਕਿਆਂ ਮੁਤਾਬਿਕ ਦੋਹਾਂ ਆਗੂਆਂ ਨੇ ਉਨ੍ਹਾਂ ਨੂੰ ਰਾਜਸਥਾਨ ਸੰਕਟ ਨੂੰ ਸੁਲਝਾਉਣ ਲਈ ਕਿਹਾ ਅਤੇ ਨਾਲ ਹੀ ਉਨ੍ਹਾਂ ਨੂੰ ਸੋਨੀਆ ਗਾਂਧੀ ਨਾਲ ਮੁਲਾਕਾਤ ਦਾ ਸੰਦੇਸ਼ ਵੀ ਦਿੱਤਾ ਹੈ।
ਪੰਜਾਬ ਐਪੀਸੋਡ ਦੁਹਰਾਉਣ ਦੇ ਮੂਡ 'ਚ ਨਹੀਂ ਹਾਈਕਮਾਨ
ਗਹਿਲੋਤ ਤੋਂ ਖਫ਼ਾ ਹੋਣ ਦੇ ਬਾਵਜੂਦ ਪਾਰਟੀ ਹਾਈਕਮਾਨ ਰਾਜਸਥਾਨ, ਜੋ ਕਿ ਕਾਂਗਰਸ ਸ਼ਾਸਿਤ ਦੋ ਰਾਜਾਂ 'ਚੋਂ ਇਕ ਹੈ, 'ਚ ਪੰਜਾਬ ਐਪੀਸੋਡ ਨਹੀਂ ਦੁਹਰਾਉਣਾ ਚਾਹੁੰਦੀ। ਗਹਿਲੋਤ ਦੇ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਨਾਲ ਵੀ ਚੰਗੇ ਸੰਬੰਧ ਹਨ ਜਿਸ ਕਾਰਨ ਉਹ ਗਾਂਧੀ ਪਰਿਵਾਰ ਦੀ ਪ੍ਰਧਾਨ ਵਜੋਂ ਪਹਿਲੀ ਪਸੰਦ ਸਨ। ਇਸ ਤੋਂ ਇਲਾਵਾ ਸਿਆਸਤ ਦੇ ਜਾਦੂਗਰ ਮੰਨੇ ਜਾਂਦੇ ਗਹਿਲੋਤ ਨੂੰ ਪਾਰਟੀ ਬਹੁਤ ਜ਼ਿਆਦਾ ਨਰਾਜ਼ ਕਰਨ ਦਾ ਖ਼ਤਰਾ ਵੀ ਨਹੀਂ ਝੱਲ ਸਕਦੀ। ਜਦਕਿ ਐਤਵਾਰ ਨੂੰ 90 ਵਿਧਾਇਕਾਂ ਨੂੰ ਆਪਣੇ ਸਮਰਥਨ 'ਚ ਲਿਆ ਕੇ ਗਹਿਲੋਤ ਨੇ ਸ਼ਕਤੀ ਪ੍ਰਦਰਸ਼ਨ ਕਰ ਦਿੱਤਾ ਹੈ। ਹਲਕਿਆਂ ਮੁਤਾਬਿਕ ਪਾਰਟੀ ਗਹਿਲੋਤ 'ਤੇ ਕੋਈ ਸਖ਼ਤ ਕਾਰਵਾਈ ਨਹੀਂ ਕਰੇਗੀ। ਸਗੋਂ ਤਿੰਨ ਵਿਧਾਇਕਾਂ ਨੂੰ ਵੀ ਪਹਿਲਾਂ ਨੋਟਿਸ ਜਾਰੀ ਕੀਤਾ ਜਾਏਗਾ, ਜਿਸ 'ਚ ਉਨ੍ਹਾਂ ਨੂੰ ਸਪੱਸ਼ਟੀਕਰਨ ਦਾ ਮੌਕਾ ਦਿੱਤਾ ਜਾਏਗਾ।
ਨਾਮਜ਼ਦਗੀ ਲਈ ਸਿਰਫ ਤਿੰਨ ਦਿਨ ਹੋਰ
ਕਾਂਗਰਸ ਹਾਈਕਮਾਨ ਇਸ ਸੰਕਟ ਨੂੰ ਛੇਤੀ ਤੋਂ ਛੇਟੀ ਨਿਬੇੜਨਾ ਇਸ ਲਈ ਵੀ ਚਾਹੁੰਦੀ ਹੈ ਕਿਉਂਕਿ ਪਾਰਟੀ ਪ੍ਰਧਾਨ ਦੀ ਚੋਣ ਲਈ ਸਿਰਫ਼ ਤਿੰਨ ਦਿਨ ਹੋਰ ਹਨ। ਹਾਲੇ ਤੱਕ ਕਿਸੇ ਨੇ ਵੀ ਨਾਮਜ਼ਦਗੀ ਨਹੀਂ ਭਰੀ ਹੈ। ਚੋਣ ਪ੍ਰਬੰਧ ਵੇਖ ਰਹੇ ਮਧੂਸੂਧਨ ਮਿਸਤਰੀ ਮੁਤਾਬਿਕ ਹਾਲੇ ਤੱਕ ਸ਼ਸ਼ੀ ਥਰੂਰ ਵਲੋਂ ਨਾਮਜ਼ਦਗੀ ਕਾਗਜ਼ਾਂ ਦੇ 7 ਸੈੱਟ ਅਤੇ ਪਵਨ ਬਾਂਸਲ ਵਲੋਂ ਕਾਗਜ਼ਾਂ ਦੇ 2 ਸੈੱਟ ਲਏ ਗਏ ਹਨ। ਪਵਨ ਬਾਂਸਲ ਨੇ ਵੀ ਇਹ ਕਹਿ ਕੇ ਸਿਆਸੀ ਤਾਪਮਾਨ ਹੋਰ ਵਧਾ ਦਿੱਤਾ ਹੈ ਕਿ ਉਹ ਪ੍ਰਧਾਨ ਦੀ ਦੌੜ 'ਚ ਸ਼ਾਮਿਲ ਨਹੀਂ ਹੈ।
20 ਤੋਂ ਵੱਧ ਵਿਧਾਇਕਾਂ ਨੇ ਕੀਤੀ ਗਹਿਲੋਤ ਨਾਲ ਮੁਲਾਕਾਤ
ਰਾਜਸਥਾਨ ਦੇ ਲਗਾਤਾਰ ਬਦਲ ਰਹੇ ਸਿਆਸੀ ਤਾਪਮਾਨ ਦਰਮਿਆਨ ਮੰਗਲਵਾਰ ਨੂੰ ਤਕਰੀਬਨ 20 ਵਿਧਾਇਕਾਂ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਰਾਜਸਥਾਨ ਦੇ ਸਿਆਸੀ ਸੰਕਟ ਨਾਲ ਹੀ ਜੋੜ ਕੇ ਵੇਖਿਆ ਜਾ ਰਿਹਾ ਹੈ। ਇਸ ਦੌਰਾਨ ਕੁਝ ਵਿਧਾਇਕਾਂ ਦੇ ਸੁਰ ਵੀ ਬਦਲੇ ਹਨ ਅਤੇ ਉਨ੍ਹਾਂ ਪਾਇਲਟ ਦੇ ਹੱਕ 'ਚ ਜਾਂਦਿਆ ਕਿਹਾ ਹੈ ਕਿ ਪਾਰਟੀ ਹਾਈਕਮਾਨ ਵਲੋਂ ਲਏ ਫ਼ੈਸਲੇ ਦਾ ਉਹ ਸਨਮਾਨ ਕਰਨਗੇ। ਰਾਜਸਥਾਨ ਦੇ ਨਿਗਰਾਨ ਖੜਗੇ ਵਲੋਂ ਦਿੱਤੀ ਰਿਪੋਰਟ 'ਚ ਮੰਤਰੀ ਸ਼ਾਂਤੀ ਧਾਰੀਵਾਲ ਜਿਸ ਦੀ ਰਿਹਾਇਸ਼ 'ਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਸੀ, ਪ੍ਰਤਾਪ ਸਿੰਘ ਖਾਚਰਿਯਾਵਾਸ ਅਤੇ ਮੁੱਖ ਸਚੇਤਕ ਮਹੇਸ਼ ਜੋਸ਼ੀ ਦੇ ਖਿਲਾਫ਼ ਕਾਰਵਾਈ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਜੋਸ਼ੀ ਨੇ ਹਾਈਕਮਾਨ ਪ੍ਰਤੀ ਵਫ਼ਾਦਾਰੀ ਪ੍ਰਗਟਾਉਂਦਿਆ ਕਿਹਾ ਕਿ ਉਨ੍ਹਾਂ ਨੂੰ ਬੈਠਕ ਦਾ ਏਜੰਡਾ ਵੀ ਪਤਾ ਨਹੀਂ ਸੀ। ਜੋਸ਼ੀ ਨੇ ਅਸਿੱਧੇ ਢੰਗ ਨਾਲ ਮਾਕਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮਾਕਨ ਨੂੰ ਕੁਝ ਭਰਮ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਵਫ਼ਾਦਾਰੀ ਸਾਬਤ ਕਰ ਚੁੱਕੇ ਹਨ ਅਤੇ ਲੋੜ ਪੈਣ 'ਤੇ ਫਿਰ ਕਰਨਗੇ।
ਕਾਰਨ ਦੱਸੋ ਨੋਟਿਸ
ਕਾਂਗਰਸ ਨੇ ਮੰਗਲਵਾਰ ਦੀ ਰਾਤ ਰਾਜਸਥਾਨ ਦੇ ਦੋ ਮੰਤਰੀਆਂ ਸ਼ਾਂਤੀ ਧਾਰੀਵਾਲ ਅਤੇ ਮਹੇਸ਼ ਜੋਸ਼ੀ ਅਤੇ ਵਿਧਾਇਕ ਧਰਮੇਂਦਰ ਰਾਠੌਰ ਨੂੰ ਉਨ੍ਹਾਂ ਵਲੋਂ ਕੀਤੀ ਗੰਭੀਰ ਅਨੁਸ਼ਾਸਨਹੀਣਤਾ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 10 ਦਿਨ ਦੇ ਅੰਦਰ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ।

ਸਿੱਖ ਕੌਮ ਨੂੰ ਦੋਫਾੜ ਕਰਨ ਦੀ ਕੋਸ਼ਿਸ਼ 'ਚ ਕਾਂਗਰਸ, 'ਆਪ' ਤੇ ਭਾਜਪਾ-ਸੁਖਬੀਰ

ਵੱਖਰੀ ਹਰਿਆਣਾ ਕਮੇਟੀ ਬਾਰੇ ਅਦਾਲਤੀ ਫ਼ੈਸਲੇ ਵਿਰੁੱਧ ਰਾਜਨੀਤਕ ਤੇ ਕਾਨੂੰਨੀ ਲੜਾਈ ਲੜਾਂਗੇ

ਸਤਨਾਮ ਸਿੰਘ ਮਾਣਕ ਜਸਪਾਲ ਸਿੰਘ
ਜਲੰਧਰ, 27 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖ ਕੌਮ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਦੱਸਦੇ ਹੋਏ ਕਿਹਾ ਕਿ ਇਸ ਸਮੇਂ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਸਮੇਤ ਹੋਰ ਪਾਰਟੀਆਂ ਪੰਥ ਨੂੰ ਦੋਫਾੜ ਕਰਨ ਦੀ ਕੋਸ਼ਿਸ਼ 'ਚ ਲੱਗੀਆਂ ਹੋਈਆਂ ਹਨ। ਅੱਜ ਇੱਥੇ 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਵਲੋਂ ਹਾਲ ਹੀ 'ਚ ਦਿੱਤੇ ਫ਼ੈਸਲੇ ਨੂੰ ਧਾਰਮਿਕ ਅਤੇ ਕਾਨੂੰਨੀ ਤੌਰ 'ਤੇ ਗਲਤ ਦੱਸਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ ਤੇ ਇਹ ਇਕ ਅੰਤਰਰਾਜੀ ਸੰਸਥਾ ਹੋਣ ਕਾਰਨ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਜਾਂ ਸੋਧ ਕੇਂਦਰ ਸਰਕਾਰ ਵਲੋਂ ਹੀ ਕੀਤੀ ਜਾ ਸਕਦੀ ਹੈ। ਇਸ ਫ਼ੈਸਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ ਤੇ ਇਸ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਨੀਤਕ ਅਤੇ ਕਾਨੂੰਨੀ ਤੌਰ 'ਤੇ ਹਰ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਪੰਥ ਵਿਰੋਧੀ ਤਾਕਤਾਂ ਪਿਛਲੇ ਲੰਬੇ ਸਮੇਂ ਤੋਂ ਕੌਮ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੀਆਂ ਹੋਈਆਂ ਹਨ। ਸਭ ਤੋਂ ਪਹਿਲਾਂ ਸਾਲ 2014 'ਚ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗਾਂਧੀ ਪਰਿਵਾਰ ਦੇ ਇਸ਼ਾਰੇ 'ਤੇ ਇਹ ਐਕਟ ਪਾਸ ਕਰਵਾਇਆ ਤੇ ਬਾਅਦ 'ਚ ਪੰਜਾਬ 'ਚ ਬਣੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਇਸ ਐਕਟ ਦਾ ਸਮਰਥਨ ਕਰਦਿਆਂ ਪੰਜਾਬ ਤੇ ਖਾਸ ਕਰਕੇ ਪੰਥ ਦੇ ਹਿੱਤਾਂ ਨਾਲ ਖਿਲਵਾੜ ਕੀਤਾ, ਜਦਕਿ ਰਾਜ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਮਾਮਲੇ 'ਚ ਪੰਥ ਵਿਰੋਧੀ ਭੂਮਿਕਾ ਨਿਭਾਉਂਦੇ ਹੋਏ ਸ਼੍ਰੋਮਣੀ ਕਮੇਟੀ ਖ਼ਿਲਾਫ ਪੰਥ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵੱਖਰੀ ਹਰਿਆਣਾ ਕਮੇਟੀ ਬਣਾਉਣਾ ਕੋਈ ਸ਼੍ਰੋਮਣੀ ਅਕਾਲੀ ਦਲ ਦਾ ਜਾਂ ਇਕ ਪਾਰਟੀ ਤੇ ਧਿਰ ਦਾ ਹੀ ਮਸਲਾ ਨਹੀਂ ਹੈ, ਬਲਕਿ ਇਹ ਸਮੁੱਚੀ ਕੌਮ ਤੇ ਪੰਥ ਦਾ ਮੁੱਦਾ ਹੈ ਤੇ ਇਸ ਖ਼ਿਲਾਫ਼ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਾਈ ਲੜਨ ਦੀ ਲੋੜ ਹੈ। ਇਸ ਮੌਕੇ ਵੱਖਰੀ ਹਰਿਆਣਾ ਕਮੇਟੀ ਦੇ ਮਸਲੇ 'ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਦਖ਼ਲ ਅੰਦਾਜ਼ੀ ਦੀ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਹਰਿਆਣਾ ਸਰਕਾਰ ਵਲੋਂ ਪਾਸ ਕੀਤਾ ਗਿਆ ਐਕਟ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਤੇ ਧਾਰਮਿਕ ਮੁੱਦਿਆਂ ਨੂੰ ਇਸ ਤਰ੍ਹਾਂ ਉਭਾਰਨਾ ਕਿਸੇ ਵੀ ਤਰ੍ਹਾਂ ਦੇਸ਼ ਤੇ ਕੌਮ ਦੇ ਹਿੱਤ ਵਿਚ ਨਹੀਂ ਹੈ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਫੈਸਲੇ ਖ਼ਿਲਾਫ਼ ਅਗਲੀ ਰਣਨੀਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੀਆਂ ਪੰਥਕ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ ਤੇ ਜੋ ਵੀ ਫੈਸਲਾ ਕੀਤਾ ਜਾਵੇਗਾ, ਸ਼੍ਰੋਮਣੀ ਅਕਾਲੀ ਦਲ ਉਸ ਵਿਚ ਮੋਹਰੀ ਰੋਲ ਅਦਾ ਕਰੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਤੌਰ 'ਤੇ ਕਮਜ਼ੋਰ ਪੈਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਤੇ ਇਸ ਨੂੰ ਕੋਈ ਖ਼ਤਮ ਨਹੀਂ ਕਰ ਸਕਦਾ। ਇਸ ਮੌਕੇ ਉਨ੍ਹਾਂ ਦੇਸ਼ ਭਰ ਅੰਦਰ ਘੱਟ ਗਿਣਤੀਆਂ 'ਚ ਪਾਈ ਜਾ ਰਹੀ ਅਸੁਰੱਖਿਆ ਦੀ ਭਾਵਨਾ ਅਤੇ ਕੀਤੀ ਜਾ ਰਹੀ ਨਫ਼ਰਤ ਦੀ ਰਾਜਨੀਤੀ 'ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ।

ਆਸ਼ਾ ਪਾਰੇਖ ਨੂੰ 'ਦਾਦਾ ਸਾਹਿਬ ਫਾਲਕੇ ਪੁਰਸਕਾਰ'

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਦਿੱਗਜ਼ ਬਾਲੀਵੁੱਡ ਅਦਾਕਾਰਾ ਆਸ਼ਾ ਪਾਰੇਖ ਨੂੰ 2020 ਦੇ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਦਾਦਾ ਸਾਹਿਬ ਫਾਲਕੇ ਪੁਰਸਕਾਰ ਭਾਰਤੀ ਸਿਨੇਮਾ ਜਗਤ ਵਿਚ ਸਰਬੋਤਮ ਸਨਮਾਨ ਹੈ। ਜਾਣਕਾਰੀ ਅਨੁਸਾਰ 79 ਸਾਲਾ ਆਸ਼ਾ ਪਾਰੇਖ ਨੂੰ ਇਹ ਪੁਰਸਕਾਰ ਸ਼ੁੱਕਰਵਾਰ ਨੂੰ 68ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ ਸਮਾਗਮ ਦੌਰਾਨ ਦਿੱਤਾ ਜਾਵੇਗਾ। ਅਨੁਰਾਗ ਠਾਕੁਰ ਨੇ ਦੱਸਿਆ ਕਿ ਪੰਜ ਮੈਂਬਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਕਮੇਟੀ, ਜਿਸ ਵਿਚ ਆਸ਼ਾ ਭੌਸਲੇ, ਹੇਮਾ ਮਾਲਿਨੀ, ਪੂਨਮ ਢਿੱਲੋਂ, ਉਦਿਤ ਨਾਰਾਇਣ ਅਤੇ ਟੀ.ਐਸ. ਨਾਗਾਭਰਾਨਾ ਸ਼ਾਮਿਲ ਹਨ, ਨੇ ਪਾਰੇਖ ਨੂੰ ਇਹ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ। 'ਦਿਲ ਦੇ ਕੇ ਦੇਖੋ', 'ਕਟੀ ਪਤੰਗ', 'ਤੀਸਰੀ ਮੰਜ਼ਿਲ' ਅਤੇ 'ਕਾਰਵਾਂ' ਵਰਗੀਆਂ ਫ਼ਿਲਮਾਂ ਲਈ ਮਸ਼ਹੂਰ ਆਸ਼ਾ ਪਾਰੇਖ ਨੂੰ ਹਿੰਦੀ ਸਿਨੇਮਾ ਵਿਚ ਸਭ ਤੋਂ ਪ੍ਰਭਾਵਸ਼ਾਲੀ ਅਭਿਨੇਤਰੀਆਂ ਵਿਚ ਸ਼ੁਮਾਰ ਕੀਤਾ ਜਾਂਦਾ ਹੈ। ਉਨ੍ਹਾਂ ਨੇ 95 ਤੋਂ ਵੱਧ ਫ਼ਿਲਮਾਂ ਵਿਚ ਕੰਮ ਕੀਤਾ। ਆਸ਼ਾ ਪਾਰੇਖ ਨੇ 1990 ਦੇ ਦਹਾਕੇ ਦੇ ਅੰਤ ਵਿਚ ਇਕ ਨਿਰਦੇਸ਼ਕ ਅਤੇ ਨਿਰਮਾਤਾ ਦੇ ਤੌਰ 'ਤੇ ਟੀ.ਵੀ. ਨਾਟਕ 'ਕੋਰਾ ਕਾਗਜ਼' ਦਾ ਨਿਰਦੇਸ਼ਨ ਕੀਤਾ ਸੀ, ਜੋ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਪਾਰੇਖ ਨੇ 10 ਸਾਲ ਦੀ ਉਮਰ ਵਿਚ ਆਪਣਾ ਫ਼ਿਲਮੀ ਸਫ਼ਰ ਸ਼ੁਰੂ ਕੀਤਾ। ਉਨ੍ਹਾਂ ਨੇ 1952 ਵਿਚ 'ਆਸਮਾਨ' ਫ਼ਿਲਮ ਤੋਂ ਬਾਲ ਕਲਾਕਾਰ ਵਜੋਂ ਕੰਮ ਕੀਤਾ ਅਤੇ ਦੋ ਸਾਲ ਬਾਅਦ ਬਿਮਲ ਰਾਏ ਦੀ ਫ਼ਿਲਮ 'ਬਾਪ ਬੇਟੀ' ਵਿਚ ਮੁੱਖ ਭੂਮਿਕਾ ਨਿਭਾਈ। ਵਰਣਨਯੋਗ ਹੈ ਕਿ 2019 ਲਈ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

ਗ੍ਰੀਨ ਟ੍ਰਿਬਿਊਨਲ ਵਲੋਂ ਹਰਿਆਣਾ ਸਰਕਾਰ ਨੂੰ 100 ਕਰੋੜ ਜੁਰਮਾਨਾ

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਕੌਮੀ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਸਰਕਾਰ 'ਤੇ 100 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਐਨ.ਜੀ.ਟੀ. ਨੇ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੂੰ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਲਈ ਮੁਆਵਜ਼ੇ ਦੇ ਤੌਰ 'ਤੇ 100 ਕਰੋੜ ਰੁਪਏ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ (ਐਚ. ਐਸ. ਪੀ. ਸੀ. ਬੀ.) ਦੇ ਪ੍ਰਧਾਨ ਦੀ ਅਗਵਾਈ 'ਚ 9 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਹੈ। ਰਿਆਇਤ ਸਮਝੌਤੇ ਦੇ ਅਨੁਸਾਰ ਕਮੇਟੀ ਠੇਕੇਦਾਰ ਦੇ ਕੰਮ ਦਾ ਮੁਲਾਂਕਣ ਕਰ ਸਕਦੀ ਹੈ। ਇਸ 'ਚ ਜੇਕਰ ਇਹ ਪਾਇਆ ਜਾਂਦਾ ਹੈ ਕਿ ਠੇਕੇਦਾਰ ਆਪਣੇ ਕੰਮ ਨੂੰ ਕਰਨ 'ਚ ਅਸਫ਼ਲ ਰਿਹਾ ਹੈ ਤਾਂ ਕਮੇਟੀ ਉਸ ਨੂੰ ਬਦਲਣ ਲਈ ਕੋਈ ਹੋਰ ਵਿਵਸਥਾ ਕਰ ਸਕਦੀ ਹੈ। ਟ੍ਰਿਬਿਊਨਲ ਨੇ ਪਾਇਆ ਕਿ ਵਾਤਾਵਰਨ, ਸਿਹਤ ਤੇ ਆਸ-ਪਾਸ ਦੇ ਜੰਗਲਾਤ ਇਲਾਕਿਆਂ ਦੇ ਕੋਲ ਠੋਸ ਤੇ ਤਰਲ ਕਚਰੇ ਨੂੰ ਲੈ ਕੇ ਬਿਹਤਰ ਪ੍ਰਬੰਧ ਕਰਨ 'ਚ ਨਗਰਪਾਲਿਕਾ ਨਾਕਾਮ ਹੈ।

ਪੱਟੀ ਵਿਖੇ 2 ਨੌਜਵਾਨਾਂ ਦਾ ਕਤਲ

ਪੱਟੀ, 27 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ 'ਚ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦਰਸ਼ਨ ਸਿੰਘ ਉਰਫ ਸੋਨਾ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਜੋਧ ਸਿੰਘ ਵਾਲਾ ਅਤੇ ਸ਼ਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਜੰਡ, ਜੋ ਆਪਣੀ ਰਿਸ਼ਤੇਦਾਰੀ ਵਿਚ ਪਿੰਡ ਗਦਾਈਕੇ ਆਏ ਸਨ, ਤਾਂ ਰਾਤ ਹੋਏ ਝਗੜੇ ਦੌਰਾਨ ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀ ਉਮਰ ਕਰੀਬ 26-27 ਸਾਲ ਹੈ। ਪਹੁੰਚੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਤੇ ਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੇ ਪੱਟੀ ਹਲਕੇ ਦੇ ਪਿੰਡ ਗਦਾਈਕੇ ਵਿਖੇ ਵਾਹੀਯੋਗ ਜ਼ਮੀਨ ਲਈ ਹੋਈ ਹੈ ਤੇ ਬੀਤੀ ਰਾਤ ਉਕਤ ਦੋਵਾਂ ਭਰਾਵਾਂ ਨੇ ਆਪਣੇ 5-6 ਸਾਥੀਆਂ ਸਮੇਤ ਇਸ ਪਿੰਡ 'ਚ ਗੁਰਦਰਸ਼ਨ ਸਿੰਘ ਸੋਨਾ ਤੇ ਸ਼ਿੰਦਰ ਸਿੰਘ ਜੰਡ ਨੂੰ ਵੀ ਇਥੇ ਬੁਲਾ ਲਿਆ ਉਪਰੰਤ ਰਾਤ ਨੂੰ ਖਾਣਾ ਖਾਣ ਸਮੇਂ ਹੋਏ ਝਗੜੇ ਦੌਰਾਨ ਹਾਜ਼ਰ ਵਿਅਕਤੀਆਂ ਨੇ ਉਕਤ ਦੋਵਾਂ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਤੇ ਫ਼ਰਾਰ ਹੋ ਗਏ। ਮ੍ਰਿਤਕ ਨੌਜਵਾਨਾਂ ਦੇ ਪਿਤਾ ਰਾਜਵਿੰਦਰ ਸਿੰਘ ਵਾਸੀ ਜੋਧ ਸਿੰਘ ਵਾਲਾ ਤੇ ਕਾਬਲ ਸਿੰਘ ਜੰਡ ਦੇ ਬਿਆਨਾਂ 'ਤੇ ਪੁਲਿਸ ਥਾਣਾ ਸਦਰ ਪੱਟੀ 'ਚ ਧਾਰਾ 302 ਤਹਿਤ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਤੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।

7 ਸੂਬਿਆਂ 'ਚ ਪੀ.ਐਫ.ਆਈ. ਦੇ ਟਿਕਾਣਿਆਂ 'ਤੇ ਛਾਪੇ

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਦੇਸ਼ ਦੇ 7 ਸੂਬਿਆਂ ਵਿਚ ਮੰਗਲਵਾਰ ਨੂੰ ਪਾਪੂਲਰ ਫਰੰਟ ਆਫ ਇੰਡੀਆ (ਪੀ. ਐਫ. ਆਈ.) ਦੇ ਅਲੱਗ-ਅਲੱਗ ਟਿਕਾਣਿਆਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਉਸ ਦੇ 170 ਤੋਂ ਵੱਧ ਕਾਰਕੁੰਨਾਂ ਨੂੰ ਹਿਰਾਸਤ ਵਿਚ ਲਿਆ ਗਿਆ। ਕੱਟੜ ਇਸਲਾਮ ਦਾ ਪ੍ਰਸਾਰ ਕਰਨ ਦੇ ...

ਪੂਰੀ ਖ਼ਬਰ »

ਸ਼ਿੰਜ਼ੋ ਆਬੇ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ

ਮੋਦੀ ਸਮੇਤ ਵਿਸ਼ਵ ਭਰ ਦੇ 700 ਤੋਂ ਵੱਧ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਟੋਕੀਓ, 27 ਸਤੰਬਰ (ਪੀ.ਟੀ.ਆਈ.)-ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਲਈ ਰੱਖੇ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵਿਸ਼ਵ ਦੇ 700 ਤੋਂ ਜ਼ਿਆਦਾ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਿੰਜ਼ੋ ...

ਪੂਰੀ ਖ਼ਬਰ »

ਰਾਵਣ-ਮੇਘਨਾਦ-ਕੁੰਭਕਰਨ ਦੇ ਪੁਤਲੇ ਹੋਏ ਮਹਿੰਗੇ

ਪਠਾਨਕੋਟ, 27 ਸਤੰਬਰ (ਏਜੰਸੀ)- ਮਹਿੰਗਾਈ ਇੰਨੀ ਵਧ ਗਈ ਹੈ ਕਿ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਜੋ ਪਹਿਲਾਂ 15 ਹਜ਼ਾਰ ਰੁਪਏ 'ਚ ਮਿਲ ਜਾਂਦੇ ਸੀ ਉਹ ਹੁਣ 25-30 ਹਜ਼ਾਰ ਰੁਪਏ ਤੱਕ ਵਿਕ ਰਹੇ ਹਨ, ਇਸ ਕਰਕੇ ਇਨ੍ਹਾਂ ਪੁਤਲਿਆਂ ਦੇ ਖਰੀਦਦਾਰ ਪ੍ਰੇਸ਼ਾਨ ਹਨ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਚਲਾਇਆ ਵੱਖਰਾ ਇਜਲਾਸ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 27 ਸਤੰਬਰ-ਸਪੀਕਰ ਵਲੋਂ ਕਾਂਗਰਸ ਵਿਧਾਇਕਾਂ ਦਾ ਨਾਂਅ ਲੈ ਕੇ ਵਿਧਾਨ ਸਭਾ 'ਚੋਂ ਬਾਹਰ ਕੱਢੇ ਜਾਣ ਮਗਰੋਂ ਕਾਂਗਰਸ ਵਿਧਾਇਕਾਂ ਨੇ ਵਿਰੋਧ ਜਤਾਉਂਦੇ ਹੋਏ ਵੱਖਰੀ ਵਿਧਾਨ ਸਭਾ ਚਲਾਈ। ਇਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਸਾਕਾ ਪੰਜਾ ਸਾਹਿਬ ਸਮਾਗਮਾਂ ਲਈ 240 ਸਿੱਖਾਂ ਦਾ ਜਥਾ 30 ਅਕਤੂਬਰ ਨੂੰ ਪਾਕਿ ਜਾਵੇਗਾ

ਨਵੀਂ ਦਿੱਲੀ, 27 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ 'ਚ ਹਾਜ਼ਰੀ ਭਰਨ ਲਈ 240 ਸਿੱਖਾਂ ਦਾ ਜਥਾ 30 ਅਕਤੂਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ। ਇਸ ਜਥੇ 'ਚ ਰਾਜਧਾਨੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਸ਼ੁਰੂ

ਨਵੀਂ ਦਿੱਲੀ, 27 ਸਤੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੰਵਿਧਾਨਿਕ ਬੈਂਚ ਸਾਹਮਣੇ ਲਿਆਂਦੇ ਮਾਮਲਿਆਂ ਦੀ ਸੁਣਵਾਈ ਦੇ ਲਾਈਵ ਪ੍ਰਸਾਰਨ ਦੀ ਵਿਵਸਥਾ ਸ਼ੁਰੂ ਕਰ ਦਿੱਤੀ। ਇਸ ਇਤਿਹਾਸਿਕ ਪਹਿਲਕਦਮੀ ਦੇ ਪਹਿਲੇ ਦਿਨ ਸੁਪਰੀਮ ਕੋਰਟ 'ਚ ਤਿੰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX