ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫ਼ਤਹਿਗੜ੍ਹ ਸਾਹਿਬ

ਪ੍ਰਾਚੀਨ ਸੱਭਿਅਤਾ ਦੀਆਂ ਪੁਰਾਤਨ ਵਸਤਾਂ ਨੌਜਵਾਨ ਪੀੜ੍ਹੀ ਲਈ ਅਨਮੋਲ ਖ਼ਜ਼ਾਨਾ-ਡੀ. ਸੀ. ਸ਼ੇਰਗਿੱਲ

ਸੰਘੋਲ, 27 ਸਤੰਬਰ (ਗੁਰਨਾਮ ਸਿੰਘ ਚੀਨਾ, ਪਰਮਵੀਰ ਸਿੰਘ)-ਸੰਘੋਲ ਵਿਖੇ ਪ੍ਰਾਚੀਨ ਸੱਭਿਅਤਾ ਨਾਲ ਜੁੜੀਆਂ ਪੁਰਾਤਨ ਵਸਤਾਂ ਨੌਜਵਾਨ ਪੀੜ੍ਹੀ ਲਈ ਇਕ ਅਨਮੋਲ ਖ਼ਜ਼ਾਨੇ ਵਾਂਗ ਹੈ ਤੇ ਇਨ੍ਹਾਂ ਵਸਤਾਂ ਤੋਂ ਪੁਰਾਤਨ ਸਮੇਂ ਦੇ ਮਨੁੱਖ ਦੀਆਂ ਰਹੁ-ਰੀਤਾਂ ਬਾਰੇ ਪਤਾ ਚੱਲਦਾ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਵਿਸ਼ਵ ਟੂਰਿਜ਼ਮ ਦਿਵਸ ਮੌਕੇ ਸਿੰਧੂ ਘਾਟੀ ਦੀ ਸੱਭਿਅਤਾ ਦੇ ਮੁੱਖ ਕੇਂਦਰ ਸੰਘੋਲ ਵਿਖੇ ਸਾਈਟ ਨੰ: 5 ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੁਰਾਤਨ ਕਾਲ ਨਾਲ ਜੁੜੀਆਂ ਇਹ ਵਸਤਾਂ ਉਸ ਸਮੇਂ ਦੇ ਮਨੁੱਖ ਦੇ ਰਹਿਣ-ਸਹਿਣ ਦੇ ਤੌਰ ਤਰੀਕਿਆਂ ਤੇ ਔਰਤਾਂ ਦੇ ਗਹਿਣਿਆਂ ਬਾਰੇ ਵੀ ਚਾਨਣਾਂ ਪਾਉਂਦੀਆਂ ਹਨ ਤੇ ਇਹ ਗੱਲ ਸਾਬਤ ਕਰਦੀ ਹੈ ਕਿ ਮਨੁੱਖ ਨੇ ਧਰਤੀ 'ਤੇ ਆਉਣ ਉਪਰੰਤ ਬਦਲਦੇ ਸਮੇਂ ਨਾਲ ਕਈ ਤਰ੍ਹਾਂ ਦੇ ਬਦਲਾਅ ਅਪਣਾਏ ਜਿਸ ਤਹਿਤ ਅੱਜ ਮਨੁੱਖ ਚੰਦ 'ਤੇ ਪਹੁੰਚ ਗਿਆ ਹੈ | ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਂ ਕੱਢ ਕੇ ਇਸ ਮਹਾਨ ਸੱਭਿਅਤਾ ਦੀਆਂ ਨਿਸ਼ਾਨੀਆਂ ਵੇਖਣ ਜ਼ਰੂਰ ਆਓ ਤਾਂ ਜੋ ਉਨ੍ਹਾਂ ਨੂੰ ਮਨੁੱਖੀ ਕਾਲ ਬਾਰੇ ਸਟੀਕ ਜਾਣਕਾਰੀ ਹਾਸਲ ਹੋ ਸਕੇ | ਉਨ੍ਹਾਂ ਅਧਿਆਪਕਾਂ ਨੂੰ ਵੀ ਕਿਹਾ ਕਿ ਆਪਣੇ ਸੱਭਿਆਚਾਰ ਤੇ ਵਿਰਸੇ ਨਾਲ ਜੋੜਨ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਵਿਦਿਆਰਥੀਆਂ ਦੀ ਜਾਣਕਾਰੀ ਲਈ ਬਣਾਏ ਮਿੱਟੀ ਦੇ ਬਰਤਨਾਂ ਤੇ ਹੋਰ ਸਮਗਰੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਇਕ ਨਾ ਭੁੱਲਣ ਯੋਗ ਦਿਵਸ ਬਣੇਗਾ ਤੇ ਵਿਦਿਆਰਥੀ ਇਸ ਤੋਂ ਬਹੁਤ ਕੁਝ ਸਿੱਖਣਗੇ | ਉਨ੍ਹਾਂ ਸੰਘੋਲ 'ਚ ਮਿਲੀਆਂ ਪ੍ਰਾਚੀਨ ਵਸਤਾਂ ਦਾ ਜਾਇਜ਼ਾ ਵੀ ਲਿਆ ਤੇ ਲਗਾਏ ਵੱਖ-ਵੱਖ ਪ੍ਰਦਰਸ਼ਨੀ ਸਟਾਲਾਂ ਦਾ ਦੌਰਾ ਵੀ ਕੀਤਾ | ਇਸ ਮੌਕੇ ਵਿਵੇਕ ਤੇ ਅਸ਼ੀਸ ਨੇ ਕਵਿਤਾ ਦੇ ਰੂਪ 'ਚ ਬਾਂਸਰੀ ਵਾਦਨ ਨਾਲ ਕਹਾਣੀ ਪੇਸ਼ ਕੀਤੀ | ਸੁਨੀਲ ਭੱਟ ਨੇ ਕੱਠ ਪੁਤਲੀ ਸ਼ੋਅ ਪੇਸ਼ ਕੀਤਾ | ਤੇਜਾ ਸਿੰਘ ਐਂਡ ਪਾਰਟੀ ਨੇ ਪੁਰਾਣੇ ਸਾਜ਼ ਤੂੰਬੀ ਤੇ ਅਲਗੋਜ਼ੇ ਨਾਲ ਪੂਰਨ ਭਗਤ ਦਾ ਕਿੱਸਾ ਸੁਣਾਇਆ | ਇਸ ਮੌਕੇ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਸੰਘੋਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪਿ੍ਤਾ ਜੌਹਲ, ਐਸ. ਡੀ. ਐਮ. ਖਮਾਣੋਂ ਪਰਨੀਤ ਕਾਲੇਕਾ, ਡੀ. ਡੀ. ਐਫ. ਆਰਜੂ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ, ਸਰਪੰਚ ਰਾਕੇਸ਼ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ, ਵੱਡੀ ਗਿਣਤੀ 'ਚ ਸਕੂਲੀ ਵਿਦਿਆਰਥੀ ਤੇ ਪਤਵੰਤੇ ਮੌਜੂਦ ਸਨ |

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਮਨਪ੍ਰੀਤ ਸਿੰਘ)-ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀਆਂ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਲਾ ਤੇ ਜਨਰਲ ਸਕੱਤਰ ਕੁਲਦੀਪ ਕੌਰ ਦੀ ਅਗਵਾਈ 'ਚ ਮੰਗਾਂ ਸੰਬੰਧੀ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਸ਼ੈਲਰ ਮਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਮਨਪ੍ਰੀਤ ਸਿੰਘ)-ਸ਼ੈਲਰ ਐਸੋਸੀਏਸ਼ਨ ਸਰਹਿੰਦ ਦੀ ਇਕ ਮੀਟਿੰਗ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨਾਲ ਹੋਈ, ਜਿਸ 'ਚ ਪ੍ਰਧਾਨ ਨਵਦੀਪ ਭਾਰਦਵਾਜ (ਨਿੱਪੀ) ਦੀ ਅਗਵਾਈ 'ਚ ਸ਼ੈਲਰ ਮਾਲਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਐਸ. ਵਾਈ. ਐਲ. 'ਚ ਪਏ ਕਈ ਥਾਵਾਂ 'ਤੇ ਪਾੜ

ਬਸੀ ਪਠਾਣਾਂ, 27 ਸਤੰਬਰ (ਰਵਿੰਦਰ ਮੌਦਗਿਲ)-ਹਲਕੇ 'ਚੋਂ ਲੰਘਦੀ ਸਤਲੁਜ ਯਮੁਨਾ ਲਿੰਕ ਨਹਿਰ 'ਚ ਕਈ ਥਾਵਾਂ 'ਤੇ ਪਾੜ ਪੈਣ ਨਾਲ ਖਰੜ ਵੱਲ ਤੋਂ ਆ ਰਹੇ ਤੇਜ ਰਫ਼ਤਾਰ 'ਚ ਪਾਣੀ ਨੇ ਬਸੀ ਪਠਾਣਾਂ ਹਲਕੇ ਦੀ ਸੈਂਕੜੇ ਏਕੜ ਫ਼ਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਕਿਸਾਨਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਗੋਬਿੰਦਗੜ੍ਹ, 27 ਸਤੰਬਰ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇੱਥੋਂ ਦੇ ਕੱਚਾ ਸ਼ਾਂਤੀ ਨਗਰ ਨੇੜੇ ਇਕ ਵਿਅਕਤੀ ਨੂੰ ਕਾਬੂ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਮੋਮਬੱਤੀ ਮਾਰਚ ਅੱਜ

ਅਮਲੋਹ, 27 ਸਤੰਬਰ (ਅੰਮਿ੍ਤ ਸ਼ੇਰਗਿੱਲ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ 28 ਸਤੰਬਰ ਨੂੰ ਅਮਲੋਹ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਹੋ ਰਿਹਾ ਹੈ, ਜਿਸ 'ਚ ਜਿਥੇ ਮੋਮਬੱਤ ਮਾਰਚ ਕੱਢ ਕੇ ਸ. ਭਗਤ ਸਿੰਘ ਨੂੰ ਯਾਦ ਕੀਤਾ ਜਾਵੇਗਾ ਉਥੇ ਉਨ੍ਹਾਂ ਦੀ ਸੋਚ ਜਿਸ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੇਵਾ ਕੇਂਦਰ 5 ਨੂੰ ਸਵੇਰੇ 9 ਤੋਂ 2 ਵਜੇ ਤੱਕ ਖੁੱਲੇ੍ਹ ਰਹਿਣਗੇ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਰਾਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਖੁੱਲੇ੍ਹ ਰਹਿਣਗੇ ਤੇ 25 ਅਕਤੂਬਰ ...

ਪੂਰੀ ਖ਼ਬਰ »

ਬੇਰੁਜ਼ਗਾਰ ਆਪਣਾ ਨਾਂਅ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਜ਼ਰੂਰ ਦਰਜ ਕਰਵਾਉਣ-ਏ. ਡੀ. ਸੀ.

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲੇ੍ਹ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਤੇ ਇਸ ਮੰਤਵ ਲਈ ਬਿਊਰੋ ਵਲੋਂ ਹਰੇਕ ਮਹੀਨੇ 2 ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ | ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ਲਾਗੇ ਸਿਉਣਾ ਚੌਕ ਨੇੜੇ ਇਕ ਖਾਲੀ ਪਲਾਟ 'ਚ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ, ਜਿਸ ਦੀ ਸ਼ਿਕਾਇਤ ਮਨਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਕਿ ਉਸ ਨੇ ਉਕਤ ਸਥਾਨ 'ਤੇ ...

ਪੂਰੀ ਖ਼ਬਰ »

ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਖੇਤ ਦਿਵਸ ਮਨਾਇਆ

ਅਮਲੋਹ, 27 ਸਤੰਬਰ (ਕੇਵਲ ਸਿੰਘ)-ਨਜ਼ਦੀਕ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਇਫਕੋ ਖੇਤ ਦਿਵਸ ਮਨਾਇਆ ਗਿਆ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ 'ਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਇਫਕੋ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਰਾਮਲੀਲ੍ਹਾ ਦੇ ਮੰਚਨ ਸਮੇਂ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਵੇ-ਐਸ. ਡੀ. ਐਮ. ਅਟਵਾਲ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਰਾਮ ਲੀਲ੍ਹਾ ਦਾ ਮੰਚਨ ਕਰਨ ਵਾਲੇ ਸਮੂਹ ਕਲੱਬ ਤੇ ਸੁਸਾਇਟੀਆਂ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਰਾਮ-ਲੀਲ੍ਹਾ ਦੇ ਮੰਚਨ ਸਮੇਂ ਦੇਵੀ ਦੇਵਤਿਆਂ ਦਾ ਪਾਠ ਕਰਨ ਸਮੇਂ ਮਰਿਆਦਾ ਦੀ ਪੂਰਨ ਰੂਪ 'ਚ ਪਾਲਣਾ ਕੀਤੀ ਜਾਵੇ ਅਤੇ ...

ਪੂਰੀ ਖ਼ਬਰ »

ਅੱਤੇਵਾਲੀ ਤੇ ਕੋਟਲਾ ਬਜਵਾੜਾ ਵਿਖੇ ਕਰਵਾਇਆ ਜਾਗਰੂਕਤਾ ਸਮਾਗਮ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸਹਾਇਤਾ ਲਈ ਹਰੇਕ ਜ਼ਿਲ੍ਹੇ 'ਚ ਖੋਲ੍ਹੇ ਸਖੀ ਵਨ ਸਟਾਪ ਕੇਂਦਰ ਔਰਤਾਂ ਨਾਲ ਹੁੰਦੀ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜ੍ਹਤ ਔਰਤਾਂ ਦੀ ਮਦਦ ਕੀਤੀ ਜਾਂਦੀ ਹੈ ਤੇ ਇਨ੍ਹਾਂ ...

ਪੂਰੀ ਖ਼ਬਰ »

ਡਾਈਟ ਫ਼ਤਹਿਗੜ੍ਹ ਸਾਹਿਬ ਵਿਖੇ 3 ਤੇ 4 ਨੂੰ ਟੀਚਰ ਫੈਸਟ ਕਰਵਾਇਆ ਜਾਵੇਗਾ-ਡਾ. ਗੁਪਤਾ

ਸਰਹਿੰਦ, 27 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੀ ਅਗਵਾਈ 'ਚ ਡਾਈਟ ਫ਼ਤਹਿਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਕਰਮਦੀਨ ਖ਼ਾਨ ਖੰਡੇ ਬਾਟੇ ਦੀ ਪਾਹੁਲ ਛਕ ਕੇ ਸਜਿਆ ਸਿੰਘ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਮੁੱਖ ਆਗੂ ਭਾਈ ਅੰਮਿ੍ਤਪਾਲ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਲੁਬਾਣਾ ਟੇਕੂ ਦੇ ਵਸਨੀਕ ਤੇ ਮੁਸਲਿਮ ਸਮਾਜ ਨਾਲ ਸੰਬੰਧ ਰੱਖਣ ਵਾਲੇ ਨੌਜਵਾਨ ਕਰਮਦੀਨ ਖ਼ਾਨ ਤਖਤ ਸ੍ਰੀ ...

ਪੂਰੀ ਖ਼ਬਰ »

7 ਕਰੋੜ ਦੀ ਲਾਗਤ ਨਾਲ 11 ਮੀਟਰ ਲੰਮੇ ਨਵੇਂ ਬਿਜਲੀ ਖੰਭੇ ਲਗਾਉਣ ਦਾ ਕਾਰਜ ਸ਼ੁਰੂ

ਮੰਡੀ ਗੋਬਿੰਦਗੜ੍ਹ, 27 ਸਤੰਬਰ (ਬਲਜਿੰਦਰ ਸਿੰਘ)-ਏਸ਼ੀਆ ਦੀ ਪ੍ਰਮੁੱਖ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਜੰਗਲਾਤ ਵਿਭਾਗ ਵਲੋਂ ਕੌਮੀ ਰਾਜ ਮਾਰਗ ਦੇ ਦੋਨੋਂ ਪਾਸੀਂ ਬੂਟੇ ਲਗਾ ਕੇ ਗਰੀਨ ਬੈਲਟ ਵਜੋਂ ਵਿਕਸਿਤ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲੇ ਟਰੈਵਲ ਏਜੰਟ ਦੇ ਸਾਥੀ ਪਾਸੋਂ ਲੈਪਟਾਪ, ਪਿ੍ੰਟਰ ਤੇ ਹੋਰ ਸਾਮਾਨ ਬਰਾਮਦ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਮਨਪ੍ਰੀਤ ਸਿੰਘ)-ਕੈਨੇਡਾ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਕਥਿਤ ਟਰੈਵਲ ਏਜੰਟ ਤੋਂ ਸਰਹਿੰਦ ਪੁਲਿਸ ਵਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦ ਕਿ ਉਸ ਦੇ ਇਕ ਸਾਥੀ ਤੇਜਿੰਦਰ ਕੁਮਾਰ ਵਾਸੀ ਗਊਸ਼ਾਲਾ ਰੋਡ ਖੰਨਾ ਨੂੰ ...

ਪੂਰੀ ਖ਼ਬਰ »

ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 2 ਨੂੰ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 2 ਅਕਤੂਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਮੁੱਦਾਹੀਣ ਸੈਸ਼ਨ ਬੁਲਾ ਕੇ 'ਆਪ' ਸਰਕਾਰ ਨੇ ਜਨਤਾ ਦੇ ਕਰੋੜਾਂ ਬਰਬਾਦ ਕੀਤੇ-ਰਾਜੂ ਖੰਨਾ

ਅਮਲੋਹ, 27 ਸਤੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਮੁੱਦਾਹੀਣ ਸੈਸ਼ਨ ਬੁਲਾ ਕੇ ਪੰਜਾਬ ਦੀ ਜਨਤਾ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਗਏ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਯੂਥ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰਾਂ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ-ਜਟਾਣਾ

ਖਮਾਣੋਂ, 27 ਸਤੰਬਰ (ਮਨਮੋਹਣ ਸਿੰਘ ਕਲੇਰ)-ਕੇਂਦਰ ਤੇ ਪੰਜਾਬ ਸਰਕਾਰਾਂ ਪੰਜਾਬ ਵਿਚ ਪਏ ਭਾਰੀ ਮੀਂਹ ਕਾਰਨ ਕਿਸਾਨੀ ਦੇ ਵਿਆਪਕ ਪੱਧਰ 'ਤੇ ਹੋਏ ਨੁਕਸਾਨ ਨੂੰ ਕੁਦਰਤੀ ਆਫ਼ਤਾਂ ਮੰਨਦੇ ਹੋਏ ਕਿਸਾਨਾਂ ਨੂੰ ਤੁਰੰਤ ਮੁਆਵਜ਼ੇ ਦੀ ਅਦਾਇਗੀ ਕਰਨ | ਇਹ ਮੰਗ ਭਾਰਤੀ ਕਿਸਾਨ ...

ਪੂਰੀ ਖ਼ਬਰ »

29 ਤੇ 30 ਨੂੰ ਕਾਰਜਕਾਰੀ ਇੰਜੀਨੀਅਰ ਦਫ਼ਤਰ ਮੂਹਰੇ ਦਿਨ-ਰਾਤ ਦਾ ਧਰਨਾ ਦਿੱਤਾ ਜਾਵੇਗਾ-ਤੂਰਾਂ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਦੇ ਤਜ਼ਰਬੇ ਨੂੰ ਖ਼ਤਮ ਕਰਨ ਵਾਲੀਆਂ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਰੱਦ ...

ਪੂਰੀ ਖ਼ਬਰ »

ਭਾਰਤੀ ਫ਼ੌਜ 'ਚ ਵੱਖ-ਵੱਖ ਕੌਮਾਂ ਨਾਲ ਸੰਬੰਧਿਤ ਰੈਜੀਮੈਂਟਾਂ ਨੂੰ ਖ਼ਤਮ ਕਰਨਾ ਕੇਂਦਰ ਦੀ ਕੋਝੀ ਸਾਜਿਸ਼-ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਫ਼ੌਜ 'ਚ ਲੰਮੇ ਸਮੇਂ ਤੋਂ ਚਲੀਆਂ ਆ ਰਹੀਆਂ ਵੱਖ-ਵੱਖ ਕੌਮਾਂ, ਧਰਮਾਂ ਤੇ ਫ਼ਿਰਕਿਆਂ ਨਾਲ ਸੰਬੰਧਿਤ ਰੈਜ਼ਮੈਂਟਾਂ ਨੂੰ ਖ਼ਤਮ ਕੀਤੇ ਜਾਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਯੂਥ ਵਿੰਗ ਦੇ ਸਰਪ੍ਰਸਤ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਅੱਜ ਲੱਗਣਗੇ ਪੈਨਸ਼ਨ ਸੁਵਿਧਾ ਕੈਂਪ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਯੋਗ ਲਾਭਪਾਤਰਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਸਕੀਮਾਂ ਦਾ ਲਾਭ ਦੇਣ ਲਈ ਜ਼ਿਲ੍ਹੇ ਦੇ ਬਲਾਕਾਂ 'ਚ 28 ਸਤੰਬਰ ਨੂੰ ਪੈਨਸ਼ਨ ਸੁਵਿਧਾ ਕੈਂਪ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਅਹਿਮ ਪੁਜ਼ੀਸ਼ਨਾਂ ਕੀਤੀਆਂ ਹਾਸਲ

ਅਮਲੋਹ, 27 ਸਤੰਬਰ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਖੇਡਾਂ ਵਤਨ ਪੰਜਾਬ ਦੀਆਂ 'ਚ ਭਾਗ ਲਿਆ, ਜਿਸ 'ਚ ਅੰਡਰ-17 ਲੜਕਿਆਂ ਦੀ ਵਾਲੀਬਾਲ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਪਿ੍ੰਸਵੀਰ ਸਿੰਘ ਤੇ ਦਿਲਪ੍ਰੀਤ ਸਿੰਘ ਨਾਮਕ 2 ਵਿਦਿਆਰਥੀ ਰਾਜ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਕੰਨਿਆ ਸਕੂਲ ਸਰਹਿੰਦ ਮੰਡੀ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਰਹਿੰਦ ...

ਪੂਰੀ ਖ਼ਬਰ »

ਸਿੱਧੂਪੁਰ ਕਲਾਂ ਸਕੂਲ ਦੇ ਵਿਦਿਆਰਥੀਆਂ ਨੇ ਤਲਵਾਰਬਾਜ਼ੀ ਦੇ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਸੰਘੋਲ, 27 ਸਤੰਬਰ (ਗੁਰਨਾਮ ਸਿੰਘ ਚੀਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧੂਪੁਰ ਕਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਖੇਡ ਮੁਕਾਬਲਿਆਂ 'ਚ ਤਲਵਾਰਬਾਜ਼ੀ ਦੌਰਾਨ ਮੱਲ੍ਹਾਂ ਮਾਰੀਆਂ ਹਨ | ਇਸ ਪ੍ਰਾਪਤੀ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਵਿਖੇ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਮਾਰੀਆਂ ਮੱਲਾਂ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਸਲੋਗਨ ਹੇਠ ਕਰਵਾਈਆਂ ਜਾ ਰਹੀਆਂ ਖੇਡਾਂ 'ਚ ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਉਤਸ਼ਾਹ ਨਾਲ ਹਿੱਸਾ ਲੈ ਕੇ ...

ਪੂਰੀ ਖ਼ਬਰ »

ਅਸ਼ੋਕ ਧੀਮਾਨ 36ਵੀਂ ਵਾਰ ਬਣੇ ਧੀਮਾਨ ਬ੍ਰਾਹਮਣ ਸਭਾ ਬਸੀ ਪਠਾਣਾਂ ਦੇ ਪ੍ਰਧਾਨ

ਬਸੀ ਪਠਾਣਾ, 27 ਸਤੰਬਰ (ਰਵਿੰਦਰ ਮੌਦਗਿਲ)-ਧੀਮਾਨ ਬ੍ਰਾਹਮਣ ਸਭਾ ਬਸੀ ਪਠਾਣਾਂ ਦੀ ਮੀਟਿੰਗ ਸਥਾਨਕ ਵਿਸ਼ਵਕਰਮਾ ਮੰਦਰ ਵਿਖੇ ਹੋਈ, ਜਿਸ 'ਚ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਅਸ਼ੋਕ ਧੀਮਾਨ ਨੂੰ ਲਗਾਤਾਰ 36ਵੀਂ ਵਾਰ ਸੰਸਥਾ ਦਾ ਪ੍ਰਧਾਨ ਚੁਣਿਆ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਚਨਾਰਥਲ ਕਲਾਂ ਵਿਖੇ 161ਵੇਂ ਰਾਮ ਲੀਲ੍ਹਾ ਮੰਚ ਦੀ ਸ਼ੁਰੂਆਤ

ਜਖਵਾਲੀ, 27 ਸਤੰਬਰ (ਨਿਰਭੈ ਸਿੰਘ)-ਰਾਮ ਲੀਲ੍ਹਾ ਕਮੇਟੀ ਤੇ ਸਮੂਹ ਗ੍ਰਾਮ ਪੰਚਾਇਤ ਚਨਾਰਥਲ ਕਲਾਂ ਵਲੋਂ ਕਰਵਾਈ ਜਾ ਰਹੀ 161ਵੀਂ ਰਾਮ ਲੀਲ੍ਹਾ ਦੇ ਪਹਿਲੇ ਦਿਨ ਮੰਚ ਦਾ ਉਦਘਾਟਨ ਰਾਮ ਲੀਲ੍ਹਾ ਕਮੇਟੀ ਪ੍ਰਧਾਨ ਤੇ ਸਰਪੰਚ ਜਗਦੀਪ ਸਿੰਘ ਨੰਬਰਦਾਰ ਨੇ ਰੀਬਨ ਕੱਟ ਕੇ ਕੀਤਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX