ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜੰਗਲਾਤ ਵਿਭਾਗ ਦਾ ਆਈ. ਐਫ. ਐਸ. ਅਧਿਕਾਰੀ ਪ੍ਰਵੀਨ ਕੁਮਾਰ 4 ਦਿਨਾ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ)-ਆਈ. ਐਫ. ਐਸ. ਅਧਿਕਾਰੀ ਪ੍ਰਵੀਨ ਕੁਮਾਰ ਪਿ੍ੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ. ਸੀ. ਸੀ. ਐਫ.) ਜੰਗਲੀ ਜੀਵ ਪੰਜਾਬ ਨੂੰ ਵਿਜੀਲੈਂਸ ਵਲੋਂ ਗਿ੍ਫ਼ਤਾਰ ਕਰਨ ਤੋਂ ਬਾਅਦ ਅੱਜ ਸ਼ਾਮ ਸਮੇਂ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕਰਕੇ 7 ਦਿਨਾ ਦੇ ਪੁਲਿਸ ਰਿਮਾਂਡ ਦੀ ਮੰਗ ਕਰਦਿਆਂ ਤਰਕ ਦਿੱਤਾ ਗਿਆ ਕਿ ਪ੍ਰਵੀਨ ਕੁਮਾਰ ਕੋਲੋਂ ਇਸ ਮਾਮਲੇ 'ਚ ਨਾਮਜ਼ਦ 2 ਸਾਬਕਾ ਜੰਗਲਾਤ ਮੰਤਰੀਆਂ ਅਤੇ ਹੋਰਨਾਂ ਅਧਿਕਾਰੀਆਂ ਨਾਲ ਮਿਲ ਕੇ ਵਿਭਾਗ 'ਚ ਕੀਤੇ ਘਪਲੇ ਅਤੇ ਰਿਸ਼ਵਤ ਲੈਣ ਸੰਬੰਧੀ ਪੁੱਛਗਿੱਛ ਕਰਨੀ ਹੈ | ਇਸ ਤੋਂ ਇਲਾਵਾ ਪ੍ਰਵੀਨ ਕੁਮਾਰ ਦੀ ਚੱਲ/ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਦੀ ਜਾਂਚ ਕਰਨੀ ਹੈ | ਇਸੇ ਦੌਰਾਨ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪ੍ਰਵੀਨ ਕੁਮਾਰ ਨੂੰ 4 ਦਿਨਾ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਇਸ ਸੰਬੰਧੀ ਡੀ. ਐਸ. ਪੀ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲਾ ਸੰਵੇਦਨਸ਼ੀਲ ਹੈ ਅਤੇ ਇਕ-ਇਕ ਕਰਕੇ ਕੜੀਆਂ ਜੁੜ ਰਹੀਆਂ ਹਨ ਅਤੇ ਪੁੱਛਗਿੱਛ ਦੌਰਾਨ ਜਿਸ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਨੂੰ ਮਾਮਲੇ 'ਚ ਨਾਮਜ਼ਦ ਕਰਕੇ ਪੁੱਛਗਿੱਛ ਕੀਤੀ ਜਾਵੇਗੀ | ਪ੍ਰਾਪਤ ਜਾਣਕਾਰੀ ਅਨੁਸਾਰ ਜੰਗਲਾਤ ਵਿਭਾਗ ਵਿਚ ਪਿਛਲੇ 5 ਸਾਲਾਂ ਦੌਰਾਨ ਚੋਣਵੀਂਆਂ ਪੋਸਟਾਂ ਦੇਣ, ਖੈਰ ਦੇ ਦਰੱਖ਼ਤਾਂ ਦੀ ਕਟਾਈ, ਵਪਾਰਕ ਅਦਾਰਿਆਂ ਲਈ ਐੱਨ. ਓ. ਸੀ. ਜਾਰੀ ਕਰਨ, ਕਰੋੜਾਂ ਰੁ. ਦੇ ਟ੍ਰੀ-ਗਾਰਡਾਂ ਦੀ ਖ਼ਰੀਦ ਅਤੇ ਹੋਰਨਾਂ ਕੰਮਾਂ ਵਿਚ ਚੱਲ ਰਹੇ ਕਥਿਤ ਸੰਗਠਿਤ ਭਿ੍ਸ਼ਟਾਚਾਰ ਦੀ ਜਾਰੀ ਜਾਂਚ ਦੌਰਾਨ ਉਕਤ ਅਧਿਕਾਰੀ ਪ੍ਰਵੀਨ ਕੁਮਾਰ ਦੇ ਖ਼ਿਲਾਫ਼ ਦਸਤਾਵੇਜ਼ ਅਤੇ ਸਬੂਤ ਸਾਹਮਣੇ ਆਏ ਸਨ, ਜਿਸ ਦੇ ਆਧਾਰ 'ਤੇ ਉਸ ਨੂੰ ਐਫ. ਆਈ. ਆਰ. ਨੰ-7/22 'ਚ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਵਿਜੀਲੈਂਸ ਮੁਤਾਬਕ ਪ੍ਰਵੀਨ ਕੁਮਾਰ ਨੇ ਚੰਨੀ ਸਰਕਾਰ ਮੌਕੇ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਬਾਰੇ ਵੱਡੇ ਖੁਲਾਸੇ ਕੀਤੇ ਹਨ | ਇਸ ਤੋਂ ਬਾਅਦ ਪ੍ਰਵੀਨ ਕੁਮਾਰ ਨੇ ਮੰਤਰੀ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨਾਲ ਸਾਜ਼ਿਸ਼ ਰਚੀ ਅਤੇ ਦਲਜੀਤ ਗਿਲਜੀਆਂ ਅਤੇ ਵਿਪੁਲ ਸਹਿਗਲ ਨੂੰ ਵਿਸ਼ਾਲ ਚੌਹਾਨ ਨਾਲ ਮਿਲਵਾਇਆ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਮਦਦ ਕਰਨ ਕਿਉਂਕਿ ਉਹ ਵਿਭਾਗ ਨੂੰ ਬਿਨਾਂ ਕਿਸੇ ਟੈਂਡਰ/ਕੋਟੇਸ਼ਨ ਜਾਂ ਟ੍ਰੀ-ਗਾਰਡ ਦੀ ਸਪਲਾਈ ਕਰਨਗੇ | ਇਨ੍ਹਾਂ ਨੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਟ੍ਰੀ-ਗਾਰਡ ਖ਼ਰੀਦਣ ਦੀ ਆੜ ਹੇਠ ਕਰੋੜਾਂ ਰੁ. ਦਾ ਗਬਨ ਕੀਤਾ | ਸੰਗਤ ਸਿੰਘ ਗਿਲਜੀਆਂ ਅਤੇ ਪ੍ਰਵੀਨ ਕੁਮਾਰ ਨੇ ਲਾਭਪਾਤਰੀਆਂ ਤੋਂ ਪੈਸੇ ਲੈ ਕੇ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਇਕ ਦਿਨ ਪਹਿਲਾਂ 7 ਜਨਵਰੀ 2022 ਨੂੰ 23 ਕਾਰਜਕਾਰੀ ਫ਼ੀਲਡ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕਰਨ ਲਈ ਨਿਰਧਾਰਤ ਨਿਯਮਾਂ ਨੂੰ ਬਾਈਪਾਸ ਕੀਤਾ ਸੀ |

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੱਢਿਆ ਕੈਂਡਲ ਮਾਰਚ

ਚੰਡੀਗੜ੍ਹ, 27 ਸਤੰਬਰ (ਪ੍ਰੋ. ਅਵਤਾਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਇਕੱਲੇ ਸਿੱਖਾਂ ਦਾ ਮੁੱਦਾ ਨਾ ਹੋ ਕੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹਿਊਮਨ ਰਾਈਟਸ ਹੈਲਪ ਲਾਈਨ ਦੇ ਸੂਬਾ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਆਪਣੇ ਹੀ ਵਿਧਾਇਕਾਂ ਤੋਂ ਡਰਨ ਦੀ ਬਜਾਏ ਲੋਕ ਮਸਲੇ ਹੱਲ ਕਰੇ ਸੂਬਾ ਸਰਕਾਰ-ਪ੍ਰਨੀਤ ਕੌਰ

ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-92 ਵਿਧਾਇਕਾਂ ਵਾਲੀ ਮੌਜੂਦਾ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਤੋਂ ਡਰਨ ਦੀ ਬਜਾਏ ਸੂਬੇ ਦੇ ਲੋਕ ਮਸਲੇ ਹੱਲ ਕਰਨ ਨੂੰ ਤਰਜੀਹ ਦੇਵੇ ਅਤੇ ਸਿਆਸੀ ਡਰਾਮੇਬਾਜ਼ੀ ਕਰਨਾ ਬੰਦ ਕਰੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ...

ਪੂਰੀ ਖ਼ਬਰ »

ਸਾਬਕਾ ਐਕਸੀਅਨ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਮੈਨਹੋਲਾਂ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੁੱਡਾ ਦੇ ਸਾਬਕਾ ਐਕਸੀਅਨ ਐੱਨ. ਐੱਸ. ਕਲਸੀ ਨੇ ਨਗਰ ਨਿਗਮ ਮੁਹਾਲੀ ਦੇ ਮੇਅਰ ਅਤੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਮੇਨਹੋਲਾਂ ਦੀ ਤੁਰੰਤ ਮੁਰੰਮਤ ਕਰਵਾਉਣ ਅਤੇ ਸੜਕਾਂ 'ਤੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਲਿਆ ਦਾਣਾ ਮੰਡੀ ਵਿਖੇ ਨੁਕਸਾਨੇ ਹੋਏ ਝੋਨੇ ਦੀ ਫ਼ਸਲ ਦਾ ਜਾਇਜ਼ਾ

ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਢੋਲਾ ਵਲੋਂ ਕਿਸਾਨਾਂ ਆਗੂਆਂ ਨਾਲ ਮਿਲ ਕੇ ਲਾਲੜੂ ਮੰਡੀ ਦਾ ਦੌਰਾ ਕਰਕੇ ਬਰਸਾਤ ਕਾਰਨ ਮੰਡੀ 'ਚ ਕਿਸਾਨਾਂ ਦੇ ਪਏ ਝੋਨੇ ਦੇ ਨੁਕਸਾਨ ਦਾ ਜਾਇਜ਼ਾ ਲਿਆ | ਇਸ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਗਲੋਬਲ ਕੈਂਸਰ ਕੰਸਰਨ ਇੰਡੀਆ ਵਲੋਂ ਅਨੀਮੀਆ ਜਾਂਚ ਕੈਂਪ

ਮਾਜਰੀ, 27 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਚੰਦਪੁਰ ਵਿਖੇ ਗਲੋਬਲ ਕੈਂਸਰ ਕੰਸਰਨ ਇੰਡੀਆ ਵਲੋਂ ਮਹਿੰਦਰਾ ਐਂਡ ਮਹਿੰਦਰਾ ਦੇ ਸਹਿਯੋਗ ਨਾਲ ਮੁਫ਼ਤ ਅਨੀਮੀਆ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਨਿਰੰਜਨ ਸਿੰਘ ਨੇ 85 ਅÏਰਤਾਂ ਦੀ ਜਾਂਚ ਕੀਤੀ, ਜਦਕਿ 84 ਔਰਤਾਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ 'ਤੇ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ

ਚੰਡੀਗੜ੍ਹ, 27 ਸਤੰਬਰ (ਤਰੁਣ ਭਜਨੀ)-ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਨਾਂਅ ਕਈ ਸਾਲ ਪਹਿਲਾਂ ਹੁੱਡਾ ਤੇ ਬਾਦਲ ਨੇ ਤਜਵੀਜ਼ ਕੀਤਾ ਸੀ, ਹੁਣ ਸਵਾਗਤ-ਹੁੱਡਾ

ਚੰਡੀਗੜ੍ਹ, 27 ਸਤੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪ੍ਰਗਟਾਵਾ ਕੀਤਾ ਹੈ ਕਿ ਚੰਡੀਗੜ੍ਹ ਤੇ ਮੁਹਾਲੀ ਵਿਚ ਬਣਾਇਆ ਹਵਾਈ ਅੱਡੇ ਦਾ ਨਾਂਅ ਕਈ ਸਾਲ ਪਹਿਲਾਂ ਮੈਂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਆਦਰਸ਼ ਸਕੂਲ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਰੈਲੀ 8 ਨੂੰ

ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਨੇ 8 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਰੈਲੀ ਕਰਨ ਦਾ ਐਲਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜ਼ਿਲ੍ਹੇ ਦੇ ਸਮੂਹ ਕਲੱਸਟਰ ਮੁਖੀਆਂ ਤੇ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਟੀਮ ਨਾਲ ਰੀਵਿਊ ਮੀਟਿੰਗ

ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਅੱਜ ਜ਼ਿਲ੍ਹਾ ਦੇ ਸਮੂਹ ਕਲੱਸਟਰ ਮੁਖੀਆਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਸੁਸ਼ੀਲ ਨਾਥ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ ...

ਪੂਰੀ ਖ਼ਬਰ »

ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਚੇਅਰਮੈਨ ਬਣਿਆ ਦੁੱਧ ਉਤਪਾਦਕ-ਭਗਵੰਤ ਸਿੰਘ ਗੀਗੇਮਾਜਰਾ

ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਬਣਾਏ ਜਾਣ ਕਾਰਨ ਪੰਜਾਬ ਦੇ ਦੁੱਧ ਉਤਪਾਦਕਾਂ ਵਿਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਚੇਅਰਮੈਨ ਸਾਹਿਬ ਖ਼ੁਦ ਦੁੱਧ ਉਤਪਾਦਕ ਹਨ ਅਤੇ ਉਹ ਦੁੱਧ ਉਤਪਾਦਕਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਰੰਧਾਵਾ ਵਲੋਂ ਔਰਤਾਂ ਵਲੋਂ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਸ਼ਲਾਘਾ

ਜ਼ੀਰਕਪੁਰ, 27 ਸਤੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਰੋਏ ਸਮਾਜ ਦੀ ਸਿਰਜਨਾ ਲਈ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਇਕਮੁੱਠ ਹੋਣ ਦਾ ਸੱਦਾ ਦਿੱਤਾ ਹੈ | ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ 6 ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿਖੇ 2022-23 ਸੈਸ਼ਨ ਦੀ ਸ਼ੁਰੂਆਤ ਮੌਕੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਆਖਣ ਲਈ 6 ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ 4 ਹਜ਼ਾਰ ਦੇ ...

ਪੂਰੀ ਖ਼ਬਰ »

ਹਵਾਈ ਅੱਡੇ ਅੰਦਰ ਗ਼ਲਤ ਢੰਗ ਨਾਲ ਵੜਨ ਦੇ ਦੋਸ਼ 'ਚ ਮਾਮਲਾ ਦਰਜ, ਦੋ ਕਾਬੂ

ਐੱਸ. ਏ. ਐੱਸ. ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਏਅਰਪੋਰਟ ਦੀ ਪੁਲਿਸ ਵਲੋਂ 2 ਵੱਖ-ਵੱਖ ਦਰਜ ਮਾਮਲਿਆਂ 'ਚ 2 ਵਿਅਕਤੀਆਂ ਨੂੰ ਹਵਾਈ ਅੱਡੇ ਅੰਦਰ ਗਲਤ ਢੰਗ ਨਾਲ ਪ੍ਰਵੇਸ਼ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਵਿਅਕਤੀਆਂ ਦੀ ਪਛਾਣ ਗੌਰਵ ...

ਪੂਰੀ ਖ਼ਬਰ »

ਅੰਬਰੀਸ਼ ਦੀ ਕਵਿਤਾ ਪੁਸਤਕ 'ਸਦਾ ਇੰਝ ਹੀ' 'ਤੇ ਹੋਈ ਚਰਚਾ

ਚੰਡੀਗੜ੍ਹ, 27 ਸਤੰਬਰ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕਿ੍ਟੀਸਿਜ਼ਮ ਦੁਆਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਡਾ. ਅੰਬਰੀਸ ਦੀ ਨਵੀਂ ਕਵਿਤਾ ਪੁਸਤਕ 'ਸਦਾ ਇੰਝ ਹੀ' 'ਤੇ ਵਿਚਾਰ-ਚਰਚਾ ਕਰਵਾਈ ਗਈ | ਸ਼ੁਰੂ 'ਚ ...

ਪੂਰੀ ਖ਼ਬਰ »

ਹਰਿਆਣਾ 'ਚ ਬਾਰਿਸ਼ ਕਾਰਨ ਫ਼ਸਲਾਂ ਦਾ ਹੋਇਆ ਨੁਕਸਾਨ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਵੀ.ਐਸ. ਕੁੰਡੂ ਨੇ ਜ਼ਿਲ੍ਹਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਰਸਾਤ ਨਾਲ ਰਿਹਾਇਸ਼ੀ ਖੇਤਰਾਂ ਵਿਚ ਹੋਏ ਜਲਭਰਾਵ ਦੀ ਤੁਰੰਤ ਨਿਕਾਸੀ ਕੀਤੀ ਜਾਵੇ ਤੇ ...

ਪੂਰੀ ਖ਼ਬਰ »

'ਗਰਲਜ਼ ਇੰਡੀਆ ਪ੍ਰੋਜੈਕਟ' 'ਚ ਭਾਗ ਲੈਣ ਵਾਲੇ ਸਕੂਲਾਂ ਲਈ ਸਿਖਲਾਈ ਸੈਸ਼ਨ

ਚੰਡੀਗੜ੍ਹ, 27 ਸਤੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ.) ਦੇ ਸਹਿਯੋਗ ਨਾਲ 'ਗਰਲਜ਼ ਇੰਡੀਆ ਪ੍ਰੋਜੈਕਟ' 'ਚ ਭਾਗ ਲੈਣ ਵਾਲੇ ਸਕੂਲਾਂ ਲਈ ਇਕ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ | ਸਕੂਲ ਆਫ ਪਬਲਿਕ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸਫ਼ਾਈ ਮੁਹਿੰਮ ਚਲਾਈ

ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਨਗਰ ਨਿਗਮ ਚੰਡੀਗੜ੍ਹ ਵਲੋਂ ਅੱਜ ਸਵੱਛ ਅੰਮਿ੍ਤ ਮਹੋਤਸਵ ਤਹਿਤ ਵੱਡੇ ਪਾਰਕਾਂ ਸਮੇਤ 75 ਪਾਰਕਾਂ 'ਚ ਅੱਜ ਪਲਾਗਿੰਗ ਅਤੇ ਸਫ਼ਾਈ ਚਲਾਈ ਗਈ | ਮੇਅਰ ਸਰਬਜੀਤ ਕੌਰ ਨੇ ਮਨੀਮਾਜਰਾ ਵਿਖੇ ਪੂਰੇ ਦਿਨ ਦੀ ਮੁਹਿੰਮ ਦਾ ਆਗਾਜ਼ ਕੀਤਾ ...

ਪੂਰੀ ਖ਼ਬਰ »

ਸ. ਭਗਤ ਸਿੰਘ ਦੀ ਸੋਚ ਨੂੰ ਪ੍ਰਚਾਰਨਾ ਸਮੇਂ ਦੀ ਲੋੜ-ਸੰਜੀਵਨ ਸਿੰਘ

ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅੱਜ ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਉਨ੍ਹਾਂ ਨੇ ਆਪਣੇ ਨਾਟਕ 'ਸਰਦਾਰ' 'ਚ ਸ਼ਹੀਦ-ਏ-ਆਜ਼ਮ ਸਰਦਾਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਪੰਜਾਬੀ ਡਾਂਡੀਆਂ' ਨਾਮੀ ਨਿ੍ਤ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਖ਼ੂਬ ਰੀਝ ਨਾਲ ਮਾਣਿਆ

ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ (ਕੋਰੋਨਾ ਸਮੇਂ ਨੂੰ ਛੱਡ ਕੇ) ਵੀ 'ਚੰਡੀਗੜ੍ਹ ਦੀਵਾਜ ਕਲੱਬ' ਵਲੋਂ ਨਿਵੇਕਲੀਆਂ ਪੇਸ਼ਕਾਰੀਆਂ ਤਹਿਤ 'ਪੰਜਾਬੀ ਡਾਂਡੀਆਂ' ਨਾਮੀ ਪ੍ਰੋਗਰਾਮ ਅੱਜ ਪੇਸ਼ ਕੀਤਾ ਗਿਆ | ਬੀਨੂੰ ਬਿੰਦਲਿਸ਼ ਦੀ ...

ਪੂਰੀ ਖ਼ਬਰ »

ਸੰਧਵਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੇਂ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ | ਸ. ਸੰਧਵਾਂ ਨੇ ਕਿਹਾ ਕਿ ਸ਼ਹੀਦ ...

ਪੂਰੀ ਖ਼ਬਰ »

ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਸੈਕਟਰਾਂ 'ਚ ਰਾਮ ਲੀਲ੍ਹਾ ਦੀ ਹੋਈ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ (ਨਵਿੰਦਰ ਸਿੰਘ ਬੜਿੰਗ)-ਦੁਸ਼ਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਯੁਵਾ ਵਿਕਾਸ ਰਾਮ ਲੀਲ੍ਹਾ ਅਤੇ ਦੁਸ਼ਹਿਰਾ ਕਮੇਟੀ ਪਿੰਡ ਧਨਾਸ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੇ ਕਲਾਕਾਰਾਂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 19 ਨਵੇਂ ਮਾਮਲੇ ਆਏ ਤੇ 1 ਮੌਤ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਦੇ 19 ਨਵੇਂ ਮਾਮਲੇ ਆਏ, ਜ਼ਿਲ੍ਹਾ ਜਲੰਧਰ ਵਿਚ ਇਕ ਮੌਤ ਹੋਣ ਦੀ ਪੁਸ਼ਟੀ ਵੀ ਹੋਈ ਤੇ 59 ਮਰੀਜ਼ ਸਿਹਤਯਾਬ ਹੋਏ | ਅੱਜ ਜਿਹੜੇ ਜ਼ਿਲਿ੍ਹਆਂ ਵਿੱਚੋਂ ਮਾਮਲੇ ਆਏ ਉਨ੍ਹਾਂ ਵਿੱਚੋਂ ਅੰਮਿ੍ਤਸਰ ਤੇ ਐਸ.ਏ.ਐਸ ਨਗਰ ਤੋਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਕਾਬੂ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਝੱਜਰ ਜ਼ਿਲੇ੍ਹ ਵਿਚ ਤੈਨਾਤ ਪਟਵਾਰੀ ਨੂੰ ਜੱਦੀ ਜ਼ਮੀਨ ਦੀ ਖੇਵਟ ਵੱਖ ਕਰਨ ਦੇ ਏਵਜ ਵਿਚ 37,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਗਿ੍ਫ਼ਤਾਰ ਕੀਤਾ ਹੈ | ਬਿਊਰੋ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਰਾਤਿਆਂ ਦੀ ਸ਼ੁੱਭ ਕਾਮਨਾ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਅੱਜ ਅਸ਼ਵਿਨ ਨਰਾਤਿਆਂ ਦੇ ਦੂਜੇ ਦਿਨ ਚੰਡੀਮਾਤਾ ਮੰਦਿਰ ਪਹੁੰਚ ਕੇ ਮਾਤਾ ਦੀ ਪੂਜਾ-ਅਰਚਣਾ ਕਰ ਆਸ਼ੀਰਵਾਦ ਲਿਆ | ਇਸ ਦੇ ਬਾਅਦ ਉਨ੍ਹਾਂ ਨੇ ਚੰਡੀਮਾਤਾ ਮੰਦਿਰ ਦੇ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਵਲੋਂ ਟੀ.ਟੀ. ਵਾਟਰ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਅੱਜ ਸੈਕਟਰ 46 ਵਿਖੇ ਨਵੀਂ ਟਰਸ਼ਰੀ ਟ੍ਰੀਟਿਡ ਵਾਟਰ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਇਲਾਕਾ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ, ਸਥਾਨਕ ...

ਪੂਰੀ ਖ਼ਬਰ »

ਰੇਲਵੇ ਲਾਈਨ ਬਾਰੇ ਪ੍ਰਾਜੈਕਟ ਦਾ ਨਿਰਮਾਣ ਕੀਤਾ ਜਾਵੇਗਾ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਫਰੀਦਾਬਾਦ ਦੇ ਵਲੱਭਗੜ੍ਹ-ਮਥੁਰਾ ਰੇਲਵੇ ਲਾਇਨ 'ਤੇ ਰੇਲਵੇ ਅੰਡਰ ਬਿ੍ਜ (ਆਰਯੂਬੀ) ਦਾ ਜਲਦੀ ਨਿਰਮਾਣ ਕੀਤਾ ਜਾਵੇਗਾ | ਇਸ ਪ੍ਰੋਜੈਕਟ ਤਹਿਤ ਈ-ਭੂਮੀ ਪੋਰਟਲ ਰਾਹੀਂ ਲਗਪਗ 1 ਏਕੜ ਜ਼ਮੀਨ ਖ਼ਰੀਦੀ ਜਾਵੇਗੀ | ਅੱਜ ਇੱਥੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਰਾਸਤ-ਏ-ਖ਼ਾਲਸਾ ਅਤੇ ਦਾਸਤਾਨ-ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ) ਪੰਜਾਬ ਸਰਕਾਰ ਸੂਬੇ ਵਿਚ ਸੈਰ-ਸਪਾਟੇ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਇਮਾਰਤਾਂ ਅਤੇ ਅਜਾਇਬਘਰਾਂ ਨੂੰ ਵਿਖਾਉਣ ਲਈ ਦੇਸ਼-ਵਿਦੇਸ਼ ਦੇ ਸੈਲਾਨੀਆਂ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX