ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਰੀਦਕੋਟ

ਮੇਲੇ ਵਾਲੀ ਜਗ੍ਹਾ 'ਤੇ ਸ਼ਰਧਾਲੂਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ: ਡਾ. ਸੰਜੈ ਕਪੂਰ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸਾਂ ਹੇਠ ਸਿਹਤ ਵਿਭਾਗ ਦੀਆਂ 5 ਟੀਮਾਂ ਵਲੋਂ 19 ਸਤੰਬਰ ਤੋਂ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਮੇਲੇ ਵਾਲੇ ਸਥਾਨਾਂ, ਸਾਰੇ ਸ਼ਹਿਰ ਦੀਆਂ ਨਾਲੀਆਂ ਅਤੇ ਸ਼ਹਿਰ ਵਿਚ ਖੜ੍ਹੇ ਪਾਣੀ 'ਤੇ ਡੇਂਗੂ ਦਾ ਲਾਰਵਾ ਪੈਦਾ ਨਾ ਹੋਵੇ ਇਸ ਲਈ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸੂ ਗੁਪਤਾ ਨੇ ਦੱਸਿਆ ਕਿ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਖੇਡ ਮੇਲੇ ਟੂਰਨਾਮੈਂਟ ਵਿਚ ਵੱਖ-ਵੱਖ ਥਾਵਾਂ ਤੋਂ ਸ਼ਾਮਿਲ ਹੋਣ ਆਏ ਖਿਡਾਰੀਆਂ ਦੀਆਂ ਰਹਿਣ ਵਾਲੀਆਂ ਥਾਵਾਂ ਅਤੇ ਵੱਖ-ਵੱਖ ਥਾਵਾਂ ਤੋਂ ਮੇਲੇ ਵਿਚ ਸ਼ਾਮਿਲ ਹੋਣ ਆਏ ਵੀ.ਆਈ.ਪੀਜ਼ ਦੀਆਂ ਰਹਿਣ ਵਾਲੀਆਂ ਥਾਵਾਂ 'ਤੇ ਡੇਂਗੂ-ਮਲੇਰੀਆ ਤੋਂ ਬਚਾਅ ਲਈ ਲਗਾਤਾਰ ਸਪਰੇ ਕੀਤੀ ਜਾ ਰਹੀ ਹੈ | ਸਹਾਇਕ ਮਲੇਰੀਆ ਅਫ਼ਸਰ ਵਿਰਸਾ ਸਿੰਘ ਪੰਨੂ ਨੇ ਦੱਸਿਆ ਕਿ ਸ਼ਰਧਾਲੂਆਂ ਵਲੋਂ ਲਗਾਏ ਗਏ ਲੰਗਰਾਂ ਦੇ ਵਰਤੋਂ ਵਿਚ ਆਉਣ ਵਾਲੇ ਪਾਣੀ ਨੂੰ ਸਾਫ਼ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਪਾਈਆਂ ਗਈਆਂ | ਮੇਲੇ ਵਿਚ ਲੱਗੀਆਂ ਖਾਣ ਪੀਣ ਦੀਆਂ ਸਟਾਲਾਂ ਵਾਲਿਆਂ ਨੂੰ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਣ, ਤਾਜ਼ਾ ਸਮਾਨ ਦੀ ਵਰਤੋਂ ਕਰਨ ਦੀ ਜਾਂਚ ਵੀ ਲਗਾਤਾਰ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੁਪਰਵਾਈਜ਼ਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ 19 ਸਤੰਬਰ ਤੋਂ ਲਗਾਤਾਰ ਮੇਲੇ ਵਾਲੀ ਜਗ੍ਹਾ 'ਤੇ ਸਟਾਲ ਰਾਹੀਂ ਬਹੁਮੰਤਵੀ ਸਿਹਤ ਕਰਮੀ ਰਜਿੰਦਰ ਸਿੰਘ ਅਤੇ ਕੇਵਲ ਸਿੰਘ ਵਲੋਂ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕਤਾ ਕੀਤੀ ਜਾ ਰਹੀ ਹੈ | ਇਸ ਸਟਾਲ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦੌਰਾ ਕੀਤਾ ਗਿਆ ਅਤੇ ਸਿਹਤ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਵੀ ਕੀਤੀ ਗਈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਮੇਲੇ ਵਿਚ ਟੈਟੂ ਬਣਾਉਣ ਵਾਲੇ ਕਲਾਕਾਰਾਂ ਨੂੰ ਖਾਸ ਹਦਾਇਤ ਕੀਤੀ ਗਈ ਕਿ ਵੱਖ-ਵੱਖ ਵਿਆਕਤੀਆਂ ਦੇ ਟੈਟੂ ਬਣਾਉਣ ਵੇਲੇ ਹਰ ਵਾਰ ਨਵੀਂ ਸੂਈ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਕਾਲਾ ਪੀਲੀਆ ਅਤੇ ਏਡਜ਼ ਵਰਗੀਆਂ ਬਿਮਾਰੀਆਂ ਨਾ ਫ਼ੈਲ ਸਕਣ |

ਡੀ. ਸੀ. ਦਫ਼ਤਰ ਮੁਲਾਜ਼ਮਾਂ ਨੇ ਕਲਰਕਾਂ ਦੀਆਂ ਅਸਾਮੀਆਂ ਘਟਾਉਣ ਦੇ ਵਿਰੋਧ 'ਚ ਦਿੱਤਾ ਧਰਨਾ

ਫ਼ਰੀਦਕੋਟ, 27 ਸਤੰਬਰ (ਸਰਬਜੀਤ ਸਿੰਘ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਵਲੋਂ ਅੱਜ ਸੂਬਾ ਪੱਧਰੀ ਦਿੱਤੇ ਹੜਤਾਲ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਵਿਚ ਕੰਮ ਬੰਦ ਕਰਕੇ ਡੀ.ਸੀ. ਦਫ਼ਤਰ ...

ਪੂਰੀ ਖ਼ਬਰ »

ਨਾਜਾਇਜ਼ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਪਿੰਡ ਸੂਰਘੁਰੀ 'ਚੋਂ 30 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਹੈ ਜਦ ਕਿ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਜੈਤੋ ਦੇ ਐਸ.ਐਚ.ਓ ਇੰਸਪੈਕਟਰ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਮਹੰਤ ਬਾਬਾ ਜਰਨੈਲ ਸਿੰਘ ਯੂਥ ਕਲੱਬ ਨੂੰ 3 ਲੱਖ ਰੁਪਏ ਦਾ ਚੈੱਕ ਭੇਟ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਜਰਨੈਲ ਸਿੰਘ ਦਰਵੇਸ਼ ਸ਼ਖ਼ਸੀਅਤ ਸਨ, ਉਹ ਭਾਵੇਂ ਸਾਡੇ ਦਰਮਿਆਨ ਨਹੀਂ ਰਹੇ ਪਰ ਉਨ੍ਹਾਂ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਵਿਧਾਨ ਸਭਾ ...

ਪੂਰੀ ਖ਼ਬਰ »

ਬਾਬਾ ਲੱਖੂ ਸਾਹਿਬ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਕਰਵਾਇਆ

ਸਾਦਿਕ, 27 ਸਤੰਬਰ (ਆਰ.ਐਸ.ਧੁੰਨਾ)-ਪਿੰਡ ਦੀਪ ਸਿੰਘ ਵਾਲਾ ਵਿਖੇ ਮਨਾਵਾਂ ਪਰਿਵਾਰ ਵਲੋਂ ਬਾਬਾ ਭਾਈ ਲੱਖੂ ਸਾਹਿਬ ਦੀ ਯਾਦ ਵਿਚ ਧਾਰਮਿਕ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਸਵੇਰੇ ਸਮੇਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਹਰਪ੍ਰੀਤ ਸਿੰਘ ਕਮਾਲੂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ

ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਅਤੇ ਪੀ.ਐਸ.ਯੂ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਫ਼ੈਸਰ ਪ੍ਰਗਟ ਸਿੰਘ, ਵਿਦਿਆਰਥੀ ਆਗੂ ਗਗਨਦੀਪ ਦਬੜ੍ਹੀਖਾਨਾ, ਧੰਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 27 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਘੁਗਿਆਣਾ ਤੋਂ ਅਰਾਈਆਂਵਾਲਾ ਕਲਾਂ ਰੋਡ 'ਤੇ ਨਾਕਾਬੰਦੀ ਕਰਕੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੁਕਾਬਲੇ ਅੱਜ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟਸੁਖੀਆ ਅਧੀਨ ਚੱਲ ਰਹੀਆਂ ਸੰਸਧਾਵਾਂ ਐਸ.ਐਮ.ਡੀ. ਵਰਲਡ ਸਕੂਲ, ਐਸ.ਐਮ.ਡੀ. ਕਾਲਜ ਆਫ਼ ਐਜੂਕੇਸ਼ਨ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਵਲੋਂ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ

ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਪਿ੍ੰਸੀਪਲ ਕੁੁਸ਼ਮ ਕਾਲੜਾ ਨੇ ਦੱਸਿਆ ਕਿ ਨਵਰਾਤਿਆਂ ਦੇ ਸ਼ੁੁਭ ਅਵਸਰ 'ਤੇ ਸਕੂਲ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਜਿਸ ਵਿਚ ਸੰਸਥਾ ਦੇ ਪ੍ਰਧਾਨ ਮਦਨ ਲਾਲ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਨਰਸਰੀ ਜਮਾਤ ਦੀ ਵਿਦਿਆਰਥਣ ਨੇ ਜਿੱਤਿਆ ਨੈਸ਼ਨਲ ਐਵਾਰਡ

ਕੋਟਕਪੂਰਾ, 27 ਸਤੰਬਰ (ਮੇਘਰਾਜ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਦੀ ਨਰਸਰੀ ਜਮਾਤ ਦੀ ਹੋਣਹਾਰ ਵਿਦਿਆਰਥਣ ਸਹਿਰੀਨ ਕੌਰ ਨੇ ਲਾਈਵ ਨੈਸ਼ਨਲ ਡਰਾਇੰਗ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਬੱਚੀ ਨੇ ਛੋਟੀ ਉਮਰੇ ਇਕ ...

ਪੂਰੀ ਖ਼ਬਰ »

ਕੋਟਕਪੂਰਾ ਦੇ ਬਠਿੰਡਾ ਰੋਡ ਨਿਵਾਸੀਆਂ ਦੀ ਕੰਨੀ ਦੇ ਕਿਆਰੇ ਵਰਗੀ ਹਾਲਤ

ਕੋਟਕਪੂਰਾ, 27 ਸਤੰਬਰ (ਮੇਘਰਾਜ)-ਕੋਟਕਪੂਰਾ-ਬਠਿੰਡਾ ਸੜਕ 'ਤੇ ਤਿੰਨਕੋਣੀ ਚੌਕ ਤੋਂ ਨਗਰ ਕੌਂਸਲ ਦੀ ਹੱਦ ਤੱਕ ਦੋਨੋਂ ਪਾਸੇ ਕਾਫ਼ੀ ਸੰਘਣੀ ਆਬਾਦੀ ਹੈ | ਇਸ ਸੜਕ 'ਤੇ ਢਿੱਲੋਂ ਕਾਲੋਨੀ, ਨਵੀਂ ਦਾਣਾ ਮੰਡੀ, ਬਲਵੰਤ ਨਗਰ, ਕਾਰ ਮਾਰਕੀਟ, ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਕੱਲ੍ਹ

ਜੈਤੋ, 27 ਸਤੰਬਰ (ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਰਾਸ਼ਟਰੀ ਸਵੈ ਇੱਛੁਕ ਖ਼ੂਨਦਾਨ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ 29 ਸਤੰਬਰ 2022 ਨੂੰ ਸਵੇਰੇ 9 ਵਜੇ ਤੋਂ ਦੁੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ | ਕਾਲਜ ਦੇ ...

ਪੂਰੀ ਖ਼ਬਰ »

ਕਲਮਾਂ ਦੇ ਰੰਗ ਸਾਹਿਤ ਸਭਾ ਵਲੋਂ ਕਵੀ ਦਰਬਾਰ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਕਲਮਾਂ ਦੇ ਰੰਗ ਸਾਹਿਤ ਸਭਾ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਦੇ ਸ਼ੁੱਭ ਅਵਸਰ 'ਤੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਸਮਾਗਮ ਅੱਜ

ਕੋਟਕਪੂਰਾ, 27 ਸਤੰਬਰ (ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਅਤੇ ਗੁੱਡ ਮੌਰਨਿੰਗ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ 28 ਸਤੰਬਰ ਨੂੰ ਸਾਂਝੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਸੁਸਾਇਟੀ ਦੇ ਪ੍ਰਧਾਨ ਮਾਸਟਰ ਅਸ਼ੌਕ ਕੌਸ਼ਲ ਅਤੇ ...

ਪੂਰੀ ਖ਼ਬਰ »

ਫ਼ੁੱਟਬਾਲ ਮੁਕਾਬਲੇ 'ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-'ਖੇਡਾਂ ਵਤਨ ਪੰਜਾਬੀ ਦੀਆਂ' ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ 'ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਕਾਂਸੀ ਦੇ ਤਗਮਾ ਜਿੱਤ ਕੇ ਸਕੂਲ ਅਤੇ ਗੋਲੇਵਾਲਾ ਇਲਾਕੇ ਦਾ ਨਾਂਅ ...

ਪੂਰੀ ਖ਼ਬਰ »

ਵਿਸ਼ਵ ਫ਼ਾਰਮੇਸੀ ਦਿਵਸ ਮਨਾਇਆ

ਫ਼ਰੀਦਕੋਟ, 27 ਸਤੰਬਰ (ਸਤੀਸ਼ ਬਾਗ਼ੀ)-ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਾਹਲ ਅਤੇ ਸਕੱਤਰ ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਵਿਸ਼ਵ ਫ਼ਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ ਸੇਵਾ ਮੁਕਤ ਫ਼ਾਰਮੇਸੀ ਅਫ਼ਸਰ ਅਤੇ ਗੁਰੂ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਵਿਖੇ ਕਾਵਿ ਗੋਸ਼ਟੀ ਕਰਵਾਈ

ਫ਼ਰੀਦਕੋਟ, 27 ਸਤੰਬਰ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਛਾਉਣੀ ਵਿਖੇ ਹਿੰਦੀ ਪੰਦਰਵਾੜੇ ਨੂੰ ਸਮਰਪਿਤ ਕਾਵਿ ਗੋਸ਼ਟੀ ਕਰਵਾਈ ਗਈ ਜਿਸ ਦੀ ਸ਼ੁਰੂਆਤ ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ | ਸਮਾਗਮ 'ਚ ਮੁੱਖ ਮਹਿਮਾਨਾਂ 'ਚ ਡਾ. ਰਾਜੇਸ਼ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ, 30 ਨੂੰ ਚੱਕਾ ਜਾਮ ਦਾ ਐਲਾਨ

ਫ਼ਰੀਦਕੋਟ, 27 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਬੋਹੜ ਸਿੰਘ ਰੁਪੱਈਆਂ ਵਾਲਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX