ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪੰਜਾਬ / ਜਨਰਲ

ਭਾਜਪਾ ਨੇ ਲਗਾਈ 'ਜਨਤਾ ਦੀ ਵਿਧਾਨ ਸਭਾ'

ਵੱਖ-ਵੱਖ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਭਾਜਪਾ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਅੱਜ ਭਾਜਪਾ ਵਲੋਂ ਸੈਕਟਰ 37 ਵਿਖੇ ਸ ਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਨੇੜੇ 'ਜਨਤਾ ਦੀ ਵਿਧਾਨ ਸਭਾ' ਲਗਾਈ ਗਈ | ਜਿਸ ਵਿਚ ਭਾਜਪਾ ਦੇ ਸਾਰੇ ਨੇਤਾ ਪਹੁੰਚੇ | ਇਸ ਮੌਕੇ ਅਜਾਇਬ ਸਿੰਘ ਭੱਟੀ ਨੂੰ ਸਪੀਕਰ ਵਜੋਂ ਚੁਣਿਆ ਗਿਆ | ਇਸ ਜਨਤਾ ਦੀ ਵਿਧਾਨ ਸਭਾ 'ਚ ਪੰਜਾਬ ਨਾਲ ਜੁੜੇ 6 ਮੁੱਦੇ ਉਠਾਏ ਗਏ | ਇਨ੍ਹਾਂ ਵਿਚ ਭਿ੍ਸ਼ਟਾਚਾਰ, ਅਧੂਰੇ ਵਾਅਦੇ, ਖੇਤੀ-ਕਿਸਾਨੀ, ਵੱਧਦੀ ਨਸ਼ਾਖੋਰੀ, ਐਸ.ਸੀ./ਓ.ਬੀ.ਸੀ., ਕਾਨੂੰਨ ਅਤੇ ਵਿਵਸਥਾ ਦੀ ਖ਼ਰਾਬ ਹੋ ਰਹੀ ਸਥਿਤੀ ਸ਼ਾਮਿਲ ਸੀ | ਕਾਂਗਰਸ ਪਾਰਟੀ ਨੂੰ ਛੱਡ ਕੇ ਕੁਝ ਮਹੀਨੇ ਪਹਿਲਾਂ ਭਾਜਪਾ ਵਿਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਵਿਚ ਪੰਜਾਬ ਵਿਚ ਵਧੇ ਭਿ੍ਸ਼ਟਾਚਾਰ ਦਾ ਮੁੱਦਾ ਉਠਾਇਆ | ਉਨ੍ਹਾਂ ਕਿਹਾ ਸਰਕਾਰ ਨੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ 'ਆਪ੍ਰੇਸ਼ਨ ਲੋਟਸ' ਵਰਗੇ ਬਹਾਨੇ ਬਣਾਏ ਹਨ | ਸੂਬੇ ਨੂੰ ਕਰਜ਼ੇ ਤੋਂ ਉਭਾਰਨ ਲਈ ਸਰਕਾਰ ਕੋਲ ਕੋਈ ਯੋਜਨਾ ਨਹੀਂ ਹੈ | ਇਸ ਤੋਂ ਪਹਿਲਾਂ ਪੰਜਾਬ ਭਾਜਪਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਵਿਧਾਨ ਸਭਾ ਗਏ | ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਵੇਂ ਹੀ ਵਿਸ਼ਵਾਸ ਮਤਾ ਪੇਸ਼ ਕੀਤਾ ਤਾਂ ਭਾਜਪਾ ਦੇ ਦੋਵੇਂ ਵਿਧਾਇਕ ਇਸਦਾ ਵਿਰੋਧ ਕਰਦੇ ਹੋਏ ਸਦਨ ਦਾ ਬਾਈਕਾਟ ਕਰਕੇ ਬਾਹਰ ਆ ਗਏ | ਇਸ ਤੋਂ ਬਾਅਦ ਦੋਵੇਂ ਵਿਧਾਇਕ ਸੈਕਟਰ 37 ਵਿਚ ਪਾਰਟੀ ਦੀ 'ਜਨਤਾ ਦੀ ਵਿਧਾਨ ਸਭਾ' ਵਿਚ ਪਹੁੰਚੇ | ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੁਨੀਲ ਜਾਖੜ, ਮਨੋਰੰਜਨ ਕਾਲੀਆ, ਤੀਕਸ਼ਣ ਸੂਦ, ਰਾਜ ਕੁਮਾਰ ਵੇਰਕਾ, ਰਾਣਾ ਗੁਰਜੀਤ ਸਿੰਘ ਸੋਢੀ, ਫਹਿਤਜੰਗ ਸਿੰਘ ਬਾਜਵਾ, ਵਿਧਾਇਕ ਜੰਗੀ ਲਾਲ ਮਹਾਜਨ, ਐਸ.ਐਸ. ਚੰਨੀ, ਹਰਜੋਤ ਕਮਲ, ਇਕਬਾਲ ਸਿੰਘ ਚੰਨੀ, ਰਜਿੰਦਰ ਸਿੰਘ ਛੀਨਾ, ਡਾ. ਸੁਭਾਸ਼ ਸ਼ਰਮਾ, ਜੀਵਨ ਗੁਪਤਾ, ਰਾਜੇਸ਼ ਬਾਘਾ, ਜੱਸੀ ਜਸਰਾਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਆਗੂ ਮੌਜੂਦ ਸਨ |

ਵੱਖਰੀ ਹਰਿਆਣਾ ਕਮੇਟੀ ਬਣਾਉਣਾ ਸ਼ੋ੍ਰਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਵੱਡੀ ਸਾਜਿਸ਼-ਬੀਬੀ ਜਗੀਰ ਕੌਰ

ਅਵਤਾਰ ਸਿੰਘ ਸ਼ੇਰਗਿੱਲ, ਜਸਪਾਲ ਸਿੰਘ ਜਲੰਧਰ, 27 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਨੂੰ ਸਿੱਖ ਪਰੰਪਰਾਵਾਂ, ਪੁਰਾਤਨ ਰਵਾਇਤਾਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਫ਼ਿਲਮ ਦੀ ਸ਼ੂਟਿੰਗ ਕਰਨ 'ਤੇ ਮਾਮਲਾ ਭਖਿਆ

ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਸ਼ਹਿਰ ਹਸਨ ਅਬਦਾਲ ਵਿਚਲੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਲਾਹੌਰ ਤੋਂ ਪੰਜਾਬੀ ਫ਼ਿਲਮ 'ਲਾਹੌਰ ਲਾਹੌਰ ਏ' ਦੀ ਸ਼ੂਟਿੰਗ ਲਈ ਪਹੁੰਚੀ ਟੀਮ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੀ ...

ਪੂਰੀ ਖ਼ਬਰ »

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਪੰਜਾਬ ਦੇ ਹੱਕ ਖੋਹੇ ਜਾ ਰਹੇ-ਬਿੱਟੂ

ਲੁਧਿਆਣਾ, 27 ਸਤੰਬਰ (ਕਵਿਤਾ ਖੁੱਲਰ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਪੰਜਾਬ ਦੇ ਹੱਕ ਖੋਹੇ ਜਾ ...

ਪੂਰੀ ਖ਼ਬਰ »

ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ ਕਾਂਗਰਸ-ਚੀਮਾ

ਚੰਡੀਗੜ੍ਹ, 27 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕਰਨ ਨੂੰ ਗਲਤ ਕਰਾਰ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ 'ਤੇ ਭਾਜਪਾ ਦਾ ਸਾਥ ਦੇਣ ਦੇ ਦੋਸ਼ ਲਗਾਏ ਹਨ | ...

ਪੂਰੀ ਖ਼ਬਰ »

2 ਏ.ਐਸ.ਪੀ., 12 ਏ.ਸੀ.ਪੀ ਤੇ 57 ਡੀ.ਐਸ.ਪੀ. ਤਬਦੀਲ

ਚੰਡੀਗੜ੍ਹ, 27 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਵਿਚ ਭਾਰੀ ਰੱਦੋ ਬਦਲ ਕਰਦਿਆਂ 2 ਏ.ਐਸ.ਪੀ, 12 ਏ.ਸੀ.ਪੀ ਤੇ 57 ਡੀ.ਐਸ.ਪੀ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਡੀ.ਜੀ.ਪੀ ਪੰਜਾਬ ਵਲੋਂ ਜਾਰੀ ਹੁਕਮਾਂ ਮੁਤਾਬਿਕ ਡਾ. ਜੋਤੀ ...

ਪੂਰੀ ਖ਼ਬਰ »

ਰਾਹੁਲ ਭੰਡਾਰੀ ਨੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-1997 ਬੈਚ ਦੇ ਆਈ.ਏ.ਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਦਾ ਕੁਰੂਕਸ਼ੇਤਰ ਹੋਵੇਗਾ ਹੈੱਡਕੁਆਟਰ-ਝੀਂਡਾ

ਚੰਡੀਗੜ੍ਹ, 27 ਸਤੰਬਰ (ਐਨ.ਐਸ.ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਨਵੇਂ ਚੁਣੇ ਗਏ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਨੇ ਸਪਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਸੁਪਰੀਮ ਕੋਰਟ ਵਲੋਂ ਜੋ ਇਤਿਹਾਸਕ ਫ਼ੈਸਲਾ ਸੁਣਾਇਆ ਗਿਆ ਹੈ, ਉਸ ਤੋਂ ...

ਪੂਰੀ ਖ਼ਬਰ »

ਵਿਧਾਨ ਸਭਾ ਵੱਲ ਮਾਰਚ ਕੱਢਣ ਜਾਂਦੇ ਹਿਰਾਸਤ 'ਚ ਲਏ ਯੂਥ ਅਕਾਲੀ ਆਗੂ

ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਇਜਲਾਸ ਦੇ ਪਹਿਲੇ ਦਿਨ ਅੱਜ ਯੂਥ ਅਕਾਲੀ ਦਲ ਵਲੋਂ ਵਿਧਾਨ ਸਭਾ ਵੱਲ ਮਾਰਚ ਕੱਢਿਆ ਗਿਆ | ਯੂਥ ਅਕਾਲੀ ਦਲ ਦੇ ਆਗੂਆਂ ਨੂੰ ਵਿਧਾਨ ਸਭਾ ਤੱਕ ਮਾਰਚ ਦੌਰਾਨ ਚੰਡੀਗੜ੍ਹ ਪੁਲਿਸ ਵਲੋਂ ਹਿਰਾਸਤ 'ਚ ਲੈ ...

ਪੂਰੀ ਖ਼ਬਰ »

ਕਬਾੜੀਏ ਦੀ ਦੁਕਾਨ ਤੋਂ 9.50 ਲੱਖ ਲੁੱਟੇ

ਬਟਾਲਾ, 27 ਸਤੰਬਰ (ਕਾਹਲੋਂ)-ਸਥਾਨਕ ਅੰਮਿ੍ਤਸਰ ਬਾਈਪਾਸ 'ਤੇ ਕਬਾੜੀਏ ਦੀ ਦੁਕਾਨ ਤੋਂ ਦਿਨ-ਦਿਹਾੜੇ 3 ਅਣਪਛਾਤੇ ਵਿਅਕਤੀ 9 ਲੱਖ 50 ਹਜ਼ਾਰ ਲੁੱਟ ਕੇ ਫਰਾਰ ਹੋ ਗਏ | ਦੁਕਾਨਦਾਰ ਰਿਤਿਕ ਮਹਾਜਨ ਪੁੱਤਰ ਪਵਨ ਕੁਮਾਰ ਮਹਾਜਨ ਵਾਸੀ ਬਟਾਲਾ ਨੇ ਦੱਸਿਆ ਕਿ ਉਸ ਨੇ ਅੱਜ ਆਪਣੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਬੀ.ਡੀ.ਪੀ.ਓ. ਤੇ ਬਲਾਕ ਸੰਮਤੀ ਚੇਅਰਮੈਨ ਗਿ੍ਫ਼ਤਾਰ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫ਼ੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸੰਮਤੀ ਦੇ ਚੇਅਰਮੈਨ ਨੂੰ ਗਿ੍ਫ਼ਤਾਰ ਕੀਤਾ ਹੈ | ਵਿਜੀਲੈਂਸ ਅਧਿਕਾਰੀਆਂ ਮੁਤਾਬਿਕ ਕਾਬੂ ...

ਪੂਰੀ ਖ਼ਬਰ »

ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਸੱਦਿਆ ਇਜਲਾਸ-ਮਜੀਠੀਆ

ਅੰਮਿ੍ਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)-'ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਖੇਤੀਬਾੜੀ ਸੰਕਟ ਸਮੇਤ ਪੰਜਾਬ ਨੂੰ ਦਰਪੇਸ਼ ਭੱਖਦੇ ਮਸਲਿਆਂ 'ਤੇ ਚਰਚਾ ਕਰਨ ਲਈ ਨਹੀਂ ਬਲਕਿ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਨਾਬਾਲਗ ਧੀਆਂ ਨਾਲ ਜਬਰ ਜਨਾਹ ਕਰਨ ਵਾਲਾ ਪਿਓ ਗਿ੍ਫ਼ਤਾਰ

ਖੰਨਾ, 27 ਸਤੰਬਰ (ਅਜੀਤ ਬਿਊਰੋ)-ਖੰਨਾ ਪੁਲਿਸ ਨੇ ਸ਼ਰਾਬ ਦੇ ਨਸ਼ੇ 'ਚ ਆਪਣੀਆਂ 15 ਅਤੇ 10 ਸਾਲ ਦੀਆਂ ਨਾਬਾਲਗ ਧੀਆਂ ਨਾਲ ਜਬਰ ਜਨਾਹ ਕਰਨ ਵਾਲੇ ਪਿਓ ਨੂੰ ਹਿਰਾਸਤ 'ਚ ਲੈ ਲਿਆ ਹੈ | ਦੇਰ ਸ਼ਾਮ ਤੱਕ ਪੁਲਿਸ ਲੜਕੀਆਂ ਦੇ ਬਿਆਨ ਲੈ ਕੇ ਕਾਰਵਾਈ ਕਰ ਰਹੀ ਸੀ | ਐਸ.ਐਸ.ਪੀ. ਦਿਆਮਾ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ ਹੋਈ | ਇਜਲਾਸ ਦੇ ਪਹਿਲੇ ਦਿਨ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ, ਤਰਨ ਤਾਰਨ ...

ਪੂਰੀ ਖ਼ਬਰ »

ਅੰਮਿ੍ਤਸਰ ਬੰਬ ਕਾਂਡ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਅੰਮਿ੍ਤਸਰ ਬੰਬ ਕਾਂਡ ਦੇ ਮਾਮਲੇ 'ਚ ਇਕ ਹੋਰ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੀ.ਆਈ.ਏ. ...

ਪੂਰੀ ਖ਼ਬਰ »

ਸ਼ਰਾਬ ਪੀਣ ਤੋਂ ਰੋਕਣ 'ਤੇ ਕੁੱਟ-ਕੁੱਟ ਕੇ ਮਾਰਿਆ

ਸਮਰਾਲਾ, 27 ਸਤੰਬਰ (ਕੁਲਵਿੰਦਰ ਸਿੰਘ)-ਬੀਤੀ ਰਾਤ ਸਥਾਨਕ ਹਰਨਾਮ ਨਗਰ ਕਾਲੋਨੀ 'ਚ ਤਿੰਨ ਵਿਅਕਤੀਆਂ ਨੇ ਸ਼ਰਾਬ ਦੇ ਨਸ਼ੇ 'ਚ 42 ਸਾਲਾਂ ਦੇ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ¢ ਮਿ੍ਤਕ ਤਿੰਨ ਬੱਚਿਆਂ ਦਾ ਪਿਓ ਦੱਸਿਆ ਜਾ ਰਿਹਾ ਹੈ ਅਤੇ ਸਾਰੇ ਹੀ ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ ਜਨਮ ਦਿਹਾੜਾ 4 ਨਵੰਬਰ ਨੂੰ

ਘੁਮਾਣ, 27 ਸਤੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਦਾ 752ਵਾਂ ਜਨਮ ਦਿਹਾੜਾ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ 4 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਇਨ੍ਹਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦਿਹਾਂਤ-ਸਸਕਾਰ ਅੱਜ

ਸ਼ਹਿਣਾ/ਲੁਧਿਆਣਾ, 27 ਸਤੰਬਰ (ਸੁਰੇਸ਼ ਗੋਗੀ, ਸਲੇਮਪੁਰੀ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਖ਼ਾਲਸਾ ਦਾ ਅੱਜ ਦਿਆਨੰਦ ਮੈਡੀਕਲ ਕਾਲਜ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ | ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ 28 ਸਤੰਬਰ ਨੂੰ ...

ਪੂਰੀ ਖ਼ਬਰ »

ਬੰਬੀਹਾ ਗੈਂਗ ਨਾਲ ਜੁੜਨ ਲਈ ਪੋਸਟ ਪਾਉਣ ਵਾਲਾ ਨੌਜਵਾਨ ਗਿ੍ਫ਼ਤਾਰ

ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਭੀਖੀ ਪੁਲਿਸ ਨੇ ਇਕ ਅਜਿਹੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਨੇ ਬੰਬੀਹਾ ਗੈਂਗ ਨਾਲ ਜੁੜਨ ਲਈ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ | ਪੁਲਿਸ ਵਲੋਂ ਕਾਬੂ ਕੀਤਾ ਗਿਆ ਸੁਖਜੀਤ ਸਿੰਘ ਵਾਸੀ ਗੁੜੱਦੀ ਮਰਹੂਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਵੰਡਣ ਦਾ ਯਤਨ ਨਾ ਕਰੇ-ਗਿਆਨੀ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 27 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਵੰਡਣ ਦਾ ਸਖ਼ਤ ਨੋਟਿਸ ਲਿਆ ਹੈ | ਉਨ੍ਹਾਂ ਸਿੱਖ ਪੰਥ ਦੇ ਰੋਸ ਅਤੇ ਰੋਹ ਨੂੰ ਸ਼ਾਂਤ ਕਰਨ ਲਈ ਪ੍ਰਧਾਨ ...

ਪੂਰੀ ਖ਼ਬਰ »

ਬੜੂ ਸਾਹਿਬ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਨੇ ਵਿਦਿਆਰਥਣਾਂ ਦੀਆਂ ਮੁਸ਼ਕਿਲਾਂ ਸੁਣੀਆਂ

ਧਰਮਗੜ੍ਹ, 27 ਸਤੰਬਰ (ਗੁਰਜੀਤ ਸਿੰਘ ਚਹਿਲ)-ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੇ ਉਪ ਕੁਲਪਤੀ ਡਾ. ਦਵਿੰਦਰ ਸਿੰਘ ਅਤੇ ਉਪ ਕੁਲਪਤੀ ਡਾ. ਅਮਰੀਕ ਸਿੰਘ ਆਹਲੂਵਾਲੀਆ ਨੇ ਕੁਦਰਤੀ ਆਫ਼ਤ ਤੋਂ ਬਾਅਦ ਵਿਦਿਆਰਥਣਾਂ ਦਾ ਹਾਲ-ਚਾਲ ਪੁੱਛਿਆ, ਮੁਸ਼ਕਿਲਾਂ ਸੁਣੀਆਂ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੌਰਾਨ ਛਾਪਾ ਮਾਰਨ ਗਈ ਟੀਮ 'ਤੇ ਹਮਲਾ

ਮੰਡੀ ਘੁਬਾਇਆ/ ਜਲਾਲਾਬਾਦ, 27 ਸਤੰਬਰ (ਅਮਨ ਬਵੇਜਾ/ਕਰਨ ਚੁਚਰਾ)-ਜਲਾਲਾਬਾਦ ਦੇ ਨੇੜਲੇ ਪਿੰਡ ਖੁੰਡ ਵਾਲਾ ਵਿਖੇ ਬੀਤੀ ਰਾਤ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਚੈਕਿੰਗ ਲਈ ਪੁੱਜੀ ਟੀਮ 'ਤੇ ਮਾਈਨਿੰਗ ਕਰ ਰਹੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਦਾਦੇ ਨੂੰ ਤੰਗਲੀ ਨਾਲ ਕੁੱਟ ਕੇ ਮਾਰਿਆ

ਤਲਵੰਡੀ ਭਾਈ, 27 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਪਿੰਡ ਪਤਲੀ ਵਿਖੇ ਇਕ ਨੌਜਵਾਨ ਵਲੋਂ ਬੇਰਹਿਮੀ ਨਾਲ ਆਪਣੇ ਦਾਦੇ ਦੀ ਤੰਗਲੀ ਨਾਲ ਕੁੱਟਮਾਰ ਕੀਤੀ ਗਈ, ਜਿਸ ਦੇ ਚੱਲਦਿਆਂ ਜ਼ਖ਼ਮੀ ਹੋਏ 70 ਵਰਿ੍ਹਆਂ ਦੇ ਬਜ਼ੁਰਗ ਦੀ ਹਸਪਤਾਲ ਵਿਚ ਇਲਾਜ ਦੌਰਾਨ ...

ਪੂਰੀ ਖ਼ਬਰ »

ਜਾਖੜ ਬਣ ਸਕਦੇ ਹਨ ਕੇਂਦਰੀ ਮੰਤਰੀ

ਮੰਡੀ ਅਰਨੀਵਾਲਾ, 27 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਕਾਂਗਰਸ ਛੱਡ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ ਸਾਬਕਾ ਸੰਸਦ ਮੈਂਬਰ ਸੁਨੀਲ ਕੁਮਾਰ ਜਾਖੜ ਨੂੰ ਭਾਜਪਾ ਵਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ | ਜੇਕਰ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਭਾਜਪਾ ...

ਪੂਰੀ ਖ਼ਬਰ »

ਦਿੱਲੀ ਹਾਈ ਕੋਰਟ ਵਲੋਂ 'ਆਪ' ਨੂੰ ਝਟਕਾ-ਉਪ ਰਾਜਪਾਲ ਖ਼ਿਲਾਫ਼ ਅਪਮਾਨਜਨਕ ਟਵੀਟ ਤੇ ਪੋਸਟਾਂ ਨੂੰ ਹਟਾਉਣ ਦੇ ਹੁਕਮ

ਨਵੀਂ ਦਿੱਲੀ, 27 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਉਪ ਰਾਜਪਾਲ (ਐਲ.ਜੀ.) ਵਿਨੈ ਸਕਸੈਨਾ ਨਾਲ ਤਕਰਾਰਬਾਜ਼ੀ ਮਾਮਲੇ 'ਚ ਆਮ ਆਦਮੀ ਪਾਰਟੀ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ | ਦਿੱਲੀ ਹਾਈ ਕੋਰਟ ਨੇ ਆਪਣੇ ਅੰਤਰਿਮ ਆਦੇਸ਼ 'ਚ ਆਮ ਆਦਮੀ ਪਾਰਟੀ ਨੂੰ ਐਲ.ਜੀ. ਖ਼ਿਲਾਫ਼ ਕਥਿਤ ...

ਪੂਰੀ ਖ਼ਬਰ »

ਦਿੱਲੀ ਆਬਕਾਰੀ ਨੀਤੀ ਮਾਮਲਾ-ਸੀ.ਬੀ.ਆਈ. ਵਲੋਂ ਕਾਰੋਬਾਰੀ ਵਿਜੇ ਨਾਇਰ ਗਿ੍ਫ਼ਤਾਰ

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਸੀ.ਬੀ.ਆਈ. ਨੇ ਮੰਗਲਵਾਰ ਨੂੰ ਕਾਰੋਬਾਰੀ ਵਿਜੇ ਨਾਇਰ ਨੂੰ ਦਿੱਲੀ ਦੀ ਵਿਵਾਦਤ ਆਬਕਾਰੀ ਨੀਤੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ, ਜਿਸ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੁਲਜ਼ਮ ਹਨ | ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਝੀਂਡਾ ਤੇ ਦਾਦੂਵਾਲ ਗੁੱਟ ਸਰਕਾਰ ਨਾਲ ਮਿਲ ਕੇ ਕਰਨਗੇ ਅਕਾਲ ਪੁਰਖ ਦਾ ਸ਼ੁਕਰਾਨਾ

ਚੰਡੀਗੜ੍ਹ, 27 ਸਤੰਬਰ (ਰਾਮ ਸਿੰਘ ਬਰਾੜ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਤੇ ਸੰਸਥਾਪਕ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਗੁੱਟਾਂ 'ਚ ਚੱਲ ਰਿਹਾ ਵਿਵਾਦ ਕੁਝ ਸਮੇਂ ਲਈ ਟਲ ਗਿਆ ਹੈ | ਹਰਿਆਣਾ ਸਰਕਾਰ ਤੇ ਹਰਿਆਣਾ ਸਿੱਖ ...

ਪੂਰੀ ਖ਼ਬਰ »

ਜਨਵਰੀ 2023 ਤੋਂ ਨਵੇਂ ਵਿਕਣ ਵਾਲੇ ਮੋਬਾਈਲਾਂ ਦੇ ਆਈ.ਐਮ.ਈ.ਆਈ. ਦਾ ਰਜਿਸਟ੍ਰੇਸ਼ਨ ਜ਼ਰੂਰੀ

ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਦੇਸ਼ 'ਚ ਨਵੇਂ ਸਾਲ ਭਾਵ ਇਕ ਜਨਵਰੀ 2023 ਤੋਂ ਵੇਚੇ ਜਾਣ ਵਾਲੇ ਸਾਰੇ ਮੋਬਾਈਲ ਫ਼ੋਨਾਂ ਦੇ ਅੰਤਰਰਾਸ਼ਟਰੀ ਮੋਬਾਈਲ ਉਪਕਰਨ ਪਛਾਣ ਨੰਬਰ ਦਾ ਰਜਿਸਟ੍ਰੇਸ਼ਨ ਜ਼ਰੂਰੀ ਹੋਵੇਗਾ | ਸਰਕਾਰ ਨੇ 26 ਸਤੰਬਰ ਨੂੰ ਇਸ ਬਾਰੇ ਜਾਰੀ ਨੋਟੀਫਿਕੇਸ਼ਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX