ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸੰਗਰੂਰ

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਿਆ ਲੋਕਾਂ 'ਚ ਸਹਿਮ ਦਾ ਮਾਹੌਲ

ਮੂਣਕ, 27 ਸਤੰਬਰ (ਕੇਵਲ ਸਿੰਗਲਾ/ਵਰਿੰਦਰ ਭਾਰਦਵਾਜ) - ਪਿਛਲੇ ਦਿਨੀਂ ਬੇਮੌਸਮੀ ਬਰਸਾਤ ਨਾਲ ਜਿੱਥੇ ਅੱਧ ਪੱਕੇ ਝੋਨੇ ਦੀ ਫ਼ਸਲਾਂ ਦਾ ਨੁਕਸਾਨ ਹੋ ਗਿਆ ਹੈ ਉੱਥੇ ਦੂਜੇ ਪਾਸੇ ਚੰਡੀਗੜ੍ਹ, ਪਟਿਆਲਾ, ਰਾਜਪੁਰਾ, ਜ਼ੀਰਕਪੁਰ ਆਦਿ ਵਿਖੇ ਪਈ ਜ਼ਬਰਦਸਤ ਬਰਸਾਤ ਨੇ ਇਸ ਇਲਾਕੇ ਦੇ ਲੋਕਾਂ 'ਚ ਘੱਗਰ ਦਰਿਆ ਦੇ ਸੰਭਾਵੀ ਹੜ੍ਹ ਦਾ ਡਰ ਪੈਦਾ ਕਰ ਦਿੱਤਾ ਹੈ | ਇਸ ਸੀਜ਼ਨ ਵਿਚ ਹੁਣ ਘੱਗਰ ਦਰਿਆ 'ਚ ਪਾਣੀ ਦਾ ਲੇਵਲ 743:6 ਤੱਕ ਹੀ ਰਿਹਾ ਸੀ ਪਰ ਅੱਜ ਬਾਅਦ ਦੁਪਹਿਰ ਤੱਕ ਘੱਗਰ ਦਰਿਆ 'ਚ ਖਨੌਰੀ ਵਿਖੇ ਲੱਗੇ ਮਾਪਦੰਡ ਅਨੁਸਾਰ ਪਾਣੀ ਦਾ ਪੱਧਰ 745:5 ਫੁੱਟ ਹੋ ਚੁੱਕਾ ਹੈ | ਭਾਵੇਂ ਫ਼ਿਲਹਾਲ ਘੱਗਰ ਦਰਿਆ ਦੇ ਸੰਭਾਵੀ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਪਰ ਫਿਰ ਵੀ ਘੱਗਰ ਦਰਿਆ ਦੀ ਮਾਰ ਹੇਠ ਆਉਂਦੇ ਕਿਸਾਨਾਂ ਤੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੀ ਲੋੜ ਹੈ | ਘੱਗਰ ਦਰਿਆ ਵਿਚ ਸਵੇਰੇ 6 ਵਜੇ ਤੋਂ ਬਾਅਦ 'ਚ ਖਨੋਰੀ ਵਿਖੇ ਪਾਣੀ ਦਾ ਪੱਧਰ ਆਖ਼ਰੀ ਸਤਰਾਂ ਲਿਖੇ ਜਾਣ ਤੱਕ 1 ਫੁੱਟ ਵੱਧ ਚੁਕਾ ਹੈ | ਡਰੈਨਿੰਗ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਟਾਗਰੀ ਚ 12 ਫੁੱਟ, ਮਾਰਕੰਡਾ ਨਦੀ 'ਚ 17:9 ਫੁੱਟ ਅਤੇ ਸਰਾਲਾ ਵਿਖੇ ਘੱਗਰ ਦਰਿਆ ਵਿਚ 14:8 ਫੁੱਟ ਪਾਣੀ ਚੱਲ ਰਿਹਾ ਹੈ ਸੋ ਇਨ੍ਹਾਂ ਸਾਰੇ ਹਾਲਾਤਾਂ ਨੂੰ ਵੇਖਦੇ ਹੋਏ ਖਨੌਰੀ ਵਿਖੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ 747 ਫੁੱਟ ਤੱਕ ਜਾ ਸਕਦਾ ਹੈ ਜਿਸ ਕਾਰਣ ਸਬ ਡਵੀਜ਼ਨ ਮੂਣਕ ਦੇ ਦੋ ਦਰਜਨ ਪਿੰਡਾਂ ਦੇ ਲੋਕਾਂ ਲਈ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਅਨੁਸਾਰ ਜੇਕਰ ਉੱਪਰਲੇ ਇਲਾਕਿਆਂ 'ਚ ਹੋਰ ਬਰਸਾਤ ਨਹੀਂ ਪੈਂਦੀ ਤਾਂ ਘੱਗਰ ਦਰਿਆ ਦਾ ਪਾਣੀ ਸਹੀ ਸਲਾਮਤ ਅੱਗੇ ਲੰਘ ਜਾਵੇਗਾ ਉਨ੍ਹਾਂ ਹੋਰ ਦੱਸਿਆ ਕਿ ਡਰੇਨਿੰਗ ਵਿਭਾਗ ਤਾੋ ਇਲਾਵਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਨੂੰ ਪੂਰੀ ਤਰਾ ਚੌਕਸ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਲੋਂ ਮੌਜੂਦਾ ਹਾਲਤ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ | ਵਿਧਾਇਕ ਬਰਿੰਦਰ ਗੋਇਲ ਨੇ ਹੋਰ ਦੱਸਿਆ ਕਿ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਉਨ੍ਹਾਂ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਰਸਾਤਾਂ ਤੋਂ ਪਹਿਲਾ ਹੀ ਘੱਗਰ ਦਰਿਆ ਦੀ ਸਫ਼ਾਈ ਕਰਵਾ ਦਿੱਤੀ ਗਈ ਸੀ ਜਿਸ ਨਾਲ ਖਨੌਰੀ ਤੋਂ ਲੈ ਕੇ ਕੜੈਲ ਤੱਕ ਪਾਣੀ ਦੀ ਨਿਕਾਸੀ ਵੱਧ ਗਈ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਘੱਗਰ ਦਰਿਆ ਸਬ ਡਵੀਜ਼ਨ ਮੂਣਕ ਦੇ ਦੋ ਦਰਜਨ ਤੋਂ ਉਪਰ ਪਿੰਡਾਂ ਦਾ ਲੋਕਾਂ ਲਈ ਦੈਂਤ ਦਾ ਰੂਪ ਧਾਰਨ ਕਰ ਚੁੱਕਿਆ ਹੈ | ਹੁਣ ਤੱਕ ਹਲਕੇ ਦਾ ਆਗੂਆਂ ਨੇ ਵੋਟਾਂ ਵੋਟਰਨ ਤੋਂ ਇਲਾਵਾ ਘੱਗਰ ਦਰਿਆ ਦੇ ਸਥਾਈ ਹੱਲ ਵੱਲ ਧਿਆਨ ਨਹੀਂ ਦਿੱਤਾ | ਇਲਾਕੇ ਦੇ ਲੋਕਾਂ ਨੂੰ ਹਲਕਾ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਤੋਂ ਘੱਗਰ ਦਰਿਆ ਦੇ ਸਥਾਈ ਹੱਲ ਦੀਆਂ ਪੂਰੀਆਂ ਉਮੀਦਾਂ ਲਗਾਈਆਂ ਜਾ ਰਹੀਆਂ ਹਨ ਅਤੇ ਹਲਕਾ ਵਿਧਾਇਕ ਗੋਇਲ ਵਲੋਂ ਘੱਗਰ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵੀ ਰੱਖਿਆ ਜਾ ਰਿਹਾ ਹੈ ਤਾਂ ਕਿ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਸਥਾਈ ਹੱਲ ਕੱਢ ਕੇ ਤੀਹ ਸਾਲਾ ਤੋਂ ਹੜ੍ਹਾਂ ਦੀ ਸਜਾ ਭੁਗਤ ਰਹੇ ਲੋਕਾਂ ਨੂੰ ਛੁਟਕਾਰਾ ਦਵਾਇਆ ਜਾ ਸਕੇ |

ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਸਿਹਤ ਮੁਲਾਜ਼ਮ ਦੀ ਮੌਤ

ਅਮਰਗੜ੍ਹ, 27 ਸਤੰਬਰ (ਜਤਿੰਦਰ ਮੰਨਵੀ) - ਮਾਲੇਰਕੋਟਲਾ-ਪਟਿਆਲਾ ਮੁੱਖ ਸੜਕ ਉੱਪਰ ਤੋਲੇਵਾਲ ਤੇ ਲਾਂਗੜੀਆਂ ਵਿਚਕਾਰ ਸਥਿਤ ਪੈਟਰੋਲ ਪੰਪ ਨੇੜੇ ਵਾਪਰੇ ਭਿਆਨਕ ਹਾਦਸੇ 'ਚ ਸਿਹਤ ਮੁਲਾਜਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਰਗਾੜੀ, ਬਹਿਬਲ ਕਲਾਂ ਕਾਂਡ ਨਾਲ ਸੰਬੰਧਤ ਆਗੂਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਮੁੱਖ ਮੰਤਰੀ ਨੰੂ ਭੇਜਿਆ ਮੰਗ ਪੱਤਰ

ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ)- ਦਮਦਮੀ ਟਕਸਾਲ, ਸੰਤ ਸਮਾਜ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਅਮਰਜੀਤ ਸਿੰਘ, ਬਾਬਾ ਬਚਿੱਤਰ ਸਿੰਘ, ਭਾਈ ਨਿਰਮਲ ਸਿੰਘ ਰੱਤਾਖੇੜਾ, ਭਾਈ ਗੁਰਮੀਤ ਸਿੰਘ ਸੇਰੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੰੂ ਗਊਸ਼ਾਲਾ ਵਿਚ ਭੇਜਣ ਦੀ ਕੀਤੀ ਮੰਗ

ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ) - ਲੋਕ ਭਲਾਈ ਸੰਘਰਸ਼ ਸੁਸਾਇਟੀ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਭਿੰਡਰ ਨੇ ਕਿਹਾ ਕਿ ਸ਼ਹਿਰ ਦੀ ਗਊਸ਼ਾਲਾ ਕੋਲ ਚੰਗੀ ਜਮੀਨ ਹੋਣ ਦੇ ਬਾਵਜੂਦ ਕੇਵਲ 1450 ਗਊਆਂ ਅਤੇ ਢੱਠੇ ਹਨ | ਇਸੇ ਤਰ੍ਹਾਂ ਝਨੇੜੀ ਗਊਸ਼ਾਲਾ ਵਿਚ 530 ...

ਪੂਰੀ ਖ਼ਬਰ »

-ਮਾਮਲਾ ਅਲੀਪੁਰ 'ਚ ਖ਼ਾਲਸਾ ਦੇ ਇਕ ਪਰਿਵਾਰ ਦੀ ਹੋਈ ਕੁੱਟਮਾਰ ਦਾ- ਕਿਸਾਨ ਯੂਨੀਅਨ ਡਕੌਂਦਾ ਦਾ ਧਰਨਾ ਕਾਤਰੋਂ ਚੌਕ ਸ਼ੇਰਪੁਰ 'ਚ ਦੂਜੇ ਦਿਨ ਵੀ ਜਾਰੀ ਰਿਹਾ

ਸ਼ੇਰਪੁਰ, 27 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਇਕਾਈ ਵੱਲੋਂ ਪਿੰਡ ਅਲੀਪੁਰ ਖ਼ਾਲਸਾ ਦੇ ਇੱਕ ਪਰਿਵਾਰ ਦੀ ਕੁੱਟ ਮਾਰ ਦੇ ਮਸਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਇਨਸਾਫ਼ ਨਾ ਦੇਣ ਕਰਕੇ ਲਗਾਇਆ ਗਿਆ ਧਰਨਾ ਦੂਜੇ ਦਿਨ ਵੀ ...

ਪੂਰੀ ਖ਼ਬਰ »

-ਮਾਮਲਾ ਕਿਰਨਦੀਪ ਸਹੋਤਾ ਨੂੰ ਵਿਜੀਲੈਂਸ ਵੱਲੋਂ ਗਿ੍ਫ਼ਤਾਰ ਕਰਨ ਦਾ- ਨਗਰ ਕੌਂਸਲ ਸੁਨਾਮ 'ਚ ਕਲਰਕ ਕਿਰਨਦੀਪ ਦੇ ਹੱਕ ਵਿਚ ਆਏ ਨਗਰ ਕੌਂਸਲ ਦੇ ਮੁਲਾਜ਼ਮ

ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਨਗਰ ਕੌਂਸਲ ਵਿੱਚ ਤਾਇਨਾਤ ਕਲਰਕ ਕਿਰਨਦੀਪ ਖ਼ਿਲਾਫ਼ ਵਿਜੀਲੈਂਸ ਵੱਲੋਂ ਦਰਜ ਕੀਤੇ ਕਥਿਤ ਮੁਕੱਦਮੇ ਦੇ ਰੋਸ ਵਜੋਂ ਮਿਉਂਸੀਪਲ ਵਰਕਰ ਯੂਨੀਅਨ ਅਤੇ ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਪ੍ਰਧਾਨ ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਪੰਚਾਇਤ ਯੂਨੀਅਨ ਨੇ ਮੁੱਖ ਮੰਤਰੀ ਨਿਵਾਸ ਬਾਹਰ ਦਿੱਤਾ ਸੂਬਾ ਪੱਧਰੀ ਧਰਨਾ

ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੰਚਾਇਤ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਗੁਰਨੇ, ਮਾਲਵਾ ਜ਼ੋਨ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਲੌਂਗੋਵਾਲੀਆ, ਲਵਜੀਤ ਸਿੰਘ ਬੱਬੀ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਛੰਨਾ ਦੀ ...

ਪੂਰੀ ਖ਼ਬਰ »

ਮਾਂਹਮਦਪੁਰ ਵਿਖੇ ਅਥਲੈਟਿਕਸ ਮੁਕਾਬਲੇ ਅੱਜ

ਸ਼ੇਰਪੁਰ, 27 ਸਤੰਬਰ (ਦਰਸਨ ਸਿੰਘ ਖੇੜੀ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਅਥਲੈਟਿਕ ਮੀਟ ਪਿੰਡ ਮਾਹਮਦਪੁਰ ਵਿਖੇ 28 ਸਤੰਬਰ ਨੂੰ ਕਰਵਾਈ ਜਾ ਰਹੀ ਹੈ | ਕੋਚ ਕੁਲਵਿੰਦਰ ਸਿੰਘ ਮਾਂਹਮਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਹੋਵੇਗੀ ਹਾਫ਼ ਮੈਰਾਥਨ

ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਮੌਕੇ 28 ਸਤੰਬਰ ਨੂੰ ਸੰਗਰੂਰ ਸ਼ਹਿਰ ਵਿਖੇ ਸਵੇਰੇ 6.30 ਵਜੇ ਹਾਫ਼ ਮੈਰਾਥਨ ਦੌੜ ਅਤੇ ਸ਼ਾਮ ਸਮੇਂ ਕੈਂਡਲ ਮਾਰਚ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਹਿਤ ਟੀ. ਬੀ. ਸਕ੍ਰੀਨਿੰਗ ਵੈਨ ਰਵਾਨਾ

ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੀ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਸੰਗਰੂਰ ਤੋੋ ਜ਼ਿਲ੍ਹਾ ਟੀ. ਬੀ. ਅਫ਼ਸਰ ਡਾ. ਵਿਕਾਸ ਧੀਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਵਲੋਂ 'ਟੀ.ਬੀ. ਹਾਰੇਗਾ ਦੇਸ਼ ਜਿੱਤੇਗਾ' ਤਹਿਤ ਟੀ.ਬੀ. ...

ਪੂਰੀ ਖ਼ਬਰ »

ਬੈਂਕ ਰੋਡ 'ਤੇ ਖੁੱਲਿ੍ਹਆ ਸ਼ਰਾਬ ਦਾ ਠੇਕਾ ਬਣਿਆ ਚਰਚਾ ਦਾ ਵਿਸ਼ਾ

ਧੂਰੀ, 27 ਸਤੰਬਰ (ਸੰਜੇ ਲਹਿਰੀ) - ਸਥਾਨਕ ਬੈਂਕ ਰੋਡ ਤੇ ਖੁੱਲਿ੍ਹਆ ਸ਼ਰਾਬ ਦਾ ਠੇਕਾ ਇਨੀਂ ਦਿਨੀਂ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਦੇ ਬਿਲਕੁਲ ਵਿਚਕਾਰ ਬੈਂਕ ਰੋਡ ਤੇ ਨਿੱਜੀ ਅਤੇ ਸਰਕਾਰੀ 13 ਦੇ ਕਰੀਬ ਬੈਂਕ ਖੁੱਲ੍ਹੇ ਹੋਏ ...

ਪੂਰੀ ਖ਼ਬਰ »

ਜ਼ਹਿਰ ਮੁਕਤ ਖੇਤੀ ਕਰਨ ਲਈ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ

ਅਮਰਗੜ੍ਹ, 27 ਸਤੰਬਰ (ਸੁਖਜਿੰਦਰ ਸਿੰਘ ਝੱਲ) - ਅਗਾਂਹਵਧੂ ਸੋਚ ਦੇ ਧਾਰਨੀ ਕਿਸਾਨ ਅਮਰਿੰਦਰ ਸਿੰਘ ਢੀਂਡਸਾ ਦੇ ਸਹਿਯੋਗ ਸਦਕਾ ਗੁ: ਸਾਹਿਬ ਪਿੰਡ ਚੌਂਦਾ ਵਿਖੇ ਜ਼ਹਿਰ ਮੁਕਤ ਖੇਤੀ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਚਾਇਤੀ ਜਮੀਨ ਦਲਿਤ ਵਰਗ ਨੂੰ ਦਿੱਤੀ ਜਾਵੇ - ਵੀਰ

ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਪੰਜਾਬ ਵਿਚ ਲਗਪਗ 9 ਲੱਖ ਏਕੜ ਜ਼ਮੀਨ ਪੰਚਾਇਤੀ ਅਤੇ ਸਰਕਾਰੀ ਖ਼ਾਲੀ ਪਈ ਹੈ ਇਹ ਜ਼ਮੀਨ ਦਲਿਤਾਂ ਪਛੜੀਆਂ ਸ਼ੇ੍ਰਣੀਆਂ ਦੇ ਬੇਜ਼ਮੀਨੇ ਲੋਕਾਂ ...

ਪੂਰੀ ਖ਼ਬਰ »

ਹਰਮੇਸ਼ ਸਿੰਘ ਮੇਸੀ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਸਹਾਇਕ ਸਕੱਤਰ ਬਣਾਇਆ

ਦਿੜ੍ਹਬਾ ਮੰਡੀ, 27 ਸਤੰਬਰ (ਪਰਵਿੰਦਰ ਸੋਨੂੰ) - ਸਾਹਿੱਤ ਅਤੇ ਸਭਿਆਚਾਰ ਮੰਚ ਦਿੜ੍ਹਬਾ ਦੇ ਜਰਨਲ ਸਕੱਤਰ ਹਰਮੇਸ਼ ਸਿੰਘ ਮੇਸੀ ਦਿੜ੍ਹਬਾ ਨੂੰ ਲੁਧਿਆਣਾ ਵਿਖੇ ਹੋਏ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਇਜਲਾਸ ਵਿਚ ਸਹਾਇਕ ਸਕੱਤਰ ਸਰਬਸੰਮਤੀ ਨਾਲ ਚੁਣਿਆ ...

ਪੂਰੀ ਖ਼ਬਰ »

ਘਰ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ - ਕਿਸਾਨ ਆਗੂ

ਭਵਾਨੀਗੜ੍ਹ, 27 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਂਕ ਦੀ ਅਗਵਾਈ ਹੇਠ ਪਿੰਡ ਫੱਗੂਵਾਲਾ ਵਿਖੇ ਇੱਕ ਮਜ਼ਦੂਰ ਪਰਿਵਾਰ ਨਾਲ ਬੈਂਕ ਵਲੋਂ ਕੀਤੇ ਜਾ ਰਹੇ ਧੱਕੇ ਖਿਲਾਫ ਧਰਨਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਨਹਿਰੀ ਪਾਣੀ ਦੇ ਮੁੱਦੇ 'ਤੇ ਮਲੇਰਕੋਟਲਾ ਇਲਾਕੇ ਦੇ ਕਿਸਾਨਾਂ ਦੀ ਲਾਮਬੰਦੀ ਜਾਰੀ

ਮਲੇਰਕੋਟਲਾ, 27 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਆਜ਼ਾਦੀ ਦੇ 75 ਵਰਿ੍ਹਆਂ ਬਾਅਦ ਵੀ ਨਹਿਰੀ ਪਾਣੀ ਤੋਂ ਮਹਿਰੂਮ ਰਿਆਸਤ ਮਲੇਰਕੋਟਲਾ ਦੇ ਕਰੀਬ 40 ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਉਪਲਬਧ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਜਰਨੈਲ ...

ਪੂਰੀ ਖ਼ਬਰ »

ਚਰਨਜੀਤ ਸ਼ਰਮਾ ਸਰਬਸੰਮਤੀ ਨਾਲ ਬਣੇ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਹਲਕਾ ਵਿਧਾਇਕ ਬਰਿੰਦਰ ਗੋਇਲ ਤੋਂ ਲਿਆ ਆਸ਼ੀਰਵਾਦ

ਲਹਿਰਾਗਾਗਾ, 27 ਸਤੰਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਸ਼ੈਲਰ ਮਾਲਕ ਐਸੋਸੀਏਸ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਹਲਕਾ ਵਿਧਾਇਕ ਬਰਿੰਦਰ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੌਰਵ ਗੋਇਲ ਕੰਪਲੈਕਸ ਵਿਖੇ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਧਾਲੀਵਾਲ, ਭੁੱਲਰ) - ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਗੌਰਮਿੰਟ ਰੇਲਵੇ ਪੁਲਿਸ ਚੌਂਕੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਨਰਦੇਵ ...

ਪੂਰੀ ਖ਼ਬਰ »

ਸਿੱਖ ਰੈਜਮੈਂਟਾਂ ਖਤਮ ਕਰਨ ਦੇ ਰੋਸ ਵਜੋਂ ਅਕਾਲੀ ਦਲ (ਅ) ਦੇ ਆਗੂਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਜਥੇਬੰਦੀ ਵਲੋਂ ਪਾਰਟੀ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜੂਮਾ ਦੀ ਅਗਵਾਈ ਹੇਠ ਭਾਰਤੀ ਫੌਜ ਦੇ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਇਆ

ਮੂਲੋਵਾਲ, 27 ਸਤੰਬਰ (ਰਤਨ ਭੰਡਾਰੀ) - ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਵਿੱਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਬੱਸਾਂ ਨਿਸਚਿਤ ਥਾਂ 'ਤੇ ਨਾ ਰੋਕ ਕੇ ਡਰਾਈਵਰ ਕਰ ਰਹੇ ਨੇ ਔਰਤਾਂ ਨੂੰ ਪੇ੍ਰਸ਼ਾਨ

ਦਲਜੀਤ ਸਿੰਘ ਮੱਕੜ ਚੀਮਾ ਮੰਡੀ - ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਪੀ.ਆਰ.ਟੀ.ਸੀ. ਅਤੇ ਪਨਬੱਸ ਸਰਕਾਰੀ ਬੱਸਾਂ 'ਤੇ ਦਿੱਤੀ ਮੁਫ਼ਤ ਬੱਸ ਸਫ਼ਰ ਦੀ ਸਕੀਮ ਦਾ ਸਥਾਨਕ ਕਸਬੇ ਤੋਂ ਚੜ੍ਹਨ ਵਾਲੀਆਂ ਔਰਤਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਆਧਾਰ ...

ਪੂਰੀ ਖ਼ਬਰ »

ਸਮਾਜ ਸੇਵੀ ਗੋਸਲ ਨੇ ਨਸ਼ਾ ਮੁਕਤ ਨੌਜਵਾਨਾਂ ਨੂੰ ਕੀਤਾ ਜਾਗਰੂਕ

ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪ੍ਰਸਿੱਧ ਸਮਾਜ ਸੇਵਕ ਅਤੇ ਬਿਰਧ ਆਸ਼ਰਮ ਦੇ ਪ੍ਰਧਾਨ ਬਲਦੇਵ ਸਿੰਘ ਗੋਸਲ ਆਪਣੀ ਤਿੰਨ ਮਹੀਨਿਆਂ ਦੀ ਕੈਨੇਡਾ ਯਾਤਰਾ ਉਪਰੰਤ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਵਿਖੇ ਪਹੁੰਚੇ | ਉਨ੍ਹਾਂ ਨੇ ਨਸ਼ਾ ਛੱਡ ਰਹੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ

ਅਹਿਮਦਗੜ੍ਹ, 27 ਸਤੰਬਰ (ਸੋਢੀ) - ਅਹਿਮਦਗੜ੍ਹ ਵਿਖੇ ਭਾਰਤ ਦੇ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਸਬਡਵੀਜ਼ਨ ਪੱਧਰ ਦੀ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਗਿਆ | ਗਾਧੀ ਸਕੂਲ ਤੋਂ ਰੇਲਵੇ ਸਟੇਸ਼ਨ ਅਹਿਮਦਗੜ੍ਹ ਤੱਕ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਵਲੋਂ ਭੇਜੇ ਜਾ ਰਹੇ ਨੋਟਿਸਾਂ ਨੰੂ ਲੈ ਕੇ ਕਾਰੋਬਾਰੀਆਂ ਵਿਚ ਹੜਕੰਪ

ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ)- 2018 ਵਿਚ ਕਾਂਗਰਸ ਸਰਕਾਰ ਸਮੇਂ ਲੋਕ ਨਿਰਮਾਣ ਵਿਭਾਗ ਵਲੋਂ ਸੜਕਾਂ ਕਿਨਾਰੇ ਕਾਰੋਬਾਰ ਚਲਾ ਰਹੇ ਕਾਰੋਬਾਰੀਆਂ ਨੰੂ ਭੇਜੇ ਗਏ ਲੱਖਾਂ ਰੁਪਏ ਦੇ ਰੋਡ ਟੈਕਸ ਭਰਨ ਦੇ ਨੋਟਿਸਾਂ ਨੰੂ ਵਿਰੋਧ ਦੇ ਚੱਲਦਿਆਂ ਵਾਪਸ ਲੈ ਲਿਆ ਗਿਆ ਸੀ ਪਰ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਵਿਚੋਂ ਪਹਿਲਾ ਅਤੇ ਦੂਸਰਾ ਸਥਾਨ ਲਿਆ

ਚੀਮਾ ਮੰਡੀ, 27 ਸਤੰਬਰ (ਦਲਜੀਤ ਸਿੰਘ ਮੱਕੜ) - ਇਲਾਕੇ ਦੀ ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਨਾਮਵਰ ਵਿੱਦਿਅਕ ਸੰਸਥਾ 'ਦਾ ਆਕਸਫੋਰਡ ਪਬਲਿਕ ਸਕੂਲ' ਦੇ ਵਿਦਿਆਰਥੀਆਂ ਨੇ ਬਲਾਕ ਪ੍ਰਾਇਮਰੀ ਖੇਡਾਂ ਵਿਚੋਂ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ...

ਪੂਰੀ ਖ਼ਬਰ »

ਪੰਜਾਬ ਵਿਚ ਪਸ਼ੂਆਂ ਦੇ ਧਫੜੀ ਰੋਗ ਕਾਰਨ ਦੁੱਧ ਦਾ ਉਤਪਾਦਨ ਘਟਿਆ, ਨਕਲੀ ਅਤੇ ਮਿਲਾਵਟੀ ਦੁੱਧ ਦਾ ਚਲਨ ਵਧਿਆ

ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਚ ਪਸ਼ੂਆਂ ਵਿਚ ਫੈਲੇ ਧਫੜੀ ਰੋਗ ਕਾਰਨ ਦੁੱਧ ਦਾ ਉਤਪਾਦਨ ਘੱਟਣ ਦੇ ਨਾਲ ਹੀ ਨਕਲੀ ਅਤੇ ਮਿਲਾਵਟੀ ਦੁੱਧ ਦਾ ਚਲਨ ਵੱਧ ਗਿਆ ਹੈ | ਇਹ ਸਿਹਤ ਵਿਭਗ ਦੇ ਆਂਕੜੇ ਦੱਸ ਰਹੇ ਹਨ | ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵਲੋਂ ਅਗਸਤ ...

ਪੂਰੀ ਖ਼ਬਰ »

ਜੈਨ ਗਰਲਜ਼ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਮਲੇਰਕੋਟਲ, 27 ਸਤੰਬਰ (ਪਾਰਸ ਜੈਨ) - ਸਥਾਨਕ ਕੇ. ਐਮ. ਆਰ. ਡੀ. ਜੈਨ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਮਨਾਇਆ ਗਿਆ | ਜਿਸ ਵਿਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਟ ਹੋਏ 2016-2017 ਦੀਆਂ 60 ਤੋਂ ਵੱਧ ਵਿਦਿਆਰਥਣਾਂ ਨੂੰ ਡਿਗਰੀਆਂ ਦੀ ਵੰਡ ਕੀਤੀ ਗਈ | ਡਿਗਰੀ ਵੰਡ ਸਮਾਗਮ ਦਾ ਆਗਾਜ਼ ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਵਲੋਂ ਗਊਸ਼ਾਲਾ ਦਾ ਦੌਰਾ

ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਧਾਲੀਵਾਲ, ਭੁੱਲਰ) - ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਊਵੰਸ਼ ਦੀ ਸੰਭਾਲ ਲਈ ਯੋਜਨਾਬੱਧ ਢੰਗ ਨਾਲ ਉਪਰਾਲੇ ਕਰਨੇ ...

ਪੂਰੀ ਖ਼ਬਰ »

ਭਾਰਤੀ ਫ਼ੌਜ ਵਿਚੋਂ ਵੱਖ-ਵੱਖ ਕੌਮਾਂ ਅਤੇ ਧਰਮਾਂ ਨਾਲ ਸੰਬੰਧਿਤ ਰੈਜਮੈਂਟਾਂ ਨੂੰ ਖ਼ਤਮ ਕਰਨ ਖਿਲਾਫ਼ ਮਾਨ ਦਲ ਨੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ

ਮਲੇਰਕੋਟਲਾ, 27 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਭਾਰਤੀ ਫ਼ੌਜ ਵਿਚ ਲੰਮੇ ਸਮੇਂ ਤੋਂ ਨਿਰੰਤਰ ਚੱਲਦੀਆਂ ਆ ਰਹੀਆਂ ਵੱਖ-ਵੱਖ ਕੌਮਾਂ, ਧਰਮਾਂ, ਫ਼ਿਰਕਿਆਂ ਨਾਲ ਸੰਬੰਧਤ ਰੈਜਮੈਟਾਂ ਨੂੰ ਖ਼ਤਮ ਕਰਨ ਖਿਲਾਫ਼ ਅੱਜ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਲ 'ਚ ਪਟਵਾਰੀ ਦੀ ਸੇਵਾਵਾਂ ਨਾ ਮਿਲਣ ਤੇ ਲੋਕਾਂ 'ਚ ਪ੍ਰੇਸ਼ਾਨੀ

ਧੂਰੀ, 27 ਸਤੰਬਰ (ਸੁਖਵੰਤ ਸਿੰਘ ਭੁੱਲਰ) - ਧੂਰੀ ਹਲਕੇ ਦੇ ਪਟਵਾਰ ਸਰਕਲ ਈਸੜਾ ਅਤੇ ਇਸ ਨਾਲ ਸਬੰਧਤ ਚਾਰ ਪਿੰਡਾਂ ਨਾਲ ਪਟਵਾਰੀ ਦੀਆਂ ਸੇਵਾਵਾਂ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਅਤੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਹ ਜਾਣਕਾਰੀ ਨੰਬਰਦਾਰਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX