ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਰਨਾਲਾ

-ਮਾਮਲਾ ਪਿੰਡ ਸਹਿਜੜਾ ਦੇ ਲਾਪਤਾ ਵਿਦਿਆਰਥੀ ਦਾ- ਮਾਮਲੇ ਨੂੰ ਲੈ ਕੇ ਮੁੱਖ ਮਾਰਗ ਉੱਪਰ ਚੱਲ ਰਿਹਾ ਧਰਨਾ ਐਸ.ਪੀ. (ਡੀ) ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ

ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਦੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਗਿਆਰ੍ਹਵੀਂ 'ਚ ਪੜ੍ਹਦੇ 15 ਸਾਲਾ ਹਰਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਗੁਰਮੀਤ ਸਿੰਘ ਦੇ ਭੇਦਭਰੀ ਹਾਲਤ ਵਿਚ ਗੁੰਮ ਹੋ ਜਾਣ ਨੂੰ 20 ਦਿਨ ਦੇ ਕਰੀਬ ਸਮਾਂ ਲੰਘ ਜਾਣ ਦੇ ਬਾਵਜੂਦ ਅੱਜ ਤੱਕ ਕੋਈ ਉੱਘ ਸੁੱਘ ਨਾ ਮਿਲਣ ਕਰ ਕੇ ਪਰਿਵਾਰਕ ਮੈਂਬਰਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਮਹਿਲ ਕਲਾਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਵਜੋਂ ਪਿੰਡ ਸਹਿਜੜਾ ਬੱਸ ਸਟੈਂਡ ਉੱਪਰ ਲੁਧਿਆਣਾ-ਬਠਿੰਡਾ ਮੁੱਖ ਮਾਰਗ ਦੀ ਆਵਾਜਾਈ ਸੋਮਵਾਰ ਸਵੇਰ ਤੋਂ ਮੁਕੰਮਲ ਠੱਪ ਕਰ ਕੇ ਸੂਬਾ ਸਰਕਾਰ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨਾਕਾਰੀ ਮੰਗ ਕਰ ਰਹੇ ਸਨ, ਕਿ ਵਿਦਿਆਰਥੀ ਦੀ ਭਾਲ ਕਰ ਕੇ ਪੀੜਤ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ | ਇਸ ਮੌਕੇ ਮਜ਼ਦੂਰ ਆਗੂਆਂ ਜਗਰਾਜ ਰਾਮਾ, ਪ੍ਰੀਤਮ ਸਿੰਘ ਸਹਿਜੜਾ, ਪ੍ਰਕਾਸ਼ ਸਿੰਘ ਸੱਦੋਵਾਲ, ਸ਼ਿੰਗਾਰਾ ਸਿੰਘ ਚੁਹਾਣਕੇ, ਭਾਕਿਯੂ ਕਾਦੀਆਂ ਦੇ ਜਗਸੀਰ ਸਿੰਘ ਛੀਨੀਵਾਲ, ਗੁਰਧਿਆਨ ਸਿੰਘ ਬਾਜਵਾ, ਭਾਕਿਯੂ ਡਕੌਂਦਾ ਦੇ ਜਗਰਾਜ ਸਿੰਘ ਹਰਦਾਸਪੁਰਾ, ਗੁਰਪ੍ਰੀਤ ਸਿੰਘ ਸਹਿਜੜਾ, ਭਾਕਿਯੂ ਸਿੱਧੂਪੁਰ ਦੇ ਮਨਜੀਤ ਸਿੰਘ ਸਹਿਜੜਾ, ਕਰਨੈਲ ਸਿੰਘ, ਰਮਨਦੀਪ ਸਹਿਜੜਾ ਨੇ ਪੁਲਿਸ ਦੀ ਕਾਰਗੁਜ਼ਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਰਾਜ ਅੰਦਰ ਅਮਨ ਕਾਨੂੰਨ ਦੀ ਮਾੜੀ ਸਥਿਤੀ ਕਾਰਨ ਲਗਾਤਾਰ ਨੌਜਵਾਨ ਮੁੰਡੇ, ਕੁੜੀਆਂ ਦੇ ਗੁੰਮ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਰ ਕੇ ਦੁਖੀ ਹੋ ਕੇ ਸੜਕਾਂ ਉੱਪਰ ਬੈਠਣਾ ਪੈ ਰਿਹਾ ਹੈ | ਬੀਤੇ 9 ਸਤੰਬਰ ਤੋਂ ਲਾਪਤਾ ਵਿਦਿਆਰਥੀ ਸੰਨੀ ਦੇ ਮਾਮਲੇ ਸੰਬੰਧੀ ਅੱਜ ਤੱਕ ਕੋਈ ਸੂਹ ਨਾ ਮਿਲਣਾ, ਪੁਲਿਸ ਦੀ ਕਾਰਗੁਜ਼ਾਰੀ 'ਤੇ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ | ਇਸ ਮੌਕੇ ਐਸ.ਪੀ.ਡੀ. ਬਰਨਾਲਾ ਮੇਜਰ ਸਿੰਘ ਨੇ ਧਰਨੇ 'ਚ ਪਹੁੰਚ ਕੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਗੁੰਮ ਹੋਏ ਵਿਦਿਆਰਥੀ ਦੇ ਮਾਮਲੇ ਦੀ ਪੜਤਾਲ ਸੀ.ਆਈ.ਏ. ਸਟਾਫ਼ ਨੂੰ ਸੌਂਪੀ ਜਾਵੇਗੀ | ਆਉਂਦੇ 7 ਦਿਨਾਂ ਦੇ ਅੰਦਰ-ਅੰਦਰ ਜਾਂਚ ਮੁਕੰਮਲ ਕਰ ਕੇ ਮਾਮਲੇ ਦਾ ਹੱਲ ਕੱਢਿਆ ਜਾਵੇਗਾ | ਇਸ ਉਪਰੰਤ ਇਸ ਸੰਘਰਸ਼ ਦੀ ਅਗਵਾਈ ਕਰ ਰਹੀ 10 ਮੈਂਬਰੀ ਐਕਸ਼ਨ ਕਮੇਟੀ ਨੇ ਸਪਸ਼ਟ ਕੀਤਾ | ਜੇਕਰ ਪੁਲਿਸ ਨੇ ਹਫ਼ਤੇ ਬਾਅਦ ਵੀ ਇਹ ਮਾਮਲਾ ਹੱਲ ਨਾ ਕੀਤਾ ਤਾਂ ਸਮੂਹ ਲੋਕਾਂ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਮੁੱਖ ਮਾਰਗ 'ਤੇ ਲਗਾਤਾਰ 26 ਘੰਟੇ ਜਾਰੀ ਰਹੇ ਧਰਨੇ ਨੂੰ ਬਾਅਦ 'ਚ ਧਰਨਾਕਾਰੀਆਂ ਨੇ ਸਮਾਪਤ ਕਰ ਕੇ ਆਵਾਜਾਈ ਨੂੰ ਬਹਾਲ ਕਰਵਾਇਆ |

ਪੱਖੋ ਕੈਂਚੀਆਂ ਟੋਲ ਪਲਾਜ਼ਾ ਚੁਕਵਾਉਣ ਲਈ ਭਾਕਿਯੂ ਡਕੌਂਦਾ ਦਾ ਧਰਨਾ ਲਗਾਤਾਰ ਜਾਰੀ

ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਪੱਖੋਂ ਕੈਂਚੀਆਂ ਵਿਖੇ ਲੱਗੇ ਨਾਜਾਇਜ਼ ਟੋਲ ਪਲਾਜ਼ੇ ਨੂੰ ਪੁਟਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਲਗਾਏ ਗਏ ਪੱਕੇ ਮੋਰਚੇ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ, ਕਾਲਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦਾ 13ਵਾਂ ਸਾਲਾਨਾ ਸਮਾਗਮ 1 ਅਕਤੂਬਰ ਨੂੰ

ਬਰਨਾਲਾ, 27 ਸਤੰਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦਾ 13ਵਾਂ ਸਾਲਾਨਾ ਸਮਾਗਮ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ 1 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਅੰਮਿ੍ਤਪਾਲ ਗੋਇਲ, ਜਨਰਲ ਸਕੱਤਰ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਈ

ਬਰਨਾਲਾ, 27 ਸਤੰਬਰ (ਨਰਿੰਦਰ ਅਰੋੜਾ)-ਅਗਰਵਾਲ ਸਭਾ ਰਜਿ: ਵਲੋਂ ਮਹਾਰਾਜਾ ਅਗਰਸੈਨ ਜੀ ਦਾ 5146ਵਾਂ ਜੈਅੰਤੀ ਮੌਕੇ ਸਮਾਰੋਹ ਸ਼ਾਂਤੀ ਹਾਲ ਰਾਮ ਬਰਨਾਲਾ ਵਿਖੇ ਕਰਵਾਇਆ ਗਿਆ | ਸਭਾ ਦੇ ਪ੍ਰਧਾਨ ਦੀਪਕ ਬਾਂਸਲ ਸੋਨੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ਼ਾਮ 7:15 ਵਜੇ ਝੰਡੇ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਟੱਲੇਵਾਲ, 27 ਸਤੰਬਰ (ਸੋਨੀ ਚੀਮਾ)-8 ਸਤੰਬਰ ਨੂੰ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸੈਮੀਨਾਰ ਸਬੰਧੀ ਪਿੰਡਾਂ ਵਿਚ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਹ ਸ਼ਬਦ ਸਰਕਲ ਟੱਲੇਵਾਲ ਦੇ ਪ੍ਰਧਾਨ ਲਖਵਿੰਦਰ ਸਿੰਘ ਲਾਲੀ ਨਾਈਵਾਲਾ ਪਿੰਡਾਂ ਵਿਚ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ 'ਸਾਡਾ ਰੁਜ਼ਗਾਰ ਸਾਡਾ ਅਧਿਕਾਰ' ਵਿਸ਼ੇ 'ਤੇ ਸੈਮੀਨਾਰ 1 ਅਕਤੂਬਰ ਨੂੰ

ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਅਗਜੈਕਟਿਵ ਦੀ ਮੀਟਿੰਗ ਬਲਾਕ ਪ੍ਰਧਾਨ ਦਲਬਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਕਾਲਸਾਂ, ਪ੍ਰਧਾਨ ਦਲਵਾਰ ਸਿੰਘ ਨੇ ਦੱਸਿਆ ਨੇ ...

ਪੂਰੀ ਖ਼ਬਰ »

ਬਲਾਕ ਸ਼ਹਿਣਾ ਦੇ ਅਗਾਂਹਵਧੂ ਕਿਸਾਨਾਂ ਨੂੰ ਪੀ.ਏ.ਯੂ. ਲੁਧਿਆਣਾ ਮੇਲੇ ਵਿਚ ਲਿਜਾਇਆ ਗਿਆ

ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਸ਼ਹਿਣਾ ਡਾ: ਗੁਰਚਰਨ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਬਲਾਕ ਸ਼ਹਿਣਾ ਦੇ ਅਗਾਂਹਵਧੂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਟੁੱਟਿਆ ਰਜਵਾਹੇ ਦਾ ਪੁਲ ਲੱਕੜ ਦੀਆਂ ਸਪੋਰਟਾਂ ਆਸਰੇ ਖੜ੍ਹਾ ਹਾਦਸਿਆਂ ਨੂੰ ਦੇ ਰਿਹਾ ਸੱਦਾ

ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਤਪਾ ਮੰਡੀ ਤੋਂ ਪੱਖੋਂ ਕਲਾਂ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਬਣੀ ਸੜਕ ਤੋਂ ਗੁਰਦੁਆਰਾ ਗੁਰੂਸਰ ਪੱਖੋਂ ਕਲਾਂ ਅਤੇ ਕਿਸਾਨਾਂ ਦੇ ਖੇਤਾਂ ਨੂੰ ਜਾਂਦੀ ਿਲੰਕ ਸੜਕ ਦਾ ਧਨੌਲਾ ਰਜਵਾਹੇ ...

ਪੂਰੀ ਖ਼ਬਰ »

ਟਰਾਈਡੈਂਟ ਫਾੳਾੂਡੇਸ਼ਨ ਨੇ ਧੌਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾ ਕੇ 455 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਸਮੇਂ ਤੋਂ ਲੈ ਕੇ ਇਲਾਕਾ ਨਿਵਾਸੀਆਂ ਲਈ ਸਿਹਤ ਸਹੂਲਤਾਂ, ਸਿੱਖਿਆ 'ਤੇ ਵਾਤਾਵਰਨ ਸ਼ੁੱਧਤਾ, ਨੌਜਵਾਨਾਂ ਨੂੰ ਰੁਜ਼ਗਾਰ ਲਈ ਉਪਰਾਲੇ ਕਰ ਰਹੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਟਰਾਈਡੈਂਟ ਫਾੳਾੂਡੇਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਉਤਸ਼ਾਹ ਨਾਲ ਮਨਾਉਣ ਸਬੰਧੀ ਮੀਟਿੰਗ

ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਇਸ ਵਾਰ ਸ਼ਹੀਦ ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬਹੁਤ ਹੀ ਸਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜਨਮ ਦਿਵਸ ਮੌਕੇ ਉੱਤੇ ਵੱਖ-ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਕੀਤੀਆਂ ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਜਪਾ ਮੰਡਲ ਤਪਾ ਦੇ ਪ੍ਰਧਾਨ ਸੋਮਨਾਥ ਸ਼ਰਮਾ ਅਤੇ ਯੁਵਾ ਪ੍ਰਧਾਨ ਗੌਰਵ ਗੁਪਤਾ ਗਿੰਨੀ ਦੀ ਅਗਵਾਈ ਹੇਠ ਸ੍ਰੀ ਗੀਤਾ ਭਵਨ ਵਿਖੇ ਇਕ ਸਾਦਾ ਅਤੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਨੇ ਕਰਵਾਈਆਂ ਭੈਣਾਂ ਦੀਆਂ ਪੇਂਡੂ ਖੇਡਾਂ

ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਪੰਡੋਰੀ ਵਲੋਂ ਮਾਤਾਵਾਂ, ਭੈਣਾਂ ਦੇ ਮਨੋਰੰਜਨ ਅਤੇ ਉਨ੍ਹਾਂ ਨੂੰ ਸਰੀਰਕ ਤੌਰ 'ਤੇ ਫਿੱਟ ਰੱਖਣ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੇਂਡੂ ਖੇਡਾਂ ਕਰਵਾਈਆਂ ਗਈਆਂ | ਜਿਸ ਵਿਚ 12 ਸਾਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਟੋਲ ਪਲਾਜ਼ਾ ਚੀਮਾ ਵਿਖੇ ਕਾਫ਼ਲੇ ਬੰਨ੍ਹ ਕੇ ਪੁੱਜਣ ਦਾ ਸੱਦਾ

ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਇਨਕਲਾਬੀ ਕੇਂਦਰ ਪੰਜਾਬ ਵਲੋਂ ਭਾਕਿਯੂ ਡਕੌਂਦਾ ਦੇ ਸਹਿਯੋਗ ਨਾਲ ਪਿੰਡ ਕੁਰੜ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਦਾ ਸੁਨੇਹਾ ਦੇਣ ਲਈ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ: ਰਜਿੰਦਰ ...

ਪੂਰੀ ਖ਼ਬਰ »

ਵੀਰ ਚੱਕਰ ਵਿਜਤਾ ਸੱਜਣ ਸਿੰਘ ਮਾਨ ਟਰੱਸਟ ਵਲੋਂ ਖ਼ੂਨਦਾਨ ਕੈਂਪ ਲਗਾਇਆ

ਧਨੌਲਾ, 27 ਸਤੰਬਰ (ਚੰਗਾਲ)-ਧਨੌਲਾ ਦੇ ਸਮਾਜ ਸੇਵੀ ਅਤੇ ਵੀਰ ਚੱਕਰ ਵਿਜੇਤਾ ਸ: ਸੱਜਣ ਸਿੰਘ ਮਾਨ ਯਾਦਗਾਰੀ ਟਰੱਸਟ (ਰਜਿ:) ਦੇ ਪ੍ਰਧਾਨ ਅਤੇ ਨਗਰ ਕੌਂਸਲ ਧਨੌਲਾ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਕਾਲਾ ਮਾਨ ਧਨੌਲਾ ਵਲੋਂ ਆਪਣੀ ਬੇਟੀ ਮਨਿੰਦਰ ਕੌਰ ਦੇ ਜਨਮ ਦਿਨ ਦੀ ...

ਪੂਰੀ ਖ਼ਬਰ »

18 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਬਰਨਾਲਾ, 27 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਇਕ ਵਿਅਕਤੀ ਨੂੰ 18 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਹਸਪਤਾਲ ਵਿਚ ਵੈਂਟੀਲੇਟਰ ਨਾ ਹੋਣ ਕਾਰਨ ਐਮਰਜੈਂਸੀ ਮਰੀਜ਼ਾਂ ਨੂੰ ਕੀਤਾ ਜਾਂਦਾ ਹੈ ਰੈਫ਼ਰ

ਨਰਿੰਦਰ ਅਰੋੜਾ ਬਰਨਾਲਾ-ਜ਼ਿਲ੍ਹਾ ਬਰਨਾਲਾ ਜਿਸ ਦੀ ਆਬਾਦੀ ਕਰੀਬ 6 ਲੱਖ ਦੇ ਕਰੀਬ ਹੈ ਅਤੇ ਬਰਨਾਲਾ ਸ਼ਹਿਰ ਵਿਚ ਜ਼ਿਲ੍ਹਾ ਹਸਪਤਾਲ ਸਥਿਤ ਹੈ | ਜਿੱਥੇ ਕਿ ਸਾਰੇ ਜ਼ਿਲ੍ਹੇ ਦੇ ਪਿੰਡਾਂ ਵਿਚੋਂ ਵੀ ਮਰੀਜ਼ ਆਉਂਦੇ ਹਨ | ਬਰਨਾਲਾ ਨਿਵਾਸੀਆਂ ਨੂੰ ਕਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਕੱਲ੍ਹ

ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਹਾੜ੍ਹੀ 2022-23 ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 29 ਸਤੰਬਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਟੀ.ਐਮ.ਸੀ. ਬਿਲਡਿੰਗ, ਨੇੜੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਹਲਕਾ ਭਦੌੜ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਹਲਕਾ ਭਦੌੜ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਪਹੁੰਚੇ | ਜਿਸ ਵਿਚ ਮੈਂਬਰ ਪਾਰਲੀਮੈਂਟ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਸਿਉਰਵੇਅ ਇੰਮੀਗ੍ਰੇਸ਼ਨ ਨੇ ਥੋੜੇ੍ਹ ਦਿਨਾਂ ਵਿਚ ਹੀ ਕੈਨੇਡਾ ਦੇ 7 ਸਟੱਡੀ ਵੀਜ਼ੇ ਲਗਵਾਏ

ਟੱਲੇਵਾਲ, 27 ਸਤੰਬਰ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਹਰ ਦਿਨ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ ਅਤੇ ਕੰਪਨੀ ਵਲੋਂ ਇਕ ਹੋਰ ਪ੍ਰਾਪਤ ਕਰਦਿਆਂ ਕੈਨੇਡਾ ਦੇ 7 ਵੀਜ਼ੇ ਥੋੜੇ੍ਹ ਦਿਨਾਂ ਵਿਚ ਹੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਲਗਾਏ ਜਾਂਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

ਬਰਨਾਲਾ, 27 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਕਾਫ਼ੀ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਰੁਦਰਾ ਆਈਲੈਟਸ ਸੈਂਟਰ ਦੇ ਵਿਦਿਆਰਥੀਆਂ ਨੇ ਲਏ 7 ਬੈਂਡ ਹਾਸਲ ਕੀਤੇ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਅੰਦਰਲੇ ਬੱਸ ਸਟੈਂਡ 'ਤੇ ਸਥਿਤ ਰੁਦਰਾ ਐਜੂਕੇਸ਼ਨ ਆਈਲੈਟਸ ਇੰਸਟੀਚਿਊਟ ਸੰਸਥਾ ਤਪਾ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਲਈ ਹੈ | ਇਸ ਸੈਂਟਰ ਤੋਂ ਪੜ੍ਹਾਈ ਕਰ ਕੇ ਵਿਦਿਆਰਥੀ ਵਧੀਆ ਬੈਂਡ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਭਾਕਿਯੂ ਉਗਰਾਹਾਂ ਦੀ ਮੀਟਿੰਗ ਹੋਈ

ਹੰਡਿਆਇਆ, 27 ਸਤੰਬਰ (ਗੁਰਜੀਤ ਸਿੰਘ ਖੱੁਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ | ਇਸ ਮੌਕੇ ਹੰਡਿਆਇਆ ਇਕਾਈ ਦੇ ਪ੍ਰਧਾਨ ਬਲਵੀਰ ਸਿੰਘ ਸਿੱਧੂ, ਹੰਡਿਆਇਆ (ਦਿਹਾਤੀ) ਇਕਾਈ ਦੇ ਪ੍ਰਧਾਨ ਸਵਰਨਜੀਤ ਸਿੰਘ ਟੋਨੀ ਅਤੇ ਕੋਠੇ ਸਰਾਂ ਦੇ ਪ੍ਰਧਾਨ ਸਾਧੂ ...

ਪੂਰੀ ਖ਼ਬਰ »

ਹੈਪੀ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਹੈਪੀ ਕਲੱਬ ਤਪਾ ਵਲੋਂ 28ਵਾਂ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਬਾਬਾ ਸੁਖਾਨੰਦ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਬਾਬਾ ਮੱਠ ਵਿਖੇ ਲਾਇਆ ਗਿਆ | ਜਿਸ ਵਿਚ ਬਾਬਾ ...

ਪੂਰੀ ਖ਼ਬਰ »

ਸ੍ਰੀ ਗੀਤਾ ਭਵਨ ਵਿਖੇ ਮਹਾਰਾਜਾ ਅਗਰਸੈਨ ਦੀ ਜੈਅੰਤੀ ਧੂਮਧਾਮ ਨਾਲ ਮਨਾਈ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਦੇ ਪ੍ਰਧਾਨ ਭੂਸ਼ਨ ਘੜੈਲਾ ਦੀ ਦੇਖਰੇਖ ਹੇਠ ਸੰਮੇਲਨ ਵਲੋਂ ਮਹਾਰਾਜ ਅਗਰਸੈਨ ਦੀ 5146ਵੀਂ ਜੈਅੰਤੀ ਸ੍ਰੀ ਗੀਤਾ ਭਵਨ ਵਿਖੇ ਧੂਮਧਾਮ ਨਾਲ ਮਨਾਈ ਗਈ | ਸਮਾਗਮ ਮੌਕੇ ਝੰਡੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX