ਤਾਜਾ ਖ਼ਬਰਾਂ


ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  20 minutes ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  38 minutes ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 1 hour ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 1 hour ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 1 hour ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 1 hour ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਦੀ ਪਤਨੀ ਤੇ ਭੈਣ ਨੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫੈੱਡ ਦੀ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜ਼ਮਾਨ

ਚੰਡੀਗੜ੍ਹ, 28 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 34 ਸਥਿਤ ਮਿਲਕਫੈੱਡ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਉੱਘੇ ਨੇਤਾ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਬਤੌਰ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵਲੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਬਿਠਾਉਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ | ਇਸ ਮੌਕੇ ਦੀ ਇਹ ਵਿਸ਼ੇਸ਼ਤਾ ਬਣੀ ਕਿ ਇਸ ਸਮਾਰੋਹ 'ਚ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਸਮਾਜ ਸੇਵੀ, ਰਾਜਨੀਤਕ, ਲੇਖਕ, ਗਾਇਕ ਤੇ ਹੋਰ ਫ਼ਨਕਾਰਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਚੇਅਰਮੈਨ ਸ਼ੇਰਗਿੱਲ ਦੇ ਪਿਤਾ ਤੇ ਸਾਬਕਾ ਮੈਂਬਰ ਐਸ.ਜੀ.ਪੀ.ਸੀ ਸ. ਭਜਨ ਸਿੰਘ ਸ਼ੇਰਗਿੱਲ, ਆਮ ਆਦਮੀ ਪਾਰਟੀ ਦੇ ਉੱਘੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਸ਼ੇਰਗਿੱਲ ਦੇ ਪਰਿਵਾਰ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਰੂਬੀ ਸ਼ੇਰਗਿੱਲ, ਫ਼ਤਿਹ ਇਮਾਨ ਸਿੰਘ ਸ਼ੇਰਗਿੱਲ, ਜੱਸ ਕੌਰ ਦੇ ਨਾਲ ਪ੍ਰਦੀਪ ਮਲਹੋਤਰਾ, ਚਰਨਜੀਤ ਕੌਰ ਦਿਓਲ, ਸੁਖਪਾਲ ਸਿੰਘ ਸੁੱਖੀ, ਜਸਵਿੰਦਰ ਭੁੱਲਰ, ਰਣਜੀਤ ਬਰਾੜ, ਜਗਤਾਰ ਸਿੰਘ ਘੜੂੰਆਂ ਤੋਂ ਇਲਾਵਾ ਪ੍ਰਸਿੱਧ ਹਾਸਰਸ ਕਲਾਕਾਰ ਬਾਲ ਮੁਕੰਦ ਸ਼ਰਮਾ, ਗਾਇਕ ਭੂਪਿੰਦਰ ਬੱਬਲ, ਓਮਿੰਦਰ ਓਮਾ, ਅਵਤਾਰ ਸਿੰਘ, ਮੇਜਰ ਸਿੰਘ ਸ਼ੇਰਗਿੱਲ, ਓਮਾ, ਹਰੀਸ਼ ਕੌਸ਼ਲ ਅਤੇ 'ਆਪ' ਦੇ ਆਗੂ ਤੇ ਨਗਰ ਨਿਗਮ ਪਟਿਆਲਾ ਦੇ ਚੇਅਰਮੈਨ ਜੱਸੀ ਲੋਹੀਆ ਵਾਲੇ ਨੇ ਸ਼ਿਰਕਤ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਵਧਾਈਆਂ ਦਿੱਤੀਆਂ | ਇਸੇ ਦੌਰਾਨ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਵਲੋਂ ਵੀ ਫੁੱਲਾਂ ਦਾ ਗੁਲਦਸਤਾ ਦੇ ਕੇ ਵਰਿੰਦਰ ਸਿੰਘ ਸ਼ੇਰਗਿੱਲ ਦਾ ਮਹਿਕਮੇ ਦੇ ਦਫ਼ਤਰ ਪੁੱਜਣ 'ਤੇ ਭਰਵਾਂ ਸੁਆਗਤ ਕੀਤਾ ਗਿਆ | ਸਮਾਰੋਹ ਦੌਰਾਨ ਡਾ. ਗੁਰਦੀਪ ਕੌਰ ਨੇ ਸ. ਸ਼ੇਰਗਿੱਲ ਦਾ ਲੱਡੂ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਮ ਆਦਮੀ ਪਾਰਟੀ ਦੇ ਮਿਹਨਤੀ ਆਗੂ ਹਨ ਜੋ ਲਗਨ ਨਾਲ ਸਮਾਜ ਲਈ ਤੇ ਪਾਰਟੀ ਲਈ ਚੰਗਾ ਕੰਮ ਕਰਨਾ ਲੋਚਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਸਰਕਾਰ ਨੂੰ ਹਮੇਸ਼ਾ ਚੰਗੀਆਂ ਆਸਾਂ ਰਹਿਣਗੀਆਂ ਤੇ ਮਿਹਨਤ ਤੇ ਲਗਨ ਨਾਲ ਇਸ ਅਦਾਰੇ ਦੇ ਜ਼ਰੀਏ ਪੰਜਾਬ ਦੇ ਲੋਕਾਂ, ਮਜ਼ਦੂਰਾਂ ਤੇ ਕਿਸਾਨਾਂ ਲਈ ਹੋਰ ਸ਼ਿੱਦਤ ਨਾਲ ਕੰਮ ਕਰਦੇ ਰਹਿਣਗੇ | ਇਸ ਮੌਕੇ 'ਤੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੋ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਪੂਰੀਆਂ ਕਰਨਗੇ | ਸਮਾਗਮ ਦੌਰਾਨ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਧਰਮ ਪਤਨੀ ਜਸਵੰਤ ਕੌਰ, ਬਲਰਾਜ ਗਿੱਲ, ਇੰਦਰਜੀਤ ਕੌਰ, ਦੀਪ ਕੰਵਲ, ਸਮਾਜ ਸੇਵੀ ਤੇ ਰਾਜਨੀਤਕ ਆਗੂ ਅਕਵਿੰਦਰ ਸਿੰਘ ਗੋਸਲ, ਜੀ.ਐਸ ਚੀਨਾ, ਸੁਭਾਸ਼ ਸ਼ਰਮਾ, ਡਿੰਪੀ ਸਿੱਧੂ, ਬੇਅੰਤ ਕੌਰ, ਦਿਲਬਾਗ ਸਿੰਘ ਅਤੇ ਬਲਵਿੰਦਰ ਧਨੌਦਾ ਆਦਿ ਤੋਂ ਇਲਾਵਾ ਹੋਰ ਵੀ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ |

ਰਾਜਪਾਲ ਵਲੋਂ ਡੱਡੂਮਾਜਰਾ ਡੰਪ ਸਾਈਟ 'ਤੇ ਬਾਇਓ-ਮਾਈਨਿੰਗ ਪ੍ਰਾਜੈਕਟ ਦਾ ਉਦਘਾਟਨ

ਚੰਡੀਗੜ੍ਹ, 28 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇੱਥੇ ਡੱਡੂਮਾਜਰਾ ਡੰਪਸਾਈਟ ਵਿਖੇ ਲੈਗੇਸੀ ਰਹਿੰਦ-ਖੂੰਹਦ ਦੀ ਬਾਇਓ ਮਾਈਨਿੰਗ ਅਤੇ ਲੈਂਡ ਰਿਕਵਰੀ ਦੇ ਪ੍ਰਾਜੈਕਟ ਦਾ ਉਦਘਾਟਨ ...

ਪੂਰੀ ਖ਼ਬਰ »

ਜਨਮ ਦਿਨ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ

ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਪੂਰਾ ਦਿਨ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਵਿਚ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਲੋਕਾਂ ਨੇ ਉਤਸ਼ਾਹ ਨਾਲ ਰਾਮ ਲੀਲ੍ਹਾ ਦਾ ਮਾਣਿਆ ਆਨੰਦ

ਚੰਡੀਗੜ੍ਹ, 28 ਸਤੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿਚ ਰਾਮ ਲੀਲ੍ਹਾ ਨੂੰ ਦੇਖਣ ਲਈ ਹਰ ਉਮਰ ਦੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਯੁਵਾ ਵਿਕਾਸ ਰਾਮ ਲੀਲਾ ਤੇ ਦੁਸ਼ਹਿਰਾ ਕਮੇਟੀ ਧਨਾਸ ਵਲੋਂ ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖੇ ਜਾਣ ਦੀ ਖੁਸ਼ੀ 'ਚ ਲੱਡੂ ਵੰਡੇ

ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਣ ਦੀ ਅਗਵਾਈ 'ਚ ਸੰਸਥਾ ਦੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਦੇ ਸੰਬੰਧ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜ਼ਿੰਦਗੀ ਦੇ ਅਣਛੋਹੇ ਪਲਾਂ ਤੇ ਘਟਨਾਵਾਂ ਦੀ ਗੱਲ ਕਰਦੇ ਨਾਟਕ 'ਸਰਦਾਰ' ਦੀ ਪੇਸ਼ਕਾਰੀ ਦਰਸ਼ਕਾਂ ਨੇ ਉਤਸੁਕਤਾ ਨਾਲ ਮਾਣੀ

ਚੰਡੀਗੜ੍ਹ, 28 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੀ ਜ਼ਿੰਦਗੀ ਦੇ ਅਣਛੋਹੇ ਪਲਾਂ ਤੇ ਘਟਨਾਵਾਂ ਦੀ ਗੱਲ ਕਰਦੇ ਸੰਜੀਵਨ ਸਿੰਘ ਵਲੋਂ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਲਈ ਜ਼ਿਲ੍ਹਾ ਇੰਚਾਰਜ ਕੀਤੇ ਤਾਇਨਾਤ

ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਖਰੀਫ਼ ਮਾਰਕਟਿੰਗ ਸੈਸ਼ਨ 2022-23 ਦੌਰਾਨ ਝੋਨਾ ਦੀ ਬਿਨਾਂ ਰੁਕਾਵਟ ਅਤੇ ਸੁਚਾਰੂ ਖਰੀਦ ਸੰਚਾਲਨ ਲਈ ਪ੍ਰਸ਼ਾਸਨਿਕ ਸਕੱਤਰਾਂ ਨੂੰ ਜ਼ਿਲ੍ਹਾ ਇੰਚਾਰਜ ਵਜੋਂ ਤੈਨਾਤ ਕੀਤਾ ਹੈ | ਉਹ ਅਧਿਕਾਰੀ ਨਿੱਜੀ ...

ਪੂਰੀ ਖ਼ਬਰ »

ਯੋਗੀ ਯੂਥ ਸੇਵਾ ਸੁਸਾਇਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਚੰਡੀਗੜ੍ਹ, 28 ਸਤੰਬਰ (ਨਵਿੰਦਰ ਸਿੰਘ ਬੜਿੰਗ)-ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਮੌਕੇ ਸੁਸਾਇਟੀ ਦੇ ਸਮੂਹ ...

ਪੂਰੀ ਖ਼ਬਰ »

ਦੁਸ਼ਯੰਤ ਚੌਟਾਲਾ ਨੇ ਚੰਡੀਗੜ੍ਹ ਹਵਾਈ ਅੱਡੇ 'ਤੇ ਕੌਮਾਂਤਰੀ ਉਡਾਣਾਂ ਵਧਾਉਣ ਲਈ ਕੇਂਦਰ ਤੋਂ ਮੰਗਿਆ ਸਹਿਯੋਗ

ਚੰਡੀਗੜ੍ਹ, 28 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਨੌਜਵਾਨਾਂ ਦੇ ਲਈ ਪ੍ਰੇਰਣਾ ਸਰੋਤ ਦੱਸਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ 'ਤੇ ਹਰਿਆਣਾ ਤੇ ...

ਪੂਰੀ ਖ਼ਬਰ »

ਸੈਕਟਰ-40 ਦੇ ਸਕੂਲ 'ਚ ਸਵਦੇਸੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਚੰਡੀਗੜ੍ਹ, 28 ਸਤੰਬਰ (ਨਵਿੰਦਰ ਸਿੰਘ ਬੜਿੰਗ)-ਸਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 40 ਵਿਚ ਸਮਾਜ ਅਧਿਐਨ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵਦੇਸੀ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਮਕਸਦ ਨਾਲ ਸਕੂਲ ਵਿਚ ਵੱਖ-ਵੱਖ ਗਤੀਵਿਧੀਆ ਕਰਵਾਈਆਂ ...

ਪੂਰੀ ਖ਼ਬਰ »

ਗੋਆ ਦੇ ਮੁੱਖ ਮੰਤਰੀ ਗੋਆ ਮੁਕਤੀ ਅੰਦੋਲਨ 'ਚ ਸ਼ਹੀਦ ਹੋਏ ਕਰਨੈਲ ਸਿੰਘ ਦੀ ਪਤਨੀ ਨੂੰ ਮਿਲੇ

ਚੰਡੀਗੜ੍ਹ, 28 ਸਤੰਬਰ (ਐਨ. ਐਸ. ਪਰਵਾਨਾ)-ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਗੋਆ ਮੁਕਤੀ ਅੰਦੋਲਨ ਵਿਚ ਸ਼ਹੀਦ ਹੋਏ ਸ. ਕਰਨੈਲ ਸਿੰਘ ਬੈਨੀਪਾਲ ਦੀ ਵੀਰਤਾ ਦਾ ਸਨਮਾਨ ਕਰਨ ਲਈ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਬਡੌਲਾ ਪਿੰਡ ਪਹੁੰਚ ਕੇ ਉਨ੍ਹਾਂ ਦੀ ਪਤਨੀ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 20 ਨਵੇਂ ਮਾਮਲੇ ਆਏ

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ 20 ਨਵੇਂ ਮਾਮਲੇ ਸਾਹਮਣੇ ਆਏ ਤੇ 34 ਮਰੀਜ਼ ਸਿਹਤਯਾਬ ਹੋਏ | ਅੱਜ ਜਿਹੜੇ ਜ਼ਿਲਿ੍ਹਆਂ ਵਿਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ ਵਿੱਚੋਂ ਬਠਿੰਡਾ ਤੋਂ 5, ਅੰਮਿ੍ਤਸਰ ਤੋਂ 4, ਫਾਜ਼ਿਲਕਾ ਤੇ ਐਸ.ਏ.ਐਸ ਨਗਰ ਤੋਂ 3-3, ਸ੍ਰੀ ...

ਪੂਰੀ ਖ਼ਬਰ »

ਫੋਨ 'ਤੇ ਬੈਂਕ ਕਰਮਚਾਰੀ ਬਣ ਮਾਰੀ ਇਕ ਲੱਖ ਦੀ ਠੱਗੀ

ਚੰਡੀਗੜ੍ਹ, 28 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਕਰੀਬ ਇਕ ਲੱਖ ਦੀ ਧੋਖਾਧੜੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-7/ਬੀ ਦੇ ਰਹਿਣ ਵਾਲੇ ਰਾਜਮਲ ਨੇ ...

ਪੂਰੀ ਖ਼ਬਰ »

ਮੋਹਾਲੀ ਦੇ ਮੇਅਰ ਨੇ ਕਾਰਨ ਦੱਸੋ ਨੋਟਿਸ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ

ਚੰਡੀਗੜ੍ਹ, 28 ਸਤੰਬਰ (ਤਰੁਣ ਭਜਨੀ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬੀਤੀ 15 ਸਤੰਬਰ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵਲੋਂ ਜਾਰੀ ਕਾਰਨ ਦੱਸੋ ਨੋਟਿਸ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦਿਆਂ ਇਸ ਨੋਟਿਸ ਨੂੰ ਗੈਰ-ਕਾਨੂੰਨੀ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਇਕ ਸਾਈਕਲ ਰੈਲੀ ਅਤੇ ਰਨ ਫਾਰ ਫਰੀਡਮ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਭਾਗ ਲਿਆ ਗਿਆ | ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਤੋਂ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਵਾਲਾ ਰਾਹੁਲ ਅੱਤਰੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਬਿਨਾਂ ਲਾਇਸੰਸ 'ਤੇ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਦੇ ਮਾਮਲੇ 'ਚ ਵੀਜਾ ਮਾਸਟਰ ਸਲਿਊਸ਼ਨਜ਼ ਨਾਂਅ ਦੀ ਕੰਪਨੀ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਪਛਾਣ ਰਾਹੁਲ ਅੱਤਰੀ ...

ਪੂਰੀ ਖ਼ਬਰ »

ਨਾਹਰ ਕੰਪਨੀ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ 6 ਖ਼ਿਲਾਫ਼ ਮਾਮਲਾ ਦਰਜ

ਲਾਲੜੂ, 28 ਸਤੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਵੱਡੇ ਉਦਯੋਗਿਕ ਘਰਾਣੇ ਨਾਹਰ ਗਰੁੱਪ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਕਰੀਬ 11 ਲੱਖ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਕਥਿਤ ਦੋਸ਼ੀਆਂ 'ਚ ਕੰਪਨੀ ਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਕਰਨ ਦੇ ਦੋਸ਼ ਹੇਠ 4 ਖ਼ਿਲਾਫ਼ ਮਾਮਲਾ ਦਰਜ, 2 ਮੁਲਜ਼ਮ ਕਾਬੂ

ਡੇਰਾਬੱਸੀ, 28 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਦੀ ਇਕ ਨਾਬਾਲਗ ਲੜਕੀ ਨਾਲ ਮੋਰਨੀ ਸਥਿਤ ਹੋਟਲ ਵਿਖੇ ਸਮੂਹਿਕ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਗਰਭਵਤੀ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਡੇਰਾਬੱਸੀ ਵਿਖੇ ...

ਪੂਰੀ ਖ਼ਬਰ »

ਥਾਣਾ ਫੇਜ਼-8 ਦੇ ਇਲਾਕੇ 'ਚ ਚੋਰ ਸਰਗਰਮ, 2 ਪਹੀਆ ਵਾਹਨਾਂ ਸਮੇਤ ਕਈ ਚੋਰੀਆਂ ਨੂੰ ਦਿੱਤਾ ਅੰਜਾਮ

ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਕਾਰ 'ਚੋਂ ਨਕਦੀ, ਮੋਬਾਈਲ, ਲੈਪਟਾਪ ਸਮੇਤ ਹੋਰ ਜ਼ਰੂਰੀ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ-379 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਸੱਚਪ੍ਰੀਤਪਾਲ ...

ਪੂਰੀ ਖ਼ਬਰ »

ਧਰਮਸ਼ਾਲਾ ਤੇ ਸਕੂਲ ਲਈ 5-5 ਲੱਖ ਦੀ ਗ੍ਰਾਂਟ ਦੇਣ ਬਦਲੇ ਪੰਚਾਇਤ ਵਲੋਂ ਢੀਂਡਸਾ ਦਾ ਧੰਨਵਾਦ

ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਪਿੰਡ ਲਖਨੌਰ ਦੀ ਰਵਿਦਾਸ ਧਰਮਸ਼ਾਲਾ ਅਤੇ ਪ੍ਰਾਇਮਰੀ ਸਕੂਲ ਲਈ 5-5 ਲੱਖ ਰੁ. ਦੀ ਗ੍ਰਾਂਟ ਦੇਣ ਬਦਲੇ ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਵਲੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰਜ਼' ਮੁਹਾਲੀ ਦਾ ਇਕਲੌਤਾ ਸ਼ੋਅਰੂਮ ਜਿੱਥੇ ਗਹਿਣਿਆਂ 'ਤੇ ਕੋਈ ਬਣਵਾਈ ਨਹੀਂ ਲਈ ਜਾ ਰਹੀ

ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਅੰਦਰ ਸੋਨੇ ਦੇ ਗਹਿਣਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਗ੍ਰਾਹਕਾਂ ਦੀ ਸਹੂਲਤ ਲਈ ਸਥਾਨਕ ਫੇਜ਼-3ਬੀ2 ਵਿਚਲੇ 'ਪਵਿੱਤਰਾ ਜਵੈਲਰਜ਼' ਦੇ ਮਾਲਕਾਂ ਵਲੋਂ ਗਹਿਣਿਆਂ ਦੀ ਬਣਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX