ਤਾਜਾ ਖ਼ਬਰਾਂ


ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 minute ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  19 minutes ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 1 hour ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 1 hour ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 1 hour ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 1 hour ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 1 hour ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਪਟਿਆਲਾ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਨਾਲ ਮਨਾਇਆ

ਪਟਿਆਲਾ, 28 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ | ਪ੍ਰੋਗਰਾਮਾਂ ਦਾ ਆਗਾਜ਼ ਐੱਨ.ਐੱਸ.ਐੱਸ. ਵਿਭਾਗ ਵਲੋਂ ਕੱਢੀ ਗਈ 'ਰਨ ਫ਼ਾਰ ਫਰੀਡਮ' ਰੈਲੀ ਨਾਲ ਹੋਇਆ, ਜਿਸ ਵਿਚ ਆਜ਼ਾਦੀ ਘੁਲਾਟੀਏ ਸਵ. ਸ. ਮੋਹਨ ਸਿੰਘ ਦੀ ਸਪੁੱਤਰੀ ਜਸਵਿੰਦਰ ਕੌਰ ਨੇ ਸ਼ਿਰਕਤ ਕੀਤੀ | ਦੂਜਾ ਪ੍ਰੋਗਰਾਮ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੇਨ ਗੇਟ ਦੇ ਨੇੜੇ 'ਪੁੱਛਗਿੱਛ ਤੇ ਸੂਚਨਾ ਕੇਂਦਰ' ਉੱਪਰ ਸਥਾਪਿਤ ਕੀਤੀ ਗਈ ਕਿਤਾਬਾਂ ਦੀ ਖਰੀਦ-ਖਿੜਕੀ (ਸੇਲ ਵਿੰਡੋ) ਦੇ ਉਦਘਾਟਨ ਨਾਲ ਸੰਬੰਧਿਤ ਸੀ | ਹੁਣ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵਲੋਂ ਪ੍ਰਕਾਸ਼ਿਤ ਪੁਸਤਕਾਂ ਇੱਥੇ ਕੈਂਪਸ ਵਿਚ ਪਹਿਲਾਂ ਸਥਾਪਿਤ ਦੋ ਵਿੱਕਰੀ ਕੇਂਦਰਾਂ ਤੋਂ ਇਲਾਵਾ 'ਪੁੱਛਗਿੱਛ ਤੇ ਸੂਚਨਾ ਕੇਂਦਰ' 'ਤੇ ਸਥਾਪਿਤ ਇਸ ਨਵੀਂ ਖਰੀਦ-ਖਿੜਕੀ ਤੋਂ ਵੀ ਖ਼ਰੀਦੀਆਂ ਜਾ ਸਕਣਗੀਆਂ | ਤੀਜੀ ਗਤੀਵਿਧੀ ਵਜੋਂ ਪਬਲੀਕੇਸ਼ਨ ਬਿਊਰੋ ਵਲੋਂ 'ਪੁੱਛਗਿੱਛ ਤੇ ਸੂਚਨਾ ਕੇਂਦਰ' ਵਿਖੇ ਇਕ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਸੁਤੰਤਰਤਾ ਸੰਗਰਾਮੀਆਂ ਦੀਆਂ ਜੀਵਨੀਆਂ ਨਾਲ ਸੰਬੰਧਿਤ ਪੁਸਤਕਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ | ਚੌਥੀ ਗਤੀਵਿਧੀ ਵਜੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਜਿੱਥੇ ਇਸ ਚੇਅਰ ਦੇ ਮੁਖੀ ਡਾ. ਭੀਮਇੰਦਰ ਸਿੰਘ ਵਲੋਂ ਇਕ ਵਿਸ਼ੇਸ਼ ਭਾਸ਼ਣ ਦਿੱਤਾ ਗਿਆ | ਡਾ. ਭੀਮਇੰਦਰ ਸਿੰਘ ਵਲੋਂ ਕਿਹਾ ਗਿਆ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਸਮਝਣ ਲਈ ਉਸ ਸਮੇਂ ਦੇ ਕੌਮਾਂਤਰੀ, ਕੌਮੀ ਤੇ ਪੰਜਾਬ ਦੇ ਹਾਲਾਤ ਨੂੰ ਸਮਝਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੇ ਸਮਾਜਵਾਦੀ ਵਿਚਾਰਾਂ ਨਾਲ ਆਪਣੇ ਸਮੇਂ ਦੀ ਸਿਆਸਤ ਤੇ ਇਤਿਹਾਸ ਨੂੰ ਪ੍ਰਭਾਵਿਤ ਕੀਤਾ | ਇਸ ਪ੍ਰੋਗਰਾਮ ਵਿਚ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਤੇ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਵਿਚਾਰ ਪ੍ਰਗਟਾਏ | ਪਬਲੀਕੇਸ਼ਨ ਬਿਊਰੋ ਵਿਖੇ ਖਰੀਦ-ਖਿੜਕੀ ਤੇ ਪੁਸਤਕ-ਪ੍ਰਦਰਸ਼ਨੀ ਦੇ ਉਦਘਾਟਨ ਸਮੇਂ ਬੋਲਦਿਆਂ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਤੇ ਜੁਝਾਰੂ ਬਿੰਬ ਨੂੰ ਉਸਾਰਦਿਆਂ ਅਸੀਂ ਅਕਸਰ ਹੀ ਉਨ੍ਹਾਂ ਦੇ ਇਕ ਪਰਪੱਕ ਚਿੰਤਕ ਵਾਲੇ ਬਿੰਬ ਨੂੰ ਵਿਸਾਰ ਦਿੰਦੇ ਹਾਂ | ਉਨ੍ਹਾਂ ਕਿਹਾ ਕਿ ਭਗਤ ਸਿੰਘ ਜਿਹੀ ਪੁਸਤਕ ਨੂੰ ਪਿਆਰ ਕਰਨ ਵਾਲੀ ਸ਼ਖ਼ਸੀਅਤ ਨੂੰ ਅਸਲ ਅਰਥਾਂ ਵਿਚ ਸ਼ਰਧਾਂਜਲੀ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਾਲੇ ਕਿਸੇ ਅਜਿਹੇ ਕਦਮ ਨਾਲ ਹੀ ਦਿੱਤੀ ਜਾ ਸਕਦੀ ਹੈ | ਪਬਲੀਕੇਸ਼ਨ ਬਿਊਰੋ ਦੇ ਇੰਚਾਰਜ ਪ੍ਰੋ. ਸੁਰਜੀਤ ਸਿੰਘ ਨੇ ਕਿਹਾ ਕਿ ਨਵੀਂ ਖ਼ਰੀਦ-ਖਿੜਕੀ ਦੀ ਸ਼ੁਰੂਆਤ ਹੋਣ ਨਾਲ ਬਿਊਰੋ ਵਲੋਂ ਪ੍ਰਕਾਸ਼ਿਤ ਪੁਸਤਕਾਂ ਦੀ ਪਹੁੰਚ ਹੋਰ ਵਧੇਗੀ | 'ਪੁੱਛਗਿੱਛ ਅਤੇ ਸੂਚਨਾ ਕੇਂਦਰ' ਦੇ ਇੰਚਾਰਜ ਡਾ. ਪ੍ਰਭਲੀਨ ਸਿੰਘ ਨੇ ਕਿਹਾ ਖ਼ਰੀਦ-ਖਿੜਕੀ ਦੀ ਸ਼ੁਰੂਆਤ ਹੋਣਾ ਇਕ ਸ਼ੁਭ ਕਦਮ ਹੈ | ਇਕੋ ਥਾਂ 'ਤੇ ਸਾਰੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਇਹ ਕਦਮ ਮਹੱਤਵਪੂਰਨ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਹੋਰ ਬਹੁਤ ਸਾਰੀਆਂ ਸੇਵਾਵਾਂ ਇਸ ਕੇਂਦਰ ਵਿਖੇ ਸ਼ੁਰੂ ਕਰਨ ਦੀ ਯੋਜਨਾ ਹੈ | ਸਵੇਰ ਦੀ ਗਤੀਵਿਧੀ 'ਰਨ ਫਾਰ ਫਰੀਡਮ' ਬਾਰੇ ਗੱਲ ਕਰਦਿਆਂ ਐੱਨ.ਐੱਸ.ਐੱਸ. ਵਿਭਾਗ ਦੇ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਰੈੱਡ ਰਿਬਨ ਕਲੱਬ, ਏਕ ਭਾਰਤ ਸੇ੍ਰਸ਼ਠ ਭਾਰਤ ਕਲੱਬ, ਪੰਜਾਬੀ ਯੂਨੀਵਰਸਿਟੀ ਦੇ ਨੁਮਾਇੰਦਿਆਂ ਵਲੋਂ ਆਜ਼ਾਦੀ ਦੇ 75ਵੇਂ ਮਹਾਂਉਤਸਵ ਤਹਿਤ ਇਹ ਰੈਲੀ ਕੱਢੀ ਗਈ, ਜਿਸ ਵਿਚ ਆਜ਼ਾਦੀ ਘੁਲਾਟੀਏ ਸਵ. ਮੋਹਨ ਸਿੰਘ ਦੀ ਸਪੁੱਤਰੀ ਜਸਵਿੰਦਰ ਕੌਰ ਵਲੋਂ ਨੌਜਵਾਨ ਪੀੜ੍ਹੀ ਨੂੰ ਸਮਾਜ ਵਿਚ ਚੰਗੇ ਕੰਮ ਕਰਨ ਲਈ ਪੇ੍ਰਰਿਤ ਕੀਤਾ ਗਿਆ | ਇਸ ਰੈਲੀ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਲਵਿੰਦਰ ਸਿੰਘ ਤੇ ਬਨਵੀਤ ਸਿੰਘ ਵੀ ਸ਼ਾਮਲ ਹੋਏ | ਇਸ ਰੈਲੀ ਵਿਚ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਸਿੰਘ, ਡਾ. ਲਖਵੀਰ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਪਰਮਿੰਦਰਜੀਤ ਕੌਰ, ਇੰਜ. ਚਰਨਜੀਤ ਸਿੰਘ ਸਰੋਆ, ਪਿ੍ੰਸੀਪਲ ਬਲਵਿੰਦਰ ਕੋਰ, ਸਤਵੀਰ ਸਿੰਘ ਆਦਿ ਮੌਜੂਦ ਸਨ | ਡਕਾਲਾ, (ਪਰਗਟ ਸਿੰਘ ਬਲਬੇੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਪੰਜਾਬ ਭਰ 'ਚ ਉਲੀਕੇ ਪ੍ਰੋਗਰਾਮ ਤਹਿਤ ਬਲਾਕ ਸਨੌਰ ਦੇ ਆਗੂਆਂ ਵਲੋਂ ਪਿੰਡ ਮਰਦਾਂਹੇੜੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹਾ ਅਤੇ ਬਲਾਕ ਸਨੌਰ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸਮੂਹ ਆਗੂਆਂ ਨੇ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਦਿਆਂ ਆਖਿਆ ਕਿ ਅਜਿਹੇ ਸੂਰਵੀਰਾਂ ਦੇ ਜਨਮ ਦਿਨ ਮਨਾ ਕੇ ਅਜੋਕੀ ਪੀੜ੍ਹੀ ਨੂੰ ਇਨ੍ਹਾਂ ਯੋਧਿਆਂ ਤੋਂ ਜੀਵਨ 'ਚ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਢੱਕੜੱਬਾ, ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਕੱਕੇਪੁਰ, ਬਲਜੀਤ ਸਿੰਘ ਪੰਜੌਲਾ ਖ਼ਜ਼ਾਨਚੀ, ਮਹਿੰਦਰ ਸਿੰਘ ਮਰਦਾਂਹੇੜੀ, ਜਗਤਾਰ ਸਿੰਘ ਨੌਗਾਵਾਂ, ਅਮਰਜੀਤ ਸਿੰਘ ਨੌਗਾਵਾਂ, ਕੁਲਵੀਰ ਪੰਜੋਲਾ, ਬਲਜਿੰਦਰ ਅਲੀਪੁਰ ਜੱਟਾਂ, ਦਲਵੀਰ ਸਿੰਘ, ਸੁਖਵਿੰਦਰ ਸਿੰਘ ਭਾਨਰਾ, ਰਾਜਾ ਝੰਡੀ, ਰਣਧੀਰ ਸਿੰਘ, ਹਰਦਿਆਲ ਸਿੰਘ, ਕੇਸਰ ਸਿੰਘ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ |
ਪਟਿਆਲਾ, (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਉੱਪਰ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਰਪਿਤ ਇਕ ਵਿਸ਼ੇਸ਼ ਭਾਸ਼ਣ, ਸਾਈਕਲ ਰੈਲੀ ਅਤੇ ਨੁੱਕੜ-ਨਾਟਕ 'ਵਾਹ ਨੀ ਧਰਤ ਸੁਹਾਵੀਏ' ਦਾ ਮੰਚਨ ਕੀਤਾ ਗਿਆ | ਭਗਤ ਸਿੰਘ ਦੀ ਵਿਚਾਰਧਾਰਾ 'ਤੇ ਮੁੱਖ ਵਕਤਾ ਵਜੋਂ ਮੁਲਤਾਨੀ ਮੱਲ ਮੋਦੀ ਕਾਲਜ ਦੇ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ. ਬਲਬੀਰ ਸਿੰਘ ਨੇ ਸ਼ਿਰਕਤ ਕੀਤੀ | ਕਾਲਜ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਇਸ ਮੌਕੇ ਮੁੱਖ ਵਕਤਾ ਦਾ ਸਵਾਗਤ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਸਾਨੂੰ ਨੌਜਵਾਨ ਪੀੜ੍ਹੀ ਅੰਦਰ ਭਗਤ ਸਿੰਘ ਦੇ ਵਿਚਾਰਾਂ ਖ਼ਾਸ ਕਰ ਉਨ੍ਹਾਂ ਦੁਆਰਾ ਹਥਿਆਰ ਨਾਲੋਂ ਵਿਚਾਰ ਨੂੰ ਪ੍ਰਮੁੱਖਤਾ ਦੇਣ ਵਾਲੀ ਸੋਚ ਤੋਂ ਵਾਕਫ਼ ਕਰਵਾਉਣ ਦੀ ਵੱਡੀ ਲੋੜ ਹੈ | ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਨੇ ਮੁੱਖ ਵਕਤਾ ਪ੍ਰੋ. ਬਲਵੀਰ ਸਿੰਘ ਨਾਲ ਜਾਣ-ਪਛਾਣ ਕਰਵਾਈ | ਪ੍ਰੋ. ਬਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਚਾਰ ਹੈ, ਇਕ ਸੋਚ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਵਲੋਂ ਅੱਗੇ ਲੈ ਕੇ ਜਾਣ ਦੀ ਲੋੜ ਹੈ | ਉਨ੍ਹਾਂ ਨੇ ਦੱਸਿਆ ਕਿ ਭਗਤ ਸਿੰਘ ਦੁਆਰਾ ਆਪਣੇ ਛੋਟੇ ਜਿਹੇ ਜੀਵਨਕਾਲ 'ਚ ਗਿਆਨ ਤੇ ਵਿਚਾਰਧਾਰਾ ਸੰਬੰਧੀ ਜੋ ਪੁਖ਼ਤਾ ਸਮਝ ਬਣਾਈ, ਉਹ ਉਨ੍ਹਾਂ ਨੂੰ ਦਾਰਸ਼ਨਿਕ ਇਨਕਲਾਬੀ ਦੇ ਤੌਰ ਤੇ ਸਥਾਪਿਤ ਕਰਦੀ ਹੈ | ਸਮਾਗਮ ਦੇ ਅੰਤ ਵਿਚ ਧੰਨਵਾਦ ਦਾ ਮਤਾ ਡਾ. ਵੀਰਪਾਲ ਕੌਰ ਵਲੋਂ ਪੇਸ਼ ਕੀਤਾ ਗਿਆ ਅਤੇ ਮੰਚ-ਸੰਚਾਲਨ ਦੀ ਜ਼ਿੰਮੇਵਾਰੀ ਡਾ. ਦਵਿੰਦਰ ਸਿੰਘ ਨੇ ਨਿਭਾਈ | ਇਸ ਦਿਹਾੜੇ ਦੀ ਸ਼ੁਰੂਆਤ ਇਕ ਸਾਈਕਲ ਰੈਲੀ ਨਾਲ ਕੀਤੀ ਗਈ | ਜਿਸ ਦਾ ਜੋ ਉੱਚ-ਸਿੱਖਿਆ ਵਿਭਾਗ, ਪੰਜਾਬ ਸਰਕਾਰ ਵਲੋਂ ਮੋਦੀ ਕਾਲਜ ਦੇ ਸਪੋਰਟਸ ਐਂਡ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਦਾ ਉਦਘਾਟਨ ਬਿ੍ਗੇਡੀਅਰ (ਰਿਟਾ.) ਡਾ.ਐੱਸ.ਐੱਸ. ਪਰਮਾਰ ਤੇ ਕਾਲਜ ਐਲ਼ੂਮਨੀ ਦੇ ਪ੍ਰਧਾਨ ਤੇ ਸੈਕਟਰੀ ਰੋਟੇਰੀਅਨ ਮਾਣਕ ਸਿੰਗਲਾ ਵਲੋਂ ਕੀਤਾ ਗਿਆ | ਲਗਪਗ 200 ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਰੈਲੀ 'ਚ ਭਾਗ ਲਿਆ | ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਅੱਜ ਦੇ ਸਮਾਗਮਾਂ ਦੀ ਆਖ਼ਰੀ ਲੜੀ ਵਜੋਂ ਅਖੀਰ ਵਿਚ ਧਰਤੀ ਤੇ ਵੱਧ ਰਹੇ ਪ੍ਰਦੂਸ਼ਣ ਬਾਰੇ ਸੰਵਾਦ ਤੋਰਨ ਲਈ ਇਕ ਨੁੱਕੜ-ਨਾਟਕ 'ਵਾਹ ਨੀ ਧਰਤ ਸੁਹਾਵੀਏ' ਦਾ ਮੰਚਨ ਡਾ. ਦਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ 'ਚ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਦਿਨੋਂ-ਦਿਨ ਵੱਧ ਰਹੇ ਜਲਵਾਯੂ-ਸੰਕਟ ਸੰਬੰਧੀ ਸੁਚੇਤ ਕੀਤਾ | ਇਸ ਮੌਕੇ ਤੇ ਕਾਲਜ ਰਜਿਸਟਰਾਰ ਡਾ. ਅਸ਼ਵਨੀ ਸ਼ਰਮਾ, ਡਾ. ਅਜੀਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਤੇ ਵਿਦਿਆਰਥੀ ਸ਼ਾਮਿਲ ਸਨ |
ਪਟਿਆਲਾ, (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਦੇ ਵਿਸ਼ੇਸ਼ ਮੌਕੇ 'ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਐੱਨ.ਸੀ.ਸੀ. ਏਅਰ ਵਿੰਗ ਦੇ ਮੁਖੀ ਪ੍ਰੋ. ਬਲਦੇਵ ਸਿੰਘ ਦੀ ਰਹਿਨੁਮਾਈ ਵਿਚ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ਕੱਢੀ ਗਈ ਜੋ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸਮਾਪਤ ਹੋਈ | ਇਸ ਤੋਂ ਬਾਅਦ ਸਮੁੱਚੇ ਵਿਭਾਗਾਂ ਦੀ ਸ਼ਮੂਲੀਅਤ ਨਾਲ ਭਾਈ ਨੰਦ ਲਾਲ ਆਡੀਟੋਰੀਅਮ ਵਿਖੇ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਦਵਿੰਦਰ ਦਮਨ ਦੇ ਨਾਟਕ 'ਛਿਪਣ ਤੋਂ ਪਹਿਲਾਂ' ਦੀ ਪੇਸ਼ਕਾਰੀ ਕੀਤੀ ਗਈ | ਡਾ. ਧਰਮਿੰਦਰ ਸਿੰਘ ਉੱਭਾ ਪਿ੍ੰਸੀਪਲ ਖ਼ਾਲਸਾ ਕਾਲਜ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਹੁਤ ਹੀ ਸੰਜੀਦਾ ਹੋ ਕੇ ਕਾਰਜ ਕਰਨ ਦੀ ਲੋੜ ਹੈ | ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਸਾਨੂੰ ਆਪਣੇ ਸ਼ਹੀਦਾਂ ਨੂੰ ਆਦਰਸ਼ ਵਜੋਂ ਸਾਹਮਣੇ ਰੱਖਣਾ ਪਵੇਗਾ | ਪ੍ਰੋ. ਹਰਮਨਪ੍ਰੀਤ ਸਿੰਘ ਰਾਜਨੀਤਿਕ ਵਿਗਿਆਨ ਵਿਭਾਗ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ. ਭਗਤ ਸਿੰਘ ਦਾ ਸੁਪਨਾ ਕੇਵਲ ਭਾਰਤ ਦੀ ਸੱਤਾ ਦਾ ਪਰਿਵਰਤਨ ਨਹੀਂ ਸੀ ਬਲਕਿ ਅਸਲ ਅਰਥਾਂ 'ਚ ਭਾਰਤ ਦੇ ਲੋਕਾਂ ਨੂੰ ਗੁਲਾਮੀ ਤੋਂ ਨਿਜਾਤ ਦਿਵਾਉਣਾ ਸੀ | ਪੋਸਟ ਗ੍ਰੈਜੂਏਟ ਸੰਗੀਤ ਗਾਇਨ ਵਿਭਾਗ ਦੇ ਵਿਦਿਆਰਥੀ ਸੋਹੇਲ ਖਾਨ ਅਤੇ ਅਰਸ਼ ਅਲੀ ਵਲੋਂ ਇਸ ਵੇਲੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਗੀਤ ਦੀ ਪੇਸ਼ਕਾਰੀ ਕੀਤੀ ਗਈ | ਕਾਲਜ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਪ੍ਰੋ. ਵੰਦਨਾ ਕਪੂਰ ਦੀ ਰਹਿਨੁਮਾਈ 'ਚ ਸ਼ਹੀਦ ਭਗਤ ਸਿੰਘ ਦੇ ਆਖ਼ਰੀ ਪਲਾਂ 'ਤੇ ਆਧਾਰਤ ਨਾਟਕ 'ਛਿਪਣ ਤੋਂ ਪਹਿਲਾਂ' ਦੀ ਬਹੁਤ ਹੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਦਵਿੰਦਰ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਡਿਪਟੀ ਪਿ੍ੰਸੀਪਲ ਡਾ. ਜਸਲੀਨ ਕੌਰ, ਪ੍ਰੋ. ਹਰਪ੍ਰੀਤ ਕੌਰ ਪ੍ਰੋ. ਪਰਮਪ੍ਰੀਤ ਕੌਰ ਡਾ. ਜਗਤਾਰ ਸਿੰਘ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਪੁਨੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ ਭਰਵੀਂ ਗਿਣਤੀ ਵਿਚ ਹਾਜ਼ਰ ਸਨ |ਪਟਿਆਲਾ, (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ 'ਚ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਾਲਜ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ਕੱਢ ਕੇ ਕੀਤੀ ਗਈ | ਇਸ ਰੈਲੀ ਨੂੰ ਸੁਤੰਤਰਤਾ ਸੰਗਰਾਮੀ ਮਿੱਠਾ ਸਿੰਘ ਦੇ ਸਪੁੱਤਰ ਹਰਜੀਤ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤੀ ਗਿਆ | ਇਸ ਉਪਰੰਤ ਕਾਲਜ ਦੇ ਸਭਾ ਭਵਨ 'ਚ ਸ਼ਹੀਦ-ਏ-ਆਜ਼ਮ ਦੇ ਜੀਵਨ ਤੇ ਫ਼ਲਸਫ਼ੇ ਉੱਪਰ ਇਕ ਸੈਮੀਨਾਰ ਕਰਵਾਇਆ ਗਿਆ | ਸਮਾਗਮ 'ਚ ਮੁੱਖ ਵਕਤਾ ਵਜੋਂ ਪੁੱਜੇ ਰਿਟਾਇਰਡ ਪ੍ਰੋ. ਸੁਨੀਲ ਜੈਨ ਨੇ ਸ਼ਹੀਦ-ਏ-ਆਜ਼ਮ ਦੇ ਜੀਵਨ ਤੇ ਸਫਲਤਾਵਾਂ 'ਤੇ ਵਿਸਤਾਰਪੂਰਵਕ ਚਰਚਾ ਕੀਤੀ | ਕਾਲਜ ਦੇ ਪ੍ਰੋ. ਪੁਨੀਤ ਨੇ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਕ੍ਰਾਂਤੀਕਾਰੀ ਸਫ਼ਰ ਬਾਰੇ ਚਾਨਣਾ ਪਾਇਆ | ਪ੍ਰੋ. ਸਵਿੰਦਰ ਸਿੰਘ ਰੇਖੀ ਨੇ ਸ਼ਹੀਦ-ਏ-ਆਜ਼ਮ ਦੇ ਫ਼ਲਸਫ਼ੇ ਸੰਬੰਧੀ ਚਰਚਾ ਕੀਤੀ | ਕਾਲਜ ਦੇ ਵਿਦਿਆਰਥੀਆਂ ਅੰਕੁਸ਼, ਅਮੀਸ਼ਾ, ਮਮਤਾ, ਰੋਹਿਤ, ਅੰਕੁਸ਼ ਸ਼ਰਮਾ, ਇਸ਼ੂ, ਯਸ਼ਵੀਰ, ਜਸਕਰਨ ਅਤੇ ਸੰਜਣਾ ਨੇ ਵੀ ਸ਼ਹੀਦ-ਏ-ਆਜ਼ਮ ਦੇ ਜੀਵਨ, ਪ੍ਰਾਪਤੀਆਂ ਤੇ ਸ਼ਹਾਦਤ ਸੰਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ | ਸਮਾਗਮ ਦੇ ਤੀਜੇ ਪੜਾਅ 'ਚ ਕਾਲਜ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਇਕ ਨੁੱਕੜ ਨਾਟਕ ਪੇਸ਼ ਕੀਤਾ ਤੇ ਰੰਗਾਰੰਗ ਪ੍ਰੋਗਰਾਮਾਂ ਦੀ ਲੜੀ ਤਹਿਤ ਕਾਲਜ ਵਿਦਿਆਰਥੀਆਂ ਵਲੋਂ ਸ. ਭਗਤ ਸਿੰਘ ਦੇ ਜੀਵਨ ਅਤੇ ਪ੍ਰਾਪਤੀਆਂ ਆਧਾਰਿਤ ਕਵਿਤਾਵਾਂ ਪੇਸ਼ ਕੀਤੀਆਂ ਤੇ ਲੁੱਡੀ ਨਾਚ ਪੇਸ਼ ਕਰਕੇ ਜਨਮ ਦਿਹਾੜੇ ਦੇ ਜਸ਼ਨ ਨੂੰ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਦੇ ਫ਼ਲਸਫ਼ੇ ਉੱਪਰ ਵੱਖ-ਵੱਖ ਸਲੋਗਨ ਲਿਖੇ ਗਏ ਤੇ ਪੋਸਟਰ ਤਿਆਰ ਕੀਤੇ ਗਏ | ਕਾਲਜ ਦੇ ਕਰਮਚਾਰੀਆਂ ਨੇ ਵੀ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਨੂੰ ਸ਼ਰਧਾਪੂਰਵਕ ਮਨਾਇਆ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਵਿਦਿਆਰਥੀਆਂ ਵਿਚ ਦੇਸ਼-ਭਗਤੀ ਦਾ ਪ੍ਰਸਾਰ ਕੀਤਾ | ਕਾਲਜ ਫੈਕਲਟੀ, ਵਿਦਿਆਰਥੀਆਂ ਅਤੇ ਕਰਮਚਾਰੀਆਂ ਵਲੋਂ ਸ਼ਹੀਦ-ਏ-ਆਜ਼ਮ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ, ਮੋਮਬਤੀਆਂ ਜਲਾਈਆਂ ਗਈਆਂ ਅਤੇ ਲੱਡੂ ਵੰਡੇ ਗਏ | ਸਮਾਗਮ ਵਿਚ ਸਮੁੱਚੀ ਕਾਲਜ ਫੈਕਲਟੀ ਅਤੇ ਵਿਦਿਆਰਥੀ ਸ਼ਾਮਿਲ ਸਨ | ਸਮਾਗਮ ਸਮਾਪਤੀ 'ਤੇ ਧੰਨਵਾਦ ਦਾ ਮਤਾ ਪ੍ਰੋ. ਰੇਨੂੰ ਵਲੋਂ ਪੇਸ਼ ਕੀਤਾ ਗਿਆ |
ਭਾਦਸੋਂ, (ਪ੍ਰਦੀਪ ਦੰਦਰਾਲਾ)-ਕਸਬਾ ਭਾਦਸੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਬਲਾਕ ਪ੍ਰਧਾਨ ਭਾਦਸੋਂ ਵਲੋਂ ਬਲਜੀਤ ਸਿੰਘ ਘਣੀਵਾਲ ਦੀ ਅਗਵਾਈ ਵਿਚ ਮਨਾਇਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਗਮੇਲ ਸਿੰਘ ਸੁੱਧੇਵਾਲ ਤੋਂ ਇਲਾਵਾ ਹੋਰਨਾਂ ਕਿਸਾਨ ਆਗੂਆਂ ਨੇ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦੀ ਗੱਲ 'ਤੇ ਜ਼ੋਰ ਦਿੱਤਾ |
ਪਟਿਆਲਾ, (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾਇਰੈਕਟਰ ਦਲਜੀਤ ਅੰਮੀ ਵਲੋਂ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਆਧੁਨਿਕ ਸਮੇਂ ਵਿਚ ਇਸ ਦੀ ਪ੍ਰਸੰਗਿਕਤਾ ਬਾਰੇ ਇਕ ਵਿਸ਼ੇਸ਼ ਭਾਸਣ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਭਗਤ ਸਿੰਘ ਦੀ ਅਹਿਮੀਅਤ, ਉਨ੍ਹਾਂ ਦੇ ਵਿਚਾਰਾਂ ਤੇ ਉਨ੍ਹਾਂ ਦੀ ਤਰਜ਼-ਏ-ਜ਼ਿੰਦਗੀ ਨਾਲ ਜੋੜ ਕੇ ਬਣਦੀ ਹੈ | ਇਹ ਸੋਚਣਾ ਬਣਦਾ ਹੈ ਕਿ ਉਨ੍ਹਾਂ ਨੇ ਆਪਣੇ ਦੌਰ ਵਿਚ ਇਤਿਹਾਸ, ਸਭਿਆਚਾਰ, ਸਮਕਾਲੀ ਹਾਲਾਤ ਤੇ ਸਿਆਸੀ ਮਾਹੌਲ ਵਿਚ ਕਿਸ ਤਰ੍ਹਾਂ ਦਾ ਹੁੰਗਾਰਾ ਭਰਿਆ | ਉਨ੍ਹਾਂ ਨੇ ਇਨ੍ਹਾਂ ਸਾਰਿਆਂ ਦੇ ਬਾਬਤ ਇਕ ਪੜਚੋਲਵਾਂ ਨਜ਼ਰੀਆ ਬਣਾਇਆ ਜਿਸ ਵਿਚ ਉਨ੍ਹਾਂ ਨੇ ਇਹ ਫ਼ੈਸਲੇ ਕੀਤੇ ਕਿ ਸਭਿਆਚਾਰ ਤੇ ਇਤਿਹਾਸ ਦੇ ਲੋਕਪੱਖੀ ਅਤੇ ਤਰੱਕੀਪਸੰਦ ਰੁਝਾਨ ਨੂੰ ਅੱਗੇ ਤੋਰਨਾ ਜ਼ਰੂਰੀ ਹੈ | ਪਿਛਾਂਹ ਖਿੱਚੂ ਰਵਾਇਤ ਅਤੇ ਸੋਚ ਤੋਂ ਕਿਨਾਰਾ ਕਰਨਾ ਜ਼ਰੂਰੀ ਹੈ ਤੇ ਕਈ ਕੁੱਝ ਅਜਿਹਾ ਹੈ ਜਿਸ ਵਿਚ ਸਮਕਾਲੀ ਮਾਹੌਲ ਮੁਤਾਬਿਕ ਲੋੜੀਂਦਾ ਸੁਧਾਰ ਕਰਕੇ ਅੱਗੇ ਤੋਰਿਆ ਜਾਣਾ ਚਾਹੀਦਾ ਹੈ | ਇਸ ਸਮਾਗਮ ਦੇ ਪ੍ਰਬੰਧਕ ਅਤੇ ਰਾਜਨੀਤੀ ਸ਼ਾਸਤਰ ਦੇ ਅਧਿਆਪਕ ਸ਼ਾਮ ਸੁੰਦਰ ਨੇ ਦੱਸਿਆ ਕਿ ਦਲਜੀਤ ਅੰਮੀ ਵਲੋਂ ਜਿੱਥੇ ਇਕ ਪਾਸੇ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਤੇ ਫ਼ਲਸਫ਼ੇ ਬਾਰੇ ਚਾਨਣਾ ਪਾਇਆ ਗਿਆ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਈ.ਐਮ.ਆਰ.ਸੀ. ਕੇਂਦਰ, ਪਟਿਆਲਾ ਦੇ ਕੰਮ ਕਰਨ ਦੇ ਢੰਗ ਬਾਰੇ ਜਾਣੂ ਕਰਵਾਇਆ | ਇਸ ਮੌਕੇ ਇਤਿਹਾਸ ਦੇ ਅਧਿਆਪਕ ਸੰਦੀਪ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਪਿ੍ੰਸੀਪਲ ਚਰਨਜੀਤ ਕੌਰ ਵਲੋਂ ਇਸ ਮੌਕੇ ਸਵਾਗਤੀ ਭਾਸ਼ਣ ਦਿੱਤਾ ਗਿਆ ਅਤੇ ਵਾਈਸ ਪਿ੍ੰਸੀਪਲ ਗੁਰਵੀਨ ਕੌਰ ਵਲੋਂ ਧੰਨਵਾਦੀ ਸ਼ਬਦ ਬੋਲੇ ਗਏ |
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਮੁੱਢਲਾ ਸਿਹਤ ਕੇਂਦਰ ਦੁੱਧਨ ਸਾਧਾਂ ਵਿਖੇ ਸਮੂਹ ਡਾਕਟਰਾਂ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਡਾਕਟਰਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਭੇਟ ਕੀਤੇ | ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੁਜ ਬਾਂਸਲ ਨੇ ਕਿਹਾ ਕਿ ਸ. ਭਗਤ ਸਿੰਘ ਤੇ ਹੋਰ ਲੱਖਾਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਦੇਸ ਲਈ ਕੁਰਬਾਨ ਹੋਏ ਇਨ੍ਹਾਂ ਸ਼ਹੀਦਾਂ ਦੀ ਸੋਚ ਪ੍ਰਤੀ ਵਚਨਬੱਧ ਹਾਂ | ਉਨ੍ਹਾਂ ਕਿਹਾ ਕਿ ਪ੍ਰਣ ਕਰਦੇ ਹਾਂ ਕਿ ਆਪਣੇ ਦੇਸ ਦੀ ਖ਼ੁਸ਼ਹਾਲੀ ਲਈ ਜੋ ਸੁਪਨੇ ਸ਼ਹੀਦ ਭਗਤ ਸਿੰਘ ਨੇ ਦੇਖੇ ਉਨ੍ਹਾਂ ਸੁਪਨਿਆਂ ਨੂੰ ਸਾਰੇ ਮਿਲ ਕੇ ਸਾਕਾਰ ਕਰਾਂਗੇ | ਇਸ ਮੌਕੇ ਡਾ. ਜਸਪ੍ਰੀਤ ਸਿੰਘ ਭੱਟੀ, ਡਾ. ਮਨਜੀਤ ਕਮਲ, ਡਾ. ਨਵਦੀਪ ਕੌਰ, ਡਾ. ਸਿਮਰਜੀਤ ਸਿੰਘ, ਡਾ. ਅਮਨਦੀਪ ਸੋਹਲ, ਡਾ. ਪੂਨਮ, ਡਾ. ਤਰੁੰਨਮ ਰਾਣੀ, ਡਾ. ਨੀਰੂ, ਡਾ. ਰੀਚਾ ਗੁਪਤਾ, ਡਾ. ਮਨਜੀਤ ਸਿੰਘ, ਡਾ. ਸ਼ਿਵ ਇੰਦਰ ਸਿੰਘ, ਗੁਰਵਿੰਦਰ ਸਿੰਘ ਬੀ.ਈ.ਈ, ਸੁਭਾਸ਼ ਚੰਦਰ, ਮੋਹਿਤ ਸਿੰਗਲਾ, ਪਰਮਜੀਤ ਕੌਰ, ਅਨੀਤਾ ਖੰਨਾ, ਪਰਮਿੰਦਰ ਕੌਰ, ਰਮਾ ਰਾਣੀ, ਅਸ਼ਵਨੀ ਸ਼ਰਮਾ, ਵਿਸ਼ਾਲ, ਤੇਜਿੰਦਰ ਕੌਰ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ |
ਡਕਾਲਾ, (ਪਰਗਟ ਸਿੰਘ ਬਲਬੇੜਾ)-ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਖੇ ਕਾਲਜ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਤਹਿਤ ਪ੍ਰੋਗਰਾਮ ਅਫ਼ਸਰ ਡਾ. ਨਰਿੰਦਰ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਉੱਪਰ ਚਾਨਣਾ ਪਾਇਆ ਤੇ ਉਨ੍ਹਾਂ ਦੀ ਸੋਚ ਦੇ ਹਿੰਦੁਸਤਾਨ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਸਮਾਜਿਕ ਬੁਰਾਈਆਂ ਖ਼ਿਲਾਫ਼ ਡਟਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਅੱਜ ਦੀ ਸਭ ਤੋਂ ਵੱਡੀ ਜ਼ਰੂਰਤ ਵਾਤਾਵਰਨ ਦੀ ਸਾਂਭ ਸੰਭਾਲ ਹੈ | ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਹੱਥੋਂ ਬੂਟੇ ਲਗਵਾਏ ਗਏ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ | ਇਸ ਮੌਕੇ ਮਿਸ ਮਨਪ੍ਰੀਤ ਕੌਰ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਗੁਰਨਦਰ ਸਿੰਘ ਮੌਜੂਦ ਸਨ |
ਨਾਭਾ, (ਅਮਨਦੀਪ ਸਿੰਘ ਲਵਲੀ)-ਨਾਭਾ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਬਣੀ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਨਾਂਅ 'ਤੇ ਸ਼ਹਿਰ 'ਚ ਸਥਿਤ ਚੌਕ ਅੰਦਰ ਇਕੱਤਰ ਹੋ ਕੇਕ ਕੱਟਿਆ ਗਿਆ ਅਤੇ ਲੱਡੂ ਵੰਡੇ ਗਏ | ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਸਰਕਾਰ ਤੋਂ ਇਸ ਮੌਕੇ ਮੰਗ ਕੀਤੀ ਕਿ ਭਗਤ ਸਿੰਘ ਦੇ ਨਾਂਅ 'ਤੇ ਕਾਲਜ ਅਤੇ ਯੂਨੀਵਰਸਿਟੀਆਂ ਦੇ ਨਾਂਅ ਰੱਖੇ ਜਾਣ ਅਤੇ ਸ਼ਹਿਰ 'ਚ ਉਨ੍ਹਾਂ ਦਾ ਬੁੱਤ ਲਗਾਉਣ ਦੀ ਆਗਿਆ ਦਿੱਤੀ ਜਾਵੇ | ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਨਿਕਲਣ ਅਤੇ ਸਰਕਾਰ ਨੂੰ ਨਸ਼ੇ ਦੀ ਵਿੱਕਰੀ ਬੰਦ ਕਰਵਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਸੰਸਥਾ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ |
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਨ ਤੇ ਸ਼ਰਧਾਂਜਲੀ ਭੇਟ ਕਰਨ ਲਈ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵਲੋਂ ਉਨ੍ਹਾਂ ਦੇ ਜਨਮ ਦਿਨ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਾਈਸ ਪਿ੍ੰਸੀਪਲ ਸ੍ਰੀਮਤੀ ਨੀਰਾ ਖੁਰਾਨਾ ਨੇ ਅਧਿਆਪਕਾਂ ਨਾਲ ਮਿਲ ਕੇ ਮਹਾਨ ਰਾਸ਼ਟਰਵਾਦੀ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਤੋਂ ਬਾਅਦ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦੁਆਰਾ 'ਮੇਰਾ ਰੰਗ ਦੇ ਬਸੰਤੀ ਚੋਲਾ' ਦੇਸ਼ਭਗਤੀ ਦਾ ਗੀਤ ਸੁਣਾਇਆ ਗਿਆ | ਸ੍ਰੀਮਤੀ ਖੁਰਾਨਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਇਸ ਮਹਾਨ ਸੁਤੰਤਰਤਾ ਸੈਨਾਨੀ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕੀਤਾ |ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਸੀ ਭੇਦਭਾਵ ਤਿਆਗ ਕੇ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਦਾ ਪ੍ਰਣ ਲੈਣ ਅਤੇ ਇਸ ਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਨ ਲਈ ਹੱਥ ਮਿਲਾਉਣ ਦੀ ਲੋੜ ਹੈ |
ਭਾਦਸੋਂ, (ਗੁਰਬਖ਼ਸ਼ ਸਿੰਘ ਵੜੈਚ)-'ਆਪ' ਵਲੋਂ ਭਾਦਸੋਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਘੁੰਮਣ ਤੇ ਬਲਾਕ ਪ੍ਰਧਾਨ ਦੀਪਾ ਰਾਮਗੜ੍ਹ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀ ਸਾਡੇ ਲਈ ਪੇ੍ਰਰਨਾ ਸਰੋਤ ਹੈ, ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਗੋਪਾਲ ਸਿੰਘ ਐਮ.ਸੀ., ਤਰਨਵੀਰ ਸਿੰਘ ਖਨੌੜਾ, ਬਿੱਕਰ ਸਿੰਘ ਜਿੰਦਲਪੁਰ, ਕਮਲ ਭਾਦਸੋਂ, ਗੁਰਦੀਪ ਸਿੰਘ ਸਾਹੀਏਵਾਲ, ਗੁਰਸੇਵਕ ਸਿੰਘ ਜਿੰਦਲਪੁਰ, ਲੱਕੀ ਭਾਦਸੋਂ, ਬੇਅੰਤ ਸਿੰਘ, ਕੇਵਲ ਸਿੰਘ, ਪ੍ਰਗਟ ਸਿੰਘ, ਕਾਲਾ ਟਿਵਾਣਾ, ਸੋਹਣ ਥਾਪਰ, ਦਿਲਵਰ ਖ਼ਾਨ, ਬਲਵਿੰਦਰ ਸਿੰਘ ਸਾਹੀਵਾਲ ਆਦਿ ਹਾਜ਼ਰ ਸਨ |
ਭੁੱਨਰਹੇੜੀ, (ਧਨਵੰਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਨਰਹੇੜੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਸਰਾਓ ਨੇ ਸ਼ਿਰਕਤ ਕੀਤੀ | ਪ੍ਰੋਗਰਾਮ 'ਚ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਗੀਤ, ਰੋਲ ਪਲੇਅ ਅਤੇ ਸਕਿੱਟਾਂ ਆਦਿ ਪੇਸ਼ਕਾਰੀਆਂ ਕਰ ਕੇ ਵਿਦਿਆਰਥੀਆਂ ਅਤੇ ਬਾਕੀਆਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਦਮਨਜੀਤ ਕੌਰ, ਇੰਚਾਰਜ ਕੁਲਸ਼ਨ ਸੈਣੀ, ਮੁਨੀਸ਼ ਕੁਮਾਰ ਤੇ ਨਰਿੰਦਰ ਵਧਵਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੀ ਫ਼ਿਲਾਸਫ਼ੀ ਨੂੰ ਸਮਝਣ ਅਤੇ ਆਪਣੇ ਜੀਵਨ ਵਿਚ ਅਪਣਾਉਣ ਦੀ ਲੋੜ ਹੈ, ਇਸ ਲਈ ਇਸ ਤਰ੍ਹਾਂ ਦੇ ਆਯੋਜਨ ਜ਼ਰੂਰੀ ਬਣ ਜਾਂਦੇ ਹਨ | ਇਸ ਮੌਕੇ ਸਕੂਲ ਅਧਿਆਪਕ ਨੀਰੂ ਬਾਲਾ, ਮੀਨਾਕਸ਼ੀ ਮਿੱਤਲ, ਕੰਵਲਜੀਤ ਕੌਰ, ਰੋਜ਼ ਬਾਂਸਲ, ਬਖਸ਼ੀਸ਼ ਸਿੰਘ, ਮੋਹਿਤ ਸ਼ਰਮਾ, ਗੁਰਕਿਰਨ ਕੌਰ, ਨਵਦੀਪ ਕੌਰ, ਹਰਦੀਪ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਨਾਭਾ, (ਅਮਨਦੀਪ ਸਿੰਘ ਲਵਲੀ)-ਜ਼ਿਲ੍ਹਾ ਸਿੱਖਿਆ ਤੇ ਸਿਖ਼ਲਾਈ ਸੰਸਥਾ, ਨਾਭਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਸੰਸਥਾ ਦੇ ਪਿ੍ੰਸੀਪਲ ਸੰਦੀਪ ਨਾਗਰ ਦੀ ਅਗਵਾਈ ਵਿਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਯਾਦਵਿੰਦਰ ਕੁਮਾਰ ਲੈਕਚਰਾਰ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਫ਼ਲਸਫ਼ੇ ਬਾਰੇ ਜਾਣਕਾਰੀ ਦਿੱਤੀ | ਰਵਿੰਦਰ ਸ਼ਰਮਾ ਲੈਕਚਰਾਰ ਵਲੋਂ ਵਿਦਿਆਰਥੀਆਂ ਨੂੰ ਭਗਤ ਸਿੰਘ ਵਲੋਂ ਦਰਸਾਏ ਰਸਤੇ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਪ੍ਰਣ ਲਿਆ | ਵਿਦਿਆਰਥੀਆਂ ਨੂੰ ਖਟਕੜ ਕਲਾਂ ਵਿਖੇ ਹੋਏ ਰਾਜ ਪੱਧਰੀ ਸਮਾਗਮ ਦਾ ਸਿੱਧਾ ਪ੍ਰਸਾਰਨ ਪ੍ਰੋਜੈਕਟਰ ਰਾਹੀਂ ਵਿਖਾਇਆ ਗਿਆ | ਸਮਾਰੋਹ ਦੌਰਾਨ ਲੈਕਚਰਾਰ, ਡਾ. ਰਮਨਪ੍ਰੀਤ ਕੌਰ ਤੇ ਅਮਿਤ ਸਿੰਘ ਰਾਵਤ ਆਦਿ ਹਾਜ਼ਰ ਸਨ |
ਭੁੱਨਰਹੇੜੀ, (ਧਨਵੰਤ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਖੇਡ ਵਿਭਾਗ ਵਲੋਂ ਭੁੱਨਰਹੇੜੀ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੰੁਚੇ ਖਿਡਾਰੀਆਂ ਦੀ ਅਗਵਾਈ ਕੋਚ ਲਤੀਫ਼ ਮੁਹੰਮਦ ਨੇ ਕੀਤੀ | ਇਸ ਪ੍ਰੋਗਰਾਮ 'ਚ ਵੱਡੀ ਗਿਣਤੀ 'ਚ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ | ਇਸ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭੁੱਨਰਹੇੜੀ ਦੇ ਬਾਨੀ ਪ੍ਰਧਾਨ ਤੇ ਪੰਚਾਇਤ ਸੰਮਤੀ ਬਲਾਕ ਭੁੱਨਰਹੇੜੀ ਦੇ ਉਪ ਚੇਅਰਮੈਨ ਗੁਰਮੀਤ ਸਿੰਘ ਬਿੱਟੂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸ਼ਾਮ ਛੇ ਕੁ ਵਜੇ ਸ਼ੁਰੂ ਹੋਏ ਇਸ ਮੋਮਬੱਤੀ ਮਾਰਚ ਨੇ ਬਾਜ਼ਾਰ ਅੰਦਰ ਵੱਖ-ਵੱਖ ਮਾਰਕੀਟ ਦਾ ਚੱਕਰ ਲਗਾਉਂਦੇ ਹੋਏ 'ਭਗਤ ਸਿੰਘ ਖਟਕੜ ਤੇਰੇ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ' ਆਦਿ ਨਾਅਰਿਆਂ ਦੁਆਰਾ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਸ ਮੌਕੇ ਹਰਪ੍ਰੀਤ ਕੁਮਾਰ ਹੈਪੀ ਤੇ ਹੋਰ ਖਿਡਾਰੀ ਮੌਜੂਦ ਸਨ |
ਪਟਿਆਲਾ, (ਕੁਲਵੀਰ ਸਿੰਘ ਧਾਲੀਵਾਲ)-ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਇਕਾਈ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਯੂਨੀਵਰਸਿਟੀ ਕੈਂਪਸ ਵਿਚ ਮਸ਼ਾਲ ਮਾਰਚ ਕੱਢ ਕੇ ਸ਼ਰਧਾਂਜਲੀ ਭੇਟ ਕੀਤੀ | ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਅੰਕਿਤ ਨੈਣ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਜਾਨ ਕੁਰਬਾਨ ਕਰ ਦਿੱਤੀ | ਉਨ੍ਹਾਂ ਦੀ ਸ਼ਹੀਦੀ ਚਾਨਣ ਮੁਨਾਰੇ ਦਾ ਕੰਮ ਕਰਦੀ ਰਹੇਗੀ | ਇਸ ਮੌਕੇ ਪ੍ਰਜੇਸ ਜੱਸੀ, ਗੁਰਪ੍ਰੀਤ ਸਿੰਘ ਅਰੋੜਾ, ਰਾਘਵ ਗਰਗ, ਅਨਮੋਲ ਜੈਨ, ਮਨਮੀਤ ਸੋਹਲ, ਗੌਰਵ ਗੋਇਲ, ਵਰੁਣ, ਅਭਿਸ਼ੇਕ, ਅਰਸ਼, ਜ਼ਿਲ੍ਹਾ ਸੰਗਠਨ ਮੰਤਰੀ ਮਨਮੀਤ ਸੋਹਲ, ਜ਼ਿਲ੍ਹਾ ਸੰਯੋਜਕ ਲੋਕੇਸ ਸ਼ਰਮਾ ਤੇ ਵਿਦਿਆਰਥੀ ਹਾਜ਼ਰ ਸਨ |

ਵਿਧਾਇਕ ਦੇਵ ਮਾਨ ਨੇ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੀਤਾ ਹਲਕੇ ਦਾ ਦੌਰਾ

ਨਾਭਾ, 28 ਸਤੰਬਰ (ਕਰਮਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਵਿਚ ਹੋਈ ਬੇਮੌਸਮੀ ਬਰਸਾਤ ਦੇ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਉੱਥੇ ਹੀ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਐੱਸ. ਡੀ. ਐੱਮ. ਕੰਨੂ ਗਰਗ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਹਲਕਾਅ ਦੀ ਬਿਮਾਰੀ ਤੋਂ ਬਚਾਅ ਸੰਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 28 ਸਤੰਬਰ (ਮਨਦੀਪ ਸਿੰਘ ਖਰੌੜ)-ਹਲਕਾਅ ਬਿਮਾਰੀ ਦੀ ਜਾਗਰੂਕਤਾ ਤੇ ਬਚਾਅ ਸੰਬੰਧੀ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾਅ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫ਼ਰ 'ਤੇ ਲਿਆਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਭਰੇ ਸੈਂਪਲ

ਪਟਿਆਲਾ, 28 ਸਤੰਬਰ (ਮਨਦੀਪ ਸਿੰਘ ਖਰੌੜ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ 'ਚ ਸਥਿਤ ਮਿਠਾਈ ਦੀਆਂ ਦੁਕਾਨਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਸੈਂਪਲ ਭਰੇ ਗਏ | ਇਸ ਮੌਕੇ ਸਿਹਤ ਅਧਿਕਾਰੀਆਂ ਦੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਨੂੰ ਮੁੱਖ ਰਖਦੇ ...

ਪੂਰੀ ਖ਼ਬਰ »

12 ਲੱਖ ਲੈਣ ਤੋਂ ਬਾਅਦ ਨੌਜਵਾਨ ਨੂੰ ਛੱਡਿਆ ਗਰੀਸ

ਪਟਿਆਲਾ, 28 ਸਤੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਨੌਜਵਾਨ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 12 ਲੱਖ 20 ਹਜ਼ਾਰ ਰੁਪਏ ਲੈਣ ਤੋਂ ਬਾਅਦ ਏਜੰਟ ਨੇ ਲੜਕੇ ਨੂੰ ਗਰੀਸ਼ ਦੇਸ 'ਚ ਛੱਡ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਹਰਜਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਅੰਬੇਡਕਰ ਕਰਮਚਾਰੀ ਮਹਾਸੰਘ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 28 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਦਫ਼ਤਰ ਦੇ ਬਾਹਰ ਡਾ. ਅੰਬੇਦਕਰ ਕਰਮਚਾਰੀ ਮਹਾਸੰਘ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫ਼ੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX