ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  54 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 2 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 3 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 3 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਸੰਪਾਦਕੀ

ਇਜਲਾਸ ਦੀ ਪ੍ਰਾਪਤੀ

ਪਹਿਲਾਂ ਤਾਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਇਕ ਦਿਨ ਲਈ ਹੀ ਬੁਲਾਇਆ ਗਿਆ ਸੀ, ਪਰ ਬਾਅਦ ਵਿਚ ਇਸ ਨੂੰ 3 ਅਕਤੂਬਰ ਤਕ ਵਧਾਉਣ ਤੋਂ ਇਹ ਹੀ ਪ੍ਰਭਾਵ ਲਿਆ ਜਾ ਸਕਦਾ ਹੈ ਕਿ ਇਸ ਵਿਚ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਵਿਚਾਰ ਚਰਚਾ ਹੋ ਸਕਦੀ ਹੈ। ਵਿਸ਼ੇਸ਼ ਇਜਲਾਸ ਬੁਲਾਉਣ ਤੋਂ ਪਹਿਲਾਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਸਰਕਾਰ ਵਿਚਕਾਰ ਜੋ ਵਿਵਾਦ ਛਿੜਿਆ ਰਿਹਾ ਹੈ ਉਸ ਦੇ ਪ੍ਰਭਾਵ ਨਾਂਹ ਪੱਖੀ ਹੀ ਰਹੇ ਹਨ। ਇਕ ਦਿਨ ਲਈ ਸਰਕਾਰ ਸੰਬੰਧੀ ਵਿਸ਼ਵਾਸ ਮਤਾ ਲਿਆਉਣ ਲਈ ਵਿਸ਼ੇਸ਼ ਇਜਲਾਸ ਬੁਲਾਉਣ ਬਾਰੇ ਸਿਆਸੀ ਹਲਕਿਆਂ ਵਿਚ ਪਹਿਲਾਂ ਹੀ ਚੋਖੀ ਚਰਚਾ ਛਿੜੀ ਹੋਈ ਸੀ।
ਜੇਕਰ ਆਮ ਆਦਮੀ ਪਾਰਟੀ ਦੇ ਕੁਝ ਮੰਤਰੀਆਂ ਵਲੋਂ ਭਾਰਤੀ ਜਨਤਾ ਪਾਰਟੀ 'ਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਦੇਣ ਦੇ ਇਲਜ਼ਾਮ ਲਗਾਏ ਗਏ ਸਨ ਤਾਂ ਭਾਜਪਾ ਨੇ ਵੀ ਇਨ੍ਹਾਂ ਇਲਜ਼ਾਮਾਂ ਨੂੰ ਸਹੀ ਸਾਬਿਤ ਕਰਨ ਲਈ ਆਪ ਨੂੰ ਚੁਣੌਤੀ ਦਿੱਤੀ ਸੀ। ਕਾਂਗਰਸ ਅਤੇ ਅਕਾਲੀ ਦਲ ਨੇ ਵੀ ਇਨ੍ਹਾਂ ਇਲਜ਼ਾਮਾਂ 'ਤੇ ਵਿਸ਼ਵਾਸ ਨਾ ਕਰਦਿਆਂ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਸੀ, ਜਿਸ ਦਾ ਕੋਈ ਵਾਜਬ ਉੱਤਰ ਦੇਣ ਤੋਂ ਸਰਕਾਰ ਟਾਲਾ ਵੱਟਦੀ ਰਹੀ ਹੈ। ਇਸ ਸਮੇਂ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦਾ ਇੰਨਾ ਬਹੁਮਤ ਹੈ ਕਿ ਕਿਸੇ ਦੂਸਰੀ ਧਿਰ ਵਲੋਂ ਵਿਧਾਇਕਾਂ ਨੂੰ ਲੈ ਕੇ ਸਰਕਾਰ ਦਾ ਨੁਕਸਾਨ ਕਰਨਾ ਬੇਹੱਦ ਮੁਸ਼ਕਿਲ ਹੈ, ਕਿਉਂਕਿ ਵਿਰੋਧੀ ਪਾਰਟੀਆਂ ਦੇ ਮੈਂਬਰ ਬਹੁਤ ਘੱਟ ਗਿਣਤੀ ਵਿਚ ਹਨ। ਇਸ ਲਈ ਅਜਿਹੇ ਇਲਜ਼ਾਮਾਂ ਪਿੱਛੇ ਸਰਕਾਰ ਦੀ ਕੀ ਮਨਸ਼ਾ ਰਹੀ ਹੈ ਉਸ ਬਾਰੇੇ ਕਈ ਤਰ੍ਹਾਂ ਦੇ ਅੰਦਾਜ਼ੇ ਵੀ ਲਗਾਏ ਜਾਂਦੇ ਰਹੇ ਹਨ। ਵਿਰੋਧੀ ਪਾਰਟੀਆਂ ਦੀ ਇਹ ਗੱਲ ਜਾਇਜ਼ ਸੀ ਕਿ ਜੇਕਰ ਇਜਲਾਸ ਬੁਲਾਉਣਾ ਹੀ ਹੈ ਤਾਂ ਉਸ ਲਈ ਘੱਟੋ-ਘੱਟ 15 ਦਿਨ ਦਾ ਨੋਟਿਸ ਦੇਣਾ ਚਾਹੀਦਾ ਹੈ ਤਾਂ ਜੋ ਸਾਰੀਆਂ ਪਾਰਟੀਆਂ ਨਾਲ ਜੁੜੇ ਵਿਧਾਇਕ ਇਸ ਵਿਚ ਛੋਹੇ ਜਾਣ ਵਾਲੇ ਵਿਸ਼ਿਆਂ ਬਾਰੇ ਪਹਿਲਾਂ ਪੂਰੀ ਜਾਣਕਾਰੀ ਹਾਸਲ ਕਰ ਸਕਣ, ਪਰ ਅਜਿਹਾ ਕੁਝ ਨਹੀਂ ਹੋਇਆ। ਮੁੱਖ ਮੰਤਰੀ ਵਲੋਂ 27 ਸਤੰਬਰ ਨੂੰ ਸੈਸ਼ਨ ਦੇ ਪਹਿਲੇ ਹੀ ਦਿਨ ਵਿਸ਼ਵਾਸ ਮਤਾ ਪੇਸ਼ ਕਰਨ ਨਾਲ ਵਿਰੋਧੀ ਪਾਰਟੀਆਂ ਵਲੋਂ ਸਖ਼ਤ ਪ੍ਰਤੀਕਰਮ ਪ੍ਰਗਟਾਉਣਾ ਕੁਦਰਤੀ ਸੀ। ਭਾਜਪਾ, ਜਿਸ ਦੇ ਕੋਲ ਸਿਰਫ਼ 2 ਵਿਧਾਇਕ ਹੀ ਹਨ ਵਲੋਂ ਆਪਣੇ ਬਾਕੀ ਸਾਥੀਆਂ ਨਾਲ ਰਲ ਕੇ ਸਦਨ ਤੋਂ ਬਾਹਰ ਹੀ ਵਿਧਾਨ ਸਭਾ ਦੀ ਤਰ੍ਹਾਂ ਕਾਰਵਾਈ ਚਲਾਉਣ ਨੇ ਵੀ ਸਥਿਤੀ ਵਿਚ ਹਲਕਾਪਨ ਹੀ ਪੈਦਾ ਕੀਤਾ ਹੈ। ਅੱਜ ਪੰਜਾਬ ਸਾਹਮਣੇ ਅਨੇਕਾਂ ਗੰਭੀਰ ਮਸਲੇ ਖੜ੍ਹੇ ਦਿਖਾਈ ਦਿੰਦੇ ਹਨ। ਆਪਣੇ ਛੇ ਮਹੀਨਿਆਂ ਦੇ ਅਰਸੇ ਵਿਚ ਮੁੱਖ ਮੰਤਰੀ ਨੇ ਸਿੱਧਾ ਝੋਨਾ ਲਾਉਣ ਦੀਆਂ ਅਪੀਲਾਂ ਕੀਤੀਆਂ, ਤਾਂ ਜੋ ਧਰਤੀ ਹੇਠਲਾ ਰਹਿੰਦਾ ਖੂੰਹਦਾ ਪਾਣੀ ਕੁਝ ਬਚਿਆ ਰਹੇ। ਹੁਣ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਬਾਰੇ ਵੀ ਚਿਤਾਵਨੀਆਂ ਦੇ ਰਹੇ ਹਨ। ਪਰ ਇਨ੍ਹਾਂ ਦੋਹਾਂ ਕੋਸ਼ਿਸ਼ਾਂ ਦਾ ਕਿੰਨਾ ਕੁ ਅਸਰ ਹੋਇਆ ਜਾਂ ਹੋਵੇਗਾ, ਇਸ ਦਾ ਅੰਦਾਜ਼ਾ ਆਸਾਨੀ ਨਾਲ ਲਾਇਆ ਜਾ ਸਕਦਾ ਹੈ। ਪੰਜਾਬ ਸਿਰ ਚੜ੍ਹੇ ਵੱਡੇ ਕਰਜ਼ੇ ਦੇ ਭਾਰ ਨੂੰ ਕਿਵੇਂ ਹੌਲਿਆਂ ਕੀਤਾ ਜਾਣਾ ਹੈ, ਨਸ਼ਿਆਂ ਦੇ ਖ਼ਾਤਮੇ ਦੇ ਕੀਤੇ ਗਏ ਵੱਡੇ ਐਲਾਨਾਂ ਨੂੰ ਸਹੀ ਅਰਥਾਂ ਵਿਚ ਕਿਵੇਂ ਅਮਲੀ ਰੂਪ ਦੇਣਾ ਹੈ? ਸਨਅਤ ਸਮੇਤ ਹੋਰ ਵੱਖ-ਵੱਖ ਖੇਤਰਾਂ ਵਿਚ ਵਿਗੜੀ ਆਰਥਿਕ ਤੇ ਪ੍ਰਸ਼ਾਸਨਿਕ ਸਥਿਤੀ ਨੂੰ ਕਿਵੇਂ ਸੁਧਾਰਿਆ ਜਾਣਾ ਹੈ, ਬੇਕਾਬੂ ਹੁੰਦੀ ਅਮਨ ਅਤੇ ਕਾਨੂੰਨ ਦੀ ਸਥਿਤੀ 'ਤੇ ਕਿਵੇਂ ਕਾਬੂ ਪਾਇਆ ਜਾਣਾ ਹੈ, ਆਦਿ ਅਨੇਕਾਂ ਅਜਿਹੇ ਹੋਰ ਮਸਲੇ ਹਨ, ਜੋ ਦਿਨ ਪ੍ਰਤੀਦਿਨ ਗੰਭੀਰ ਹੁੰਦੇ ਜਾ ਰਹੇ ਹਨ ਅਤੇ ਇਨ੍ਹਾਂ 'ਤੇ ਗੰਭੀਰਤਾ ਨਾਲ ਚਰਚਾ ਕਰਨ ਦੀ ਲੋੜ ਹੈ।
ਅਸੀਂ ਸਰਕਾਰ ਦੀ ਨੀਅਤ ਅਤੇ ਰਾਜ ਦੀ ਸਥਿਤੀ ਸੁਧਾਰਨ ਲਈ ਉਸ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਤਾਂ ਪ੍ਰਸੰਸਾ ਕਰਦੇ ਹਾਂ ਪਰ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਨ੍ਹਾਂ ਨਾਲ ਕਿੰਨੇ ਕੁ ਠੋਸ ਨਤੀਜੇ ਕੱਢੇ ਜਾ ਸਕਦੇ ਹਨ? ਨਵੀਂ ਸਰਕਾਰ ਤੋਂ ਇਨਕਲਾਬੀ ਤਬਦੀਲੀਆਂ ਅਤੇ ਸੁਧਾਰਾਂ ਦੀ ਆਸ ਰੱਖੀ ਜਾ ਰਹੀ ਸੀ ਪਰ ਲੋਕਾਂ ਦੀਆਂ ਆਸਾਂ 'ਤੇ ਪੂਰਾ ਉਤਰਨ ਲਈ ਹਾਲੇ ਸਰਕਾਰ ਨੂੰ ਹਰ ਪੱਖ ਤੋਂ ਬਹੁਤ ਵੱਡੇ ਯਤਨ ਕਰਨ ਦੀ ਜ਼ਰੂਰਤ ਹੋਵੇਗੀ। ਅੱਜ ਪੰਜਾਬ ਦੇ ਲੋਕ ਸਰਕਾਰ 'ਤੋਂ ਅਜਿਹੀ ਹੀ ਆਸ ਲਗਾਈ ਬੈਠੇ ਹਨ।

-ਬਰਜਿੰਦਰ ਸਿੰਘ ਹਮਦਰਦ

ਬਿਜਲੀ ਦੇ ਨਵੇਂ ਐਕਟ ਦਾ ਲਾਭ ਕਿਸ ਨੂੰ ਹੋਵੇਗਾ?

ਕੇਂਦਰ ਸਰਕਾਰ ਪਿਛਲੇ ਚਾਰ ਪੰਜ-ਸਾਲਾਂ ਤੋਂ ਬਿਜਲੀ ਸੋਧ ਐਕਟ ਲਿਆਉਣ ਦਾ ਯਤਨ ਕਰ ਰਹੀ ਸੀ ਅਤੇ ਹੁਣ ਹਾਲ ਹੀ ਵਿਚ ਹੋਏ ਲੋਕ ਸਭਾ ਦੇ ਮੌਨਸੂਨ ਸੈਸ਼ਨ ਵਿਚ ਸਰਕਾਰ ਨੇ ਬਿਜਲੀ ਸੋਧ ਐਕਟ, 2022 ਪੇਸ਼ ਵੀ ਕਰ ਦਿੱਤਾ ਹੈ। ਇਸ ਸੋਧ ਐਕਟ ਰਾਹੀਂ ਕੇਂਦਰ ਸਰਕਾਰ ਮੌਜੂਦਾ ਬਿਜਲੀ ਐਕਟ, ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਸਾਕੇ 'ਤੇ ਵਿਸ਼ੇਸ਼

ਜਦੋਂ ਨਿਹੱਥੇ ਮੁਸਾਫ਼ਰਾਂ 'ਤੇ ਗੋਲੀਆਂ ਦਾ ਮੀਂਹ ਵਰ੍ਹਿਆ

ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਤੋਂ ਪਹਿਲਾਂ ਅਜਿਹਾ ਹੀ ਇਕ ਹੋਰ ਖੂਨੀ ਸਾਕਾ ਭਾਰਤ ਦੀ ਧਰਤੀ 'ਤੇ ਵਾਪਰਿਆ। ਇਸ ਸਾਕੇ ਨੂੰ ਬਜਬਜ ਘਾਟ ਦੇ ਖੂਨੀ ਸਾਕੇ ਵਜੋਂ ਹਰ ਦੇਸ਼ ਵਾਸੀ ਯਾਦ ਕਰਦਾ ਹੈ। ਇਹ ਖੂਨੀ ਸਾਕਾ ਹੁਗਲੀ ਨਦੀ ਦੇ ਕਿਨਾਰੇ ਬਜਬਜ ਘਾਟ ਨਾਂਅ ਦੀ ਬੰਦਰਗਾਹ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਨੂੰ ਬਚਾਉਣ ਦੀ ਲੋੜ

19ਵੀਂ ਸਦੀ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਖ਼ਾਤਮੇ ਤੋਂ ਬਾਅਦ ਅੰਗਰੇਜ਼ਾਂ ਨੇ ਸ੍ਰੀ ਦਰਬਾਰ ਸਾਹਿਬ ਸਮੇਤ ਸਿੱਖ ਗੁਰਦੁਆਰਿਆਂ 'ਤੇ ਇਸ ਨੀਤੀ ਹੇਠ ਕਬਜ਼ਾ ਕਰ ਲਿਆ ਕਿ 20 ਸਾਲ ਵਿਚ ਸਿੱਖ ਧਰਮ ਨੂੰ ਮਾਝੇ ਵਿਚੋਂ ਖ਼ਤਮ ਕਰ ਲੋਕਾਂ ਨੂੰ ਈਸਾਈ ਬਣਾ ਲਿਆ ਜਾਵੇਗਾ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX