ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  52 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 2 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 3 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 3 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਜਲੰਧਰ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੈਰਾਥਨ ਅਤੇ ਸਾਈਕਲ ਰੈਲੀ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੱਢੀ ਗਈ ਸਾਈਕਲ ਰੈਲੀ ਅਤੇ ਮੈਰਾਥਨ ਦੌਰਾਨ ਸੈਂਕੜੇ ਵਲੰਟੀਅਰਾਂ ਦੀ ਅਗਵਾਈ ਕੀਤੀ | ਡੀ. ਸੀ. ਨੇ ਖ਼ੁਦ ਸਾਈਕਲ ਰੈਲੀ ਵਿਚ ਭਾਗ ਲਿਆ ਅਤੇ ਨੌਜਵਾਨਾਂ ਨੂੰ ਸਰੀਰਕ ਗਤੀਵਿਧੀਆਂ ਨੂੰ ਆਪਣੀ ਜ਼ਿੰਦਗੀ 'ਚ ਅਪਣਾਉਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਅਸੀਂ ਸਾਰੇ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਕਦਮਾਂ 'ਤੇ ਚੱਲੀਏ | ਉਨ੍ਹਾਂ ਕਿਹਾ ਕਿ ਨਸ਼ਾਖੋਰੀ ਸਾਡੇ ਪੁਰਖਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਸਭ ਤੋਂ ਵੱਡੀ ਰੁਕਾਵਟ ਹੈ, ਜਿਨ੍ਹਾਂ ਨੇ ਦੇਸ਼ ਨੂੰ ਬਿ੍ਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਉਣ ਲਈ ਅਣਥੱਕ ਲੜਾਈ ਲੜੀ ਸੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮਾਜ ਵਿਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਦੇ ਯਤਨਾਂ ਵਿਚ ਹੱਥ ਮਿਲਾਉਣ, ਜੋ ਕਿ ਸਾਡੇ ਨੌਜਵਾਨ ਪ੍ਰਤੀਕ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਇੱਕ ਨਿਮਾਣੀ ਪਰ ਢੁਕਵੀਂ ਸ਼ਰਧਾਂਜਲੀ ਹੋਵੇਗੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਸਾਈਕਲ ਰੈਲੀ ਅਤੇ ਮੈਰਾਥਨ ਦੀ ਪਹਿਲਕਦਮੀ ਵਿਚ ਸ਼ਾਮਲ ਹੋਣ ਵਾਲੇ ਜਲੰਧਰ ਦੇ ਲੋਕਾਂ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ | ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਨ ਸ਼ਹੀਦ ਭਗਤ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ, ਜਿੱਥੇ ਪੰਜਾਬ ਪੁਲਿਸ ਦੀ ਟੁਕੜੀ ਨੇ ਸ਼ਹੀਦ-ਏ-ਆਜ਼ਮ ਦੀ ਤਸਵੀਰ ਅੱਗੇ ਨਤਮਸਤਕ ਹੋਣ ਦੀ ਰਸਮ ਅਦਾ ਕੀਤੀ | ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਏ. ਡੀ. ਸੀ. ਪੀ. ਵਤਸੱਲਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਐਸ. ਡੀ. ਐਮ. ਜੈ ਇੰਦਰ ਅਤੇ ਬਲਦੇਵ ਰਾਜ ਸਿੰਘ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ ਗਈ |
ਜ਼ਿਲ੍ਹਾ ਪੱਧਰੀ ਲੇਖ ਤੇ ਪੇਂਟਿੰਗ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਲਿਆ ਹਿੱਸਾ
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਜਲੰਧਰ ਦੀਆਂ ਹਦਾਇਤਾਂ ਮੁਤਾਬਿਕ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮÏਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ¢ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੀ ਅਗਵਾਈ ਹੇਠ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਪੱਧਰੀ ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਮਿਡਲ ਅਤੇ ਸੈਕੰਡਰੀ ਵਰਗ ਵਿਚ ਭਾਗ ਲਿਆ ਗਿਆ |
ਮਿਡਲ ਵਰਗ ਦੇ ਪੇਂਟਿੰਗ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਰਾਜੋਵਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ¢ ਸੈਕੰਡਰੀ ਵਰਗ ਦੇ ਪੇਂਟਿੰਗ ਮੁਕਾਬਲਿਆਂ ਵਿਚ ਲਾਇਲਪੁਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀੜ ਬੰਸੀਆਂ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਂਧੀ ਕੈਂਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ¢ ਇਸੇ ਤਰ੍ਹਾਂ ਲੇਖ ਮੁਕਾਬਲਿਆਂ ਵਿਚ ਸਰਕਾਰੀ ਮਿਡਲ ਸਕੂਲ ਮੀਆਂਵਾਲ ਅਰਾਈਆਂ ਨੇ ਪਹਿਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਚਰੰਗਾ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਸਮਪੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ¢ ਪਿ੍ੰਸੀਪਲ ਅਮਰਜੀਤ ਸਿੰਘ, ਪਿ੍ੰਸੀਪਲ ਕੁਮੁਦ, ਪਿ੍ੰਸੀਪਲ ਕੁਲਜੀਤ ਕÏਰ, ਪਿ੍ੰਸੀਪਲ ਗੁਰਿੰਦਰਜੀਤ ਕÏਰ, ਪਿ੍ੰਸੀਪਲ ਲਵਲੀਨ ਕÏਰ, ਪਿ੍ੰਸੀਪਲ ਰਾਜੀਵ ਹਾਂਡਾ, ਪਿ੍ੰਸੀਪਲ ਦਿਨੇਸ਼ ਵਰਮਾ ਅਤੇ ਏ.ਸੀ.ਟੀ ਸੁਖਵਿੰਦਰ ਸਿੰਘ ਨੇ ਬਤÏਰ ਜੱਜ ਭੂਮਿਕਾ ਨਿਭਾਈ¢ਇਸ ਮÏਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਵੱਲੋਂ ਸਕੂਲਾਂ ਦਾ ਦÏਰਾ ਕੀਤਾ ਗਿਆ ਉਨ੍ਹਾਂ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ |

ਕੁਝ ਹੀ ਘੰਟਿਆਂ 'ਚ ਸੁਲਝਾਇਆ 5 ਲੱਖ 64 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ, ਸ਼ਿਕਾਇਤਕਰਤਾ ਨੇ ਬਣਾਈ ਸੀ ਝੂਠੀ ਕਹਾਣੀ

ਐੱਮ.ਐੱਸ. ਲੋਹੀਆ ਜਲੰਧਰ, 28 ਸਤੰਬਰ- ਪੁਲਿਸ ਕੰਟਰੋਲ ਰੂਮ ਨੂੰ ਪਿਸਤੌਲ ਦੇ ਜ਼ੋਰ 'ਤੇ 5 ਲੱਖ 64 ਹਜ਼ਾਰ ਰੁਪਏ ਲੁੱਟੇ ਜਾਣ ਦੀ ਸੂਚਨਾ ਦੇਣ ਵਾਲਾ ਆਪਣੇ ਬੁਣੇ ਹੋਏ ਜਾਲ 'ਚ ਖੁਦ ਹੀ ਫੱਸ ਗਿਆ, ਜਿਸ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕੁਝ ਹੀ ਘੰਟੇ ਅੰਦਰ ਇਸ ਮਾਮਲੇ ...

ਪੂਰੀ ਖ਼ਬਰ »

ਭਲਕੇ ਦੀ ਫਗਵਾੜਾ ਰੈਲੀ ਨੂੰ ਸਫਲ ਬਣਾਇਆ ਜਾਵੇਗਾ- ਜਥੇ: ਕਸ਼ਮੀਰ ਸਿੰਘ

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 30 ਸਤੰਬਰ ਨੂੰ ਕਿਸਾਨੀ ਮੰਗਾਂ ਸਬੰਧੀ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਇਸ ਰੈਲੀ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਿਗਮ ਅੱਜ ਕਰੇਗੀ ਵੱਡੀ ਕਾਰਵਾਈ

ਜਲੰਧਰ, 28 ਸਤੰਬਰ (ਸ਼ਿਵ)- ਨਾਜਾਇਜ ਕਬਜ਼ਿਆਂ ਨੂੰ ਲੈ ਕੇ ਹੁਣ ਤੱਕ ਢਿੱਲੇ ਪਏ ਤਹਿਬਾਜ਼ਾਰੀ ਵਿਭਾਗ ਵੱਲੋਂ ਵੀਰਵਾਰ ਨੂੰ ਮਾਡਲ ਟਾਊਨ ਸਮੇਤ ਕਈ ਇਲਾਕਿਆਂ ਵਿਚ ਹੋਏ ਨਾਜਾਇਜ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਨਿਗਮ ...

ਪੂਰੀ ਖ਼ਬਰ »

ਕਪੂਰਥਲਾ ਰੋਡ ਨਾ ਬਣਾਉਣ ਵਾਲੇ ਠੇਕੇਦਾਰ 'ਤੇ ਦਰਜ ਹੋਏਗਾ ਅਪਰਾਧਿਕ ਮਾਮਲਾ

ਜਲੰਧਰ, 28 ਸਤੰਬਰ (ਸ਼ਿਵ)-ਸਮਾਰਟ ਸਿਟੀ ਕੰਪਨੀ ਤੋਂ ਕਰੋੜਾਂ ਰੁਪਏ ਦਾ ਕੰਮ ਹਾਸਲ ਕਰਨ ਦੇ ਬਾਵਜੂਦ ਉਨਾਂ ਨੂੰ ਪੂਰਾ ਨਾ ਕਰਨ ਵਾਲੇ ਠੇਕੇਦਾਰਾਂ 'ਤੇ ਸਮਾਰਟ ਸਿਟੀ ਕੰਪਨੀ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਕਪੂਰਥਲਾ ਰੋਡ, ਵਰਕਸ਼ਾਪ ਚੌਕ ਦੇ ਕੋਲ ...

ਪੂਰੀ ਖ਼ਬਰ »

'ਵਿਸ਼ਵ ਦਿਲ ਦਿਵਸ' ਮੌਕੇ ਗਲੋਬਲ ਹਸਪਤਾਲ ਵਲੋਂ ਕੱਢੀ ਗਈ ਸਾਈਕਲ ਰੈਲੀ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) - ਗਲੋਬਲ ਹਸਪਤਾਲ, ਲਿੰਕ ਰੋਡ, ਜਲੰਧਰ ਵਲੋਂ 'ਵਿਸ਼ਵ ਦਿਲ ਦਿਵਸ' ਮੌਕੇ ਲੋਕਾਂ ਨੂੰ ਆਪਣੇ ਦਿਲ ਦੀ ਦੇਖਭਾਲ ਸਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ¢ ਸਾਈਕਲ ਰੈਲੀ ਨੂੰ ਸਵੇਰੇ 6.30 ਵਜੇ ਗਲੋਬਲ ...

ਪੂਰੀ ਖ਼ਬਰ »

ਵਿਸ਼ਵਾਸ ਮਤਾ ਲਿਆਉਣਾ ਵਿਧਾਨ ਸਭਾ ਦੇ ਨਿਯਮਾਂ ਖ਼ਿਲਾਫ਼-ਕਾਲੀਆ

ਜਲੰਧਰ, 28 ਸਤੰਬਰ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਰਾਜਪਾਲ ਨੂੰ ਇਕ ਚਿੱਠੀ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ, ਸਦਨ ਦੇ ਆਗੂ ਵੱਲੋਂ ਵਿਸ਼ਵਾਸ ਮਤਾ ਲਿਆਉਣ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰਕਿਰਿਆ ਅਤੇ ਕਾਰਜ ...

ਪੂਰੀ ਖ਼ਬਰ »

ਸਿਟੀਜਨ ਅਰਬਨ ਕੋ. ਆਪੇ੍ਰਟਿਵ ਬੈਂਕ ਦਾ ਸਾਲਾਨਾ ਆਮ ਇਜਲਾਸ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਦੀ ਸਿਟੀਜਨ ਅਰਬਨ ਕੋਆਪ੍ਰੇਟਿਵ ਬੈਂਕ ਜਲੰਧਰ ਦਾ 32ਵਾਂ ਸਲਾਨਾ ਆਮ ਅਜਲਾਸ ਬੀਤੇ ਦਿਨੀਂ ਬੈਂਕ ਦੇ ਮੁੱਖ ਦਫਤਰ ਕਰਵਾਇਆ ਗਿਆ | ਵੀਡੀਓ ਕਾਨਫਰਿਸੰਗ ਰਾਹੀ ਕੀਤੇ ਗਏ ਇਸ ਅਜਲਾਸ 'ਚ 1400 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਅੰਕੜਾ ਵਿਭਾਗ ਨੇ ਲਗਾਇਆ ਤਿੰਨ ਦਿਨਾ ਸਿਖਲਾਈ ਕੈਂਪ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਕਿਸੇ ਦੇਸ਼ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਦਾ ਨਿਰਮਾਣ ਕਰਨ ਲਈ ਇਕ ਮਜ਼ਬੂਤ ਔਕੜਾ ਅਧਾਰ ਹੋਣਾ ਬਹੁਤ ਜਰੂਰੀ ਹੈ | ਰਾਸ਼ਟਰੀ ਅੰਕੜਾ ਦਫ਼ਤਰ ਅੰਕੜਾ ਅਤੇ ਕਾਰਜ ਅਮਲ ਮੰਤਰਾਲਾ 1950 ਤੋਂ ਦੇਸ਼ ਵਿਆਪੀ ਸਰਵੇਖਣ ਕਰਕੇ ਭਾਰਤ ...

ਪੂਰੀ ਖ਼ਬਰ »

ਦੋ ਦਿਨ ਵਿਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਹੋਏਗੀ ਕਾਰਵਾਈ

ਜਲੰਧਰ, ਨਗਰ ਨਿਗਮ ਕਮਿਸ਼ਨਰ ਦਵਿੰਦਰ ਸਿੰਘ ਨੇ ਤਹਿਬਾਜ਼ਾਰੀ ਵਿਭਾਗ ਤੋਂ ਇਲਾਵਾ ਬਿਲਡਿੰਗ ਬਰਾਂਚ ਦੀ ਸੱਦੀ ਮੀਟਿੰਗ ਵਿਚ ਐਮ. ਟੀ. ਪੀ. ਨੀਰਜ ਭੱਟੀ ਨੂੰ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ ਹੈ | ਐਮ. ਟੀ. ਪੀ. ਨੇ ਆਉਂਦੇ ਦਿਨਾਂ ਵਿਚ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫ਼ੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »

ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਐਲ.ਪੀ.ਯੂ. ਦੇ ਵਿਦਿਆਰਥੀ ਨੂੰ ਕੀਤਾ ਸਨਮਾਨਿਤ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਐਮ. ਬੀ. ਏ. ਦੇ ਵਿਦਿਆਰਥੀ ਚੁਕਕਲਾ ਪਰਧਾਸਰਦੀ ਨੂੰ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ 2020-21 ਤਹਿਤ 1 ਲੱਖ ਰੁਪਏ ਨਗਦ, ਮੈਡਲ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਕਰਵਾਇਆ, ਸੁਰਜੀਤ ਹਾਕੀ ਅਕੈਡਮੀ ਬਣੀ ਚੈਂਪੀਅਨ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਜਿੱਤ ਲਿਆ ਹੈ ¢ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿਚ ਨਵੀਂ ਤਿਆਰ ਕੀਤੀ ਸਿਕਸ-ਏ-ਸਾਈਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਕੋਹਾ ਨੇ ਸ਼ੋਭਾ ਯਾਤਰਾ ਸੰਬੰਧੀ ਡੀ.ਸੀ.ਪੀ. ਨੂੰ ਦਿੱਤਾ ਸੱਦਾ ਪੱਤਰ ਦਿੱਤਾ

ਜਲੰਧਰ ਛਾਉਣੀ, 28 ਸਤੰਬਰ (ਪਵਨ ਖਰਬੰਦਾ)-ਭਗਵਾਨ ਵਾਲਮੀਕਿ ਸਭਾ ਦਕੋਹਾ ਦੇ ਪ੍ਰਧਾਨ ਨਮਿੰਦਰ ਕੇਸਰ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀਸੀਪੀ ਜਗਮੋਹਨ ਸਿੰਘ ਨੂੰ ਦਕੋਹਾ 'ਚ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸਜਾਈ ...

ਪੂਰੀ ਖ਼ਬਰ »

ਮਹਿੰਗਾਈ ਕਰਕੇ ਰਾਵਣ-ਮੇਘਨਾਦ ਅਤੇ ਕੁੰਭਕਰਨ ਦੇ ਕੱਦ ਘਟੇ

ਚੰਦੀਪ ਭੱਲਾ ਜਲੰਧਰ- ਦੁਸਹਿਰੇ ਦਾ ਤਿਓਹਾਰ ਜਿਵੇਂ ਜਿਵੇਂ ਨੇੜੇ ਆਉਂਦਾ ਜਾ ਰਿਹਾ ਹੈ ਉਸੇ ਤਰ੍ਹਾਂ ਦੀ ਦੁਸਹਿਰੇ ਦੇ ਮੌਕੇ 'ਤੇ ਦਹਿਣ ਕੀਤੇ ਜਾਣ ਵਾਲੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਆਰਡਰ ਵੀ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਨੂੰ ਮਿਲਣਾ ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ ਨਾਲ ਮੀਟਿੰਗਾਂ ਦੇ ਬਾਵਜੂਦ ਮਾਡਲ ਟਾਊਨ ਡੰਪ ਦਾ ਨਹੀਂ ਨਿਕਲਿਆ ਪੱਕਾ ਹੱਲ

ਜਲੰਧਰ, 28 ਸਤੰਬਰ (ਸ਼ਿਵ)- ਮਾਡਲ ਟਾਊਨ ਡੰਪ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਧਰਨੇ 'ਤੇ ਬੈਠੇ ਜੁਆਇੰਟ ਐਕਸ਼ਨ ਕਮੇਟੀ ਦੀ ਨਿਗਮ ਅਫ਼ਸਰਾਂ ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ ਇਸ ਡੰਪ ਨੂੰ ਬੰਦ ਕਰਨ ਬਾਰੇ ਕੋਈ ਫੈਸਲਾ ਨਹੀਂ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲਾ ਗਿ੍ਫ਼ਤਾਰ, ਸਾਥੀ ਫਰਾਰ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) -ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਸ ਕਾਰਵਾਈ ਦੌਰਾਨ ਉਸ ਦਾ ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ...

ਪੂਰੀ ਖ਼ਬਰ »

ਪੀ.ਸੀ.ਐਮ.ਐਸ. ਡਾਕਟਰਾਂ ਨੇ ਸ਼ੁਰੂ ਕੀਤੀ ਹੜਤਾਲ ਕੁਝ ਸਮੇਂ ਲਈ ਟਾਲੀ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)- ਸਿਵਲ ਹਸਪਤਾਲ 'ਚ ਜ਼ਖ਼ਮੀਆਂ ਨੂੰ ਲੈ ਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਆਪਣੀ ਮਰਜ਼ੀ ਅਨੁਸਾਰ ਐਮ.ਐਲ.ਆਰ. ਕੱਟਵਾਉਣ ਨੂੰ ਲੈ ਕੇ ਕੀਤੇ ਗਏ ਹੰਗਾਮੇ ਦੌਰਾਨ ਹਸਪਤਾਲ ਦੀ ਐਮਰਜੈਂਸੀ 'ਚ ਤਾਇਨਾਤ ਮਹਿਲਾ ਡਾ. ਹਰਵੀਨ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਮਾਮਲੇ 'ਚ 5 ਸਾਲ ਦੀ ਕੈਦ

ਜਲੰਧਰ, 28 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੇਵਲ ਕ੍ਰਿਸ਼ਨ ਸਾਬਕਾ ਇੰਸਪੈਕਟਰ, ਪਨਸਪ, ਸ਼ਾਹਕੋਟ ਨੂੰ 5 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 2 ਲੱਖ 10 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX