ਤਾਜਾ ਖ਼ਬਰਾਂ


ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  14 minutes ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  32 minutes ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 1 hour ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 1 hour ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 1 hour ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 1 hour ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਸ੍ਰੀ ਮੁਕਤਸਰ ਸਾਹਿਬ

ਵੱਖ-ਵੱਖ ਥਾਈਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਮੂਹ ਟਾਈਪਿਸਟ, ਵਕੀਲ ਅਤੇ ਵਸੀਕਾਂ ਨਵੀਸ ਵਲੋਂ ਸਥਾਨਕ ਡੀ.ਸੀ. ਕੰਪਲੈਕਸ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਓਮਪਾਲ, ਨੰਬਰਦਾਰ ਹਰਿੰਦਰ ਸਿੰਘ ਢੋਸੀਵਾਲ, ਸੁਸ਼ਾਂਤ ਚਗਤੀ, ਐਡਵੋਕੇਟ ਜਸਦੀਪ ਸਿੰਘ, ਕਮਲਜੀਤ ਨੰਨੀ, ਗੁਰਪ੍ਰੀਤ ਜੰਡੂ, ਗਰਦੇਵ ਸਿੰਘ, ਸੁਖਚੈਨ ਸਿੰਘ ਬਰਾੜ, ਐਡਵੋਕੇਟ ਜਗਦੀਸ਼ ਕਾਕਾ, ਗਗਨਦੀਪ ਸੋਨੂੰ, ਜਸਪ੍ਰੀਤ ਜੱਸੀ, ਰਾਜਨ, ਜੋਤੀ ਭਾਟੀਆ, ਸੁਨੀਲ ਖੰਨਾ, ਹੈਰੀ, ਲਖਵਿੰਦਰ ਸਿੰਘ, ਜਸਵੀਰ ਨੈਸਰ, ਗੁਰਬਾਜ, ਜਗਮੀਤ ਸਿੰਘ ਬਰਾੜ ਆਦਿ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਭੇਂਟ ਕੀਤੇ | ਇਸ ਮੌਕੇ ਤਹਿਸੀਲਦਾਰ ਨੇ ਸੰਬੋਧਨ ਕਰਦਿਆਂ ਸ: ਭਗਤ ਸਿੰਘ ਜੀਵਨੀ ਬਾਰੇ ਜਾਣੂ ਕਰਾਇਆ |
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ) - ਸ਼ਹਿਰ ਦੇ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦੀ ਸਮਾਰਕ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਕਲੱਬ ਪ੍ਰਧਾਨ ਸੰਜੇ ਵਾਲੀਆ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਕਲੱਬ ਅਹੁਦੇਦਾਰਾਂ ਤੋਂ ਇਲਾਵਾ ਵੱਖ-ਵੱਖ ਸਿਆਸੀ, ਸਮਾਜਿਕ, ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੇ ਨਾਲ-ਨਾਲ ਰਾਜਗੁਰੂ ਤੇ ਸੁਖਦੇਵ ਨੂੰ ਵੀ ਨਮਨ ਕੀਤਾ | ਪ੍ਰਧਾਨ ਸੰਜੇ ਵਾਲੀਆ ਨੇ ਸ਼ਹੀਦਾਂ ਦੇ ਦਿਖਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਵੱਖ-ਵੱਖ ਸਕੂਲੀ ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਸਮਰਪਿਤ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ | ਕਲੱਬ ਵਲੋਂ ਵਿਦਿਆਰਥੀਆਂ ਨੂੰ ਸਾਈ ਬੁੱਕ ਪਲਾਜਾ ਵਲੋਂ ਸਪੋਂਸਰ ਕੀਤੇ ਗਏ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸਲਾਹਕਾਰ ਅਸ਼ੋਕ ਗਿਰਧਰ, ਸੰਜੀਵ ਸੰਜੂ, ਸੁਰਜੀਤ ਸਿੰਘ, ਸੁਰਿੰਦਰ ਕੁਮਾਰ, ਰਾਜਵੀਰ ਰਾਜੂ, ਸੋਨੂੰ ਖੁੰਗਰ, ਸੰਜੈ, ਅਸ਼ੋਕ ਫਰੰਡ, ਪੰਜਾਬ ਪ੍ਰਦੇਸ਼ ਪੰਲੇਦਾਰ ਯੂਨੀਅਨ ਦੇ ਬਲਦੇਵ ਸਿੰਘ, ਮੰਗਾ ਸਿੰਘ, ਚੰਚਲ ਸਿੰਘ, ਫਰੀਡਮ ਫਾਈਟਰ ਉਤਰਾਧੀਕਾਰੀ ਜਥੇਬੰਦੀ ਦੇ ਗੁਰਮੀਤ ਸਿੰਘ ਸੰਧੂ, ਬਲਜਿੰਦਰ ਸਿੰਘ, ਕੁਲਵੰਤ ਸਿੰਘ, ਸੀ.ਪੀ.ਐੱਮ. ਆਗੂ ਤਰਸੇਮ ਲਾਲ, ਨਗਰ ਕੌਂਸਲ ਵਲੋਂ ਸੈਨੇਟਰੀ ਇੰਸਪੈਕਟਰ ਜਗਜੀਤ ਸਿੰਘ, ਸਤਪਾਲ ਚੌਧਰੀ, ਛਿੰਦਰਪਾਲ ਸਿੰਘ, ਸਿਹਤ ਵਿਭਾਗ ਵਲੋਂ ਹੈਲਥ ਇੰਸਪੈਕਟਰ ਲਾਲ ਚੰਦ, ਸਰਡ ਸੁਸਾਇਟੀ ਦੇ ਬੀ.ਐੱਮ.ਸੀ. ਗੁਰਤੇਜ ਸਿੰਘ ਢਿੱਲੋਂ, ਭਾਜਪਾ ਦੇ ਮੰਡਲ ਪ੍ਰਧਾਨ ਬਿ੍ਜੇਸ਼ ਗੁਪਤਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਗੁਰਜੀਤ ਸੰਧੂ ਸਮੇਤ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਿਲਖ ਰਾਜ) - ਸਰਕਾਰੀ ਸੈਕੰਡਰੀ ਸਕੂਲ ਲੱਖੇਵਾਲੀ (ਮੁੰਡੇ) ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ, ਵਿਸ਼ੇਸ਼ ਮਹਿਮਾਨ ਬਲਬੀਰ ਸਿੰਘ ਰਿਟਾ: ਲੈਕ: ਪੰਜਾਬੀ ਅਤੇ ਸਮੂਹ ਸਟਾਫ਼ ਨੇ ਸ: ਭਗਤ ਸਿੰਘ ਦੀ ਤਸਵੀਰ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਸਿੱਜਦਾ ਕੀਤਾ | ਇਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਸਲੋਗਨ ਲਿਖਣ, ਕੁਇਜ਼, ਗੀਤ/ਕਵਿਤਾ ਅਤੇ ਲੇਖ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ਵੀ ਕੀਤਾ ਗਿਆ | ਸਾਰੇ ਹੀ ਵਿਦਿਆਰਥੀਆਂ ਨੂੰ ਜਨਮ ਦਿਵਸ ਮੌਕੇ ਬਸੰਤੀ ਚਾਵਲ ਖਵਾਏ ਗਏ ਅਤੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਪ੍ਰਾਜੈਕਟਰ ਦੀ ਸਹਾਇਤਾ ਨਾਲ ਫ਼ਿਲਮ ਵੀ ਦਿਖਾਈ ਗਈ | ਸ: ਭਗਤ ਸਿੰਘ ਦੀ ਜੀਵਨੀ ਅਤੇ ਆਦਰਸ਼ਾਂ ਸਬੰਧੀ ਬਲਬੀਰ ਸਿੰਘ, ਜਤਿੰਦਰ ਕੁਮਾਰ ਅਤੇ ਗੁਰਮੀਤ ਸਿੰਘ ਨੇ ਆਪਣੇ ਪੇਸ਼ ਕੀਤੀ |
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਪਿ੍ੰਸੀਪਲ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲੈਕ: ਸੁਖਪਾਲ ਕੌਰ ਅਤੇ ਮਾਸਟਰ ਸਰਬਜੀਤ ਸਿੰਘ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ, ਗੀਤ, ਭਾਸ਼ਣ ਪੇਸ਼ ਕੀਤੇ ਗਏ | ਲੈਕ: ਰਜਨੀਸ਼ ਗਿਰਧਰ, ਬਲਕਰਨ ਸਿੰਘ ਅਤੇ ਪੀ.ਟੀ.ਆਈ. ਗੁਰਵਿੰਦਰ ਸਿੰਘ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਕੰਵਲਜੀਤ ਕੌਰ ਪੰਜਾਬੀ ਮਿਸਟ੍ਰੈੱਸ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਅੰਤ 'ਚ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ |
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਵਿਖੇ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਦੀ ਦੇਖ-ਰੇਖ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ, ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਿਡਲ ਵਿਭਾਗ ਦੇ ਪੇਂਟਿੰਗ ਮੁਕਾਬਲੇ 'ਚ ਰਮਨਪ੍ਰੀਤ ਕੌਰ ਪਹਿਲੇ, ਮਨਵੀਰ ਕੌਰ ਦੂਜੇ ਅਤੇ ਰਾਜਵੀਰ ਕੌਰ ਤੀਜੇ ਸਥਾਨ 'ਤੇ ਰਹੀ | ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਵਿਚ ਪਹਿਲੇ ਸਥਾਨ 'ਤੇ ਮਨਪ੍ਰੀਤ ਕੌਰ, ਦੂਜੇ ਸਥਾਨ 'ਤੇ ਰਮਨ ਕੁਮਾਰ ਅਤੇ ਪ੍ਰਕਾਸ਼ ਸਿੰਘ ਤੀਜੇ ਸਥਾਨ 'ਤੇ ਰਿਹਾ | ਕਵਿਤਾ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਕੋਮਲ ਕੌਰ, ਦੂਜੇ ਸਥਾਨ 'ਤੇ ਰਮਨਪ੍ਰੀਤ ਕੌਰ ਅਤੇ ਤੀਜੇ ਸਥਾਨ 'ਤੇ ਜਸਮੇਲ ਸਿੰਘ ਰਿਹਾ | ਭਾਸ਼ਣ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਤਮੰਨਾ ਰਾਣੀ, ਦੂਜੇ ਸਥਾਨ 'ਤੇ ਰੋਜ਼ੀ ਕੌਰ ਅਤੇ ਤੀਜੇ ਸਥਾਨ 'ਤੇ ਕੋਮਲ ਕੌਰ ਰਹੀ | ਗੀਤ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਦੀਪਕ ਸਿੰਘ, ਦੂਜੇ ਸਥਾਨ 'ਤੇ ਤਮੰਨਾ ਰਾਣੀ ਰਹੀ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਰਜਿਸਟਰ ਅਤੇ ਪੈੱਨ ਦਿੱਤੇ ਗਏ | ਜੱਜਮੈਂਟ ਦੀ ਭੂਮਿਕਾ ਛਿੰਦਰਪਾਲ ਕੌਰ, ਰੇਸ਼ਮ ਸਿੰਘ ਤੇ ਹਰਜੀਤ ਸਿੰਘ ਅਤੇ ਸਟੇਜ ਸਕੱਤਰ ਦੀ ਭੂਮਿਕਾ ਸੂਬਾ ਸਿੰਘ ਬਰਾੜ ਨੇ ਨਿਭਾਈ | ਇਸ ਮੌਕੇ ਗੁਰਬਖਸ਼ ਸਿੰਘ, ਗਗਨ ਜੈਨ, ਗਗਨਦੀਪ ਸਿੰਘ, ਸਰਬਜੀਤ ਕੌਰ, ਅਲਪਨਾ ਖੇੜਾ, ਸੂਬਾ ਸਿੰਘ, ਮਾਇਆ ਦੇਵੀ, ਲਕਸ਼ਮੀ ਦੇਵੀ, ਕੋਮਲ ਰਾਣੀ, ਹਰਜੀਤ ਸਿੰਘ, ਅੰਮਿ੍ਤਪਾਲ ਕੌਰ, ਪਰਮਜੀਤ ਕੌਰ ਅਤੇ ਕਿਰਨਦੀਪ ਕੌਰ ਵੀ ਹਾਜ਼ਰ ਸੀ |
ਮਲੋਟ, 28 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ) - ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਐਨ.ਐਸ.ਐਸ. ਅਤੇ ਐਨ.ਸੀ.ਸੀ. ਯੂਨਿਟ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਸਿਵਲ ਹਸਪਤਾਲ ਮਲੋਟ ਦੇ ਐਸ.ਐਮ.ਓ. ਡਾ: ਸੁਨੀਲ ਬਾਂਸਲ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਸਿਵਲ ਸਰਜਨ ਦੀ ਨਿਗਰਾਨੀ 'ਚ ਲਾਇਆ ਗਿਆ | ਸਭ ਤੋਂ ਪਹਿਲਾਂ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ: ਜਸਬੀਰ ਕੌਰ ਨੇ ਆਏ ਹੋਏ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ | ਕੈਂਪ ਵਿਚ ਮਨੋਜ ਅਸੀਜਾ ਕੋਆਰਡੀਨੇਟਰ ਐਨ.ਜੀ.ਓ. ਮਲੋਟ ਨੇ ਵੀ ਸ਼ਿਰਕਤ ਕੀਤੀ | ਇਸ ਤੋਂ ਬਾਅਦ ਕਾਰਜਕਾਰੀ ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਰਸਮੀ ਸਵਾਗਤ ਕੀਤਾ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਕੁੱਲ 26 ਯੂਨਿਟ ਖ਼ੂਨਦਾਨ ਕੀਤਾ ਗਿਆ | ਡਾ: ਸੁਨੀਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾਂ ਦਾਨ ਹੈ, ਜਿਸ ਨਾਲ ਮੌਤ ਦੇ ਮੂੰਹ ਵਿਚ ਗਏ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ | ਇਸ ਤੋਂ ਇਲਾਵਾ ਕਾਲਜ ਦੇ ਕੁਝ ਵਿਦਿਆਰਥੀ ਜਿਨ੍ਹਾਂ 'ਚ ਭਾਵਨਾ (ਬੀ.ਏ. ਭਾਗ ਦੂਜਾ), ਕਸ਼ਿਸ਼ (ਬੀ.ਏ. ਭਾਗ ਤੀਜਾ) ਅਤੇ ਵਤਨਦੀਪ (ਬੀ.ਏ. ਭਾਗ ਤੀਜਾ) ਅਤੇ ਉਨ੍ਹਾਂ ਦੇ ਸਾਥੀਆਂ ਨੇ ਸ: ਭਗਤ ਸਿੰਘ ਬਾਰੇ ਕਵਿਤਾ, ਭਾਸ਼ਣ ਅਤੇ ਇਕਾਂਗੀ ਦੇ ਰੂਪ ਵਿਚ ਆਪਣੀਆਂ ਭਾਵਨਾਵਾਂ ਨੂੰ ਬਿਆਨ ਕੀਤਾ | ਮੁੱਖ ਮਹਿਮਾਨਾਂ ਨੂੰ ਕਾਰਜਕਾਰੀ ਪਿ੍ੰਸੀਪਲ, ਡਾ: ਜਸਬੀਰ ਕੌਰ, ਡਾ: ਵਿਨੀਤ ਕੁਮਾਰ, ਐੱਨ.ਸੀ.ਸੀ. ਅਫ਼ਸਰ ਡਾ: ਮੁਕਤਾ ਮੁਟਨੇਜਾ ਅਤੇ ਸਾਹਿਲ ਗੁਲਾਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਦੇਸ਼ ਗਰੋਵਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ |
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਸੈਂਟਰ ਹੈਡ ਟੀਚਰ ਗੁਲਾਬੇਵਾਲਾ ਪਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਸੈਂਟਰ ਗੁਲਾਬੇਵਾਲਾ ਦੇ 12 ਸਕੂਲਾਂ 'ਚ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਸਾਹਿਤ ਦੱਸਿਆ ਗਿਆ ਅਤੇੇ ਪੇਂਟਿੰਗ ਤੇ ਕੁਵਿਜ ਮੁਕਾਬਲੇ ਕਰਵਾਏ, ਜਿਨ੍ਹਾਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ਨੂੰ ਕਰਵਾਉਣ ਵਿਚ ਕੰਵਰਜੀਤ ਸਿੰਘ ਬਰੂਹਾਂਵਲੀ, ਪਰਦੀਪ ਕੌਰ ਮਾਂਗਟਕੇਰ, ਊਸ਼ਾ ਰਾਣੀ ਲੰਬੀਢਾਬ, ਨਰੇਸ਼ ਕੁਮਾਰ ਅਟਾਰੀ, ਵਿਕਾਸ ਰਾਣੀ ਗੁਪਤਾ ਚੱਕ ਕਾਲਾ ਸਿੰਘ ਵਾਲਾ, ਅਦੀਸ਼ ਜੈਨ ਰੋੜਾਂਵਾਲਾ, ਮੀਨਾ ਗਲਹੋਤਰਾ ਰਣਜੀਤਗੜ੍ਹ, ਅਮਿਤ ਕੁਮਾਰ ਰਣਜੀਤਗੜ੍ਹ ਝੁੱਗੇ, ਪਰਵੀਨ ਰਾਣੀ ਨੂਰਪੁਰ ਕਿ੍ਪਾਲਕੇ, ਜਸਵਿੰਦਰ ਸਿੰਘ, ਸਤਿਨਾਮ ਸਿੰਘ, ਭੋਲਾ ਸਿੰਘ, ਗੁਰਪ੍ਰੀਤ, ਜਸਵਿੰਦਰ ਕੌਰ ਗੁਲਾਬੇਵਾਲਾ ਆਦਿ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ |
ਮਲੋਟ, 28 ਸਤੰਬਰ (ਪਾਟਿਲ) - ਸ਼ਹੀਦ ਸ: ਭਗਤ ਸਿੰਘ ਦੀ 115ਵੀਂ ਜੈਅੰਤੀ ਮੌਕੇ ਚੰਦਰ ਮਾਡਲ ਹਾਈ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਦੇਸ਼ ਭਗਤੀ, ਸਮਾਜ ਸੇਵਾ ਅਤੇ ਦੇਸ਼ ਦੀ ਏਕਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਸ: ਭਗਤ ਸਿੰਘ ਦੀ ਜੀਵਨੀ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਚੰਦਰ ਮੋਹਣ ਸੁਥਾਰ, ਮੁੱਖ ਅਧਿਆਪਕਾ ਸ੍ਰੀਮਤੀ ਰਜਨੀ ਸੁਥਾਰ ਨੇ ਸ: ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸ਼ਵੇਤਾ ਸੁਥਾਰ, ਜੈਸਮੀਨ ਸੁਥਾਰ, ਵੀਰਪਾਲ ਕੌਰ, ਸਿਮਰਜੀਤ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਆਲਮਦੀਪ, ਕੁਲਦੀਪ ਕੌਰ, ਰੀਤੂ ਬਾਲਾ, ਮਨਜੀਤ ਕੌਰ, ਗਗਨਦੀਪ ਕੌਰ, ਸਾਨੀਆ ਰਾਣੀ, ਕਿਰਨਦੀਪ ਕੌਰ, ਜਯੋਤੀ ਚੌਹਾਨ ਅਤੇ ਸੁਖਪ੍ਰੀਤ ਕੌਰ ਮੌਜੂਦ ਸਨ |
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਪਿੰ੍ਰਸੀਪਲ ਡਾ: ਹਰਵਿੰਦਰ ਕੌਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਚ ਸਵੇਰ ਦੀ ਸਭਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸ: ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਪੇਂਟਿੰਗ, ਲੇਖ, ਕੰਇਜ ਮੁਕਾਬਲੇ ਕਰਵਾਏ ਗਏ | ਮੀਡੀਆ ਇੰਚਾਰਜ ਹਰਫੂਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਟਿੰਗ ਮੁਕਾਬਲੇ ਡਰਾਇੰਗ ਅਧਿਆਪਕ ਰੂਪ ਕੁਮਾਰ, ਕੁਇਜ ਮੁਕਾਬਲੇ ਸਰਬਜੀਤ ਕੌਰ ਅਤੇ ਲੇਖ ਮੁਕਾਬਲੇ ਮਨਦੀਪ ਕੌਰ ਦੀ ਰਹਿਨੁਮਈ ਹੇਠ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਕਰਵਾਏ ਗਏ |
ਮਲੋਟ, (ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਸ਼ਹੀਦ ਸ: ਭਗਤ ਸਿੰਘ ਦਾ ਜਨਮ ਦਿਵਸ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਪ੍ਰੇਰਨਾਦਾਇਕ ਕਹਾਣੀਆਂ ਤੇ ਕਵਿਤਾਵਾਂ ਸੁਣਾ ਕੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀ ਸਹੁੰ ਚੁੱਕੀ | ਸਕੂਲ ਚੇਅਰਮੈਨ ਰਵੀ ਛਾਬੜਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਸਾਈਕਲ ਕਲੱਬ ਵਲੋਂ ਸ਼ਹੀਦ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ, ਜਿਸ ਦੀ ਰਹਿਨੁਮਾਈ ਐੱਸ.ਡੀ.ਐੱਮ. ਕੰਵਰਜੀਤ ਸਿੰਘ ਤੇ ਡੀ.ਐੱਸ.ਪੀ. ਜਸਵੀਰ ਸਿੰਘ ਪੰਨੂੰ ਨੇ ਕੀਤੀ | ਇਸ ਰੈਲੀ ਨੂੰ ਸੁਤੰਤਰਤਾ ਸੈਨਾਨੀ ਦੇ ਪਰਿਵਾਰ ਨਾਲ ਸੰਬੰਧਿਤ ਅਸ਼ੋਕ ਧੀਰ ਤੇ ਡੀ.ਏ.ਵੀ. ਕਾਲਜ ਦੇ ਚੇਅਰਮੈਨ ਤੇ ਸਾਬਕਾ ਵਿਧਾਇਕ ਰਘੂਬੀਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਰੈਲੀ ਲਈ ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਆਪਣੀ ਪੁਲਿਸ ਟੀਮ ਨਾਲ ਰੂਟ ਪਲਾਨ ਦਾ ਉਚੇਚਾ ਪ੍ਰਬੰਧ ਕੀਤਾ | ਰੈਲੀ ਵਿਚ ਹਰ ਵਰਗ ਦੇ ਲੋਕਾਂ ਨੇ ਭਾਗ ਲਿਆ | ਰਾਹਤ ਫਾਊਾਡੇਸ਼ਨ ਨੇ ਪ੍ਰਬੰਧਾ ਵਿਚ ਐਬੂਲੈਂਸ ਦੀ ਸੇਵਾ ਨਿਭਾਈ ਗਈ ਅਤੇ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਸਿਟੀ ਕਲੱਬ ਦੇ ਮੈਂਬਰ ਰਾਜੀਵ ਗਿਲਹੋਤਰਾ ਵਲੋਂ ਕੀਤਾ ਗਿਆ | ਸਾਈਕਲ ਰੈਲੀ ਦੀ ਸਮਾਪਤੀ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਪੁੱਜ ਕੇ ਹੋਈ | ਇਸ ਮੌਕੇ ਪਿ੍ੰਸੀਪਲ ਮਨਿੰਦਰ ਕੌਰ ਰੰਧਾਵਾ ਵਲੋਂ ਐੱਸ.ਡੀ.ਐੱਮ., ਡੀ.ਐੱਸ.ਪੀ., ਐੱਸ.ਐੱਚ.ਓ., ਸਾਈਕਲ ਕਲੱਬ ਦੇ ਪ੍ਰਧਾਨ ਰਵਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਐੱਸ.ਡੀ.ਐੱਮ. ਨੇ ਹਾਜ਼ਰੀਨ ਨੂੰ ਸ: ਭਗਤ ਸਿੰਘ ਦੀ ਵਿਚਾਰਧਾਰਾ 'ਤੇ ਚੱਲਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਪਿਆਰ ਕਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਕਲੱਬ ਮੈਂਬਰ, ਵੀ.ਕੇ.ਬੀ. ਯੋਗਾ ਗਰੁੱਪ ਦੇ ਮੈਂਬਰ, ਸਿਟੀ ਕਲੱਬ ਦੇ ਮੈਂਬਰ, ਡਾ: ਰਵਿੰਦਰ ਕੰਬੋਜ, ਜਸਵਿੰਦਰ ਬਾਘਲਾ ਤੇ ਰਿੰਕੂ ਆਦੀਵਾਲ ਆਦਿ ਹਾਜ਼ਰ ਸਨ |
ਮੰਡੀ ਲੱਖੇਵਾਲੀ, (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਰਬਜੀਤ ਤੇ ਮਨੀਸ਼ਾ ਸ਼ਰਮਾ ਨੇ ਬੱਚਿਆਂ ਨੂੰ ਸ: ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ | ਪਿ੍ੰਸੀਪਲ ਸੰਜੂ ਬੱਬਰ ਨੇ ਬੱਚਿਆਂ ਨੂੰ ਸ: ਭਗਤ ਸਿੰਘ ਦੀ ਅਣਮੁੱਲੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਬੱਚਿਆਂ ਵਲੋਂ ਭਗਤ ਸਿੰਘ ਵਲੋਂ ਦਿਖਾਏ ਰਸਤੇ 'ਤੇ ਚੱਲਣ ਦਾ ਪ੍ਰਣ ਕੀਤਾ ਗਿਆ | ਇਸ ਮੌਕੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਸਕਿੱਟ, ਪੇਂਟਿੰਗ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ |
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਵਸ ਪਿ੍ੰਸੀਪਲ ਸ਼ਵਿੰਦਰਜੀਤ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਨੇ ਦੱਸਿਆ ਕਿ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਅਤੇ ਗੀਤਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਸਰੀਰਕ ਕਿਰਿਆਵਾਂ ਕਰਕੇ ਸਰੀਰ ਦੀ ਤੰਦਰੁਸਤੀ ਵੱਲ ਧਿਆਨ ਦੇਣ ਦੀ ਸ਼ੁਰੂਆਤ ਕੀਤੀ | ਵਿਦਿਆਰਥੀਆਂ ਦੇ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਸ਼ਹੀਦਾਂ ਵਲੋਂ ਦਿਖਾਏ ਰਸਤੇ 'ਤੇ ਚੱਲਣ ਦਾ ਪ੍ਰਣ ਕੀਤਾ ਗਿਆ | ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਮਿਤ ਕੁਮਾਰ ਬੱਬਰ, ਗੁਰਮੀਤ ਸਿੰਘ, ਖੁਸ਼ਹਾਲ ਬਾਂਸਲ, ਵਿੱਕੀ ਕੁਮਾਰ, ਅਮਰਜੀਤ ਸਿੰਘ ਅਤੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਮਲੋਟ, (ਪਾਟਿਲ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸੀ.ਜੀ.ਐੱਮ. ਕਾਲਜ ਮੋਹਲਾਂ ਵਲੋਂ ਅਰਨੀਵਾਲਾ ਤੋਂ ਸੀ.ਜੀ.ਐੱਮ. ਕਲਾਜ ਮੋਹਲਾਂ ਤੱਕ 12 ਕਿੱਲੋਮੀਟਰ ਸਾਈਕਲ ਮਾਰਚ ਕੱਢਿਆ ਗਿਆ | ਸਾਈਕਲ ਮਾਰਚ ਨੂੰ ਉੱਘੇ ਆਜ਼ਾਦੀ ਘੁਲਾਟੀਏ ਸੰਗ ਸਿੰਘ ਦੇ ਪੋਤਰੇ ਰਾਜ ਸਿੰਘ ਕੰਧਵਾਲਾ ਤੇ ਚੇਅਰਮੈਨ ਸਤਪਾਲ ਮੋਹਲਾਂ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਇੰਚਾਰਜ ਪ੍ਰੋਫ਼ੈਸਰ ਗਗਨਦੀਪ ਸਿੰਘ, ਪ੍ਰੋਫ਼ੈਸਰ ਪਵਨਪ੍ਰੀਤ ਸਿੰਘ, ਪ੍ਰੋਫ਼ੈਸਰ ਇਸ਼ਾ, ਪ੍ਰੋਫ਼ੈਸਰ ਮਨਜਿੰਦਰ ਸਿੰਘ, ਪ੍ਰੋਫ਼ੈਸਰ ਹਰਮੀਤ ਕੌਰ, ਜਸਪਾਲ ਸੰਧੂ, ਜਰਮਨ ਸੰਧੂ ਵੀ ਹਾਜ਼ਰ ਰਹੇ | ਮਾਰਚ ਉਪਰੰਤ ਕਾਲਜ ਵਿਚ ਸ਼ਹੀਦ ਭਗਤ ਸਿੰਘ ਦੇ ਵਿਸ਼ੇ ਉੱਪਰ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੰਬੰਧੋਨ ਕਰਦਿਆ ਚੇਅਰਮੈਨ ਸਤਪਾਲ ਮੋਹਲਾਂ, ਕਮੇਟੀ ਮੈਂਬਰ ਨਵਜੀਤ ਮੋਹਲਾਂ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਪੜ੍ਹਨਾ ਬੇਹੱਦ ਜ਼ਰੂਰੀ ਹੈ | ਪਿ੍ੰਸੀਪਲ ਡਾ: ਬਲਜੀਤ ਸਿੰਘ ਨੇ ਸ: ਭਗਤ ਸਿੰਘ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਤੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿਚ ਇਸ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਵਲੋਂ 'ਬੁੱਤ ਜਾਗ ਪਿਆ' ਨਾਟਕ ਵੀ ਖੇਡਿਆ ਗਿਆ | ਵਿਦਿਆਰਥਣ ਮਨਦੀਪ ਕੌਰ ਨੇ ਕਵਿਤਾ ਅਤੇ ਨਵਜੀਤ ਕੌਰ ਨੇ ਗੀਤ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਪ੍ਰੋਫ਼ੈਸਰ ਗਗਨਦੀਪ ਸਿੰਘ ਨੇ ਸ: ਭਗਤ ਸਿੰਘ ਦੇ ਜੀਵਨ ਬਾਰੇ ਦੱਸਦਿਆ ਸਾਰਿਆਂ ਦਾ ਧੰਨਵਾਦ ਕੀਤਾ | ਸਟੇਜ ਦੀ ਭੂਮਿਕਾ ਸਿੰਮੀਪ੍ਰੀਤ ਕੌਰ ਨੇ ਨਿਭਾਈ | ਇਸ ਸਮੇਂ ਸੁਮਨ ਗਾਂਧੀ, ਨਿਰਮਲ ਕੌਰ, ਰਾਜਵਿੰਦਰ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਵਿਜਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਸਕੂਲ ਚੇਅਰਮੈਨ ਜਸਵਿੰਦਰ ਸਿੰਘ, ਪਿ੍ੰਸੀਪਲ ਤੇ ਬੱਚਿਆਂ ਨੇ ਭਗਤ ਸਿੰਘ ਦੀ ਤਸਵੀਰ ਅੱਗੇ ਫ਼ੁੱਲ ਭੇਟ ਕੀਤੇ | ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ਸ: ਭਗਤ ਸਿੰਘ ਦੇ ਜਨਮ ਅਤੇ ਉਨ੍ਹਾਂ ਦੀ ਦੇਸ਼ ਭਗਤੀ ਦੀ ਭਾਵਨਾ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਵੀ ਭਗਤ ਸਿੰਘ ਦੇ ਦਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਡਾ: ਬਲਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮਲੋਟ ਵਿਖੇ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਮਲੋਟ, (ਅਜਮੇਰ ਸਿੰਘ ਬਰਾੜ, ਪਾਟਿਲ)-ਸ਼ਹੀਦ ਸ: ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਜੋ ਮਲੋਟ ਹਲਕੇ ਤੋਂ ਵਿਧਾਇਕਾ ਵੀ ਹਨ, ਨੇ ਮਿਮਿਟ ਕਾਲਜ ਮਲੋਟ ਵਲੋਂ ਕੱਢੀ ਗਈ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਆਪਣੇ ਸੰਬੋਧਨ 'ਚ ਕੈਬਨਿਟ ਮੰਤਰੀ ਨੇ ਕਿਹਾ ਕਿ ਸ: ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਨੌਜਵਾਨ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿਚ ਹਿੱਸਾ ਪਾਇਆ ਅਤੇ ਅਸੀਂ ਸ: ਭਗਤ ਸਿੰਘ ਸਮੇਤ ਉਨ੍ਹਾਂ ਸਾਰਿਆਂ ਨੂੰ ਅੱਜ ਸਿੱਜਦਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਗ਼ੁਲਾਮੀ ਅਤੇ ਆਜ਼ਾਦੀ ਬਾਰੇ ਫ਼ਿਰ ਇਕ ਵਾਰ ਵਿਚਾਰ ਕਰਨ ਦਾ ਮੌਕਾ ਹੈ | ਉਨ੍ਹਾਂ ਕਿਹਾ ਕਿ ਗ਼ੁਲਾਮੀ ਉਹ ਹੁੰਦੀ ਹੈ, ਜਿਸ ਵਿਚ ਮਨ ਦੀ ਇੱਛਾ ਖ਼ਤਮ ਹੋ ਜਾਂਦੀ ਹੈ ਤੇ ਖ਼ਰੀਦ ਕੇ ਜਾਂ ਧੱਕੇ ਨਾਲ ਲੋਕਾਂ ਨੂੰ ਗ਼ੁਲਾਮ ਬਣਾਇਆ ਜਾ ਸਕਦਾ ਹੈ, ਪਰ 6 ਮਹੀਨੇ ਪਹਿਲਾਂ ਲੋਕਾਂ ਨੇ ਆਜ਼ਾਦੀ ਦਾ ਅਹਿਸਾਸ ਮਾਣਿਆ ਹੈ ਅਤੇ ਬੜੇ ਚਿਰਾਂ ਬਾਅਦ ਆਪਣੀ ਮਰਜ਼ੀ ਨਾਲ ਖ਼ਾਸ ਤੌਰ 'ਤੇ ਕਿਰਤੀ ਲੋਕਾਂ ਨੇ ਆਜ਼ਾਦ ਹੋ ਕੇ ਆਪਣੀ ਮਰਜ਼ੀ ਦੀ ਸਰਕਾਰ ਚੁਣੀ ਅਤੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ, ਜਿਸ ਕਰਕੇ ਲੋਕਾਂ ਅਤੇ ਖ਼ਾਸ ਕਰਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਗਿਆ ਹੈ | ਡਾ: ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸ: ਭਗਤ ਸਿੰਘ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਨੂੰ ਆਜ਼ਾਦ ਕਰਵਾਉਣ ਬਾਰੇ ਸੋਚਿਆ ਅਤੇ ਆਪਣੇ ਸਾਥੀਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ | ਇਸ ਤੋਂ ਪਹਿਲਾਂ ਮਿਮਿਟ ਕਾਲਜ ਦੇ ਪਿ੍ੰਸੀਪਲ ਡਾ: ਜਸਕਰਨ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਨੂੰ ਜੀ ਆਇਆ ਆਖਦਿਆਂ ਸ: ਭਗਤ ਸਿੰਘ ਵਲੋਂ ਕੀਤੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਸਿੱਜਦਾ ਕੀਤਾ | ਇਸ ਮੌਕੇ ਮਿਮਿਟ ਕਾਲਜ ਦੇ ਗੁਰਪ੍ਰੀਤ ਸਿੰਘ ਸੋਨੂੰ ਨੇ ਸਟੇਜ ਸੰਭਾਲਦਿਆਂ ਇਨਕਲਾਬ-ਜ਼ਿੰਦਾਬਾਦ ਦੇ ਨਾਅਰੇ ਅਤੇ ਸ਼ੇਅਰਾਂ ਨਾਲ ਸ: ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ | ਇਸ ਮੌਕੇ ਮਿਮਿਟ ਕਾਲਜ ਦੇ ਲਾਇਬ੍ਰੇਰੀਅਨ ਡਾ: ਇਕਬਾਲ ਸਿੰਘ ਬਰਾੜ, ਡਾ: ਮੁਨੀਸ਼ ਬਾਂਸਲ, ਰਘਬੀਰ ਸਿੰਘ ਸਿੱਧੂ, ਹਕੀਕਤ ਸਿੰਘ ਬਰਾੜ, ਮੇਜਰ ਸਿੰਘ ਸਿੱਧੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਜਸਮੀਤ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ, ਡਾ: ਕਰਮਜੀਤ ਸ਼ਰਮਾ ਸ਼ਹਿਰੀ ਪ੍ਰਧਾਨ ਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ | ਦਾਣਾ ਮੰਡੀ ਦੇ ਗੇਟ ਤੋਂ ਸ਼ੁਰੂ ਹੋਈ ਇਹ ਸਾਈਕਲ ਰੈਲੀ ਜੀ.ਟੀ. ਰੋਡ ਤੋਂ ਹੁੰਦੀ ਹੋਈ ਮਿਮਿਟ ਕਾਲਜ ਵਿਖੇ ਵਾਪਸ ਪੁੱਜੀ, ਜਿੱਥੇ ਬਹੁਮੰਤਵੀ ਹਾਲ ਵਿਚ ਇਕ ਸਮਾਗਮ ਵੀ ਕੀਤਾ ਗਿਆ |
ਮੰਡੀ ਕਿੱਲਿਆਂਵਾਲੀ, (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਵਿਖੇ ਲਗਪਗ ਸਮੁੱਚਾ ਦਿਨ ਸ਼ਹੀਦ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਿਹਾ | ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਯੂਨਿਟ ਸਮੇਤ ਕਰੀਬ 64 ਵਿਦਿਆਰਥੀ ਸਾਈਕਲ ਰੈਲੀ ਕੱਢਦੇ ਹੋਏ ਸ: ਭਗਤ ਸਿੰਘ ਦੇ ਵਿਚਾਰਾਂ ਨੂੰ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ | ਕਾਲਜ ਦੇ ਸੈਮੀਨਾਰ ਹਾਲ ਵਿਚ ਭਗਤ ਸਿੰਘ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਅਸੀਸ ਬਾਘਲਾ, ਐੱਨ.ਸੀ.ਸੀ. ਸੀਟੀਓ ਪਿ੍ੰਸ ਸਿੰਗਲਾ ਅਤੇ ਸਹਿ-ਇੰਚਾਰਜ ਮਾਨਿਕ ਜਿੰਦਲ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਪੇਸ਼ ਕੀਤੇ | ਵਿਦਿਆਰਥੀਆਂ ਨੂੰ ਸ: ਭਗਤ ਸਿੰਘ ਦੇ ਜੀਵਨ ਦੀਆਂ ਪ੍ਰਾਪਤੀਆਂ ਤੇ ਬਾਕੀ ਆਜ਼ਾਦੀ ਘੁਲਾਟੀਆਂ ਨਾਲੋਂ ਉਨ੍ਹਾਂ ਦੀ ਸੋਚ ਅਤੇ ਅੰਤਰ ਬਾਰੇ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ 'ਤੇ ਬਣੀ ਲਘੂ ਫ਼ਿਲਮ ਦਿਖਾਈ ਗਈ | ਪਿ੍ੰਸੀਪਲ ਡਾ: ਸੁਰਿੰਦਰ ਸਿੰਘ ਠਾਕੁਰ ਨੇ ਕਿਹਾ ਕਿ ਭਗਤ ਸਿੰਘ ਤੇ ਹੋਰਨਾਂ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਲਈ ਅਸੀਂ ਸਾਰੇ ਰਿਣੀ ਹਾਂ | ਵਿਦਿਆਰਥੀਆਂ ਨੂੰ ਅਜਿਹੇ ਆਜ਼ਾਦੀ ਘੁਲਾਟੀਆਂ ਤੋਂ ਸਬਕ ਲੈਣਾ ਚਾਹੀਦਾ ਹੈ | ਇਸ ਮੌਕੇ ਊਸ਼ਾ ਗੋਇਲ ਬਿਜਨਸ ਮੈਨੇਜਮੈਂਟ ਅਤੇ ਕਾਮਰਸ ਦੇ ਪੀਜੀ ਵਿਭਾਗ ਦੇ ਮੁਖੀ, ਆਈ.ਕਿਊ.ਏ.ਸੀ. ਕੋਆਰਡੀਨੇਟਰ ਡਾ: ਭਾਰਤ ਭੂਸਣ ਵੀ ਮੌਜੂਦ ਸਨ |
ਲੰਬੀ, (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁੱਲਖੁਰਾਣਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਵਸ ਪਿ੍ੰਸੀਪਲ ਬਿਮਲਾ ਰਾਣੀ ਦੀ ਅਗਵਾਈ ਵਿਚ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਸ: ਭਗਤ ਸਿੰਘ ਦੇ ਜੀਵਨ ਸਬੰਧੀ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ | ਸਭ ਤੋਂ ਪਹਿਲਾਂ ਸ: ਭਗਤ ਸਿੰਘ ਦੇ ਆਦਸ਼ਸਾਂ 'ਤੇ ਚੱਲਣ ਲਈ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪ੍ਰਣ ਲਿਆ | ਇਸ ਉਪਰੰਤ ਸ: ਭਗਤ ਸਿੰਘ ਨੂੰ ਸਮਰਪਿਤ ਇਕ ਰੋਲ ਪਲੇਅ ਕੀਤਾ ਗਿਆ ਤੇ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾਏ ਗਏ | ਵਿਦਿਆਰਥੀਆਂ ਵਲੋਂ ਭਾਸ਼ਣ, ਲੇਖ, ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ 'ਚ ਵਧ-ਚੜ੍ਹ ਕੇ ਭਾਗ ਲਿਆ ਗਿਆ | ਪਿ੍ੰਸੀਪਲ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ | ਮੰਚ ਸੰਚਾਲਨ ਦੀ ਭੂਮਿਕਾ ਅੰਗਰੇਜ਼ੀ ਅਧਿਆਪਕ ਰੋਹਿਤ ਜਿੰਦਲ ਨੇ ਨਿਭਾਈ | ਅਧਿਆਪਕ ਗੁਰਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਦੁਆਰਾ ਬਣਾਈ ਗਈ ਰੰਗੋਲੀ ਵਿਸ਼ੇਸ਼ ਖਿੰਚ ਦਾ ਕੇਂਦਰ ਬਣੀ | ਇਸ ਉਪਰੰਤ ਪਿ੍ੰਸੀਪਲ ਨੇ ਇਸ ਜਨਮ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਲਈ ਅਧਿਆਪਕ ਰੋਹਿਤ ਜਿੰਦਲ, ਊਸ਼ਾ ਰਾਣੀ, ਵਿਜੇਪਾਲ, ਜਸਜੀਤ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸੱਚਦੇਵਾ, ਰਾਜਵਿੰਦਰਪਾਲ ਸਿੰਘ, ਗੌਰਵ ਅਨੇਜਾ, ਬਲਦੇਵ ਪ੍ਰਕਾਸ਼, ਰਾਜਿੰਦਰ ਕੌਰ, ਰਾਜਬੀਰ ਕੌਰ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਸਾਥੀਆਂ ਸਮੇਤ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ | ਇਸ ਸੰਬੰਧੀ ਜਲਾਲਾਬਾਦ ਰੋਡ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤਾ 'ਤੇ ਹਾਰ ਪਹਿਣਾਏ ਤੇ ਫ਼ੁੱਲ ਅਰਪਿਤ ਕੀਤੇ ਗਏ | ਹਨੀ ਫੱਤਣਵਾਲਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਤੇ ਉਨ੍ਹਾਂ ਨੂੰ ਯਾਦ ਰੱਖਣਾ ਸਾਡਾ ਫ਼ਰਜ਼ ਹੈ | ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਤੇ ਬੁਰਾਈਆਂ ਦਾ ਖ਼ਾਤਮਾ ਕਰਨ ਲਈ ਅੱਗੇ ਆਉਣ | ਇਸ ਮੌਕੇ ਸਾਬਕਾ ਐੱਮ.ਸੀ. ਗੁਰਸੇਵ ਸਿੰਘ ਮੱਤਾ, ਕੁਲਵਿੰਦਰ ਸਿੰਘ ਸ਼ੋਕੀ ਐੱਮ.ਸੀ., ਪਵਨ ਸ਼ਰਮਾ ਐੱਮ.ਸੀ., ਰੌਬੀ ਬਰਾੜ, ਦਿਲਬਾਗ ਸਿੰਘ ਗਿੱਲ, ਇਕਬਾਲ ਸਿੰਘ, ਸ਼ਮਿੰਦਰ ਸਿੰਘ, ਗੁਰਜੀਤ ਸਿੰਘ, ਅੰਮਿ੍ਤਪਾਲ ਸਿੰਘ, ਮੁਕੇਸ਼ ਕੁਮਾਰ, ਵਿੱਕੀ ਲੰਬੀ ਢਾਬ ਤੇ ਰਾਮ ਸਿੰਘ ਪੱਪੀ ਆਦਿ ਹਾਜ਼ਰ ਸਨ |
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਪਿ੍ੰਸੀਪਲ ਜੈ ਅਸ਼ੀਸ਼ ਸੇਠੀ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਪਿ੍ੰਸੀਪਲ ਨੇ ਹਾਜ਼ਰੀਨ ਨੂੰ ਸ: ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਵਿਚ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ | ਇਸ ਮੌਕੇ ਵਾਈਸ ਪਿ੍ੰਸੀਪਲ ਸਤਬੀਰ ਸਿੰਘ, ਅਸਿਸਟੈਂਟ ਪ੍ਰੋਫੈਸਰ ਰਣਜੀਤ ਸਿੰਘ, ਪਵਨ ਕੁਮਾਰ, ਰੀਤੂ ਮਸੌਣ, ਕੁਲਵਿੰਦਰ ਕੌਰ ਤੋਂ ਇਲਾਵਾ ਕਾਲਜ ਦਾ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ |

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ

ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦਾ ਬੁੱਤ ਅਬੋਹਰ-ਸ੍ਰੀ ਮੁਕਤਸਰ ਸਾਹਿਬ ਰੋਡ ਮਲੋਟ ਵਿਖੇ ਸਥਾਪਤ ਕੀਤੇ ਜਾਣ 'ਤੇ ਹਾਰ ਪਾ ਕੇ ਸ਼ਰਧਾ ਦੇ ਫ਼ੁੱਲ ਭੇਟ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »

ਅੰਕੜਿਆਂ ਨਾਲ ਕਾਗ਼ਜ਼ਾਂ ਦਾ ਢਿੱਡ ਭਰਨ ਤੱਕ ਸੀਮਤ ਰਹਿ ਜਾਂਦੀ ਹੈ ਡੇਂਗੂ ਦੀ ਮੁਹਿੰਮ

ਮਲੋਟ, 28 ਸਤੰਬਰ (ਪਾਟਿਲ)-ਹਰੇਕ ਵਰ੍ਹੇ ਸਤੰਬਰ-ਅਕਤੂਬਰ ਮਹੀਨੇ ਵਿਚ ਡੇਂਗੂ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਇਕਦਮ ਵਾਧਾ ਹੋ ਜਾਂਦਾ ਹੈ, ਪਰ ਇਸ ਬਿਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਪ੍ਰਸ਼ਾਸਨ ਦੁਆਰਾ ਕੀਤੇ ਜਾਂਦੇ 'ਅੰਕੜਿਆਂ ਦੀ ਖੇਡ' ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਤਨਖ਼ਾਹ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ, ਰਣਜੀਤ ਸਿੰਘ ਢਿੱਲੋਂ) - ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਵਣ ਮੰਡਲ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਸੂਬਾ ਆਗੂ ਬਲਵੀਰ ਸਿਵੀਆ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ | ਜ਼ਿਲ੍ਹਾ ਪ੍ਰਧਾਨ ਜਗਸੀਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਨੇੜਿਓਾ ਨੌਜਵਾਨ ਦੀ ਲਾਸ਼ ਮਿਲੀ

ਮਲੋਟ, 28 ਸਤੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਰੇਲਵੇ ਸਟੇਸ਼ਨ ਕੋਲੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਸਿੰਘ ਰਾਜ ਉਮਰ 24 ਸਾਲ ਵਜੋਂ ਹੋਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਇਹ ਨੌਜਵਾਨ ਸਿੰਘ ਰਾਜ ਪੁੱਤਰ ਪ੍ਰਲਾਦ ਕੁਮਾਰ ਵਾਸੀ ਪਿੰਡ ਦਿਉਣਖੇੜਾ ਜੋ ...

ਪੂਰੀ ਖ਼ਬਰ »

ਸੈੱਲ ਡੋਨੇਟ ਕਰਨ ਨਾਲ ਨਹੀਂ ਆਉਂਦੀ ਕਮਜ਼ੋਰੀ-ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ) - ਬਲੱਡ ਸੇਵਾ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੁਖਰਾਜ ਬਰਾੜ ਨੇ ਦੱਸਿਆ ਕਿ ਉਹ ਪਿਛਲੇ ਇਕ ਸਾਲ ਦੌਰਾਨ 8 ਵਾਰ ਸਿੰਗਲ ਡੋਨਰ ਪਲੇਟਲੈੱਟਸ ਸੈੱਲ ਡੋਨੇਟ ਕਰ ਚੁੱਕੇ ਹਨ | ਅੱਜ ਵੀ ਦਿਨੇਸ਼ ਹਾਸਪਤਾਲ ਬਠਿੰਡਾ ਰੋਡ ...

ਪੂਰੀ ਖ਼ਬਰ »

ਸਕੂਲਾਂ 'ਚ ਚੌਕੀਦਾਰ, ਸਫ਼ਾਈ ਸੇਵਕ ਤੇ ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ਕਰਨ ਦੀ ਮੰਗ

ਮਲੋਟ, 28 ਸਤੰਬਰ (ਪਾਟਿਲ) - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਪ੍ਰੈੱਸ ਸਕੱਤਰ ਪਰਮਜੀਤ ਸਿੰਘ ਆਦਿ ਆਗੂਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਦੇ ਬਿਆਨ ਦਾ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਕਾਨਫ਼ਰੰਸ

ਮੰਡੀ ਬਰੀਵਾਲਾ, 28 ਸਤੰਬਰ (ਨਿਰਭੋਲ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਚ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਵਸ 'ਤੇ ਚਿੱਟੇ ਦੇ ਸਮਗਲਰਾਂ, ਪੁਲਿਸ, ਸਿਆਸਤਦਾਨਾਂ ਦੇ ਗੱਠਜੋੜ ਵਿਰੁੱਧ ਵਿਸ਼ਾਲ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਦੀ ਇਕੱਤਰਤਾ ਹੋਈ

ਮੰਡੀ ਬਰੀਵਾਲਾ, 28 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਸਰਾਏਨਾਗਾ ਵਿਖੇ ਇਕੱਤਰਤਾ ਹੋਈ | ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਪੂਰਨ ਸਿੰਘ ਵੱਟੂ, ਮੀਤ ਪ੍ਰਧਾਨ ਮੁਖ਼ਤਿਆਰ ਸਿੰਘ, ਬਲਦੇਵ ਸਿੰਘ ਬਲਾਕ ਪ੍ਰਧਾਨ ਬਰੀਵਾਲਾ, ਸੁਖਜਿੰਦਰ ...

ਪੂਰੀ ਖ਼ਬਰ »

ਰੈੱਡ ਕਰਾਸ ਭਵਨ ਵਿਖੇ ਕੈਪਟਨ ਸਰਕਾਰ ਵੇਲੇ ਚਲਾਈ 'ਸਾਡੀ ਰਸੋਈ' ਕੀਤੀ ਬੰਦ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੈਪਟਨ ਸਰਕਾਰ ਸਮੇਂ ਲੋਕਾਂ ਨੂੰ ਸਸਤਾ ਖਾਣ ਦੇਣ ਦੇ ਮਕਸਦ ਨਾਲ ਸਥਾਨਕ ਰੈ~ਡ ਕਰਾਸ ਭਵਨ ਵਿਖੇ ਚਲਾਈ 'ਸਾਡੀ ਰਸੋਈ' ਬੰਦ ਹੋਣ ਨਾਲ ਲੋੜਵੰਦ ਤੇ ਖ਼ਾਸ ਕਰਕੇ ਮਜ਼ਦੂਰ ਪ੍ਰੇਸ਼ਾਨ ਹੋ ਗਏ ਹਨ ਤੇ 15 ਦਿਨਾਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਡੀ. ਏ. ਵੀ. ਸਕੂਲ ਦੇ ਬੱਚੇ ਰਹੇ ਮੋਹਰੀ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਦੇ ਟੂਰਨਾਮੈਂਟ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਹੋਏ, ਜਿਸ ਵਿਚ ਫੁੱਟਬਾਲ ਅੰਡਰ-17 ਲੜਕੀਆਂ 'ਚ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ...

ਪੂਰੀ ਖ਼ਬਰ »

ਸੀ.ਐੱਮ. ਫਲਾਇੰਗ ਵਲੋਂ ਡੱਬਵਾਲੀ 'ਚ ਗ਼ੈਰਕਾਨੂੰਨੀ ਸ਼ਰਾਬ ਦੇ ਠੇਕੇ 'ਤੇ ਛਾਪਾ

ਡੱਬਵਾਲੀ, 28 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸੀ. ਐੱਮ. ਫਲਾਇੰਗ (ਹਰਿਆਣਾ) ਨੇ ਇੱਥੇ ਛਾਪੇਮਾਰੀ ਕਰਕੇ ਗ਼ੈਰਕਾਨੂੰਨੀ ਤੌਰ 'ਤੇ ਸੰਚਾਲਤ ਇਕ ਸ਼ਰਾਬ ਠੇਕੇ ਦਾ ਭਾਂਡਾ ਭੰਨਿਆ ਹੈ | ਇਹ ਸ਼ਰਾਬ ਠੇਕਾ ਅਲੀਕਾ ਰੋਡ 'ਤੇ ਕਿਰਾਏ ਦੀ ਇਕ ਦੁਕਾਨ 'ਚ ਹੂਬਹੂ ਅਸਲੀ ਠੇਕੇ ਦੀ ਤਰਜ਼ ...

ਪੂਰੀ ਖ਼ਬਰ »

ਸੁਰਖਾਬ ਸਿੰਘ ਗਿੱਲ ਦੀ ਪੰਜਾਬ ਕ੍ਰਿਕਟ ਟੀਮ ਲਈ ਹੋਈ ਚੋਣ

ਮੰਡੀ ਬਰੀਵਾਲਾ, 28 ਸਤੰਬਰ (ਨਿਰਭੋਲ ਸਿੰਘ)-ਸੁਰਖਾਬ ਸਿੰਘ ਗਿੱਲ ਪੁੱਤਰ ਅਮਨਦੀਪ ਸਿੰਘ ਗਿੱਲ ਹਰੀਕੇ ਕਲਾਂ ਜੋ ਕਿ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਵਿਖੇ ਦਸਵੀਂ ਕਲਾਸ ਦਾ ਵਿਦਿਆਰਥੀ ਹੈ, ਦੀ ਪੰਜਾਬ ਕ੍ਰਿਕਟ ਟੀਮ ਲਈ ਚੋਣ ਹੋਈ ਹੈ | ਸੁਰਖਾਬ ਸਿੰਘ ...

ਪੂਰੀ ਖ਼ਬਰ »

ਪ੍ਰਾਚੀਨ ਸ੍ਰੀ ਦੁਰਗਾ ਮੰਦਰ ਵਿਖੇ ਮਾਤਾ ਰਾਣੀ ਦੀ ਚੌਂਕੀ ਕਰਵਾਈ

ਗਿੱਦੜਬਾਹਾ, 28 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਪ੍ਰਾਚੀਨ ਸ੍ਰੀ ਦੁਰਗਾ ਮੰਦਰ ਵਿਖੇ ਮਾਤਾ ਰਾਣੀ ਦੇ ਨਰਾਤਿਆਂ ਦੀ ਖ਼ੁਸ਼ੀ ਵਿਚ ਚੌਂਕੀ ਕਰਵਾਈ ਗਈ | ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਅਮਿਤ ਕੁਮਾਰ ਸ਼ਿੰਪੀ ਬਾਂਸਲ ਤੇ ਰਾਕੇਸ਼ ਗਰਗ ...

ਪੂਰੀ ਖ਼ਬਰ »

ਰੁਪਾਣਾ 'ਚ ਕਿਸਾਨ ਜਾਗਿ੍ਤੀ ਸੈਮੀਨਾਰ ਕਰਵਾਇਆ

ਰੁਪਾਣਾ, 28 ਸਤੰਬਰ (ਜਗਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਗੁਰਦੁਆਰਾ ਗੁਰੂਸਰ ਰੁਪਾਣਾ ਦੇ ਦੀਵਾਨ ਹਾਲ 'ਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਿ੍ਤੀ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕੀਤੀ | ...

ਪੂਰੀ ਖ਼ਬਰ »

ਬਾਰਿਸ਼ਾਂ ਕਾਰਨ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਨ ਨਾਲ ਹੋ ਸਕਦੈ ਡੇਂਗੂ ਦਾ ਖ਼ਤਰਾ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਕੈਂਪ

ਮਲੋਟ, ਮੰਡੀ ਲੱਖੇਵਾਲੀ, 28 ਸਤੰਬਰ (ਅਜਮੇਰ ਸਿੰਘ ਬਰਾੜ, ਮਿਲਖ ਰਾਜ)- ਕਿਸਾਨ ਪਰਾਲੀ ਬਿਲਕੁਲ ਨਾ ਸਾੜਣ ਇਸ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਮਹਿਰਾਜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ, ਜਿਸ ਵਿਚ ਡਾ: ...

ਪੂਰੀ ਖ਼ਬਰ »

ਪੁਲਿਸ ਨੇ ਨੌਜਵਾਨ ਦੀ ਹੱਤਿਆ ਕਰਨ ਵਾਲੇ ਨੂੰ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਦੀਆਂ ਹਦਾਇਤਾਂ ਤੇ ਗੁਰਚਰਨ ਸਿੰਘ ਐੱਸ.ਪੀ. (ਡੀ) ਤੇ ਜਗਦੀਸ਼ ਕੁਮਾਰ ਡੀ.ਐੱਸ.ਪੀ. (ਸ.ਡ.) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਐੱਸ.ਆਈ. ਗੁਰਸੇਵਕ ਸਿੰਘ ਮੁੱਖ ਅਫ਼ਸਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX