ਤਾਜਾ ਖ਼ਬਰਾਂ


ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  0 minutes ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 1 hour ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 2 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 2 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 3 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 3 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਮਾਨਸਾ

ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਸਾਂਝੇ ਯਤਨ ਜੁਟਾਉਣ ਦੀ ਲੋੜ

ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ
ਮਾਨਸਾ, 28 ਸਤੰਬਰ-ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਮਿਸ਼ਨਰੀ ਭਾਵਨਾ ਨਾਲ ਪੰਜਾਬੀ ਪਿਆਰਿਆਂ ਨੂੰ ਸਾਂਝੇ ਯਤਨ ਜਟਾਉਣ ਦੀ ਲੋੜ ਹੈ | ਇਹ ਪ੍ਰਗਟਾਵਾ ਜ਼ਿਲੇ੍ਹ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਉਣ ਮੌਕੇ ਵੱਖ ਵੱਖ ਥਾਵਾਂ 'ਤੇ ਬੁਲਾਰਿਆਂ ਨੇ ਇਕਸੁਰ 'ਚ ਕਹੀ | ਨੌਜਵਾਨਾਂ ਨੇ ਅਹਿਦ ਕੀਤਾ ਕਿ ਉਹ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਕਰਨ ਲਈ ਯਤਨ ਜਟਾਉਣਗੇ | ਇਸੇ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ |
ਸਾਈਕਲ ਰੈਲੀ ਕੱਢੀ
ਸ਼ਹੀਦ ਦੇ ਜਨਮ ਦਿਨ ਨੂੰ ਸਮਰਪਿਤ ਸਥਾਨਕ ਸ਼ਹਿਰ 'ਚ ਸਾਈਕਲ ਰੈਲੀ ਕੱਢੀ ਗਈ | ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੇ ਐਨ.ਐਸ.ਐਸ. ਦੇ ਵਲੰਟੀਅਰਜ਼ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਸਾਈਕਲ ਰੈਲੀ 'ਚ ਭਾਗ ਲਿਆ | ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ | ਇਸ ਮੌਕੇ ਟੀ. ਬੈਨਿਥ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹਰਜਿੰਦਰ ਸਿੰਘ ਐਸ.ਡੀ.ਐਮ., ਚਰਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਰਘੁਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਪਿ੍ੰਸੀਪਲ ਜਗਦੀਪ ਕੁਮਾਰ ਪਟਿਆਲ, ਪ੍ਰੋ. ਕੁਲਦੀਪ ਸਿੰਘ ਢਿੱਲੋਂ, ਡਾ. ਅਵਿਨਾਸ਼ ਕੁਮਾਰ, ਪ੍ਰੋ. ਸੁਖਦੀਪ ਸਿੰਘ, 'ਆਪ' ਆਗੂ ਗੁਰਪ੍ਰੀਤ ਸਿੰਘ ਭੁੱਚਰ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ |
ਮੈਡੀਕਲ ਪੈ੍ਰਕਟੀਸ਼ਨਰਾਂ ਵਲੋਂ ਚੇਤਨਾ ਕਨਵੈੱਨਸ਼ਨ
ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ 'ਸਾਡਾ ਰੁਜ਼ਗਾਰ ਸਾਡਾ ਅਧਿਕਾਰ' ਦੇ ਬੈਨਰ ਹੇਠ ਕਰਵਾਈ ਗਈ ਚੇਤਨਾ ਕਨਵੈੱਨਸ਼ਨ ਕੀਤੀ ਗਈ | ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਸ਼ਰਮਾ, ਸਕੱਤਰ ਹਰਚੰਦ ਸਿੰਘ ਮੱਤੀ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਗੋਬਿੰਦਪੁਰਾ ਨੇ ਕਿਹਾ ਕਿ ਦੇਸ਼ ਦੀ 75 ਸਾਲ ਦੀ ਆਜ਼ਾਦੀ ਦੇ ਬਾਵਜੂਦ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਨਹੀਂ ਬਣ ਸਕਿਆ | ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਾਅਦੇ ਤਾਂ ਜ਼ਰੂਰ ਕੀਤੇ ਗਏ ਪਰ ਵਫ਼ਾ ਨਹੀਂ ਹੋਏ | ਇਸ ਮੌਕੇ ਸੱਤਪਾਲ ਰਿਸ਼ੀ, ਸਤਵੰਤ ਸਿੰਘ, ਮਨਜੀਤ ਚਹਿਲ ਬਰੇਟਾ, ਪ੍ਰੇਮ ਸਿੰਘ ਕਿਸ਼ਨਗੜ੍ਹ, ਗੁਰਪ੍ਰੀਤ ਸਿੰਘ, ਵਾਸਦੇਵ ਭਾਵਾ, ਸੁਖਪਾਲ ਸਿੰਘ ਹਾਕਮਵਾਲਾ, ਕੁਲਵੰਤ ਸਿੰਘ, ਪ੍ਰੇਮ ਗਰਗ, ਸਿਮਰ ਸਿੰਘ ਗਾਗੋਵਾਲ, ਲਾਭ ਸਿੰਘ, ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਅਮਰੀਕ ਸਿੰਘ ਮਾਖਾ ਆਦਿ ਹਾਜ਼ਰ ਸਨ |
ਲਿਬਰੇਸ਼ਨ ਨੇ ਮੋਟਰਸਾਈਕਲ ਮਾਰਚ ਕੱਢਿਆ
ਲਿਬਰੇਸ਼ਨ ਵਲੋਂ ਸਥਾਨਕ ਬਾਬਾ ਜੀਵਨ ਸਿੰਘ ਪਾਰਕ 'ਚ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਹਾਰ ਪਹਿਨਾ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਅਹਿਦ ਲਿਆ | ਵਾਰਡ ਨੂੰ 25 ਤੋਂ ਜ਼ਿਲ੍ਹਾ ਪ੍ਰੀਸ਼ਦ ਤੱਕ ਮਜ਼ਦੂਰ ਮੁਕਤੀ ਮੋਰਚੇ ਦੇ ਧਰਨੇ ਤੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ | ਪਾਰਟੀ ਦੇ ਸੂਬਾ ਸਕੱਤਰ ਰਾਜਵਿੰਦਰ ਸਿੰਘ ਰਾਣਾ, ਮਜ਼ਦੂਰ ਆਗੂ ਭਗਵੰਤ ਸਿੰਘ ਸਮਾਉਂ, ਪ੍ਰਸ਼ੋਤਮ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਨਹੀਂ ਬਲਕਿ ਇਕ ਸੋਚ ਹੈ | ਇਸ ਮੌਕੇ ਵਿੰਦਰ ਅਲਖ, ਸੁਰਿੰਦਰਪਾਲ ਸ਼ਰਮਾ, ਛੱਜੂ ਦਿਆਲਪੁਰਾ, ਸੁਖਵਿੰਦਰ ਸਿੰਘ ਬੋਹਾ, ਨਿੱਕਾ ਸਿੰਘ ਬਹਾਦਰਪੁਰ, ਜਰਨੈਲ ਸਿੰਘ, ਜਸਵੀਰ ਕੌਰ ਨੱਤ, ਨਛੱਤਰ ਸਿੰਘ ਖੀਵਾ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਸੀ.ਪੀ.ਆਈ. ਵਲੋਂ ਜਨਮ ਦਿਨ ਮਨਾਇਆ
ਸੀ.ਪੀ.ਆਈ ਵਲੋਂ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸ਼ਹਿਰੀ ਸਕੱਤਰ ਰਤਨ ਭੋਲਾ ਅਤੇ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਇਨਕਲਾਬੀ ਜੋਸ਼ੋ ਖਰੋਸ਼ ਅਤੇ ਨਾਅਰਿਆਂ ਦੀ ਗੂੰਜ ਨਾਲ ਮਨਾਇਆ ਗਿਆ | ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਕਿਹਾ ਕਿ ਸਮਾਜਿਕ ਨਾ-ਬਰਾਬਰੀ ਖ਼ਿਲਾਫ਼ ਰੁਜ਼ਗਾਰ ਗਰੰਟੀ ਕਾਨੂੰਨ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਕਾਕਾ ਸਿੰਘ, ਨਰੇਸ਼ ਬੁਰਜ ਹਰੀ, ਦਲਜੀਤ ਮਾਨਸ਼ਾਹੀਆ, ਸੁਖਦੇਵ ਸਿੰਘ ਮਾਨਸਾ, ਕਪੂਰ ਸਿੰਘ ਕੋਟ ਲੱਲੂ, ਗੁਰਪ੍ਰੀਤ ਕੋਟ ਲੱਲੂ, ਗੁਰਦਿਆਲ ਸਿੰਘ, ਦਲੇਲ ਸਿੰਘ ਵਾਲਾ, ਗੁਰਦੇਵ ਸਿੰਘ, ਹਰਨੇਕ ਸਿੰਘ ਮਾਨਸਾ ਖੁਰਦ, ਰਾਮ ਸਿੰਘ ਮਾਨਸਾ, ਰਾਜੂ ਮਾਨਸਾ, ਭੋਲਾ ਸਿੰਘ, ਨਰਿੰਦਰ ਕੌਰ ਮਾਨਸਾ ਆਦਿ ਹਾਜ਼ਰ ਸਨ | (ਬਾਕੀ ਸਫ਼ਾ 6 'ਤੇ)
ਸਫ਼ਾ 5 ਦੀ ਬਾਕੀ
ਸਥਾਨਕ ਕਚਹਿਰੀਆਂ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ | ਸ਼ਹਿਰ 'ਚ ਮਾਰਚ ਕਰਨ ਉਪਰੰਤ ਬੁੱਤ 'ਤੇ ਜਾ ਕੇ ਹਾਰ ਪਾਏ ਗਏ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਲਿਆਉਣ ਲਈ ਲੋਕਾਂ ਨੂੰ ਲਾਮਬੰਦ ਹੋਣਾ ਪਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮਫਲ ਚੱਕ ਅਲੀਸ਼ੇਰ, ਭਾਕਿਯੂ ਡਕੌਂਦਾ ਦੇ ਮਹਿੰਦਰ ਸਿੰਘ ਭੈਣੀਬਾਘਾ, ਭਾਕਿਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਮੁਸਲਿਮ ਫ਼ਰੰਟ ਦੇ ਹੰਸ ਰਾਜ ਮੋਫਰ, ਪੈਨਸ਼ਨਰ ਐਸੋਸੀਏਸ਼ਨ ਦੇ ਸਿਕੰਦਰ ਸਿੰਘ ਘਰਾਂਗਣਾ, ਨਰਿੰਦਰ ਕੌਰ ਬੁਰਜ ਹਮੀਰਾ ਆਦਿ ਹਾਜ਼ਰ ਸਨ |
ਨਹਿਰੂ ਕਾਲਜ 'ਚ ਸ਼ਹੀਦ ਦਾ ਜਨਮ ਦਿਨ ਮਨਾਇਆ
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਮੌਕੇ ਸੈਮੀਨਾਰ ਕਰਵਾਇਆ ਗਿਆ | ਮੁੱਖ ਬੁਲਾਰੇ ਡਾ. ਅਵਤਾਰ ਸਿੰਘ ਐਮ.ਡੀ. ਰੈਨੇਸਾਂ ਸਕੂਲ ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਲਾਮਬੰਦ ਹੋਣ ਦੀ ਲੋੜ ਹੈ | ਇਸ ਮੌਕੇ ਦਸਤਕ ਆਰਟ ਗਰੁੱਪ ਪੰਜਾਬ ਵਲੋਂ 'ਭਗਤ ਸਿੰਘ ਅਜੇ ਜਿੰਦਾ ਹੈ' ਨੁੱਕੜ ਨਾਟਕ ਖੇਡਿਆ ਗਿਆ | ਕਵਿਤਾ, ਭਾਸ਼ਣ ਅਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ | ਕਾਰਜਕਾਰਨੀ ਪਿ੍ੰਸੀਪਲ ਡਾ. ਜਸਕਰਨ ਸਿੰਘ, ਡਾ. ਰਾਵਿੰਦਰ ਸਿੰਘ ਅਤੇ ਡਾ. ਕੁਲਦੀਪ ਚੌਹਾਨ ਨੇ ਲੋਕਾਈ ਨੂੰ ਸੱਦਾ ਦਿੱਤਾ ਕਿ ਸਮਾਜਿਕ ਅਲਾਮਤਾਂ ਖ਼ਿਲਾਫ਼ ਡਟ ਕੇ ਖੜ੍ਹਨ ਤਾਂ ਜੋ ਨਿਰੋਏ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ |
ਐਸ.ਡੀ. ਕੰਨਿਆ ਮਹਾਂਵਿਦਿਆਲਾ 'ਚ ਜਨਮ ਦਿਨ ਮਨਾਇਆ
ਸਥਾਨਕ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ, ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ | ਵਿਦਿਆਰਥਣ ਤਮੰਨਾ ਦੀ ਅਗਵਾਈ ਹੇਠ ਨੁੱਕੜ ਨਾਟਕ 'ਜੀਵਨ ਤੇ ਘਟਨਾਵਾਂ' ਵਿਸ਼ੇ 'ਤੇ ਖੇਡਿਆ ਗਿਆ | ਅੰਗਰੇਜ਼ੀ ਵਿਭਾਗ ਪ੍ਰੋ. ਸਿੰਮੀ ਬਾਂਸਲ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਮੌਲਿਕ ਕਵਿਤਾ ਪੇਸ਼ ਕੀਤੀ ਗਈ | ਮੁੱਖ ਵਕਤਾ ਡਾ. ਮਾਈਕਲ ਖਿੰਦੋ ਨੇ ਵਿਦਿਆਰਥਣਾਂ ਨੂੰ ਭਗਤ ਸਿੰਘ ਦੇ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ | ਇਸ ਮੌਕੇ ਪਿ੍ੰਸੀਪਲ ਡਾ. ਮਧੂ ਸ਼ਰਮਾ, ਡਾ. ਪਾਇਲ ਸਭਰਵਾਲ, ਪ੍ਰੋ. ਰੀਤਾ ਰਾਣੀ, ਡਾ. ਪਰਮਿੰਦਰ ਕੌਰ ਆਦਿ ਹਾਜ਼ਰ ਸਨ |
ਮਜ਼ਦੂਰ ਮੁਕਤੀ ਮੋਰਚਾ ਨੇ ਜਨਮ ਦਿਨ ਮਨਾਇਆ
ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਲਗਾਏ ਦਿਨ-ਰਾਤ ਦਾ ਪੱਕੇ ਮੋਰਚੇ ਦੇ 56ਵੇਂ ਦਿਨ ਸ਼ਹੀਦ ਭਗਤ ਸਿੰਘ ਜਨਮ ਦਿਹਾੜਾ ਮਨਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੇਸ ਨੂੰ ਵਿਦੇਸ਼ੀ ਕੰਪਨੀਆਂ ਕੋਲ ਮੁੜ ਨਿਲਾਮ ਕਰਨ ਦੇ ਰਸਤੇ ਚੱਲ ਰਹੀਆਂ ਹਨ | ਨਿਰਵੈਰ ਕਲੱਬ ਮਾਨਸਾ ਵੱਲੋਂ ਲਗਾਏ ਖ਼ੂਨਦਾਨ ਕੈਂਪ ਮੌਕੇ ਪ੍ਰਦੀਪ ਗੁਰੂ, ਗੁਰਵਿੰਦਰ ਸਿੰਘ ਨੰਦਗੜ੍ਹ, ਸ਼ਿਵ ਟਾਂਡੀਆਂ, ਗੁਰਬਲ ਸਿੰਘ ਫ਼ਤਿਹਪੁਰ ਨੇ ਖ਼ੂਨਦਾਨ ਕੀਤਾ | ਕਲੱਬ ਪ੍ਰਧਾਨ ਗੁਰਵਿੰਦਰ ਸਿੰਘ ਧਾਲੀਵਾਲ, ਜਸਵੀਰ ਕੌਰ ਨੱਤ, ਸੁਰਿੰਦਰ ਸਿੰਘ, ਭੋਲਾ ਸਿੰਘ ਝੱਬਰ, ਗੁਲਾਬ ਸਿੰਘ ਖੀਵਾ, ਕਾਲਾ ਸਿੰਘ ਉੱਭਾ, ਹਾਕਮ ਸਿੰਘ ਖਿਆਲਾ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਪੇਂਟਿੰਗ ਮੁਕਾਬਲੇ 'ਚੋਂ ਅਰਸ਼ਦੀਪ ਸਿੰਘ ਨੇ ਪਹਿਲਾ, ਏਕਨੂਰ ਕੌਰ ਨੇ ਦੂਜਾ ਤੇ ਜਸਕੀਰਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਪੇਂਟਿੰਗ ਮੁਕਾਬਲੇ ਗਰੁੱਪ-ਏ 'ਚੋਂ ਪਹਿਲਾ ਸਥਾਨ ਜੈਸਮੀਨ ਕੌਰ, ਗੁਰਸ਼ਰਨ ਸਿੰਘ, ਹਰਮਨ ਕੌਰ ਨੇ ਹਾਸਲ ਕੀਤਾ | ਕਾਵਿ ਉਚਾਰਨ 'ਚ ਸੁਖਪ੍ਰੀਤ ਕੌਰ ਪਹਿਲਾ, ਰਵਨੀਤ ਕੌਰ ਦੂਜਾ ਤੇ ਦੀਪਿਕਾ ਗਰਗ ਤੀਜਾ, ਭਾਸ਼ਣ ਮੁਕਾਬਲੇ 'ਚ ਜਸਪ੍ਰੀਤ ਕੌਰ ਪਹਿਲਾ, ਜਸ਼ਨਦੀਪ ਸਿੰਘ ਦੂਜਾ ਤੇ ਏਕਨੂਰ ਕੌਰ ਤੀਜਾ, ਪ੍ਰਸ਼ਨੋਤਰੀ ਮੁਕਾਬਲੇ 'ਚ ਟੀਮ-ਬੀ ਅਨਮੋਲ ਕੌਰ, ਸੁਖਪ੍ਰੀਤ ਕੌਰ, ਰਮਨਦੀਪ ਕੌਰ ਨੇ ਪਹਿਲਾ ਸਥਾਨ ਲਿਆ | ਵਿਦਿਆਰਥੀਆਂ ਨੂੰ ਪ੍ਰੋਜੈਕਟਰ ਮਾਧਿਅਮ ਵੀਡੀਓ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਸਕੂਲ ਚੇਅਰਮੈਨ ਏਕਮਜੀਤ ਸਿੰਘ ਸੋਹਲ, ਅਧਿਆਪਕ ਜਗਦੇਵ ਸਿੰਘ ਆਦਿ ਹਾਜ਼ਰ ਸਨ |
ਰਮਦਿੱਤੇਵਾਲਾ ਸਕੂਲ 'ਚ ਜਨਮ ਦਿਵਸ ਮਨਾਇਆ
ਸਰਕਾਰੀ ਪ੍ਰਾਇਮਰੀ ਸਕੂਲ ਰਾਮਦਿੱਤੇਵਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ਮੌਕੇ ਇੰਚਾਰਜ ਇਕਬਾਲ ਸਿੰਘ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਅਮਨਦੀਪ ਸਿੰਘ, ਜੋਨੀ ਕੁਮਾਰ, ਵੀਰਪਾਲ ਕੌਰ, ਜਗਦੀਪ ਸਿੰਘ, ਸਿਮਰਜੀਤ ਕੌਰ ਆਦਿ ਹਾਜ਼ਰ ਸਨ |
ਤਾਮਕੋਟ ਸਕੂਲ 'ਚ ਸਹਿ ਵਿੱਦਿਅਕ ਮੁਕਾਬਲੇ ਕਰਵਾਏ
ਸਰਕਾਰੀ ਹਾਈ ਸਕੂਲ ਤਾਮਕੋਟ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਅਧਿਆਪਕ ਰਾਧਾ ਰਾਣੀ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ |
ਕੋਟੜਾ ਕਲਾਂ ਸਕੂਲ 'ਚ ਮਨਾਇਆ ਜਨਮ ਦਿਨ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟੜਾ ਕਲਾਂ 'ਚ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੀਤ, ਕਵਿਤਾ, ਲੇਖ, ਪੇਂਟਿੰਗ, ਸਲੋਗਨ ਅਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਅਤੇ ਹਰਮਨਦੀਪ ਵਲੋਂ ਭਗਤ ਸਿੰਘ ਦੇ ਜੀਵਨੀ 'ਤੇ ਚਾਨਣਾ ਪਾਇਆ ਗਿਆ | ਪਿ੍ੰਸੀਪਲ ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਕੁਰਬਾਨੀ ਬਾਰੇ ਜਾਣੂ ਕਰਵਾਇਆ |
ਬੁਢਲਾਡਾ 'ਚ ਉਤਸ਼ਾਹ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ 'ਚ ਸਮਾਗਮ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਪ੍ਰੋਗਰਾਮ ਸੁਪਰਵਾਈਜ਼ਰ ਸੰਦੀਪ ਘੰਡ ਨੇ ਕਿਹਾ ਕਿ ਅਜੋਕੇ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਪਰਾਲੇ ਕਰਨੇ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਪਿ੍ੰਸੀਪਲ ਡਾ: ਬੂਟਾ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਪੋਸਟਰ ਮੁਕਾਬਲੇ ਵਿਚ ਰਤਨਪਰੀਤ ਕੌਰ ਨੇ ਪਹਿਲਾ, ਜਾਗ੍ਰਤੀ ਜੈਨ ਨੇ ਦੂਜ, ਸਰਵਾਇਵਲ ਵੈਲ ਨੇ ਤੀਸਰਾ ਸਥਾਨ ਹਾਸਲ ਕੀਤਾ | ਭਾਸ਼ਣ ਮੁਕਾਬਲੇ 'ਚ ਸਿਖਿਆਰਥਣ ਪ੍ਰੇਰਨਾ ਪਹਿਲੇ, ਖੁਸ਼ਪ੍ਰੀਤ ਕੌਰ ਦੂਸਰੇ ਅਤੇ ਅਮਨਦੀਪ ਕੌਰ ਤੀਸਰੇ ਸਥਾਨ 'ਤੇ ਰਹੀ | ਮੋਲਿਕ ਲਿਖਤ ਮੁਕਾਬਲੇ ਵਿਚ ਪਿ੍ਆ ਗਰਗ ਪਹਿਲੇ, ਸੁਖਪ੍ਰੀਤ ਕੌਰ ਦੂਜੇ ਅਤੇ ਹਿਮਾਂਸ਼ੂ ਤੀਜੇ ਸਥਾਨ 'ਤੇ ਰਹੀ | ਕਵਿਤਾ ਅਤੇ ਗੀਤ 'ਚ ਭਾਗ ਲੈਣ ਵਾਲੀਆਂ ਬਲਜਿੰਦਰ ਕੌਰ, ਮਨਪ੍ਰੀਤ ਕੌਰ ਨਿਕੀ ਬਾਵਾ, ਕੁਲਜਿੰਦਰ ਕੌਰ ਰਿੰਪੀ ਨੂੰ ਸਨਮਾਨਿਤ ਕੀਤਾ ਗਿਆ | ਲੈਕਚਰਾਰ ਗਿਆਨਦੀਪ ਸਿੰਘ, ਸਰੋਜ ਰਾਣੀ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਪ੍ਰਾਇਮਰੀ ਸਕੂਲ ਦੋਦੜਾ ਵਿਖੇ ਸਮਾਗਮ
ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ ਦੇ ਬੱਚਿਆਂ ਨੇ ਆਪਣੇ ਸਕੂਲ ਅੰਦਰ ਸਕਾਊਟ ਦਾ ਆਗਾਜ਼ ਕਰ ਕੇ ਪ੍ਰਣ ਲਿਆ ਕਿ ਉਹ ਸਕਾਊਟ ਦੇ ਜ਼ਰੀਏ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਆਪਣਾ ਅਹਿਮ ਕਿਰਦਾਰ ਨਿਭਾਉਣਗੇ | ਭਾਰਤ ਸਕਾਊਟ ਐਂਡ ਗਾਈਡ ਪੰਜਾਬ ਦੇ ਕਬ ਮਾਸਟਰ ਰਾਜੇਸ਼ ਕੁਮਾਰ, ਸਕੂਲ ਮੁਖੀ ਸੰਦੀਪ ਕੁਮਾਰ ਸ਼ਰਮਾ, ਸੈਂਟਰ ਹੈੱਡ ਟੀਚਰ ਰਾਮਪਾਲ ਸਿੰਘ, ਬਿਹਾਰਾ ਸਿੰਘ, ਜਸਵਿੰਦਰ ਕੌਰ, ਸੁਰਿੰਦਰਪਾਲ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਰੀਨਾ ਦੇਵੀ, ਹਰਪ੍ਰੀਤ ਦੋਦੜਾ, ਚੇਅਰਮੈਨ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
ਜੀ.ਐਮ.ਟੀ. ਕਾਲਜ 'ਚ ਹੋਇਆ ਪ੍ਰੋਗਰਾਮ
ਗੁਰਦਾਸੀ ਦੇਵੀ ਯਾਦਗਾਰੀ ਕਾਲਜ ਬੁਢਲਾਡਾ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਕ ਨਵੀਨ ਸਿੰਗਲਾ ਅਤੇ ਪਿ੍ੰਸੀਪਲ ਨਵਨੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰਤੀ ਸਤਿਕਾਰਤ ਭਾਵਨਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਵਿਦਿਆਰਥੀਆਂ ਨੂੰ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ |
ਬੋੜਾਵਾਲ ਕਾਲਜ ਵਿਖੇ ਵਿਦਿਆਰਥੀ ਮੁਕਾਬਲੇ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਮਨਾਏ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਦੇਸ਼ ਭਗਤੀ ਗੀਤ-ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲਿਆਂ 'ਚ ਸਿਮਰਨਜੀਤ ਕੌਰ, ਅਮਿੰਤ ਸਿੰਘ, ਅਭਿਸ਼ੇਕ ਜਿੰਦਲ, ਸੋਨੀਆ ਸ਼ਰਮਾ, ਪ੍ਰਦੀਪ ਸਿੰਘ, ਬਲਕਾਰ ਸਿੰਘ ਤੇ ਪ੍ਰਭਦੀਪ ਸਿੰਘ, ਵਾਹਿਗੁਰੂ ਸਿੰਘ ਤੇ ਸਤਿਨਾਮ ਸਿੰਘ ਅਤੇ ਜਸਵਿੰਦਰ ਸਿੰਘ, ਸਿਮਰਨਜੀਤ ਕੌਰ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ | ਸ਼ਹੀਦ ਭਗਤ ਸਿੰਘ ਦੇ ਜੀਵਨ ਸਬੰਧੀ ਕਰਵਾਏ ਮੁਕਾਬਲੇ 'ਚ ਸੋਨੀਆ, ਕਰਮਜੀਤ ਕੌਰ, ਤੇ ਵੀਰਪਾਲ ਕੌਰ ਨੇ ਪਹਿਲਾ, ਸੁਖਪ੍ਰੀਤ, ਲਵਪ੍ਰੀਤ ਤੇ ਭਗਤ ਸਿੰਘ ਨੇ ਦੂਜਾ ਅਤੇ ਰੁਪਿੰਦਰ ਕੌਰ, ਲਵਪ੍ਰੀਤ ਕੌਰ ਤੇ ਅੰਜੂ ਰਾਣੀ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ.ਕੁਲਵਿੰਦਰ ਸਿੰਘ ਸਰਾਂ, ਡੀਨ-ਉਪਰੇਸ਼ਨਜ਼ ਪ੍ਰੋ. ਸੁਰਜਨ, ਕਾਲਜ ਚੇਅਰਮੈਨ ਏਕਮਜੀਤ ਸੋਹਲ ਆਦਿ ਹਾਜ਼ਰ ਸਨ |
ਗੁਰੂਕੁਲ ਅਕੈਡਮੀ ਉੱਭਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ-ਗੁਰੂਕੁਲ ਅਕੈਡਮੀ ਉੱਭਾ ਵਿਖੇ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ ਗਿਆ | ਰੰਗ ਬਰੰਗੀਆਂ ਦਸਤਾਰਾਂ ਬੰਨ੍ਹ ਕੇ ਆਏ ਬੱਚਿਆਂ ਦੇ ਸੁੰਦਰ ਪੱਗਾਂ ਦੇ ਮੁਕਾਬਲੇ ਹਾਊਸ ਮੁਤਾਬਿਕ ਕਰਵਾਏ ਗਏ | ਗਿਆਨ ਹਾਊਸ ਨੇ ਪਹਿਲਾ, ਕਲਾ ਹਾਊਸ ਨੇ ਦੂਜਾ ਅਤੇ ਕਰਮ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸੋਹਣੀ ਦਸਤਾਰ ਮੁਕਾਬਲਿਆਂ 'ਚ ਪ੍ਰਾਇਮਰੀ ਪੱਧਰ 'ਤੇ ਮਨਿੰਦਰ ਸਿੰਘ ਨੇ ਪਹਿਲਾ, ਮੁਹੰਮਦ ਅਲਫਾਜ਼ ਨੇ ਦੂਜਾ ਅਤੇ ਯੋਗਰਾਜ ਸਿੰਘ ਨੇ ਤੀਜਾ, ਮਿਡਲ ਪੱਧਰ 'ਤੇ ਜਸ਼ਨਦੀਪ ਸਿੰਘ ਨੇ ਪਹਿਲਾ, ਬਲਜੀਤ ਸਿੰਘ ਨੇ ਦੂਜਾ ਅਤੇ ਰੂਬੀ ਸਿੰਘ ਨੇ ਤੀਜਾ, ਸੈਕੰਡਰੀ ਪੱਧਰ 'ਤੇ ਸੋਹਣੀ ਦਸਤਾਰ ਮੁਕਾਬਲਿਆਂ 'ਚ ਹਰਮਨ ਸਿੰਘ ਨੇ ਪਹਿਲਾ, ਹਰਵਿੰਦਰ ਸਿੰਘ ਨੇ ਦੂਜਾ ਅਤੇ ਮਹਿਕਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਹਰਪ੍ਰੀਤ ਸਿੰਘ ਪੁਰਬਾ, ਮੈਨੇਜਮੈਂਟ ਦੇ ਪ੍ਰਬੰਧਕ ਸੁਰਿੰਦਰ ਕੁਮਾਰ, ਗੁਰਜਿੰਦਰ ਸਿੰਘ, ਸਿਮਰਜੀਤ ਕੌਰ, ਗਗਨਦੀਪ ਸਿੰਘ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਸੁਖਪਾਲ ਕੌਰ ਹਾਜ਼ਰ ਸਨ |
ਸ਼ਹੀਦ ਦਾ 115ਵਾਂ ਜਨਮ ਦਿਨ ਮਨਾਇਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ਼ਹੀਦ- ਏ-ਆਜ਼ਮ ਦਾ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਮੁਖੀ ਸੰਜੀਵ ਕੁਮਾਰ ਨੇ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਸਮਿਤੀ ਦੇ ਪ੍ਰਧਾਨ ਸਤੀਸ਼ ਕੁਮਾਰ, ਮੈਨੇਜਰ ਅਮਿ੍ਤਪਾਲ ਆਦਿ ਹਾਜ਼ਰ ਸਨ |
ਐਨਲਾਈਟੈਂਡ ਕਾਲਜ ਵਿਖੇ ਮਨਾਇਆ ਜਨਮ ਦਿਨ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਐਨਲਾਈਟੈਂਡ ਕਾਲਜ ਝੁਨੀਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਚੇਅਰਮੈਨ ਗੁਰਪ੍ਰੀਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਸਾਨੂੰ ਸਭ ਨੂੰ ਚੱਲਣਾ ਚਾਹੀਦਾ ਹੈ | ਕਵਿਤਾ ਉਚਾਰਨ ਮੁਕਾਬਲਿਆਂ ਵਿਚ ਪਹਿਲਾ ਸਥਾਨ ਜਸ਼ਨਪ੍ਰੀਤ ਸਿੰਘ, ਦੂਜਾ ਸਥਾਨ ਹਰਮਨ ਕੌਰ, ਲੇਖ ਮੁਕਾਬਲਿਆਂ ਵਿਚ ਪਹਿਲਾ ਸਥਾਨ ਕੁਲਦੀਪ ਸਿੰਘ, ਦੂਜਾ ਸਥਾਨ ਰਮਨਦੀਪ ਕੌਰ, ਪੋਸਟਰ ਪੇਂਟਿੰਗ ਵਿਚ ਪਹਿਲਾ ਸਥਾਨ ਆਂਸ਼ੁਲ ਦੂਜਾ ਸਥਾਨ ਮਨਪ੍ਰੀਤ ਕੌਰ ਪੇਂਟਿੰਗ ਮੁਕਾਬਲਿਆਂ ਵਿਚ ਪਹਿਲਾ ਸਥਾਨ ਜੋਤੀ ਸ਼ਰਮਾ ਅਤੇ ਦੂਜਾ ਸਥਾਨ ਸਮਨਪ੍ਰੀਤ ਕੌਰ ਨੇ ਹਾਸਿਲ ਕੀਤਾ | ਇਸ ਮੌਕੇ ਪ੍ਰੋ. ਬਹਾਦਰ ਸਿੰਘ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਗੁਰਦੀਪ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸੁਖਦੀਪ ਕੌਰ, ਪ੍ਰੋ. ਰਾਜਪ੍ਰੀਤ ਕੌਰ, ਪ੍ਰੋ. ਜੋਤੀ ਬਾਲਾ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਟਰਸਾਈਕਲ ਰੈਲੀ ਕੱਢੀ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਸਬ ਡਵੀਜ਼ਨ ਪੱਧਰ 'ਤੇ ਐਸ.ਡੀ.ਐਮ. ਦਫ਼ਤਰ ਸਰਦੂਲਗੜ੍ਹ ਵਿਖੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਗਿਆ | ਪੰਜਾਬ ਅਡਵੈਂਚਰ ਕਲੱਬ ਵਲੋਂ ਬਠਿੰਡਾ ਤੋਂ ਸਰਦੂਲਗੜ੍ਹ ਤੱਕ ਕੱਢੀ ਗਈ | ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਪੂਨਮ ਸਿੰਘ ਵਲੋਂ ਮੋਟਰਸਾਈਕਲ ਚਲਾਕੇ ਰੈਲੀ ਵਿਚ ਸ਼ਾਮਿਲ ਹੋਏ | ਮੋਟਰਸਾਈਕਲ ਰੈਲੀ ਸ਼ਹਿਰ ਵਿਚ ਦੀ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਮਾਪਤ ਹੋਈ | ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਉੱਪਰ ਮਾਲਾ ਪਾਕੇ ਨਤਮਸਤਕ ਹੋ ਕੇ ਸਲੂਟ ਕੀਤਾ ਗਿਆ | ਇਸ ਮੌਕੇ ਪੂਨਮ ਸਿੰਘ ਐਸ.ਡੀ.ਐਮ. ਸਰਦੂਲਗੜ੍ਹ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਐਸ.ਐਚ.ਓ. ਬਿਕਰਮਜੀਤ ਸਿੰਘ ਅਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਆਦਿ ਮੌਜੂਦ ਸਨ |
ਸੰਘਾ ਸਕੂਲ 'ਚ ਜਨਮ ਦਿਨ ਮਨਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਪਿ੍ੰਸੀਪਲ ਪ੍ਰਭਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਬੱਚਿਆਂ ਦੇ ਕਵਿਤਾ, ਭਾਸ਼ਣ, ਗੀਤ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਪ੍ਰਭਜੀਤ ਕੌਰ ਦੁਆਰਾ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਅਤੇ ਹਮੇਸ਼ਾ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਅਧਿਆਪਕ ਚਰਨਜੀਤ ਸਿੰਘ, ਹਰਬੀਰ ਸਿੰਘ ਕੰਪਿਊਟਰ ਫੈਕਲਟੀ ਨੇ ਵੀ ਸੰਬੋਧਨ ਕੀਤਾ |
ਨੇਕੀ ਫਾਊਾਡੇਸ਼ਨ ਵਲੋਂ ਖ਼ੂਨਦਾਨ ਕੈਂਪ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਨੇਕੀ ਫਾਊਾਡੇਸ਼ਨ ਬੁਢਲਾਡਾ ਵੱਲੋਂ ਬਰੇਟਾ ਮੰਡੀ ਦੇ ਸਰਕਾਰੀ ਹਸਪਤਾਲ ਵਿਖੇ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ, ਜਿਸ ਵਿਚ 95 ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਸੰਸਥਾ ਵਲੋਂ ਐੱਚ.ਡੀ.ਐਫ.ਸੀ. ਬੈਂਕ ਬੁਢਲਾਡਾ ਦੇ ਸਹਿਯੋਗ ਨਾਲ ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ | ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਖ਼ੂਨਦਾਨੀਆਂ ਦਾ ਹੌਸਲਾ ਵਧਾਇਆ | ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ, ਮੈਨੇਜਰ ਗੁਰਦੀਪ ਸਿੰਘ, ਗੁਰਦਰਸ਼ਨ ਸਿੰਘ ਮੰਢਾਲੀ, ਜਸਪਾਲ ਸਿੰਘ ਦਾਤੇਵਾਸ, ਲਾਲੂ ਭਾਰਦਵਾਜ, ਬਾਬੂ ਰਾਮ, ਰਘਵੀਰ ਸਿੰਘ ਮਾਨ ਆਦਿ ਨੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ |
ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਡਾਕੂਮੈਂਟਰੀ ਫ਼ਿਲਮ ਦਿਖਾਈ
ਬੁਢਲਾਡਾ, (ਸਵਰਨ ਸਿੰਘ ਰਾਹੀ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੀ ਜੀਵਨੀ 'ਤੇ ਆਧਾਰਤ ਡਾਕੂਮੈਂਟਰੀ ਫ਼ਿਲਮ ਅਤੇ ਨਾਟਕ ਦਿਖਾਏ ਗਏ | ਪ੍ਰੋ. ਅਮਨਪ੍ਰੀਤ ਸਿੰਘ ਦੀ ਅਗਵਾਈ 'ਚ ਵਿਦਿਆਰਥੀਆਂ ਵੱਲੋਂ ਕਾਲਜ ਤੋਂ ਰੇਲਵੇ ਸਟੇਸ਼ਨ ਤੱਕ ਸ਼ਹੀਦ ਦੀ ਯਾਦ 'ਚ ਕੱਢੀ ਗਈ | ਕਾਲਜ ਦੇ ਭਾਈ ਨੰਦ ਲਾਲ ਬਲਾਕ ਵਿਖੇ 'ਭਗਤ ਸਿੰਘ ਅਤੇ ਦੇਸ਼ ਦੀ ਆਜ਼ਾਦੀ' ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ: ਸੁਖਜੀਤ ਕੌਰ, ਪ੍ਰੋ. ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਦੋਦੜਾ ਸਕੂਲ ਵਿਖੇ ਦੇਸ਼ ਭਗਤ ਪਰਿਵਾਰਾਂ ਦਾ ਸਨਮਾਨ
ਸਰਕਾਰੀ ਹਾਈ ਸਕੂਲ ਦੋਦੜਾ ਵਿਖੇ ਮਨਾਏ ਗਏ ਸ਼ਹੀਦੀ ਸਮਾਗਮ ਮੌਕੇ ਗ੍ਰਾਮ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਦੇਸ਼ ਸੇਵਾ 'ਚ ਯੋਗਦਾਨ ਪਾਉਣ ਵਾਲੇ ਕੈਪਟਨ ਸੰਗਤ ਸਿੰਘ ਦੀ ਧਰਮ ਪਤਨੀ ਜਸਬੀਰ ਕੌਰ ਅਤੇ ਸਾਬਕਾ ਨਾਇਕ ਨਿਰਮਲ ਸਿੰਘ ਸਮੇਤ ਅਧਿਆਪਕ ਰਾਜ ਪੁਰਸਕਾਰ ਵਿਜੇਤਾ ਗੁਰਦਾਸ ਸਿੰਘ ਸੇਖੋਂ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਦੋਦੜਾ ਦਾ ਸਨਮਾਨ ਕੀਤਾ ਗਿਆ |
ਹਾਈ ਸਕੂਲ ਕੁਲਾਣਾ ਵਿਖੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ
ਸਰਕਾਰੀ ਹਾਈ ਸਮਾਰਟ ਸਕੂਲ ਕੁਲਾਣਾ ਵਿਖੇ ਮੁੱਖ ਅਧਿਆਪਕ ਖੁਸ਼ਨਸੀਬ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਪ੍ਰਭਜੋਤ ਕੌਰ, ਵਨੀਤਾ ਰਾਣੀ, ਸੁਖਵੀਰ ਸਿੰਘ, ਬਲਜੀਤ ਸਿੰਘ, ਕਰਮਜੀਤ ਕੌਰ, ਉਧਮ ਸਿੰਘ, ਅਮਨਪਾਲ ਕੌਰ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ |
ਅਹਿਮਦਪੁਰ ਸਕੂਲ 'ਚ ਸ਼ਰਧਾਂਜਲੀਆਂ ਭੇਟ
ਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ ਮੁੱਖ ਅਧਿਆਪਕ ਜਗਜੀਤ ਸਿੰਘ, ਗੁਰਬਿੰਦਰ ਸਿੰਘ, ਅਮਰਪਰੀਤ ਕੌਰ, ਜਗਮੇਲ ਸਿੰਘ, ਗੀਤਾ ਰਾਣੀ, ਰਵਿੰਦਰ ਕੁਮਾਰ, ਜਗਜੀਤ ਸਿੰਘ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਵਡਮੁੱਲੀ ਜਾਣਕਾਰੀ ਦਿੱਤੀ |

ਬੀ.ਐਲ.ਓ. ਯੂਨੀਅਨ ਨੇ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ)-ਬੀ.ਐਲ.ਓ. ਯੂਨੀਅਨ ਵਲੋਂ ਰਾਸ਼ਨ ਕਾਰਡਾਂ ਦੀ ਸੁਧਾਈ ਵਿਚ ਲੱਗੀਆਂ ਬੀ.ਐਲ.ਓ.ਜ਼ ਦੀ ਡਿਊਟੀ ਕਟਵਾਉਣ ਸੰਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਯੂਨੀਅਨ ਦੇ ਆਗੂ ਸੁਖਵੀਰ ਸਿੰਘ, ...

ਪੂਰੀ ਖ਼ਬਰ »

ਵਿਸ਼ਵ ਹਲਕਾਅ ਦਿਵਸ ਮਨਾਇਆ

ਸਰਦੂਲਗੜ੍ਹ, 28 ਸਤੰਬਰ (ਜੀ.ਐਮ.ਅਰੋੜਾ)-ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ਵਿਚ ਬਲਾਕ ਸਰਦੂਲਗੜ੍ਹ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ | ਉਨ੍ਹਾਂ ਕਿਹਾ ਕਿ ਕਿਸੇ ਵੀ ਜਾਨਵਰ ਦੇ ਕੱਟਣ ਕਾਰਨ ਹਲਕਾਅ ਦੇ ...

ਪੂਰੀ ਖ਼ਬਰ »

ਬਚਪਨ ਦੇ ਕੈਂਸਰ ਬਾਰੇ ਹਸਪਤਾਲ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਰਦੂਲਗੜ੍ਹ, 28 ਸਤੰਬਰ (ਜੀ. ਐਮ. ਅਰੋੜਾ)-ਸਥਾਨਕ ਸਿਵਲ ਹਸਪਤਾਲ ਵਿਖੇ ਕੈਨ ਕਿਡਜ਼ ਕਿਡਜ਼ ਕੈਨ ਐਨ.ਜੀ.ਓ. ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ 'ਚ ਬੱਚਿਆਂ ਵਿਚ ਕੈਂਸਰ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਐਨ.ਜੀ.ਓ. ਦੇ ਸਟੇਟ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲੈੱਟਸ 'ਚੋਂ 7 ਬੈਂਡ ਲਏ

ਮਾਨਸਾ, 28 ਸਤੰਬਰ (ਧਾਲੀਵਾਲ)- ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਨਵਪ੍ਰੀਤ ਕੌਰ ...

ਪੂਰੀ ਖ਼ਬਰ »

ਬਾਰਿਸ਼ ਉਪਰੰਤ ਨਰਮੇ ਦੀ ਫ਼ਸਲ 'ਤੇ ਝੁਲਸ ਰੋਗ ਦੇ ਹਮਲੇ ਨੇ ਕਿਸਾਨਾਂ ਦੇ ਹੋਸ਼ ਉਡਾਏ

ਬਰੇਟਾ, 28 ਸਤੰਬਰ (ਜੀਵਨ ਸ਼ਰਮਾ)- ਪਿਛਲੇ ਦਿਨੀਂ ਪਈਆਂ ਭਾਰੀ ਬਰਸਾਤਾਂ ਕਾਰਨ ਇਲਾਕੇ 'ਚ ਨਰਮੇ ਦੀ ਫ਼ਸਲ ਵੱਡੇ ਪੱਧਰ 'ਤੇ ਪ੍ਰਭਾਵਿਤ ਹੋ ਗਈ ਹੈ | ਇਸ ਸਮੇਂ ਜਦੋਂ ਨਰਮੇ ਦੀ ਫ਼ਸਲ ਚੁੱਕਣ ਲਈ ਬਿਲਕੁਲ ਹੀ ਤਿਆਰ ਸੀ, ਉਸ ਵਕਤ ਪਈ ਭਾਰੀ ਬਾਰਸ਼ ਨੇ ਨਰਮੇ ਨੂੰ ਧਰਤੀ 'ਤੇ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਤੇ ਸੀਵਰੇਜ ਦੀ ਸਮੱਸਿਆ ਮਾਨਸਾ ਵਾਸੀਆਂ ਲਈ ਬਣੀ ਸਿਰਦਰਦੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 28 ਸਤੰਬਰ-ਸਥਾਨਕ ਸ਼ਹਿਰ ਦਾ ਬਾਬਾ ਆਦਮ ਹੀ ਨਿਰਾਲਾ ਹੈ | ਲੋਕ ਸਮੱਸਿਆਵਾਂ ਨਾਲ ਦੋ-ਚਾਰ ਹੋ ਰਹੇ ਹਨ ਪਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਚਾਰ ਦਿਨ ਪਹਿਲਾਂ ਪਈ ਬਾਰਸ਼ ਦਾ ਪਾਣੀ ਹਾਲੇ ਵੀ ਵੱਖ-ਵੱਖ ...

ਪੂਰੀ ਖ਼ਬਰ »

ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ, 5 ਕਾਬੂ

ਮਾਨਸਾ, 28 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕਰ ਕੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਨੁਕਸਾਨੀਆਂ ਫ਼ਸਲਾਂ ਤੇ ਮਕਾਨਾਂ ਦੇ ਮੁਆਵਜ਼ੇ ਨੂੰ ਲੈ ਕੇ ਝੁਨੀਰ ਵਿਖੇ ਧਰਨਾ

ਝੁਨੀਰ, 28 ਸਤੰਬਰ (ਰਮਨਦੀਪ ਸਿੰਘ ਸੰਧੂ)-ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਨਾਲ ਫਸਲਾਂ ਤੇ ਮਕਾਨਾਂ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਸਬ ਤਹਿਸੀਲ ਝੁਨੀਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਧਰਨਾ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਲਖਵੀਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX