ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਬਟਾਲਾ, 29 ਸਤੰਬਰ (ਕਾਹਲੋਂ)- ਟੈਕਨੀਕਲ ਸਰਵਿਸ ਯੂਨੀਅਨ ਪੱਛਮ ਉਪ ਮੰਡਲ ਬਟਾਲਾ ਵਿਖੇ ਜਸਪਾਲ ਸਿੰਘ ਵਿੰਝਵਾਂ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸ਼ਹਿਰੀ ਮੰਡਲ ਪ੍ਰਧਾਨ ਧਰਮਿੰਦਰ ਸਿੰਘ, ਸਰਕਲ ਜਨਰਲ ਸਕੱਤਰ ਹਰਦਿਆਲ ਸਿੰਘ ਬਿਜਲੀਵਾਲ, ਸਾ. ਜਨਰਲ ਸਕੱਤਰ ਸੁਰਿੰਦਰ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ | ਉਕਤ ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਜੋ ਮੁਲਾਜ਼ਮਾਂ ਨੂੰ ਕੁਚਲਣ ਲਈ ਨਾਦਰਸ਼ਾਹੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਦੀ ਅਸੀਂ ਨਿੰਦਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਫਰਮਾਨ ਤਹਿਤ ਪਹਿਲਾਂ ਬਿਜਲੀ ਐਕਟ 2003 ਤੇ ਹੁਣ 2022 ਲਾਗੂ ਕਰਕੇ ਭਾਰਤ ਦੇ ਕਰੋੜਾਂ ਲੋਕਾਂ, ਮੁਲਾਜ਼ਮਾਂ, ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਇਕ ਨੋਟੀਫਿਕੇਸ਼ਨ ਕਰਕੇ ਸਮੁੱਚੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀਆਂ ਨੂੰ ਦੇਣ ਲਈ ਰਸਤਾ ਤਿਆਰ ਕੀਤਾ ਜਾ ਰਿਹਾ ਹੈ ਤੇ ਇਸ ਨਾਲ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵੀ ਖਤਮ ਹੋ ਜਾਣਗੀਆਂ | ਪ੍ਰਧਾਨ ਧਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦਾ ਕੀਤਾ ਵਾਅਦਾ ਜਲਦੀ ਪੂਰਾ ਕਰੇ | ਇਸ ਮੌਕੇ ਮੁਲਾਜ਼ਮਾਂ ਨੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜ ਕੇ ਵਿਰੋਧ ਵੀ ਕੀਤਾ | ਇਸ ਮੌਕੇ ਸਰਬਜੀਤ ਸਿੰਘ ਸਿੱਧੂ, ਕੁਲਦੀਪ ਸਿੰਘ, ਮਲਕੀਤ ਸਿੰਘ, ਪੁਨੀਤ ਕੁਮਾਰ, ਰਘਬੀਰ ਸਿੰਘ, ਸਰਬਜੀਤ ਗੋਲਡੀ, ਯੁਵਰਾਜ ਸਿੰਘ, ਹਰਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਜਗਦੀਸ਼ ਰਾਜ ਜੇ.ਈ., ਸੁਖਪਾਲ ਏ.ਜੇ.ਈ., ਸੁੱਚਾ ਸਿੰਘ, ਉਂਕਾਰ ਸਿੰਘ, ਡੇਵਿਡ ਮਸੀਹ, ਪਵਨ ਕੁਮਾਰ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਦੀਪਕ ਕੁਮਾਰ, ਸਚਿਨ ਕੁਮਾਰ, ਹਰਦੇਵ ਸਿੰਘ, ਪਰਮਜੀਤ ਸਿੰਘ, ਮੋਹਣ ਸਿੰਘ, ਜਗਦੀਸ਼ ਸਿੰਘ ਬਾਜਵਾ, ਸੁਭਾਸ਼ ਕੁਮਾਰ, ਕ੍ਰਿਪਾਲ ਸਿੰਘ, ਰਜਵੰਤ ਸਿੰਘ, ਰਜੇਸ਼ ਕੁਮਾਰ ਫ਼ੌਜੀ, ਸਤਵੰਤ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਮਿੰਦੀ, ਮੈਡਮ ਅਵਤਾਰ ਕੌਰ ਆਦਿ ਹਾਜ਼ਰ ਸਨ |

ਪਿੰਡ ਬਹਿਬੱਲ ਚੱਕ ਦੀ ਪੰਚਾਇਤ ਤੇ ਹੋਰ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਨੌਸ਼ਹਿਰਾ ਮੱਝਾ ਸਿੰਘ, 29 ਸਤੰਬਰ (ਤਰਸੇਮ ਸਿੰਘ ਤਰਾਨਾ)- ਪਿੰਡ ਬਹਿਬਲਚੱਕ ਦੀ ਪੰਚਾਇਤ ਤੇ ਹੋਰ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਵੇਖਦਿਆਂ ਹੋਇਆਂ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦੀ ਪ੍ਰੇਰਨਾ ਨਾਲ ਤੇ ਸਾ: ...

ਪੂਰੀ ਖ਼ਬਰ »

ਗੁਰਦੁਆਰਾ ਸੰਤਗੜ੍ਹ ਸਾਹਿਬ ਲੱਖੋਰਾਹ ਵਿਖੇ ਸਾਲਾਨਾ 2 ਰੋਜ਼ਾ ਗੁਰਮਤਿ ਸਮਾਗਮਾਂ ਸੰਬੰਧੀ ਮੀਟਿੰਗ

ਵਡਾਲਾ ਗ੍ਰੰਥੀਆਂ, 29 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਬੰਦੀ ਛੋੜ ਦਿਵਸ ਨੂੰ ਸਮਰਪਿਤ ਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਤੇ ਸੰਤ ਬਾਬਾ ਸੰਪੂਰਨ ਸਿੰਘ ਖੂੰਡੇ ਵਾਲਿਆਂ ਦੀ ਯਾਦ 'ਚ ਨਜ਼ਦੀਕੀ ਗੁਰਦੁਆਰਾ ਸੰਤਗੜ੍ਹ ਸਾਹਿਬ ਲੱਖੋਰਾਹ ਵਿਖੇ ...

ਪੂਰੀ ਖ਼ਬਰ »

ਕਰਮਚਾਰੀ ਦਲ ਦੇ ਆਗੂਆਂ ਨੇ ਰੋਸ ਵਜੋਂ 'ਬਿਜਲੀ ਐਕਟ 2020' ਦੀਆਂ ਕਾਪੀਆਂ ਸਾੜੀਆਂ

ਧਾਰੀਵਾਲ, 29 ਸਤੰਬਰ (ਸਵਰਨ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਧਾਰੀਵਾਲ ਐਕਸੀਅਨ ਦਫ਼ਤਰ ਦੇ ਬਾਹਰ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਮੁਲਾਜ਼ਮਾਂ ਨੇ ਬਿਜਲੀ ਐਕਟ 2020 ਦੀਆਂ ਕਾਪੀਆਂ ...

ਪੂਰੀ ਖ਼ਬਰ »

ਮਾਨ ਸਰਕਾਰ ਆਰ.ਐੱਮ.ਪੀ. ਡਾਕਟਰਾਂ ਦੇ ਮਸਲੇ ਸੰਬੰਧੀ ਵਿਧਾਨ ਸਭਾ 'ਚ ਮੈਡੀਕਲ ਐਕਟ ਦੀ ਸੋਧ ਕਰਕੇ ਆਰਡੀਨੈਂਸ ਜਾਰੀ ਕਰੇ : ਆਗੂ

ਬਟਾਲਾ, 29 ਸਤੰਬਰ (ਕਾਹਲੋਂ)- ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐੱਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਤਿੰਨ ਮਹੀਨੇ ਬੀਤ ਜਾਣ 'ਤੇ ਵੀ ਕਤਲ ਦੇ ਮਾਮਲੇ 'ਚ ਲੋੜੀਂਦਾ ਪੁਲਿਸ ਦੀ ਪਕੜ ਤੋਂ ਬਾਹਰ

ਗੁਰਦਾਸਪੁਰ, 29 ਸਤੰਬਰ (ਆਰਿਫ਼)- ਕਰੀਬ ਤਿੰਨ ਮਹੀਨੇ ਤੋਂ ਵਧੇਰੇ ਸਮਾਂ ਹੋ ਜਾਣ ਦੇ ਬਾਅਦ ਵੀ ਕਤਲ ਦੇ ਮਾਮਲੇ ਵਿਚ ਨਾਮਜ਼ਦ ਲੋੜੀਂਦਾ ਵਿਅਕਤੀ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੱਤੂ ਰਾਮ ਵਾਸੀ ਟਾਂਡਾ ਰਾਮ ਸਹਾਏ ...

ਪੂਰੀ ਖ਼ਬਰ »

ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਦੋ ਕੰਟਰੋਲ ਰੂਮ ਸਥਾਪਿਤ

ਗੁਰਦਾਸਪੁਰ, 29 ਸਤੰਬਰ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ | ਉਨ੍ਹਾਂ ਕਿਹਾ ਕਿ ਪਰਾਲੀ/ਨਾੜ ਨੂੰ ਅੱਗ ਲਗਾਉਣ ਨਾਲ ...

ਪੂਰੀ ਖ਼ਬਰ »

ਛਿੰਝ ਮੇਲਾ ਸ਼ਹੀਦ ਬੀਬੀ ਸੁੰਦਰੀ ਐਨ.ਆਰ.ਆਈ. ਯੂਥ ਕਲੱਬ ਨਵਾਂ ਪਿੰਡ ਦੀ ਨਵੀਂ ਕਮੇਟੀ ਦੀ ਸਥਾਪਨਾ ਹੋਈ

ਪੁਰਾਣਾ ਸ਼ਾਲਾ, 29 ਸਤੰਬਰ (ਅਸ਼ੋਕ ਸ਼ਰਮਾ)- ਛਿੰਝ ਮੇਲਾ ਸ਼ਹੀਦ ਬੀਬੀ ਸੁੰਦਰੀ ਐਨ.ਆਰ.ਆਈ. ਯੂਥ ਕਲੱਬ ਨਵਾਂ ਪਿੰਡ ਦੀ ਸਥਾਪਨਾ ਚੇਅਰਮੈਨ ਸੁਰਿੰਦਰ ਸਿੰਘ ਜੱਜ ਦੀ ਰਹਿਨੁਮਾਈ ਹੇਠ ਕੀਤੀ ਗਈ ਅਤੇ ਪਹਿਲੀ ਆਰਜ਼ੀ ਕਮੇਟੀ ਨੂੰ ਭੰਗ ਕੀਤਾ ਗਿਆ ਅਤੇ ਨਵੀਂ ਕਮੇਟੀ ਵਿਚ ...

ਪੂਰੀ ਖ਼ਬਰ »

300 ਲੀਟਰ ਨਜਾਇਜ਼ ਦੇਸੀ ਸ਼ਰਾਬ ਤੇ ਕਾਰ ਸਮੇਤ ਇਕ ਗਿ੍ਫ਼ਤਾਰ

ਦੀਨਾਨਗਰ, 29 ਸਤੰਬਰ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਪੁਲਿਸ ਨੂੰ ਭਾਰੀ ਮਾਤਰਾ ਵਿਚ ਨਜਾਇਜ਼ ਦੇਸੀ ਸ਼ਰਾਬ ਫੜਨ ਵਿਚ ਸਫਲਤਾ ਮਿਲੀ ਹੈ | ਇਸ ਸਬੰਧੀ ਥਾਣਾ ਮੁਖੀ ਮੇਜਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਨਰੇਸ਼ ਕੁਮਾਰ ਪੁਲਿਸ ਪਾਰਟੀ ਨਾਲ ਘਰੋਟਾ ਮੋੜ, ਡੀਡਾ ਸਾਂਸੀਆਂ, ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਰੈਲੀ

ਗੁਰਦਾਸਪੁਰ, 29 ਸਤੰਬਰ (ਆਰਿਫ਼) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਗਏ ਸੱਦੇ ਤਹਿਤ ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਵੱਖ ਵੱਖ ਵਿਭਾਗਾਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਰੈਲੀ ਕੀਤੀ ਗਈ | ਸੂਬਾ ਸਰਪ੍ਰਸਤ ਰਘਬੀਰ ਸਿੰਘ ਬਡਵਾਲ ...

ਪੂਰੀ ਖ਼ਬਰ »

ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨੌਸ਼ਹਿਰਾ ਮੱਝਾ ਸਿੰਘ, 29 ਸਤੰਬਰ (ਤਰਾਨਾ)- ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਦਾਸਪੁਰ ਦੀ ਗਵਾਈ ਹੇਠ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਪੁੱਜੇ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਹਰਚੋਵਾਲ 'ਚ ਕੱਢਿਆ ਜੇਤੂ ਮਾਰਚ

ਹਰਚੋਵਾਲ 29 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਅੱਜ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਅÏਲਖ ਦੀ ਅਗਵਾਈ ਹੇਠ ਹਰਚੋਵਾਲ ਵਿਚ ਜੇਤੂ ਮਾਰਚ ਕੱਢਿਆ ਗਿਆ | ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਵਿਚ ਕਿਸਾਨਾਂ ਦਾ ਵਿਸ਼ਾਲ ...

ਪੂਰੀ ਖ਼ਬਰ »

ਸਬ ਡਵੀਜ਼ਨ ਦੋਰਾਂਗਲਾ ਵਿਖੇ ਬਿਜਲੀ ਮੁਲਾਜ਼ਮਾਂ ਨੇ ਨੋਟੀਫ਼ਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਦੋਰਾਂਗਲਾ, 29 ਸਤੰਬਰ (ਚੱਕਰਾਜਾ)- ਕੇਂਦਰ ਸਰਕਾਰ ਵਲੋਂ ਬਿਜਲੀ ਵੰਡ ਨੰੂ ਨਿੱਜੀ ਹੱਥਾਂ 'ਚ ਦੇਣ ਦੇ ਕੀਤੇ ਫ਼ੈਸਲੇ ਦੇ ਵਿਰੋਧ ਵਿਚ ਅੱਜ ਸਬ ਡਵੀਜ਼ਨ ਦੋਰਾਂਗਲਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ ਅਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ...

ਪੂਰੀ ਖ਼ਬਰ »

ਸਮਾਜਿਕ ਗਤੀਵਿਧੀਆਂ ਸੇਵਾ ਤੇ ਬਲੱਡ ਡੋਨਰਜ਼ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਕਲਾਨੌਰ, 29 ਸਤੰਬਰ (ਪੁਰੇਵਾਲ)- ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਅਤੇ ਬਲੱਡ ਡੌਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਸਾਂਝੇ ਤੌਰ 'ਤੇ ਨੇੜਲੇ ਪਿੰਡ ਬਖਸ਼ੀਵਾਲ ਵਿਖੇ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ 'ਤੇ ਸਾਲਾਨਾ ਖੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਜਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਬਟਾਲਾ, 29 ਸਤੰਬਰ (ਕਾਹਲੋਂ)- ਜਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਪਿ੍ੰਸੀਪਲ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਵੱਖਰੀਆਂ-ਵੱਖਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਦੇ ਜ਼ਰੀਏ ਆਪਣੇ ਵਿਚਾਰ ਪੇਸ਼ ਕੀਤੇ | ...

ਪੂਰੀ ਖ਼ਬਰ »

ਰਿਆੜਕੀ ਕਾਲਜ ਤੁਗਲਵਾਲਾ ਵਿਖੇ ਸੰਪਾਦਕ ਪ੍ਰੀਤਲੜੀ ਵਲੋਂ ਸੈਮੀਨਾਰ

ਬਟਾਲਾ, 29 ਸਤੰਬਰ (ਕਾਹਲੋਂ)- ਅੱਜ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਸੰਸਥਾ ਵਿਖੇ ਇਕ ਉਚੇਚਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੇ ਆਤਮ ਚਿੰਤਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਦੋਰਾਂਗਲਾ, 29 ਸਤੰਬਰ (ਚੱਕਰਾਜਾ)- ਪੁਲਿਸ ਥਾਣਾ ਦੋਰਾਂਗਲਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੰੂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐਸ.ਐਚ.ਓ. ਜਬਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਆਈ. ਸੁਲੱਖਣ ਰਾਮ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਕੇਂਦਰ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਪੁਰਾਣਾ ਸ਼ਾਲਾ, 29 ਸਤੰਬਰ (ਅਸ਼ੋਕ ਸ਼ਰਮਾ)- ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2022 ਨੰੂ ਲਾਗੂ ਕਰਦੇ ਹੋਏ ਬਿਜਲੀ ਦੇ ਵੰਡ ਮਹਿਕਮੇ ਨੰੂ ਨਿੱਜੀ ਕੰਪਨੀਆਂ ਨੰੂ ਦੇਣ ਦਾ ਨੋਟੀਫ਼ਿਕੇਸ਼ਨ ਕਰ ਦਿੱਤਾ ਗਿਆ ਹੈ, ਜਿਸ ਨਾਲ ਬਿਜਲੀ ਮੁਲਾਜ਼ਮਾਂ ਅੰਦਰ ਇਸ ਜਾਰੀ ਹੋਏ ...

ਪੂਰੀ ਖ਼ਬਰ »

ਆਈ.ਏ.ਈ. ਗਲੋਬਲ ਇੰਡੀਆ ਨੇ ਆਸਟ੍ਰੇਲੀਆ ਦੇ ਤਿੰਨ ਟੂਰਿਸਟ ਵੀਜ਼ੇ ਲਗਾਏ

ਗੁਰਦਾਸਪੁਰ, 29 ਸਤੰਬਰ (ਆਰਿਫ਼)- ਇਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਦੇਣ ਵਾਲੀ ਆਈ.ਏ.ਈ. ਗਲੋਬਲ ਇੰਡੀਆ ਸੰਸਥਾ ਵਲੋਂ ਆਸਟ੍ਰੇਲੀਆ ਦੇ ਤਿੰਨ ਟੂਰਿਸਟ ਵੀਜ਼ੇ ਹਾਸਲ ਕੀਤੇ ਗਏ ਹਨ | ਇਮੀਗਰੇਸ਼ਨ ਵਕੀਲ ਤੇ ਵੀਜ਼ਾ ਮਾਹਿਰ ਗਗਨ ਘੁੰਮਣ ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਦੇ ਹਰਨੂਰ ਸ਼ਰਮਾ ਨੇ ਖੇਡਾਂ ਵਤਨ ਪੰਜਾਬ ਦੀਆਂ 'ਚੋਂ ਜਿੱਤੇ ਦੋ ਸੋਨ ਤਗਮੇ

ਪੁਰਾਣਾ ਸ਼ਾਲਾ, 29 ਸਤੰਬਰ (ਅਸ਼ੋਕ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਹਰਨੂਰ ਸ਼ਰਮਾ ਪੁੱਤਰ ਸੰਜੀਵ ਕੁਮਾਰ ਸ਼ਰਮਾ ਵਾਸੀ ਨੌਸ਼ਹਿਰਾ ਨੇ ਦੋ ਸੋਨ ਤਗਮੇ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਨਾਗਰਿਕ ਸੇਵਾਵਾਂ ਮੁਹੱਈਆ ਕਰਨ ਵਾਲੇ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਲਿਆ ਜਾਵੇ-ਡੀ.ਸੀ.

ਗੁਰਦਾਸਪੁਰ, 29 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ...

ਪੂਰੀ ਖ਼ਬਰ »

ਨਹਿਰ 'ਚ ਡਿੱਗੇ ਦੋ ਸਾਂਬਰ ਦੇ ਬੱਚੇ ਪਿੰਡ ਵਾਸੀਆਂ ਨੇ ਬਚਾਅ ਕੇ ਜੰਗਲਾਤ ਵਿਭਾਗ ਨੂੰ ਸੌਂਪੇ

ਅਲੀਵਾਲ, 29 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)- ਅਲੀਵਾਲ ਤੋਂ ਧਿਆਨਪੁਰ ਨੂੰ ਜਾਂਦੀ ਨਹਿਰ 'ਚ ਡਿੱਗੇ ਦੋ ਸਾਂਬਰ ਦੇ ਬੱਚੇ ਪਿੰਡ ਵਾਸੀਆਂ ਨੇ ਬਚਾਅ ਕੇ ਜੰਗਲਾਤ ਵਿਭਾਗ ਨੂੰ ਸੌਂਪ ਦਿੱਤੇ | ਜਾਣਕਾਰੀ ਅਨੁਸਾਰ ਗੁਜਰਪੁਰਾ ਦੇ ਨੇੜੇ ਅਲੀਵਾਲ ਤੋਂ ਧਿਆਨਪੁਰ ਨੂੰ ਜਾਂਦੀ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਦਿਲ ਦੀ ਸਿਹਤ ਬਾਰੇ ਵਿਸ਼ੇਸ਼ ਸੈਸ਼ਨ

ਪਠਾਨਕੋਟ, 29 ਸਤੰਬਰ (ਸੰਧੂ)- ਸਿਹਤ ਖੇਤਰ ਵਿਚ ਜ਼ਿਲ੍ਹਾ ਪਠਾਨਕੋਟ ਅਤੇ ਇਸ ਦੇ ਨਾਲ ਲੱਗਦੇ ਸਰਹੱਦੀ ਸੂਬਿਆਂ ਹਿਮਾਚਲ-ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਲੋਕਾਂ ਨੰੂ ਵਧੀਆ ਤੇ ਸਸਤੀਆਂ ਸਿਹਤ ਸਹੂਲਤਾਂ ਦੇਣ ਲਈ ਪ੍ਰਸਿੱਧ ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਅੱਜ ...

ਪੂਰੀ ਖ਼ਬਰ »

ਵਿਸ਼ਵ ਵਾਤਰਵਨ ਦਿਵਸ ਮਨਾਇਆ

ਬਟਾਲਾ, 29 ਸਤੰਬਰ (ਹਰਦੇਵ ਸਿੰਘ ਸੰਧੂ)- ਬਾਬਾ ਤਰਲੋਚਨ ਦਰਸ਼ਨ ਦਾਸ ਦੀ ਰਹਿਨੁਮਾਈ ਹੇਠ ਸਥਾਨਕ ਅੱਚਲੀ ਗੇਟ ਦੇ ਬਾਹਰਵਾਰ ਜਲੰਧਰ ਬਾਈਪਾਸ ਉਪਰ ਸਥਾਪਤ ਸੱਚਖੰਡ ਨਾਨਕ ਧਾਮ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਨਾਨਕ ਧਾਮ ਬਟਾਲਾ ਦੇ ਸੇਵਾਦਾਰ ਤੇ ਪ੍ਰਚਾਰਕ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਚੋਣ ਹੋਈ

ਗੁਰਦਾਸਪੁਰ, 29 ਸਤੰਬਰ (ਆਰਿਫ਼)- ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਦੀ ਸਟੇਟ ਅਬਜ਼ਰਵਰ ਸ਼ਕੁੰਤਲਾ ਸਰੋਏ, ਜਰਮਨਜੀਤ ਸਿੰਘ ਸੂਬਾ ਪ੍ਰਧਾਨ ਤੇ ਅਮਰਜੀਤ ਸ਼ਾਸਤਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਚੋਣ ਹੋਈ | ਇਸ ਚੋਣ ਦੌਰਾਨ ਸਰਵਸੰਮਤੀ ਨਾਲ ਬਲਵਿੰਦਰ ਕੌਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਗੁਰਦਾਸਪੁਰ, 29 ਸਤੰਬਰ (ਆਰਿਫ਼)- ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਮਨਜੀਤ ਸਿੰਘ ਖਹਿਰਾ ਨੇ ਸਿੱਖਿਆਰਥੀਆਂ ਨੰੂ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਤੇ ਉਨ੍ਹਾਂ ਨੰੂ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 29 ਸਤੰਬਰ (ਕਾਹਲੋਂ)- ਗੁਰੂ ਨਾਨਕ ਸਕੂਲ ਕਾਲਾ ਬਾਲਾ ਵਿਖੇ ਪਿ੍ੰਸੀਪਲ ਰੇਖਾ ਸ਼ਰਮਾ ਅਤੇ ਚੇਅਰਪਰਸਨ ਜਸਵੰਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਆਰੰਭਤਾ ਪਿ੍ੰਸੀਪਲ ਰੇਖਾ ਸ਼ਰਮਾ ਅਤੇ ਚੇਅਰਪਰਸਨ ...

ਪੂਰੀ ਖ਼ਬਰ »

ਘੁਮਾਣ ਵਿਖੇ ਸੇਵਾ ਕੇਂਦਰ 'ਚ ਪ੍ਰਬੰਧਾਂ ਦਾ ਬੁਰਾ ਹਾਲ, ਕੰਮ ਨਾ ਹੋਣ ਕਾਰਨ ਰੋਜ਼ਾਨਾਂ ਘਰਾਂ ਨੂੰ ਮੁੜ ਜਾਂਦੇ ਨੇ ਲੋਕ

ਘੁਮਾਣ, 29 ਸਤੰਬਰ (ਬੰਮਰਾਹ)- ਪੰਜਾਬ ਸਰਕਾਰ ਵਲੋੋਂ ਭਾਵੇ ਲੋਕਾਂ ਦੀਆਂ ਸੁੱਖ ਸਹੂਲਤਾਂ ਦੇਣ ਲਈ ਅਨੇਕਾਂ ਪ੍ਰਬੰਧ ਕੀਤੇ ਹਨ ਪਰ ਸੇਵਾ ਕੇਂਦਰਾਂ ਦਾ ਏਨਾ ਮੰਦਾ ਹਾਲ ਹੋ ਚੁੱਕਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ 8 ਤੋਂ 10 ਦਿਨ ਹਰ ਰੋਜ਼ ਲੰਬੀਆਂ ਕਤਾਰਾਂ ਵਿਚ ...

ਪੂਰੀ ਖ਼ਬਰ »

ਭਾਈ ਗੁਰਦਾਸ ਸਕੂਲ ਲੱਖਣਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਅਧਾਰਿਤ ਬਾਇਓਗ੍ਰਾਫ਼ੀ ਦੀ ਪੇਸ਼ਕਾਰੀ

ਕਲਾਨੌਰ, 29 ਸਤੰਬਰ (ਪੁਰੇਵਾਲ)- ਨੇੜਲੇ ਪਿੰਡ ਲੱਖਣਕਲਾਂ 'ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਮੈਨੇਜਿੰਗ ਡਾਇਰੈਕਟਰ ਸ: ਬਲਬੀਰ ਸਿਘ ਕਾਹਲੋਂ ਦੀਆਂ ਹਦਾਇਤਾਂ ਅਤੇ ਪਿ੍ੰਸੀਪਲ ਬਲਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ 115ਵੇਂ ...

ਪੂਰੀ ਖ਼ਬਰ »

'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਵਲੋਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ

ਡੇਰਾ ਬਾਬਾ ਨਾਨਕ, 29 ਸਤੰਬਰ (ਵਿਜੇ ਸ਼ਰਮਾ)- ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਦਰਬਾਰ ਬਾਬਾ ਸ੍ਰੀ ਚੰਦ ਜੀ ਵਿਖੇ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਿਹੇ 32 ਪਰਿਵਾਰਾਂ ਨੂੰ ਮਹੀਨਾਵਾਰ ...

ਪੂਰੀ ਖ਼ਬਰ »

ਗੁਰਬਿੰਦਰਜੀਤ ਸਿੰਘ ਸਰਬਸੰਮਤੀ ਨਾਲ ਇੰਪਲਾਈਜ਼ ਫੈਡਰੇਸ਼ਨ ਸ/ਡ ਦੇ ਪ੍ਰਧਾਨ ਬਣੇ

ਡੇਰਾ ਬਾਬਾ ਨਾਨਕ, 29 ਸਤੰਬਰ (ਵਿਜੇ ਸ਼ਰਮਾ) - ਇੰਪਲਾਈਜ਼ ਫੈਡਰੇਸ਼ਨ ਸ/ਡ ਡੇਰਾ ਬਾਬਾ ਨਾਨਕ ਦੀ ਚੋਣ ਸਬੰਧੀ ਇਕ ਅਹਿਮ ਮੀਟਿੰਗ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਨਵੀਨਰ ਗੁਰਵੇਲ ਸਿੰਘ ਬੱਲਪੁਰੀਆ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਤੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਬਟਾਲਾ, 29 ਸਤੰਬਰ (ਕਾਹਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾ ਵਾਲੇ ਤੇ ਸੰਤ ਬਾਬਾ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਤੇ ਕਬੱਡੀ ਕੱਪ 1 ਅਤੇ 2 ਅਕਤੂਬਰ ਨੂੰ ...

ਪੂਰੀ ਖ਼ਬਰ »

ਸਬ ਡਵੀਜ਼ਨ ਬਹਿਰਾਮਪੁਰ ਦੇ ਮੁਲਾਜ਼ਮਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਬਹਿਰਾਮਪੁਰ, 29 ਸਤੰਬਰ (ਬਲਬੀਰ ਸਿੰਘ ਕੋਲਾ)-ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਬਹਿਰਾਮਪੁਰ ਦੇ ਬਿਜਲੀ ਮੁਲਾਜ਼ਮਾਂ ਵਲੋਂ ਪ੍ਰਧਾਨ ਰਮਨ ਕੁਮਾਰ ਦੀ ਪ੍ਰਧਾਨਗੀ ਹੇਠ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਬਿਜਲੀ ਬਿੱਲ 2022 ...

ਪੂਰੀ ਖ਼ਬਰ »

ਰਾਇਲ ਨਰਸਿੰਗ ਕਾਲਜ ਜੈਤੋਸਰਜਾ ਵਲੋਂ ਹਲਕਾਅ ਦਿਵਸ ਮਨਾਇਆ

ਪੰਜਗਰਾਈਆਂ, 29 ਸਤੰਬਰ (ਬਲਵਿੰਦਰ ਸਿੰਘ)- ਗਿਆਨ ਦੇ ਖੇਤਰ ਵਿਚ ਮੋਹਰਲੀ ਕਤਾਰ ਵਿਚ ਵਿਚਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਬਟਾਲਾ ਵਲੋਂ ਚੇਅਰਮੈਨ ਸੁਖਵੰਤ ਕੌਰ ਰੰਧਾਵਾ, ਪ੍ਰਬੰਧਕੀ ਸਲਾਹਕਾਰ ਗੁਰਮੀਤ ਸਿੰਘ ਸੋਹਲ, ...

ਪੂਰੀ ਖ਼ਬਰ »

ਡਾ. ਕੁਲਵਿੰਦਰ ਕੌਰ ਛੀਨਾ ਨੂੰ ਦਿੱਤਾ ਵਿੱਦਿਆ ਸਰਸਵਤੀ ਪੁਰਸਕਾਰ

ਦੀਨਾਨਗਰ, 29 ਸਤੰਬਰ (ਸੋਢੀ/ਸੰਧੂ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀ ਪੀ.ਆਰ.ਓ., ਪੰਜਾਬੀ ਵਿਭਾਗ ਦੀ ਮੁਖੀ ਤੇ ਡੀਨ ਯੂਥ ਵੈਲਫੇਅਰ ਡਾ: ਕੁਲਵਿੰਦਰ ਕੌਰ ਛੀਨਾ ਇੰਟਰਨੈਸ਼ਨਲ ਇੰਸਟੀਚਿਊਟ ਐਜੂਕੇਸ਼ਨ ਐਂਡ ਮੈਨੇਜਮੈਂਟ ਵਲੋਂ ਸਿੱਖਿਆ ਤੇ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਗੁਰਦਾਸਪੁਰ, 29 ਸਤੰਬਰ (ਆਰਿਫ਼) - ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪਿੰਡ ਰੱਤੜ-ਛੱਤੜ ਵਿਖੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ

ਡੇਰਾ ਬਾਬਾ ਨਾਨਕ, 29 ਸਤੰਬਰ (ਵਿਜੇ ਸ਼ਰਮਾ) - ਕਿਸਾਨਾਂ ਦੀ ਭਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਪਿੰਡ ਰੱਤੜ-ਛੱਤੜ ਵਿਖੇ ਕਿਸਾਨ ਆਗੂ ਹਰਭਜਨ ਸਿੰਘ ਚੀਮਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਜਿਥੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦੀ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ

ਵਡਾਲਾ ਗ੍ਰੰਥੀਆਂ, 29 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਤੇ ਚੋਣ ਭਲਕੇ ਮਿਤੀ 30 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਹੋਵੇਗੀ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸ: ਹਰਮੀਤ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ

ਗੁਰਦਾਸਪੁਰ, 29 ਸਤੰਬਰ (ਆਰਿਫ਼) - ਸਿਵਲ ਸਰਜਨ ਡਾ: ਹਰਭਜਨ ਰਾਮ ਮਾਡੀ ਦੇ ਨਿਰਦੇਸ਼ਾਂ ਅਤੇ ਐਪੀਡਿਮੋਲੋਜਿਸਟ ਡਾ: ਪ੍ਰਭਜੋਤ ਕੌਰ ਕਲਸੀ ਤੇ ਐਸ.ਐਮ.ਓ ਡਾ: ਚੇਤਨਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਵਿਖੇ ਵਰਲਡ ਹਲਕਾਅ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਮਿੰਦਰ ਕੌਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੋਹਤ ਪੋਖਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਹਤ ਪੋਖਰ ਵਿਖੇ ਪਿ੍ੰਸੀਪਲ ਬਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸਵੇਰ ਦੀ ਸਭਾ ਵਿਚ ਤੰਦਰੁਸਤ ਮਿਸ਼ਨ ਤਹਿਤ ਸਹੁੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਦੋਰਾਂਗਲਾ, 29 ਸਤੰਬਰ (ਚੱਕਰਾਜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਭਾਸ਼ਣ, ਪੇਂਟਿੰਗ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ 'ਚੋਂ ਜੇਤੂ ਰਹਿਣ ਵਾਲੇ ...

ਪੂਰੀ ਖ਼ਬਰ »

ਰਤਨ ਸਾਗਰ ਸਕੂਲ ਦੇ ਵਿਦਿਆਰਥੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਮਾਰੀਆਂ ਮੱਲਾਂ

ਗੁਰਦਾਸਪੁਰ, 29 ਸਤੰਬਰ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਰਤਨ ਸਾਗਰ ਪਬਲਿਕ ਹਾਈ ਸਕੂਲ ਬੱਬੇਹਾਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਚੇਅਰਮੈਨ ਜੀਤ ਸਿੰਘ, ਮੈਨੇਜਰ ਅਮਰੀਕ ਸਿੰਘ, ਸੁਪਰਵਾਈਜ਼ਰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ 'ਚ ਕਰਾਟੇ ਸਿਖਲਾਈ ਕੈਂਪ ਲਗਾਇਆ

ਬਟਾਲਾ, 29 ਸਤੰਬਰ (ਹਰਦੇਵ ਸਿੰਘ ਸੰਧੂ)-ਕਿਊਰਿਨ ਸੋਤਕਨ ਕਰਾਟੇ ਡੂ ਐਸੋਸੀਏਸ਼ਨ ਇੰਡੀਆ ਵਲੋਂ ਚੀਫ਼ ਇਨਸਟੈਕਰ ਸਹਿਰਾਨ ਕੁਲਦੀਪ ਸਿੰਘ ਅਮਰੀਕਾ ਨਿਵਾਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਟਾਲਾ ਨਜ਼ਦੀਕ ਪਿੰਡ ਕੋਟਲਾ ਸਰਫ਼ ਵਿਖੇ ਗੁਰੂ ਤੇਗ ਬਹਾਦਰ ਇੰਟਰਫੇਥ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX