ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਤਰਨਤਾਰਨ

ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਕਲੈਰੀਕਲ ਕਾਮਿਆਂ 'ਚ ਰੋਸ

ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਕਲੈਰੀਕਲ ਕਾਮਿਆ ਦੇ ਜ਼ਿਲ੍ਹਾ ਪ੍ਰਧਾਨ ਨਗਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਆਈ.ਸੀ.ਡੀ.ਐੱਸ. ਵਿੰਗ ਵਿਚ ਕੰਮ ਕਰ ਰਹੇ ਸਮੁੱਚੇ ਅਮਲੇ ਦੀ ਤਨਖ਼ਾਹ ਪਿਛਲੇ ਤਿੰਨ ਮਹਿਨਿਆਂ ਤੋਂ ਪੈਡਿੰਗ ਹੋਣ ਕਾਰਨ ਰੋਸ ਹੈ | ਇਸ ਸਬੰਧੀ ਜਥੇਬੰਧੀ ਵਲੋਂ ਮੀਟਿੰਗਾਂ ਰਾਹੀਂ ਵਿਭਾਗ ਦੇ ਧਿਆਨ ਵਿਚ ਕਈ ਵਾਰ ਲਿਆਂਦਾ ਜਾ ਚੁੱਕਿਆ ਹੈ ਲੇਕਿਨ ਹਾਲੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ | ਜਿਸ ਨੂੰ ਮੱਦੇਨਜ਼ਰ ਰੱਖਦਿਆਂ ਜਥੇਬੰਦੀ ਵਲੋਂ ਫੈਸਲਾ ਕੀਤਾ ਕਿ ਜੇਕਰ ਸਮਾਂ ਰਹਿੰਦਿਆਂ ਤਨਖ਼ਾਹਾਂ ਦਾ ਬਜਟ ਜਾਰੀ ਨਾ ਕੀਤਾ ਗਿਆ ਤਾਂ ਸਮੂਹ ਕਲੈਰੀਕਲ ਕਾਮੇ 3 ਅਕਤੂਬਰ ਤੋਂ ਕਲਮਛੋੜ ਹੜਤਾਲ 'ਤੇ ਚਲੇ ਜਾਣਗੇ | ਇਸ ਮੌਕੇ ਹਰਦੇਵ ਸਿੰਘ, ਜਸਬੀਰ ਸਿੰਘ, ਨਵਦੀਪ ਸਿੰਘ, ਮੋਹਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਨਗਿੰਦਰ ਸਿੰਘ, ਗੁਰਲੀਨ ਸਿੰਘ, ਅੰਮਿ੍ਤਪਾਲ ਸਿੰਘ ਆਦਿ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਸ ਸਮੇੇਂ ਦੌਰਾਨ ਤਨਖ਼ਾਹਾਂ ਜਾਰੀ ਨਾ ਕੀਤੀਆ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਪਿੰਡ ਮਾਛੀਕੇ 'ਚ ਗ੍ਰਾਂਟਾਂ ਦੀ ਦੁਰਵਰਤੋਂ ਸਬੰਧੀ ਟੀਮ ਨੇ ਕੀਤੀ ਜਾਂਚ

ਖੇਮਕਰਨ, 29 ਸਤੰਬਰ (ਰਾਕੇਸ਼ ਬਿੱਲਾ)-ਬਲਾਕ ਵਲਟੋਹਾ ਦੇ ਪਿੰਡ ਮਾਛੀਕੇ 'ਚ ਵਿਕਾਸ ਲਈ ਆਈਆਂ ਗ੍ਰਾਂਟਾਂ 'ਚ ਪਿੰਡ ਦੇ ਸਰਪੰਚ 'ਤੇ ਗਬਨ ਕਰਨ ਦਾ ਦੋਸ਼ ਲਗਾਉਂਦਿਆਂ ਹੋਇਆਂ ਭਾਰੀ ਗਿਣਤੀ 'ਚ ਪਿੰਡ ਵਾਸੀਆਂ ਨੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਪੱਟੀ ਦੀ ਕੈਂਡੀ ਖ਼ਰਾਬ ਹੋਣ ਕਾਰਨ ਲਾਸ਼ ਨੇ ਮਾਰੀ ਬਦਬੂ

ਪੱਟੀ, 29 ਸਤੰਬਰ | (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰਕਾਰੀ ਹਸਪਤਾਲ ਪੱਟੀ ਜੋ ਕਿ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿਚ ਰਹਿੰਦਾ ਹੈ | ਤਾਜ਼ਾ ਘਟਨਾ ਪੱਟੀ ਸ਼ਹਿਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ 'ਚ ਪਰਿਵਾਰਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਹਿਲੀ ਤੋਂ ਟੋਲ-ਪਲਾਜ਼ੇ ਕੀਤੇ ਜਾਣਗੇ ਬੰਦ- ਫਰਮਾਨ ਸੰਧੂ, ਸੁੱਖ ਗਿੱਲ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਤੇ ਕੌਮੀ ਜਨਰਲ ਸਕੱਤਰ ਸੁੱਖ ਗਿੱਲ ਨੇ ਬੋਲਦਿਆਂ ਕਿਹਾ ਕਿ 1 ਅਕਤੂਬਰ ਤੋਂ 54 ਨੈਸ਼ਨਲ ਹਾਈਵੇ 'ਤੇ ਪੈਂਦੇ ਕੋਟ ਕਰੋੜ ਨੇੜੇ (ਫ਼ਿਰੋਜ਼ਪੁਰ) ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਰਚਾ ਰੱਦ ਕਰਵਾਉਣ ਲਈ ਪੁਲਿਸ ਥਾਣਾ ਵੈਰੋਵਾਲ ਅੱਗੇ ਦਿੱਤਾ ਧਰਨਾ

ਖਡੂਰ ਸਾਹਿਬ, 29 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੁਲਿਸ ਥਾਣਾ ਵੈਰੋਵਾਲ ਵਿਖੇ ਪਰਚਾ ਰੱਦ ਕਰਵਾਉਣ ਲਈ ਅਣਮਿੱਥੇ ਸਮੇਂ ਤੱਕ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਨੇ ਧਰਨੇ ਨੂੰ ...

ਪੂਰੀ ਖ਼ਬਰ »

ਸਬ ਡਵੀਜ਼ਨ ਹਰੀਕੇ ਵਿਖੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ

ਹਰੀਕੇ ਪੱਤਣ, 29 ਸਤੰਬਰ (ਸੰਜੀਵ ਕੁੰਦਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਹਰੀਕੇ ਦੇ ਕਰਮਚਾਰੀਆਂ ਨੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਕਾਪੀਆਂ ਸਾੜੀਆਂ | ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਵਲੋਂ ਫਿਰ ਭਾਰਤ ਅੰਦਰ ਘੁਸਪੈਠ

ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਅਧੀਨ ਆਉਂਦੇ ਏਰੀਏ ਅੰਦਰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕੀਤੀ | ਇਕੱਤਰ ਵੇਰਵਿਆਂ ਅਨੁਸਾਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ ...

ਪੂਰੀ ਖ਼ਬਰ »

ਦਾਤਰ ਦਾ ਵਾਰ ਕਰ ਕੇ ਵਿਅਕਤੀ ਪਾਸੋਂ ਕੀਤੀ ਲੁੱਟਖੋਹ, ਕੇਸ ਦਰਜ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਾਤਰ ਦਾ ਵਾਰ ਕਰਕੇ ਇਕ ਵਿਅਕਤੀ ਪਾਸੋਂ ਲੁੱਟਖੋਹ ਕਰਨ ਦੇ ਦੋਸ਼ ਹੇਠ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਪਵਨ ਕੁਮਾਰ ਪੁੱਤਰ ਮੰਗਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਨੂੰ ਬਣਦੀ ਡੀ.ਏ. ਦੀ ਕਿਸ਼ਤ ਜਾਰੀ ਕਰੇ- ਜਸਵਿੰਦਰ ਸਿੰਘ ਮਾਣੋਚਾਲ੍ਹ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਤਰਨਤਾਰਨ ਦੀ ਇਕ ਜ਼ਰੂਰੀ ਮੀਟਿੰਗ ਇੱਥੇ ਗਾਂਧੀ ਪਾਰਕ ਤਰਨ ਤਾਰਨ ਵਿਖੇ ਸਾਬਕਾ ਜਸਵਿੰਦਰ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਮਾਣੋਚਾਹਲ ਨੇ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਵਲੋਂ ਫਿਰ ਭਾਰਤ ਅੰਦਰ ਘੁਸਪੈਠ

ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਅਧੀਨ ਆਉਂਦੇ ਏਰੀਏ ਅੰਦਰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕੀਤੀ | ਇਕੱਤਰ ਵੇਰਵਿਆਂ ਅਨੁਸਾਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਰੇਤ ਨਾਲ ਭਰੇ ਟਰੈਕਟਰ-ਟਰਾਲੀ ਨੂੰ ਬਰਾਮਦ ਕੀਤਾ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਮਨਜੀਤ ...

ਪੂਰੀ ਖ਼ਬਰ »

ਖੰਡ ਮਿੱਲ ਸ਼ੇਰੋਂ ਦੇ ਸਟੋਰ 'ਚੋਂ ਸਾਮਾਨ ਚੋਰੀ, 4 ਖਿਲਾਫ਼ ਕੇਸ ਦਰਜ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਬੰਦ ਪਈ ਖੰਡ ਮਿਲ ਸ਼ੇਰੋਂ ਦੇ ਸਟੋਰ ਦਾ ਰੋਸ਼ਨਦਾਨ ਤੋੜ ਕੇ ਸਟੋਰ ਵਿਚ ਮਸ਼ੀਨਰੀ ਦਾ ਸਮਾਨ ਚੋਰੀ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਚੋਰੀਸ਼ੁਦਾ 4 ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਕਾਬੂ

ਵੇਰਕਾ, 29 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਹੋਣ ਦੇ ਦਰਜ ਮਾਮਲੇ ਵਿਚ ਕਾਰਵਾਈ ਕਰਦਿਆਂ ਚੋਰੀ ਨੂੰ ਅੰਜਾਮ ਦੇਣ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜੇ 'ਚੋਂ 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਦਾ ਦਾਅਵਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰ ਕਾਲੇ ਦੁਪੱਟੇ ਲੈ ਕੇ 2 ਅਕਤੂਬਰ ਨੂੰ ਕਰਨਗੀਆਂ ਰੋਸ ਪ੍ਰਦਰਸ਼ਨ

ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰ ਦੀਆਂ ਮੰਗਾਂ 'ਤੇ ਮਸਲਿਆਂ ਨੂੰ ਲੈ ਕੇ ਜੋ ਰੋਸ ਪ੍ਰਦਰਸ਼ਨ ਅਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ 'ਤੇ ਸੂਬੇ ਭਰ ਵਿਚ ਦਿੱਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਵਿਸ਼ਵ ਦਿਲ ਦਿਵਸ

ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)¸ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ | ਇਸ ਮੌਕੇ 'ਤੇ ਉਨ੍ਹਾਂ ਵਲੋਂ ਇਕ ਪੋਸਟਰ ਵੀ ਜਾਰੀ ਕੀਤਾ ਗੀਆ | ਡਾ. ਸੀਮਾ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਪੱਟੀ ਵਲੋਂ ਸ਼ਹੀਦ ਭਗਤ ਸਿੰਘ ਤੇ ਸ਼ਿਰਡੀ ਸਾਈਾ ਬਾਬਾ ਦਾ ਜਨਮ ਦਿਵਸ ਮਨਾਇਆ

ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਪੱਟੀ ਵਲੋਂ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਅਤੇ ਸ਼ਿਰਡੀ ਸਾਈਾ ਬਾਬਾ ਦਾ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਰੀਕੇ ਵਿਖੇ ਬੰਦ ਪਈ 'ਅਟੱਲ ਟਿੰਕਰਿੰਗ ਲੈਬ' ਦਾ ਬੰਦ ਹੋਣਾ ਇਲਾਕੇ ਦੇ ਵਿਦਿਆਰਥੀਆਂ ਲਈ ਨੁਕਸਾਨਦਾਇਕ

ਹਰੀਕੇ ਪੱਤਣ, 29 ਸਤੰਬਰ (ਸੰਜੀਵ ਕੁੰਦਰਾ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਬਚਨ ਸਿੰਘ ਲਾਲੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੀ 'ਅਟੱਲ ਟਿੰਕਰਿੰਗ ਲੈਬ' ਜੋ ਬੰਦ ਪਈ ਹੈ, ਬਾਰੇ ਘੋਖ ਪੜਤਾਲ ਕਰਨ ਲਈ ਸਕੂਲ ਦਾ ਦੌਰਾ ...

ਪੂਰੀ ਖ਼ਬਰ »

ਰਾਸਾ ਦੇ ਨਵ ਨਿਯੁਕਤ ਪ੍ਰਧਾਨ ਗਿੱਲ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ

ਝਬਾਲ, 29 ਸਤੰਬਰ (ਸੁਖਦੇਵ ਸਿੰਘ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਫੀਲੀਏਟਿਡ ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ਰੈਕਿਗਨਾਈਜਡ ਐਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਪੁਨਰਗਠਨ ਤੋਂ ਬਾਅਦ ਰਾਸਾ ਪੰਜਾਬ ਦੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਕੋਟ ਬੁੱਢਾ ਦੇ ਵਿਦਿਆਰਥੀਆਂ ਨੇ ਮਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੱਲਾਂ

ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਕੂਲ ਸਿੱਖਿਆ ਵਿਭਾਗ ਦੀਆਂ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੈਕੰਡਰੀ ਸਕੂਲ ਕੋਟ ਬੁੱਢਾ ਦੀ ਕਾਰਗੁਜ਼ਾਰੀ ਪ੍ਰਸੰਸਾ ਯੋਗ ਰਹੀ | ਮਿਤੀ 28 ਸਤੰਬਰ ਨੂੰ ਹੋਏ ਰੱਸਾਕੱਸੀ ਦੇ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਦੌਰਾਨ ਡੀ.ਸੀ. ਨੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾਗਰੂਕ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)¸ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ...

ਪੂਰੀ ਖ਼ਬਰ »

ਬਾਬਾ ਸੁਰਜਨ ਜੀ ਦੇ ਜਨਮ ਦਿਵਸ ਮੌਕੇ ਜੋੜ ਮੇਲਾ ਮਨਾਇਆ

ਸ਼ਾਹਬਾਜ਼ਪੁਰ, 29 ਸਤੰਬਰ (ਪਰਦੀਪ ਬੇਗੇਪੁਰ)- ਔਲਖਾਂ ਦੇ ਵਡੇਰੇ ਬ੍ਰਹਮ ਗਿਆਨੀ ਬਾਬਾ ਸੁਰਜਨ ਜੀ ਦੇ ਜਨਮ ਦਿਵਸ ਮੌਕੇ ਸਲਾਨਾ ਜੋੜ ਮੇਲਾ 13 ਅੱਸੂ ਨੂੰ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਸਰਹਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਤੇ ਸਮੂਹ ਇਲਾਕੇ ਦੀ ਸੰਗਤ ...

ਪੂਰੀ ਖ਼ਬਰ »

ਸ. ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਚੇਤੰਨਤਾ ਹਿੱਤ ਪ੍ਰੋਗਰਾਮ ਕਰਵਾਇਆ

ਚੋਹਲਾ ਸਾਹਿਬ, 29 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਸਥਾਨ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ 115 ਵੇਂ ਜਨਮ ...

ਪੂਰੀ ਖ਼ਬਰ »

ਸਕੂਲ ਵਿਚ ਪੇਂਟਿੰਗ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਵਾਤਾਵਰਨ ਸੰਬੰਧੀ ਕੀਤਾ ਜਾਗਰੂਕ-ਖੇਤੀਬਾੜੀ ਵਿਭਾਗ

ਅਮਰਕੋਟ, 29 ਸਤੰਬਰ (ਭੱਟੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਸਕੂਲ ਖੇਮਕਰਨ-1 ਵਿਖੇ ਡਾ. ਹਰਮੀਤ ਸਿੰਘ ਏ.ਡੀ.ਓ. ਅਤੇ ਸਰਕਲ ਇੰਚਾਰਜ ਜਗਤਾਰ ਸਿੰਘ, ਏ.ਈ.ਓ. ਵਲੋਂ ਪੇਟਿੰਗ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)¸ਕੈਥੋਲਿਕ ਚਰਚ ਠੱਕਰਪੁਰਾ ਵਿਚ ਹੋਈ ਬੇਅਦਬੀ ਨੂੰ ਇਕ ਮਹੀਨਾ ਪੂਰਾ ਹੋ ਗਿਆ | ਬੇਅਦਬੀ ਕਰਨ ਵਾਲੇ ਜਿੰਮੇਵਾਰ ਦੋਸ਼ੀ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜੇਸ਼ ਭਾਰਦਵਾਜ, ਅਗਜ਼ੈਕਟਿਵ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ ਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ਅਗਵਾਈ ਹੇਠ ਸਰਦਾਰ ਸ਼ਹੀਦ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੱਟੀ ਕਾਲਜ ਵਿਖੇ ਸੈਮੀਨਾਰ

ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨੌਜਵਾਨਾਂ ਨੂੰ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨ ਅਤੇ ਆਪਣੇ ਮਹਾਨ ਵਿਰਸੇ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਪੱਟੀ ਵਲੋਂ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਪ੍ਰੋਗਰਾਮ ਵਿਚ ਮਨਿਹਾਲਾ ਜੈ ਸਿੰਘ ਦੇ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ-ਕਿਸਾਨ ਆਗੂ

ਭਿੱਖੀਵਿੰਡ, 29 ਸਤੰਬਰ (ਬੌਬੀ)-ਜਮਹੂਰੀ ਕਿਸਾਨ ਸਭਾ ਪਿੰਡ ਮਨਿਹਾਲਾ ਦੀ ਮੀਟਿੰਗ ਜਥੇ. ਹਰਨਾਮ ਸਿੰਘ ਅਤੇ ਪੂਰਨ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਲਖੀਮਪੁਰ ਵਿਚ ਸ਼ਹੀਦ ਕੀਤੇ ਕਿਸਾਨਾਂ ਨੂੰ ਮੌਨ ਧਾਰਕੇ ਸ਼ਰਧਾ ਭੇਟ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਜਤਾਇਆ

ਖੇਮਕਰਨ, 29 ਸਤੰਬਰ (ਰਾਕੇਸ਼ ਬਿੱਲਾ)- ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਦਫ਼ਤਰ ਖੇਮਕਰਨ ਵਿਖੇ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਨੇ ਜੋਂ ਬਿੱਲ 2022 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਉਸਦੇ ਵਿਰੋਧ ਵਿਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ...

ਪੂਰੀ ਖ਼ਬਰ »

ਪਿੰਡ ਕੱਕਾ ਕੰਡਿਆਲਾ ਵਿਖੇ 2 ਅਕਤੂਬਰ ਨੂੰ ਮਨਾਇਆ ਜਾਵੇਗਾ ਜੋੜ ਮੇਲਾ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)- ਪਿੰਡ ਕੱਕਾ ਕੰਡਿਆਲਾ ਵਿਖੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਬਿਸ਼ਨ ਦਾਸ ਤੇ ਬਾਬਾ ਸੇਵਾ ਦਾਸ ਜੀ ਦੇ ਸਥਾਨਾਂ 'ਤੇ 2 ਅਕਤੂਬਰ ਨੂੰ ਦਿਨ ਐਤਵਾਰ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਲੜੀਵਾਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਗੁੰਬਦ 'ਤੇ ਸੁਸ਼ੋਭਿਤ ਕੀਤਾ ਸੋਨੇ ਦਾ ਕਲਸ਼

ਜੀਓਬਾਲਾ, 29 ਸਤੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨਜ਼ਦੀਕੀ ਪਿੰਡ ਸਰਾਏ ਦਿਵਾਨਾ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਦੇ ਗੁੰਬਦ ਉੱਪਰ ਸੋਨੇ ਦਾ ਕਲਸ਼ ਸ਼ੁਸ਼ੋਭਿਤ ਕੀਤਾ ਗਿਆ | ਇਸ ਮੌਕੇ ਬਾਬਾ ਚਰਨ ਸਿੰਘ ਦਿਆਲਪੁਰ ਵਾਲੇ, ਸੁਰਜੀਤ ਕੌਰ ਢਾਬਸਰ ...

ਪੂਰੀ ਖ਼ਬਰ »

ਹਲਕਾਅ 100 ਫੀਸਦੀ ਘਾਤਕ ਰੋਗ, ਪਰ ਆਸਾਨੀ ਨਾਲ ਕੀਤਾ ਜਾ ਸਕਦਾ ਹੈ ਬਚਾਅ-ਸਿਵਲ ਸਰਜਨ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)- ਸਿਵਲ ਸਰਜਨ ਡਾ. ਸੀਮਾ ਦੇ ਪ੍ਰਧਾਨਗੀ ਹੇਠ ਐਂਟੀ ਰੈਬੀਜ ਵਰਕਸ਼ਾਪ ਦਫਤਰ ਸਿਵਲ ਦੇ ਅਨੈਕਸੀ ਹਾਲ ਵਿਖੇ ਕੀਤਾ | ਇਸ ਵਰਕਸ਼ਾਪ ਤੇ ਖਾਸ ਤੌਰ 'ਤੇ ਮੈਡੀਕਲ ਅਫਸਰਾਂ ਅਤੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਡਾ. ਸੀਮਾ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀ.ਸੈਕੰ ਸਕੂਲ ਸੋਹਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਆਦੇਸ਼ਾ ਤਹਿਤ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀ.ਸੈਕੰਡਰੀ ਸਕੂਲ ਸੋਹਲ ਵਿਖੇ ਸ਼ਹੀਦ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਮਨਾਇਆ | ਇਸ ਸਮੇਂ ਸਵੇਰ ਦੀ ਸਭਾ ਵਿਚ ਪਿ੍ੰਸੀਪਲ ਨਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਲੋੜੀਂਦੇ 2 ਭਗੌੜੇ ਗਿ੍ਫ਼ਤਾਰ

ਛੇਹਰਟਾ, 29 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਭੈੜੇ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐਸ. ਆਈ. ਤੇਜਵੀਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਮੁਕਦਮਾ ਨੰਬਰ 108 ਮਿਤੀ 1 /7/ 2019 ਐਨ. ਡੀ. ...

ਪੂਰੀ ਖ਼ਬਰ »

ਲਾਹੌਰ 'ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 9 ਨੂੰ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਲਾਹੌਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ

ਚੋਹਲਾ ਸਾਹਿਬ, 29 ਸਤੰਬਰ (ਬਲਵਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਦਾ ਵਿਸ਼ੇਸ਼ ਸਮਾਗਮ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੇ ਵਿਖੇ ਬਹੁਤ ਉਤਸ਼ਾਹ ਨਾਲ ਕਰਵਾਇਆ | ਇਸ ਮੌਕੇ ਡਿਸਟਿ੍ਕ ਸਪੈਸ਼ਲ ਐਜੂਕੇਟਰ ਦਫ਼ਤਰ ...

ਪੂਰੀ ਖ਼ਬਰ »

ਚੇਤਨਾ ਰੈਲੀ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਤਰਨ ਤਾਰਨ ਤੋਂ ਕਿਸਾਨਾਂ ਦਾ ਵੱਡਾ ਜਥਾ ਜਾਵੇਗਾ-ਕੰਬੋਕੇ

ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)¸ਭਾਰਤੀ ਕਿਸਾਨ ਯੂਨੀਅਨ ਅੰਬਾਵਤਾ ਵਲੋਂ ਪੁਰਾਣੀ ਦਿੱਲੀ ਵਿਜੈ ਘਾਟ ਵਿਖੇ 2 ਅਕਤੂਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਚੇਤਨਾ ਰੈਲੀ ਵਿਚ ਹਿਸਾ ਲੈਣ ਲਈ ਜ਼ਿਲ੍ਹਾ ਤਰਨ ਤਾਰਨ ਤੋਂ ਵੱਡਾ ਕਾਫ਼ਲਾ ਜਾਵੇਗਾ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਬੂਟੇ ਲਗਾਏ

ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)¸ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪਾਵਰਕਾਮ ਦੇ ਸਥਾਨਕ ਸਰਕਲ ਦਫਤਰ ਵਿਚ ਡਿਪਟੀ ਚੀਫ਼ ਇੰਜੀਨੀਅਰ ਗੁਰਸ਼ਰਨ ਸਿੰਘ ਖਹਿਰਾ ਦੀ ਅਗਵਾਈ ਹੇਠ ਵਧੀਕ ਨਿਗਰਾਨ ਇੰਜੀਨੀਅਰ ਸ਼ਹਿਰੀ ਡਵੀਜ਼ਨ ਤਰਨ ਤਾਰਨ ਇੰਜੀ: ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਪੱਟੀ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ

ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰਦਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਵਿਖੇ ਬਾਬਾ ਬਿੱਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਮੁੱਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਅਤੇ ਇਲਾਕੇ ਦੀ ਸੰਗਤ ...

ਪੂਰੀ ਖ਼ਬਰ »

ਪੱਟੀ ਬਲਾਕ ਦੀਆਂ ਸਾਲਾਨਾ ਖੇਡਾਂ ਦੀ ਸ਼ੁਰੂਆਤ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਰੀਬਨ ਕੱਟ ਕੇ ਕੀਤੀ

ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੱਟੀ ਬਲਾਕ ਦੀਆਂ ਸਾਲਾਨਾ ਖੇਡਾਂ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਸਿੱਖਿਆ ਅਫ਼ਸਰ ਪੱਟੀ ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਹੋਈਆਂ | ਇਨ੍ਹਾਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਬਿਜਲੀ ਬਿੱਲ 2022 ਦੀਆਂ ਕਾਪੀਆਂ ਸਾੜੀਆਂ

ਪੱਟੀ, 29 ਸਤੰਬਰ (ਖਹਿਰਾ, ਕਾਲੇਕੇ)- ਬਿਜਲੀ ਮੁਲਾਜ਼ਮਾਂ ਨੇ ਬਿਜਲੀ ਬਿੱਲ 2022 ਦੀਆਂ ਕਾਪੀਆਂ ਫੂਕੀਆਂ ਅਤੇ ਜੰਮ ਕੇ ਮੋਦੀ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੈਲੀ ਨੂੰ ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪ੍ਰਧਾਨ ਅਵਤਾਰ ਸਿੰਘ ਕੈਰੋਂ, ਫੈੱਡਰੇਸ਼ਨ (ਏਟਕ) ਮੰਡਲ ...

ਪੂਰੀ ਖ਼ਬਰ »

ਪਾਕਿਸਤਾਨ 'ਚ ਹਿੰਦੂਆਂ 'ਤੇ ਅੱਤਿਆਚਾਰ ਕਦੋਂ ਤੱਕ ਹੁੰਦੇ ਰਹਿਣਗੇ? : ਪੋ੍ਰ: ਲਕਸ਼ਮੀ ਕਾਂਤਾ ਚਾਵਲਾ

ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਪੋ੍ਰ: ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਹਿੰਦੂ-ਕੁੜੀਆਂ ਨੂੰ ਅਗਵਾ ਕਰਨਾ, ਉਨ੍ਹਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਨਾ ਅਤੇ ਫਿਰ ਕਿਸੇ ਵੀ ਉਮਰ ਦੇ ਬੱਚਿਆਂ ਦੇ ਪਿਤਾ ਨਾਲ ...

ਪੂਰੀ ਖ਼ਬਰ »

ਹਿੰਦੂ ਕਾਲਜ ਵਿਖੇ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦੂ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੇਂ ਜਨਮ ਦਿਨ ਨੂੰ ਸਮਰਿਪਤ ਸਮਾਗਮ ਕਰਵਾਏ ਗਏ ਜਿਸ 'ਚ ਸਭ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ ਉਪਰੰਤ ਭਗਤ ਸਿੰਘ ਦੇ ਜੀਵਨ ਅਤੇ ਫਿਲਾਸਫੀ ਤੇ ਇਤਿਹਾਸ ਵਿਭਾਗ ...

ਪੂਰੀ ਖ਼ਬਰ »

ਸ਼ਹੀਦਾਂ ਦੀ ਸ਼ਹਾਦਤ 'ਤੇ ਦੇਸ਼ ਨੂੰ ਹੈ ਮਾਣ- ਡਾ. ਅਮਰਦੀਪ ਗੁਪਤਾ

ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਤ ਸਿੰਘ ਦਾ 115ਵਾਂ ਜਨਮ ਦਿਨ ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਐੱਨ. ਸੀ. ਸੀ. ਅਤੇ ਐੱਨ. ਐੱਸ. ਐੱਸ. ਵਿਭਾਗ ਵਲੋਂ ਸਾਂਝੇ ਤÏਰ 'ਤੇ ਮਨਾਇਆ ਗਿਆ | ਇਸ ਮÏਕੇ ਭਗਤ ਸਿੰਘ ਦੀ ਯਾਦ ਵਿਚ ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 2 ਲੋੜਵੰਦ ਪਰਿਵਾਰਾਂ ਨੂੰ 15 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਗਰੀਬ ਦਾ ਮੂੰਹ, ਗੁਰੂ ਕੀ ਗੋਲਕ ਦੇ ਉਦੇਸ਼ ਤਹਿਤ ਸਮੇਂ-ਸਮੇਂ 'ਤੇ ਐੱਸ.ਜੀ.ਪੀ.ਸੀ. ਅੰਮਿ੍ਤਸਰ ਵਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਇਹ ਵਿਚਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX