ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਅੰਮ੍ਰਿਤਸਰ / ਦਿਹਾਤੀ

ਆਰ.ਐੱਮ.ਪੀ.ਆਈ. ਆਗੂਆਂ ਨੇ ਫੂਡ ਸਪਲਾਈ ਮੰਤਰੀ ਦਾ ਪੁਤਲਾ ਫੂਕਿਆ

ਅਜਨਾਲਾ, 29 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਫਤਿਹਗੜ ਚੂੜੀਆਂ ਰੋਡ 'ਤੇ ਸੜਕੀ ਜਾਮ ਲਗਾ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਜੋ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਵੀ ਹਨ, ਸੂਬਾ ਕਮੇਟੀ ਮੈਂਬਰਾਂ ਕੁਲਵੰਤ ਸਿੰਘ ਮੱਲੂਨੰਗਲ ਤੇ ਸ਼ੀਤਲ ਸਿੰਘ ਤਲਵੰਡੀ ਅਤੇ ਤਹਿਸੀਲ ਕਮੇਟੀ ਸਕੱਤਰ ਸੁਰਜੀਤ ਸਿੰਘ ਦੁਧਰਾਏ ਦੀ ਸਾਂਝੀ ਅਗਵਾਈ 'ਚ ਪਾਰਟੀ ਦੇ ਆਗੂਆਂ ਤੇ ਸਰਗਰਮ ਕਾਰਕੁੰਨਾਂ ਵਲੋਂ ਪਿੰਡ ਮੱਲੂਨੰਗਲ ਤੇ ਜੌਂਸ ਮੁਹਾਰ ਸਮੇਤ ਅਜਨਾਲਾ ਸਬ ਡਵੀਜ਼ਨ ਤਹਿਤ ਪੈਂਦੇ ਦਰਜਨਾਂ ਪਿੰਡਾਂ ਤੇ ਕਸਬਿਆਂ 'ਚ ਫੂਡ ਸਪਲਾਈ ਵਿਭਾਗ ਦੀ ਅਫਸਰਸ਼ਾਹੀ ਤੇ ਮੁਲਾਜ਼ਮਾਂ ਦੀ ਕਥਿਤ ਮਿਲੀਭੁਗਤ ਨਾਲ ਡੀਪੂ ਹੋਲਡਰਾਂ ਵਲੋਂ ਨੀਲੇ ਕਾਰਡ ਹੋਲਡਰਾਂ (ਸਮਾਰਟ ਕਾਰਡ ਹੋਲਡਰ) ਨੂੰ ਮਿਲਣ ਵਾਲੀ ਪ੍ਰਧਾਨ ਮੰਤਰੀ ਅੰਨ ਯੋਜਨਾ ਤਹਿਤ ਮੁਫਤ ਕਣਕ ਅਤੇ ਕੌਮੀ ਅੰਨ ਸੁਰੱਖਿਆ ਐਕਟ ਤਹਿਤ ਮਿਲਣ ਵਾਲੀ 2 ਰੁਪਏ ਕਿਲੋਗ੍ਰਾਮ ਕਣਕ ਦੀ ਵੰਡ 'ਚ ਲਾਭਪਾਤਰਾਂ ਦੀ ਕੀਤੀ ਜਾ ਰਹੀ ਕਥਿਤ ਲੁੱਟ ਖਸੁੱਟ ਤੇ ਘਪਲੇਬਾਜ਼ੀ ਦੇ ਦੋਸ਼ ਲਗਾਉਂਦਿਆਂ ਸਰਕਾਰ ਵਿਰੁੱਧ ਰੋਸ ਮਾਰਚ ਕਰਨ ਉਪਰੰਤ ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪੁੱਤਲਾ ਫੂਕ ਮੁਜ਼ਾਹਰਾ ਕੀਤਾ | ਇਸ ਤੋਂ ਪਹਿਲਾਂਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਦੇਸ਼ ਦੇ ਵਿਧਾਨ ਅਨੁਸਾਰ ਕੌਮੀ ਅੰਨ ਸੁਰੱਖਿਆ ਐਕਟ ਤਹਿਤ 75 ਫੀਸਦੀ ਲੋੜਵੰਦ ਲੋਕਾਂ ਨੂੰ 2 ਰੁਪਏ ਕਿਲੋਗ੍ਰਾਮ ਦੇ ਹਿਸਾਬ ਨਾਲ ਕਣਕ ਦੇ ਘੇਰੇ ਵਿਚ ਲਿਆਉਣਾ ਜ਼ਰੂਰੀ ਹੈ, ਪਰ ਪੰਜਾਬ ਵਿਚ ਕੁੱਲ 34 ਲੱਖ 62 ਹਜ਼ਾਰ 768 ਲੋੜਵੰਦ ਤੇ ਗਰੀਬੀ ਰੇਖਾ ਤੋਂ ਹੇਠਾਂ ਪਰਿਵਾਰਾਂ ਦੇ ਨੀਲੇ ਕਾਰਡ ਹੋਲਡਰ (ਸਮਾਰਟ ਕਾਰਡ ਹੋਲਡਰ) ਬਣਾਏ ਗਏ ਹਨ, ਜਦੋਂਕਿ ਅਜੇ ਵੀ ਹੋਰ ਸਮਾਰਟ ਕਾਰਡ ਬਣਾਉਣ ਦੀ ਲੋੜ ਹੈ | ਪਰ ਇਨ੍ਹਾਂ ਸਮਾਰਟ ਕਾਰਡ ਹੋਲਡਰਾਂ ਨੂੰ ਕਣਕ ਸਪਲਾਈ ਕਰਨ 'ਚ ਵੱਡੇ ਪੱਧਰ 'ਤੇ ਘੱਟੋ- ਘੱਟ 33 ਫੀਸਦੀ ਪਹਿਲਾਂ ਹੀ ਕਥਿਤ ਤੌਰ 'ਤੇ ਧਾਂਦਲੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ | ਇਸ ਮੌਕੇ ਤੇ ਬੀਬੀ ਅੰਮਿ੍ਤਪਾਲ ਕੌਰ ਭੋਏਵਾਲੀ, ਸੰਤੋਖ ਸਿੰਘ ਮੱਲੂਨੰਗਲ, ਪ੍ਰਮਿੰਦਰ ਸਿੰਘ ਦੁਧਰਾਏ, ਬਲਦੇਵ ਸਿੰਘ ਰਾਏਪੁਰ, ਬੂਰਾ ਸਿੰਘ, ਗੁਲਜ਼ਾਰ ਸਿੰਘ ਖਾਨਵਾਲ, ਜਸਬੀਰ ਸਿੰਘ, ਅਮਰਜੀਤ ਸਿੰਘ, ਬਿੱਲਾ ਸਿੰਘ ਭਿੰਡੀ ਸੈਦਾਂ, ਗਾਇਕ ਗੁਰਪਾਲ ਗਿੱਲ ਸੈਦਪੁਰ, ਸੁਖਦੇਵ ਸਿੰਘ ਡੱਲਾ, ਸ਼ਿੰਦਾ ਸਿੰਘ ਬੇਦੀ ਛੰਨਾ, ਹਰਨੇਕ ਸਿੰਘ ਨਿਪਾਲ, ਹਰਜਿੰਦਰ ਸਿੰਘ ਤਲਵੰਡੀ, ਆਦਿ ਦਰਜਨਾਂ ਆਗੂ ਮੌਜੂਦ ਸਨ |

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ-ਉਮਰਾਜ ਸਿੰਘ ਧਰਦਿਉ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ ਅਤੇ ਇਸ ਸੰਘਰਸ਼ ਲਈ ਜੋ ਵੀ ਸਾਨੂੰ ਹੁਕਮ ਲਾਇਆ ...

ਪੂਰੀ ਖ਼ਬਰ »

ਬਾਬਾ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਧਾਰਮਿਕ ਸਮਾਗਮ

ਮਜੀਠਾ, 29 ਸਤੰਬਰ (ਮਨਿੰਦਰ ਸਿੰਘ ਸੋਖੀ)-ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਅਨਿਨ ਸੇਵਕ ਸਿੱਖੀ ਦੇ ਕੋਤਵਾਲ ਬ੍ਰਹਮ ਗਿਆਨੀ ਬਾਬਾ ਭਾਈ ਸਾਲ੍ਹੋ ਜੀ ਦਾ ਪਵਿੱਤਰ ਜਨਮ ਦਿਹਾੜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭਾਈ ਸਾਲ੍ਹੋ ਜੀ ਦੀ ਅੰਸ ਬੰਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 3 ਨੂੰ ਅਜਨਾਲਾ 'ਚ ਮੋਦੀ ਤੇ ਯੂ. ਪੀ. ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ-ਖਤਰਾਏ

ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਪਿੰਡ ਗੁੱਝਾਪੀਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਦੇ ਪਿੰਡ ਨੇਪਾਲ 'ਚ 30 ਅਕਾਲੀ ਕਾਂਗਰਸੀ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ

ਅਜਨਾਲਾ/ਓਠੀਆਂ 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਨੇਪਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਬਕਾ ਸਰਪੰਚ ਸਕੱਤਰ ਸਿੰਘ ਭਲੋਟ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਦੋਹਾਂ ਪਿੰਡਾਂ ਦੇ ਵਾਸੀਆਂ ਨੇ ਸਾਬਕਾ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਖ਼ਿਲਾਫ਼ ਕੱਢੀ ਭੜਾਸ

--ਮਸਲਾ ਪਿੰਡ ਧੌਲ ਕਲਾਂ ਤੇ ਗੌੰਾਸਾਬਾਦ ਦੀ ਪੁੱਟੀ ਹੋਈ ਸੜਕ ਦਾ-- ਰਾਮ ਤੀਰਥ, 29 ਸਤੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਧੌਲ ਕਲਾਂ ਤੇ ਗੌੰਾਸਾਬਾਦ ਦੀ ਮੁੱਖ ਸੜਕ ਜੋ ਪਿਛਲੇ ਲੰਮੇਂ ਸਮੇਂ ਤੋਂ ਸੀਵਰੇਜ ਪਾਉਣ ਦੇ ਨਾਂ 'ਤੇ ਪੁੱਟੀ ਗਈ ਪਰ ਬਣਾਉਣ ਵਿਚ ਦੇਰੀ ਹੋਣ ਕਰਕੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐਸ. ਐਚ. ਓ. ਮਨਤੇਜ ਸਿੰਘ ਨੇ ਦੱਸਿਆ ਕਿ ਐਸ. ਆਈ. ਕੁਲਦੀਪ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਮੰਤਰੀ ਦੇ ਦਫ਼ਤਰ ਅੱਗੇ ਪਰਾਲੀ ਸੁੱਟਣ ਤੇ ਰੋਸ ਮੁਜਾਹਰੇ ਦਾ ਐਕਸ਼ਨ ਮੁਲਤਵੀ

ਅਜਨਾਲਾ, 29 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਪ੍ਰਧਾਨਗੀ 'ਚ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਬੁਲਾਈ ਗਈ ਹੰਗਾਮੀ ਮੀਟਿੰਗ 'ਚ ਯੂਨੀਅਨ ਵਲੋਂ ਪਰਾਲੀ ਸਾੜਣ ਵਾਲੇ ਕਿਸਾਨਾਂ ਦੇ ਵਿਰੁੱਧ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਭਾਰਤ ਪਾਕਿ ਸਰਹੱਦ ਤੋਂ 550 ਗ੍ਰਾਮ ਹੈਰੋਇਨ ਕੀਤੀ ਬਰਾਮਦ

ਅਟਾਰੀ, 29 ਸਤੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਸਰਹੱਦ ਤੇ ਤਾਇਨਾਤ ਬੀ.ਐੱਸ.ਐੱਫ. ਦੀ ਇੱਕ ਸੌ ਚੁਤਾਲੀ ਬਟਾਲੀਅਨ ਨੇ ਬੀ. ਓ. ਪੀ. ਭਰੋਭਾਲ ਤੋਂ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬਾਰਡਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਆਯੂਰਵੈਦਿਕ ਦੀ ਮਨੁੱਖੀ ਜੀਵਨ 'ਚ ਮਹੱਤਤਾ ਵਿਸ਼ੇ 'ਤੇ ਸੈਮੀਨਾਰ

ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ ਆਯੁਰਵੈਦਿਕ ਦੀ ਮਹੱਤਤਾ ਵਿਸ਼ੇ 'ਤੇ ਵਿਦਿਆਰਥੀਆਂ ਅਤੇ ਸਟਾਫ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦੀ ਆਰੰਭਤਾ ਮੌਕੇ ...

ਪੂਰੀ ਖ਼ਬਰ »

ਮਾਮਲਾ ਦੁਕਾਨ ਮਾਲਕ ਵਲੋਂ ਕਿਰਾਏਦਾਰ ਦੀ ਦੁਕਾਨ ਦੀ ਕੰਧ ਪਾੜ ਕੇ ਕਬਜ਼ਾ ਕਰਨ ਦਾ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਬਕਾਲਾ ਸਾਹਿਬ ਦੇ ਡਾਕਖਾਨੇ ਵਾਲੇੇ ਬਾਜ਼ਾਰ ਵਿਚ ਇਕ ਦੁਕਾਨ ਮਾਲਕ ਵਲੋਂ ਆਪਣੇ ਕਿਰਾਏਦਾਰ ਦੀ ਦੁਕਾਨ ਦੀ ਪਿਛਲੀ ਕੰਧ ਪਾੜ ਕੇ ਅੰਦਰੋਂ ਤਾਲੇ ਲਗਾ ਕੇ ਕਥਿਤ ਤੌਰ 'ਤੇ ਕਬਜ਼ਾ ਕਰਨ ਅਤੇ ਇਸ ...

ਪੂਰੀ ਖ਼ਬਰ »

ਪਾਖਰਪੁਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਜੈਂਤੀਪੁਰ, 29 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਲੋਕ ਸੇਵਾ ਕੇਂਦਰ ਪਾਖਰਪੁਰਾ ਵਿਖੇ ਸੁਸਾਇਟੀ ਦੇ ਚੇਅਰਮੈਨ ਸੇਵਾਮੁਕਤ ਪਿ੍ੰਸੀਪਲ ...

ਪੂਰੀ ਖ਼ਬਰ »

ਮਜੀਠਾ ਲਾਗੇ ਕਾਰ ਸੜਕ ਹਾਦਸੇ ਦੌਰਾਨ ਬਜ਼ੁਰਗ ਦੀ ਮੌਤ

ਮਜੀਠਾ, 29 ਸਤੰਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਇਥੋਂ ਨਾਲ ਲਗਦੇ ਪਿੰਡ ਨੰਗਲ ਪੰਨੂੰਆਂ ਵਿਖੇ ਮਜੀਠਾ ਅੰਮਿ੍ਤਸਰ ਮੁੱਖ ਸੜਕ 'ਤੇ ਕਾਰ ਹਾਦਸੇ ਵਿਚ ਇੱਕ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਹੈ | ਨਿਸ਼ਾਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਨੰਗਲ ਪੰਨੂੰਆਂ ...

ਪੂਰੀ ਖ਼ਬਰ »

ਆਪ ਵਰਕਰਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੌਕ ਮਹਿਤਾ, 29 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮਹਿਤਾ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਸਮੂਹ ਵਰਕਰਾਂ ਨੇ ਕੇਕ ਕੱਟ ਕੇ ਖ਼ੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਕੂਲ ਨੇ ਜੰਡਿਆਲਾ ਗੁਰੂ 'ਚ ਖੇਡ ਮੇਲਾ ਕਰਵਾਇਆ

ਜੰਡਿਆਲਾ ਗੁਰੂ 29 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਬੇਰਿੰਗ ਸਕੂਲ ਜੰਡਿਆਲਾ ਗੁਰੂ ਨੇ ਸਕੂਲ ਦੇ ਮੈਦਾਨ 'ਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਸ ਖੇਡ ਮੇਲੇ ਉਦਘਾਟਨ ਪਿ੍ੰਸੀਪਲ ਹੈਬਰੋਨਿਕਾ ...

ਪੂਰੀ ਖ਼ਬਰ »

ਪਿੰਡ ਨਾਗ ਕਲਾਂ ਦੇ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਦੇ ਰਹੇ ਹਨ ਭਿਆਨਕ ਬਿਮਾਰੀਆਂ ਨੂੰ ਸੱਦਾ

ਜਗਤਾਰ ਸਿੰਘ ਸਹਿਮੀ ਮਜੀਠਾ, 29 ਸਤੰਬਰ -ਪੰਜਾਬ ਦੀ ਸਿਆਸਤ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਹਲਕਾ ਮਜੀਠਾ ਵਿਚ ਭਾਵੇਂ ਅਕਾਲੀ ਭਾਜਪਾ ਸਰਕਾਰ ਸਮੇਂ ਇਥੋਂ ਦੇ ਵਿਧਾਇਕ ਰਹੇ ਬਿਕਰਮ ਸਿੰਘ ਮਜੀਠੀਆ ਵਲੋਂ ਨਿੱਜੀ ਦਿਲਚਸਪੀ ਲੈ ਕੇ ਮਜੀਠਾ ਕਸਬੇ ਤੇ ਹਲਕੇ ਦੇ ਸਮੂਹ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਰਈਆ, 29 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਕਾਲਜ ਅਤੇ ਫੇਰੂਮਾਨ ਟਰੱਸਟ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਡਾ. ਅਨੂ ਕਪਿਲ ਦੀ ਅਗਵਾਈ ਹੇਠ ਕਾਲਜ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨਾਲ ਸੰਬੰਧਿਤ ਸਮਾਗਮ

ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਗੀਤ, ਕਵਿਤਾ ਉਚਾਰਨ, ਭਾਸ਼ਣ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ 'ਤੇ 2 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਗ; ਨੌਵੀਂ ਪਾਤਸ਼ਾਹੀ ਦੇ ਦੀਵਾਨ ਹਾਲ ਵਿਖੇ ਸਮੂਹ ਪਾਠੀ ਸਿੰਘਾਂ, ਗ੍ਰੰਥੀ ਸਿੰਘਾਂ ਅਤੇ ਪ੍ਰਚਾਰਕ ਸਾਹਿਬਾਨ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਨੂੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸ: ਬਲਜੀਤ ...

ਪੂਰੀ ਖ਼ਬਰ »

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਹਿੰਦੀ ਪੰਦਰਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ

ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ, ਖੇਤਰੀ ਦਫ਼ਤਰ ਅੰਮਿ੍ਤਸਰ ਵਲੋਂ ਬੀ.ਕੇ. ਵਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਪੰਦਰਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ. ਦੀਪਤੀ ...

ਪੂਰੀ ਖ਼ਬਰ »

ਚੇਅ. ਮਿਆਦੀਆਂ ਨੇ ਕਸਬਾ ਲੋਪੋਕੇ 'ਚ ਸੁਣੀਆਂ ਮੁਸ਼ਕਿਲਾਂ

ਲੋਪੋਕੇ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਵਿਖੇ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਹਿਮ ਮੀਟਿੰਗ 'ਆਪ' ਆਗੂ ਮਾਸਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਚੇਅਰਮੈਨ ਪਨਗ੍ਰੇਨ ਪੰਜਾਬ ਬਲਦੇਵ ਸਿੰਘ ...

ਪੂਰੀ ਖ਼ਬਰ »

ਫ਼ਤਹਿਪੁਰ ਰਾਜਪੂਤਾਂ ਵਿਖੇ ਪਿਛਲੇ 9 ਮਹੀਨੇ ਤੋਂ ਗਲੀ ਨਾ ਬਣਨ ਕਾਰਨ ਲੋਕ ਡਾਢੇ ਪ੍ਰੇਸ਼ਾਨ

ਨਵਾਂ ਪਿੰਡ, 29 ਸਤੰਬਰ (ਜਸਪਾਲ ਸਿੰਘ)-ਪੰਜਾਬ ਵਿਚਲੀਆਂ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਨਾਰਾਜ ਲੋਕਾਂ ਵਲੋਂ ਤੀਜੇ ਬਦਲ ਵਜੋਂ ਆਪ ਦੀ ਸਰਕਾਰ ਇਸ ਵਾਸਤੇ ਬਣਾਈ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ ਤੇ ਉਹ ਵਧੀਆ ਸਹੂਲਤਾਂ ਮਾਣ ਸਕਣਗੇ, ...

ਪੂਰੀ ਖ਼ਬਰ »

ਕਾਲਜ ਸਠਿਆਲਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸਠਿਆਲਾ, 29 ਸਤੰਬਰ (ਸਫਰੀ)-ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਇਸ ਬਾਰੇ ਓ. ਐਸ. ਡੀ. ਤੇਜਿੰਦਰ ਕੌਰ ਸ਼ਾਹੀ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪ੍ਰੋਗਰਾਮ ਉਲੀਕਿਆ ਗਿਆ ...

ਪੂਰੀ ਖ਼ਬਰ »

ਕੋਹਾਲੀ ਵਿਖੇ ਬਲਾਕ ਚੋਗਾਵਾਂ ਦੇ 160 ਡੀਪੂ ਹੋਲਡਰਾਂ ਦਾ ਲਗਾਇਆ ਟ੍ਰੇਨਿੰਗ ਕੈਂਪ

ਰਾਮ ਤੀਰਥ, 29 ਸਤੰਬਰ (ਧਰਵਿੰਦਰ ਸਿੰਘ ਔਲਖ)-ਸਹਾਇਕ ਕਮਿਸ਼ਨਰ ਫੂਡ ਸੇਫਟੀ ਦਫ਼ਤਰ ਸਿਵਲ ਸਰਜਨ ਅੰਮਿ੍ਤਸਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਫੂਡ ਸਪਲਾਈ ਅਫਸਰ ਬਲਾਕ ਚੋਗਾਵਾਂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਖਾਧ ਪਦਾਰਥਾਂ ਦਾ ਕੰਮ ਕਰਨ ਵਾਲੇ ਬਲਾਕ ...

ਪੂਰੀ ਖ਼ਬਰ »

ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (ਲੜਕੀਆਂ) ਦਾ ਉਦਘਾਟਨ

ਹਰਸਾ ਛੀਨਾ, 29 ਸਤੰਬਰ (ਕੜਿਆਲ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡਾਂ ਵਿਚ ਮੁਢਲੇ ਪੱਧਰ ਤੋਂ ਲੜਕੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਹਿੱਤ ਅੱਜ ਸਥਾਨਕ ਬਲਾਕ ਅਧੀਨ ਪੈਂਦੇ ਕਾਮਰੇਡ ਅੱਛਰ ਸਿੰਘ ਛੀਨਾ ਯਾਦਗਾਰੀ ਖੇਡ ...

ਪੂਰੀ ਖ਼ਬਰ »

ਚੂੰਘ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੌਕ ਮਹਿਤਾ, 29 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੂੰਘ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸੇ ਵੀ ਸਿਆਸੀ ਧਿਰ ਵਲੋਂ ਸਾਰ ਨਾ ਲਏ ਜਾਣ 'ਤੇ ਮਸੀਹੀ ਭਾਈਚਾਰੇ 'ਚ ਭਾਰੀ ਰੋਸ

ਰਈਆ, 29 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ ਦੇ ਮਸੀਹੀ ਭਾਈਚਾਰੇ ਵਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿਚ ਪਾਸਟਰ ਸਾਹਿਬਾਨ ਮੇਜਰ ਮੰਗਾ ਮਸੀਹ, ਅਜੀਤ ਕੁਕੂ, ਕੁਲਵਿੰਦਰ ਸਿੰਘ, ਪ੍ਰੇਮ ਮਸੀਹ, ਲਖਵਿੰਦਰ ਕੁਮਾਰ, ਬੰਟੀ ਮਸੀਹ, ਮੰਗਲ ਭੱਟੀ, ਗੁਰਮੇਜ ...

ਪੂਰੀ ਖ਼ਬਰ »

ਰਈਆ ਮੰਡਲ ਬਿਆਸ ਵਿਖੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ

ਬਿਆਸ, 29 ਸਤੰਬਰ (ਪਰਮਜੀਤ ਸਿੰਘ ਰੱਖੜਾ)-ਜੁਆਇੰਟ ਫੋਰਮ ਪੰ. ਰਾ. ਬਿ. ਬੋ. ਪੰਜਾਬ ਦੇ ਸੱਦੇ 'ਤੇ ਰਈਆ ਮੰਡਲ ਬਿਆਸ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ ਵਿਚ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਜੁਆਇੰਟ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਿਆਸ, 29 ਸਤੰਬਰ (ਫੇਰੂਮਾਨ)-ਬਿਆਸ ਖੇਤਰ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਚੀਮਾ ਬਾਠ, ਬੂਲੇਨੰਗਲ, ਫੇਰੂਮਾਨ ਕੋਟ ਮਹਿਤਾਬ ਅਤੇ ਭਲੋਜਲਾ ਆਦਿ ਪਿੰਡਾਂ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਅਟਾਰੀ 'ਚ ਲਗਾਇਆ ਕੈਂਸਰ ਕੈਂਪ

ਅਟਾਰੀ, 29 ਸਤੰਬਰ (ਗੁਰਦੀਪ ਸਿੰਘ ਅਟਾਰੀ)-ਚਮਨ ਲਾਲ ਸੇਤੀਆ ਐਕਸਪੋਰਟ ਲਿਮਟਿਡ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਅਟਾਰੀ ਦੇ ਗੁਰਦੁਆਰਾ ਸਾਹਿਬ ਨੀਲਧਾਰੀ ਵਿਖੇ ਕੈਂਸਰ ਕੈਂਪ ਲਗਾਇਆ ਗਿਆ | ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ 600 ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਬਿੱਲ 2022 ਵਿਰੁੱਧ ਜੰਡਿਆਲਾ ਗੁਰੂ 'ਚ ਕੀਤੀ ਰੋਸ ਰੈਲੀ

ਜੰਡਿਆਲਾ ਗੁਰੂ, 29 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੁਆਇੰਟ ਫੋਰਮ ਪੰਜਾਬ ਦੇ ਉਲੀਕੇ ਪ੍ਰੋਗਰਾਮਾਂ ਅਨੁਸਾਰ ਟੈਕਨੀਕਲ ਸਰਵਿਸ ਯੂਨੀਅਨ, ਮਨਿਸਟਰੀਅਲ ਸਰਵਿਸ ਯੂਨੀਅਨ ਅਤੇ ਪੈਨਸ਼ਨਰ ਯੂਨੀਅਨ ਵਲੋਂ ਪੰਜਾਬ ਪਾਵਰਕਾਮ ਦੀ ਸਬ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਸਾਥੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਰਾਜਾਸਾਂਸੀ, 29 ਸਤੰਬਰ (ਹਰਦੀਪ ਸਿੰਘ ਖੀਵਾ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੀਆਂ ਬਿਜਲੀ ਬਿੱਲ ਰਾਹੀਂ ਨਿਜੀਕਰਨ ਦੀਆਂ ਨੀਤੀਆਂ ਦੇ ਵਿਰੋਧ ਵਿਚ ਹਰਸ਼ਾ ਛੀਨਾ ਕੁੱਕੜਾਂ ਵਾਲਾ ਉਪ ਮੰਡਲ ਵਿਖੇ ਬਿਜਲੀ ਬਿੱਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX