ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਪਟਿਆਲਾ

ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 29 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਬਿਜਲੀ ਵੰਡ ਸੰਬੰਧੀ ਲਾਇਸੰਸ ਬਾਰੇ ਜੋ ਸੋਧਾਂ ਕੀਤੀਆਂ ਗਈਆਂ ਹਨ, ਉਸ ਦੇ ਵਿਰੁੱਧ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਹੈੱਡ ਆਫ਼ਿਸ ਜੁਆਇੰਟ ਐਕਸ਼ਨ ਕਮੇਟੀ ਵਲੋਂ ਮੁੱਖ ਦਫ਼ਤਰ ਪੀ.ਐੱਸ.ਪੀ.ਸੀ.ਐੱਲ. ਦੇ ਗੇਟ 'ਤੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਇਸ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਹੈੱਡ ਆਫ਼ਿਸ ਦੇ ਪ੍ਰਧਾਨ ਅਵਤਾਰ ਸਿੰਘ ਕੈਂਥ ਅਤੇ ਜਨਰਲ ਸਕੱਤਰ ਕੁਲਜੀਤ ਸਿੰਘ ਰਟੌਲ ਵਲੋਂ ਦੱਸਿਆ ਗਿਆ ਕਿ ਬਿਜਲੀ ਵੰਡ ਪ੍ਰਣਾਲੀ ਨੂੰ ਨਿੱਜੀ ਹੱਥਾਂ ਵਿਚ ਸੌਂਪਣ ਨਾਲ ਜਿੱਥੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਉੱਥੇ ਹੀ ਬਿਜਲੀ ਖਪਤਕਾਰਾਂ ਅਤੇ ਕਿਸਾਨਾਂ ਨੂੰ ਵੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ | ਅਜਿਹਾ ਕਰਕੇ ਕੇਂਦਰ ਸਰਕਾਰ ਵਲੋਂ ਹੌਲੀ-ਹੌਲੀ ਪੂਰੇ ਬਿਜਲੀ ਵਿਭਾਗ ਨੂੰ ਨਿੱਜੀ ਅਦਾਰਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ | ਆਗੂਆਂ ਵਲੋਂ ਦੱਸਿਆ ਗਿਆ ਕਿ ਜਿਵੇਂ ਪਹਿਲਾ ਕੇਂਦਰ ਸਰਕਾਰ ਵਲੋਂ ਬਿਜਲੀ ਐਕਟ-2003 ਲਾਗੂ ਕਰਨ ਦਾ ਕਾਰਨ ਸੂਬਿਆਂ ਨੂੰ ਵਿੱਤੀ ਘਾਟੇ ਵਿਚੋਂ ਕੱਢਣਾ, ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਦੱਸਿਆ ਗਿਆ ਸੀ, ਜਦੋਂ ਕਿ ਹੋਇਆ ਬਿਲਕੁਲ ਇਸ ਦੇ ਉਲਟ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦਾ ਪੰਜਾਬ ਸਰਕਾਰ ਵੱਲ ਲਗਭਗ 20,000 ਕਰੋੜ ਰੁਪਏ ਤੋਂ ਵੀ ਵੱਧ ਦੀ ਸਬਸਿਡੀ ਪੈਡਿੰਗ ਪਈ ਹੈ, ਕਾਰਪੋਰੇਸ਼ਨ ਤਨਖ਼ਾਹਾਂ ਦੇਣ ਲਈ ਕਰਜ਼ੇ 'ਤੇ ਰਕਮ ਲੈਣ ਲਈ ਮਜਬੂਰ ਹੈ, ਇਸੇ ਤਰ੍ਹਾਂ ਹੁਣ ਬਿਜਲੀ ਵੰਡ ਪ੍ਰਣਾਲੀ ਨੂੰ ਨਿੱਜੀ ਹੱਥਾਂ ਵਿਚ ਸੌਂਪ ਕੇ ਕੇਂਦਰ ਸਰਕਾਰ ਵੱਖ-ਵੱਖ ਤਰ੍ਹਾਂ ਦੇ ਖਪਤਕਾਰਾਂ ਨੂੰ ਮਿਲਦੀਆਂ ਸਹੂਲਤਾਂ ਖੋਹਣ ਦੇ ਪੱਖ ਹੈ | ਆਗੂਆਂ ਵਲੋਂ ਇਸ ਦਾ ਡਟ ਕੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ |
ਰੋਸ ਪ੍ਰਦਰਸ਼ਨ ਨੂੰ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਕੈਂਥ, ਕੁਲਜੀਤ ਸਿੰਘ ਰਟੌਲ, ਹਰਬੰਸ ਸਿੰਘ ਗੁਰੂ, ਪਰਮਜੀਤ ਕੌਰ ਕੈਂਥ, ਕੰਚਨ ਕੁਮਾਰ, ਨਰਿੰਦਰ ਸਿੰਘ ਕਲਸੀ, ਹਰਗੁਰਮੀਤ ਸਿੰਘ, ਰਾਜ ਕੁਮਾਰ, ਅਸ਼ੋਕ ਕੁਮਾਰ, ਨਸੀਮ ਖ਼ਾਨ, ਸ਼ਕੰੁਤਲਾ, ਪ੍ਰਟੀ ਸ਼ੁਕਲਾ, ਸੁਨੀਤਾ ਦੇਵੀ, ਵਿਜੇ ਕੁਮਾਰ ਤੇ ਜਗਜੀਤ ਸਿੰਘ ਵਲੋਂ ਸੰਬੋਧਨ ਕੀਤਾ ਗਿਆ |

ਬਹਾਦਰਗੜ੍ਹ ਦੇ ਨੇੜਲੇ ਪਿੰਡਾਂ 'ਚ ਚੀਨੀ ਵਾਇਰਸ ਨਾਲ ਝੋਨੇ ਦਾ ਹੋਇਆ ਭਾਰੀ ਨੁਕਸਾਨ

• ਪੰਜਾਬ ਸਰਕਾਰ ਤੁਰੰਤ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਕਰੇ- ਗੁਰਦੀਪ ਸਿੰਘ ਰਾਏਪੁਰ ਬਹਾਦਰਗੜ੍ਹ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਚ ਝੋਨੇ ਦੀ ਫ਼ਸਲ ਦਾ ਚੀਨੀ ਵਾਇਰਸ ਕਰਕੇ ਭਾਰੀ ਨੁਕਸਾਨ ਹੋਇਆ ਹੈ | ਇਸ ਵਾਇਰਸ ਕਾਰਨ ਝੋਨੇ ਦੇ ਖੇਤਾਂ ਦੇ ਖੇਤ ...

ਪੂਰੀ ਖ਼ਬਰ »

ਕਿਸਾਨਾਂ ਨੇ ਖੇਤਾਂ 'ਚ ਖੜ੍ਹਾ ਪਾਣੀ ਕੱਢਣ ਲਈ ਦਿੱਤਾ ਮੰਗ-ਪੱਤਰ

ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਖੇੜੀ ਗੁਰਨਾ ਦੇ ਕਿਸਾਨਾਂ ਨੇ ਖੇਤਾਂ ਤੇ ਕਈ ਘਰਾਂ 'ਚ ਬਾਰਿਸ਼ ਦਾ ਪਾਣੀ ਖੜ੍ਹਾ ਹੋ ਜਾਣ ਕਾਰਨ ਐੱਸ. ਡੀ. ਐਮ. ਡਾ. ਸੰਜੀਵ ਕੁਮਾਰ ਨੂੰ ਮੰਗ-ਪੱਤਰ ਦਿੱਤਾ ਤੇ ਕਿਹਾ ਕਿ ਜੇਕਰ ਉਨ੍ਹਾਂ ਦੇ ਖੇਤਾਂ 'ਚੋਂ ਪਾਣੀ ਕੱਢਣ ਦਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਦਿੱਤਾ ਪਰਿਵਾਰਾਂ ਸਮੇਤ ਧਰਨਾ

ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਮਿੰਨੀ ਸਕੱਤਰੇਤ ਵਿਚ ਪਰਿਵਾਰਾਂ ਸਮੇਤ ਰੋਸ ਧਰਨਾ ਦੇ ਕੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨਾਕਾਰੀਆਂ ਵਿਚ ਛੋਟੇ-ਛੋਟੇ ਬੱਚੇ ਵੀ ਸ਼ਾਮਿਲ ਸਨ ...

ਪੂਰੀ ਖ਼ਬਰ »

ਮੋਦੀ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਮੋਦੀ ਕਾਲਜ ਪਟਿਆਲਾ ਵਿਖੇ ਪੂਰੇ ਦਿਨ ਦੀ ਹੜਤਾਲ ਕੀਤੀ ਗਈ ਤੇ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਕਾਲਜ ਵਿਖੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

6 ਮਹੀਨਿਆਂ 'ਚ ਨਿਗਮ ਕੋਲ ਪ੍ਰਾਪਰਟੀ ਟੈਕਸ ਤੋਂ ਆਇਆ 12 ਕਰੋੜ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪ੍ਰਾਪਰਟੀ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਏ-ਕੈਟਾਗਰੀ ਦੇ 52 ਸੌ ਯੂਨਿਟ ਮਾਲਕਾਂ ਨੂੰ ਨਿਗਮ ਵਲੋਂ ਨੋਟਿਸ ਜਾਰੀ ਕੀਤਾ ਗਿਆ ਸੀ | ਨੋਟਿਸ ਤੋਂ ਬਾਅਦ ਡਿਫਾਲਟਰ ਸੂਚੀ ਵਿਚੋਂ 3500 ਦੇ ਕਰੀਬ ਯੂਨਿਟ ਮਾਲਕਾਂ ਨੇ ਨਿਗਮ ਕੋਲ 1 ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਪਤਨੀ ਤੇ ਭੈਣ ਮੰਦਰ ਸ੍ਰੀ ਕਾਲੀ ਦੇਵੀ ਵਿਖੇ ਹੋਏ ਨਤਮਸਤਕ

ਪਟਿਆਲਾ, 29 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਬੀਬਾ ਮਨਪ੍ਰੀਤ ਕੌਰ ਨੇ ਮਾਲ ਰੋਡ ਸਥਿਤ ਇਤਿਹਾਸਕ ਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਮੱਥਾ ਟੇਕਿਆ | ਕੁਲ ਲੋਕਾਈ ਦੇ ਭਲੇ ਦੀ ਕਾਮਨਾ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਦੀ ਛੁਰਾ ਮਾਰ ਕੇ ਹੱਤਿਆ

ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ 'ਤੇ ਟੈਕਸੀ ਸਟੈਂਡ ਲਾਗੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਦੀ ਛੁਰਾ ਮਾਰ ਕੇ ਅਣਪਛਾਤੇ ਵਿਅਕਤੀ ਨੇ ਹੱਤਿਆ ਕਰ ਦਿੱਤੀ ਹੈ | ਮਿ੍ਤਕ ਦੀ ਪਹਿਚਾਣ ਵਿਕਾਸ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਪਤਨੀ ਤੇ ਭੈਣ ਨੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 29 ਸਤੰਬਰ (ਅ. ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਮੱਥਾ ਟੇਕਣ ਪਹੁੰਚੇ | ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਤੇ ਗੁਰਦੁਆਰਾ ਪ੍ਰਬੰਧਕਾਂ ...

ਪੂਰੀ ਖ਼ਬਰ »

ਘਰ 'ਚੋਂ ਢਾਈ ਲੱਖ ਨਕਦੀ ਤੇ 9 ਤੋਲੇ ਸੋਨਾ ਚੋਰੀ

ਘਨੌਰ, 29 ਸਤੰਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਨੇੜੇ ਪਿੰਡ ਲੋਹਸਿੰਬਲੀ ਵਿਖੇ ਚੋਰਾਂ ਨੇ ਦੋ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ, ਜਿਸ ਵਿਚੋਂ ਇਕ ਘਰ ਵਿਚ ਚੋਰੀ ਕਰਨ ਲਈ ਕਾਮਯਾਬ ਰਹੇ ਦੂਜੇ ਘਰ ਵਿਚ ਕੁੱਤਿਆਂ ਦੇ ਭੌਂਕਣ ਕਾਰਨ ਉੱਥੇ ਚੋਰੀ ਨਹੀਂ ਹੋ ਪਾਈ | ...

ਪੂਰੀ ਖ਼ਬਰ »

ਦਫ਼ਤਰ ਦਾ ਤਾਲਾ ਤੋੜ ਕੇ ਲੱਖਾਂ ਦਾ ਕੈਸ਼ ਚੋਰੀ

ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਦਫ਼ਤਰ ਦਾ ਤਾਲਾ ਤੋੜ ਤੇ ਕੈਸ਼ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਗੁਰਮਤਿ ਕਾਲਜ ਵਿਖੇ ਸਿੱਖ ਧਰਮ 'ਚ 'ਸ਼ਸਤਰ ਦਾ ਮਹਾਤਮ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਲੋਂ ਧਰਮ ਤੇ ਇਤਿਹਾਸ ਵਿਸ਼ੇਸ਼ ਲੜੀ ਉਲੀਕੀ ਗਈ ਹੈ | ਇਸੇ ਲੜੀ ਤਹਿਤ 'ਸਿੱਖ ਧਰਮ ਵਿਚ ਸ਼ਸਤਰ ਦਾ ਮਹਾਤਮ' ਵਿਸ਼ੇ ਅਧੀਨ ਵਿਸ਼ੇਸ਼ ਭਾਸ਼ਣ ਗੁਰਮਤਿ ਕਾਲਜ ਪਟਿਆਲਾ ਵਲੋਂ ਕਰਵਾਇਆ ਗਿਆ | ਇਸ ਭਾਸ਼ਣ ਦਾ ਅਗਾਜ ...

ਪੂਰੀ ਖ਼ਬਰ »

ਕਈ ਦਰਜਨ ਪਿੰਡਾਂ ਦੇ ਲੋਕਾਂ ਨੂੰ ਸੰਭਾਵੀ ਹੜ੍ਹ ਦਾ ਡਰ ਸਤਾਉਣ ਲੱਗਾ ਘੱਗਰ ਦਰਿਆ 'ਚ ਖ਼ਤਰੇ ਦੇ ਨਿਸ਼ਾਨ ਵੱਲ ਵਧ ਰਹੇ ਬਰਸਾਤ ਦੇ ਪਾਣੀ ਨੇ ਕਿਸਾਨਾਂ ਦੇ ਸਾਹ ਸੂਤੇ

ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ)-ਪਿਛਲੇ ਦਿਨੀਂ ਪਈ ਭਾਰੀ ਬਰਸਾਤ ਨਾਲ ਜਿੱਥੇ ਪੱਕਣ ਕੰਢੇ ਖੜ੍ਹੀ ਝੋਨੇ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਬੀਤੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ ਤੇ ਹੋਰ ਪਹਾੜੀ ਇਲਾਕਿਆਂ ਤੋਂ ਇਲਾਵਾ ਚੰਡੀਗੜ੍ਹ ਆਦਿ ਵਿਚ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਖ਼ਤਰੇ ਦੇ ਨਿਸ਼ਾਨ ਵੱਲ ਵਧ ਰਹੇ ਬਰਸਾਤ ਦੇ ਪਾਣੀ ਨੇ ਕਿਸਾਨਾਂ ਦੇ ਸਾਹ ਸੂਤੇ

ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ)-ਪਿਛਲੇ ਦਿਨੀਂ ਪਈ ਭਾਰੀ ਬਰਸਾਤ ਨਾਲ ਜਿੱਥੇ ਪੱਕਣ ਕੰਢੇ ਖੜ੍ਹੀ ਝੋਨੇ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਬੀਤੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ ਤੇ ਹੋਰ ਪਹਾੜੀ ਇਲਾਕਿਆਂ ਤੋਂ ਇਲਾਵਾ ਚੰਡੀਗੜ੍ਹ ਆਦਿ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਨੂੰ

ਪਟਿਆਲਾ, 29 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇ.ਐੱਸ.ਡਬਲਿਊ. ਸਟੀਲ ਗਰੁੱਪ ਦਾ ਪਲੇਸਮੈਂਟ ਕੈਂਪ 7 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਬੀ.ਐੱਸ.ਸੀ. (ਨਾਨ ਮੈਡੀਕਲ) ਪਾਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਓਾਕਾਰ ਸਿੰਘ ਮਾਨ

ਸਮਾਣਾ-ਸਮਾਣਾ ਦੀ ਜਾਣੀ-ਪਹਿਚਾਣੀ ਹਸਤੀ ਓਾਕਾਰ ਸਿੰਘ ਮਾਨ ਇਕ ਸੰਸਥਾ ਸਨ, ਜਿਨ੍ਹਾਂ ਨੇ ਆਪਣੀ ਉਮਰ ਦੇ 80 ਸਾਲਾਂ 'ਚੋਂ ਜ਼ਿਆਦਾ ਹਿੱਸਾ ਬੱਚਿਆਂ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਕੀਤਾ | ਆਪ ਦਾ ਜਨਮ 1942 'ਚ ਅਣਵੰਡੇ ਪੰਜਾਬ ਦੇ ਜ਼ਿਲ੍ਹਾ ਸਿਆਲਕੋਟ (ਪਾਕਿਸਤਾਨ) ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਕਿਉਂ ਨਹੀਂ ਮਾਰੀ ਗੈਂਗਸਟਰਾਂ ਨੂੰ ਗੋਲੀ- ਜੱਗਾ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਂਗਸਟਰਾਂ ਨੂੰ ਗੋਲੀ ਮਾਰਨ ਦੇ ਦਿੱਤੇ ਬਿਆਨ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਜੱਗਾ ...

ਪੂਰੀ ਖ਼ਬਰ »

ਆਸਟੇ੍ਰਲੀਆ ਦੀ ਡੀਕਿਨ ਯੂਨੀਵਰਸਿਟੀ ਵਲੋਂ ਚਿਤਕਾਰਾ ਯੂਨੀਵਰਸਿਟੀ 'ਚ ਹੱਬ ਸਥਾਪਿਤ ਕਰਨ ਦਾ ਐਲਾਨ

ਬਨੂੜ, 29 ਸਤੰਬਰ (ਭੁਪਿੰਦਰ ਸਿੰਘ)-ਡੀਕਿਨ ਯੂਨੀਵਰਸਿਟੀ ਆਸਟ੍ਰੇਲੀਆ ਨੇ ਚਿਤਕਾਰਾ ਯੂਨੀਵਰਸਿਟੀ ਵਿਖੇ ਡੀਕਿਨ ਯੂਨੀਵਰਸਿਟੀ ਹੱਬ ਦੀ ਸਥਾਪਨਾ ਦਾ ਐਲਾਨ ਕੀਤਾ ਹੈ | ਇਹ ਘੋਸ਼ਣਾ ਭਾਰਤ ਦੀ ਆਜ਼ਾਦੀ ਦੇ 75 ਸਾਲਾ ਜਸ਼ਨ ਤੇ ਭਾਰਤ ਵਿਚ ਡੀਕਿਨ ਦੇ ਲਗਪਗ ਤਿੰਨ ਦਹਾਕਿਆਂ ...

ਪੂਰੀ ਖ਼ਬਰ »

ਪੰਜਾਬ ਕਾਲਜ ਲਾਇਬ੍ਰੇਰੀਅਨਜ਼ ਐਸੋਸੀਏਸ਼ਨ ਵਲੋਂ ਪੇ-ਸਕੇਲ ਲਾਗੂ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਦਾ ਸਵਾਗਤ

ਪਟਿਆਲਾ , 29 ਸਤੰਬਰ (ਗੁਰਵਿੰਦਰ ਸਿੰਘ ਢਿੱਲੋਂ)-ਪੰਜਾਬ ਕਾਲਜ ਲਾਇਬ੍ਰੇਰੀਅਨਜ ਐਸੋਸੀਏਸ਼ਨ ਨੇ ਪੰਜਾਬ ਸਰਕਾਰ, ਉਚੇਰੀ ਸਿੱਖਿਆ ਵਿਭਾਗ ਵਲੋਂ ਯੂਨੀਵਰਸਿਟੀਆਂ, ਸਰਕਾਰੀ ਤੇ ਏਡਿਡ ਕਾਲਜਾਂ ਦੇ ਅਧਿਆਪਕਾਂ ਤੇ ਲਾਇਬ੍ਰੇਰੀਅਨਜ਼ ਲਈ ਜਨਵਰੀ 2016 ਤੋਂ ਸੋਧੇ ਯੂ.ਜੀ.ਸੀ. ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਿਖੇ ਸਾਂਝੇ ਵਿਦਿਆਰਥੀ ਮੋਰਚੇ ਨੇ ਮਸ਼ਾਲ ਮਾਰਚ ਕੱਢਿਆ

ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜ ਵਿਦਿਆਰਥੀ ਜਥੇਬੰਦੀਆਂ ਪੀ. ਆਰ. ਐੱਸ. ਯੂ., ਪੀ. ਐੱਸ. ਯੂ., ਐੱਸ. ਐੱਫ. ਆਈ., ਪੀ. ਐੱਸ. ਯੂ. (ਲ) ਅਤੇ ਏ. ਆਈ. ਐੱਸ. ਐੱਫ. ਤੇ ਹੋਰ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਆਧਾਰਤ ਬਣੇ ਸਾਂਝਾ ...

ਪੂਰੀ ਖ਼ਬਰ »

ਰਾਜਦੀਪ ਸਿੰਘ ਤੇ ਹਰਿੰਦਰਪਾਲ ਸਿੰਘ ਬਣੇ ਸਵੱਛਤਾ ਸਰਵੇਖਣ-2023 ਦੇ ਬਰਾਂਡ ਅੰਬੈਸਡਰ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰਾਂ ਦੀ ਸਫ਼ਾਈ ਦਰਜਾਬੰਦੀ ਲਈ ਹਰ ਸਾਲ ਸਵੱਛਤਾ ਸਰਵੇਖਣ ਕਰਵਾਇਆ ਜਾਂਦਾ ਹੈ | ਸਵੱਛਤਾ ਸਰਵੇਖਣ-2023 ਹੁਣ ਸ਼ੁਰੂ ਹੋ ਗਿਆ ਹੈ ਤੇ ਇਸ ਲਈ ਸਵੱਛ ਭਾਰਤ ਅਭਿਆਨ ਤਹਿਤ 1 ਲੱਖ ਤੋਂ 10 ਲੱਖ ਦੀ ਆਬਾਦੀ ...

ਪੂਰੀ ਖ਼ਬਰ »

ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਨਾਲ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੀਤੀ ਮੁਲਾਕਾਤ

ਪਟਿਆਲਾ, 29 ਸਤੰਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਸਾਬਕਾ ਵਿਦੇਸ਼ ਮੰਤਰੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਿੰਡ ਭੇਡਪੁਰਾ ਵਿਖੇ ਧਰਨਾਕਾਰੀ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਨਾਲ ਮੁਲਾਕਾਤ ਕੀਤੀ | ਧਰਨਾਕਾਰੀ ਨੌਜਵਾਨ ਪਿਛਲੇ 11 ...

ਪੂਰੀ ਖ਼ਬਰ »

ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਵਸਤਾਂ ਦੀ ਵਿਕਰੀ ਲਈ 'ਪੰਖੜੀ' ਆਊਟਲੈੱਟ ਖੁੱਲਿ੍ਹਆ

• ਮੁੱਖ ਮੰਤਰੀ ਦੇ ਪਤਨੀ ਤੇ ਭੈਣ ਨੇ ਪੰਖੜੀ ਦਾ ਦੌਰਾ ਕਰਕੇ ਕੀਤੀ ਸ਼ਲਾਘਾ ਪਟਿਆਲਾ, 29 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪਟਿਆਲਾ ਤਹਿਤ ਚੱਲ ਰਹੇ ਸਵੈ ਸਹਾਇਤਾ ਸਮੂਹਾਂ ...

ਪੂਰੀ ਖ਼ਬਰ »

ਮਹਿਤਾ ਨੇ ਮਾਰਕਫੈੱਡ ਦੇ ਚੇਅਰਮੈਨ ਮੋਹੀ ਨੂੰ ਦਿੱਤੀ ਮੁਬਾਰਕਬਾਦ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮਾਰਕਫੈੱਡ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਤੋਂ ਸ਼ਹਿਰੀ ਪ੍ਰਧਾਨ ਤੇਜਿੰਦਰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੀ ਬੈਠਕ

ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੀ ਬੈਠਕ ਮੰਚ ਦੇ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਡਾਕਟਰੀ ਜਾਂਚ ਕੈਂਪ ਲਾਉਣ ਲਈ ਵਿਚਾਰ ਵਟਾਂਦਰਾ ਕਰਨ ਉਪਰੰਤ ਸਮੂਹ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਵਲੋਂ ਸਰਵੋਤਮ ਸਾਹਿਤਕ ਪੁਸਤਕਾਂ ਦੀ ਕੀਤੀ ਚੋਣ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਤੇ ਉਰਦੂ ਦੀਆਂ ਪੁਸਤਕਾਂ ਨੂੰ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਕਸੀਮ ਕੀਤੇ ਜਾਂਦੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਵੀਰਪਾਲ ...

ਪੂਰੀ ਖ਼ਬਰ »

ਜਸਦੇਵ ਸਿੰਘ ਸੰਧੂ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਬਹਾਦਰਗੜ੍ਹ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ-ਰਾਜਪੁਰਾ ਰੋਡ ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਪੋਸਟਰ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਸਕੂਲ 'ਚ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਭਾਦਸੋਂ, 29 ਸਤੰਬਰ (ਪ੍ਰਦੀਪ ਦੰਦਰਾਲਾ)-ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਵਿਦਿਆਰਥੀਆਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਨੇਤਾ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ | ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰ ਗੰਜ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਹਿਸੀਲ ਪੱਧਰ 'ਤੇ ਪੋਸਟਰ ਮੇਕਿੰਗ, ਸਲੋਗਨ, ਭਾਸ਼ਨ, ਵਾਲ ਪੇਂਟਿੰਗ ਮੁਕਾਬਲੇ ਕਰਵਾਏ ਗਏ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਜੂਡੋ 'ਚ ਸਰਕਾਰੀ ਸਕੂਲ ਖੇੜੀ ਗੁੱਜਰਾਂ ਨੇ ਜਿੱਤੇ 6 ਤਗਮੇ

ਪਟਿਆਲਾ, 29 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਥੇੜੀ ਪਟਿਆਲਾ ਵਿਖੇ ਹੋਏ ਜ਼ਿਲ੍ਹਾ ਟੂਰਨਾਮੈਂਟ ਜੂਡੋ (ਸਕੂਲ ਖੇਡਾਂ) ਵਿਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਨੇ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਦੀ ਅਗਵਾਈ 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ 'ਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਲੋਂ ਸਾਈਕਲ ਰੈਲੀ ਦਾ ਕੀਤਾ ਆਯੋਜਨ

ਨਾਭਾ, 29 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵਿਦਿਆਰਥੀਆਂ ਤੇ ਸਟਾਫ਼ ਨੇ ਪੂਰੇ ਜੋਸ਼ ਨਾਲ ਸ਼ਮੂਲੀਅਤ ਕੀਤੀ | ਇਹ ਜਾਣਕਾਰੀ ਪ੍ਰੋ. ਹਰਮਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX