ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  34 minutes ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  about 1 hour ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 2 hours ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 minute ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 3 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 5 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 5 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 5 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 6 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 7 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 7 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 7 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 8 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 7 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 8 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 8 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 9 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 9 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 9 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 9 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 10 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 10 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਮੋਗਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ/ਅਸ਼ੋਕ ਬਾਂਸਲ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਅਗਵਾਈ ਹੇਠ ਨਵੀਂ ਦਾਣਾ ਮੰਡੀ ਮੋਗਾ ਵਿਖੇ ਲਗਾਇਆ ਗਿਆ | ਇਸ ਕੈਂਪ ਜਿਥੇ ਜ਼ਿਲ੍ਹੇ ਭਰ 'ਚੋਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਕਿਸਾਨ ਸਿਖਲਾਈ ਕੈਂਪ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਜਿਨ੍ਹਾਂ ਵਿਚ ਡਾ. ਮਨਪ੍ਰੀਤ ਸਿੰਘ ਜੈਦਕਾ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਡਾ. ਰਮਨਦੀਪ ਕੌਰ ਨੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ, ਡਾ. ਪ੍ਰੇਰਨਾ ਠਾਕੁਰ ਨੇ ਆਲੂਆਂ ਦੀ ਕਾਸ਼ਤ ਅਤੇ ਘਰੇਲੂ ਬਗੀਚੀ, ਡਾ. ਅਮਨਦੀਪ ਸਿੰਘ ਬਰਾੜ ਨੇ ਹਾੜ੍ਹੀ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ, ਖੇਤੀ ਮਾਹਿਰ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀ ਵਿਕਾਸ ਅਫ਼ਸਰ ਨੇ ਮੌਜੂਦਾ ਫ਼ਸਲਾਂ ਦੀ ਸਥਿਤੀ, ਡਾ. ਨਵਦੀਪ ਸਿੰਘ ਜੌੜਾ ਬਲਾਕ ਖੇਤੀਬਾੜੀ ਅਫ਼ਸਰ ਨੇ ਕਿਸਾਨੀ ਵਿਚ ਪੇਸ਼ ਆਉਣ ਵਾਲੀਆਂ ਨਵੀਆਂ ਵੰਗਾਰਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ | ਵਾਤਾਵਰਨ ਪ੍ਰੇਮੀ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਨੇ ਕਿਸਾਨਾਂ ਨੂੰ ਹੱਥੀ ਕਿਰਤ ਕਰਨ ਦੀ ਸੁਨੇਹਾ ਦਿੱਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਾਲੀ ਖੇਤੀ ਕਰਨ ਦੀ ਅਪੀਲ ਕੀਤੀ | ਇਸ ਕਿਸਾਨ ਮੇਲੇ 'ਚ ਵੱਖ-ਵੱਖ ਕੰਪਨੀਆਂ, ਖੇਤੀਬਾੜੀ ਮਸ਼ੀਨਰੀ ਅਤੇ ਹੋਰ ਖੇਤੀ ਨਾਲ ਸੰਬੰਧਿਤ ਵਿਸ਼ਿਆਂ ਬਾਰੇ ਪ੍ਰਦਰਸ਼ਨੀਆਂ ਦਾ ਨਿਰੀਖਣ ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ, ਡਾ. ਸੁਖਰਾਜ ਕੌਰ, ਮਾਣਕ ਸਿੰਘ ਖੋਸਾ ਸਮੇਤ ਵਿਭਾਗ ਦੇ ਅਧਿਕਾਰੀਆਂ ਨੇ ਕੀਤਾ | ਇਸ ਕੈਂਪ 'ਚ ਖੇਤੀਬਾੜੀ ਮਾਹਿਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਹਰਜਿੰਦਰ ਸਿੰਘ ਰੋਡੇ, ਗੁਰਿੰਦਰ ਸਿੰਘ ਗੱਗੂ ਦਾਤਾ ਨੇ ਵੀ ਸੰਬੋਧਨ ਕੀਤਾ | ਸਟੇਜ ਦਾ ਸੰਚਾਲਨ ਡਾ. ਧਰਮਵੀਰ ਸਿੰਘ ਨੇ ਨਿਭਾਇਆ | ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਵਿਭਾਗੀ ਗਤੀਵਿਧੀਆਂ ਸਬੰਧੀ ਦੱਸਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਜ਼ਿਲ੍ਹਾ ਪੱਧਰ ਤੇ ਫਿਰ ਬਲਾਕ ਪੱਧਰ 'ਤੇ ਅਤੇ ਪਿੰਡ ਪੱਧਰ ਤੱਕ ਕੈਂਪ ਲਗਾ ਕੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਬੀਜ ਬਿਜਾਈ ਅਤੇ ਸਾਂਭ, ਝੋਨੇ ਦੀ ਪਰਾਲੀ ਖੇਤਾਂ ਵਿਚ ਹੀ ਵਾਹੁਣ, ਅੱਗ ਨਾ ਲਾਉਣ, ਪਾਣੀ ਦੀ ਬੱਚਤ ਕਰਨ, ਫ਼ਸਲ ਵਿਭਿੰਨਤਾ ਅਪਣਾਉਣ ਅਤੇ ਖੇਤੀ ਖ਼ਰਚੇ ਘਟਾਉਣ ਸੰਬੰਧੀ ਲਗਾਤਾਰ ਜਾਣਕਾਰੀ ਮੁਹੱਈਆ ਕਰ ਕਰ ਰਿਹਾ ਹੈ | ਇਸ ਕਿਸਾਨ ਸਿਖਲਾਈ ਕੈਂਪ 'ਚ ਡਾ. ਬਲਵਿੰਦਰ ਸਿੰਘ ਲੱਖੇਵਾਲੀ, ਕਿਰਨ ਹੁੰਦਲ, ਪੂਨਮ, ਸੁਖਦੀਪ ਸਿੰਘ, ਸਰਬਜੀਤ ਕੌਰ ਰੋਡੇ ਕੌਂਸਲਰ, ਬਲਜੀਤ ਸਿੰਘ ਚਾਨੀ ਕੌਂਸਲਰ, ਖੇਤੀ ਮਾਹਿਰ ਡਾ. ਨਾਇਬ ਸਿੰਘ ਸਰਾਂ, ਬਲਕਰਨ ਸਿੰਘ ਢਿੱਲੋਂ, ਭੁਪਿੰਦਰ ਸਿੰਘ ਦੌਲਤਪੁਰਾ, ਮਨਿੰਦਰ ਕੌਰ ਸਲੀਣਾ, ਰਵਿੰਦਰ ਰਵੀ ਅਤੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਅਲਾਈਡ ਵਿਭਾਗਾਂ ਦੇ ਅਧਿਕਾਰੀ, ਖੇਤੀ ਵਿਭਾਗ ਦਾ ਸਮੁੱਚਾ ਸਟਾਫ਼ ਡਾ. ਸੁਖਰਾਜ ਕੌਰ ਦਿਉਲ, ਡਾ. ਨਵਦੀਪ ਜੌੜਾ, ਡਾ. ਅੰਮਿ੍ਤਪਾਲ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਅਮਰਜੀਤ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਰੁਕਿੰਦਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ, ਡਾ. ਤਰਨਜੀਤ ਸਿੰਘ, ਡਾ. ਮਨਦੀਪ ਸਿੰਘ, ਡਾ. ਜਸਵੀਰ ਕੌਰ, ਡਾ. ਯਸਪ੍ਰੀਤ ਕੌਰ, ਡਾ. ਗੁਰਸਾਹਿਬ ਸਿੰਘ ਸਮੇਤ ਕਿਸਾਨ ਹਾਜ਼ਰ ਸਨ |

ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਿੱਟੇ ਲਈ ਜ਼ਿੰਮੇਵਾਰ ਪੁਲਿਸ-ਸਿਆਸੀ-ਨਸ਼ਾ ਸਮੱਗਲਰ ਗਠਜੋੜ ਖਿਲਾਫ ਮਾਰਚ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਡਾਲਾ ਵਿਖੇ ਚਿੱਟੇ ਦੇ ਲਈ ਜਿੰਮੇਵਾਰ ਪੁਲਿਸ-ਸਿਆਸੀ-ਨਸ਼ਾ ਸਮੱਗਲਰ ਗਠਜੋੜ ਖਿਲਾਫ ਮਾਰਚ ਕੀਤਾ ਗਿਆ | ਮਾਰਚ ਦੀ ਸ਼ੁਰੂਆਤ ...

ਪੂਰੀ ਖ਼ਬਰ »

10 ਤੱਕ ਅਰਥੀ ਫੂਕ ਮੁਜ਼ਾਹਰਾ ਤੇ ਰੈਲੀਆਂ ਤੇ 18 ਨੂੰ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ-ਆਗੂ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਵਿਸ਼ਾਲ ਰੈਲੀ ਕੀਤੀ ਗਈ | ਬਿਜਲੀ ਐਕਟ 2022 ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਕਾਰਨ ਅੱਜ ਤੋਂ 10 ਅਕਤੂਬਰ ਤੱਕ ਅਰਥੀ ਫੂਕ ਮੁਜ਼ਾਹਰਾ ਅਤੇ ਰੈਲੀਆਂ ਅਤੇ 18 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੀ ਮਹੀਨਾਵਾਰ ਮੀਟਿੰਗ ਭਲਕੇ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਪੈੱ੍ਰਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਕਿਰਤੀ ਦੀ ਮਹੀਨਾਵਾਰ ਮੀਟਿੰਗ 1 ਅਕਤੂਬਰ ਸਨਿੱਚਰਵਾਰ ਗੁਰਦੁਆਰਾ ਸਾਹਿਬ ਬੀਬੀ ਕਾਹਨ ...

ਪੂਰੀ ਖ਼ਬਰ »

ਵਿਸ਼ਵ ਹਲਕਾਅ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਮੋਗਾ 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੱਜ ਵਿਸ਼ਵ ਪੱਧਰ ਤੇ ਹਲ਼ਕਾਅ ਦੀ ਰੋਕਥਾਮ ਬਾਰੇ ਜਾਗਰੂਕਤਾ ਦਿਵਸ ਮਨਾਇਆ ਜਾ ਰਿਹਾ ਹੈ | ਇਸੇ ਦੌਰਾਨ ਹੀ ਜ਼ਿਲ੍ਹਾ ਮੋਗਾ ਅੰਦਰ ਵੀ ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਐਸ.ਪੀ. ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਵਿਅਕਤੀ ਦੀ ਮੌਤ

ਕਿਸ਼ਨਪੁਰਾ ਕਲਾਂ, 29 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਕਰਮਜੀਤ ਸਿੰਘ ਕਾਕਾ ਮਾਨ ਮਨੀਲਾ ਵਾਲੇ ਦਾ ਬੀਤੀ ਰਾਤ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਬੂਟਾ ਸਿੰਘ ਚੀਮਾ ਦਾ ਕੈਨੇਡਾ ਦਾ ਲਗਵਾਇਆ ਸਪਾਊਸ ਓਪਨ ਪਰਮਿਟ ਵੀਜ਼ਾ-ਅਰਸ਼ਦੀਪ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ 'ਚ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਬ-ਡਵੀਜ਼ਨ ਅਜੀਤਵਾਲ ਵਿਖੇ ਰੋਸ ਮੁਜ਼ਾਹਰਾ

ਅਜੀਤਵਾਲ, 29 ਸਤੰਬਰ (ਹਰਦੇਵ ਸਿੰਘ ਮਾਨ) - ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਅਜੀਤਵਾਲ ਦੇ ਟੀ.ਐਸ.ਯੂ. ਫੈਡਰੇਸ਼ਨ ਏਟਕ ਦੇ ਬਿਜਲੀ ਕਾਮਿਆਂ ਵਲੋਂ ਕੇਂਦਰ ਸਰਕਾਰ ਦੇ ਬਿਜਲੀ ਦੀ ਸੋਧ ਬਿੱਲ 2020 ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ...

ਪੂਰੀ ਖ਼ਬਰ »

ਚਾਰ ਦਿਨਾਂ 'ਚ ਬਿਜਲੀ ਘਰ ਨੱਥੂਵਾਲਾ'ਚ ਦੂਸਰੀ ਵਾਰ ਚੋਰੀ

ਅਜੀਤਵਾਲ, 29 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ ਬਲਾਕ-1 ਦੇ ਅਜੀਤਵਾਲ ਥਾਣਾ ਅਧੀਨ ਬਿਜਲੀ ਉਪ ਦਫ਼ਤਰ ਨੱਥੂਵਾਲਾ ਜਦੀਦ ਵਿਖੇ 72 ਘੰਟਿਆਂ 'ਚ ਦੂਸਰੀ ਵਾਰ ਹਜ਼ਾਰਾਂ ਦੀ ਚੋਰੀ ਹੋਈ ਹੈ | ਦੁਬਾਰਾ 9 ਜਿੰਦਰੇ ਭੰਨ ਕੇ ਸਮਾਨ ਚੋਰੀ ਕੀਤਾ ਹੈ | ਇਸ ਬਿਜਲੀ ਦਫ਼ਤਰ ਵਿਚ ...

ਪੂਰੀ ਖ਼ਬਰ »

ਬੂਟਾ ਲਗਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਟਾਊਨ ਹਾਲ ਕਲੱਬ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ ਗਿਆ | ਇਸ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਭਾਗ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਪਿ੍ੰਸੀਪਲ ਅਮਰਦੀਪ ਸਿੰਘ ਸਵੱਛ ਭਾਰਤ ਮਿਸ਼ਨ ਫ਼ਤਿਹਗੜ੍ਹ ਪੰਜਤੂਰ ਦੇ ਬਰੈਂਡ ਅੰਬੈਸਡਰ ਚੁਣੇ

ਫ਼ਤਿਹਗੜ੍ਹ ਪੰਜਤੂਰ, 29 ਸਤੰਬਰ (ਜਸਵਿੰਦਰ ਸਿੰਘ ਪੋਪਲੀ) - ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਲੋਂ ਸਵੱਛ ਭਾਰਤ ਮਿਸ਼ਨ ਦੀਆਂ ਗਾਈਡ ਲਾਈਨ ਅਨੁਸਾਰ ਸਵੱਛ ਸਰਵੇਖਣ 2023 ਦੀਆਂ ਤਿਆਰੀਆਂ ਸਰਕਾਰ ਵਲੋਂ ਜਾਰੀ ਕੀਤੇ ਪੋ੍ਰਟੋਕਾਲ ਅਨੁਸਾਰ ਸ਼ੁਰੂ ਕਰਵਾ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਜਸਪਿੰਦਰ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ ਤੇ ਜੀ. ਕੇ. ਪਾਲਾਜਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਜਸਪਿੰਦਰ ਕੌਰ ਨਿਵਾਸੀ ਮੋਗਾ ਦਾ ਕੈਨੇਡਾ ਦੇ ਸਾਲਟ ਕਾਲਜ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗੇ੍ਰਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਆਈਲਟਸ ਅਤੇ ਇਮੀਗੇ੍ਰਸ਼ਨ ਦੀਆਂ ਸੇਵਾਵਾਂ ਨਾਲ ਅਨੇਕਾਂ ...

ਪੂਰੀ ਖ਼ਬਰ »

ਪਿ੍ੰਸੀਪਲ ਅਮਰਦੀਪ ਸਿੰਘ ਸਵੱਛ ਭਾਰਤ ਮਿਸ਼ਨ ਫ਼ਤਿਹਗੜ੍ਹ ਪੰਜਤੂਰ ਦੇ ਬਰੈਂਡ ਅੰਬੈਸਡਰ ਚੁਣੇ

ਫ਼ਤਿਹਗੜ੍ਹ ਪੰਜਤੂਰ, 29 ਸਤੰਬਰ (ਜਸਵਿੰਦਰ ਸਿੰਘ ਪੋਪਲੀ) - ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਲੋਂ ਸਵੱਛ ਭਾਰਤ ਮਿਸ਼ਨ ਦੀਆਂ ਗਾਈਡ ਲਾਈਨ ਅਨੁਸਾਰ ਸਵੱਛ ਸਰਵੇਖਣ 2023 ਦੀਆਂ ਤਿਆਰੀਆਂ ਸਰਕਾਰ ਵਲੋਂ ਜਾਰੀ ਕੀਤੇ ਪੋ੍ਰਟੋਕਾਲ ਅਨੁਸਾਰ ਸ਼ੁਰੂ ਕਰਵਾ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਬੂਟਾ ਲਗਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਟਾਊਨ ਹਾਲ ਕਲੱਬ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ ਗਿਆ | ਇਸ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਭਾਗ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਗੋ-ਗਲੋਬਲ ਆਈਲਟਸ ਸੰਸਥਾ ਦੇ ਵਿਦਿਆਰਥੀ ਨੇ 8 ਬੈਂਡ ਹਾਸਲ ਕੀਤੇ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਸਥਾਨਕ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਮੋਗਾ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਆਈਲਟਸ ਤੇ ਇਮੀਗੇ੍ਰਸ਼ਨ ਖੇਤਰ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਅੱਜ

ਬਾਘਾ ਪੁਰਾਣਾ, 29 ਸਤੰਬਰ (ਗੁਰਮੀਤ ਸਿੰਘ ਮਾਣੂੰਕੇ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਮੁਗਲੂ ਪੱਤੀ 'ਚ 30 ਸਤੰਬਰ ਦਿਨ ਸ਼ੁੱਕਰਵਾਰ 10 ਵਜੇ ਹੋਵੇਗੀ | ਇਸ ਮੌਕੇ ਮੁਖ਼ਤਿਆਰ ਸਿੰਘ ਦੀਨਾ ਜ਼ਿਲ੍ਹਾ ਪ੍ਰੈੱਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਜਨਰਲ ਬਾਡੀ ਮੋਗਾ ਦੀ ਮੀਟਿੰਗ ਹੋਈ

ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ) - ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ-ਮੁਕਤ ਗੌਰਮਿੰਟ ਇੰਪਲਾਈਜ਼) ਮੋਗਾ ਜਨਰਲ ਬਾਡੀ ਦੀ ਮੀਟਿੰਗ ਕੌਂਸਲ ਪ੍ਰਧਾਨ ਅਤੇ ਪੰਜਾਬ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਨਵਦੀਪ ਕੌਰ ਨੇ ਚੈੱਸ 'ਚ ਮੱਲਿਆ ਪਹਿਲਾ ਸਥਾਨ

ਮੋਗਾ, 29 ਸਤੰਬਰ (ਗੁਰਤੇਜ ਸਿੰਘ) - ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਤਤਾਰੀਏ ਵਾਲਾ ਦੀ ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਨਵਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਅੰਡਰ 17 ਚੈਸ ਮੁਕਾਬਲਿਆਂ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਸਰਕਾਰਾਂ ਨੂੰ ਜਗਾਉਣ ਲਈ ਕੱਢੀ ਜਾਵੇਗੀ ਜਾਗੋ-ਸਰੋਜ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਪੈੱ੍ਰਸ ਬਿਆਨ ਰਾਹੀ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਵੱਡੀ ਆਸ ਸੀ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਰਕਾਰੀ ਕੰਨਿਆ ਸਕੂਲ ਵਿਖੇ ਵਿਸ਼ਵ ਰੇਬੀਜ਼ ਦਿਵਸ ਮਨਾਇਆ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਠੱਠੀ ਭਾਈ ਦੀ ਅਗਵਾਈ ਵਿਚ ਆਮ ਲੋਕਾਂ ਨੂੰ ਹਲ਼ਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ | ਸਿਹਤ ...

ਪੂਰੀ ਖ਼ਬਰ »

ਸੂਬਾ ਪੱਧਰੀ ਇਕੱਤਰਤਾ 'ਚ ਸ਼ਾਮਿਲ ਹੋਣ ਲਈ ਬਾਘਾ ਪੁਰਾਣਾ ਤੋਂ ਵੱਡਾ ਕਾਫ਼ਲਾ ਜਲੰਧਰ ਲਈ ਰਵਾਨਾ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਇਕੱਤਰਤਾ ਵਿਚ ਸ਼ਾਮਿਲ ਹੋਣ ਲਈ ਬਲਾਕ ਬਾਘਾ ਪੁਰਾਣਾ ਤੋਂ ਕਾਮਰੇਡ ਗੁਰਮੀਤ ਸਿੰਘ ਬਲਾਕ ਸਕੱਤਰ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਗੁਰਮਤਿ ਸਮਾਗਮ ਨਾਲ ਨਵੇਂ ਸੈਸ਼ਨ ਦਾ ਆਗਾਜ਼

ਠੱਠੀ ਭਾਈ, 29 ਸਤੰਬਰ (ਜਗਰੂਪ ਸਿੰਘ ਮਠਾੜੂ) - ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਹਜ਼ੂਰਾ ਸਿੰਘ ਵਲੋਂ ਵਰੋਸਾਏ ਹੋਏ ਨਿਰਮਲੇ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਨੇ ਸ੍ਰੀ ਰਾਮ ਦੇ ਵਿਆਹ ਦੀ ਸ਼ੋਭਾ ਯਾਤਰਾ ਕੱਢੀ

ਮੋਗਾ, 29 ਸਤੰਬਰ (ਅਸ਼ੋਕ ਬਾਂਸਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਕਮੇਟੀ (ਰਜਿ.) ਮੋਗਾ ਵਲੋਂ ਨਗਰ ਨਿਗਮ ਮੋਗਾ ਦੀ ਗਰਾਊਾਡ ਵਿਚ 5 ਅਕਤੂਬਰ ਨੂੰ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਦੁਸਹਿਰਾ ਕਮੇਟੀ ਮੋਗਾ ਵਲੋਂ ਅੱਜ ਭਗਵਾਨ ਸ੍ਰੀ ਰਾਮ ਚੰਦਰ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮਾਛੀਕੇ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਕਨਵੈੱਨਸ਼ਨ

ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮਾਛੀਕੇ 'ਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਕਨਵੈੱਨਸ਼ਨ ਕੀਤੀ ਗਈ | ਇਸ ਕਨਵੈੱਨਸ਼ਨ ਸੂਬਾ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਦੇ ਸਹਿਯੋਗ ਨਾਲ ਵਿਧਵਾ ਤੇ ਬੁਢਾਪਾ ਪੈਨਸ਼ਨਾਂ ਸੰਬੰਧੀ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 29 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਸਰਪ੍ਰਸਤੀ ਹੇਠ ਤੇ ਪ੍ਰਧਾਨ ਪਿ੍ੰਸ ਸਨੀ ਚਾਵਲਾ ਦੀ ਦੇਖ ਰੇਖ ਹੇਠ ਅੱਜ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ 1 ਤੋਂ ਟੋਲ-ਪਲਾਜ਼ੇ ਅਣਮਿੱਥੇ ਸਮੇਂ ਲਈ ਕੀਤੇ ਜਾਣਗੇ ਬੰਦ - ਫਰਮਾਨ ਸੰਧੂ, ਸੁੱਖ ਗਿੱਲ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ) - ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਅਤੇ ਕੌਮੀ ਜਨਰਲ ਸਕੱਤਰ ਸੁੱਖ ਗਿੱਲ ਨੇ ਬੋਲਦਿਆਂ ਕਿਹਾ ਕਿ 1 ਅਕਤੂਬਰ ਤੋਂ 54 ਨੈਸ਼ਨਲ ਹਾਈਵੇ 'ਤੇ ਪੈਂਦੇ ਕੋਟ ਕਰੋੜ ਨੇੜੇ (ਫ਼ਿਰੋਜ਼ਪੁਰ) ਅਤੇ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੇ ਵਿਦਿਆਰਥੀ ਨੇ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਐਡੀਸਨ ਇੰਸਟੀਚਿਊਟ ਜੋ ਕਿ ਆਈਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਬਿਜਲੀ ਦਫ਼ਤਰਾਂ 'ਚ ਮੁਲਾਜ਼ਮਾਂ ਦੀ ਵੱਡੀ ਘਾਟ ਦਾ ਖ਼ਮਿਆਜ਼ਾ ਭੁਗਤ ਰਹੇ ਖਪਤਕਾਰ

ਧਰਮਕੋਟ, 29 ਸਤੰਬਰ (ਪਰਮਜੀਤ ਸਿੰਘ) - ਪਿਛਲੇ ਲੰਮੇ ਸਮੇਂ ਤੋਂ ਪੰਜਾਬ 'ਚ ਸੱਤਾ 'ਤੇ ਕਾਬਜ਼ ਰਹੀਆਂ ਅਕਾਲੀ ਕਾਂਗਰਸ ਸਰਕਾਰਾਂ ਵਲੋਂ ਭਾਵੇਂ ਬਿਜਲੀ ਸੁਧਾਰ ਲਈ ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪ੍ਰੰਤੂ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਵੀ ਬਿਜਲੀ ਘਰਾਂ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ

ਮੋਗਾ, 29 ਸਤੰਬਰ (ਅਸ਼ੋਕ ਬਾਂਸਲ) - ਦੇਸ਼ ਭਰ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਾਮਾ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਰਾਮਾ ਵਿਖੇ ਮੁੱਖ ਅਧਿਆਪਕ ਬਿੱਕਰ ਸਿੰਘ ਦੀ ਅਗਵਾਈ ਹੇਠ ਪਰਮਗੁਣੀ, ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਮੇਲੇ 'ਚ ਪਰਾਲੀ ਦੀ ਸਾਂਭ ਸੰਭਾਲ ਲਈ ਲੈਂਡ ਫੋਰਟਿਸ ਕੰਪਨੀ ਦਾ ਹੈਪੀ ਸੀਡਰ ਕਿਸਾਨਾਂ ਦੀ ਬਣਿਆ ਪਹਿਲੀ ਪਸੰਦ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਮੋਗਾ ਦੀ ਦਾਣਾ ਮੰਡੀ ਵਿਚ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਲਗਾਇਆ ਗਿਆ | ਇਸ ਮੇਲੇ 'ਚ ਕਿਸਾਨ ਵੀਰਾਂ ਲਈ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵੱਖ-ਵੱਖ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ (ਸਾਂਝਾ ਫੋਰਮ) ਵਲੋਂ ਰੋਸ ਪ੍ਰਦਰਸ਼ਨ

ਕਿਸ਼ਨਪੁਰਾ ਕਲਾਂ, 29 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਕੇਂਦਰ ਸਰਕਾਰ ਦੁਆਰਾ ਬਿਜਲੀ ਬਿੱਲ 2003 ਦੇ ਵਿਚ ਕੀਤੀ ਗਈ ਸੋਧ ਖ਼ਿਲਾਫ਼ ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਭਿੰਡਰ ਕਲਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਬਿੱਲ ਦੀਆਂ ਕਾਪੀਆਂ ਸਾੜੀਆਂ ...

ਪੂਰੀ ਖ਼ਬਰ »

ਸਮਾਧ ਭਾਈ 'ਚ ਅੰਮਿ੍ਤ ਸੰਚਾਰ ਦੌਰਾਨ 38 ਪ੍ਰਾਣੀ ਗੁਰੂ ਵਾਲੇ ਬਣੇ

ਸਮਾਧ ਭਾਈ, 29 ਸਤੰਬਰ (ਜਗਰੂਪ ਸਿੰਘ ਸਰੋਆ) - ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਪੀਰ ਬਾਬਾ ਅਨਾਇਤ ਸ਼ਾਹ ਅਲੀ ਬੁਰਜ ਵਾਲਿਆਂ ਦਾ 17ਵਾਂ ਉਰਸ ਮਨਾਇਆ

ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਪੀਰ ਬਾਬਾ ਅਨਾਇਤ ਸ਼ਾਹ ਅਲੀ ਬੁਰਜ ਵਾਲਿਆਂ ਦਾ 17ਵਾਂ ਉਰਸ ਮੁੱਖ ਸੇਵਾਦਾਰ ਬਾਬਾ ਸੁਖਚੈਨ ਸ਼ਾਹ ਦੀ ਅਗਵਾਈ 'ਚ ਇਲਾਕੇ ਦੀ ਸੰਗਤ ਦੇ ਸਹਿਯੋਗ ਹਰ ਸਾਲ ਦੀ ਤਰ੍ਹਾਂ ਬੜੀ ਹੀ ਸ਼ਰਧਾ ਭਾਵਨਾ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈਲਫੇਅਰ ਐਂਡ ਸਪੋਰਟਸ ਕਲੱਬ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)-ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੌਲੇਵਾਲਾ ਮਾਇਰ ਦੀ “ਸ਼ਹੀਦ ਭਗਤ ਸਿੰਘ ਵੈਲਫੇਅਰ ਐਂਡ ਸਪੋਰਟਸ ਕਲੱਬ”ਦੇ ਉੱਦਮ ਸਦਕਾ ਅਤੇ ਪਿੰਡ ਦੇ ਵਾਸੀਆਂ ਤੇ ਹੋਰਨਾਂ ਵਲੋਂ ਦਿੱਤੇ ਸਹਿਯੋਗ ਕਾਰਨ ਪਿੰਡ ਦੌਲੇਵਾਲਾ ...

ਪੂਰੀ ਖ਼ਬਰ »

ਐਸ.ਐਫ.ਸੀ. ਇੰਸਟੀਚਿਊਟ ਆਫ਼ ਫਾਰਮੇਸੀ ਦੁਆਰਾ ਵਿਸ਼ਵ ਫਾਰਮਾਸਿਸਟ ਦਿਹਾੜਾ ਮਨਾਇਆ

ਧਰਮਕੋਟ, 29 ਸਤੰਬਰ (ਪਰਮਜੀਤ ਸਿੰਘ) - ਵਿਸ਼ਵ ਫਾਰਮਾਸਿਸਟ ਦਿਹਾੜੇ ਦੇ ਸਬੰਧ ਵਿਚ ਐਸ.ਐਫ.ਸੀ. ਇੰਸਟੀਚਿਊਟ ਆਫ਼ ਫਾਰਮੇਸੀ ਵਿਚ ਫ਼ਰੀ ਹੈਲਥ ਅਤੇ ਬਲੱਡ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਪੀ.ਸੀ.ਟੀ.ਈ. ਗਰੁੱਪ ਆਫ਼ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਮਿਹਰ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਡੀ.ਐਲ.ਐਡ. ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ...

ਪੂਰੀ ਖ਼ਬਰ »

ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜੀਆਂ

ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ)-ਸਟੇਟ ਕਮੇਟੀਆਂ ਸਾਂਝਾ ਫੋਰਮ ਪੰਜਾਬ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਬੱਧਨੀ ਕਲਾਂ ਦੇ ਸਮੂਹ ਬਿਜਲੀ ਕਾਮਿਆਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਖ਼ਿਲਾਫ਼ ਬੱਧਨੀ ਕਲਾਂ ਦੇ ਬਾਜ਼ਾਰਾਂ ਵਿਚ ਰੋਸ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ 'ਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੂਰੇ ਭਾਰਤ ਵਿਚ ਪੋਸ਼ਣ ਅਭਿਆਨ ਤਹਿਤ ਸਤੰਬਰ ਮਹੀਨੇ ਨੂੰ ਪੋਸ਼ਣ ਮਹੀਨਾ ਦੇ ਤੌਰ ਤੇ ਮਨਾਇਆ ਜਾਂਦਾ ਹੈ | ਇਸ ਮਹੀਨੇ ਦੌਰਾਨ ਸਿਹਤ ਖੇਤਰ ਵਿਚ ਮੌਜੂਦ ਕਮੀਆਂ ਨੂੰ ਦੂਰ ਕਰਨ ਲਈ ਕਿਸ਼ੋਰ ਲੜਕੀਆਂ, ਗਰਭਵਤੀ ...

ਪੂਰੀ ਖ਼ਬਰ »

ਬਾਬਾ ਦਾਮੂ ਸ਼ਾਹ ਦੀ ਦਰਗਾਹ 'ਤੇ ਚੱਲ ਰਹੀ ਸੇਵਾ ਲਈ 80 ਹਜ਼ਾਰ ਰੁਪਏ ਦਾਨ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)-ਇੱਥੋਂ ਦੇ ਨੇੜਲੇ ਪਿੰਡ ਲੁਹਾਰਾ ਦੀ ਦਰਗਾਹ ਫ਼ੱਕਰ ਬਾਬਾ ਦਾਮੂ ਸ਼ਾਹ ਵਿਖੇ ਬਣੀ ਪ੍ਰਬੰਧਕ ਕਮੇਟੀ ਵਲੋਂ ਹੋਂਦ ਵਿਚ ਆਉਣ ਸਾਰ ਹੀ ਬਾਬਾ ਦਾਮੂ ਸ਼ਾਹ ਦੀ ਦਰਗਾਹ ਦੇ ਅਧੂਰੇ ਪਏ ਕੰਮਾਂ ਨੂੰ ਫਿਰ ਤੋਂ ਦੁਬਾਰਾ ਸ਼ੁਰੂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ) - ਸਿਵਲ ਸਰਜਨ ਮੋਗਾ ਡਾ. ਸਤਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀ.ਐਚ.ਸੀ. ਕੋਟ ਈਸੇ ਖਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੋਤੀ ਦੀ ਅਗਵਾਈ ਵਿਚ ਸੀ.ਐਚ.ਸੀ. ਵਿਖੇ ਵਿਸ਼ਵ ਦਿਲ ਦਿਵਸ ਦੇ ਮੌਕੇ 'ਤੇ ...

ਪੂਰੀ ਖ਼ਬਰ »

ਖੋਸਾ ਕੋਟਲਾ ਦੇ ਸਰਪੰਚ ਵਲੋਂ ਬੁਲਾਇਆ ਗਰਾਮ ਸਭਾ ਇਜਲਾਸ ਪੂਰੀ ਤਰ੍ਹਾਂ ਗ਼ੈਰ ਸੰਵਿਧਾਨਕ-ਬੀ.ਡੀ.ਪੀ.ਓ. ਦਵਿੰਦਰ ਸਿੰਘ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ) - ਬੀਤੀ 25 ਤਰੀਕ ਨੂੰ ਪਿੰਡ ਖੋਸਾ ਕੋਟਲਾ ਦੇ ਸਰਪੰਚ ਵੀਰ ਸਿੰਘ ਵਲੋਂ ਇਕ ਸਪੈਸ਼ਲ ਗਰਾਮ ਸਭਾ ਇਜਲਾਸ ਬੁਲਾਇਆ ਗਿਆ ਸੀ ਜਿਸ ਵਿਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਿੰਡ ਦੇ ਸਰਪੰਚ ਵਲੋਂ ਪੱਤਰਕਾਰਾਂ ਨੂੰ ਇਕ ਲਿਖਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX