ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਸੰਗਰੂਰ

ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ-ਭਗਵੰਤ ਮਾਨ

ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਬਰਾਬਰਤਾ, ਫ਼ਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਦੇ ਹਾਮੀ ਸਨ | ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਨੇ ਭਿ੍ਸ਼ਟਾਚਾਰ ਤੇ ਬੇਇਨਸਾਫ਼ੀ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ ਸੀ ਕਿ ਅਜਿਹੀ ਵਿਚਾਰਧਾਰਾ ਹੀ ਭਾਰਤ ਨੂੰ ਦੁਨੀਆ ਦਾ ਮੋਹਰੀ ਦੇਸ਼ ਬਣਾ ਸਕਦੀ ਹੈ | ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ | ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ | ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਇਕ ਸੰਸਥਾ ਸਨ, ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਿਆ ਗਿਆ ਹੈ | ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ 'ਤੇ ਚਿੰਤਾ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਨੇ ਵਿਦੇਸ਼ੀਆਂ ਨੂੰ ਬਾਹਰ ਕੱਢਣ ਲਈ ਆਪਣੀ ਜਾਨ ਕੁਰਬਾਨ ਕੀਤੀਆਂ, ਪਰ ਸਾਡੇ ਨੌਜਵਾਨ ਹੁਣ ਉਨ੍ਹਾਂ ਦੇਸਾਂ 'ਚ ਹੀ ਰੁਜ਼ਗਾਰ ਪ੍ਰਾਪਤ ਕਰਨ ਲਈ ਲੱਖਾਂ ਰੁਪਏ ਲਗਾ ਕੇ ਦੇਸ਼ ਛੱਡ ਕੇ ਜਾ ਰਹੇ ਹਨ | ਸੂਬੇ ਵਿਚ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ | ਉਨ੍ਹਾਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਲਹਿਰਾਗਾਗਾ ਨੇੜੇ ਪਿੰਡ ਭੁਟਾਲ ਵਿਖੇ ਕਾਰਖ਼ਾਨਾ ਲਗਾਉਣ, ਲੁਧਿਆਣਾ ਵਿਖੇ ਫ਼ੈਕਟਰੀ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਬਾਰੇ ਜਾਣਕਾਰੀ ਦਿੰਦਿਆਂ ਸੰਘਰਸ਼ ਕਰ ਰਹੇ ਵਰਗਾਂ ਨੂੰ ਥੋੜ੍ਹਾ ਸਮਾਂ ਦੇਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦਾ ਵੀ ਦਾਅਵਾ ਕੀਤਾ | ਨਾਟਕਕਾਰ ਸੁਖਵਿੰਦਰ ਸਿੰਘ ਦੀ ਟੀਮ ਵਲੋਂ ਕੋਰੀਓਗ੍ਰਾਫ਼ੀ ਕਰਦਿਆਂ ਮਾਹੌਲ ਨੂੰ ਭਾਵੁਕ ਕਰ ਦਿੱਤਾ | ਦੇਸ ਰਾਜ ਲਚਕਾਣੀ ਦੇ ਕਵੀਸ਼ਰ ਜਥੇ ਤੇ ਉੱਘੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਨੇ ਆਪਣੇ ਗੀਤਾਂ ਰਾਹੀਂ ਪੂਰਾ ਰੰਗ ਬੰਨਿ੍ਹਆ | ਸਮਾਗਮ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਅਮਨ ਅਰੋੜਾ, ਨਰਿੰਦਰ ਕੌਰ ਭਰਾਜ, ਵਰਿੰਦਰ ਗੋਇਲ, ਦੇਵ ਮਾਨ, ਕੁਲਵੰਤ ਸਿੰਘ ਪਡੋਰੀ, ਜ਼ਮੀਨ ਰਹਿਮਾਨ ਸਾਰੇ ਵਿਧਾਇਕ, ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ, ਗੁਨਿੰਦਰ ਜੀਤ ਸਿੰਘ ਜਵੰਧਾ, ਸੁਖਵੀਰ ਸਿੰਘ ਸੁਖੀ ਸਿਆਸੀ ਸਕੱਤਰ ਮੁੱਖ ਮੰਤਰੀ, ਰਾਜਵੀਰ ਸਿੰਘ ਘੁਮਾਣ ਓ.ਐਸ.ਡੀ. ਮੁੱਖ ਮੰਤਰੀ, ਗੁਰਮੇਲ ਸਿੰਘ ਘਰਾਚੋਂ ਸਰਪੰਚ, ਦਲਜੀਤ ਸਿੰਘ ਆਦਿ ਹਾਜ਼ਰ ਸਨ |

ਦੋ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਦੋ ਕਾਬੂ

ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ) - ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੇ ਜਾਇੰਟ ਫੋਰਮ ਨੇ ਕੇਂਦਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਮਲੇਰਕੋਟਲਾ, 29 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਅੱਜ ਸਥਾਨਕ ਪਾਵਰਕਾਮ ਦਫ਼ਤਰ ਅੱਗੇ ਬਿਜਲੀ ਕਾਮਿਆਂ ਵੱਲੋਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਵੱਲੋਂ ਪਾਵਰ ਸੈਕਟਰ ਵਿੱਚ ਡਿਸਟ੍ਰੀਬਿਊਸ਼ਨ ਦੇ ਨਿੱਜੀਕਰਨ ਦੇ ...

ਪੂਰੀ ਖ਼ਬਰ »

ਵਿਧਾਇਕ ਇੰਜ. ਗਿਆਸਪੁਰਾ ਦੇ ਯਤਨਾਂ ਨੂੰ ਪਿਆ 'ਬੂਰ'

ਕੁੱਪ ਕਲਾਂ, 29 ਸਤੰਬਰ (ਮਨਜਿੰਦਰ ਸਿੰਘ ਸਰੌਦ)-ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਪਾਇਲ ਦੇ ਪਿੰਡਾਂ ਨੂੰ ਜੋੜਦੀ ਮਨਰੇਗਾ ਰਾਹੀਂ ਬਣਨ ਵਾਲੀ ਭਾਰਤ ਦੀ ਸਭ ਤੋਂ ਲੰਬੀ ਲਗਪਗ 35 ਕਿੱਲੋਮੀਟਰ ਸੜਕ ਜੌੜੇਪੁਲ ਤੋਂ ਗੁਰਥਲੀ ਦੇ ਪੁਲਾਂ ਨੂੰ ਮਨਜ਼ੂਰੀ ਮਿਲਣ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਨੇ ਦਿੱਤਾ ਧਰਨਾ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਸੰਗਰੂਰ ਮੰਡਲ ਵਲੋਂ ਕਾਰਜਕਾਰੀ ਇੰਜੀਨੀਅਰ ਦਫਤਰ ਅੱਗੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਅਤੇ ਜਨਰਲ ਸਕੱਤਰ ਮਦਨ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪੁਤਲਾ ਫੂਕਿਆ

ਲੌਂਗੋਵਾਲ, 29 ਸਤੰਬਰ (ਵਿਨੋਦ, ਸ.ਸ. ਖੰਨਾ) - ਸਥਾਨਕ ਵਾਰਡ ਨੰਬਰ 4 ਵਿਖੇ ਇਕ ਗਲੀ ਦੇ ਨਿਰਮਾਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਵਿੱਢਿਆ ਸੰਘਰਸ਼ ਅੱਜ ਤੀਜੇ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਅੱਜ ਕਿਸਾਨ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਨਿਯੁਕਤ

ਅਹਿਮਦਗੜ੍ਹ, 29 ਸਤੰਬਰ (ਸੋਢੀ)- ਆਲ ਇੰਡੀਆ ਕਾਂਗਰਸ ਦੇ ਨਿਰਦੇਸ਼ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਹਲਕਾ ਦਾਖਾ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਖਗੂੰੜਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਮੈਂਬਰਾਂ ਵਿਚ ਸ਼ਾਮਿਲ ਕਰਨ ...

ਪੂਰੀ ਖ਼ਬਰ »

ਬਨਾਰਸੀ ਵਿਖੇ ਚੋਰ ਦਿਨ-ਦਿਹਾੜੇ ਸੋਨਾ, ਚਾਂਦੀ ਤੇ ਨਕਦੀ ਲੈ ਕੇ ਫ਼ਰਾਰ

ਖਨੌਰੀ, 29 ਸਤੰਬਰ (ਰਾਜੇਸ਼ ਕੁਮਾਰ)- ਥਾਣਾ ਖਨੌਰੀ ਦੇ ਅਧੀਨ ਪੈਂਦੇ ਪਿੰਡ ਬਨਾਰਸੀ ਵਿਖੇ ਕੱਲ੍ਹ ਦਿਨ ਦਿਹਾੜੇ ਘਰ ਵਿਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਚੋਰ ਸੋਨੇ ਚਾਂਦੀ ਦੇ ਗਹਿਣਿਆਂ ਸਮੇਤ ਲਗਪਗ 60-70 ਹਜ਼ਾਰ ਰੁਪਏ ਨਕਦੀ ਲੈ ਕੇ ਫ਼ਰਾਰ ਹੋ ਗਏ ਇਸ ਸੰਬੰਧੀ ...

ਪੂਰੀ ਖ਼ਬਰ »

ਬਰਖ਼ਾਸਤ ਕੀਤੀ ਆਂਗਣਵਾੜੀ ਹੈਲਪਰ ਨੂੰ 9 ਸਾਲਾਂ ਬਾਅਦ ਅਦਾਲਤ ਨੇ ਦਿੱਤਾ ਇਨਸਾਫ਼

ਸੰਗਰੂਰ, 29 ਸਤੰਬਰ (ਧੀਰਜ ਪਸ਼ੌਰੀਆ) - ਜੱਜ ਜੀ.ਐਸ. ਸੇਖੋਂ ਦੀ ਅਦਾਲਤ ਨੇ ਸ਼ਿਕਾਇਤਕਰਤਾ ਦੇ ਵਕੀਲ ਦਲਜੀਤ ਸਿੰਘ ਸੇਖੋਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕਰੀਬ 9 ਸਾਲ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਬਰਖ਼ਾਸਤ ਕੀਤੀ ...

ਪੂਰੀ ਖ਼ਬਰ »

ਆਰਮਜ਼ ਐਕਟ ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ

ਦਿੜ੍ਹਬਾ ਮੰਡੀ, 29 ਸਤੰਬਰ (ਹਰਬੰਸ ਸਿੰਘ ਛਾਜਲੀ) - ਕਰੀਬ ਇੱਕ ਦਰਜਨ ਵਿਅਕਤੀਆਂ ਖਿਲਾਫ਼ ਪੁਲਿਸ ਥਾਣਾ ਦਿੜ੍ਹਬਾ ਵਿਖੇ ਆਰਮਜ਼ ਐਕਟ ਅਤੇ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਮੁਕੱਦਮੇ ਅਨੁਸਾਰ ਕੁਲਜੀਤ ਸਿੰਘ ਵਾਸੀ ਉੱਭਿਆ ਸੀਮਿੰਟ ਦੀ ...

ਪੂਰੀ ਖ਼ਬਰ »

ਰੋਸ ਰੈਲੀ ਕਰਦਿਆਂ ਸਾੜੀਆਂ ਬਿਜਲੀ ਐਕਟ ਦੀਆਂ ਕਾਪੀਆਂ

ਅਮਰਗੜ੍ਹ, 29 ਸਤੰਬਰ (ਸੁਖਜਿੰਦਰ ਸਿੰਘ ਝੱਲ)-ਜੁਆਇੰਟ ਫੋਰਮ ਪੀ.ਐੈਸ.ਈ.ਬੀ ਦੇ ਸੱਦੇ ਤਹਿਤ ਬਿਜਲੀ ਬੋਰਡ ਸਬ ਡਵੀਜ਼ਨ ਅਮਰਗੜ੍ਹ ਵਿਖੇ ਮੁਲਾਜਮਾਂ ਵਲੋਂ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜਦਿਆਂ ਰੋਸ ਰੈਲੀ ਕੀਤੀ ਗਈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੇ ਦਫ਼ਤਰ ਵਿਚ ਹੋਈ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਕੰਮਕਾਜ ਨਾ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖ਼ੁਆਰ

ਸੰਗਰੂਰ, 29 ਸਤੰਬਰ (ਧੀਰਜ ਪਸ਼ੌਰੀਆ)-ਪਿਛਲੇ ਮਹੀਨੇ ਆਰ.ਟੀ.ਏ. ਸੰਗਰੂਰ ਅਤੇ ਐਮ.ਵੀ.ਆਈ. ਸੰਗਰੂਰ ਸਮੇਤ ਕਈਆਂ ਖਿਲਾਫ ਵਿਜੀਲੈਂਸ ਬਿਊਰੋ ਵਲੋਂ ਆਈ.ਪੀ.ਸੀ. ਦੀ ਧਾਰਾ 420, 120 ਬੀ ਅਤੇ ਭਿ੍ਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਨ੍ਹਾਂ ...

ਪੂਰੀ ਖ਼ਬਰ »

ਲਾਲ ਸਿੰਘ ਤੋਲੇਵਾਲ ਨੂੰ ਬਲਾਕ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਮਰਗੜ੍ਹ, 29 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ ਨੂੰ ਸੂਬਾ ਕਾਂਗਰਸ ਕਮੇਟੀ ਵਲੋਂ ਬਲਾਕ ਪ੍ਰਧਾਨ ਲਗਾਏ ਜਾਣ ਉੱਤੇ ਹਲਕਾ ਅਮਰਗਡ੍ਹ ਨਾਲ ਸਬੰਧਿਤ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਕੀਤੀ ਨਾਅਰੇਬਾਜ਼ੀ

ਧੂਰੀ, 29 ਸਤੰਬਰ (ਲਖਵੀਰ ਸਿੰਘ ਧਾਂਦਰਾ) - ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬਡਵੀਜ਼ਨ ਪੱਧਰ 'ਤੇ ਰੋਸ ਰੈਲੀਆਂ ਦੇ ਤਹਿਤ ਧੂਰੀ ਬਿਜਲੀ ਦਫਤਰ ਦੇ ਗੇਟ 'ਤੇ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਜ਼ਾਹਰ ਕੀਤਾ ਗਿਆ ਅਤੇ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ...

ਪੂਰੀ ਖ਼ਬਰ »

ਅਧਿਆਪਕ ਦਲ ਨੇ ਕੰਪਿਊਟਰ ਅਧਿਆਪਕਾਂ ਦੇ ਸਮਰਥਨ ਦਾ ਕੀਤਾ ਐਲਾਨ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ)-ਅਧਿਆਪਕ ਦਲ ਦੇ ਸੂਬਾ ਪ੍ਰਧਾਨ ਸ੍ਰ. ਗੁਰਜੰਟ ਸਿੰਘ ਵਾਲੀਆ ਅਤੇ ਸੂਬਾ ਜਨਰਲ ਸਕੱਤਰ ਸ੍ਰ. ਵਰਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਅਤੇ ਉਨ੍ਹਾਂ ਦੀਆਂ ਹਮਾਇਤੀ ਜਥੇਬੰਦੀਆਂ ਦੇ ਸੰਘਰਸ਼ ਸਦਕਾ ...

ਪੂਰੀ ਖ਼ਬਰ »

ਸ਼ਹਿਰ ਨੂੰ ਦੋ ਹਿੱਸਿਆਂ 'ਚ ਵੰਡਣ ਵਾਲੇ 'ਫਾਟਕਾਂ' ਦੇ ਹੱਲ ਲਈ ਲੋਕਾਂ ਨੰੂ ਮੁੱਖ ਮੰਤਰੀ ਤੋਂ ਆਸ ਦੀ ਕਿਰਨ ਜਾਗੀ

ਧੂਰੀ, 29 ਸਤੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਨੂੰ ਦੋ ਹਿੱਸਿਆਂ ਵਿਚ ਵੰਡਣ ਵਾਲੇ ਸ਼ਹਿਰ ਦੇ ਮੁੱਖ ਫਾਟਕ 62-ਏ ਕਾਰਨ ਜਿੱਥੇ ਲੋਕਾਂ ਨੂੰ ਹੁਣ 'ਮੁੱਖ ਮੰਤਰੀ ਹਲਕਾ' ਬਣਨ ਕਾਰਨ ਇਸ ਦੇ ਸਥਾਈ ਹੱਲ ਦੀ ਆਸ ਜਾਗੀ ਹੈ, ਉੱਥੇ ਹਾਲ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰੀ

ਜਖੇਪਲ, 29 ਸਤੰਬਰ (ਮੇਜਰ ਸਿੰਘ ਸਿੱਧੂ)-ਪਿੰਡ ਗੰਢੂਆਂ ਵਿਖੇ ਕਿਸਾਨ ਜਰਨੈਲ ਸਿੰਘ ਪੁੱਤਰ ਮਾੜਾ ਸਿੰਘ ਦੇ ਖੇਤ ਵਿਚੋਂ ਲੰਘੀ ਰਾਤ ਚੋਰ ਬਿਜਲੀ ਦੇ ਟਰਾਂਸਫ਼ਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ ਕਰਕੇ ਲੈ ਗਏ ਅਤੇ ਖਾਲੀ ਖੋਲ੍ਹ ਸੁੱਟ ਗਏ | ਉਕਤ ਕਿਸਾਨ ਨੂੰ ਇਸ ਚੋਰੀ ਦਾ ...

ਪੂਰੀ ਖ਼ਬਰ »

ਮੋਬਾਈਲ ਵਿਕਰੇਤਾ ਸਕੇ ਭਰਾਵਾਂ ਦੀ ਅਮਰਗੜ੍ਹ ਬਾਜ਼ਾਰ 'ਚ ਕੁੱਟਮਾਰ

ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ)-ਸਥਾਨਕ ਬਾਜ਼ਾਰ 'ਚ ਗਣਪਤੀ ਟੈਲੀਕਾਮ ਚਲਾ ਰਹੇ ਦੋ ਸਕੇ ਭਰਾਵਾਂ ਦੀ ਲੰਘੀ ਮੰਗਲਵਾਰ ਦੀ ਰਾਤ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ | ਜਿਸ ਦੀ ਵੀਡੀਓ ਸੀ.ਸੀ.ਟੀ.ਵੀ ਕੈਮਰਿਆਂ 'ਚ ਕੈਦ ਹੋ ਗਈ ਹੈ | ਹਸਪਤਾਲ 'ਚ ਜ਼ੇਰੇ ਇਲਾਜ ...

ਪੂਰੀ ਖ਼ਬਰ »

ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਖ਼ਿਲਾਫ਼ ਪੱਤੀ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਲੌਂਗੋਵਾਲ, 29 ਸਤੰਬਰ (ਵਿਨੋਦ, ਖੰਨਾ)-ਨਸ਼ਿਆਂ ਦੇ ਦਿਨੋਂ ਦਿਨ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਲੌਂਗੋਵਾਲ ਦੀ ਦੁੱਲਟ ਪੱਤੀ ਨਾਲ ਸੰਬੰਧਿਤ ਅਗਾਂਹਵਧੂ ਨੌਜਵਾਨ ਨਸ਼ਿਆਂ ਦੀ ਰੋਕਥਾਮ ਲਈ ਅੱਗੇ ਆਏ ਹਨ | ਸਥਾਨਕ ਰਵੀਦਾਸ ਧਰਮਸ਼ਾਲਾ ਵਿਖੇ ਨਸ਼ਾ ਤਸਕਰਾਂ ਦੀ ਨਿੱਤ ...

ਪੂਰੀ ਖ਼ਬਰ »

ਵਿਜੀਲੈਂਸ ਦੀ ਕਾਰਵਾਈ ਵਿਰੁੱਧ ਜ਼ਿਲ੍ਹੇ ਭਰ ਦੇ ਨਗਰ ਨਿਗਮ ਕਰਮਚਾਰੀ ਅੱਜ ਤੋਂ ਹੜਤਾਲ 'ਤੇ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਨਗਰ ਕੌਂਸਲ ਵਿੱਚ ਤਾਇਨਾਤ ਕਲਰਕ ਕਿਰਨਦੀਪ ਖ਼ਿਲਾਫ਼ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਕਥਿਤ ਕੇਸ ਦੇ ਵਿਰੋਧ ਵਿੱਚ ਨਗਰ ਨਿਗਮ ਕਰਮਚਾਰੀ ਯੂਨੀਅਨ ਅਤੇ ਸਫ਼ਾਈ ਕਰਮਚਾਰੀਆਂ ਨੇ ਵੀਰਵਾਰ ਨੂੰ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਤੇ ਕਾਲੇ ਤੇਲੇ ਨੇ ਕਿਸਾਨਾਂ ਨੂੰ ਝੰਜੋੜਿਆ

ਮੂਣਕ, 29 ਸਤੰਬਰ (ਕੇਵਲ ਸਿੰਗਲਾ)- ਖੁੱਲੇ੍ਹ ਆਸਮਾਨ ਹੇਠਾਂ ਖੜ੍ਹੀਆਂ ਕਿਸਾਨਾਂ ਦੀਆ ਫ਼ਸਲਾਂ ਅਤੇ ਕਦੇ ਜ਼ਿਆਦਾ ਬਰਸਾਤ ਤੇ ਸੋਕੇ ਦੀ ਮਾਰ ਉਪਰੰਤ ਕੁਝ ਹਲਕਿਆਂ 'ਚ (ਚਾਈਨੀਜ਼ ਵਾਇਰਸ) ਮਧਰੇ ਪੌਦਿਆਂ ਦੀ ਮਾਰ ਤੋਂ ਇਲਾਵਾ ਹੁਣ ਕਾਲੇ ਤੇਲੇ ਦੇ ਜ਼ਬਰਦਸਤ ਹਮਲੇ ਨਾਲ ...

ਪੂਰੀ ਖ਼ਬਰ »

ਜਲਾਣ ਵਿਖੇ ਖ਼ੂਨਦਾਨ ਕੈਂਪ ਲਗਾਇਆ

ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਜਲਾਣ ਦੇ ਸਾਹਿਬਜ਼ਾਦਾ ਫਤਿਹ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਸਰਕਾਰੀ ਸਕੂਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਦਾ, ਡੀ. ਐਸ. ਪੀ. ਸੰਜੀਵ ਗੋਇਲ ਤੇ ਧਰਮਿੰਦਰ ...

ਪੂਰੀ ਖ਼ਬਰ »

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨ.ਐੱਚ.ਐਮ. ਮੁਲਾਜ਼ਮਾਂ 'ਚ ਭਾਰੀ ਰੋਸ

ਸੰਗਰੂਰ, 29 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਪਿਛਲੇ ਦਿਨੀਂ ਮਿਤੀ 26 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਦੇ ਬਾਹਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਕਰਮਚਾਰੀਆਂ ਵੱਲੋਂ ਆਪਣੀ ਰੈਗੂਲਾਈਜੇਸਨ ਦੀ ਮੰਗ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਣਾ ਜਾਰੀ

ਖਨੌਰੀ, 29 ਸਤੰਬਰ (ਬਲਵਿੰਦਰ ਸਿੰਘ ਥਿੰਦ) - ਪਿਛਲੇ ਦਿਨੀਂ ਚਾਰ-ਪੰਜ ਦਿਨ ਪਈ ਭਾਰੀ ਤੇ ਬੇਮੌਸਮੀ ਬਰਸਾਤ ਨਾਲ ਜਿੱਥੇ ਪੱਕਣ ਕੰਢੇ ਖੜੀ ਝੋਨੇ ਦੀ ਫ਼ਸਲਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਉੱਥੇ ਬੀਤੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ ਤੇ ਹੋਰ ਪਹਾੜੀ ਇਲਾਕਿਆਂ ...

ਪੂਰੀ ਖ਼ਬਰ »

ਦਾਜ ਲਈ ਪੇ੍ਰਸ਼ਾਨ ਕਰਨ 'ਤੇ ਮਾਮਲਾ ਦਰਜ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ)- ਸੰਗਰੂਰ ਸ਼ਹਿਰ ਦੀ ਇਕ ਡਾਕਟਰ ਵਲੋਂ ਆਪਣੇ ਡਾਕਟਰ ਪਤੀ ਖ਼ਿਲਾਫ਼ ਦਾਜ ਦਹੇਜ, ਸਰੀਰਕ ਅਤੇ ਮਾਨਸਿਕ ਤੌਰ ਉੱਤੇ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ਾਂ ਤਹਿਤ ਥਾਣਾ ਮਹਿਲਾ (ਵੂਮੈਨ) ਵਿਖੇ ਮਾਮਲਾ ਦਰਜ ਕਰਵਾਏ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਭੁੱਲਰ, ਧਾਲੀਵਾਲ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਕਾਮਰਸ ਅਤੇ ਇਕਨਾਮਿਕਸ ਵਿਭਾਗ ਵਲੋਂ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਇਨਕਲਾਬੀ ਜੋਸ਼-ਖਰੋਸ਼ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਖੇਡ ਮੇਲੇ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਧਾਲੀਵਾਲ, ਭੁੱਲਰ)- ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਚੇਅਰਮੈਨ ਅਨੁਰਿਧ ਵਸ਼ਿਸ਼ਟ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਤਿੰਨ ਰੋਜ਼ਾ 48ਵੇਂ ਖੇਡ ਮੇਲੇ ਦਾ ਉਦਘਾਟਨ ਨਾਇਬ ਤਹਿਸੀਲਦਾਰ ਸੁਨਾਮ ਅਮਿਤ ਕੁਮਾਰ ਵਲੋਂ ...

ਪੂਰੀ ਖ਼ਬਰ »

ਮਲੇਰਕੋਟਲਾ 'ਚ ਲੋਕ ਅਦਾਲਤ 12 ਨੂੰ

ਮਾਲੇਰਕੋਟਲਾ, 29 ਸਤੰਬਰ (ਮੁਹੰਮਦ ਹਨੀਫ਼ ਥਿੰਦ, ਕੁਠਾਲਾ) - ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤਹਿਤ ਮਿਤੀ 12 ਨਵੰਬਰ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਗ਼ੈਰ-ਸੰਚਾਰੀ ਰੋਗਾਂ ਦਾ ਕਲੀਨਿਕ ਸ਼ੁਰੂ

ਮਲੇਰਕੋਟਲਾ, 29 ਸਤੰਬਰ (ਪਰਮਜੀਤ ਸਿੰਘ ਕੁਠਾਲਾ)- ਸਿਵਲ ਹਸਪਤਾਲ ਮਲੇਰਕੋਟਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜਗਜੀਤ ਸਿੰਘ ਨੇ ਅੱਜ ਇੱਥੇ ਇਕ ਵਿਸ਼ੇਸ਼ ਸਮਾਗਮ ਦੌਰਾਨ ਦੱਸਿਆ ਕਿ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਗੈਰ ਸੰਚਾਰੀ ਰੋਗਾਂ ਦਾ ਕਲੀਨਿਕ ਸ਼ੁਰੂ ਕਰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਮੁਲਾਮਜ਼ਾਂ ਨੂੰ ਸਰਕਾਰ ਤੋਂ ਰਾਹਤ ਦੀ ਬੱਝੀ ਆਸ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਆਗੂ ਅਵਤਾਰ ਸਿੰਘ ਅਕਬਰਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਪਿੰਡ ਘਰਾਚੋਂ ਵਿਖੇ ਪੰਜਾਬ ਸਰਕਾਰ ਅਧੀਨ ਕੰਮ ਕਰਦੇ ਮੁਲਾਜਮਾਂ ਬਾਰੇ ਕਿਹਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਧਾਲੀਵਾਲ, ਭੁੱਲਰ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀਅਰ ਸਿਟੀਜ਼ਨ ਦਿਵਸ ਮਨਾਉਣ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਚਰਚਾ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਹੀ ਧਰਮ ਹੈ-ਅਮਨ ਜ਼ਖ਼ਮੀ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ)- ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਦੇ ਮੀਤ ਪ੍ਰਧਾਨ ਸ੍ਰੀ ਅਨਕੁਰ ਗਰਗ ਦੇ ਪਿਤਾ ਸਵ: ਸ੍ਰੀ ਹਰੀਕ੍ਰਿਸ਼ਨ ਗਰਗ ਦੀ ਯਾਦ ਵਿਚ ਲਾਇਨ ਕਲੱਬ ਸੰਗਰੂਰ ਵਲੋਂ ਇਕ ਖੂਨਦਾਨ ਕੈਂਪ ਮੰਦਰ ਮਾਤਾ ਸ੍ਰੀ ਮੰਗਲਾ ...

ਪੂਰੀ ਖ਼ਬਰ »

ਦੀਵਾਲੀ, ਗੁਰਪੁਰਬ, ਕਿ੍ਸਮਸ ਅਤੇ ਨਵੇਂ ਸਾਲ ਮੌਕੇ ਪਟਾਕੇ ਵੇਚਣ ਲਈ ਜਾਰੀ ਕੀਤੇ ਜਾਣਗੇ ਆਰਜ਼ੀ ਲਾਇਸੰਸ

ਸੰਗਰੂਰ, 29 ਸਤੰਬਰ (ਧੀਰਜ ਪਸ਼ੋਰੀਆ)-ਦੀਵਾਲੀ, ਗੁਰਪੁਰਬ, ਕਿ੍ਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਪਟਾਕੇ ਵੇਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ | ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਚਾਹਵਾਨ ...

ਪੂਰੀ ਖ਼ਬਰ »

ਵਿਧਾਇਕ ਗੋਇਲ ਵਲੋਂ ਅਧਿਕਾਰੀਆਂ ਸਮੇਤ ਘੱਗਰ ਦਰਿਆ ਦਾ ਦੌਰਾ

ਮੂਣਕ, ਲਹਿਰਾਗਾਗਾ, 29 ਸਤੰਬਰ (ਕੇਵਲ ਸਿੰਗਲਾ, ਪ੍ਰਵੀਨ ਖੋਖਰ)- ਘੱਗਰ ਦਰਿਆ 'ਚ ਪਾਣੀ ਦਾ ਪੱਧਰ ਸਥਿਰ ਹੋਣ 'ਤੇ ਇਲਾਕੇ ਦੇ ਕਿਸਾਨਾਂ ਅਤੇ ਪ੍ਰਸ਼ਾਸਨ ਨੇ ਰਾਹਤ ਦੀ ਸਾਹ ਲਿਆ ਹੈ | ਅੱਜ ਬਾਅਦ ਦੁਪਹਿਰ ਖਨੌਰੀ ਵਿਖੇ ਲੱਗੇ ਮਾਪਦੰਡ ਅਨੁਸਾਰ ਘੱਗਰ ਦਰਿਆ 'ਚ ਪਾਣੀ ਦਾ ਪੱਧਰ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਮੂਨਕ, 29 ਸਤੰਬਰ (ਧਾਲੀਵਾਲ, ਮਦਾਨ) - ਸਥਾਨਕ ਬਿਜਲੀ ਗਰਿੱਡ ਸਾਹਮਣੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਫ਼ੈਸਲੇ ਅਨੁਸਾਰ ਸਬ ਡਿਵੀਜ਼ਨ ਮੂਨਕ ਅਤੇ ਬੰਗਾ ਦੇ ਮੁਲਾਜ਼ਮਾਂ ਵੱਲੋਂ ਬਿਜਲੀ ਵੰਡ ਖੇਤਰ ਨੂੰ ਨਿੱਜੀ ਹੱਥਾਂ ਵਿਚ ਦੇਣ ਲਈ ...

ਪੂਰੀ ਖ਼ਬਰ »

ਬਾਲ ਸੁਰੱਖਿਆ ਅਫ਼ਸਰ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ

ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ ਵਿਚ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਵਲੋਂ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੇ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਭੱਠਲ ਕਾਲਜ ਦੇ ਗੇਟ ਅੱਗੇ ਖੜ੍ਹਦੇ ਵਾਰਡ ਨੰਬਰ 11 ਦੇ ਗੰਦੇ ਪਾਣੀ ਦੀ ਨਿਕਾਸੀ ਦਾ ਨਵੇਂ ਸਿਰੇ ਤੋਂ ਪ੍ਰਬੰਧ ਕਰਨ ਸੰਬੰਧੀ ਨੀਂਹ ਪੱਥਰ ਰੱਖਿਆ | ਸ੍ਰੀ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਯੂਨੀਅਨ ਦੀ ਮੀਟਿੰਗ

ਸੰਦੌੜ, 29 ਸਤੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਅਮਰਜੀਤ ਸਿੰਘ ਜੱਗੀ ਨੱਥੋਹੇੜੀ ਦੀ ਪ੍ਰਧਾਨਗੀ 'ਚ ਹੋਈ, ਜਿਸ ਵਿਚ ਰਿਟਾਇਰਡ ਇੰਸਪੈਕਟਰ ਨੰਬਰਦਾਰ ਬਲਦੇਵ ਸਿੰਘ ...

ਪੂਰੀ ਖ਼ਬਰ »

ਚਮੜੀ ਰੋਗ ਦੇ ਝੰਬੇ ਪਸ਼ੂ ਪਾਲਕਾਂ 'ਤੇ ਕਿਸੇ ਨੇ ਮੱਲ੍ਹਮ ਲਗਾਉਣ ਦੀ ਕੋਸ਼ਿਸ ਨਹੀਂ ਕੀਤੀ

ਕੁੱਪ ਕਲਾਂ, 29 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨੀਂ ਪੰਜਾਬ ਦੇ ਪਸ਼ੂਧਨ ਤੇ ਚਮੜੀ ਰੋਗ ਬਿਜਲੀ ਬਣ ਕੇ ਡਿੱਗਿਆ ਅਤੇ ਪਸ਼ੂ ਪਾਲਕਾਂ ਦੇ ਹਜ਼ਾਰਾਂ ਪਸ਼ੂ ਮੌਤ ਦੇ ਮੂੰਹ ਵਿਚ ਜਾ ਪਏ | ਇਸ ਦਾ ਡੇਅਰੀ ਫਾਰਮਾਂ 'ਤੇ ਵੱਡਾ ਅਸਰ ਵੇਖਿਆ ਗਿਆ ਤੇ ਡੇਅਰੀ ਦਾ ਧੰਦਾ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਕੱਢਿਆ ਮੋਮਬੱਤੀ ਮਾਰਚ

ਮਾਲੇਰਕੋਟਲਾ, 29 ਮਾਰਚ (ਹਨੀਫ਼ ਥਿੰਦ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਕੈਂਡਲ ਮਾਰਚ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ | ਇਸ ਕੈਂਡਲ ਮਾਰਚ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਸੰਯਮ ...

ਪੂਰੀ ਖ਼ਬਰ »

ਅੱਜ ਦੀ ਪੈਨਲ ਮੀਟਿੰਗ ਰੱਦ ਹੋਣ ਕਾਰਨ ਐਨ.ਐੱਚ.ਐਮ. ਕਾਮਿਆਂ 'ਚ ਵਧਿਆ ਰੋਸ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ)- ਨੈਸ਼ਨਲ ਹੈਲਥ ਇੰਪਲਾਈਜ਼ ਯੂਨੀਅਨ ਦੇ ਸੂਬਾਈ ਆਗੂ ਡਾਕਟਰ ਵਾਹਿਦ ਮੁਹੰਮਦ ਅਤੇ ਜੋਗਿੰਦਰ ਸਿੰਘ ਫਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਚੇਤਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX