ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਫਿਰੋਜ਼ਪੁਰ

ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜਲ ਸਪਲਾਈ ਵਰਕਰਾਂ ਵਲੋਂ ਪਰਿਵਾਰਾਂ ਸਮੇਤ ਧਰਨਾ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਫ਼ੈਸਲੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ 1 ਅਤੇ 2 ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ, ਜਿਸ ਵਿਚ ਜਲ ਸਪਲਾਈ ਵਰਕਰਾਂ ਨੇ ਆਪਣੇ ਪਰਿਵਾਰਾਂ ਸਮੇਤ ਹਿੱਸਾ ਲਿਆ ਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਆਗੂਆਂ ਰੁਪਿੰਦਰ ਸਿੰਘ, ਬਲਜੀਤ ਸਿੰਘ ਸਰਕਲ ਪ੍ਰਧਾਨ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਆਊਟ ਸੋਰਸ 'ਤੇ ਵਰਕਰ ਦੇ ਰੂਪ 'ਚ ਸਾਨੂੰ ਭਰਤੀ ਕੀਤਾ ਗਿਆ ਸੀ ਤੇ ਵਰਕਰ ਆਪਣਾ ਪੱਕਾ ਰੁਜ਼ਗਾਰ ਕਰਵਾਉਣ ਦੀ ਮੰਗ ਕੀਤੀ ਤਾਂ ਵਿਭਾਗੀ ਅਧਿਕਾਰੀਆਂ ਵਲੋਂ ਧੱਕੇ ਨਾਲ ਇਨਲਿਸਟਡ ਠੇਕੇਦਾਰ ਬਣਾ ਕੇ ਸਾਡੀ ਰੈਗੂਲਰ ਕਰਨ ਦੀ ਮੰਗ ਦੇ ਉਲਟ ਫ਼ੈਸਲਾ ਲਿਆ ਗਿਆ ਹੈ, ਪਰ ਇਕ-ਇਕ ਵਰਕਰ ਕੋਲੋਂ 5-7 ਵੱਖ-ਵੱਖ ਪੋਸਟਾਂ ਦੇ ਪੱਕੇ ਕੰਮਾਂ ਨੂੰ ਕਰਵਾਇਆ ਜਾਂਦਾ ਹੈ | ਜਥੇਬੰਦੀ ਵਲੋਂ ਸਮੂਹ ਵਰਕਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਆਪਣੇ ਸੰਘਰਸ਼ ਦੇ ਝੰਡੇ ਨੂੰ ਬੁਲੰਦ ਕਰਕੇ ਵਰਕਰ ਵਿਰੋਧੀ ਰਿਪੋਰਟ ਨੂੰ ਰੱਦ ਕਰਵਾਉਣ ਲਈ ਸੰਘਰਸ਼ ਅੱਗੇ ਝੁਕਦਿਆਂ ਮੈਨੇਜਮੈਂਟ ਨੂੰ ਮਜਬੂਰ ਕੀਤਾ ਜਾ ਸਕੇ | ਜਥੇਬੰਦੀ ਵਲੋਂ ਮੰਗ ਕੀਤੀ ਕਿ ਇਨਲਿਸਟਮੈਂਟ/ਆਊਟ ਸੋਰਸ ਵਰਕਰਾਂ ਨੂੰ ਵਿਭਾਗ 'ਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ, 0-5 ਸਾਲ, 5-10 ਸਾਲ ਤੇ 10 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰਦੇ ਵਰਕਰਾਂ ਨੂੰ 3 ਕੈਟਾਗਰੀਆਂ 'ਚ ਵੰਡ ਕੇ ਤਨਖ਼ਾਹਾਂ ਪਹਿਲਾਂ ਮਿਲ ਰਹੀਆਂ ਹਨ, ਉਸੇ ਮੁਤਾਬਿਕ ਭਵਿੱਖ 'ਚ ਵੀ ਵਰਕਰਾਂ ਨੂੰ ਤਜਰਬੇ ਦੇ ਆਧਾਰ 'ਤੇ ਤਨਖ਼ਾਹ ਨਿਯਮ ਲਾਗੂ ਕੀਤੇ ਜਾਣ ਤੇ ਵਾਧੂ ਕੰਮ ਕਰਵਾਉਣ ਦੇ ਬਦਲੇ ਭੱਤੇ ਦਿੱਤੇ ਜਾਣ, ਵਰਕਰਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਆਊਟ ਸੋਰਸ ਵਰਕਰਾਂ ਦੀ ਤਨਖ਼ਾਹ 'ਚ ਵਾਧਾ ਕੀਤਾ ਜਾਵੇ | ਇਸ ਮੌਕੇ ਪਰਵਿੰਦਰ ਸਿੰਘ ਰਾਜਾ, ਸੁਖਦੇਵ ਸਿੰਘ ਮਮਦੋਟ, ਨਿਸ਼ਾਨ ਸਿੰਘ, ਸੰਤੋਖ ਸਿੰਘ ਬਲਾਕ ਫ਼ਿਰੋਜ਼ਪੁਰ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਸਤਪਾਲ ਸਿੰਘ, ਬਲਜਿੰਦਰ ਸਿੰਘ, ਸਲਵਿੰਦਰ ਸਿੰਘ ਕਿਸਾਨ ਆਗੂ, ਵਿਜੇ ਕੁਮਾਰ, ਮਲਕੀਤ ਸਿੰਘ ਬਲਾਕ ਗੁਰੂਹਰਸਹਾਏ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ |

ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ 'ਚੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਨੇ 4 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 450 ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਲੋਂ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ

ਮੱਲਾਂਵਾਲਾ, 29 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸਬ ਡਵੀਜ਼ਨ ਮੱਲਾਂਵਾਲਾ ਵਿਖੇ ਸਾਂਝੇ ਫੋਰਮ ਦੇ ਸੱਦੇ 'ਤੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੇ ਸਬ ਡਵੀਜ਼ਨ ਸੀਨੀਅਰ ਮੀਤ ਪ੍ਰਧਾਨ ਪਿੱਪਲ ਸਿੰਘ ਦੀ ਪ੍ਰਧਾਨਗੀ ਹੇਠ ਕੇਂਦਰ ਦੀ ਭਾਜਪਾ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਅੱਜ ਜੁਆਇੰਟ ਫ਼ੋਰਮ ਪੰਜਾਬ ਦੇ ਸੱਦੇ 'ਤੇ ਸਬ-ਡਵੀਜਨ, ਡਵੀਜ਼ਨ ਪੱਧਰ 'ਤੇ ਰੋਸ ਰੈਲੀਆਂ ਦੇ ਤਹਿਤ ਗੁਰੂਹਰਸਹਾਏ ਬਿਜਲੀ ਦਫ਼ਤਰ ਦੇ ਗੇਟ ਤੇ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਰੈਲੀ ਕੀਤੀ ਗਈ ਅਤੇ ...

ਪੂਰੀ ਖ਼ਬਰ »

ਮਾਈਨਿੰਗ ਪਾਲਿਸੀ ਬਣਾ ਕੇ ਪੰਜਾਬ ਸਰਕਾਰ ਲੋਕਾਂ ਨੂੰ ਸਸਤੇ ਭਾਅ 'ਤੇ ਰੇਤ ਬੱਜਰੀ ਮੁਹੱਈਆ ਕਰਾਵੇ- ਬੀ.ਕੇ.ਯੂ ਕਾਦੀਆਂ

ਖੋਸਾ ਦਲ ਸਿੰਘ, 29 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਨਜ਼ਦੀਕੀ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੀਨੀਅਰ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਤੇ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਹੋਮ ਗਾਰਡ ਦੇ ਨੌਜਵਾਨ ਨੇ ਗੁੰਮ ਹੋਇਆ ਪਰਸ ਵਾਪਸ ਦੇ ਕੇ ਦਿਖਾਈ ਇਮਾਨਦਾਰੀ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਸਿਟੀ ਬਰਾਂਚ ਫ਼ਿਰੋਜ਼ਪੁਰ ਵਿਚ ਸਕਿਉਰਿਟੀ ਗਾਰਡ ਦੀ ਡਿਊਟੀ ਨਿਭਾਅ ਰਹੇ ਰੌਸ਼ਨ ਲਾਲ ਨੇ ਗੁੰਮ ਹੋਏ ਪਰਸ ਨੂੰ ਵਾਪਸ ਕਰਕੇ ਇਮਾਨਦਾਰੀ ਦਿਖਾਈ ਹੈ | ਇਸ ਸਬੰਧੀ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਚੌਹਾਨ ਬਣੇ ਮੈਰਿਜ ਪੈਲੇਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਤਲਵੰਡੀ ਭਾਈ, 29 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਮੈਰਿਜ ਪੈਲੇਸ-ਰਿਜੋਰਟਸ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦਾ ਪੁਨਰ ਗਠਨ ਕਰਦੇ ਹੋਏ ਤਲਵੰਡੀ ਭਾਈ ਦੇ ਕਾਰੋਬਾਰੀ ਸ: ਪਰਮਿੰਦਰ ਸਿੰਘ ਚੌਹਾਨ ਨੂੰ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਮੁਖੀ ਭਾਗਵਤ ਦੇ ਬਿਆਨ ਨੂੰ ਭਾਈ ਮਰਦਾਨਾ ਸੁਸਾਇਟੀ ਨੇ ਕੀਤਾ ਚੈਲੇਂਜ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)-ਆਰ.ਐੱਸ.ਐੱਸ. ਦੇ ਮੁਖੀ ਵਲੋਂ ਦਿੱਤੇ ਬਿਆਨ ਕਿ ਜੰਮਣ ਵਾਲਾ ਹਰ ਬੱਚਾ ਹਿੰਦੂ ਪੈਦਾ ਹੁੰਦਾ ਨੂੰ ਚੈਲੇਂਜ ਕਰਦਿਆਂ ਵਿਸ਼ਵ ਭਾਈ ਮਰਦਾਨਾ ਸੁਸਾਇਟੀ ਨੇ ਕਿਹਾ ਕਿ ਇਹ ਗ਼ਲਤ ਹੈ, ਕਿਉਂਕਿ ਜੰਮਣ ਵਾਲੇ ਹਰ ਬੱਚੇ ਨਾਲ ਜੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 2 ਦੇ ਧਰਨੇ ਦੀਆਂ ਤਿਆਰੀਆਂ ਸ਼ੁਰੂ

ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ 'ਤੇ ਸੂਬੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ 5 ਕਿੱਲੋ ਭੁੱਕੀ ਚੂਰਾ ਪੋਸਤ ਕੀਤੀ ਬਰਾਮਦ

ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰਾਂ ਦਾ ਨੁਕਸਾਨ

ਮੱਲਾਂਵਾਲਾ, 29 ਸਤੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਦੋ ਕਾਰਾਂ ਦੀ ਆਪਸੀ ਟੱਕਰ ਵਿਚ ਦੋਹਾਂ ਪਰਿਵਾਰਾਂ ਦੇ ਬਚਾਅ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਅੱਜ ਮੱਲਾਂਵਾਲਾ ਤੋਂ ਫ਼ਿਰੋਜ਼ਪੁਰ ਨੂੰ ਜਾਂ ਸਵਿੱਪ ਗੱਡੀ ਨੰ: ਪੀ.ਬੀ.10 ਸੀ.ਐਚ 1627 ਦੇ ਵਿਚ ਸਵਾਰ ਬਲਜੀਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਹਿਠਾੜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਗੋਲੂ ਕਾ ਮੋੜ, 29 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਰਾਜੀਵ ਛਾਬੜਾ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਐ.ਸਿ) ਸੁਖਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਨੌਜਵਾਨਾਂ ਨੇ ਜਾਗਰੂਕਤਾ ਸਾਈਕਲ ਰੈਲੀ ਕੱਢ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਹਿੰਦ-ਪਾਕਿ ਸਰਹੱਦ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਨੌਜਵਾਨ ਜਾਗਰੂਕਤਾ ਦਿਵਸ ਵਜੋਂ ਪਿ੍ੰਸੀਪਲ ਡਾ: ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਬਲਾਕ ਜ਼ੀਰਾ, ਮੱਲਾਂਵਾਲਾ ਤੇ ਮਖੂ ਦੇ ਅਹੁਦੇਦਾਰਾਂ ਦੀ ਚੋਣ

ਜ਼ੀਰਾ, 29 ਸਤੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ੀਰਾ ਤਹਿਸੀਲ ਦੇ ਵੱਖ-ਵੱਖ ਬਲਾਕਾਂ ਦੀ ਚੋਣ ਸਬੰਧੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ ਅਤੇ ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਮੁੱਖ ਮਹਿਮਾਨ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵਿਸ਼ੇਸ਼ ਮੀਟਿੰਗ ਪਟਵਾਰ ਯੂਨੀਅਨ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਸੈਣੀ, ਜਸਵਿੰਦਰ ਸਿੰਘ ਖੁੰਗਰ ਜਨਰਲ ਸਕੱਤਰ, ਨਿਸ਼ਾਨ ...

ਪੂਰੀ ਖ਼ਬਰ »

ਗਲੀ ਨੰਬਰ 9 ਦੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ

ਗੁਰੂਹਰਸਹਾਏ, 29 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ 9 ਨੰਬਰ ਗਲੀ ਜੋ ਕਿ ਕਾਕੇ ਹਲਵਾਈ ਵਾਲੀ ਗਲੀ ਦੇ ਨਾਮ 'ਤੇ ਮਸ਼ਹੂਰ ਹੈ, ਉਸ ਗਲੀ ਵਿਚ ਰਹਿੰਦੇ ਲੋਕ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੀ ਸਮੱਸਿਆ ਦੇ ਕਾਰਨ ਬਹੁਤ ਪ੍ਰੇਸ਼ਾਨ ਹਨ ਅਤੇ ਨਰਕ ਭਰੀ ਜ਼ਿੰਦਗੀ ਜੀਣ ...

ਪੂਰੀ ਖ਼ਬਰ »

ਨਾਨ ਟੀਚਿੰਗ ਕਰਮਚਾਰੀਆਂ ਨੂੰ ਛੇਵਾਂ ਪੇ ਕਮਿਸ਼ਨ ਦੇਣ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰੇ ਸਰਕਾਰ- ਆਗੂ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)-ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ਦੇ ਨਾਨ ਟੀਚਿੰਗ ਸਟਾਫ਼ ਵਲੋਂ ਆਪਣੀਆਂ ਜਾਇਜ਼ ਮੰਗਾਂ 'ਤੇ ਸੁਣਵਾਈ ਨਾ ਹੋਣ ਕਰਕੇ ਅੱਜ ਸੈਂਟਰ ਯੂਨੀਅਨ ਦੇ ਸੱਦੇ 'ਤੇ ਕਾਲਜ ਦੇ ਮੇਨ ਗੇਟ ਅੱਗੇ ਰੋਸ ਧਰਨਾ ਦਿੱਤਾ | ਨਾਨ ਟੀਚਿੰਗ ...

ਪੂਰੀ ਖ਼ਬਰ »

ਜਾਗਰੂਕਤਾ ਸਮਾਗਮ ਕਰਵਾ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਦਿਲ ਦਿਵਸ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ 'ਤੇ ਵਿਸ਼ਵ ਦਿਲ ਦਿਵਸ ਮਨਾਉਂਦੇ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਦੇ ਓ.ਪੀ.ਡੀ. ਬਲਾਕ ਵਿਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਹਾਇਕ ਪ੍ਰੋਫੈਸਰ ਡਾ. ਗਗਨਦੀਪ ਕੌਰ ਤੇ ਡਾ: ਪਰਮਵੀਰ ਸਿੰਘ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਕਾਲਜ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਵਲੋਂ ਸ਼ੁਰੂ ਕੀਤੀ ਪ੍ਰਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਵ ...

ਪੂਰੀ ਖ਼ਬਰ »

ਰੇਲ ਮੰਡਲ ਫ਼ਿਰੋਜ਼ਪੁਰ ਵਿਖੇ ਚੱਲ ਰਿਹਾ ਰਾਜ ਭਾਸ਼ਾ ਪਖਵਾੜਾ ਸਮਾਪਤ

ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜ਼ਨ ਵਿਚ 29 ਸਤੰਬਰ ਨੂੰ ਰੇਲਵੇ ਆਫ਼ੀਸਰਜ਼ ਕਲੱਬ ਫ਼ਿਰੋਜ਼ਪੁਰ ਵਿਖੇ ਰਾਜਭਾਸ਼ਾ ਪਖਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਮੰਡਲ ਰੇਲਵੇ ਮੈਨੇਜਰ ਡਾ: ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਚੂਚਕ ਵਿੰਡ ਇਕਾਈ ਦਾ ਗਠਨ

ਖੋਸਾ ਦਲ ਸਿੰਘ, 29 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਜ਼ੀਰਾ ਦੇ ਪਿੰਡ ਚੂਚਕ ਵਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਗੁਰਮੇਜ ਸਿੰਘ ਨੂੰ ਪਿੰਡ ਚੂਚਕ ਵਿੰਡ ਦੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ- ਫੁਰਮਾਨ ਸਿੰਘ ਸੰਧੂ

ਮਖੂ, 29 ਸਤੰਬਰ (ਵਰਿੰਦਰ ਮਨਚੰਦਾ)- ਭਾਰਤੀ ਕਿਸਾਨ ਯੂਨੀਅਨ (ਪੰਜਾਬ) ਵਲੋਂ 1 ਅਕਤੂਬਰ ਤੋਂ ਸ੍ਰੀ ਅੰਮਿ੍ਤਸਰ ਸਾਹਿਬ-ਬਠਿੰਡਾ ਰੋਡ, ਨੈਸ਼ਨਲ ਹਾਈਵੇ ਨੰਬਰ 54 'ਤੇ ਪੈਂਦੇ ਪਿੰਡ ਕੋਟ ਕਰੋੜ ਕਲਾਂ, ਨੇੜੇ ਤਲਵੰਡੀ ਭਾਈ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਪਿੰਡ ਉਸਮਾਂ ਨੇੜੇ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਤੇ ਡਕੌਂਦਾ ਜਥੇਬੰਧੀ ਦੇ ਬਲਾਕ ਆਗੂਆਂ ਦੀ ਬੈਠਕ

ਫ਼ਿਰੋਜ਼ਪੁਰ, 29 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨੀ ਮੁੱਦਿਆਂ ਦੇ ਨਾਲ-ਨਾਲ ਬਿਜਲੀ ਵਿਭਾਗ ਤੇ ਪਰਾਲੀ ਸਬੰਧੀ ਸੂਬਾ ਸਰਕਾਰ ਦੇ ਜਾਰੀ ਫ਼ਰਮਾਨ ਨੂੰ ਧਿਆਨ ਵਿਚ ਰੱਖਦੇ ਹੋਏ ਬੀ.ਕੇ.ਯੂ. ਕਾਦੀਆਂ ਤੇ ਡਕੌਂਦਾ ਜਥੇਬੰਦੀ ਦੇ ਬਲਾਕ ਆਗੂਆਂ ਦੀ ਅਹਿਮ ਬੈਠਕ ਪਿੰਡ ਬਸਤੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਮਨਸੂਰਵਾਲ ਕਲਾਂ ਵਿਖੇ ਔਰਤ ਵਿੰਗ ਦੀ ਇਕਾਈ ਗਠਿਤ

ਜ਼ੀਰਾ, 29 ਸਤੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਯੂਨੀਅਨ ਨਾਲ ਜੋੜਨ ਲਈ ਪਿੰਡ-ਪਿੰਡ ਗਠਿਤ ਕੀਤੀਆਂ ਜਾ ਰਹੀਆਂ ਇਕਾਈਆਂ ਦੀ ਲੜੀ ਤਹਿਤ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਕਾਦੀਆਂ ਯੂਨੀਅਨ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਅਨੁਸਾਰ ਐਮ.ਐੱਸ.ਪੀ 'ਤੇ ਕਿਸਾਨਾਂ ਨੂੰ ਦੇਵੇ ਫ਼ਸਲ ਦਾ ਮੁੱਲ- ਨੰਢਾ

ਫ਼ਿਰੋਜ਼ਪੁਰ, 29 ਸਤੰਬਰ (ਗੁਰਿੰਦਰ ਸਿੰਘ)- ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸ਼ਹਿਰੀ ਪ੍ਰਧਾਨ ਭਾਈ ਕੁਲਦੀਪ ਸਿੰਘ ਨੰਢਾ ਨੇ ਕੇਂਦਰ ਸਰਕਾਰ ਪਾਸੋਂ ਝੋਨੇ ਦੀ ਫ਼ਸਲ 'ਤੇ ਸਵਾਮੀਨਾਥਨ ਰਿਪੋਰਟ ਅਨੁਸਾਰ ਐਮ.ਐੱਸ.ਪੀ. ਦੇਣ ਦੀ ਮੰਗ ਕੀਤੀ ਹੈ | ਅੱਜ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਹੱਕਾਂ ਦੀ ਬਹਾਲੀ ਲਈ ਸੰਘਰਸ਼ ਲਈ ਰਵਾਨਾ

ਮਖੂ, 29 ਸਤੰਬਰ (ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਨੇ ਬੀਤੇ ਸਮੇਂ ਵਿਚ ਜੀ.ਓ.ਜੀ. ਸਕੀਮ ਬਿਨ੍ਹਾਂ ਕਿਸੇ ਨੋਟਿਸ ਬੰਦ ਕਰਨ 'ਤੇ ਸਾਬਕਾ ਸੈਨਿਕਾਂ ਵਿਚ ਬਹੁਤ ਰੋਸ ਤੇ ਨਿਰਾਸ਼ਾ ਹੈ | ਸਾਬਕਾ ਸੈਨਿਕ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚੇ ਵਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਧਾਮੀ ਨੂੰ ਜਲਦ ਪੰਜਾਬ ਆਉਣ ਦਾ ਦਿੱਤਾ ਸੱਦਾ

ਫ਼ਿਰੋਜ਼ਪੁਰ, 29 ਸਤੰਬਰ (ਰਾਕੇਸ਼ ਚਾਵਲਾ)- ਭਾਰਤੀਯ ਜਨਤਾ ਪਾਰਟੀ ਰਾਸ਼ਟਰੀ ਕਿਸਾਨ ਮੋਰਚੇ ਦੀ ਕਾਰਜ ਸਮਿਤੀ ਦੀ ਬੈਠਕ ਦੇਹਰਾਦੂਨ ਉੱਤਰਾਖੰਡ ਵਿਚ ਆਰੰਭ ਹੋਈ, ਜਿਸ ਵਿਚ ਭਾਰਤ ਦੇ ਸਾਰੇ ਸੂਬਿਆਂ ਤੋਂ ਕਿਸਾਨ ਮੋਰਚਿਆਂ ਦੇ ਅਹੁਦੇਦਾਰ ਨੇ ਭਾਗ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਝੋਕ ਹਰੀ ਹਰ ਬਾਬਾ ਕਾਲਾ ਮਹਿਰ ਸਾਲਾਨਾ ਮੇਲਾ 1 ਤੋਂ, ਤਿਆਰੀਆਂ ਜ਼ੋਰਾਂ 'ਤੇ- ਸੰਧੂ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੰਧੂ ਗੋਤ ਦੇ ਜਠੇਰੇ ਬਾਬਾ ਕਾਲਾ ਮਹਿਰ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ਮੇਲਾ ਪਿੰਡ ਝੋਕ ਹਰੀ ਹਰ ਵਿਖੇ ਇਕ ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਸਬੰਧੀ ਲੋੜੀਂਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਬ ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦਾ ਪੋਸਟਰ ਜਾਰੀ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)- ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਸਬੰਧੀ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਵਲੋਂ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਪੀ.ਏ.ਟੂ ਡੀ.ਸੀ., ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਬਿਜਲੀ ਕਾਨੂੰਨ 2022 ਦੀਆਂ ਕਾਪੀਆਂ ਸਾੜੀਆਂ

ਮਮਦੋਟ, 29 ਸਤੰਬਰ (ਸੁਖਦੇਵ ਸਿੰਘ ਸੰਗਮ)-ਜੁਆਇੰਟ ਫੋਰਮ ਦੇ ਸੱਦੇ 'ਤੇ ਸਬ-ਡਵੀਜ਼ਨ ਮਮਦੋਟ ਵਿਖੇ ਸਮੂਹ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ ਕਰਕੇ ਬਿਜਲੀ ਕਾਨੂੰਨ 2022 ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਦੌਰਾਨ ਬਿਜਲੀ ਕਰਮਚਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੈਂਡਲ ਮਾਰਚ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਿੱਥੇ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਸਮਾਗਮਾਂ ਕਰਵਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ 2022 ਦੇ ਵਿਰੋਧ 'ਚ ਰੈਲੀ

ਮਖੂ, 29 ਸਤੰਬਰ (ਵਰਿੰਦਰ ਮਨਚੰਦਾ)-ਅੱਜ ਮਖੂ ਵਿਖੇ ਜੁਆਇੰਟ ਫੋਰਮ ਦੇ ਸੱਦੇ 'ਤੇ ਸਬ-ਡਵੀਜ਼ਨ ਮਖੂ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ 2022 ਦੇ ਵਿਰੋਧ ਵਿਚ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਬੋਨਮੈਰੋ ਟੈਸਟ ਕੈਂਪ 2 ਨੂੰ

ਗੋਲੂ ਕਾ ਮੋੜ, 29 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬੀਤੇ ਦਿਨੀਂ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਥੈਲਾਸੀਮੀਆ ਨਾਂਅ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੇ ਇਲਾਜ ਲਈ ਬੋਨਮੈਰੋ ਟੈੱਸਟ ਕੈਂਪ ਲਗਾਇਆ ਗਿਆ, ਜਿਸ ਵਿਚ ਕਰੀਬ 1200 ਵਲੰਟੀਅਰਜ਼ ਦਾ ਸੈਂਪਲ ਲਏ ਗਏ | ਇਸ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਭਗਤ ਸਿੰਘ ਦੇ ਵਿਚਾਰਾਂ ਦੇ ਫਲੈਕਸ ਲਗਾਏ

ਗੁਰੂਹਰਸਹਾਏ, 29 ਸਤੰਬਰ (ਹਰਚਰਨ ਸਿੰਘ ਸੰਧੂ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਗੁਰੂਹਰਸਹਾਏ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵਿਸ਼ੇਸ਼ ਸਰਗਰਮੀ ਉਨ੍ਹਾਂ ਦੇ ਵਿਚਾਰਾਂ ਨਾਲ ਸੰਬੰਧਿਤ ਫਲੈਕਸ ਜਾਰੀ ਕਰਕੇ ਕੀਤੀ | ਇਸ ਸਮੇਂ ਹਾਜ਼ਰੀਨ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਯੂਨੀਅਨ ਵਲੋਂ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ

ਫ਼ਿਰੋਜ਼ਪੁਰ, 29 ਸਤੰਬਰ (ਤਪਿੰਦਰ ਸਿੰਘ)-ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਯੂਨੀਅਨ ਵਲੋਂ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ, ਡਵੀਜ਼ਨ ਪੱਧਰ 'ਤੇ ਰੋਸ ਰੈਲੀਆਂ ਦੇ ਤਹਿਤ ਸਰਕਲ ਫ਼ਿਰੋਜ਼ਪੁਰ ਦੇ ਗੇਟ 'ਤੇ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਰੈਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX