ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਜਲੰਧਰ

ਸ਼ਹਿਰ 'ਚ ਕੂੜੇ ਦੀ ਸਮੱਸਿਆ ਨੇ ਧਾਰਿਆ ਵਿਕਰਾਲ ਰੂਪ, ਥਾਂ-ਥਾਂ ਲੱਗੇ ਕੂੜੇ ਦੇ ਢੇਰ

ਜਲੰਧਰ, 29 ਸਤੰਬਰ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਦੇ ਕੂੜਾ ਪ੍ਰਬੰਧਨ ਵਿਚ ਅਸਫਲ ਰਹਿਣ ਕਾਰਨ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਨੇ ਵਿਕਰਾਲ ਰੂਪ ਧਾਰ ਲਿਆ ਹੈ ਜਿਸ ਕਰਕੇ ਹੁਣ ਨਾ ਸਿਰਫ ਸੜਕਾਂ, ਗਲੀਆਂ 'ਤੇ ਥਾਂ-ਥਾਂ ਕੂੜੇ ਦੇ ਢੇਰ ਨਜਰ ਆ ਰਹੇ ਹਨ ਸਗੋਂ ਹੁਣ ਡੰਪਾਂ 'ਤੇ ਵੀ ਕੂੜਾ ਦੇ ਢੇਰ ਪਏ ਰਹਿੰਦੇ ਹਨ | ਕੂੜੇ ਨੂੰ ਲੈ ਕੇ ਕਈ ਜਗਾ ਹਾਲਾਤ ਨਾਜ਼ੁਕ ਹਨ ਕਿਉਂਕਿ ਕਈ ਜਗਾ ਤਾਂ ਕੂੜੇ ਦੇ ਡੰਪਾਂ ਨੂੰ ਲੈ ਕੇ ਕਾਨੂੰਨ ਵਿਵਸਥਾ ਦੀ ਵਿਗੜਨ ਦੀ ਸ਼ੰਕਾ ਪੈਦਾ ਹੋ ਰਹੀ ਹੈ | ਮਾਡਲ ਟਾਊਨ ਡੰਪ ਤੋਂ ਪ੍ਰੇਸ਼ਾਨ ਜਦੋਂ ਲੋਕਾਂ ਦੀ ਇਸ ਸਮੱਸਿਆ ਨੂੰ ਨਿਗਮ ਨੇ ਹੱਲ ਨਹੀਂ ਕੀਤਾ ਤਾਂ ਲੋਕ ਅਣਮਿਥੇ ਸਮੇਂ ਦਾ ਧਰਨਾ ਲਗਾ ਕੇ ਬੈਠੇ ਹਨ | ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਲੋਕਾਂ ਦਾ ਹੁਣ ਮੁਲਾਜ਼ਮਾਂ ਨਾਲ ਹੀ ਟਕਰਾਅ ਹੋਣ ਦੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ | ਇਹ ਪਹਿਲੀ ਵਾਰ ਹੈ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਨਿਗਮ ਦਫਤਰ ਵਿਚ ਆ ਕੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਮੇਅਰ ਜਗਦੀਸ਼ ਰਾਜਾ ਸਮੇਤ ਕੌਂਸਲਰਾਂ ਨਾਲ ਮੀਟਿੰਗ ਕਰਨੀ ਪਈ ਹੈ | ਉਨਾਂ ਕਿਹਾ ਕਿ ਹੁਣ ਤਾਂ ਇਸ ਦੀ ਹਾਲਤ ਕਾਫੀ ਮਾੜੀ ਹੋ ਗਈ ਹੈ | ਉੱਧਰ ਸ਼ਹਿਰ ਵਿਚ ਸਮੇਂ ਸਿਰ ਅਤੇ ਪੂਰਾ ਕੂੜਾ ਨਾ ਚੁੱਕਣ ਕਰਕੇ ਤਾਂ ਹਾਲਤ ਕਾਫੀ ਖ਼ਰਾਬ ਹੋ ਰਹੇ ਹਨ | ਵੀਰਵਾਰ ਨੂੰ ਵੀ ਤੇਲ ਦੀ ਅਦਾਇਗੀ ਨਾ ਹੋਣ ਕਰਕੇ ਨਿਗਮ ਦੀਆਂ ਗੱਡੀਆਂ ਨੇ ਇਕ ਵਾਰ ਪੂਰਾ ਕੂੜਾ ਨਹੀਂ ਚੁੱਕਿਆ | ਸ਼ਹਿਰ ਵਿਚ ਇਸ ਵੇਲੇ ਕੂੜੇ ਦੀ ਸਮੱਸਿਆ ਤੋਂ ਲੋਕ ਕਾਫੀ ਪੇ੍ਰਸ਼ਾਨ ਹਨ ਤਾਂ ਹੁਣ ਸ਼ਹਿਰੀ ਆਮ ਕਹਿਣ ਲੱਗ ਪਏ ਹਨ ਸ਼ਹਿਰ ਵਿਚ ਇਸ ਵੇਲੇ ਕੂੜੇ ਦੀ ਸਮੱਸਿਆ ਪਹਿਲਾਂ ਨਾਲੋਂ ਕਾਫੀ ਵਧ ਗਈ ਹੈ ਸਗੋਂ ਨਿਗਮ ਕੋਲ ਇਹ ਸਮੱਸਿਆ ਹੱਲ ਨਹੀਂ ਹੋ ਰਹੀ ਹੈ ਜਦਕਿ ਨਿਗਮ ਪ੍ਰਸ਼ਾਸਨ ਸੈਨੀਟੇਸ਼ਨ ਬਰਾਂਚ 'ਤੇ ਹਰ ਸਾਲ ਕਰੋੜਾਂ ਰੁਪਏ ਦਾ ਖਰਚਾ ਕਰਦਾ ਹੈ | ਸ਼ਹਿਰ ਵਿਚ ਰੋਜ਼ਾਨਾ 600 ਟਨ ਕੂੜਾ ਨਿਕਲਦਾ ਹੈ ਜਿਸ ਨੂੰ ਚੁਕਾਉਣਾ ਹੀ ਨਿਗਮ ਪ੍ਰਸ਼ਾਸਨ ਲਈ ਵੱਡੀ ਚੁਨੌਤੀ ਬਣ ਗਿਆ ਹੈ ਤੇ ਇਸ ਵੇਲੇ ਸਾਰੇ ਸ਼ਹਿਰ ਵਿਚ ਕੰਮ ਬੰਦ ਪਏ ਹਨ ਤਾਂ ਨਿਗਮ ਕੋਲ ਕੂੜਾ ਸਮੱਸਿਆ ਵੀ ਹੱਲ ਹੋਣ ਦਾ ਨਾਂਅ ਨਹੀਂ ਲੈ ਰਹੀ ਹੈ |
ਮਾਡਲ ਟਾਊਨ ਡੰਪ ਦੇ ਮਸਲੇ ਨੂੰ ਹੱਲ ਨਾ ਕਰਨ ਤੋਂ ਲੋਕ ਨਾਰਾਜ਼
ਜਲੰਧਰ, ਕਈ ਦਿਨਾਂ ਤੋਂ ਮਾਡਲ ਟਾਊਨ ਡੰਪ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਲੋਕਾਂ ਨੂੰ ਅਜੇ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ ਕਿਉਂਕਿ ਚਾਹੇ ਉਨਾਂ ਨੇ ਡੰਪ ਬੰਦ ਕਰਨ ਦੀ ਮੰਗ ਕੀਤੀ ਹੈ ਪਰ ਦੂਜੇ ਪਾਸੇ ਤਾਂ ਇਸ ਮਾਮਲੇ ਨੂੰ ਲੈ ਕੇ ਲੋਕਾਂ ਅਤੇ ਘਰੋਂ-ਘਰੀਂ ਕੂੜਾ ਚੁੱਕਣ ਵਾਲਿਆਂ ਵਿਚ ਰੇੜਕਾ ਵਧ ਰਿਹਾ ਹੈ | ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਅੱਜ ਮਾਡਲ ਟਾਊਨ ਡੰਪ 'ਤੇ ਲੋਕਾਂ ਨਾਲ ਗੱਲਬਾਤ ਕਰਨ ਲਈ ਗਏ ਸਨ | ਉਹ ਘਰੋਂ-ਘਰੀਂ ਕੂੜਾ ਇਕੱਠਾ ਕਰਨ ਵਾਲੇ ਲੋਕਾਂ ਦੇ ਹੱਕ ਵਿਚ ਆਏ ਸਨ | ਚੇਤੇ ਰਹੇ ਕਿ ਉਨਾਂ ਨੇ ਪਹਿਲਾਂ ਵੀ ਸਪਸ਼ਟ ਕਹਿ ਦਿੱਤਾ ਸੀ ਕਿ ਜੇਕਰ ਕੂੜਾ ਡੰਪ 'ਤੇ ਸੁੱਟਣੋਂ ਰੋਕਣ ਦਾ ਕੰਮ ਬੰਦ ਨਾ ਕੀਤਾ ਗਿਆ ਤਾਂ ਵਿਵਾਦ ਵਧ ਸਕਦਾ ਹੈ | ਚੰਦਨ ਗਰੇਵਾਲ ਦਾ ਕਹਿਣਾ ਸੀ ਕਿ ਫ਼ੌਰੀ ਤੌਰ 'ਤੇ ਡੰਪ ਦਾ ਬੰਦ ਹੋਣਾ ਮੁਸ਼ਕਲ ਹੈ ਪਰ ਸਮੇਂ ਸਿਰ ਜੇਕਰ ਕੂੜਾ ਚੁੱਕਾ ਦਿੱਤਾ ਜਾਵੇ ਤਾਂ ਸਮੱਸਿਆ ਹੱਲ ਹੋ ਸਕਦੀ ਹੈ | ਕੂੜਾ ਸੁੱਟਣ ਲਈ ਫੌਲ਼ੜੀਵਾਲ ਦੀ ਜਗਾ ਦੱਸੀ ਗਈ ਸੀ ਪਰ ਇਸ ਜਗਾ ਨੂੰ ਦੂਰ ਕਹਿ ਕੇ ਕੂੜਾ ਸੁੱਟਣ ਦਾ ਫ਼ੈਸਲਾ ਨਹੀਂ ਹੋ ਸਕਿਆ | ਬਾਅਦ ਵਿਚ ਇਲਾਕੇ ਦੇ ਲੋਕਾਂ ਅਤੇ ਚੰਦਨ ਗਰੇਵਾਲ ਨੇ ਕਮਿਸ਼ਨਰ ਦਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਪਰ ਇਸ ਡੰਪ ਨੂੰ ਪੱਕੇ ਤੌਰ 'ਤੇ ਬੰਦ ਕਰਨ ਦਾ ਫ਼ੈਸਲਾ ਨਹੀਂ ਹੋ ਸਕਿਆ | ਚੇਤੇ ਰਹੇ ਕਿ ਮੌਕੇ 'ਤੇ ਐੱਸ. ਐੱਚ. ਓ. ਨੂੰ ਵੀ ਸੱਦਿਆ ਗਿਆ |
ਡੰਪ ਨੂੰ ਲੈ ਕੇ ਅੱਜ ਮੋਮਬੱਤੀ ਮਾਰਚ ਕੱਢਣਗੇ ਲੋਕ
ਜਲੰਧਰ, (ਸ਼ਿਵ)-ਮਾਡਲ ਟਾਊਨ ਡੰਪ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਲੋਕਾਂ ਦਾ ਕਹਿਣਾ ਸੀ ਕਿ 30 ਸਤੰਬਰ ਨੂੰ ਸ਼ਾਮ 6 ਵਜੇ ਸ਼ਮਸ਼ਾਨਘਾਟ ਡੰਪ ਤੋਂ ਲੈ ਕੇ ਮਾਡਲ ਟਾਊਨ ਮਾਰਕੀਟ ਤੱਕ ਮੋਮਬੱਤੀ ਮਾਰਚ ਕੱਢਿਆ ਜਾਵੇਗਾ | ਜਿਸ ਦ ਸਮਾਪਤੀ ਸ਼ਾਮ ਸਾਢੇ ਸੱਤ ਵਜੇ ਧਰਨੇ ਵਾਲੀ ਜਗਾ 'ਤੇ ਹੋਏਗੀ | ਇਹ ਮੋਮਬੱਤੀ ਮਾਰਚ ਕੇਵਲ ਵਿਹਾਰ ਜੋ ਅੱਠ ਦੇ ਕਰੀਬ ਸਾਬਕਾ ਫ਼ੌਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਜੋ ਕਿ ਪਿਛਲੇ ਦਿਨੀਂ ਕੂੜੇ ਦੀ ਗੰਦਗੀ ਬਦਬੂ ਕਾਰਨ ਅਕਾਲ ਚਲਾਣਾ ਕਰ ਗਏ ਸਨ, ਨੂੰ ਸਮਰਪਿਤ ਹੋਵੇਗਾ | ਜੁਆਇੰਟ ਐਕਸ਼ਨ ਕਮੇਟੀ ਨੇ ਇਹ ਵੀ ਫ਼ੈਸਲਾ ਕੀਤਾ ਕਿ ਧਰਨੇ ਕਰਕੇ ਜਿਹੜੇ ਲੋਕ ਉਨ੍ਹਾਂ ਦੀਆਂ ਦੁਕਾਨਾਂ ਅਤੇ ਘਰਾਂ ਤੋਂ ਕੂੜਾ ਚੁੱਕਦੇ ਹਨ, ਉਨ੍ਹਾਂ ਦਾ ਕੋਈ ਪੈਸਾ ਨਹੀਂ ਕੱਟਿਆ ਜਾਵੇਗਾ |

ਫੁਲਕਾਰੀ ਸੰਸਥਾ ਨੇ 'ਸਿੰਗਲ ਯੂਜ਼ ਪਲਾਸਟਿਕ' ਬਾਰੇ ਕੀਤਾ ਜਾਗਰੂਕ

ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਸੰਸਥਾ ਫੁਲਕਾਰੀ ਨੇ ਸਥਾਨਕ ਹੋਟਲ ਵਿਖੇ 'ਈਕੋਵਾਈਜ਼ ਫੈਸਟੀਵਲ' ਦਾ ਆਯੋਜਨ ਕੀਤਾ | ਜਿਸ ਵਿਚ ਫੁਲਕਾਰੀ ਮੈਂਬਰਾਂ ਨੂੰ ਪਲਾਸਟਿਕ ਪ੍ਰਦੂਸ਼ਣ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ...

ਪੂਰੀ ਖ਼ਬਰ »

ਕਾਲਾ ਸੰਘਿਆਂ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਲੋਕਾਂ ਨੇ ਲਗਾਇਆ ਧਰਨਾ

3 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਬੰਦ ਰਹੀ ਸੜਕ, ਬੱਸਾਂ ਸਮੇਤ ਕਈ ਵਾਹਨ ਫਸੇ ਰਹੇ ਜਲੰਧਰ, 29 ਸਤੰਬਰ (ਸ਼ਿਵ)- ਉਂਜ ਤਾਂ ਸਾਰੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖ਼ਰਾਬ ਹੈ ਪਰ ਕਾਲਾ ਸੰਘਿਆਂ ਦੀ ਖ਼ਰਾਬ ਸੜਕ ਨੂੰ ਠੀਕ ਨਾ ਕਰਨ ਦੇ ਰੋਸ ਵਜੋਂ ਲੋਕਾਂ ਨੇ ਜਾਮ ਲਗਾ ਕੇ ਨਿਗਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੱਲ੍ਹ ਤੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਤਿਆਰੀਆਂ ਮੁਕੰਮਲ

ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਪਹਿਲੀ ਅਕਤੂਬਰ ਤੋਂ ਰਾਜ ਭਰ ਵਿੱਚ ਸ਼ੁਰੂ ਕੀਤੀ ਜਾ ਰਹੀ ਝੋਨੇ ਦੀ ਖ਼ਰੀਦ ਨੂੰ ਲੈ ਕੇ ਜ਼ਿਲ•ਾ ਪ੍ਰਸ਼ਾਸਨ ਵਲੋਂ ਜਲੰਧਰ ਦੀਆਂ ਸਮੂਹ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਲੋੜੀਂਦੀਆਂ ਤਿਆਰੀਆਂ ...

ਪੂਰੀ ਖ਼ਬਰ »

ਸ਼ੇਖੇ ਵਿਖੇ ਰਬੜ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ

ਚੁਗਿੱਟੀ/ਜੰਡੂਸਿੰਘਾ, 29 ਸਤੰਬਰ (ਨਰਿੰਦਰ ਲਾਗੂ)-ਲੰਮਾ ਪਿੰਡ ਚੌਂਕ-ਜੰਡੂਸਿੰਘਾ ਮਾਰਗ 'ਤੇ ਪਿੰਡ ਸ਼ੇਖੇ ਲਾਗੇ ਸਥਿਤ ਇਕ ਰਬੜ ਕੈਮੀਕਲ ਫੈਕਟਰੀ 'ਚ ਵੀਰਵਾਰ ਨੂੰ ਬਾਅਦ ਦੁਪਹਿਰ ਅਚਾਨਕ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦੀ ਰਬੜ, ਕੈਮੀਕਲ ਤੇ ਹੋਰ ਸਾਮਾਨ ਸੜ ਕੇ ...

ਪੂਰੀ ਖ਼ਬਰ »

'ਵਿਸ਼ਵ ਦਿਲ ਦਿਵਸ' ਮੌਕੇ ਪਟੇਲ ਹਸਪਤਾਲ ਨੇ ਲਗਾਇਆ ਮੁਫ਼ਤ ਜਾਂਚ ਕੈਂਪ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਵਿਸ਼ਵ ਹਾਰਟ ਦਿਵਸ ਦੇ ਮÏਕੇ ਪਟੇਲ ਹਸਪਤਾਲ ਵਿਖੇ ਅੱਜ ਦਿਲ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਦਿਲ ਦੇ ਰੋਗਾਂ ਦੇ ਮਾਹਿਰ ਡਾ. ਨਵੀਨ ਖੰਨਾ ਨੇ 100 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ | ਕੈਂਪ ...

ਪੂਰੀ ਖ਼ਬਰ »

ਚੋਰੀਸ਼ੁਦਾ ਏ.ਸੀ, ਸਿਲੰਡਰ ਅਤੇ ਪੱਖੇ ਸਮੇਤ ਇਕ ਗਿ੍ਫ਼ਤਾਰ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਤੋਂ ਚੋਰੀਸ਼ੁਦਾ ਏ.ਸੀ., ਘਰੇਲੂ ਗੈਸ ਸਿਲੰਡਰ ਅਤੇ ਟੇਬਲ ਫੈਨ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਚੱਪਲ ਇੰਡਸਟਰੀ ਨੂੰ ਲੱਕੜ ਬਾਲਣ ਦੇ ਟੈੱਸਟ ਤੋਂ ਮਿਲੀ ਰਾਹਤ

ਜਲੰਧਰ, 29 ਸਤੰਬਰ (ਸ਼ਿਵ)-ਇੰਡਸਟਰੀ ਅਤੇ ਟਰੇਡਰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਚੱਪਲ ਇੰਡਸਟਰੀ ਨੂੰ ਵੱਡੀ ਰਾਹਤ ਦਿੰਦੇ ਹੋਏ ਲੱਕੜ ਨਾਲ ਬਾਇਲਰ ਚਲਾਉਣ ਵਾਲਿਆਂ ਨੂੰ ਫਿਉੂਲ ਸਟੈਗ ਟੈੱਸਟ ਕਰਵਾਉਣ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਰੋਜ਼ਗਾਰ ਕੈਂਪ 'ਚ 42 ਉਮੀਦਵਾਰਾਂ ਦੀ ਚੋਣ

ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜਲੰਧਰ ਵੱਲੋਂ ਆਪਣੇ ਦਫ਼ਤਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ, ਜਿਸ ਵਿੱਚ 42 ਉਮੀਦਵਾਰਾਂ ਦੀ ਮੌਕੇ 'ਤੇ ਰੋਜ਼ਗਾਰ ਲਈ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐੱਲ.ਐੱਲ.ਆਰ. ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਮਨਾਇਆ 'ਵਿਸ਼ਵ ਦਿਲ ਦਿਵਸ'

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਲਾਬ ਦੇਵੀ ਹਸਪਤਾਲ ਵਿਖੇ ਪਿ੍ੰਸੀਪਲ ਲਲਿਤਾ ਜੰਗਵਾਲ ਅਤੇ ਮੈਡੀਕਲ ਸਰਜੀਕਲ ਨਰਸਿੰਗ ਵਿਭਾਗ ਦੇ ਮੁਖੀ ਨਵਜੋਤ ਕੌਰ ਦੇ ਨਿਗਰਾਨੀ ਹੇਠ 'ਵਿਸ਼ਵ ਦਿਲ ਦਿਵਸ' ਮਨਾਇਆ ...

ਪੂਰੀ ਖ਼ਬਰ »

ਪਰਗਟ ਸਿੰਘ ਨੂੰ ਤੀਸਰੀ ਵਾਰ ਵੀ ਵਿਧਾਇਕ ਬਣਾ ਕੇ ਠੱਗਿਆ ਮਹਿਸੂਸ ਕਰ ਰਹੇ ਹਨ ਛਾਉਣੀ ਹਲਕੇ ਦੇ ਲੋਕ

ਪਵਨ ਖਰਬੰਦਾ ਜਲੰਧਰ ਛਾਉਣੀ, 29 ਸਤੰਬਰ-ਹਲਕਾ ਜਲੰਧਰ ਛਾਉਣੀ ਤੋਂ ਇਸ ਵਾਰ ਕਾਂਗਰਸ ਪਾਰਟੀ ਦੀ ਟਿਕਟ ਰਾਹੀਂ ਜਿੱਤ ਕੇ ਤੀਸਰੀ ਵਾਰ ਵਿਧਾਇਕ ਚੁਣੇ ਗਏ ਪਰਗਟ ਸਿੰਘ ਭਾਵੇਂ ਤੀਸਰੀ ਵਾਰ ਇਸ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ ਪ੍ਰੰਤੂ ਉਨ੍ਹਾਂ ਦੇ ਵਿਧਾਇਕ ਬਣਨ ਦਾ ...

ਪੂਰੀ ਖ਼ਬਰ »

13 ਸਾਲਾ ਦਾ ਬੱਚਾ ਹੋਇਆ ਲਾਪਤਾ, ਅਗਵਾ ਦਾ ਮਾਮਲਾ ਦਰਜ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਸਥਾਨਕ ਅਰਬਨ ਅਸਟੇਟ ਫੇਜ਼-1 'ਚੋਂ ਇਕ 13 ਸਾਲ ਦੇ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕਰਕੇ, ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਸਰੋਜ ਕੁਮਾਰ ਚੌਧਰੀ ਵਾਸੀ ...

ਪੂਰੀ ਖ਼ਬਰ »

ਕਰੋੜਾਂ ਦੇ ਘੁਟਾਲਿਆਂ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਖ਼ਿਲਾਫ਼ ਪ੍ਰਦਰਸ਼ਨ

ਜਲੰਧਰ, 29 ਸਤੰਬਰ (ਸ਼ਿਵ)- ਪੰਡਿਤ ਦੀਨ-ਦਿਆਲ ਉਪਾਧਿਆਇ ਯਾਦਗਾਰੀ ਮੰਚ ਨੇ ਪ੍ਰਦੇਸ਼ ਪ੍ਰਧਾਨ ਕਿਸ਼ਨ ਲਾਲ ਸ਼ਰਮਾ ਦੀ ਪ੍ਰਧਾਨਗੀ ਵਿਚ ਪੰਜਾਬ ਸਰਕਾਰ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਖ਼ਿਲਾਫ਼ ਮੰਚ ਦੇ ਮੈਂਬਰਾਂ ਨੇ ਮਿਲ ਕੇ ਪ੍ਰਦਰਸ਼ਨ ਕੀਤਾ | ਇਸ ਮੌਕੇ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਦੂਸਰੇ ਗੇੜ ਦੀਆਂ ਖੇਡਾਂ 'ਚ ਫੁੱਟਬਾਲ ਮੁਕਾਬਲੇ ਸਮਾਪਤ

ਜਲੰਧਰ, 29 ਸਤੰਬਰ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਜਲੰਧਰ ਦੇ ਦੂਸਰੇ ਗੇੜ ਦੇ ਫੁੱਟਬਾਲ 14-17-19 ਦੇ ਮੁਕਾਬਲੇ ਲੜਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਗੁਰਾਇਆ ਦੀ ਅਗਵਾਈ 'ਚ ਦੋਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਮਾਪਤੀ ...

ਪੂਰੀ ਖ਼ਬਰ »

ਬਿਜਲੀ ਵੰਡ ਲਾਇਸੈਂਸ ਨਿਯਮ 2022 ਖ਼ਿਲਾਫ਼ ਬਿਜਲੀ ਕਾਮਿਆਂ ਵਲੋਂ ਪ੍ਰਦਰਸ਼ਨ

ਜਲੰਧਰ, 29 ਸਤੰਬਰ (ਸ਼ਿਵ)-ਜੁਆਇੰਟ ਫੋਰਮ ਵਲੋਂ ਪਾਵਰਕਾਮ/ਟਰਾਂਸਕੋ ਵਲੋਂ ਦਿੱਤੇ ਪ੍ਰੋਗਰਾਮ ਨੂੰ ਇੰਨ ਬਿੰਨ ਲਾਗੂ ਕਰਦੇ ਹੋਏ ਪੂਰਬ ਮੰਡਲ ਪਾਵਰਕਾਮ ਜਲੰਧਰ ਵਿਖੇ ਬਿਜਲੀ ਬਿੱਲ 2022 ਦੇ ਵਿਰੋਧ ਵਿਚ ਬਲਵਿੰਦਰ ਸਿੰਘ ਰਾਣਾ ਪ੍ਰਧਾਨ ਸਰਕਲ ਜਲੰਧਰ ਅਤੇ ਸੂਬਾ ਪੈੱ੍ਰਸ ...

ਪੂਰੀ ਖ਼ਬਰ »

'ਵਿਸ਼ਵ ਦਿਲ ਦਿਵਸ' ਮੌਕੇ ਡਾ. ਦਿਬਾਂਸ਼ੂ ਗੁਪਤਾ ਨੇ ਚੰਗੀ ਸਿਹਤ ਪ੍ਰਤੀ ਕੀਤਾ ਜਾਗਰੂਕ

ਜਲੰਧਰ, 29 ਸਤੰਬਰ (ਐੱਮ.ਐੱਸ. ਲੋਹੀਆ)-'ਵਿਸ਼ਵ ਦਿਲ ਦਿਵਸ' ਮੌਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਦਿਬਾਂਸ਼ੂ ਗੁਪਤਾ ਨੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਚੰਗੀ ਸਿਹਤ ਪ੍ਰਤੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ 'ਚ ਸਾਡੀ ਜੀਵਨਸ਼ੈਲੀ 'ਚ ਤੇਜ਼ੀ ਨਾਲ ...

ਪੂਰੀ ਖ਼ਬਰ »

ਪੀ.ਪੀ.ਐੱਸ. ਅਧਿਕਾਰੀ ਨਿਰਮਲ ਸਿੰਘ ਨੇ ਏ.ਸੀ.ਪੀ. ਕੇਂਦਰੀ ਵਜੋਂ ਸੰਭਾਲਿਆ ਅਹੁਦਾ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਪੀ.ਪੀ.ਐੱਸ. ਅਧਿਕਾਰੀ ਨਿਰਮਲ ਸਿੰਘ ਨੇ ਅੱਜ ਕਮਿਸ਼ਨਰੇਟ ਜਲੰਧਰ ਵਿਖੇ ਏ.ਸੀ.ਪੀ. ਕੇਂਦਰੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ਹੋਏ ਨਿਰਮਲ ਸਿੰਘ ਨੇ ਕਿਹਾ ਕਿ ਉਹ ਆਮ ਪਬਲਿਕ ਅਤੇ ਸਮਾਜ ਸੇਵੀ ਸੰਸਥਾਵਾਂ ...

ਪੂਰੀ ਖ਼ਬਰ »

ਮਾਡਲ ਟਾਊਨ 'ਚ ਟ੍ਰੈਫ਼ਿਕ ਨੂੰ ਲੈ ਕੇ ਨਿਗਮ ਨੇ ਕੱਟੇ 21 ਚਲਾਨ

ਜਲੰਧਰ 29 ਸਤੰਬਰ (ਸ਼ਿਵ)-ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਮਾਡਲ ਟਾਊਨ ਅਤੇ ਹੋਰ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਵਿਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ¢ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਦੀ ...

ਪੂਰੀ ਖ਼ਬਰ »

ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਨੇ 'ਵਿਸ਼ਵ ਦਿਲ ਦਿਵਸ' ਮÏਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਨੇ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 'ਵਿਸ਼ਵ ਦਿਲ ਦਿਵਸ' ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ | ਸੈਮੀਨਾਰ ਦੀ ਸ਼ੁਰੂਆਤ ਸਹਾਇਕ ਪ੍ਰੋ. ਸਕੂਲ ਆਫ਼ ...

ਪੂਰੀ ਖ਼ਬਰ »

ਇਕ ਦਿਨ ਹੀ ਮਿਲੇਗੀ ਪ੍ਰਾਪਰਟੀ ਟੈਕਸ ਵਿਚ 10 ਫ਼ੀਸਦੀ ਛੋਟ

ਜਲੰਧਰ, 29 ਸਤੰਬਰ (ਸ਼ਿਵ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਡੈਂਟ ਮਹੀਪ ਸਰੀਨ, ਭੁਪਿੰਦਰ ਸਿੰਘ ਬੜਿੰਗ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਲਈ 10 ਫ਼ੀਸਦੀ ਦੀ ਛੋਟ ਮਿਲਣ ਲਈ ਸਿਰਫ਼ ਇਕ ਦਿਨ ਰਹਿ ਗਿਆ ਹੈ | ਜਲੰਧਰ ਦੇ ...

ਪੂਰੀ ਖ਼ਬਰ »

ਪੀ.ਪੀ.ਐੱਸ. ਅਧਿਕਾਰੀ ਨਿਰਮਲ ਸਿੰਘ ਨੇ ਏ.ਸੀ.ਪੀ. ਕੇਂਦਰੀ ਵਜੋਂ ਸੰਭਾਲਿਆ ਅਹੁਦਾ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਪੀ.ਪੀ.ਐੱਸ. ਅਧਿਕਾਰੀ ਨਿਰਮਲ ਸਿੰਘ ਨੇ ਅੱਜ ਕਮਿਸ਼ਨਰੇਟ ਜਲੰਧਰ ਵਿਖੇ ਏ.ਸੀ.ਪੀ. ਕੇਂਦਰੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ਹੋਏ ਨਿਰਮਲ ਸਿੰਘ ਨੇ ਕਿਹਾ ਕਿ ਉਹ ਆਮ ਪਬਲਿਕ ਅਤੇ ਸਮਾਜ ਸੇਵੀ ਸੰਸਥਾਵਾਂ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਮਾਰਕੀਟ 'ਚ ਪੁਲਿਸ ਗਸ਼ਤ ਵਧਾਏ ਜਾਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 29 ਸਤੰਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ 'ਚ ਆਏ ਦਿਨ ਹੁੰਦੇ ਹਾਦਸਿਆਂ ਤੋਂ ਬਚਾਅ ਲਈ ਖੇਤਰ ਦੇ ਲੋਕਾਂ ਵਲੋਂ ਪੁਲਿਸ ਗਸ਼ਤ ਵਧਾਏ ਜਾਣ ਦੀ ਮੰਗ ਉੱਚ ਪੁਲਿਸ ਅਧਿਕਾਰੀਆਂ ਤੋਂ ਕੀਤੀ ਗਈ ਹੈ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਕਪੂਰਥਲਾ ਰੋਡ ਨਾ ਬਣਾਉਣ ਵਾਲੇ ਠੇਕੇਦਾਰ 'ਤੇ ਕੇਸ ਦਰਜ ਕਰਨ ਲਈ ਨਿਗਮ ਨੇ ਕੀਤੀ ਸਿਫ਼ਾਰਸ਼

ਜਲੰਧਰ, 29 ਸਤੰਬਰ (ਸ਼ਿਵ)-ਸਮਾਰਟ ਸਿਟੀ ਕੰਪਨੀ ਦੇ ਸੀ. ਈ. ਓ. ਦਵਿੰਦਰ ਸਿੰਘ ਨੇ ਲੰਬੇ ਸਮੇਂ ਤੱਕ ਕਪੂਰਥਲਾ ਰੋਡ ਦੀ ਸੜਕ ਨਾ ਬਣਾ ਕੇ ਲੋਕਾਂ ਨੂੰ ਪੇ੍ਰਸ਼ਾਨ ਕਰਨ ਵਾਲੇ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਸੀ ਤਾਂ ਉਸ ਦੇ ਉੱਪਰ ਅੱਜ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਸੱਭਿਆਚਾਰਕ ਅਤੇ ਸਹਿਤਕ ਸੰਸਥਾ ਨੇ ਵਿਰਸਾ ਵਿਹਾਰ ਵਿਖੇ ਕਰਵਾਇਆ ਸਮਾਗਮ

ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਨਗਰ ਨਿਗਮ ਜਲੰਧਰ ਅਤੇ ਜ਼ਿਲ੍ਹ•ਾ ਸਭਿਆਚਾਰਕ ਅਤੇ ਸਾਹਿਤਿਕ ਸੰਸਥਾ ਵੱਲੋਂ ਵਿਰਸਾ ਵਿਹਾਰ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਹੋਟਲ ਦੇ ਕਮਰੇ 'ਚ ਜੂਆ ਖੇਡਦੇ 4 ਵਿਅਕਤੀ ਗਿ੍ਫ਼ਤਾਰ

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਸਥਾਨਕ ਭਗਤ ਨਾਮਦੇਵ ਚੌਕ ਨੇੜੇ ਇਕ ਹੋਟਲ ਦੇ ਕਮਰੇ 'ਚ ਜੂਆ ਖੇਡਦੇ 4 ਵਿਅਕਤੀਆਂ ਨੂੰ ਸੀ.ਆਈ.ਏ. ਸਟਾਫ਼ ਦੀ ਟੀਮ ਨੇ 15 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਤਹਿਸੀਲ ਕੰਪਲੈਕਸ 'ਚ ਕੰਮ ਕਰਦੇ ...

ਪੂਰੀ ਖ਼ਬਰ »

ਚਰਚ ਦਾ ਸ਼ੀਸ਼ਾ ਟੁੱਟਣ ਨਾਲ ਮਾਹੌਲ ਹੋਇਆ ਤਣਾਅ ਪੂਰਵਕ

ਭੰਨਤੋੜ ਜਿਹੀ ਕੋਈ ਘਟਨਾ ਨਹੀਂ ਵਾਪਰੀ-ਥਾਣਾ ਮੁਖੀ ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਨੰਦਨਪੁਰ ਵਿਖੇ ਕੈਥੋਲਿਕ ਚਰਚ 'ਚ ਖਿੜਕੀ ਦਾ ਸ਼ੀਸ਼ਾ ਟੁੱਟ ਜਾਣ ਤੋਂ ਬਾਅਦ ਚਰਚ 'ਚ ਭੰਨ੍ਹ-ਤੋੜ ਹੋ ਜਾਣ ਦੀ ਚਰਚਾ ਨਾਲ ਇਲਾਕੇ ਦਾ ...

ਪੂਰੀ ਖ਼ਬਰ »

ਨਿਊ ਰੂਬੀ ਹਸਪਤਾਲ ਵਿਖੇ ਰੋਟਰੀ ਕਲੱਬ ਨੇ ਮਨਾਇਆ 'ਵਿਸ਼ਵ ਦਿਲ ਦਿਵਸ'

ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)-ਰੋਟਰੀ ਕਲੱਬ ਜਲੰਧਰ ਵੈਸਟ ਵਲੋਂ ਨਿਊ ਰੂਬੀ ਹਸਪਤਾਲ ਜਲੰਧਰ ਵਿਖੇ ਅੱਜ 'ਵਿਸ਼ਵ ਦਿਲ ਦਿਵਸ' ਮਨਾਇਆ ਗਿਆ¢ ਇਸ ਮੌਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਮਨਬੀਰ ਸਿੰਘ ਨੇ ਦਿਲ ਦੇ ਦੌਰੇ ਦੀ ਰੋਕਥਾਮ ਬਾਰੇ ਵਰਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਫੁਲਕਾਰੀ ਸੰਸਥਾ ਨੇ 'ਸਿੰਗਲ ਯੂਜ਼ ਪਲਾਸਟਿਕ' ਬਾਰੇ ਕੀਤਾ ਜਾਗਰੂਕ

ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਸੰਸਥਾ ਫੁਲਕਾਰੀ ਨੇ ਸਥਾਨਕ ਹੋਟਲ ਵਿਖੇ 'ਈਕੋਵਾਈਜ਼ ਫੈਸਟੀਵਲ' ਦਾ ਆਯੋਜਨ ਕੀਤਾ | ਜਿਸ ਵਿਚ ਫੁਲਕਾਰੀ ਮੈਂਬਰਾਂ ਨੂੰ ਪਲਾਸਟਿਕ ਪ੍ਰਦੂਸ਼ਣ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਧੋਖਾਧੜੀ ਦੇ ਵੱਖ-ਵੱਖ ਮਾਮਲਿਆਂ 'ਚ ਦੋ ਦੋਸ਼ੀਆਂ ਨੂੰ ਕੈਦ

ਜਲੰਧਰ, 29 ਸਤੰਬਰ (ਚੰਦੀਪ ਭੱਲਾ)-ਸੀ.ਜੇ.ਐਮ ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਧੋਖਾਧੜੀ ਦੇ ਦੋ ਪੁਰਾਣੇ ਕੇਸਾਂ 'ਚ ਦੋਸ਼ੀਆਂ ਨੂੰ ਸਜ਼ਾ ਦਾ ਹੁਕਮ ਦਿੱਤਾ ਹੈ | ਪਹਿਲੇ ਕੇਸ 'ਚ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਟ੍ਰੈਵਲ ਏਜੰਟ ਬਲਵੀਰ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਕੱਢੀ ਜਨ ਜਾਗਰੂਕਤਾ ਰੈਲੀ

ਚੁਗਿੱਟੀ/ਜੰਡੂਸਿੰਘਾ, 29 ਸਤੰਬਰ (ਨਰਿੰਦਰ ਲਾਗੂ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਮੈਂਬਰਾਂ ਵਲੋਂ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਲੰਮਾ ਪਿੰਡ ਚੌਂਕ ਤੋਂ ਜਨ ਜਾਗਰੂਕਤਾ ਰੈਲੀ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਅਗਵਾਈ ਹੇਠ ਕੱਢੀ ਗਈ | ਇਸ ...

ਪੂਰੀ ਖ਼ਬਰ »

ਕਾਂਗਰਸ ਭਵਨ ਨੂੰ ਕੁੰਡੀ ਨਾਲ ਨਹੀਂ ਮਿਲੇਗੀ ਬਿਜਲੀ, ਕੱਟੀ ਤਾਰ

ਜਲੰਧਰ, 29 ਸਤੰਬਰ (ਸ਼ਿਵ)-ਕਾਂਗਰਸ ਭਵਨ ਦੀ ਬਿਜਲੀ ਹੁਣ ਕੁੰਡੀ ਨਾਲ ਨਹੀਂ ਚੱਲ ਸਕੇਗੀ | ਕਾਂਗਰਸ ਭਵਨ ਦਾ ਬਿਜਲੀ ਬਿੱਲ ਨਾ ਦੇਣ ਕਰਕੇ ਪਾਵਰਕਾਮ ਨੇ ਕੁਨੈਕਸ਼ਨ ਕੱਟ ਦਿੱਤਾ ਸੀ ਤਾਂ ਕੁੰਡੀ ਨਾਲ ਬਿਜਲੀ ਚਲਾਈ ਜਾ ਰਹੀ ਸੀ | ਪਾਵਰਕਾਮ ਦੀ ਇਕ ਟੀਮ ਨੇ ਕਾਂਗਰਸ ਭਵਨ ਦੇ ...

ਪੂਰੀ ਖ਼ਬਰ »

ਟੋਇਟਾ ਕਿਰਲੌਸਕਰ ਮੋਟਰ ਨੇ ਅਰਬਨ ਕਰੂਜ਼ਰ ਹਾਈਰਾਈਡਰ ਦੇ ਬਾਕੀ ਬਚੇ ਸੱਤ ਗ੍ਰੇਡਾਂ ਦੀਆਂ ਕੀਮਤਾਂ ਦਾ ਕੀਤਾ ਐਲਾਨ

ਜਲੰਧਰ, 29 ਸਤੰਬਰ (ਅ. ਬ.)-ਇਸ ਮਹੀਨੇ ਦੇ ਸ਼ੁਰੂ ਵਿਚ ਅਰਬਨ ਕਰੂਜ਼ਰ ਹਾਈਰਾਈਡਰ ਦੇ ਚੋਟੀ ਦੇ ਚਾਰ ਗ੍ਰੇਡਾਂ ਦੀਆਂ ਕੀਮਤਾਂ ਦਾ ਐਲਾਨ ਕਰਨ ਤੋਂ ਬਾਅਦ ਟੋਇਟਾ ਕਿਰਲੌਸਕਰ ਮੋਟਰ (ਟੀਕੇਐੱਮ) ਨੇ ਅਰਬਨ ਕਰੂਜ਼ਰ ਹਾਈਰਾਈਡਰ ਦੇ ਬਾਕੀ ਬਚੇ ਸੱਤ ਗ੍ਰੇਡਾਂ ਦੀਆਂ ਕੀਮਤਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX