ਤਾਜਾ ਖ਼ਬਰਾਂ


ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  33 minutes ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  50 minutes ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 1 hour ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 1 hour ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  15 minutes ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  21 minutes ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਬਟਾਲਾ, 1 ਅਕਤੂਬਰ (ਹਰਦੇਵ ਸਿੰਘ ਸੰਧੂ)-ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਸਾਨ ਬਿਕਰਮ ਸਿੰਘ, ਪਿੰਡ ਢਡਿਆਲਾ ਨੱਤ ਵਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ 'ਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਬਿਕਰਮਜੀਤ ਸਿੰਘ ਸੈਕਟਰੀ ਮਾਰਕਿਟ ਕਮੇਟੀ, ਰਾਜੇਸ ਤੁਲੀ, ਬਲਵਿੰਦਰ ਸਿੰਘ ਮਿੰਟਾ ਤੇ ਸਰਦੂਲ ਸਿੰਘ (ਐਮਸੀ), ਦਲਜੀਤ ਸਿੰਘ, ਵਿੱਕੀ ਚੌਹਾਨ, ਮਨਬੀਰ ਸਿੰਘ ਰੰਧਾਵਾ, ਮਾ: ਬਲਜੀਤ ਸਿੰਘ, ਅਮਰੀਕ ਸਿੰਘ ਬਾਲੇਵਾਲ, ਗੁਰਪਾਲ ਸਿੰਘ ਰੰਧਾਵਾ ਸੂਬਾ ਸਕੱਤਰ, ਹਰਬੰਸ ਸਿੰਘ ਚੈਨੇਵਾਲ ਪ੍ਰਧਾਨ, ਗੁਰਬਿੰਦਰ ਸਿੰਘ ਜੌਲੀ, ਮਨਜਿੰਦਰ ਸਿੰਘ ਬੱਲ, ਸੁਖਬੀਰ ਸਿੰਘ ਚੈਨੇਵਾਲ, ਅਵਤਾਰ ਸਿੰਘ ਗੁਰਾਇਆ, ਗੁਰਪਰਤਿੰਦਰ ਸਿੰਘ ਗਿੱਲ, ਪਿ੍ੰਸ ਰੰਧਾਵਾ, ਰਮਨ ਕੁਮਾਰ ਰੋਬਿਨ, ਹਰਜਿੰਦਰ ਸਿੰਘ ਹਰੂਵਾਲ, ਕੇਵਲ ਸ਼ਾਹ, ਪਰਮਜੀਤ ਸਿੰਘ ਪੜੈਚ, ਗੁਰਵੰਤ ਸਿੰਘ, ਵੀਰਮ ਸਿੰਘ ਵੋਹਰਾ, ਗੁਰਜੰਟ ਸਿੰਘ, ਹਰਜਿੰਦਰ ਸਿੰਘ ਸਾਬੀ, ਗੁਰਦਿਆਲ ਚੰਦ, ਦਲਜੀਤ ਸਿੰਘ, ਗੁਰਿੰਦਰ ਸਿੰਘ ਕਾਲਾ ਨੰਗਲ, ਲਵਪ੍ਰੀਤ ਸਿੰਘ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਪਨੂੰ, ਮਲਕੀਤ ਸਿੰਘ ਪਨੂੰ, ਗੁਰਚੇਤ ਸਿੰਘ ਭੁੱਲਰ, ਹਰਦੇਵ ਸਿੰਘ ਕਾਲਾ ਨੰਗਲ ਆਦਿ ਹਾਜ਼ਰ ਸਨ |

ਸਰਹੱਦ 'ਤੇ ਵੱਧ ਰਹੀਆਂ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐਫ. ਦੇ ਡੀ.ਆਈ.ਜੀ ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਮੰਗਿਆ ਸਾਥ

ਗੁਰਦਾਸਪੁਰ, 1 ਅਕਤੂਬਰ (ਆਰਿਫ਼)- ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦੀ 'ਤੇ ਪਾਕਿਸਤਾਨ ਵਾਲੇ ਪਾਸਿਉਂ ਵੱਧ ਰਹੀਆਂ ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐਫ ਨੇ ਸਰਹੱਦੀ ਇਲਾਕੇ ਦੇ ਵਸਨੀਕਾਂ ਦਾ ਸਹਿਯੋਗ ਮੰਗਿਆ ਹੈ | ਅੱਜ ਬੀ.ਐੱਸ.ਐਫ. ਹੈੱਡ ਕੁਆਰਟਰ ...

ਪੂਰੀ ਖ਼ਬਰ »

59 ਕੇਸਾਂ 'ਚ ਬਰਾਮਦ ਨਸ਼ੀਲੇ ਪਦਾਰਥ ਨਸ਼ਟ

ਗੁਰਦਾਸਪੁਰ, 1 ਅਕਤੂਬਰ (ਆਰਿਫ਼)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਵਲੋਂ ਅੱਜ ਐਨ.ਡੀ.ਪੀ.ਐਸ ਐਕਟ ਤਹਿਤ ਵੱਖ ਵੱਖ ਥਾਣਿਆਂ 'ਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੰੂ ਜ਼ਾਬਤੇ ਤਹਿਤ ਨਸ਼ਟ ਕੀਤਾ ...

ਪੂਰੀ ਖ਼ਬਰ »

ਵਰਲਡ ਟੂਰ ਆਈਲੈਟਸ ਸੈਂਟਰ ਡੇਰਾ ਬਾਬਾ ਨਾਨਕ ਇਲਾਕੇ ਦੇ ਵਿਦਿਆਰਥੀਆਂ ਲਈ ਪਹਿਲੀ ਪਸੰਦ ਬਣਿਆ

ਬਟਾਲਾ, 1 ਅਕਤੂਬਰ (ਕਾਹਲੋਂ)- ਧੰਨ-ਧੰਨ ਸੰਤ ਬਾਬਾ ਹਜ਼ਾਰਾ ਸਿੰਘ ਸੰਤ ਸਮਾਰਟ ਐਜੂਕੇਸ਼ਨ ਸੁਸਾਇਟੀ ਦੇ ਅਧੀਨ ਚੱਲ ਰਹੇ ਵਰਲਡ ਟੂਰ ਆਈਲਟਸ ਸੈਂਟਰ ਕੋਟਲੀ ਸੂਰਤ ਮੱਲ੍ਹੀ, ਡੇਰਾ ਬਾਬਾ ਨਾਨਕ ਇਲਾਕੇ ਦੇ ਵਿਦਿਆਰਥੀਆਂ ਲਈ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ ਗੁੱਡਵਿਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 1 ਅਕਤੂਬਰ (ਕਾਹਲੋਂ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਸੀ.ਬੀ.ਐੱਸ.ਈ. ਦੀ ਖੇਡ ਅਕੈਡਮੀ ਵਲੋਂ ਪੰਜਾਬ ਖੇਡ ਮੇਲਾ 2022 ਵਿਚ ਨੈਸ਼ਨਲ ਸਟਾਇਲ ਕਬੱਡੀ ਟੀਮਾਂ ਤੋਂ ਇਲਾਵਾ ਐਥਲੈਟਿਕਸ ਦੇ ਅੰਡਰ-14 ਤੇ 17 ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਜੌੜੀਆਂ ਦੀਆਂ ਵਿਦਿਆਰਥਣਾਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਡੇਰਾ ਬਾਬਾ ਨਾਨਕ, 1 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਪਿਛਲੇ ਦਿਨੀਂ 73ਵੀਆਂ ਜ਼ਿਲ੍ਹਾ ਪੱਧਰੀ ਮਿਡਲ, ਹਾਈ, ਸੀਨੀਅਰ ਸੈਕੰਡਰੀ/ਏਡਿਡ/ਪ੍ਰਾਈਵੇਟ ਸਕੂਲਾਂ ਦੀਆਂ ਖੇਡਾਂ 2022-23 ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਖੋ-ਖੋ ...

ਪੂਰੀ ਖ਼ਬਰ »

ਜੀ.ਜੀ.ਐਸ. ਬਾਕਸਿੰਗ ਕਲੱਬ ਬਖ਼ਤਪੁਰ ਦੇ ਖਿਡਾਰੀਆਂ ਨੇ ਜਿੱਤੇ 32 ਸੋਨ ਤਗਮੇ

ਤਿੱਬੜ, 1 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)- ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਵਿਖੇ ਚੱਲ ਰਹੇ ਜੀ.ਜੀ.ਐਸ. ਬਾਕਸਿੰਗ ਕਲੱਬ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਤੇ ਕਿੱਕ ਬਾਕਸਿੰਗ ਮੁਕਾਬਲੇ 'ਚੋਂ 32 ਸੋਨ, 4 ਚਾਂਦੀ ਤੇ 6 ਕਾਂਸੇ ਦੇ ਤਗਮੇ ਜਿੱਤ ...

ਪੂਰੀ ਖ਼ਬਰ »

ਪਿੰਡ ਮਠੋਲਾ ਦੇ ਸਰਕਾਰੀ ਸਕੂਲਾਂ 'ਚੋਂ ਕੰਪਿਊਟਰ 'ਤੇ ਹੋਰ ਉਪਕਰਨ ਚੋਰੀ

ਸ੍ਰੀ ਹਰਿਗੋਬਿੰਦਪੁਰ, 1 ਅਕਤੂਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁੁਰ ਨਜ਼ਦੀਕ ਪਿੰਡ ਮਠੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਮਿਡਲ ਸਕੂਲ ਜੋ ਕਿ ਨੇੜੇ-ਨੇੜੇ ਹੀ ਸਥਿਤ ਹਨ, ਦੋਵਾਂ ਸਕੂਲਾਂ ਵਿਚ ਬੀਤੀ ਰਾਤ ਚੋਰੀ ਹੋ ਗਈ | ਇਸ ਮੁੱਤਲਕ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਤੇ 78,500 ਰੁਪਏ ਡਰੱਗ ਮਨੀ ਸਮੇਤ ਇਕ ਔਰਤ ਗਿ੍ਫ਼ਤਾਰ

10 ਗਰਾਮ ਹੈਰੋਇਨ ਤੇ 78,500 ਰੁਪਏ ਡਰੱਗ ਮਨੀ ਸਮੇਤ ਇਕ ਔਰਤ ਗਿ੍ਫ਼ਤਾਰ ਦੀਨਾਨਗਰ, 1 ਅਕਤੂਬਰ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਪੁਲਿਸ ਵਲੋਂ ਇਕ ਔਰਤ ਨੰੂ ਹੈਰੋਇਨ ਅਤੇ ਹਜ਼ਾਰਾਂ ਰੁਪਏ ਦੀ ਡਰੱਗ ਮਈ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਮੇਜਰ ਸਿੰਘ ...

ਪੂਰੀ ਖ਼ਬਰ »

ਦਾ ਸਟਾਲਵਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਬਟਾਲਾ, 1 ਅਕਤੂਬਰ (ਕਾਹਲੋਂ)- ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਸਹਾਇਕ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਚਮਿਆਰੀ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ

ਕਾਹਨੂੰਵਾਨ, 1 ਅਕਤੂਬਰ (ਜਸਪਾਲ ਸਿੰਘ ਸੰਧੂ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਚਮਿਆਰੀ ਦੇ ਗੁਰਦੁਆਰਾ ਦੀ ਗੋਲਕ ਚੋਰੀ ਹੋ ਗਈ | ਗ੍ਰੰਥੀ ਕਾਬਲ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਚਮਿਆਰੀ ਨੇ ਦੱਸਿਆ ਕਿ ਜਦੋਂ ਉਹ ਅੰਮਿ੍ਤ ਵੇਲੇ ਗੁਰਦੁਆਰਾ ਸਾਹਿਬ ਗਏ ਤਾਂ ...

ਪੂਰੀ ਖ਼ਬਰ »

ਜੀ.ਓ.ਜੀ. ਫੌਜੀਆਂ ਵਲੋਂ ਆਮ ਆਦਮੀ ਪਾਰਟੀ ਦੇ ਲੀਡਰਾਂ ਦਾ ਵਿਰੋਧ

ਅੱਜ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਪੰਜਾਬ ਸਰਕਾਰ ਵਲੋਂ ਦਾਣਾ ਮੰਡੀ ਧਾਰੀਵਾਲ ਵਿਚ ਕਰਵਾਏ ਜਾ ਰਹੇ ਕਿਸਾਨ ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੰਜਾਬ ਹੈਲਥ ਸਿਸਟਮ ...

ਪੂਰੀ ਖ਼ਬਰ »

ਧਾਰੀਵਾਲ 'ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ

ਧਾਰੀਵਾਲ, 1 ਅਕਤੂਬਰ (ਸਵਰਨ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਧਾਰੀਵਾਲ ਦੀ ਦਾਣਾ ਮੰਡੀ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ ਜਿਸ ਦੀ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ 'ਚ ਗਾਂਧੀ ਜੈਅੰਤੀ ਮਨਾਈ

ਬਟਾਲਾ, 1 ਅਕਤੂਬਰ (ਕਾਹਲੋਂ)- ਡੀ.ਆਰ. ਹੈਰੀਟੇਜ ਪਬਲਿਕ ਸਕੂਲ ਵਿਚ ਗਾਂਧੀ ਜਯੰਤੀ ਮਨਾਈ ਗਈ ਜਿਸ ਵਿਚ ਸਕੂਲ ਪਿ੍ੰਸੀਪਲ ਹਰਪ੍ਰੀਤ ਕੌਰ, ਸਾਰੇ ਅਧਿਆਪਕ ਤੇ ਵਿਦਿਆਰਥੀ ਸ਼ਾਮਿਲ ਹੋਏ | ਇਸ ਸਬੰਧੀ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀ ਯੂਨੀਅਨ ਦੀ ਚੋਣ ਹੋਈ

ਬਟਾਲਾ, 1 ਅਕਤੂਬਰ (ਕਾਹਲੋਂ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਕਲਾਨੌਰ ਦੀ ਚੋਣ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੋਹਲ ਦੀ ਦੇਖ-ਰੇਖ ਚੇਠ ਸਰਬਸੰਮਤੀ ਨਾਲ ਸੀ.ਐਚ.ਸੀ. ਕਲਾਨੌਰ ਵਿਖੇ ਹੋਈ ਜਿਸ ਵਿਚ ਸਤਵਿੰਦਰ ਸਿੰਘ ਡੇਰਾ ਪਠਾਣਾ ਨੂੰ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਕੀਵੀ ਐਂਡ ਕੰਗਾਰੂ ਸਟੱਡੀਜ਼ ਦੇ ਵਿਦਿਆਰਥੀ ਆਈਲੈਟਸ 'ਚੋਂ ਕਰ ਰਹੇ ਸ਼ਾਨਦਾਰ ਸਕੋਰ ਹਾਸਲ

ਗੁਰਦਾਸਪੁਰ, 1 ਅਕਤੂਬਰ (ਆਰਿਫ਼)- ਕੀਵੀ ਐਂਡ ਕੰਗਾਰੂ ਸਟੱਡੀਜ਼ ਤੋਂ ਆਈਲੈਟਸ ਅਤੇ ਪੀ.ਟੀ.ਈ ਦੀ ਕੋਚਿੰਗ ਲੈਣ ਵਾਲੇ ਵਿਦਿਆਰਥੀ ਹਮੇਸ਼ਾ ਸ਼ਾਨਦਾਰ ਸਕੋਰ ਹਾਸਲ ਕਰਦੇ ਹਨ ਕਿਉਂਕਿ ਸੰਸਥਾ ਦੇ ਮਾਹਿਰ ਟਰੇਨਰ ਵਿਦਿਆਰਥੀਆਂ ਉੱਪਰ ਸਖ਼ਤ ਮਿਹਨਤ ਕਰਦੇ ਹਨ, ਜਿਸ ਦੇ ...

ਪੂਰੀ ਖ਼ਬਰ »

ਐਨ.ਐੱਚ.ਐਮ. 'ਚ ਅਕਾਊਾਟ ਅਫ਼ਸਰ ਵਲੋਂ ਕੀਤੇ ਕਥਿਤ ਘੁਟਾਲੇ ਦੀ ਜਾਂਚ ਲਈ ਲੋਕ ਸੰਘਰਸ਼ ਕਮੇਟੀ ਨੇ ਚੁੱਕੀ ਆਵਾਜ਼

ਗੁਰਦਾਸਪੁਰ, 1 ਅਕਤੂਬਰ (ਆਰਿਫ਼)- ਸਿਵਲ ਹਸਪਤਾਲ ਦੇ ਐਨ.ਐੱਚ.ਐਮ ਵਿਭਾਗ ਵਿਚ ਤਾਇਨਾਤ ਅਕਾਊਾਟ ਅਫ਼ਸਰ ਦੀਪਿਕਾ ਭੱਲਾ ਉੱਪਰ ਪਿਛਲੇ ਦਿਨੀਂ ਫ਼ੰਡਾਂ ਨੰੂ ਲੈ ਕੇ ਘੁਟਾਲੇ ਦੇ ਦੋਸ਼ ਲੱਗੇ ਸਨ | ਇਹ ਮਾਮਲਾ ਅਖ਼ਬਾਰਾਂ ਵਿਚ ਕਾਫ਼ੀ ਸੁਰਖ਼ੀਆਂ ਵਿਚ ਰਿਹਾ ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਨਾਬਾਲਗ ਲੜਕੇ ਪਾਸੋਂ ਮੋਬਾਈਲ ਖੋਹ ਕੇ ਲੁਟੇਰੇ ਫਰਾਰ

ਬਟਾਲਾ, 1 ਅਕਤੂੂਬਰ (ਬੁੱਟਰ)- ਨਾਬਾਲਗ ਲੜਕੇ ਪਾਸੋਂ 2 ਲੁਟੇਰੇ ਮੋਬਾਈਲ ਖੋਹ ਕੇ ਫਰਾਰ ਹੋ ਗਏ | 14 ਸਾਲਾ ਲੜਕੇ ਅਦਰਸ਼ ਪੁੱਤਰ ਵਿਜੇ ਕੁਮਾਰ ਵਾਸੀ ਬਟਾਲਾ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਮੈਂ ਸੜਕ 'ਤੇ ਜਾ ਰਿਹਾ ਸੀ ਤਾਂ 2 ਨੌਜਵਾਨ ਮੋਟਰਸਾਈਕਲ 'ਤੇ ਆਏ ਤੇ ਉਨ੍ਹਾਂ ...

ਪੂਰੀ ਖ਼ਬਰ »

ਪਾਗਲ ਕੁੱਤੇ ਨੇ 13 ਦੇ ਕਰੀਬ ਲੋਕਾਂ ਨੰੂ ਕੀਤਾ ਜ਼ਖ਼ਮੀ

ਦੀਨਾਨਗਰ, 1 ਅਕਤੂਬਰ (ਸ਼ਰਮਾ, ਸੰਧੂ, ਸੋਢੀ)- ਦੀਨਾਨਗਰ ਨਾਲ ਲੱਗਦੇ ਕਈ ਪਿੰਡਾਂ ਵਿਚ ਇਕ ਪਾਗਲ ਪਿੱਟਬੁੱਲ ਕੁੱਤੇ ਵਲੋਂ ਲੋਕਾਂ ਤੇ ਜਾਨਵਰਾਂ ਨੰੂ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਕਿਸੇ ਵਿਅਕਤੀ ਵਲੋਂ ਘਰ ਵਿਚ ਰੱਖਿਆ ਖ਼ਤਰਨਾਕ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ

ਗੁਰਦਾਸਪੁਰ, 1 ਅਕਤੂਬਰ (ਗੁਰਪ੍ਰਤਾਪ ਸਿੰਘ)- ਸੰਯੁਕਤ ਕਿਸਾਨ ਮੋਰਚਾ ਪੰਜਾਬ 'ਚ ਸ਼ਾਮਿਲ ਗੁਰਦਾਸਪੁਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਅਜੀਤ ਸਿੰਘ ਠੱਕਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 3 ਅਕਤੂਬਰ ਨੰੂ ਲਖੀਮਪੁਰ ਖੀਰੀ ਕਾਂਡ ਦੀ ...

ਪੂਰੀ ਖ਼ਬਰ »

ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ਨੂੰ ਚਾਰ ਮਾਰਗੀ ਬਣਾਉਣ ਦੀ ਉੱਠੀ ਮੰਗ ਨੇ ਫੜਿਆ ਜ਼ੋਰ

ਗੁਰਵਿੰਦਰ ਸਿੰਘ ਗੋਰਾਇਆ ਪੁਰਾਣਾ ਸ਼ਾਲਾ, 1 ਅਕਤੂਬਰ- ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ ਦੀ ਖਸਤਾ ਹਾਲਤ ਹੋਣ ਕਾਰਨ ਰੋਜ਼ਾਨਾ ਗੁਜ਼ਰਨ ਵਾਲੇ ਰਾਹਗੀਰ ਮੁਸ਼ਕਿਲਾਂ ਨਾਲ ਜੂਝ ਰਹੇ ਹਨ ਉੱਥੇ ਗੰਨਾ ਸੀਜ਼ਨ ਦੌਰਾਨ ਗੰਨਾ ਕਾਸ਼ਤਕਾਰਾਂ ਲਈ ਖਸਤਾ ਹਾਲਤ ਇਹ ਮਾਰਗ ...

ਪੂਰੀ ਖ਼ਬਰ »

ਨੀਲਧਾਰੀ ਸੰਪਰਦਾਇ ਵਲੋਂ ਚਾਰ ਦਿਨਾਂ ਧਾਰਮਿਕ ਸਮਾਗਮ ਸਮਾਪਤ

ਨੌਸ਼ਹਿਰਾ ਮੱਝਾ ਸਿੰਘ, 1 ਅਕਤੂਬਰ (ਤਰਸੇਮ ਸਿੰਘ ਤਰਾਨਾ) - ਨੀਲਧਾਰੀ ਸੰਪਰਦਾਇ ਵਲੋਂ ਮੁੱਖ ਅਸਥਾਨ ਗੁਰਦੁਆਰਾ ਭੋਰਾ ਸਾਹਿਬ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੰਪਰਦਾਇ ਵਲੋਂ ਸਾਲਾਨਾ ਚਾਰ ਦਿਨਾਂ ਧਾਰਮਿਕ ਸਮਾਗਮ ਸਾਂਗ ਦਿਵਸ ਮੇਲਾ ਸ਼ਰਧਾ ਪੂਰਵਕ ਕਰਵਾਇਆ ...

ਪੂਰੀ ਖ਼ਬਰ »

ਵੁੱਡਸਟਾਕ ਪਬਲਿਕ ਸਕੂਲ 'ਚ ਗਾਂਧੀ ਜੈਯੰਤੀ ਮਨਾਈ

ਬਟਾਲਾ, 1 ਅਕਤੂਬਰ (ਕਾਹਲੋਂ)- ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਦੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ ਅਤੇ ਪਿ੍ੰਸੀਪਲ ਮੈਡਮ ਸ੍ਰੀਮਤੀ ਐਨਸੀ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਗਾਂਧੀ ਜੈਯੰਤੀ ਮਨਾਈ ਗਈ | ਸਕੂਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਫ਼ਤਹਿ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਸ੍ਰੀ ਹਰਿਗੋਬਿੰਦਪੁਰ, 1 ਅਕੂਤਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਵਲੋਂ ਜਿੱਤੀ ਗਈ ਦੂਸਰੀ ਜੰਗ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਰਾਮ ਲੀਲ੍ਹਾ ਨਾਟਕ ਕਲੱਬ ਦੇ ਕਲਾਕਾਰਾਂ ਲਈ ਰੋਟੀ ਬਣਾਉਣ ਲਈ ਵਿਅਕਤੀ ਦਾ ਮੋਟਰਸਾਈਕਲ ਚੋਰੀ

ਗੁਰਦਾਸਪੁਰ, 1 ਅਕਤੂਬਰ (ਆਰਿਫ਼)- ਸ਼ਹਿਰ ਅੰਦਰ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਇਸੇ ਦੇ ਚੱਲਦਿਆਂ ਅੱਜ ਫਿਰ ਰਾਮ ਲੀਲ੍ਹਾ ਨਾਟਕ ਕਲੱਬ ਦੇ ਮੈਂਬਰਾਂ ਲਈ ਰੋਟੀ ਬਣਾਉਣ ਲਈ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਟੀ-10 ਕਲਾਨੌਰ ਲੀਗ ਕ੍ਰਿਕਟ ਟੂਰਨਾਮੈਂਟ 'ਚ ਕੁਲਦੀਪ ਸਿੰਘ ਸੈਕਟਰੀ ਦੀ ਟੀਮ ਬਣੀ ਚੈਂਪੀਅਨ

ਕਲਾਨੌਰ, 1 ਅਕਤੂਬਰ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮੀਰੀ ਪੀਰੀ ਸਪੋਰਟਸ ਕਲੱਬ ਵਲੋਂ ਐਨ.ਆਰ.ਆਈ. ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਪਹਿਲਾ ਟੀ-10 ਕਲਾਨੌਰ ਲੀਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਲੀਗ 'ਚ ਫਾਈਨਲ ਮੁਕਾਬਲਾ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਿਆਹ ਬੰਧਨ 'ਚ ਬੱਝੇ

ਘੁਮਾਣ, 1 ਅਕਤੂਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਿਆਹ ਬੰਧਨ ਵਿਚ ਬੱਝ ਚੁੱਕੇ ਹਨ | ਉਨ੍ਹਾਂ ਦਾ ਵਿਆਹ ਡਾ. ਸਮੀਤੀ ਵਾਸੀ ਦੀਨਾਨਗਰ ਨਾਲ ਸਿੱਖ ਰੀਤੀ ਰਿਵਾਜਾਂ ਅਨੁਸਾਰ ਸਾਦੇ ਢੰਗ ਨਾਲ ਹੋਇਆ | ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਜੈਅੰਤੀ ਮਨਾਈ

ਗੁਰਦਾਸਪੁਰ, 1 ਅਕਤੂਬਰ (ਆਰਿਫ਼)- ਟੀ.ਸੀ ਇੰਟਰਨੈਸ਼ਨਲ ਸਕੂਲ ਵਿਖੇ ਗਾਂਧੀ ਜਯੰਤੀ ਅਤੇ ਲਾਲ ਬਹਾਦਰ ਸ਼ਾਸਤਰੀ ਜੈਅੰਤੀ ਮਨਾਈ ਗਈ | ਚੇਅਰਮੈਨ ਰਵਿੰਦਰ ਸ਼ਰਮਾ ਤੇ ਪਿ੍ੰਸੀਪਲ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਸਵੱਛ ...

ਪੂਰੀ ਖ਼ਬਰ »

ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 1 ਅਕਤੂਬਰ (ਆਰਿਫ਼)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 580 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤੇਲ ਚੋਰੀ

ਕੋਟਲੀ ਸੂਰਤ ਮੱਲ੍ਹੀ, 1 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਗਿਲਾਂਵਾਲੀ ਫੀਡਰ 'ਤੇ ਚਲਦੇ ਹਰਬੰਸ ਸਿੰਘ ਗਿਲਾਂਵਾਲੀ ਨਾਂਅ ਦੇ ਟਰਾਂਸਫਾਰਮਰ ਵਿਚੋਂ ਬੀਤੀ ਰਾਤ ਆਗਿਆਤ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਂਦਰ ਵਾਂਗ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ 'ਚ ਵਾਧਾ ਕਰੇ : ਪਿ੍ੰ: ਹਰਬੰਸ ਸਿੰਘ

ਬਟਾਲਾ, 1 ਅਕਤੂਬਰ (ਬੁੱਟਰ)- ਕੇਂਦਰ ਸਰਕਾਰ ਨੇ ਬਾਜ਼ਾਰ ਵਿਚ ਵੱਧ ਰਹੀਆਂ ਵਸਤੂਆਂ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ 1 ਜੁਲਾਈ ਤੋਂ ਵਾਧਾ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜਿਸ ਨਾਲ ਹਜ਼ਾਰਾਂ ਮੁਲਾਜ਼ਮਾਂ ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ ਵਿਚ ਗੁਰਬਾਣੀ ਪਾਠ ਕਰਵਾਇਆ

ਬਟਾਲਾ, 1 ਅਕਤੂਬਰ (ਕਾਹਲੋਂ)- ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀਨਗਰ ਬਟਾਲਾ ਵਿਖੇ ਸਵ: ਸੰਸਥਾਪਕ ਪਿ੍ੰਸੀਪਲ ਪਰਮਜੀਤ ਕੌਰ ਪ੍ਰੇਮ ਦੀ ਯਾਦ ਵਿਚ ਸਮੂਹ ਸਕੂਲ ਸਟਾਫ਼ ਅਤੇ ਬੱਚਿਆਂ ਨੇ ਗੁਰਬਾਣੀ ਦਾ ਪਾਠ ਕੀਤਾ | ਇਸ ਮੌਕੇ ਸੰਗੀਤ ਅਧਿਆਪਕ ਰਘਬੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਬਾਜ਼ੀਗਰ ਫਰੰਟ ਨੇ ਐੱਸ.ਐੱਸ.ਪੀ. ਗੁਰਦਾਸਪੁਰ ਦੇ ਨਾਂਅ ਮੰਗ ਪੱਤਰ ਸੌਂਪਿਆ

ਬਟਾਲਾ, 1 ਅਕਤੂਬਰ (ਕਾਹਲੋਂ)- ਪੰਜਾਬ ਬਾਜੀਗਰ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੇ ਚੇਅਰਮੈਨ ਕਰਮ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਡਾ. ਜਗਬੀਰ ਸਿੰਘ ਧਰਮਸੋਤ ਦੀ ਅਗਵਾਈ ਵਿਚ ਬਾਜ਼ੀਗਰ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਐੱਸ.ਐੱਸ.ਪੀ. ਗੁਰਦਾਸਪੁਰ ਦੇ ਨਾਂਅ ਐੱਸ.ਪੀ. ਨੂੰ ...

ਪੂਰੀ ਖ਼ਬਰ »

ਪਿੰਡ ਵੀਲਾ ਤੇਜਾ ਤੇ ਨੇੜਲੇ ਖੇਤਰ ਦੇ ਲੋਕਾਂ ਨੇ ਲੁੱਟਾਂ ਵਿਰੁੱਧ ਆਵਾਜ਼ ਬੁਲੰਦ ਕੀਤੀ

ਕਾਲਾ ਅਫਗਾਨਾ, 1 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਅਤੇ ਨਾਲ ਲਗਦੇ ਖੇਤਰ ਵਿਚ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਿੱਤ ਦਿਹਾੜੇ ਰਾਹਗੀਰਾਂ ਨੂੰ ਜ਼ਖ਼ਮੀ ਕਰਕੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਵੱਡਾ ਵਾਧਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਦਾ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਫੈਸਲਾ ਸ਼ਲਾਘਾਯੋਗ : ਡਾ. ਸੰਧੂ

ਬਟਾਲਾ, 1 ਅਕਤੂਬਰ (ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਏ ਗਏ ਫ਼ੈਸਲੇ ਜਿਨ੍ਹਾਂ ਵਿਚ 20,000 ਨੌਕਰੀਆਂ ਲਈ 10 ਦਿਨਾਂ ਵਿਚ ਸ਼ੁਰੂ ਕੀਤੀ ਜਾਣ ਵਾਲੀ ਭਰਤੀ ਦੇ ਫੈਸਲੇ ਸ਼ਲਾਘਾਯੋਗ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਬਲਾਕ ਇੰਚਾਰਜ ਡਾ. ...

ਪੂਰੀ ਖ਼ਬਰ »

ਗੁਰਦੁਆਰਾ ਫਲਾਹੀ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਸੈਮੀਨਾਰ

ਵਡਾਲਾ ਗ੍ਰੰਥੀਆਂ, 1 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਕਿਸਾਨੀ ਮਸਲਿਆਂ ਅਤੇ ਉਨ੍ਹਾਂ ਦੇ ਹੱਲ ਲਈ ਅੱਜ ਸਥਾਨਕ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਸੈਮੀਨਾਰ ਜ਼ਿਲ੍ਹਾ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਘੱਟ ਆਉਣ 'ਤੇ ਦੋਰਾਂਗਲਾ ਬਲਾਕ ਦੇ ਵਰਕਰਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਦੋਰਾਂਗਲਾ, 1 ਅਕਤੂਬਰ (ਚੱਕਰਾਜਾ)- ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ 'ਆਪ' ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਬਿਜਲੀ ਘੱਟ ਰੇਟਾਂ 'ਤੇ ਮਿਲੇਗੀ ਅਤੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਦਿੱਤੇ ...

ਪੂਰੀ ਖ਼ਬਰ »

ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ

ਘੁਮਾਣ, 1 ਅਕਤੂਬਰ (ਬੰਮਰਾਹ) - ਘੁਮਾਣ ਸਥਿਤ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਤਪ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ 752ਵਾਂ ਜਨਮ ਦਿਹਾੜਾ 4 ਨਵੰਬਰ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਪ੍ਰਧਾਨ ਕਸ਼ਮੀਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX