ਤਾਜਾ ਖ਼ਬਰਾਂ


ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 minute ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  20 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  27 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  36 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 1 hour ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 2 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 2 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 3 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਫਾਜ਼ਿਲਕਾ / ਅਬੋਹਰ

ਸਰਕਾਰੀ ਕਾਲਜਾਂ 'ਚ 550 ਅਧਿਆਪਕਾਂ ਦੀ ਹੋਵੇਗੀ ਪੱਕੀ ਭਰਤੀ- ਮੀਤ ਹੇਅਰ

ਬੱਲੂਆਣਾ, 1 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਸਰਕਾਰੀ ਕਾਲਜ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਲਈ ਮਿਆਰੀ ਉਚੇਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਹੁਣ ਇਸ ਲਈ ਵਿੱਦਿਆ ਤੋਂ ਵਾਂਝਾ ਨਹੀਂ ਰਹੇਗਾ ਕਿ ਉਸ ਦੇ ਨਜ਼ਦੀਕ ਸਕੂਲ ਜਾਂ ਕਾਲਜ ਨਹੀਂ ਸੀ ਜਾਂ ਉਸ ਕੋਲ ਪੈਸਾ ਨਹੀਂ ਸੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਕਾਲਜਾਂ 'ਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ 550 ਕਾਲਜ ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ | ਕਾਲਜ ਦਾ ਨੀਂਹ ਪੱਥਰ ਰੱਖਣ ਤੇ ਭੂਮੀ ਪੂਜਣ ਤੋਂ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ ਪ੍ਰੋਜੈਕਟਾਂ ਦੇ ਰੂਪ ਵਿਚ ਵਾਪਸ ਲੋਕਾਂ ਵਿਚ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇੱਥੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਨਵੇਂ ਕੋਰਸ ਵੀ ਸ਼ੁਰੂ ਕੀਤੇ ਜਾਣਗੇ | ਇਸ ਤੋਂ ਪਹਿਲਾਂ ਬੋਲਦਿਆਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ 'ਤੇ 15.38 ਕਰੋੜ ਰੁਪਏ ਦਾ ਖ਼ਰਚ ਆਵੇਗਾ ਤੇ ਇਹ 10 ਏਕੜ ਵਿਚ ਬਣੇਗਾ | ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੈ ਕਿ ਹਲਕਾ ਬੱਲੂਆਣਾ 'ਚ 600 ਕਰੋੜ ਰੁਪਏ ਦੇ ਵਿਕਾਸ ਪੋ੍ਰਜੈਕਟਾਂ 'ਤੇ ਕੰਮ ਚੱਲ ਰਿਹਾ ਹੈ | ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵਲੋਂ ਕਮਜ਼ੋਰ ਵਰਗਾਂ ਦੀ ਪੜ੍ਹਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਰਕਾਰ ਦੀਆਂ ਸਿੱਖਿਆ ਅਤੇ ਸਿਹਤ ਪ੍ਰਤੀ ਤਰਜੀਹ ਬਾਰੇ, ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਬਿਜਲੀ ਮਾਫ਼ੀ ਦਾ ਵਾਅਦਾ ਪੂਰਾ ਕਰਨ ਬਾਰੇ ਜਾਣਕਾਰੀ ਦਿੱਤੀ | ਗੁਰਚਰਨ ਸਿੰਘ ਮੁਸਾਫ਼ਰ ਨੇ ਇਸ ਪ੍ਰੋਜੈਕਟ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਭੁਪਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਰਾਜੇਸ਼ ਗਰੋਵਰ, ਆਪ ਆਗੂ ਧਰਮਵੀਰ ਗੋਦਾਰਾ, ਮਨੋਜ ਕੁਮਾਰ ਸਰਪੰਚ, ਉਪਕਾਰ ਸਿੰਘ ਜਾਖੜ ਜ਼ਿਲ੍ਹਾ ਜਨਰਲ ਸਕੱਤਰ, ਅੰਗਰੇਜ਼ ਸਿੰਘ ਬਰਾੜ, ਸੀਨੀਅਰ ਆਗੂ ਭਜਨ ਲਾਲ, ਮਹਿੰਦਰ ਕੁਮਾਰ, ਮਨੋਹਰ ਲਾਲ ਸੁਸਾਇਟੀ ਪ੍ਰਧਾਨ, ਸ਼੍ਰੀਮਤੀ ਸੋਮਾ ਰਾਣੀ, ਪ੍ਰਵੀਨ ਕੁਮਾਰ ਕੜਵਾਸਰਾ, ਮਹਿੰਦਰ ਕੁਮਾਰ, ਪ੍ਰਵੀਨ ਕੁਮਾਰ ਡੇਲੂ ਆਦਿ ਹਾਜ਼ਰ ਸਨ |

ਚੌਕੀਦਾਰਾਂ ਤੇ ਡਰਾਈਵਰਾਂ ਨੂੰ ਬੰਨ੍ਹ ਕੇ ਲੱਖਾਂ ਰੁਪਏ ਦੇ ਬਾਸਮਤੀ ਚਾਵਲ ਚੋਰੀ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼ੈਲਰ ਦੇ ਗੋਦਾਮ 'ਚੋਂ ਲੱਖਾਂ ਰੁਪਏ ਦੇ ਚਾਵਲ ਚੋਰੀ ਹੋ ਜਾਣ ਤੋਂ ਬਾਅਦ ਵਪਾਰੀ ਵਰਗ ਵਿਸ਼ੇਸ਼ ਕਰਕੇ ਸ਼ੈਲਰ ਸਨਅਤ 'ਚ ਭਾਰੀ ਗ਼ੁੱਸਾ ਅਤੇ ਸਹਿਮ ਪਾਇਆ ਜਾ ਰਿਹਾ ਹੈ | ਬੀਤੇ ਦਿਨ ਫ਼ਾਜ਼ਿਲਕਾ ਫ਼ਿਰੋਜ਼ਪੁਰ ਮਾਰਗ 'ਤੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਐਲ.ਈ.ਡੀ. ਸਣੇ 2 ਗਿ੍ਫ਼ਤਾਰ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਚੋਰੀ ਦੇ ਇਕ ਮੋਟਰਸਾਈਕਲ ਅਤੇ ਐਲ.ਈ.ਡੀ. ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਰੀਕ ਸਿੰਘ ਉਰਫ਼ ਅੰਬੀ ਪੁੱਤਰ ਮੱਖਣ ਸਿੰਘ ਵਾਸੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਘੁੜਿਆਣਾ ਅਕਾਲੀ ਦਲ ਦੇ ਹਲਕਾ ਇੰਚਾਰਜ ਨਿਯੁਕਤ

ਬੱਲੂਆਣਾ, 1 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਵਲੋਂ ਅਕਾਲੀ ਦਲ ਬਾਦਲ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਅਕਾਲੀ ਦਲ ਬਾਦਲ ਵਲੋਂ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੱਲ੍ਹ ਪੰਜਾਬ ਭਰ 'ਚ ਹੋਵੇਗਾ ਤਿੰਨ ਘੰਟੇ ਲਈ ਚੱਕਾ ਜਾਮ -ਸੂਬਾ ਪ੍ਰਧਾਨ ਪੰਨੂ

ਜਲਾਲਾਬਾਦ, 1 ਅਕਤੂਬਰ (ਜਤਿੰਦਰ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਜਲਾਲਾਬਾਦ ਨੇੜੇ ਪੈਂਦੇ ਪਿੰਡ ਮੁਰਕ ਵਾਲਾ ਵਿਖੇ ਹੋਈ | ਜਿਸ ਵਿਚ ਜ਼ੋਨ ਜਲਾਲਾਬਾਦ ਪੱਛਮੀ ਦੀ ਕਮੇਟੀ ਬਣਾਉਣ ਲਈ ਵੱਡੀ ਗਿਣਤੀ ਵਿਚ ਕਿਸਾਨ ਤੇ ਆਗੂ ਹਾਜ਼ਰ ਹੋਏ | ਮੀਟਿੰਗ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖ਼ੂਨਦਾਨ ਦਿਵਸ 'ਤੇ ਮੀਰਾ ਕਾਲਜ 'ਚ ਖ਼ੂਨਦਾਨ ਕੈਂਪ

ਅਬੋਹਰ, 1 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਬਾਲਾ ਜੀ ਚੈਰੀਟੇਬਲ ਫਾਊਾਡੇਸ਼ਨ ਅਤੇ ਮੀਰਾ ਮੈਡੀਕਲ ਇੰਸਟੀਚਿਊਟ ਵਲੋਂ ਅੱਜ ਸੰਯੁਕਤ ਤੌਰ 'ਤੇ ਨੈਸ਼ਨਲ ਵਲੰਟੀਅਰ ਵਰਲਡ ਡੋਨੇਸ਼ਨ ਦਿਵਸ ਦੇ ਸਬੰਧ ਵਿਚ ਮੀਰਾ ਕਾਲਜ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ ਰਾਸ਼ਟਰੀ ...

ਪੂਰੀ ਖ਼ਬਰ »

ਅਬੋਹਰ ਵਿਧਾਨ ਸਭਾ ਵਿਚ ਦਰਜਨਾਂ ਅੰਗਹੀਣਾਂ ਤੇ ਬੁਢਾਪਾ ਪੈਨਸ਼ਨਾਂ ਕੱਟੀਆਂ

ਅਬੋਹਰ, 1 ਅਕਤੂਬਰ (ਸੁਖਜੀਤ ਸਿੰਘ ਬਰਾੜ)-ਪਿਛਲੇ ਦੋ ਮਹੀਨਿਆਂ 'ਚ ਅਬੋਹਰ ਵਿਧਾਨ ਸਭਾ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਦਰਜਨਾਂ ਲਾਭਪਾਤਰੀਆਂ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਪੈਨਸ਼ਨਾਂ ਵਿਚ ਕਟੌਤੀ ਕੀਤੀ ਗਈ ਹੈ ਜਿਸ ਵਿਚ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਮੀਤ ਹੇਅਰ ਦਾ ਵਿਰੋਧ

ਬੱਲੂਆਣਾ, 1 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗਾਰਡੀਅਨਜ਼ ਆਫ਼ ਗਵਰਨੈਂਸ (ਸਕੀਮ ਨੂੰ ਭੰਗ ਕਰਨ ਦੇ ਵਿਰੋਧ ਵਿਚ ਜੀ.ਓ.ਜੀ. ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਪੁੱਜੇ ਪੰਜਾਬ ਦੇ ...

ਪੂਰੀ ਖ਼ਬਰ »

ਨਵੀਂ ਮਾਈਨਿੰਗ ਪਾਲਿਸੀ ਮੁਤਾਬਿਕ ਜਲਾਲਾਬਾਦ 'ਚ ਸ਼ੁਰੂ ਹੋਈ ਖੱਡ

ਜਲਾਲਾਬਾਦ, ਮੰਡੀ ਘੁਬਾਇਆ, 1 ਅਕਤੂਬਰ (ਕਰਨ ਚੁਚਰਾ/ ਅਮਨ ਬਵੇਜਾ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੂਬੇ ਵਿਚ ਰੇਤ ਦੀ ਕਾਲਾ ਬਾਜ਼ਾਰੀ ਰੋਕਣ ਦੇ ਉਦੇਸ਼ ਨਾਲ ਨਵੀਂ ਮਾਈਨਿੰਗ ਨੀਤੀ ਬਣਾਏ ਜਾਣ ਤੋਂ ਬਾਅਦ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਗਰੀਬਾ ...

ਪੂਰੀ ਖ਼ਬਰ »

ਨਿੰਮ ਦੀ ਟਾਹਣੀ ਡਿਗਣ ਨਾਲ ਔਰਤ ਦੀ ਮੌਤ, ਦੋ ਜਖਮੀ

ਅਬੋਹਰ, 1 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਬਾਅਦ ਦੁਪਹਿਰ ਇਕ ਦਰੱਖ਼ਤ ਹੇਠਾਂ ਆਪਣੀ ਕਾਰ ਦੀ ਉਡੀਕ ਕਰ ਰਹੇ ਕੁੱਝ ਲੋਕਾਂ 'ਤੇ ਅਚਾਨਕ ਦਰੱਖ਼ਤ ਦੀ ਵੱਡੀ ਟਾਹਣੀ ਥੱਲੇ ਆ ਡਿੱਗੀ ਪਏ ਜਿਸ ਕਾਰਨ ਸਾਰੇ ਵਿਅਕਤੀ ਬੁਰੀ ...

ਪੂਰੀ ਖ਼ਬਰ »

ਹੈਰੋਇਨ, ਡਰੱਗ ਮਨੀ, ਮੋਟਰਸਾਈਕਲ, 8 ਮੋਬਾਈਲਾਂ ਸਮੇਤ ਔਰਤ ਤੇ ਮਰਦ ਗਿ੍ਫ਼ਤਾਰ

ਜਲਾਲਾਬਾਦ, 1 ਅਕਤੂਬਰ (ਕਰਨ ਚੁਚਰਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਚਿੱਟਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਜਲਾਲਾਬਾਦ ਪੁਲਿਸ ਵਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਹੁਣ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ (ਚਿੱਟਾ), ...

ਪੂਰੀ ਖ਼ਬਰ »

ਲੜਕੀ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਜਲਾਲਾਬਾਦ, 1 ਅਕਤੂਬਰ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਉਸ ਦੇ ਪਤੀ ਦੇ ਫ਼ੋਨ 'ਤੇ ਭੇਜ ਕੇ ਵਾਇਰਲ ਕਰਨ ਦੇ ਦੋਸ਼ਾਂ ਤਹਿਤ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤ ਨੇ ਇਕ ਸ਼ਿਕਾਇਤ ਦਿੱਤੀ ਜਿਸ ਦੀ ਪੜਤਾਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 1 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ-1 ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਆਪਣੇ ਨਾਲ ਵਰਗ਼ਲਾ ਕੇ ਲਿਜਾਉਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀਂ ਲੜਕੀ ...

ਪੂਰੀ ਖ਼ਬਰ »

ਜੀ.ਏ.ਵੀ. ਜੈਨ ਸਕੂਲ ਦੇ 2 ਖਿਡਾਰੀਆਂ ਦੀ ਰਾਸ਼ਟਰੀ ਖੇਡਾਂ 'ਚ ਚੋਣ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਦੇ 2 ਖਿਡਾਰੀਆਂ ਦੀ ਨੈਸ਼ਨਲ ਖੇਡਾਂ ਵਿਚ ਚੋਣ ਹੋ ਗਈ ਹੈ | ਜਾਣਕਾਰੀ ਦਿੰਦਿਆਂ ਕੋਚ ਗੁਰਮੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਐੱਸ.ਸੀ.ਈ. ਸੂਬਾ ਪੱਧਰੀ ਖੇਡਾਂ ਦਾ ਆਯੋਜਨ ਜਲੰਧਰ ਵਿਖੇ ...

ਪੂਰੀ ਖ਼ਬਰ »

ਮੀਟ ਐਂਡ ਵੈੱਲਫੇਅਰ ਕਲੱਬ ਵਲੋਂ ਡੀ.ਏ.ਵੀ. ਕਾਲਜ 'ਚ ਸਮਾਗਮ

ਅਬੋਹਰ, 1 ਅਕਤੂਬਰ (ਵਿਵੇਕ ਹੂੜੀਆ)-ਸਮਾਜ ਸੇਵੀ ਸੰਸਥਾ ਮੀਟ ਐਂਡ ਵੈੱਲਫੇਅਰ ਕਲੱਬ ਵਲੋਂ ਗਾਂਧੀ ਜਯੰਤੀ ਦੇ ਸਬੰਧ 'ਚ ਡੀ.ਏ.ਵੀ. ਕਾਲਜ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਦੀ ਅਗਵਾਈ ਚੇਅਰਮੈਨ ਸੁਨੀਲ ਬਿਲੰਦੀ ਤੇ ਪਿ੍ੰਸੀਪਲ ਡਾ. ਵਿਜੇ ਗਰੋਵਰ ਵਲੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਜੋਤੀ ਬੀ.ਐੱਡ. ਕਾਲਜ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)-ਜੋਤੀ ਬੀ.ਐੱਡ. ਕਾਲਜ ਵਿਖੇ ਗਾਂਧੀ ਜੈਯੰਤੀ ਦੇ ਸਬੰਧ 'ਚ ਦੋ ਦਿਨੀਂ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ਦੱਸਿਆ ਕਿ ਕਾਲਜ ਵਲੋਂ ਹਾਈ ਬੈੱ੍ਰਡ (ਆਨ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ ਟਰੈਕਟਰ ਟਰਾਲਾ ਬਰਾਮਦ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਚੋਰੀ ਦੇ ਰੇਤੇ ਸਮੇਤ ਇਕ ਟਰੈਕਟਰ ਟਰਾਲਾ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਿੰਡ ਕੇਰੀਆਂ ਤੋਂ ...

ਪੂਰੀ ਖ਼ਬਰ »

ਕੱਲ੍ਹ ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੂਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਗੁਰੂ ਘਰਾਂ ਵਿਚ ਕੀਤੀ ਜਾਵੇਗੀ ਅਰਦਾਸ- ਜ਼ਿਲ੍ਹਾ ਪ੍ਰਧਾਨ

ਮੰਡੀ ਅਰਨੀਵਾਲਾ, 1 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ ਤੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਬੰਨਾ ਵਾਲਾ ਨੇ ਜ਼ਿਲ੍ਹਾ ਪੱਧਰੀ ਕਰਵਾਏ ਕਿਸਾਨ ਜਾਗਰੂਕਤਾ ਸੈਮੀਨਾਰ ਵਿਚ ਕਿਸਾਨਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਪਾਲ ਸਿੰਘ ਉਰਫ਼ ਛਿੰਦੂ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਠਗਣੀ ...

ਪੂਰੀ ਖ਼ਬਰ »

ਔਰਤ ਨੂੰ ਫੇਟ ਮਾਰਨ ਵਾਲੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 1 ਅਕਤੂਬਰ (ਕਰਨ ਚੁਚਰਾ)-ਚੰਡੀਗੜ੍ਹ ਪੜ੍ਹਾਈ ਕਰਦੀ ਆਪਣੀ ਲੜਕੀ ਨੂੰ ਤੜਕੇ 5 ਵਜੇ ਬੱਸ ਚੜ੍ਹਾਉਣ ਲਈ ਆਈ ਔਰਤ ਨੂੰ ਨਾਮਾਲੂਮ ਟਰੱਕ ਚਾਲਕ ਨੇ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜਿਸ ਤੋਂ ਬਾਅਦ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਮਾਲੂਮ ਟਰੱਕ ਚਾਲਕ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸਿਹਤ ਲਈ ਲਗਾਇਆ ਕੈਂਪ

ਫ਼ਾਜ਼ਿਲਕਾ, 1 ਅਕਤੂਬਰ (ਅਮਰਜੀਤ ਸ਼ਰਮਾ)-ਪੀ.ਐ ੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਪਾਲ ਸਿੰਘ ਤੇ ਮੈਡੀਕਲ ਅਫ਼ਸਰ ਡਾ. ਪਵਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਵੱਖ-ਵੱਖ ਕੇਂਦਰਾਂ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਫ਼ਾਜ਼ਿਲਕਾ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕੀਤੇ ਕਾਬੂ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਐੱਸ.ਐੱਸ.ਪੀ. ਫ਼ਾਜ਼ਿਲਕਾ ਭੁਪਿੰਦਰ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਭਰ ਵਿਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ਼ ਫ਼ਾਜ਼ਿਲਕਾ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਿਰੋਹ ਦੇ 3 ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਅਬੋਹਰ ਨਗਰ ਨਿਗਮ ਵਲੋਂ ਸ਼ਹਿਰ 'ਚ ਫੋਗਿੰਗ ਦਾ ਕੰਮ ਸ਼ੁਰੂ

ਅਬੋਹਰ, 1 ਅਕਤੂਬਰ (ਵਿਵੇਕ ਹੂੜੀਆ)-ਡੇਂਗੂ ਤੇ ਮਲੇਰੀਆ ਦਾ ਪ੍ਰਕੋਪ ਰੋਕਣ ਦੇ ਉਦੇਸ਼ ਨਾਲ ਨਗਰ ਨਿਗਮ ਅਬੋਹਰ ਵਲੋਂ ਸ਼ਹਿਰ ਵਿਚ ਫੋਗਿੰਗ ਕਰਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਜਿਸ ਦੀ ਸ਼ੁਰੂਆਤ ਮੇਅਰ ਵਿਮਲ ਠਠਈ ਵਲੋਂ ਕੀਤੀ ਗਈ | ਇਸ ਦੌਰਾਨ ਵਾਰਡ ਨੰਬਰ 1, 2, 3, 4, 5 ...

ਪੂਰੀ ਖ਼ਬਰ »

ਨਿਊ ਨੌਜਵਾਨ ਸਭਾ ਨੇ ਲੰਗਰ ਲਗਾਇਆ

ਜਲਾਲਾਬਾਦ, 1 ਅਕਤੂਬਰ (ਜਤਿੰਦਰ ਪਾਲ ਸਿੰਘ)-ਨਿਊ ਨੌਜਵਾਨ ਸਭਾ ਵਲੋਂ ਗਲੀ ਮਾਛੀ ਰਾਮ ਹਲਵਾਈ ਨਜ਼ਦੀਕ ਕਿ੍ਸ਼ਨ ਮੰਦਰ 'ਚ ਨਰਾਤਿਆਂ ਦੇ ਸਬੰਧ 'ਚ ਅੱਜ ਪੰਜਵੇਂ ਦਿਨ ਵੀ ਲੰਗਰ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵੀ ਮਨਜੀਤ ਸਿੰਘ ਮਦਾਨ ਤੇ ਪਰਮਜੀਤ ਸਿੰਘ ...

ਪੂਰੀ ਖ਼ਬਰ »

ਰਾਸ਼ਟਰੀ ਸਵੱਛਤਾ ਸਰਵੇਖਣ 'ਚ ਅਬੋਹਰ ਨਗਰ ਨਿਗਮ ਦਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 1 ਅਕਤੂਬਰ (ਵਿਵੇਕ ਹੂੜੀਆ)-ਕੇਂਦਰ ਸਰਕਾਰ ਵਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2022 ਦੇ ਨਤੀਜਿਆਂ ਵਿਚੋਂ ਪੰਜਾਬ ਭਰ ਦੀਆਂ 14 ਨਗਰ ਨਿਗਮਾਂ 'ਚੋਂ ਅਬੋਹਰ ਨਗਰ ਨਿਗਮ ਦੂਜੇ ਸਥਾਨ 'ਤੇ ਆਈ ਹੈ | ਪਿਛਲੇ ਸਾਲ ਨਗਰ ਨਿਗਮ ਅਬੋਹਰ ਦਾ ਪੰਜਵਾਂ ਸਥਾਨ ਸੀ | ਇਸ ਦੇ ਨਾਲ ਹੋਰ ...

ਪੂਰੀ ਖ਼ਬਰ »

ਮੰਡੀਆਂ 'ਚ ਪਹੁੰਚ ਗਈ ਝੋਨੇ ਦੀ ਫ਼ਸਲ, ਨਹੀਂ ਦਿਖਾਈ ਦੇ ਰਹੇ ਪ੍ਰਬੰਧ

ਜਲਾਲਾਬਾਦ, 1 ਅਕਤੂਬਰ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਤੇ ਮੰਡੀਆਂ 'ਚ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਉਨ੍ਹਾਂ ਦਾਅਵਿਆਂ ਦੀ ਕਿਧਰੇ ਨਾ ਕਿਧਰੇ ਪੋਲ ਖੁੱਲ੍ਹਦੀ ਦਿਖਾਈ ਦੇ ...

ਪੂਰੀ ਖ਼ਬਰ »

ਅਰਨੀਵਾਲਾ ਇਲਾਕੇ ਦੀ ਸੰਗਤ ਵਲੋਂ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਲਗਾਇਆ ਜਾਵੇਗਾ ਲੰਗਰ

ਮੰਡੀ ਅਰਨੀਵਾਲਾ, 1 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ)-ਹਰ ਸਾਲ ਦੀ ਤਰ੍ਹਾਂ ਅਰਨੀਵਾਲਾ ਖੇਤਰ ਨਾਲ ਸਬੰਧਿਤ ਸੰਗਤਾਂ ਵਲੋਂ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗੁਰਦੁਆਰਾ ਬਾਬਾ ਖੜਕ ਸਿੰਘ ਜੀ ਦੇ ਸਥਾਨ 'ਤੇ ਸੰਗਤਾਂ ਲਈ 6, 7 ਤੇ 8 ਅਕਤੂਬਰ ਨੂੰ ਲੰਗਰ ਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਵਿਜ਼ਡਮ ਸਕੂਲ 'ਚ ਸੱਭਿਆਚਾਰਕ ਸਮਾਗਮ 4 ਨੂੰ

ਫ਼ਾਜ਼ਿਲਕਾ, 1 ਅਕਤੂਬਰ (ਅਮਰਜੀਤ ਸ਼ਰਮਾ)- ਵਿਜ਼ਡਮ ਕਾਨਵੈਂਟ ਸਕੂਲ ਵਲੋਂ 4 ਅਕਤੂਬਰ ਨੂੰ ਸੱਭਿਆਚਾਰਕ ਪ੍ਰੋਗਰਾਮ ਤਹਿਤ ਡਾਂਡੀਆ ਫਿਸਟਾ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਨਿਮਰਤਾ ਸੰਧੂ ਨੇ ਦੱਸਿਆ ਕਿ ਸਕੂਲ 'ਚ ਪੜ੍ਹਾਈ ਦੇ ...

ਪੂਰੀ ਖ਼ਬਰ »

ਦੁਸਹਿਰਾ ਉਤਸਵ 5 ਨੂੰ ਮਨਾਇਆ ਜਾਵੇਗਾ

ਅਬੋਹਰ, 1 ਅਕਤੂਬਰ (ਸੁਖਜੀਤ ਸਿੰਘ ਬਰਾੜ)-ਦੁਸਹਿਰਾ ਕਮੇਟੀ ਅਬੋਹਰ ਵਲੋਂ ਦੁਸਹਿਰਾ ਉਤਸਵ 5 ਅਕਤੂਬਰ ਦਿਨ ਬੁੱਧਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਦੁਸਹਿਰਾ ਗਰਾਊਾਡ 'ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਦੁਸਹਿਰਾ ਕਮੇਟੀ ਦੇ ...

ਪੂਰੀ ਖ਼ਬਰ »

ਪਿਓ ਧੀ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ 'ਤੇ ਪਰਚਾ ਦਰਜ਼

ਅਬੋਹਰ, 1 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਥਾਣਾ ਸਦਰ ਪੁਲਿਸ ਨੇ ਮੋਟਰਸਾਈਕਲ ਸਵਾਰ ਪਿਓ ਧੀ ਨੂੰ ਟੱਕਰ ਮਾਰਨ ਦੇ ਦੋਸ਼ਾਂ ਤਹਿਤ ਇਕ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੀਪਕ ਕੁਮਾਰ ਪੁੱਤਰ ਹਰੀ ਚੰਦ ਵਾਸੀ ਪਿੰਡ ਦੀਵਾਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਕਿਸਾਨ ਜਾਗਰੂਕਤਾ ਕੈਂਪ

ਅਬੋਹਰ, 1 ਅਕਤੂਬਰ(ਵਿਵੇਕ ਹੂੜੀਆ)-ਮੁੱਖ ਖੇਤੀਬਾੜੀ ਅਫ਼ਸਰ, ਫਾਜਿਲਕਾ ਡਾ.ਰਾਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਿੰਡ ਢਾਬਾ ਕੋਕਰੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਅੰਡਰ ਬਿ੍ਜ ਦਾ ਮਸਲਾ ਜਲਦੀ ਹੱਲ ਕਰਾਂਗਾ-ਸੁਖਬੀਰ ਸਿੰਘ ਬਾਦਲ

ਤਲਵੰਡੀ ਭਾਈ, 1 ਅਕਤੂਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਮੱਲਾਂਵਾਲਾ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੱਲਾਂਵਾਲਾ, 1 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਨੇ ਜਥੇਬੰਦੀ ਦੇ ਐਲਾਨ ਮੁਤਾਬਿਕ ਜ਼ੋਨ ਮੱਲਾਂਵਾਲਾ ਦੇ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਜ਼ੋਨ ਖ਼ਜ਼ਾਨਚੀ ਗੁਰਮੁੱਖ ਸਿੰਘ ਕਾਮਲਵਾਲਾ ਮੀਤ ਸੈਕਟਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਮਾਰਕ ਦਾ ਲੋਕਅਰਪਨ 4 ਨੂੰ

ਅਬੋਹਰ, 1 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਵਿਖੇ ਬਣਾਏ ਗਏ ਸ਼ਹੀਦ ਭਗਤ ਸਿੰਘ ਸਮਾਰਕ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਤੇ 4 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ ਸਵਾ 11 ਵਜੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਵਲੋਂ ਆਪਣੇ ਕਰ ਕਮਲਾ ਨਾਲ ਇਸ ਪ੍ਰਤਿਮਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਜਲਾਲਾਬਾਦ, 1 ਅਕਤੂਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ ...

ਪੂਰੀ ਖ਼ਬਰ »

ਡਾਕਟਰ ਤੇ ਸਟਾਫ਼ ਦੀ ਕਮੀ ਨੂੰ ਪੈਰਾ ਮੈਡੀਕਲ ਯੂਨੀਅਨ ਵਲੋਂ ਫ਼ਾਜ਼ਿਲਕਾ ਹਸਪਤਾਲ ਦੇ ਬਾਹਰ ਧਰਨਾ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਜ਼ਿਲ੍ਹਾ ਹਸਪਤਾਲ ਅੰਦਰ ਡਾਕਟਰਾਂ ਤੇ ਸਟਾਫ਼ ਦੀ ਕਮੀ ਨੂੰ ਮੁੱਖ ਰੱਖਦਿਆਂ ਪੈਰਾ ਮੈਡੀਕਲ ਯੂਨੀਅਨ ਵਲੋਂ ਰੋਸ ਧਰਨਾ ਦਿੱਤਾ ਗਿਆ, ਸਿਹਤ ਵਿਭਾਗ ਤੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਕੰਨਿਆ ਸਕੂਲ ਵਿਚ ਪੋਸ਼ਣ ਮਹੀਨੇ ਤਹਿਤ ਗਤੀਵਿਧੀਆਂ ਕਰਵਾਈਆਂ

ਅਬੋਹਰ, 1 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਪੋਸ਼ਣ ਮਹੀਨੇ ਤਹਿਤ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿਤ ਬਤਰਾ ਨੇ ਦੱਸਿਆ ਕਿ ਸ੍ਰੀਮਤੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਫੜਿਆ ਗਿਆ ਵਿਅਕਤੀ ਮੇਰਾ ਕੋਈ ਪੀ.ਏ ਨਹੀਂ ਜੋ ਭਿ੍ਸ਼ਟਾਚਾਰ ਕਰੇਗਾ ਉਸ ਦਾ ਹਾਲ ਇਹੀ ਹੋਵੇਗਾ : ਗੋਲਡੀ ਕੰਬੋਜ

ਜਲਾਲਾਬਾਦ, ਮੰਡੀ ਘੁਬਾਇਆ, 1 ਅਕਤੂਬਰ (ਕਰਨ ਚੁਚਰਾ/ਅਮਨ ਬਵੇਜਾ)-ਜਲਾਲਾਬਾਦ ਦੇ ਬੀ.ਡੀ.ਪੀ.ਓ ਦਫ਼ਤਰ 'ਚੋਂ ਬੀਤੇ ਦਿਨੀਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਵਿਅਕਤੀ ਦੇ ਜਲਾਲਾਬਾਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪੀ.ਏ. ਹੋਣ ਦੀਆਂ ਫੈਲਾਈਆਂ ਜਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਜਲਾਲਾਬਾਦ'ਚ ਪੁਲਿਸ ਨੇ ਵਧਾਈ ਚੌਕਸੀ

ਜਲਾਲਾਬਾਦ, 1 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਐੱਸ.ਐੱਸ.ਪੀ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਨੇ ਚੌਕਸੀ ਵਧਾਈ ਗਈ ਹੈ | ਇਸੇ ਤਹਿਤ ਅੱਜ ਫ਼ਿਰੋਜਪੁਰ ਫ਼ਾਜ਼ਿਲਕਾ ਸੜਕ ਤੇ ਸ਼ਹੀਦ ...

ਪੂਰੀ ਖ਼ਬਰ »

ਵਜ਼ੀਫ਼ੇ ਲਈ ਕਾਗ਼ਜ਼ੀ ਕਾਰਵਾਈ ਘਟਾਉਣ ਦੀ ਮੰਗ

ਮੰਡੀ ਲਾਧੂਕਾ, 1 ਅਕਤੂਬਰ (ਰਾਕੇਸ਼ ਛਾਬੜਾ)-ਕੇਂਦਰ ਸਰਕਾਰ ਵਲੋਂ ਗ਼ਰੀਬ ਤੇ ਹੋਣਹਾਰ ਵਿਦਿਆਰਥੀਆਂ ਨੂੰ ਮਾਲੀ ਸਹਾਇਤਾ ਦੇ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ ਲਈ ਕਈ ਵਜ਼ੀਫ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਪਰ ਇਨ੍ਹਾਂ ਵਜ਼ੀਫ਼ਾ ਸਕੀਮਾਂ ਦੇ ਲਈ ਪੈਸੇ ਘੱਟ ਤੇ ...

ਪੂਰੀ ਖ਼ਬਰ »

ਔਰਤ ਤੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ 10 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 1 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਔਰਤ ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਦੋ ਔਰਤਾਂ ਸਣੇ ਕਰੀਬ 10 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਖੂਈਆਂ ਸਰਵਰ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਸੱਟਾਂ ਮਾਰਨ ਦੇ ਦੋਸ਼ ਵਿਚ 3 ਨਾਮਜ਼ਦ ਤੇ 2 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਕਸ਼ਮੀਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਕਾਂਵਾਂ ਵਾਲੀ ਨੇ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੌਤ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਕਾਰ ਦੀ ਟੱਕਰ ਨਾਲ ਹੋਈ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗਗਨਦੀਪ ਸਿੰਘ ਪੁੱਤਰ ਦੇਸ ਰਾਜ ਲਾਧੂਕਾ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰਬੰਸ ਸਿੰਘ ਪੁੱਤਰ ਖ਼ੁਸ਼ੀਆ ਸਿੰਘ ਵਾਸੀ ਗੰਜੂਆਣਾ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਚਾਲੂ ਭੱਟੀ, ਲਾਹਣ ਤੇ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 1 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਭੱਠੀ ਚਾਲੂ, ਗੈਸ ਸਿਲੰਡਰ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੇਜਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਰੈਡੀਐਂਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਦੇ ਵਿਦਿਆਰਥੀਆਂ ਨੇ ਲਾਇਆ ਟੂਰ

ਮੰਡੀ ਅਰਨੀਵਾਲਾ, 1 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੈਡੀਐਂਟ ਪਬਲਿਕ ਸਕੂਲ ਮਾਹੂੰਆਣਾ ਬੋਦਲਾ ਦੇ ਜਮਾਤ ਨਰਸਰੀ ਤੋਂ ਤੀਸਰੀ ਜਮਾਤ ਤੱਕ ਦੇ ਬੱਚਿਆਂ ਦਾ ਦੋ ਦਿਨਾ ਮਨੋਰੰਜਨ ਟੂਰ ਫਨ ਸਿਟੀ ਮਲੋਟ ਦਾ ਲਗਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਬਿਜਲੀ ਦੇ ਟਰਾਂਸਫ਼ਾਰਮਰ 'ਚੋਂ ਤੇਲ ਤੇ ਹੋਰ ਕੀਮਤੀ ਚੋਰੀ

ਮੰਡੀ ਲਾਧੂਕਾ, 1 ਅਕਤੂਬਰ (ਰਾਕੇਸ਼ ਛਾਬੜਾ)-ਹਿੰਦ ਪਾਕ ਸਰਹੱਦ ਦੇ ਨੇੜਿਓ ਬੀਤੀ ਰਾਤ ਚੋਰ ਬਿਜਲੀ ਦੇ ਇਕ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਤਾਂਬੇ ਦਾ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ | ਬੀ.ਐੱਸ.ਐੱਫ. ਦੀ ਲੱਖਾ ਅਸਲੀ ਪੋਸਟ ਦੇ ਨੇੜੇ ਰਾਮ ਚੰਦ ਪੁੱਤਰ ਗੋਮਾ ਰਾਮ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX