ਤਾਜਾ ਖ਼ਬਰਾਂ


ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  8 minutes ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  27 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  34 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  43 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 1 hour ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 2 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 2 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 3 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 6 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਤਰਨਤਾਰਨ

ਪਹਿਲੇ ਦਿਨ ਜ਼ਿਲ੍ਹੇ ਦੀਆਂ ਮੰਡੀਆਂ 'ਚ ਨਹੀਂ ਹੋਈ ਝੋਨੇ ਦੀ ਖ਼ਰੀਦ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਭਾਵੇਂ ਜ਼ਿਲ੍ਹਾ ਤਰਨ ਤਾਰਨ ਦੀਆਂ 60 ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਜਾ ਕੇ ਝੋਨੇ ਦੀ ਖ਼ਰੀਦ ਕਰਨੀ ਚਾਹੀ, ਪਰ ਝੋਨੇ ਵਿਚ ਨਮੀ ਹੋਣ ਕਾਰਨ ਝੋਨੇ ਦਾ ਇਕ ਵੀ ਦਾਣਾ ਨਹੀਂ ਖ਼ਰੀਦਿਆ ਗਿਆ | ਛੁੱਟੀ ਹੋਣ ਦੇ ਬਾਵਜੂਦ ਐਤਵਾਰ ਨੂੰ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਜਾ ਕੇ ਸਰਕਾਰੀ ਮਾਪਦੰਡਾਂ ਅਨੁਸਾਰ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ | ਤਰਨ ਤਾਰਨ ਜ਼ਿਲ੍ਹੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਤਰਨ ਤਾਰਨ ਵਿਚ ਅਤੇ ਝੋਨੇ ਦੀ ਆਮਦ ਘੱਟ ਅਤੇ ਨਮੀ ਜ਼ਿਆਦਾ ਹੋਣ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਤਰਨ ਤਾਰਨ ਦਾਣਾ ਮੰਡੀ ਵਿਚ ਅੱਜ ਰੋਜ਼ਾਨਾ ਦੀ ਤਰ੍ਹਾਂ 1509 ਬਾਸਮਤੀ ਦੀ ਆਮਦ ਝੋਨੇ ਨਾਲੋਂ ਜ਼ਿਆਦਾ ਸੀ, ਜਿਸ ਦਾ ਭਾਅ ਕਾਫ਼ੀ ਹੋਣ ਕਰਕੇ ਇਸ ਬਾਸਮਤੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਪਾਈ ਜਾ ਰਹੀ ਸੀ | ਦਾਣਾ ਮੰਡੀ ਵਿਚ ਏ.ਐਫ.ਐਸ.ਓ. ਨਵਦੀਪ ਸਿੰਘ ਦੀ ਅਗਵਾਈ ਵਿਚ ਸਾਰੀਆਂ ਏਜੰਸੀਆਂ ਦੇ ਨੁੰਮਾਇਦੇ ਇਕੱਠੇ ਹੋਏ ਅਤੇ ਆੜ੍ਹਤੀ ਐਸੋ. ਦੀ ਸਹਿਮਤੀ ਨਾਲ ਮੰਡੀ ਵਿਚ ਏਜੰਸੀਆਂ ਨੰੂ ਫੜਾਂ ਦੀ ਵੰਡ ਕਰ ਦਿੱਤੀ ਗਈ | ਜਿਸ ਵਿਚ ਮੰਡੀ ਦੇ ਆੜ੍ਹਤ ਦੀ ਦੁਕਾਨ ਨੰਬਰ 11 ਤੋਂ 47 ਅਤੇ 174 ਤੋਂ 176 ਤੱਕ ਵੇਅਰ ਹਾਊਸ ਏਜੰਸੀ, 48 ਤੋਂ 104 ਅਤੇ ਲੁੱਕ ਪਲਾਂਟ ਵਿਚ ਮਹਿਕਮਾ ਮਾਰਕਫੈੱਡ 105 ਤੋਂ 111, ਦਵਾਈਆਂ ਵਾਲੀਆਂ ਦੁਕਾਨਾਂ ਕੰਡਾ ਸਾਈਡ, ਸੈਮੀ ਇੰਡਸਟਰੀ ਅਤੇ ਸਬਜ਼ੀ ਮੰਡੀ ਵਾਲੀਆਂ ਦੁਕਾਨਾਂ ਐਫ.ਸੀ.ਆਈ., 112 ਤੋਂ 136 ਤੱਕ ਪਨਸਪ ਅਤੇ 137 ਤੋਂ 173 ਨੰਬਰ ਆੜ੍ਹਤਾਂ ਵਿਚ ਪਨਗ੍ਰੇਨ ਵਲੋਂ ਖ਼ਰੀਦ ਕੀਤੀ ਜਾਵੇਗੀ | ਇਸ ਵੰਡ ਉਪਰੰਤ ਮੰਡੀ ਵਿਚ ਸੰਬੰਧਿਤ ਇੰਸਪੈਕਟਰਾਂ ਵਲੋਂ ਆੜ੍ਹਤਾਂ ਉਤੇ ਜਾਇਆ ਗਿਆ | ਕੁਝ ਦੁਕਾਨਾਂ 'ਤੇ ਝੋਨਾ, ਪਰਮਲ ਦੀਆਂ ਢੇਰੀਆਂ ਸਨ, ਪਰ ਉਨ੍ਹਾਂ ਵਿਚ ਨਮੀ ਦੀ ਮਾਤਰਾ ਜ਼ਿਆਦਾ ਸੀ, ਜਿਸ ਕਾਰਨ ਸਰਕਾਰੀ ਖ਼ਰੀਦ ਨਹੀਂ ਹੋ ਸਕੀ | ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਜਸਜੀਤ ਕੌਰ ਨੇ ਦੱਸਿਆ ਕਿ ਅੱਜ ਤਰਨ ਤਾਰਨ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਆਦਿ ਮੰਡੀਆਂ ਵਿਚ ਝੋਨੇ ਦੀ ਥੋੜੀ ਬਹੁਤੀ ਫ਼ਸਲ ਆਈ, ਜਿਥੇ ਖ਼ਰੀਦ ਏਜੰਸੀਆਂ ਵਲੋਂ ਜਾ ਕੇ ਇਸ ਝੋਨੇ ਦੀ ਖ਼ਰੀਦ ਕਰਨੀ ਚਾਹੀ, ਪਰ ਝੋਨੇ ਵਿਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਰਕਾਰੀ ਹਦਾਇਤਾਂ ਕਾਰਨ ਇਹ ਖ਼ਰੀਦ ਨਹੀਂ ਹੋ ਸਕੀ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਝੋਨੇ ਦੀ ਖ਼ਰੀਦ ਕਰਨ 'ਚ ਕੋਈ ਮੁਸ਼ਕਿਲ ਨਾ ਆਵੇ | ਸਰਕਾਰੀ ਏਜੰਸੀਆਂ ਵਲੋਂ ਸਰਕਾਰੀ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਜਾ ਕੇ ਘੱਟ ਨਮੀ ਵਾਲੇ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ |

ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਮਾਰਕੀਟ ਕਮੇਟੀ ਪੱਟੀ ਦੀਆਂ ਮੰਡੀਆਂ 'ਚ ਨਹੀਂ ਆਇਆ ਝੋਨਾ

ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਅੱਜ ਰਸਮੀ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ,ਪਰ ਪਿਛਲੇ ਦਿਨੀ ਹੋਈ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਪੱਕਣ ਤੋਂ ਦੇਰ ਹੋਣ ਕਾਰਨ ਮਾਰਕੀਟ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਪੱਟੀ ਦਾ ਲਿਆ ਜਾਇਜ਼ਾ

ਪੱਟੀ, 1 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵਲੋਂ ਸਿਵਲ ਹਸਪਤਾਲ ਪੱਟੀ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਹਸਪਤਾਲ ਦੀ ਨਵੀਂ ਬਣ ਰਹੀ ਬਿਲਡਿੰਗ ਅਤੇ ਹਸਪਤਾਲ ਦੇ ਨਸ਼ਾ ...

ਪੂਰੀ ਖ਼ਬਰ »

ਨਗਰ ਕੌਂਸਲ ਪੱਟੀ ਨੇ ਸਟੇਟ ਐਵਾਰਡੀ ਡਾ. ਇੰਦਰਪ੍ਰੀਤ ਸਿੰਘ ਧਾਮੀ ਨੂੰ ਬਣਾਇਆ 'ਬਰਾਂਡ ਅੰਬੈਸਡਰ'

ਪੱਟੀ, 1 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਨਗਰ ਕੌਂਸਲ ਪੱਟੀ ਵਲੋਂ ਸਵੱਛ ਭਾਰਤ ਮਿਸ਼ਨ ਅਧੀਨ ਚਲ ਰਹੀ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਪੱਟੀ ਸ਼ਹਿਰ ਦੇ ਵਸਨੀਕ ਇੰਦਰਪ੍ਰੀਤ ਸਿੰਘ ਧਾਮੀ, ਜੋ ਕਿ ਅਧਿਆਪਨ ਦੇ ਖੇਤਰ ਵਿਚ ...

ਪੂਰੀ ਖ਼ਬਰ »

ਵਿਧਾਇਕ ਦਲਬੀਰ ਸਿੰਘ ਟੋਂਗ ਨੇ ਦਾਣਾ ਮੰਡੀ ਮੀਆਂਵਿੰਡ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੀਆਂਵਿੰਡ, 1 ਅਕਤੂਬਰ (ਸੰਧੂ)- ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦਾਣਾ ਮੰਡੀ ਮੀਆਂਵਿੰਡ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਮੰਡੀ ਮੀਆਂਵਿੰਡ ਦੇ ਪ੍ਰਧਾਨ ਰਾਮ ਲੁਭਾਇਆ, ਆੜ੍ਹਤੀ ਰਾਜਮਿੰਦਰ ਸਿੰਘ, ਆੜ੍ਹਤੀ ਇੰਦਰਜੀਤ ਸਿੰਘ, ਆੜ੍ਹਤੀ ਮਾਹਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਜ਼ਾਰ 'ਚ ਤੇਲ ਦੀਆਂ ਘਟੀਆਂ ਕੀਮਤਾਂ ਕਾਰਨ ਨਿੱਜੀ ਕੰਪਨੀਆਂ ਦੇ ਪੰਪਾਂ ਦੇ ਵੀ ਰੇਟ ਘਟੇ-ਸਿੱਧੂ

ਹਰੀਕੇ ਪੱਤਣ, 1 ਅਕਤੂਬਰ (ਸੰਜੀਵ ਕੁੰਦਰਾ)- ਪਿਛਲੇ ਮਹੀਨਿਆਂ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਆਉਣ ਕਾਰਨ ਪ੍ਰਾਈਵੇਟ ਕੰਪਨੀਆਂ ਨੂੰ ਡੀਜ਼ਲ ਅਤੇ ਪੈਟਰੋਲ ਦੀ ਵਿਕਰੀ ਨਾਲ ਕਾਫ਼ੀ ਘਾਟਾ ਪੈ ਰਿਹਾ ਸੀ, ਜਿਸ ਕਾਰਨ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਥਾਣਾ ਖਾਲੜਾ ਦਾ ਘਿਰਾਓ

-ਮਾਮਲਾ ਕਤਲ ਦੇ ਮੁਕੱਦਮੇ ਵਿਚ ਨਾਮਜ਼ਦ ਵਿਅਕਤੀਆਂ ਨੂੰ ਪੁਲਿਸ ਵਲੋਂ ਨਾ ਫੜਨ ਦਾ- ਖਾਲੜਾ, 1 ਅਕਤੂਬਰ (ਜੱਜਪਾਲ ਸਿੰਘ ਜੱਜ)- ਦਿਹਾਤੀ ਮਜ਼ਦੂਰ ਸਭਾ ਵਲੋਂ ਅੰਗਰੇਜ਼ ਸਿੰਘ ਵਾਂ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਦੇ ਸਬੰਧ ਵਿਚ ਐਸ.ਐਚ.ਓ. ਖਾਲੜਾ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਪਿੰਡ ਬਾਣੀਆ ਦੇ ਨਵਰੂਪ ਸਿੰਘ ਜੌਹਲ ਦੀ ਅਚਾਨਕ ਮੌਤ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਣੀਆ ਦੇ ਨੌਜਵਾਨ ਨਵਰੂਪ ਸਿੰਘ ਜੌਹਲ, ਜੋ ਕਿ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ, ਨੂੰ ਮਿਲਣ ਲਈ ਉਸ ਦੇ ਮਾਂ-ਪਿਓ ਕੈਨੇਡਾ ਗਏ, ਪਰ ਉਥੇ ਅਚਾਨਕ ਬਿਮਾਰੀ ਨਾਲ ਨਵਰੂਪ ਸਿੰਘ ਜੌਹਲ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ, ਖੋਹੀ ਹੋਈ ਤਿੰਨ ਹਜ਼ਾਰ ਦੀ ਨਕਦੀ ਵੀ ਕੀਤੀ ਬਰਾਮਦ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਅੱਡਾ ਸਰਲੀ ਕਲਾਂ ਵਿਖੇ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਦੀ ਜੇਬ ਵਿਚੋਂ ਪਰਸ ਖੋਹ ਕੇ ਭੱਜ ਰਹੇ ਲੁਟੇਰੇ ਦਾ ਮੋਟਰਸਾਈਕਲ ਅੱਗੇ ਜਾ ਕੇ ਸੰਤੁਲਨ ਵਿਗੜਨ ਕਰਕੇ ਸਲਿੱਪ ਹੋ ਗਿਆ ਅਤੇ ਉਹ ਸੜਕ 'ਤੇ ਹੀ ਡਿੱਗ ਪਿਆ | ਪੀੜਤ ਅਤੇ ਉਸ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਬੈਂਕ ਮੁਲਾਜ਼ਮ ਨੂੰ ਦਾਤਰ ਦਿਖਾ ਕੇ ਸਕੂਟਰੀ ਖੋਹੀ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ) - ਥਾਣਾ ਸਦਰ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਭੈਣੀ ਮੱਟੂਆਂ ਵਿਖੇ ਐੱਚ.ਡੀ.ਐੱਫ.ਸੀ. ਬੈਂਕ ਵਿਚ ਨੌਂਕਰੀ ਕਰਦੀ ਇਕ ਲੜਕੀ ਪਾਸੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਾਤਰ ਦਿਖਾ ਕੇ ਉਸ ਦੀ ਸਕੂਟਰੀ ਖੋਹ ਲਈ ਅਤੇ ਫ਼ਰਾਰ ਹੋ ...

ਪੂਰੀ ਖ਼ਬਰ »

ਟਾਵਰ ਦੀ ਕੇਬਲ ਚੋਰੀ ਕਰਦਾ ਇਕ ਵਿਅਕਤੀ ਕਾਬੂ, ਦੂਸਰਾ ਫ਼ਰਾਰ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਪੱਖੋਕੇ ਵਿਖੇ ਮੋਬਾਈਲ ਟਾਵਰ ਤੋਂ ਕੇਬਲ ਚੋਰੀ ਕਰਦਿਆਂ ਸਕਿਓਰਿਟੀ ਗਾਰਡ ਵਲੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ ਉਸ ਦਾ ਸਾਥੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਥਾਣਾ ਸਦਰ ਦੀ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਅਤੇ ਹਵਾਈ ਫਾਇਰ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਰਹਾਲੀ ਕਲਾਂ ਵਿਖੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਥਾਣਾ ਸਰਹਾਲੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਭਲਕੇ ਪੰਜਾਬ ਭਰ 'ਚ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬੀਰ ਸਿੰਘ ਜੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਤੇ ਜਨ. ਸਕੱਤਰ ਬਲਵਿੰਦਰ ਸਿੰਘ ਸ਼ੇਰੋਂ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜੋਨ ਦੀ ਕੋਰ ਕਮੇਟੀ ਦੀ ...

ਪੂਰੀ ਖ਼ਬਰ »

ਘਰ 'ਚੋਂ 13 ਤੋਲੇ ਸੋਨਾ, 65 ਹਜ਼ਾਰ ਦੀ ਨਕਦੀ ਚੋਰੀ ਕਰਕੇ ਚੋਰ ਫ਼ਰਾਰ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਮੱਝੂਪੁਰ ਵਿਖੇ ਬੀਤੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਵਿਚੋਂ 13 ਤੋਲੇ ਸੋਨਾ, 65 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਅਤੇ ਫ਼ਰਾਰ ਹੋ ਗਏ | ਥਾਣਾ ਝਬਾਲ ਦੀ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬ ਵਿਲੇਜ ਕਾਮਨ ਲੈਂਡ ਰੈਵੂਲੇਸ਼ਨ ਐਕਟ ਸੋਧ ਬਿੱਲ-2022 ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਹਰੀਕੇ ਪੱਤਣ, 1 ਅਕਤੂਬਰ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਵਲੋਂ ਹਰੀਕੇ ਪੱਤਣ ਵਿਖੇ ਮੁੱਖ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਵ. ਵੀਰਪਾਲ ਕੌਰ ਗਿੱਲ ਦੀ ਪਹਿਲੀ ਬਰਸੀ ਮੌਕੇ ਸਮਾਗਮ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਪਿਛਲੇ ਸਾਲ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਵ. ਵੀਰਪਾਲ ਕੌਰ ਗਿੱਲ ਸ਼ਹਾਬਪੁਰ ਦੀ ਪਹਿਲੀ ਬਰਸੀ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੇ ਗ੍ਰਹਿ ਮੇਜਰ ਜੀਵਨ ਸਿੰਘ ਨਗਰ ਨੇੜੇ ਜਨਤਾ ਪੈਲੇਸ ਤਰਨ ਤਾਰਨ ਵਿਖੇ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਝਬਾਲ, 1 ਅਕੂਤਬਰ (ਸੁਖਦੇਵ ਸਿੰਘ) - ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਐੱਨ.ਆਰ.ਆਈ. ਭੁਪਿੰਦਰ ਸਿੰਘ ਪੱਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਤੇ ਜਨਰਲ ਸਰਜਰੀ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਖੇਮਕਰਨ, 1 ਅਕਤੂਬਰ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਇੰਸਪੈਕਟਰ ਕੰਵਲਜੀਤ ਸਿੰਘ ਰਾਏ ਨੇ ਦਸਿਆ ਕਿ ਏ.ਐੱਸ.ਆਈ. ਬਲਜਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਸਰਕਾਰ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਟਾਕਿਆਂ 'ਤੇ ਪੂਰਨ ਪਾਬੰਦੀ ਲਗਾਵੇ- ਭਰੋਵਾਲ

ਗੋਇੰਦਵਾਲ ਸਾਹਿਬ, 1 ਅਕਤੂਬਰ (ਸਕੱਤਰ ਸਿੰਘ ਅਟਵਾਲ)- ਪੰਜਾਬ ਸਰਕਾਰ ਹਵਾ ਦੇ ਪ੍ਰਦੂਸ਼ਣ ਨੂੰ ਸ਼ੁੱਧ ਰੱਖਣ ਲਈ ਪੰਜਾਬ 'ਚ ਪਟਾਖਿਆਂ 'ਤੇ ਪੂਰਨ ਪਾਬੰਦੀ ਲਗਾਵੇ, ਤਾਂ ਜੋ ਹਵਾ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੋਇੰਦਵਾਲ ...

ਪੂਰੀ ਖ਼ਬਰ »

ਘਰ-ਘਰ ਪਹੁੰਚਾਈਆਂ ਜਾਣਗੀਆਂ ਭਾਜਪਾ ਦੀਆਂ ਜਨ-ਹਿਤੈਸ਼ੀ ਨੀਤੀਆਂ- ਐਡ. ਹਨੀ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਆਗੂਆਂ ਅਤੇ ਬੁੱਧੀਜੀਵੀ ਲੋਕਾਂ ਨੇ ਹਿੱਸਾ ਲਿਆ | ਮੀਟਿੰਗ 'ਚ ਭਾਜਪਾ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਕੁਮਾਰ ਹਨੀ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ- ਵਿਧਾਇਕ ਧੁੰਨ

ਖਾਲੜਾ, 1 ਅਕਤੂਬਰ (ਜੱਜਪਾਲ ਸਿੰਘ ਜੱਜ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਵਿਚ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ

ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ) - ਨਹਿਰੂ ਯੁਵਾ ਕੇਂਦਰ ਤਰਨ ਤਾਰਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਸੇਵਾ ਦੇਵੀ ਸਨਾਤਨ ਧਰਮ ਮਹਾਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ...

ਪੂਰੀ ਖ਼ਬਰ »

ਦਿਵਿਆਂਗ ਇਸਤਰੀ ਮੁਲਾਜ਼ਮਾਂ ਨੂੰ ਕੰਮ ਤੋਂ ਕੱਢਣ ਦੀ ਯੂਨੀਅਨ ਵਲੋਂ ਨਿਖੇਧੀ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)- ਨਗਰ ਕੌਂਸਲ ਤਰਨ ਤਾਰਨ ਵਿਚ ਠੇਕੇ 'ਤੇ ਕੰਮ ਕਰਦੀਆਂ ਦੋ ਦਿਵਿਆਂਗ ਇਸਤਰੀ ਮੁਲਾਜ਼ਮਾਂ ਨੂੰ ਸੋਮਵਾਰ ਤੋਂ ਕੰਮ 'ਤੇ ਨਾ ਆਉਣ ਦੇ ਜ਼ਬਾਨੀ ਹੁਕਮ ਨੂੰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਅਤੇ ਅੰਗਹੀਣ ਅਤੇ ਬਲਾਈਾਡ ਯੂਨੀਅਨ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਮੁਕੰਮਲ

ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਬਲਾਕ ਪੱਟੀ ਵਲੋਂ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਭੱਗੂਪੁਰ ਵਿਖੇ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX