ਤਾਜਾ ਖ਼ਬਰਾਂ


ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  17 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  24 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  33 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  57 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 1 hour ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 2 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 3 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਬਰਨਾਲਾ

ਪਿੰਡ ਈਸ਼ਰ ਸਿੰਘ ਵਾਲਾ ਵਿਖੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਗਈ ਸ਼ਹਿਣਾ ਪੁਲਿਸ ਦਾ ਪਿੰਡ ਵਾਸੀਆਂ ਵਲੋਂ ਘਿਰਾਓ

ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਆਉਂਦੇ ਕੋਠੇ ਈਸ਼ਰ ਸਿੰਘ ਵਾਲਾ ਦੀ ਇਕ ਮਹਿਲਾ ਔਰਤ ਵਲੋਂ ਕੁਝ ਸਮਾਂ ਪਹਿਲਾਂ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਸੀ | ਜਿਸ ਦੇ ਸੰਬੰਧ ਵਿਚ ਪਿੰਡ ਦੇ ਨੌਜਵਾਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਿੰਡ ਇਕਾਈ ਦੇ ਪ੍ਰਧਾਨ ਸੁਖਦੀਪ ਸਿੰਘ ਸੀਪਾ ਇਕਾਈ ਨੇ ਉਸ ਉੱਪਰ ਸ਼ਹਿਣਾ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮੇ ਸੰਬੰਧੀ ਕਈ ਵਾਰ ਪਿੰਡ ਦੇ ਮੁਹਤਬਰ ਵਿਅਕਤੀਆਂ ਸਮੇਤ ਥਾਣਾ ਸ਼ਹਿਣਾ ਪਹੁੰਚੇ ਕੇ ਆਪਣੇ ਉੱਪਰ ਲੱਗੇ ਦੋਸ਼ਾਂ ਸੰਬੰਧੀ ਬਿਆਨ ਦਰਜ ਕਰਵਾਏ ਸਨ ਪਰ ਅੱਜ ਉਸ ਹੋਏ ਝੂਠੇ ਮੁਕੱਦਮੇ ਨੇ ਉਸ ਸਮੇਂ ਨਵਾਂ ਮੋੜ ਲਿਆ ਜਦੋਂ ਥਾਣਾ ਸ਼ਹਿਣਾ ਦੇ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੋਠੇ ਈਸ਼ਰ ਸਿੰਘ ਵਾਲਾ ਵਿਖੇ ਸੁਖਦੀਪ ਸਿੰਘ ਸੀਪਾ ਪੁੱਤਰ ਨਿਰੰਜਨ ਸਿੰਘ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਗਿ੍ਫ਼ਤਾਰ ਕਰਨ ਲਈ ਉਸ ਦੇ ਘਰ ਰੇਡ ਕੀਤੀ | ਝੂਠਾ ਮੁਕੱਦਮੇ ਦੇ ਦੋਸ਼ ਲਾਉਂਦਿਆਂ ਰੋਹ ਵਿਚ ਆਏ ਸਾਰੇ ਹੀ ਪਿੰਡ ਵਾਸੀਆਂ ਨੇ ਸ਼ਹਿਣਾ ਪੁਲਿਸ ਦਾ ਘਿਰਾਓ ਕਰ ਕੇ ਪੁਲਿਸ ਦੀ ਗੱਡੀ ਅੱਗੇ ਔਰਤਾਂ ਅਤੇ ਗੱਡੀ ਦੇ ਪਿੱਛੇ ਇਕੱਠੇ ਹੋਏ ਵਿਅਕਤੀ ਪੱਲੀਆਂ ਵਿਛਾ ਕੇ ਧੱਕੇਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ | ਮਸਲਾ ਸ਼ਾਂਤ ਨਾਂ ਹੁੰਦਾ ਦੇਖਦਿਆਂ ਹੀ ਮੁਲਾਜ਼ਮਾਂ ਨੇ ਥਾਣਾ ਸ਼ਹਿਣਾ ਦੇ ਮੁਖੀ ਜਗਦੇਵ ਸਿੰਘ ਦੇ ਮਸਲਾ ਧਿਆਨ ਵਿਚ ਲਿਆਂਦਾ | ਥਾਣਾ ਮੁਖੀ ਵੀ ਹੋਰ ਪੁਲਿਸ ਪ੍ਰਸ਼ਾਸਨ ਸਮੇਤ ਘਟਨਾ ਸਥਾਨ 'ਤੇ ਪਹੁੰਚਿਆ ਤਾਂ ਇਕੱਤਰ ਹੋਏ ਲੋਕਾਂ ਨੇ ਝੂਠੇ ਦਰਜ ਹੋਏ ਮੁਕੱਦਮੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਤਾਂ ਥਾਣਾ ਮੁਖੀ ਨੇ ਇਹ ਕਿਹਾ ਕਿ ਥਾਣਾ ਸ਼ਹਿਣਾ ਵਿਚ ਆ ਕੇ ਆਪਣੇ ਬਿਆਨ ਦਰਜ ਕਰਵਾਉ ਤੇ ਅਸੀਂ ਇਕਾਈ ਪ੍ਰਧਾਨ ਸੁਖਦੀਪ ਸਿੰਘ ਸੀਪਾ ਨੂੰ ਗਿ੍ਫ਼ਤਾਰ ਨਹੀਂ ਕਰਦੇ ਤਾਂ ਹੀ ਲੋਕ ਪੁਲਿਸ ਦੀ ਗੱਡੀ ਮੂਹਰੇ ਉੱਠੇ ਤਾਂ ਲੋਕ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਇਕਾਈ ਪ੍ਰਧਾਨ ਸ਼ਹਿਣਾ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਕਾਲਾ ਸਿੰਘ, ਚਮਕੌਰ ਸਿੰਘ, ਨਰਿੰਜਣ ਸਿੰਘ, ਪੰਚਾਇਤ ਮੈਂਬਰ ਭੁਪਿੰਦਰ ਸਿੰਘ, ਕਰਮਜੀਤ ਸਿੰਘ, ਬੰਤ ਸਿੰਘ, ਸੁਖਵੀਰ ਸਿੰਘ, ਕਰਨੈਲ ਸਿੰਘ, ਬਲੌਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਗਰਾਹਾਂ ਇਕਾਈ ਦੀਆਂ ਔਰਤਾਂ ਵੀ ਹਾਜ਼ਰ ਸਨ |

ਜੀ.ਓ.ਜੀ. ਸੇਵਾਵਾਂ ਭੰਗ ਕਰਨ ਦੇ ਸਰਕਾਰੀ ਫ਼ੈਸਲੇ ਦਾ ਸਾਬਕਾ ਸੈਨਿਕ ਯੂਨੀਅਨ ਵਲੋਂ ਸਖ਼ਤ ਵਿਰੋਧ

ਮਹਿਲ ਕਲਾਂ, 1 ਅਕਤੂਬਰ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਯੂਨੀਅਨ ਬਲਾਕ ਮਹਿਲ ਕਲਾਂ ਨਾਲ ਸੰਬੰਧਿਤ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਇਕ ਕਾਬੂ

ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 30 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਤਪਾ ਦੇ ਮੁਖੀ ਨਿਰਮਲਜੀਤ ਸਿੰਘ ਅਤੇ ਸਿਟੀ ...

ਪੂਰੀ ਖ਼ਬਰ »

ਨੌਜਵਾਨ ਪੁਲਿਸ ਮੁਲਾਜ਼ਮ ਸਤਨਾਮ ਰਾਏ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ

ਬਰਨਾਲਾ, 1 ਅਕਤੂਬਰ (ਨਰਿੰਦਰ ਅਰੋੜਾ)-ਬੀਤੇ ਦਿਨੀਂ ਮੋਹਾਲੀ ਨੇੜੇ ਹੋਏ ਸੜਕ ਹਾਦਸੇ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮ ਨੌਜਵਾਨ ਦੀ ਅੱਜ ਜੇਰੇ ਇਲਾਜ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਦੇ ਗੋਬਿੰਦ ਕਾਲੋਨੀ, ਗਲੀ ਨੰਬਰ ਤਿੰਨ ਦੇ ਵਸਨੀਕ ਨੌਜਵਾਨ ...

ਪੂਰੀ ਖ਼ਬਰ »

ਪਾਵਰਕਾਮ ਨੇ ਫੜੇ ਚੋਰੀ ਦੇ ਕਈ ਮਾਮਲੇ

ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਪਾਵਰਕਾਮ ਦੇ ਐਸ.ਡੀ.ਓ. ਜੱਸਾ ਸਿੰਘ ਦੀ ਅਗਵਾਈ ਵਿਚ ਆਲੇ ਦੁਆਲੇ ਦੇ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ | ਐਸ.ਡੀ.ਓ ਜੱਸਾ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ 'ਚ ਸ਼ਹੀਦ ਭਗਤ ਸਿੰਘ ਹਾਕੀ ਅਕੈਡਮੀ ਬਰਨਾਲਾ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਲਿਆ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਸ਼ਹੀਦ ਭਗਤ ਸਿੰਘ ਹਾਕੀ ਅਕੈਡਮੀ ਬਰਨਾਲਾ ਦੀਆਂ ਲੜਕੀਆਂ ਨੇ ਅੰਡਰ-21 ਲੜਕੀਆਂ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਜੂਆ ਖੇਡਦੇ ਦੋ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ ਪੁਲਿਸ ਵਲੋਂ ਜੂਆ ਖੇਡਦੇ ਦੋ ਵਿਅਕਤੀਆਂ ਨੂੰ 1680 ਰੁਪਏ ਦੀ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

15 ਸਾਲਾ ਪੁੱਤਰ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਕਲਯੁਗੀ ਮਾਂ ਤੇ ਉਸ ਦਾ ਪ੍ਰੇਮੀ ਪੁਲਿਸ ਵਲੋਂ ਗਿ੍ਫ਼ਤਾਰ

ਮਹਿਲ ਕਲਾਂ, 1 ਅਕਤੂਬਰ (ਤਰਸੇਮ ਸਿੰਘ ਗਹਿਲ)-ਪਿੰਡ ਸਹਿਜੜਾ ਦੀ ਇਕ ਔਰਤ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਕਰੀਬ 15 ਪੁੱਤਰ ਨੰੂ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਮਾਂ ਚਰਨਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਸਹਿਜੜਾ ਅਤੇ ਉਸ ਦੇ ਪ੍ਰੇਮੀ ਰਾਮਦਾਸ ਸਿੰਘ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੇ ਬੀ.ਸੀ.ਏ ਦਾ ਨਤੀਜਾ ਸ਼ਾਨਦਾਰ ਰਿਹਾ

ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦੀ ਬੈਚੂਲਰ ਆਫ਼ ਕੰਪਿਊਟਰ ਐਪਲੀਕੇਸ਼ਨ (ਬੀ.ਸੀ.ਏ) ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਪਿ੍ੰਸੀਪਲ ਡਾ: ਹਰਬੰਸ ਕੌਰ ਨੇ ਦੱਸਿਆ ਕਿ ਵਿਦਿਆਰਥਣ ਜੈਨਮ ਨੇ 87 ਫ਼ੀਸਦੀ, ...

ਪੂਰੀ ਖ਼ਬਰ »

ਐਸ.ਬੀ.ਐਸ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕ ਮਨਜੀਤ ਕੌਰ, ਰਮਨੀਤ ਕੌਰ ਅਤੇ ਸੁਰਿੰਦਰ ਕੌਰ ਦੀ ਅਗਵਾਈ ਵਿਚ ਗਾਂਧੀ ਜੈਅੰਤੀ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਮਨਜੀਤ ਕੌਰ ਨੇ ਮਹਾਤਮਾ ਗਾਂਧੀ ਦੇ ਜੀਵਨ 'ਤੇ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਬੀ.ਐਸ.ਐਨ.ਐਲ. ਦਿਵਸ ਮੌਕੇ ਧਾਰਮਿਕ ਸਮਾਗਮ

ਮਹਿਲ ਕਲਾਂ, 1 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤ ਸੰਚਾਰ ਨਿਗਮ ਲਿਮਟਿਡ ਦੇ 22ਵੇਂ ਸਥਾਪਨਾ ਦਿਵਸ ਮੌਕੇ ਟੈਲੀਫ਼ੋਨ ਐਕਸਚੇਂਜ ਮਹਿਲ ਕਲਾਂ ਦੇ ਸਮੂਹ ਸਟਾਫ ਵਲੋਂ ਜੇ.ਈ. ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਵਲੋਂ 'ਸਾਡਾ ਰੁਜ਼ਗਾਰ, ਸਾਡਾ ਅਧਿਕਾਰ' ਵਿਸ਼ੇ 'ਤੇ ਸੈਮੀਨਾਰ

ਮਹਿਲ ਕਲਾਂ, 1 ਅਕਤੂਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਦਲਬਾਰ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ 'ਸਾਡਾ ਰੁਜ਼ਗਾਰ, ਸਾਡਾ ਅਧਿਕਾਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਡਾ: ਅੰਜੂ ਵਰਮਾ ਨੇ ਧਨੌਲਾ ਹਸਪਤਾਲ ਵਿਖੇ ਦੋ ਮਹੀਨੇ ਛੁੱਟੀ ਤੋਂ ਬਾਅਦ ਆਪਣੀ ਡਿਊਟੀ ਨੂੰ ਕੀਤਾ ਜੁਆਇਨ

ਧਨੌਲਾ, 1 ਅਕਤੂਬਰ (ਚੰਗਾਲ)-ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿਖੇ ਔਰਤ ਰੋਗਾਂ ਦੀ ਮਾਹਿਰ ਡਾ: ਅੰਜੂ ਵਰਮਾ ਨੇ ਦੋ ਮਹੀਨੇ ਦੀ ਛੁੱਟੀ ਤੋਂ ਬਾਅਦ ਅੱਜ ਆਪਣੀ ਡਿਊਟੀ ਜੁਆਇਨ ਕਰ ਕੇ ਮਰੀਜ਼ਾਂ ਦਾ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਜਿਸ ਤੋਂ ਬਾਅਦ ਉਨ੍ਹਾਂ ਔਰਤਾਂ ਨੂੰ ...

ਪੂਰੀ ਖ਼ਬਰ »

ਵਾਈ.ਐੱਸ. ਹੰਡਿਆਇਆ ਦੇ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਸੋਨੇ, ਚਾਂਦੀ ਤੇ ਤਾਂਬੇ ਦਾ ਤਗਮੇ ਜਿੱਤੇ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ-2022' ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ: ਅੰਜਿਤਾ ਦਾਹੀਆ, ਵਾਈਸ ...

ਪੂਰੀ ਖ਼ਬਰ »

ਪਿੰਡ ਚੂੰਘਾ ਵਿਖੇ ਸਾਲਾਨਾ 26ਵਾਂ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਪਿੰਡ ਚੂੰਘਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸਾਲਾਨਾ ਚਾਰ ਰੋਜ਼ਾ 26ਵਾਂ ਧਾਰਮਿਕ ਜੋੜ ਮੇਲਾ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਨਾਹਰ ਸਿੰਘ ਚੂੰਘਾਂ ਦੀ ਅਗਵਾਈ ਹੇਠ ਅਤੇ ਜਥੇਦਾਰ ਬਲਦੇਵ ਸਿੰਘ ਚੂੰਘਾਂ ਮੈਂਬਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜੋਧਪੁਰ ਵਿਖੇ ਮੀਟਿੰਗ

ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਬਰਨਾਲਾ ਵਿਖੇ 8 ਅਕਤੂਬਰ ਨੂੰ ਆਮਦ ਨੂੰ ਲੈ ਕੇ ਪਿੰਡ ਜੋਧਪੁਰ ਵਿਖੇ ਜ਼ਿਲ੍ਹਾ ਆਗੂ ਊਧਮ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਦਿਵਾਉਣ ਦੀ ਆੜ 'ਚ 8 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਰੇਲਵੇ ਵਿਭਾਗ ਵਿਚ ਇਕ ਵਿਅਕਤੀ ਨੂੰ ਨੌਕਰੀ ਦਿਵਾਉਣ ਦੀ ਆੜ ਵਿਚ 8 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ-2 ਪੁਲਿਸ ਵਲੋਂ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਡੀ.ਐਸ.ਪੀ. ਤੇ ਥਾਣਾ ਇੰਚਾਰਜ ਨੇ ਰਾਮਲੀਲ੍ਹਾ ਕਮੇਟੀ ਦੀ ਪ੍ਰਬੰਧਕੀ ਕਮੇਟੀ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)-ਤਿਉਹਾਰਾਂ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਰਵਿੰਦਰ ਸਿੰਘ ਰੰਧਾਵਾ ਤੇ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਰਾਮ ਲੀਲ੍ਹਾ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ, ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦਿਆਂ ...

ਪੂਰੀ ਖ਼ਬਰ »

ਝੋਨੇ ਦੀ ਸਰਕਾਰੀ ਖ਼ਰੀਦ 'ਚ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗਾ - ਗੋਇਲ

ਲਹਿਰਾਗਾਗਾ, 1 ਅਕਤੂਬਰ (ਅਸ਼ੋਕ ਗਰਗ) - ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਸਾਂਝੀ ਮੀਟਿੰਗ ...

ਪੂਰੀ ਖ਼ਬਰ »

---ਮਾਮਲਾ ਲੜਕੀ ਨੂੰ ਅਗਵਾ ਕਰ ਕੇ ਜਬਰ ਜਨਾਹ ਕਰਨ ਦਾ---

ਮੱੁਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀਆਂ ਨੂੰ ਵੀ ਭੇਜੀਆਂ ਸ਼ਿਕਾਇਤਾਂ, ਪਰ ਨਹੀਂ ਮਿਲਿਆ ਇਨਸਾਫ਼

ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਕਰੀਬ ਦੋ ਸਾਲ ਪਹਿਲਾਂ ਲੜਕੀ ਨੂੰ ਘਰੋਂ ਅਗਵਾ ਕਰ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਕਾਰਨ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਤੋਂ ਉੱਠ ਚੱੁਕੇ ਵਿਸ਼ਵਾਸ ਨੂੰ ਲੈ ਕੇ ਪੀੜਤ ਲੜਕੀ ਦੀ ਮਾਤਾ ਨੇ ਮੱੁਖ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਵਰਿ੍ਹਆਂ ਬਾਅਦ ਵੀ ਬਰਨਾਲਾ ਨੂੰ ਸਰਕਾਰੀ ਮੈਡੀਕਲ ਤੇ ਇੰਜੀਨੀਅਰਿੰਗ ਕਾਲਜ ਨਸੀਬ ਨਹੀਂ ਹੋਇਆ

ਅਸ਼ੋਕ ਭਾਰਤੀ ਬਰਨਾਲਾ, 1 ਅਕਤੂਬਰ-ਆਜ਼ਾਦੀ ਦੇ 75 ਵਰਿ੍ਹਆਂ ਬਾਅਦ ਵੀ ਜ਼ਿਲ੍ਹਾ ਬਰਨਾਲਾ ਨੂੰ ਸਰਕਾਰੀ ਮੈਡੀਕਲ, ਇੰਜੀਨੀਅਰਿੰਗ ਕਾਲਜ ਨਸੀਬ ਨਹੀਂ ਹੋਇਆ | ਜਿਸ ਕਾਰਨ ਵਿਦਿਆਰਥੀ ਡਾਟਕਰ ਜਾਂ ਇੰਜੀਨੀਅਰਿੰਗ ਬਣਨ ਦਾ ਸੁਪਨਾ ਸਕਾਰ ਕਰ ਸਕਣ | ਜਦਕਿ ਪੰਜਾਬ ਦੇ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਮਹਿਲਾ ਨੇ ਨਿਗਲਿਆ ਜ਼ਹਿਰ, ਇਲਾਜ ਦੌਰਾਨ ਮੌਤ

ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)-ਢਿਲਵਾਂ ਰੋਡ 'ਤੇ ਸਥਿਤ ਇਕ ਔਰਤ ਵਲੋਂ ਪ੍ਰੇਸ਼ਾਨੀ ਦੇ ਚੱਲਦਿਆਂ ਹੋਏ ਜ਼ਹਿਰੀਲੀ ਚੀਜ ਨਿਗਲ ਲਈ ਜਿਸ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਿਟੀ ਇੰਚਾਰਜ ਗੁਰਪਾਲ ...

ਪੂਰੀ ਖ਼ਬਰ »

ਸੇਵਾ ਮੁਕਤ ਬਿਜਲੀ ਮੁਲਾਜ਼ਮ ਨੇ ਇਕ ਤੋਲੇ ਦੀਆਂ ਲੱਭੀਆਂ ਸੋਨੇ ਦੀਆਂ ਵਾਲੀਆਂ ਵਾਪਸ ਕਰ ਕੇ ਇਮਾਨਦਾਰੀ ਦਿਖਾਈ

ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਅਜੋਕੇ ਸਮੇਂ ਵਿਚ ਜਿੱਥੇ ਮਨੁੱਖ ਨੇ ਪੈਸੇ ਨੂੰ ਹੀ ਜ਼ਿੰਦਗੀ 'ਚ ਆਪਣਾ ਸਭ ਕੁੱਝ ਮੰਨਿਆ ਹੋਇਆ ਹੈ, ਉੱਥੇ ਅੱਜ ਅਜਿਹੇ ਵਿਅਕਤੀ ਵੀ ਹਨ, ਜਿਨ੍ਹਾਂ ਵਿਚ ਅੱਜ ਵੀ ਇਮਾਨਦਾਰੀ ਜਿੰਦਾ ਹੈ | ਜਿਸ ਦੀ ਤਾਜ਼ਾ ਮਿਸਾਲ ਪਿੰਡ ਭੋਤਨਾ ਦੇ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਸਤਿਕਾਰ ਸੰਬੰਧੀ ਸੈਮੀਨਾਰ ਕਰਵਾਇਆ

ਕੁੱਪ ਕਲਾਂ, 1 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਰੋਇਲ ਸੀਨੀਅਰ ਸਿਟੀਜ਼ਨ ਕਲੱਬ ਵਲੋਂ ਕਰਵਾਏ ਸੈਮੀਨਾਰ ਦੌਰਾਨ ਨਿਰਭੈ ਸਿੰਘ ਐਮ. ਡੀ. ਕਰਤਾਰ ਫਾਈਨੈਂਸ ਕੰਪਨੀ ਦੀ ਪ੍ਰਧਾਨਗੀ ਹੇਠ ਕਰਤਾਰ ਕੰਪਲੈਕਸ ਰੁੜਕੀ ਕਲਾਂ ਵਿਖੇ ਅੱਜ ਦੇ ਮੌਜੂਦਾ ਸਮੇਂ ਬਜ਼ੁਰਗਾਂ ਨੂੰ ...

ਪੂਰੀ ਖ਼ਬਰ »

ਪ੍ਰੋ. ਰਿੱਕੀ ਸੂਦ ਨੇ ਕੀਤਾ ਰਾਮ ਲੀਲ੍ਹਾ ਦਾ ਉਦਘਾਟਨ

ਅਹਿਮਦਗੜ੍ਹ, 1 ਅਕਤੂਬਰ (ਸੋਢੀ) - ਤਿ੍ਮੂਰਤੀ ਕਲਾ ਮੰਚ ਅਹਿਮਦਗੜ੍ਹ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਗਾਂਧੀ ਸਕੂਲ ਵਿਖੇ ਭਗਵਾਨ ਰਾਮ ਚੰਦਰ ਜੀ ਦੇ ਜੀਵਨ ਸਬੰਧੀ ਕਰਵਾਈ ਜਾ ਰਹੀ ਰਾਮ ਲੀਲਾ ਦੇ 4 ਦਿਨ ਦੇ ਮੰਚਨ ਦਾ ਉਦਘਾਟਨ ਅਹਿਮਦਗੜ੍ਹ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ ਅਤੇ ਚਿੱਟੇ ਸਮੇਤ 2 ਕਾਬੂ

ਲੌਂਗੋਵਾਲ, 1 ਅਕਤੂਬਰ (ਵਿਨੋਦ, ਸ.ਸ. ਖੰਨਾ) - ਲੌਂਗੋਵਾਲ ਪੁਲਿਸ ਨੇ ਨਸ਼ਾ ਤਸਕਰਾ ਖ਼ਿਲਾਫ਼ ਸਿਕੰਜਾ ਕੱਸਦਿਆਂ 3 ਵੱਖ-ਵੱਖ ਮਾਮਲਿਆਂ 'ਚ ਲਾਹਣ , ਨਾਜਾਇਜ਼ ਸ਼ਰਾਬ ਅਤੇ ਚਿੱਟਾ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ ਸਬ ...

ਪੂਰੀ ਖ਼ਬਰ »

ਜ਼ਿਲ੍ਹਾ ਜੇਤੂ ਕਬੱਡੀ ਟੀਮ ਨਕਦ ਰਾਸ਼ੀ ਨਾਲ ਸਨਮਾਨਿਤ

ਸੰਦੌੜ, 1 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਦੀ ਜ਼ਿਲ੍ਹਾ ਜੇਤੂ ਟੀਮ ਦੀ ਹੌਸਲਾ ਅਫਜਾਈ ਕਰਦੇ ਹੋਏ ਪੀ.ਟੀ ਹਰਦੇਵ ਸਿੰਘ ਪੀ.ਟੀ ਦੇ ਭਰਾ ਸਮਾਜ ਸੇਵੀ ਮਹਿੰਦਰ ਸਿੰਘ ਜਰਮਨੀ ਨੇ ਖਿਡਾਰੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ...

ਪੂਰੀ ਖ਼ਬਰ »

ਸੁਵਿਧਾ ਕੈਂਪ ਲਗਾਇਆ

ਮਹਿਲਾਂ ਚੌਂਕ, 1 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਸਰਕਾਰ ਵਲੋਂ ਪਿੰਡਾਂ ਵਿੱਚ ਘਰ ਘਰ ਪਹੁੰਚ ਕੇ ਸੁਵਿਧਾਵਾਂ ਦੇਣ ਦੇ ਕੀਤੇ ਜਾਂਦੇ ਵਾਅਦੇ ਮੁਤਾਬਕ ਅੱਜ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਚਾਰ ਪਿੰਡਾਂ - ਕੁਲਰ ਖ਼ੁਰਦ, ਤੁੰਗਾਂ, ਕਨੋਈ ਅਤੇ ਰਾਮ ਨਗਰ ਸਿਬੀਆਂ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸੰਦੌੜ, 1 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਅਹਿਮਦਗੜ੍ਹ ਦੇ ਪਿੰਡ ਸੰਦੌੜ ਵਿਖੇ ਇੱਕ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਜਿਸ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਰਿੰਦਰ ਗੋਇਲ ਨੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ

ਮੂਨਕ, 1 ਅਕਤੂਬਰ (ਗਮਦੂਰ ਧਾਲੀਵਾਲ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਲਕਾ ਵਿਧਾਇਕ ਵਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀ ਮੂਨਕ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ...

ਪੂਰੀ ਖ਼ਬਰ »

ਰਾਮ ਲੀਲ੍ਹਾ 'ਚ ਸੱਤਵੇਂ ਦਿਨ ਮੈਡਮ ਪੂਨਮ ਕਾਂਗੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸੰਗਰੂਰ, 1 ਅਕਤੂਬਰ (ਦਮਨਜੀਤ ਸਿੰਘ) - ਸਥਾਨਕ ਸੁੰਦਰ ਬਸਤੀ ਵਿਖੇ ਸ੍ਰੀ ਰਾਮ ਲੀਲਾ ਕਮੇਟੀ ਸੰਗਰੂਰ ਵੱਲੋਂ ਚਲ ਰਹੀ ਰਾਮ ਲੀਲਾ ਵਿਚ ਸੱਤਵੇਂ ਦਿਨ ਸੀਤਾ ਹਰਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ

ਚੀਮਾ ਮੰਡੀ, 1 ਅਕਤੂਬਰ (ਦਲਜੀਤ ਸਿੰਘ ਮੱਕੜ) -ਇਲਾਕੇ ਦੀ (ਆਈ.ਸੀ.ਐੱਸ.ਈ) ਬੋਰਡ ਤੋਂ ਮਾਨਤਾ ਪ੍ਰਾਪਤ 'ਦਾ ਆਕਸਫੋਰਡ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਦੀ 153ਵੀਂ ਜਨਮ ਵਰ੍ਹੇਗੰਢ ਮਨਾਈ ਗਈ, ਜਿਸ ਵਿਚ ਪਹਿਲੀ ਤੋਂ ਨੌਵੀਂ ਤੱਕ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ...

ਪੂਰੀ ਖ਼ਬਰ »

ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਮਹਾਤਮਾ ਗਾਂਧੀ ਜੈਅੰਤੀ ਮਨਾਈ

ਹੰਡਿਆਇਆ, 1 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਮਹਾਤਮਾ ਗਾਂਧੀ ਜੈਯੰਤੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਸੰਬੰਧਿਤ ਨਾਟਕ, ਕੋਰੀਓਗ੍ਰਾਫੀ, ਦੇਸ਼ ਭਗਤੀ ਗੀਤ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »

ਸਿਉਰਵੇਅ ਇੰਮੀਗੇ੍ਰਸ਼ਨ ਨੇ ਗੈਪ ਤੇ ਰਫਿਊਜ਼ਲ ਉਪਰੰਤ ਲਗਵਾਇਆ ਸਟੱਡੀ ਵੀਜ਼ਾ

ਟੱਲੇਵਾਲ, 1 ਅਕਤੂਬਰ (ਸੋਨੀ ਚੀਮਾ)-ਸਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਵਲੋਂ ਪਿਛਲੇ ਲੰਬੇ ਸਮੇਂ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਜਿਸ ਦੀ ਕੜ੍ਹੀ ਤਹਿਤ ਕੰਪਨੀ ਵਲੋਂ ਹੁਣ ਵੀਜ਼ਿਆਂ ਦੀ ਲਿਸਟ ਹੋਰ ਲੰਬੀ ਕਰਦਿਆਂ ਇਕ ਵਿਦਿਆਰਥਣ ...

ਪੂਰੀ ਖ਼ਬਰ »

ਬਰੌਡਵੇ ਪਬਲਿਕ ਸਕੂਲ ਮਨਾਲ 'ਚ ਦੋ ਰੋਜ਼ਾ ਸੈਮੀਨਾਰ ਕਰਵਾਇਆ

ਮਹਿਲ ਕਲਾਂ, 1 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ (ਬਰਨਾਲਾ) ਵਿਖੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ ਸੈਫੀ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਅੱਜ ਪ੍ਰੋਗਰਾਮਾਂ 'ਚ ਕਰਨਗੇ ਸ਼ਮੂਲੀਅਤ

ਰੂੜੇਕੇ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੇਵਾ ਮੁਕਤ ਪਿ੍ੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਆਈ.ਏ.ਐਸ. ਅਧਿਕਾਰੀ ਅੱਜ 2 ਅਕਤੂਬਰ ਨੂੰ ਹਲਕਾ ਭਦੌੜ ਦੇ ਪਿੰਡਾਂ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ ਨੌਵੀਂ ਸੇਖਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਪੰਜ ਪਿਆਰੇ ਸਾਹਿਬਾਨਾਂ ਵਿਚੋਂ ਭਾਈ ਧਰਮ ਸਿੰਘ ਤੇ ਸੰਤ ਕਿਰਪਾਲ ਸਿੰਘ ਛੰਨਾ ਵਾਲਿਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ 'ਤੇ ਪਾਬੰਦੀ

ਬਰਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਡਾ: ਹਰੀਸ਼ ਨਈਅਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਰਹਿੰਦ-ਖੂੰਹਦ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਯੁਵਾ ਉਤਸਵ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਲਾਲ ਬਹਾਦਰ ਸ਼ਾਸਤਰੀ ਕਾਲਜ ਬਰਨਾਲਾ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਮੱੁਖ ਮਹਿਮਾਨ ਕੌਮਾਂਤਰੀ ਮੁੱਕੇਬਾਜ਼ ਹਰਪ੍ਰੀਤ ਸਿੰਘ, ਸ੍ਰੀ ਰਾਮ ਤੀਰਥ ਮੰਨਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX