ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  4 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  14 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  25 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  42 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  47 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  56 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  6 minutes ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਸੰਪਾਦਕੀ

ਕਾਂਗਰਸ ਦੀ ਨਵੀਂ ਸਰਗਰਮੀ

ਕਾਂਗਰਸ ਪ੍ਰਧਾਨ ਦੀ ਚੋਣ ਬਾਰੇ ਚਰਚਾ ਪਿਛਲੇ ਲੰਬੇ ਸਮੇਂ ਤੋਂ ਚਲਦੀ ਰਹੀ ਹੈ। ਪਿਛਲੇ ਢਾਈ ਦਹਾਕਿਆਂ ਤੋਂ ਸੋਨੀਆ ਗਾਂਧੀ ਜਾਂ ਰਾਹੁਲ ਗਾਂਧੀ ਹੀ ਪਾਰਟੀ ਦੀ ਕਮਾਨ ਸੰਭਾਲਦੇ ਰਹੇ ਹਨ, ਇਥੋਂ ਤੱਕ ਕਿ 2014 ਤੋਂ ਪਹਿਲਾਂ 10 ਸਾਲ ਯੂ.ਪੀ.ਏ. ਦੀ ਸਰਕਾਰ ਸਮੇਂ ਭਾਵੇਂ ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਬਣੇ ਹੋਏ ਸਨ, ਤਾਂ ਵੀ ਅਸਲੀ ਤਾਕਤ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਹੀ ਹੱਥ ਸੀ। ਲਗਭਗ ਪਿਛਲੇ ਇਕ ਦਹਾਕੇ ਵਿਚ ਕਾਂਗਰਸ ਨੂੰ ਹਰ ਪੱਧਰ 'ਤੇ ਹੋਈਆਂ ਚੋਣਾਂ ਵਿਚ ਵੱਡੀਆਂ ਹਾਰਾਂ ਦਾ ਮੂੰਹ ਦੇਖਣਾ ਪਿਆ। ਇਸ ਲਈ ਨਹਿਰੂ-ਗਾਂਧੀ ਪਰਿਵਾਰ ਤੋਂ ਵੀ ਬਹੁਤ ਸਾਰੇ ਕਾਂਗਰਸੀ ਆਗੂਆਂ ਦਾ ਮੋਹ ਭੰਗ ਹੁੰਦਾ ਦਿਖਾਈ ਦਿੱਤਾ ਸੀ। ਦੇਸ਼ ਭਰ ਦੇ ਵਰਕਰਾਂ ਵਿਚ ਵੀ ਦਿਸ਼ਾਹੀਣਤਾ ਅਤੇ ਅਨਿਸਚਿਤਤਾ ਵਾਲੀ ਸਥਿਤੀ ਬਣੀ ਰਹੀ ਸੀ।
ਦੋ ਕੁ ਸਾਲ ਪਹਿਲਾਂ ਪਾਰਟੀ ਦੇ 23 ਵੱਡੇ ਆਗੂਆਂ ਜਿਨ੍ਹਾਂ ਨੂੰ ਜੀ-23 ਗੁੱਟ ਦੇ ਮੈਂਬਰਾਂ ਵਜੋਂ ਜਾਣਿਆ ਜਾਂਦਾ ਹੈ, ਨੇ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ ਲਿਖ ਕੇ ਇਹ ਜਤਾ ਦਿੱਤਾ ਸੀ ਕਿ ਪਾਰਟੀ ਅੰਦਰ ਲੀਡਰਸ਼ਿਪ ਤੋਂ ਲੈ ਕੇ ਜਥੇਬੰਦਕ ਢਾਂਚੇ ਤਕ ਬਹੁਤ ਸਾਰੀਆਂ ਤਬਦੀਲੀਆਂ ਦੀ ਲੋੜ ਪੈਦਾ ਹੋ ਗਈ ਹੈ। ਇਹ ਵੀ ਸੰਕੇਤ ਦਿੱਤੇ ਗਏ ਸਨ ਕਿ ਹੁਣ ਬਹੁਤੀ ਦੇਰ ਪਾਰਟੀ ਇਕ ਪਰਿਵਾਰ ਦੇ ਆਸਰੇ 'ਤੇ ਨਹੀਂ ਰਹਿ ਸਕਦੀ। 2 ਕੁ ਸਾਲ ਲਈ ਰਾਹੁਲ ਗਾਂਧੀ ਨੂੰ ਵੀ ਪਾਰਟੀ ਪ੍ਰਧਾਨ ਬਣਾਇਆ ਗਿਆ ਸੀ, ਪਰ 2019 ਦੀਆਂ ਲੋਕ ਸਭਾ ਚੋਣਾਂ ਵਿਚ ਹਾਰ ਦੇ ਮੱਦੇਨਜ਼ਰ ਉਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਫਿਰ ਵੀ ਕਾਰਜਕਾਰੀ ਪ੍ਰਧਾਨ ਬਣੀ ਸੋਨੀਆ ਗਾਂਧੀ ਲਗਾਤਾਰ ਇਹ ਚਾਹੁੰਦੀ ਰਹੀ ਸੀ ਕਿ ਰਾਹੁਲ ਨੂੰ ਮੁੜ ਇਹ ਅਹੁਦਾ ਸੌਂਪਿਆ ਜਾਏ। ਰਾਹੁਲ ਦੇ ਲਗਾਤਾਰ ਨਾਂਹ ਕਰਨ ਤੋਂ ਬਾਅਦ ਸੋਨੀਆ ਨੇ ਪਾਰਟੀ ਅੰਦਰਲੇ ਸਮੁੱਚੇ ਹਾਲਾਤ ਨੂੰ ਭਾਂਪਦਿਆਂ ਅਖ਼ੀਰ ਨਵੇਂ ਪ੍ਰਧਾਨ ਦੀ ਚੋਣ ਲਈ ਹੁੰਗਾਰਾ ਭਰ ਦਿੱਤਾ, ਪਰ ਪਿਛਲੇ ਸਮੇਂ ਵਿਚ ਇਸ ਅਹੁਦੇ ਲਈ ਪਾਰਟੀ ਅੰਦਰ ਜਿਸ ਤਰ੍ਹਾਂ ਦੀ ਡਰਾਮੇਬਾਜ਼ੀ ਚਲਦੀ ਰਹੀ, ਉਸ ਨੇ ਪਾਰਟੀ ਦੀ ਸਾਖ ਨੂੰ ਹੋਰ ਵੀ ਖ਼ੋਰਾ ਲਗਾ ਦਿੱਤਾ ਸੀ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਲੋਂ ਇਸ ਨਵੇਂ ਅਹੁਦੇ ਲਈ ਉਮੀਦਵਾਰ ਬਣਨ ਦੇ ਨਾਲ-ਨਾਲ ਮੁੱਖ ਮੰਤਰੀ ਦੀ ਕੁਰਸੀ ਛੱਡਣ ਵਿਚ ਦਿਖਾਈ ਗਈ ਹਿਚਕਿਚਾਹਟ ਤੋਂ ਬਾਅਦ ਉਹ ਇਸ ਦੌੜ 'ਚੋਂ ਬਾਹਰ ਹੋ ਗਏ ਸਨ। ਉਸ ਤੋਂ ਬਾਅਦ ਦਿਗਵਿਜੇ ਸਿੰਘ, ਮੁਕੁਲ ਵਾਸਨਿਕ ਆਦਿ ਦੇ ਨਾਂਅ ਵੀ ਸਾਹਮਣੇ ਆਏ। ਵਿਰੋਧੀ ਆਗੂਆਂ ਵਿਚੋਂ ਮਨੀਸ਼ ਤਿਵਾੜੀ ਦੇ ਨਾਂਅ ਦੀ ਵੀ ਚਰਚਾ ਹੋਈ। ਸ਼ਸ਼ੀ ਥਰੂਰ ਨੇ ਤਾਂ ਸਿੱਧੇ ਰੂਪ ਵਿਚ ਇਸ ਅਹੁਦੇ ਲਈ ਆਪਣਾ ਨਾਂਅ ਹੀ ਪੇਸ਼ ਕਰ ਦਿੱਤਾ ਸੀ। ਅਖ਼ੀਰ ਕਰਨਾਟਕ ਦੇ ਪ੍ਰਬੁੱਧ ਸਿਆਸਤਦਾਨ ਮਲਿਕਅਰਜੁਨ ਖੜਗੇ ਦਾ ਨਾਂਅ ਸਾਹਮਣੇ ਆਉਣ 'ਤੇ ਇਕ ਵਾਰ ਫਿਰ ਪਾਰਟੀ ਅੰਦਰ ਸਰਗਰਮੀ ਵਧ ਗਈ।
ਖੜਗੇ ਸੋਨੀਆ ਤੇ ਰਾਹੁਲ ਦੇ ਨੇੜੇ ਦੇ ਵਫ਼ਾਦਾਰ ਸਾਥੀ ਰਹੇ ਹਨ, ਪਰ ਉਨ੍ਹਾਂ ਦਾ ਆਪਣਾ ਸਿਆਸੀ ਤਜਰਬਾ ਅਤੇ ਕੱਦ ਬੁੱਤ ਵੀ ਵੱਡਾ ਹੈ। ਉਨ੍ਹਾਂ ਨੂੰ ਸਰਕਾਰ ਚਲਾਉਣ ਦਾ ਵੀ ਤਜਰਬਾ ਹੈ ਅਤੇ ਦੋਹਾਂ ਸਦਨਾਂ ਵਿਚ ਵੀ ਉਹ ਲੰਬੇ ਸਮੇਂ ਤੱਕ ਪਾਰਟੀ ਦੀ ਪ੍ਰਤੀਨਿਧਤਾ ਕਰਦੇ ਰਹੇ ਹਨ। ਖੜਗੇ ਦਾ ਨਾਂਅ ਸਾਹਮਣੇ ਆਉਣ ਕਰਕੇ ਪਾਰਟੀ ਅੰਦਰਲੇ ਜੀ-23 ਗਰੁੱਪ ਦੇ ਵਧੇਰੇ ਆਗੂਆਂ ਨੇ ਵੀ ਉਨ੍ਹਾਂ ਨੂੰ ਆਪਣੇ ਸਮਰਥਨ ਦੀ ਹਾਮੀ ਭਰ ਦਿੱਤੀ ਹੈ। ਇਸੇ ਲਈ ਹੀ ਉਨ੍ਹਾਂ ਦੇ ਕਾਗਜ਼ ਦਾਖਲ ਕਰਨ ਸਮੇਂ ਕਾਂਗਰਸ ਦੇ ਵੱਡੇ ਆਗੂ ਹਾਜ਼ਰ ਸਨ। ਇਸ ਦੌੜ ਵਿਚ ਸ਼ਸ਼ੀ ਥਰੂਰ ਚਾਹੇ ਕਾਫ਼ੀ ਪਿੱਛੇ ਰਹਿ ਗਏ ਜਾਪਦੇ ਹਨ, ਪਰ ਉਨ੍ਹਾਂ ਦਾ ਹਾਲ ਦੀ ਘੜੀ ਮੈਦਾਨ ਛੱਡਣ ਦਾ ਇਰਾਦਾ ਨਹੀਂ ਜਾਪਦਾ। ਉਂਝ ਇਸ ਸਮੇਂ ਖੜਗੇ ਦੇ ਪ੍ਰਧਾਨ ਚੁਣੇ ਜਾਣ ਦੀ ਪੂਰੀ ਉਮੀਦ ਬਣ ਗਈ ਹੈ। ਚਾਹੇ ਪਾਰਟੀ ਅੰਦਰ ਇਸ ਕਸਰਤ ਨੂੰ ਕੋਈ ਵੱਡੀ ਤਬਦੀਲੀ ਨਹੀਂ ਮੰਨਿਆ ਜਾ ਰਿਹਾ, ਪਰ ਇਸ ਨਾਲ ਕਾਂਗਰਸੀਆਂ ਵਿਚ ਇਕਜੁਟਤਾ ਵਧਣ ਦੀ ਉਮੀਦ ਬੱਝੀ ਹੈ ਅਤੇ ਮੁੜ ਇਹ ਆਸ ਵੀ ਪੈਦਾ ਹੁੰਦੀ ਨਜ਼ਰ ਆ ਰਹੀ ਹੈ ਕਿ ਪਾਰਟੀ ਇਕ ਵਾਰ ਫਿਰ ਸਿਆਸੀ ਖੇਤਰ ਵਿਚ ਆਪਣੀ ਚੰਗੀ ਸਰਗਰਮੀ ਵਿਖਾਉਣ ਦੇ ਸਮਰੱਥ ਹੋ ਸਕੇਗੀ।

-ਬਰਜਿੰਦਰ ਸਿੰਘ ਹਮਦਰਦ

ਆਖਰੀ ਦਿਨਾਂ ਵਿਚ ਕੀ ਸੋਚਦੇ ਸਨ ਮਹਾਤਮਾ ਗਾਂਧੀ?

ਇਸ ਸਮੇਂ ਜਦੋਂ ਪੂਰੀ ਦੁਨੀਆ ਮਹਾਤਮਾ ਗਾਂਧੀ ਵੱਲ ਉਮੀਦਾਂ ਭਰੀਆਂ ਨਜ਼ਰਾਂ ਨਾਲ ਦੇਖ ਰਹੀ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਪ੍ਰਾਸੰਗਿਕਤਾ ਪਹਿਲਾਂ ਤੋਂ ਕਿਤੇ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ, ਉਦੋਂ ਭਾਰਤ ਵਿਚ ਸੱਤਾਧਾਰੀ ਧਿਰ ਨਾਲ ਜੁੜਿਆ ਵਰਗ ਗਾਂਧੀ ਨੂੰ ...

ਪੂਰੀ ਖ਼ਬਰ »

ਸਾਹਸ ਦਾ ਪ੍ਰਤੀਕ ਸਨ ਲਾਲ ਬਹਾਦਰ ਸ਼ਾਸਤਰੀ

ਜਨਮ ਦਿਨ 'ਤੇ ਵਿਸ਼ੇਸ਼

ਦੁਨੀਆ ਦੇ ਨਕਸ਼ੇ 'ਤੇ ਭਾਰਤ ਦਾ ਸਿਰ ਉੱਚਾ ਕਰਨ ਅਤੇ ਵੱਖਰੀ ਪਹਿਚਾਣ ਬਣਾਉਣ ਵਿਚ ਲਾਲ ਬਹਾਦਰ ਸ਼ਾਸਤਰੀ ਦਾ ਨਾਂਅ ਪਹਿਲੀ ਕਤਾਰ ਵਿਚ ਆਉਂਦਾ ਹੈ। ਲੋਕਾਂ ਨੂੰ ਜ਼ਿੰਦਗੀ ਅਤੇ ਦੇਸ਼ ਸੇਵਾ ਦੇ ਅਰਥ ਸਮਝਾਉਣ ਵਾਲੇ ਸ਼ਾਸਤਰੀ ਦਾ ਜਨਮ 2 ਅਕਤੂਬਰ 1904 ਨੂੰ ਰਾਮਨਗਰ (ਵਾਰਾਨਸੀ) ਵਿਚ ...

ਪੂਰੀ ਖ਼ਬਰ »

ਮੇਰੀ ਦਿੱਲੀ, ਮੇਰਾ ਮੀਸ਼ਾ ਤੇ ਮੰਡੇਰ

ਦਿੱਲੀ ਦੇ ਸਾਬਕਾ ਪੁਲਿਸ ਕਮਿਸ਼ਨਰ ਗੁਰਦਿਆਲ ਸਿੰਘ ਮੰਡੇਰ ਦੇ ਤਰਜਬੇ ਨੇ ਮੈਨੂੰ ਐਸ ਐਸ ਮੀਸ਼ਾ ਤੇ ਦਿੱਲੀ ਵਿਚਲੇ ਆਪਣਾ 32 ਸਾਲਾਂ ਦਾ ਸਮਾਂ ਚੇਤੇ ਕਰਵਾ ਦਿੱਤਾ ਹੈ। 1966 ਵਿਚ ਮੇਰਾ ਤੇ ਗੁਰਦਿਆਲ ਮੰਡੇਰ ਦਾ ਦਫ਼ਤਰ ਕਰਜ਼ਨ ਰੋਡ ਦਿੱਲੀ ਦੀਆਂ 1947 ਵਿਚ ਪਾਕਿਸਤਾਨ ਤੋਂ ਆਏ ...

ਪੂਰੀ ਖ਼ਬਰ »

ਗੁਜਰਾਤ 'ਚ ਕਾਂਗਰਸ ਲਈ ਪ੍ਰਚਾਰ ਕਰ ਸਕਦੀ ਹੈ ਪ੍ਰਿਅੰਕਾ

ਗੁਜਰਾਤ ਕਾਂਗਰਸ ਲੀਡਰਸ਼ਿਪ ਨੇ ਹਾਲ ਹੀ 'ਚ ਸੌਰਾਸ਼ਟਰ 'ਚ ਪਟੇਲ ਭਾਈਚਾਰੇ ਨੂੰ ਪ੍ਰਭਾਵਿਤ ਕਰਨ ਲਈ ਰੱਥ ਯਾਤਰਾ ਕੱਢੀ। 'ਚੱਲੋ ਕਾਂਗਰਸ ਦੇ ਨਾਲ, ਮਾਂ ਦੇ ਦੁਆਰ' ਦਾ ਨਾਅਰਾ ਲਗਾਉਂਦਿਆਂ ਸੂਬਾ ਇਕਾਈ ਦੇ ਮੁਖੀ ਜਗਦੀਸ਼ ਠਾਕੋਰ ਅਤੇ ਸ਼ਕਤੀ ਸਿੰਘ ਗੋਹਿਲ ਦੀ ਅਗਵਾਈ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX