ਤਾਜਾ ਖ਼ਬਰਾਂ


ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  11 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  38 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  46 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  53 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  28 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਜਗਰਾਓਂ

ਨਗਰ ਕੌਂਸਲ ਜਗਰਾਉਂ ਵਿਖੇ ਹੋਇਆ ਸਨਮਾਨ ਸਮਾਗਮ

ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਸਨਮਾਨ ਸਮਾਗਮ ਹੋਇਆ | ਇਸ ਸਮਾਗਮ ਵਿਚ ਸਵੱਛ ਸਰਵੇਖਣ 2023 ਤਹਿਤ ਸਵੱਛਤਾ ਰੈਕਿੰਗ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੰੂਕੇ ਵਲੋਂ ਕੀਤੀ ਗਈ | ਇਹ ਸਮਾਗਮ ਭਾਰਤ ਸਰਕਾਰ ਵਿਭਾਗ 'ਮਨਿਸਟਰੀ ਆਫ ਹਾਉਸਿੰਗ ਐਂਡ ਅਰਬਨ ਅਫੇਅਰਸ' ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਦੀ ਪਾਲਣਾਂ ਕਰਦੇ ਹੋਏ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਵਲੋਂ ਕਰਵਾਇਆ ਗਿਆ | ਈ.ਓ. ਮਨੋਹਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਸਵੱਛ ਸਰਵੇਖਣ 2023 ਮੌਕੇ ਜਗਰਾਉਂ ਸ਼ਹਿਰ ਅੰਦਰ ਵੱਖ-ਵੱਖ ਸਕੂਲਾਂ, ਢਾਬਿਆਂ, ਵਾਰਡਾਂ, ਹਸਪਤਾਲਾਂ, ਸਰਕਾਰੀ ਦਫ਼ਤਰਾਂ, ਸਵੀਟ ਸ਼ਾਪ ਆਦਿ ਦੀ ਸਵੱਛਤਾ ਰੈਕਿੰਗ ਕੀਤੀ ਗਈ | ਇਸ ਸਵੱਛਤਾ ਰੈਕਿੰਗ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲਿਆਂ ਦਾ ਸਨਮਾਨ ਕੀਤਾ ਗਿਆ | ਇਸ ਵਿਚ ਸਵੱਛ ਵਾਰਡਾਂ, ਵਾਰਡ ਨੰ: 22, ਸਵੱਛ ਢਾਬਾ-ਦੀਪਕ ਢਾਬਾ ਜੀ.ਟੀ ਰੋਡ ਜਗਰਾਉਂ, ਸਵੱਛ ਹਸਪਤਾਲ ਸ੍ਰੀ ਰੂਪ ਚੰਦ ਜੈਨ ਚੈਰੀਟੇਬਲ ਹਸਪਤਾਲ, ਸਵੱਛ ਸਕੂਲ-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ, ਸਰਕਾਰੀ ਦਫ਼ਤਰ-ਉਪ ਮੰਡਲ ਮੈਜਿਸਟਰੈਟ, ਜਗਰਾਉਂ ਸਵੱਛ ਮੁਹੱਲਾ ਸੈਂਟਰ ਸਿਟੀ ਜਗਰਾਉਂ, ਸਵੱਛ ਬਜ਼ਾਰ ਰੀਗਲ ਮਾਰਕੀਟ ਝਾਂਸੀ ਰਾਣੀ ਚੌਂਕ ਜਗਰਾਉਂ ਨੂੰ ਚੁਣਿਆ ਗਿਆ | ਇਸ ਦੌਰਾਨ ਉਨ੍ਹਾਂ 2 ਅਕਤੂਬਰ ਗਾਂਧੀ ਜੈਯੰਤੀ ਦੀ ਵਧਾਈ ਦਿੱਤੀ ਅਤੇ ਸਵੱਛ ਸਰਵੇਖਣ 2022 ਵਿਚੋਂ ਨਗਰ ਕੌਂਸਲ ਜਗਰਾਉਂ ਦਾ ਜ਼ੋਨ ਵਿਚੋਂ 12ਵਾਂ ਅਤੇ ਸਟੇਟ ਵਿਚੋਂ 7ਵਾਂ ਨੰਬਰ ਹਾਸਲ ਕਰਨ 'ਤੇ ਸਾਰਾ ਸੇਹਰਾ ਸਟਾਫ਼ ਸਿਰ ਬੰਨਿਆ ਅਤੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਸ ਮੌਕੇ ਅਮਨ ਕਪੂਰ ਬੌਬੀ, ਜਗਜੀਤ ਸਿੰਘ ਜੱਗੀ, ਅਨਮੋਲ ਗੁਪਤਾ, ਰਮੇਸ਼ ਕੁਮਾਰ ਮੇਸ਼ੀ ਸਹੋਤਾ, ਵਿਨੋਦ ਕੁਮਾਰ, ਅਮਰਜੀਤ ਸਿੰਘ ਮਾਲਵਾ, ਸ਼ਤੀਸ਼ ਕੁਮਾਰ ਦੌਧਰੀਆ, ਰਾਜ ਭਾਰਦਵਾਜ, ਦਵਿੰਦਰਜੀਤ ਸਿੰਘ ਸਿੱਧੂ, ਅਸ਼ੋਕ ਕੁਮਾਰ, ਵਰਿੰਦਰ ਸਿੰਘ ਕਲੇਰ, ਦਵਿੰਦਰ ਸਿੰਘ, ਹਰੀਸ਼ ਕੁਮਾਰ, ਜਗਮੋਹਨ ਸਿੰਘ, ਗਗਨਦੀਪ ਖੁੱਲਰ, ਨਰਿੰਦਰ ਕੁਮਾਰ, ਮਨੀਸ਼ ਕੁਮਾਰ, ਹਰਦੇਵ ਦਾਸ, ਮਹੀਰ ਦੌਧਰੀਆ, ਗਗਨਦੀਪ ਸਿੰਘ ਧੀਰ, ਹਰਦੀਪ ਸਿੰਘ ਢੋਲਣ, ਹਰੀ ਸਿੰਘ, ਪ੍ਰਦੀਪ ਕੁਮਾਰ, ਸੰਤੋਖ ਰਾਮ, ਕਿਸ਼ਨ ਗੋਪਾਲ ਆਦਿ ਹਾਜ਼ਰ ਸਨ |

-ਮਾਮਲਾ ਸੂਬਾ ਸਰਕਾਰ ਵਲੋਂ ਨੰਬਰਦਾਰਾਂ ਨੂੰ ਅੱਖੋਂ-ਪਰੋਖੇ ਕਰਨ ਦਾ-

ਸੂਬੇ ਭਰ ਦੇ ਨੰਬਰਦਾਰ 10 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਗਰਜਣਗੇ

ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਤਲੁਜ ਪ੍ਰੈੱਸ ਵੈੱਲਫੇਅਰ ਕਲੱਬ ਦੀ ਹੰਬੜਾਂ 'ਚ ਹੋਈ ਅਹਿਮ ਮੀਟਿੰਗ

ਹੰਬੜਾਂ, 2 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਸਤਲੁਜ ਪ੍ਰੈੱਸ ਵੈੱਲਫੇਅਰ ਕਲੱਬ (ਰਜਿ:) ਦੀ ਇਕ ਅਹਿਮ ਮੀਟਿੰਗ ਕਲੱਬ ਦੇ ਚੇਅਰਮੈਨ ਸਤਨਾਮ ਹੰਬੜਾਂ ਅਤੇ ਪ੍ਰਧਾਨ ਬਲਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਵਿਚ ਕੀਤੀ ਗਈ | ਮੀਟਿੰਗ ਵਿਚ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਦੋ ਸਾਲ ਵਾਂਝੇ ਰਹੇ ਇਲਾਕਾ ਨਿਵਾਸੀ ਇਸ ਵਾਰ ਮਾਣਨਗੇ ਦੁਸਹਿਰੇ ਦਾ ਭਰਪੂਰ ਅਨੰਦ-ਕਮੇੇਟੀ

ਗੁਰੂਸਰ ਸੁਧਾਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸੁਧਾਰ ਬਾਜ਼ਾਰ ਦੁਸਹਿਰਾ ਕਮੇਟੀ ਦੇ ਪ੍ਰਧਾਨ ਸੁਭਾਸ਼ ਜਿੰਦਲ, ਚੇਅਰਮੈਨ ਜਗਰੂਪਇੰਦਰ ਸਿੰਘ ਸੰਘੇੜਾ, ਸਰਪ੍ਰਸਤ ਸਾਬਕਾ ਸਰਪੰਚ ਜਸਵਿੰਦਰ ਸਿੰਘ ਧਾਲੀਵਾਲ ਤੇ ਹੋਰਨਾਂ ਅਹੁਦੇਦਾਰਾਂ ਨੇ ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ 59ਵੇਂ ਪੰਜ ਰੋਜ਼ਾ ਬਰਸੀ ਸਮਾਗਮ ਅੱਜ ਤੋਂ

ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਦੀ 59ਵੀਂ ਬਰਸੀ ਨਮਿੱਤ ਪੰਜ ਰੋਜ਼ਾ ਬਰਸੀ ਸਮਾਗਮ 3 ਅਕਤੂਬਰ ਨੂੰ ਸ਼ੁਰੂ ਹੋਣਗੇ | ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ...

ਪੂਰੀ ਖ਼ਬਰ »

ਅਦਾਲਤੀ ਵਾਰੰਟ ਲੈ ਕੇ ਪੁੱਜੇ ਤਫ਼ਤੀਸ਼ੀ ਨਾਲ ਗਾਲੀ-ਗਲੋਚ ਤੇ ਹੱਥੋਪਾਈ ਕਰਨ ਦੇ ਮਾਮਲੇ 'ਚ ਤਿੰਨ ਨਾਮਜ਼ਦ

ਗੁਰੂਸਰ ਸੁਧਾਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਰਾਏਕੋਟ ਥਾਣਾ ਵਿਖੇ ਤਾਇਨਾਤ ਤਫ਼ਤੀਸ਼ੀ ਅਫ਼ਸਰ ਜੰਗ ਸਿੰਘ ਦੀ ਦਰਖਾਸਤ ਤੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪਿੰਡ ਅਕਾਲਗੜ੍ਹ ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ, ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ 2022' 'ਚ ਸੋਨ ਤਗਮਾ ਜੇਤੂ ਜਸ਼ਨਪ੍ਰੀਤ ਕੌਰ ਪ੍ਰਧਾਨ ਗਿੱਲ ਤੇ ਸਰਪੰਚ ਸਵੱਦੀ ਵਲੋਂ ਸਨਮਾਨਿਤ

ਚੌਂਕੀਮਾਨ, 2 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਦੀ ਹੋਣਹਾਰ ਬੇਟੀ ਜਸ਼ਨਪ੍ਰੀਤ ਕੌਰ ਤੂਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਵਿਚ ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਲੋਂ ਬਾਕਸਿੰਗ ਚੈਂਪੀਅਨਸ਼ਿੱਪ ਵਿਚ ਹਿੱਸਾ ਲੈਂਦਿਆਂ ਸੋਨੇ ਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਅੱਜ ਕਰੇਗਾ ਅਰਥੀ ਫੂਕ ਮੁਜ਼ਾਹਰੇ

ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੇ ਕਾਲੇ ਦਿਨ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹੇ ਭਰ ਵਿਚ ਮੋਦੀ ਹਕੂਮਤ ਦੀ ਅਰਥੀਆਂ ਫੂਕ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਸਾਲਾਨਾ ਮੈਗਜ਼ੀਨ 'ਉਜਾਗਰ ਕਿਰਨ' ਰਿਲੀਜ਼

ਚੌਂਕੀਮਾਨ, 2 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਮਾਣਮੱਤੀ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਸੈਸ਼ਨ 2021-22 ਦਾ ਕਾਲਜ ਮੈਗਜ਼ੀਨ 'ਉਜਾਗਰ ਕਿਰਨ' ਅੱਜ ਰਿਲੀਜ਼ ਕੀਤਾ ਗਿਆ | ਮੈਗਜ਼ੀਨ ...

ਪੂਰੀ ਖ਼ਬਰ »

65 ਲੱਖ ਦੇ ਸਟਰੀਟ ਲਾਈਟ ਘੁਟਾਲੇ ਵਿਚ ਗਿ੍ਫ਼ਤਾਰ ਦੋਸ਼ੀਆਂ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਐਣ ਪਹਿਲਾਂ ਪੰਜਾਬ ਨਿਰਮਾਣ ਸਕੀਮ ਤਹਿਤ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੂੰ ਬਲਾਕ ਸਿੱਧਵਾਂ ਬੇਟ ਦੇ 26 ਪਿੰਡਾਂ ਵਿਚ ਸਟਰੀਟ ਲਾਈਟਾਂ ਲਗਾਉਣ ਲਈ ਮਿਲੀ 65 ਲੱਖ ਦੀ ਗ੍ਰਾਂਟ ਦੀ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਸੰਬੰਧੀ ਜਾਗਰੂਕ ਕੀਤਾ

ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਪ੍ਰਧਾਨ ਸ਼੍ਰੀ ਜਤਿੰਦਰਪਾਲ ਰਾਣਾ ਅਤੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਨਟਰੀ ਸੁਪਰਡੈਂਟ ਕੁਲਜੀਤ ਸਿੰਘ, ਸੈਨਟਰੀ ਇੰਸਪੈਕਟਰ ਸ਼ਿਆਮ ਕੁਮਾਰ, ਅਤੇ (ਸੀ.ਐੱਫ) ਸੀਮਾ ਦੀ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫਰੰਟ ਲੁਧਿਆਣਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਜਗਰਾਉਂ, 2 ਅਕਤੂਬਰ (ਜੋਗਿੰਦਰ ਸਿੰਘ)-ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਲੁਧਿਆਣਾ ਦਾ ਵਫ਼ਦ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਸਮਰਾਲਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਕਮ ਐਲੀਮੈਂਟਰੀ) ਨੂੰ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਯੂਨੀਅਨ ਸਿੱਧਵਾਂ ਬੇਟ ਨੇ ਆਪਣੀਆਂ ਹੱਕੀ ਮੰਗਾਂ ਲਈ ਮੰਗ ਪੱਤਰ ਦਿੱਤੇ

ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਆਲ ਪੰਜਾਬ ਆਂਗਣਵਾੜੀ ਯੂਨੀਅਾਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਸਿੱਧਵਾਂ ਬੇਟ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਅੰਮਿ੍ਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ...

ਪੂਰੀ ਖ਼ਬਰ »

ਪੰਜਾਬ ਦੇ ਅਹਿਮ ਮਸਲਿਆਂ ਨੂੰ ਹੱਲ ਕਰਵਾਉਣ ਲਈ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਸੰਘਰਸ਼ ਕਰਦੀ ਰਹੇਗੀ-ਪ੍ਰਧਾਨ ਤਲਵੰਡੀ/ਮਾ: ਲਲਤੋਂ

ਚੌਂਕੀਮਾਨ, 2 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਵਲੋਂ ਸੰਯੁਕਤ ਕਿਸਾਨ ਮੋਰਚਾ ਭਾਰਤ ਦਿੱਲੀ (500 ਜਥੇਬੰਦੀਆਂ) ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਮਿਤੀ 3 ਅਕਤੂਬਰ 2022 ਨੂੰ ਪੁਰਾਣਾ ਦਫ਼ਤਰ ਮਾਰਕਿਟ ਕਮੇਟੀ ...

ਪੂਰੀ ਖ਼ਬਰ »

ਜਦੋਂ ਇਕ ਗਰੀਬ ਪਰਿਵਾਰ ਆਪਣੇ ਚੋਰੀ ਹੋਏ ਬੱਕਰੇ ਦੀ ਸਿਰੀ ਲੈ ਕੇ ਥਾਣਾ ਸਿੱਧਵਾਂ ਬੇਟ ਪੁੱਜਿਆ

ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਦਰਿਆ ਸਤਲੁਜ ਦੇ ਨਜ਼ਦੀਕ ਪਿੰਡ ਗੋਰਸੀਆਂ ਖ਼ਾਨ ਮੁਹੰਮਦ ਦੇ ਗੁਰਸੇਵਕ ਸਿੰਘ ਉਰਫ਼ ਸੇਬੀ ਪੁੱਤਰ ਚੌਂਕੀਦਾਰ ਬੱਗਾ ਸਿੰਘ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੂੰ ਕੀਤੀ ਗਈ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਰਾਏਕੋਟ ਵਿਖੇ ਸੂਬਾ ਪੱਧਰੀ ਮੀਟਿੰਗ ਦੌਰਾਨ ਅਹਿਮ ਵਿਚਾਰਾਂ

ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼ਹਿਰ ਦੇ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ...

ਪੂਰੀ ਖ਼ਬਰ »

ਕੌਂਸਲਰਾਂ ਨੇ ਹਾਊਸ ਮੀਟਿੰਗ ਸੱਦਣ ਦੀ ਕੀਤੀ ਮੰਗ

ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਸ਼ਹਿਰ ਦੇ 13 ਵਾਰਡਾਂ ਦੇ ਕੌਂਸਲਰਾਂ ਨੇ ਕਾਰਜ ਸਾਧਕ ਅਧਿਕਾਰੀ ਮਨਹੋਰ ਸਿੰਘ ਬਾਘਾ ਨੂੰ ਇਕ ਲਿਖਤੀ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਕੌਂਸਲਰਾਂ ਨੇ ਵਾਰਡਾਂ ਅੰਦਰ ਵਿਕਾਸ ਕਾਰਜ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਸੋਹੀਆਂ ਦੇ ਬੱਚਿਆਂ ਨੇ ਸਵੱਛਤਾ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ

ਚੌਂਕੀਮਾਨ, 2 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸੱਤਿਆ ਭਾਰਤੀ ਸਕੂਲ ਸੋਹੀਆਂ ਵਿਖੇ ਗਾਂਧੀ ਜੈਯੰਤੀ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਮੈਡਮ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਵੱਲੋਂ ਸਵੱਛਤਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਡੀ.ਪੀ.ਆਈ. ਐਲੀਮੈਂਟਰੀ ਸਿੱਖਿਆ ਨੂੰ ਮਿਲਿਆ

ਭੰੂਦੜੀ, 2 ਅਕਤੂਬਰ (ਕੁਲਦੀਪ ਸਿੰਘ ਮਾਨ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦਾ ਵਫ਼ਦ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਅਤੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੌਹਲ ਦੀ ਅਗਵਾਈ ਵਿਚ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਹਰਿੰਦਰ ਕੌਰ ਨੂੰ ...

ਪੂਰੀ ਖ਼ਬਰ »

ਜਸਵੰਤ ਸਿੰਘ ਸਿਵੀਆ ਉਰਫ਼ ਭੋਲਾ ਅਮਰੀਕਾ ਨਮਿਤ ਭੋਗ ਕੱਲ੍ਹ

ਗੁਰੂਸਰ ਸੁਧਾਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਅਮਰੀਕਾ ਪੱਕੇ ਤੌਰ 'ਤੇ ਰਹਿੰਦੇ ਅਤੇ ਇਨੀਂ ਦਿਨੀਂ ਭਾਰਤ ਪੰਜਾਬ ਆਏ ਜੱਦੀ ਪਿੰਡ ਬੜੈਚ (ਸੂਜਾਪੁਰ) ਵਿਖੇ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਜਸਵੰਤ ਸਿੰਘ ਸਿਵੀਆ ਉਰਫ਼ ਭੋਲਾ ਅਮਰੀਕਾ ਨਮਿੱਤ ਅੰਤਿਮ ...

ਪੂਰੀ ਖ਼ਬਰ »

ਗੁੱਜਰਾਂ ਦੀ ਮੱਝ ਕਾਰ ਨਾਲ ਟਕਰਾਈ, ਕਾਰ ਸਵਾਰ 2 ਵਿਅਕਤੀ ਵਾਲ ਵਾਲ ਬਚੇ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਕਸਬਾ ਬੀਜਾ ਨੇੜੇ ਦੇਰ ਸ਼ਾਮ ਗੁਜ਼ਰਾਂ ਦੀ ਮੱਝ ਕਾਰ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਦੌਰਾਨ ਕਾਰ ਸਵਾਰ ਡਰਾਈਵਰ ਅਤੇ ਉਸ ਦੇ ਸਾਥੀ ਦਾ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਅ ਹੋ ਗਿਆ | ਕਾਰ ਡਰਾਈਵਰ ਪਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਦੀ ਗਿੱਧਾ ਟੀਮ ਦਾ ਜ਼ਿਲ੍ਹਾ ਪੱਧਰ ਜੇਤੂ ਰਹਿਣ 'ਤੇ ਸਨਾਮਨ

ਹੰਬੜਾਂ, 2 ਅਕਤੂਬਰ (ਮੇਜਰ ਹੰਬੜਾਂ)-ਵਿੱਦਿਅਕ ਖੇਤਰ ਦੇ ਨਾਲ ਖੇਡਾਂ ਦੇ ਖੇਤਰ ਅਤੇ ਹੋਰ ਸਕੂਲੀ ਗਤਿਵਿਧੀਆਂ 'ਚ ਨਮਾਣਾ ਖੱਟਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਨੇ ਜਨਸੰਖਿਆ ਕਾਬੂ ਦਾ ਮਿਸ਼ਨ ਲੈ ਕੇ ਤੁਰੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਜੈਅੰਤੀ ਨੂੰ ਸਮਰਪਿਤ ਮੁਫ਼ਤ ਚੈਕਅੱਪ ਕੈਂਪ

ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਮਹਾਤਮਾ ਗਾਂਧੀ ਜੈਯੰਤੀ ਨੂੰ ਸਮਰਪਿਤ ਲੋਕ ਸੇਵਾ ਸੁਸਾਇਟੀ ਵਲੋਂ ਬਲੱਡ ਸ਼ੂਗਰ ਅਤੇ ਯੂਰਿਕ ਐਸਿਡ ਦਾ ਮੁਫ਼ਤ ਚੈਕਅੱਪ ਕੈਂਪ ਜਗਰਾਉਂ ਵਿਖੇ ਲਗਾਇਆ | ਇਸ ਕੈਂਪ ਵਿਚ ਡਾ: ਭਾਰਤ ਭੂਸ਼ਣ ਬਾਂਸਲ ਦੀ ਟੀਮ ਵਲੋਂ 55 ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ 16 ਅਧਿਆਪਕ 'ਨੇਸ਼ਨ ਬਿਲਡਰ ਐਵਾਰਡ' ਨਾਲ ਸਨਮਾਨਿਤ

ਰਾਏਕੋਟ, 2 ਅਕਤੂਬਰ (ਸੁਸ਼ੀਲ)-ਰੋਟਰੀ ਕਲੱਬ ਰਾਏਕੋਟ ਵਲੋਂ ਅੱਜ ਗਾਂਧੀ ਜੈਯੰਤੀ ਮੌਕੇ ਕੌਮਾਂਤਰੀ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਸਮਾਗਮ ਕਰਵਾ ਕੇ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਇਲਾਕੇ ਦੇ 16 ਅਧਿਆਪਕਾਂ ਦਾ 'ਨੇਸ਼ਨ ਬਿਲਡਰ ਐਵਾਰਡ' ਨਾਲ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਚੋਣ ਵਾਅਦਿਆਂ ਤੋਂ ਅੱਖਾਂ ਫੇਰਨ 'ਤੇ ਸਿੱਖਿਆ ਮੰਤਰੀ ਦੇ ਹਲਕੇ 'ਚ ਗਰਜਣਗੇ ਅਧਿਆਪਕ

ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੀ ਨਵੀਂ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਅੱਖਾਂ ਫੇਰਨ ਅਤੇ ਅਧਿਆਪਕ ਮੰਗਾਂ ਨੂੰ ਅਮਲੀ ਰੂਪ ਨਾ ਦੇਣ ਦੇ ਵਿਰੋਧ ਵਜੋਂ 8 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਖੇਤੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਵਾਨਾ

ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਲੁਧਿਆਣਾ ਦੀ ਦਿਸ਼ਾ-ਨਿਰਦੇਸ਼ 'ਤੇ ਬਲਾਕ ਸਿੱਧਵਾਂ ਬੇਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੁੱਖ ਸਿੰਘ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਆਲੂ ਪੱੁਟਣ ਵਾਲੀ 'ਸ਼ਾਨ ਐਗਰੀਕਲਚਰ ਇੰਡਸਟਰੀ' ਦੀ ਤਿਆਰ ਕੀਤੀ ਮਸ਼ੀਨ ਬਣੀ ਕਿਸਾਨਾਂ ਦੀ ਖਿੱਚ ਦਾ ਕੇਂਦਰ

ਭੰੂਦੜੀ, 2 ਅਕਤੂਬਰ (ਕੁਲਦੀਪ ਸਿੰਘ ਮਾਨ)-ਪਿੰਡ ਰਾਊਵਾਲ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ, ਕਿਸਾਨ ਮੇਲਾ ਪ੍ਰਬੰਧਕ ਕਮੇਟੀ ਅਤ ਬਾਬਾ ਗੁਰਬਚਨ ਸਿੰਘ ਖ਼ਾਲਸਾ ਦੇ ਸਹਿਯੋਗ ਨਾਲ ਵਿਖੇ ਕਿਸਾਨ ਮੇਲਾ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜਿਜ਼ ਗੁਰੂਸਰ ਸੁਧਾਰ ਵਿਖੇ ਖ਼ੂਨਦਾਨ ਕੈਂਪ

ਗੁਰੂਸਰ ਸੁਧਾਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਗੋਬਿੰਦ ਖ਼ਾਲਸਾ ਕਾਲਜਿਜ਼ (ਡਿਗਰੀ, ਐਜ਼ੂਕੇਸ਼ਨ, ਫਾਰਮੇਸੀ) ਵਿਖੇ ਕਾਰਜਸ਼ੀਲ ਰੈੱਡ ਰਿਬਨ ਕਲੱਬਾਂ ਵਲੋਂ ਐੱਨ.ਐੱਸ.ਐੱਸ. ਯੂਨਿਟਾਂ ਤੇ ਡਿਗਰੀ ਕਾਲਜ ਦੇ ਮੈਡੀਕਲ ਲੈਬ ਟੈਕਨਾਲੌਜੀ ਵਿਭਾਗ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ 'ਗਾਂਧੀ ਜੈਅੰਤੀ' ਮਨਾਈ

ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਮਹਾਤਮਾ ਗਾਂਧੀ ਜੀ ਦੀ 153ਵੀਂ ਜੈਯੰਤੀ ਮਨਾਈ ਗਈ | ਇਸ ਦੌਰਾਨ ਮਹਾਤਮਾ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫ਼ੀਲਡ ਸਕੂਲ ਵਿਦਿਆਰਥੀਆਂ ਨੇ ਗਾਂਧੀ ਜੈਅੰਤੀ ਮਨਾਈ

ਗੁਰੂਸਰ ਸੁਧਾਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫ਼ੀਲਡ ਸਕੂਲ ਗੁਰੂਸਰ ਸੁਧਾਰ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੇ ਚਾਰਾਂ ਸਦਨਾਂ ਨੀਲਗਿਰੀ, ਹਿਮਾਲਿਆ, ਵਿੰਧਿਆ, ਸ਼ਿਵਾਲਿਕ ਵਲੋਂ ਰਾਸ਼ਟਰੀ ਪੁਰਬ ਗਾਂਧੀ ...

ਪੂਰੀ ਖ਼ਬਰ »

ਰਾਏਕੋਟ ਹਲਕੇ ਦੀਆਂ ਨਵੀਆਂ ਬਣ ਰਹੀਆਂ ਅਧੂਰੀਆਂ ਲਿੰਕ ਸੜਕਾਂ ਸੂਬਾ ਸਰਕਾਰ ਲਈ ਸਵਾਲੀਆ ਚਿੰਨ੍ਹ ਬਣੀਆਂ..?

ਬਲਵਿੰਦਰ ਸਿੰਘ ਲਿੱਤਰ ਰਾਏਕੋਟ, 2 ਅਕਤੂਬਰ-ਸੂਬੇ 'ਚ ਨਵੀਂ ਬਣੀ ਸਰਕਾਰ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਪੈਂਦੇ ਪਿੰਡਾਂ ਨੂੰ ਜੋੜਨ ਵਾਲੀਆਂ ਬਣ ਰਹੀਆਂ ਨਵੀਆਂ ਲਿੰਕ ਸੜਕਾਂ ਦਾ ਵਿਕਾਸ ਅੱਧ-ਵਿਚਕਾਰ ਲਟਕਣ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਔਕੜਾਂ ਦਾ ...

ਪੂਰੀ ਖ਼ਬਰ »

ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਤੇ ਸ਼ਬਦ ਅਦਬ ਸਾਹਿਤ ਸਭਾ ਮਾਣੂੰਕੇ ਦੀ ਇਕੱਤਰਤਾ ਹੋਈ

ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਮਾਣੂੰਕੇ ਵਲੋਂ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਯਾਦ 'ਚ ਚਲਾਈ ਜਾ ਰਹੀ ਯਾਦਗਾਰੀ ਲਾਇਬ੍ਰੇਰੀ ਵਿਖੇ ਅੱਜ ਟਰੱਸਟ ਤੇ ਸ਼ਬਦ ਅਦਬ ਸਾਹਿਤ ਸਭਾ ਮਾਣੂੰਕੇ ਦੀ ਇਕੱਤਰਤਾ ਸਭਾ ...

ਪੂਰੀ ਖ਼ਬਰ »

ਬ੍ਰਾਹਮਣ ਸੇਵਾ ਮੰਚ ਦੇ ਅਹੁਦੇਦਾਰ ਖਾਟੀ ਵਿਖੇ ਨਤਮਸਤਕ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਬ੍ਰਾਹਮਣ ਸੇਵਾ ਮੰਚ ਰਜਿ. ਖੰਨਾ ਦੇ ਅਹੁਦੇਦਾਰਾਂ ਵੱਲੋਂ ਮੰਚ ਦੇ ਪ੍ਰਧਾਨ ਦਰਸ਼ਨ ਕੁਮਾਰ ਦੀ ਅਗਵਾਈ ਵਿਚ ਖੰਨਾ ਤੋਂ ਖਾਟੀ (ਫਗਵਾੜਾ) ਵਿਖੇ ਭਗਵਾਨ ਸ਼੍ਰੀ ਪਰਸ਼ੁਰਾਮ ਦੀ ਤਪੋਭੂਮੀ ਦੀ ਯਾਤਰਾ ਕੀਤੀ ਗਈ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਆਮ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ- ਮਹੇਸ਼ਇੰਦਰ ਸਿੰਘ ਗਰੇਵਾਲ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸੀਨੀਅਰ ਆਗੂ ਜਥੇ ਜੋਗਾ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਭੁੱਟਾ ਵਿਖੇ ਖੇਤੀਬਾੜੀ ਵਿਭਾਗ ਡੇਹਲੋਂ ਵਲੋਂ ਕਿਸਾਨ ਜਾਗਰੂਕਤਾ ਵਿਸ਼ੇਸ਼ ਕੈਂਪ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਇਨ-ਸਿੱਟੂ ਸੀ. ਆਰ . ਐਮ. ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਤਹਿਤ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਭੰਗੜਾ ਮੁਕਾਬਲੇ 'ਚ ਐੱਸ. ਸੀ. ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੀ ਦੇਖ ਰੇਖ ਹੇਠ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਦੇ ਰੋਚਕ ਮੁਕਾਬਲੇ ਦੇਖਣ ਨੂੰ ...

ਪੂਰੀ ਖ਼ਬਰ »

ਨੱਤਾਂ ਦੇ ਖੇਡ ਕਬੱਡੀ ਕੱਪ ਦੇ ਮੁਕਾਬਲੇ ਸ਼ੁਰੂ

ਸਾਹਨੇਵਾਲ, 2 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਇੱਥੋਂ ਨਜ਼ਦੀਕ ਪਿੰਡ ਨੱਤ ਵਿਖੇ ਸਮੂਹ ਨਗਰ ਨਿਵਾਸੀ ਐੱਨ. ਆਰ. ਆਈ. ਵੀਰ ਨੌਜਵਾਨ ਸਭਾ ਵੱਲੋਂ ਕਬੱਡੀ ਕੱਪ ਤਿੰਨ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ ¢ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵੰਤ ...

ਪੂਰੀ ਖ਼ਬਰ »

ਬਾਬਾ ਨਾਹਰ ਸਿੰਘ ਕਲਿਆਣ ਵਾਲਿਆਂ, ਬਾਬਾ ਪੂਰਨ ਸਿੰਘ ਕਲਰ ਭੈਣੀ ਵਾਲਿਆਂ ਦਾ ਬਰਸੀ ਸਮਾਗਮ ਕਰਵਾਇਆ

ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਤ ਬਾਬਾ ਕਿ੍ਪਾਲ ਸਿੰਘ ਛੰਨਾਂ ਵਾਲਿਆਂ ਤੋਂ ਵਰੋਸਾਏ ਹੋਏ ਸੰਤ ਬਾਬਾ ਨਾਹਰ ਸਿੰਘ ਕਲਿਆਣ ਵਾਲੇ ਤੇ ਬਾਬਾ ਪੂਰਨ ਸਿੰਘ ਕਲਰ ਭੈਣੀ ਵਾਲਿਆਂ ਦੀ ਨਿੱਘੀ-ਮਿੱਠੀ ਯਾਦ 'ਚ ਸਾਲਾਨਾ ਬਰਸੀ ਸਮਾਗਮ ਸੰਤ ਬਾਬਾ ਬਲਜੀਤ ਸਿੰਘ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੁੱਲਾਂਪੁਰ ਅਧੀਨ ਖ਼ਰੀਦ ਕੇਂਦਰ ਹੰਬੜਾਂ 'ਚ ਪ੍ਰਬੰਧਾਂ ਦੀ ਘਾਟ ਰੜਕੀ

ਹੰਬੜਾਂ, 2 ਅਕਤੂਬਰ (ਮੇਜਰ ਹੰਬੜਾਂ)-ਸੂਬੇ 'ਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਸੂਬੇ ਦੇ ਪ੍ਰਬੰਧ ਹਨ ਤੇ ਪੰਜਾਬ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੇ ਸਰਕਾਰੀ ਪੱਧਰ 'ਤੇ ਐਲਾਨ ਹੋ ਚੁੱਕੇ ਹਨ, ਪ੍ਰੰਤੂ ਖ਼ਰੀਦ ਕੇਂਦਰਾਂ 'ਚ ਪ੍ਰਬੰਧ ਤਸ਼ੱਲੀ ਬਖਸ਼ ਨਹੀਂ ਜਾਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX