ਤਾਜਾ ਖ਼ਬਰਾਂ


ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  11 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  52 minutes ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  3 minutes ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  13 minutes ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  34 minutes ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਪਟਿਆਲਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜੀ ਯੰਗ ਖ਼ਾਲਸਾ ਮੈਰਾਥਨ ਕਰਵਾਈ

ਪਟਿਆਲਾ, 2 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਯੰਗ ਖ਼ਾਲਸਾ ਫਾਊਾਡੇਸ਼ਨ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਕਰਵਾਈ ਤੀਸਰੀ ਯੰਗ ਖ਼ਾਲਸਾ ਮੈਰਾਥਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਵੱਖੋ-ਵੱਖਰੀ ਉਮਰ ਦੇ 5000 ਦੇ ਲਗਪਗ ਦੌੜਾਕਾਂ ਨੂੰ ਝੰਡੀ ਦਿੰਦਿਆਂ ਪੰਜਾਬ ਦੇ ਜੇਲ੍ਹਾਂ ਤੇ ਸਕੂਲ ਸਿੱਖਿਆ ਵਿਭਾਗਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ 'ਚ ਦੁਬਾਰਾ ਹਾਸੇ-ਖੇੜੇ ਅਤੇ ਖੇਡਾਂ ਮੁੜ ਪਰਤ ਆਈਆਂ ਹਨ | ਇਸ ਦੌੜ 'ਚ ਵੱਡੀ ਗਿਣਤੀ ਔਰਤਾਂ ਨੇ ਵੀ ਹਿੱਸਾ ਲਿਆ | ਉਨ੍ਹਾਂ ਉਮੀਦ ਜਤਾਈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡਾ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣੇਗਾ | ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਤੇ ਖੇਡਾਂ ਨਾਲ ਜੋੜਨ ਵਾਸਤੇ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸਕੂਲਾਂ-ਕਾਲਜਾਂ ਵਿਚ ਵੀ ਖੇਡ ਸੱਭਿਆਚਾਰ ਪ੍ਰਫੁਲਿਤ ਹੋ ਰਿਹਾ ਹੈ, ਜੋ ਕਿ ਚੰਗਾ ਸ਼ਗਨ ਹੈ | ਇਸ ਤੋਂ ਪਹਿਲਾਂ ਆਪਣੇ ਸੰਬੋਧਨ 'ਚ ਬੈਂਸ ਨੇ ਯੰਗ ਖ਼ਾਲਸਾ ਫਾਊਾਡੇਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸਭ ਤੋਂ ਵੱਡੀ ਦੌਲਤ ਹੈ, ਜਿਸ ਲਈ ਸਭ ਨੂੰ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਕਿ ਪਟਿਆਲਾ ਤੇ ਸਾਡਾ ਪੰਜਾਬ ਹੱਸਦਾ, ਵੱਸਦਾ, ਤੰਦਰੁਸਤ ਤੇ ਖ਼ੁਸ਼ਹਾਲ ਰਹੇ | ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਭਵਨਪੁਨੀਤ ਸਿੰਘ ਤੇ ਯੰਗ ਖ਼ਾਲਸਾ ਫਾਊਾਡੇਸ਼ਨ ਦੀ ਸਮੁੱਚੀ ਟੀਮ ਵਲੋਂ ਕਰਵਾਈ ਤੀਸਰੀ ਯੰਗ ਖ਼ਾਲਸਾ ਮੈਰਾਥਨ ਇਕੱਲੇ ਪਟਿਆਲਾ ਸ਼ਹਿਰ ਦਾ ਹੀ ਨਹੀਂ ਬਲਕਿ ਰਾਜ ਪੱਧਰੀ ਈਵੈਂਟ ਹੋ ਨਿੱਬੜਿਆ ਹੈ, ਕਿਉਂਕਿ ਇਸ 'ਚ ਹਰ ਉਮਰ ਵਰਗ ਦੇ 5000 ਦੇ ਕਰੀਬ ਲੋਕਾਂ ਨੇ ਸ਼ਿਰਕਤ ਕਰ ਕੇ ਇਸ ਨੂੰ ਕਾਮਯਾਬ ਬਣਾਇਆ ਹੈ | ਮੇਜਰ ਡੀ. ਪੀ. ਸਿੰਘ ਨੇ ਆਪਣੀ ਜ਼ਿੰਦਗੀ ਦਾ ਮੰਤਰ ਦੱਸਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਗ਼ੁੱਸਾ ਆਉਣ 'ਤੇ ਖੇਡੋ-ਕੁੱਦੋ ਤੇ ਪਿਆਰ ਆਉਣ 'ਤੇ ਇਸ ਨੂੰ ਵੰਡੋ, ਰੁਕੋ ਨਾ ਸਗੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਕੇ ਅੱਗੇ ਵਧਦੇ ਰਹੋ | ਪੰਜਾਬੀ ਫ਼ਿਲਮੀ ਕਲਾਕਾਰ ਜਰਨੈਲ ਸਿੰਘ ਨੇ ਵੀ ਸਮੂਹ ਪੰਜਾਬੀਆਂ ਨੂੰ ਸਿਹਤਮੰਦ ਰਹਿਣ ਲਈ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਕੁਦਰਤ ਨਾਲ ਪਿਆਰ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦਫ਼ਤਰ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਐੱਸ. ਐੱਸ. ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ, ਤਰਲੋਕ ਸਿੰਘ, ਮੁੱਖ ਮੰਤਰੀ ਦੇ ਓ. ਐੱਸ. ਡੀ. ਡਾ. ਉਂਕਾਰ ਸਿੰਘ, ਏ. ਡੀ. ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐੱਸ. ਡੀ. ਐਮ. ਡਾ. ਇਸਮਤ ਵਿਜੇ ਸਿੰਘ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪਿ੍ਤਪਾਲ ਸਿੰਘ ਤੇ ਗਿਆਨੀ ਪ੍ਰਣਾਮ ਸਿੰਘ, ਗਿਆਨੀ ਫੂਲਾ ਸਿੰਘ ਤੇ ਗਿਆਨੀ ਹਰਵਿੰਦਰ ਸਿੰਘ, ਐੱਸ. ਪੀ. ਸਥਾਨਕ ਹਰਬੰਤ ਕੌਰ, ਐੱਸ. ਪੀ. ਰਾਕੇਸ਼ ਕੁਮਾਰ, ਡੀ. ਐੱਸ. ਪੀ. ਹਰਦੀਪ ਸਿੰਘ ਬਡੂੰਗਰ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਵਧੀਕ ਮੈਨੇਜਰ ਕਰਨੈਲ ਸਿੰਘ ਵਿਰਕ, ਗੁਰਦੁਆਰਾ ਮੋਤੀ ਬਾਗ਼ ਸਾਹਿਬ ਦੇ ਮੈਨੇਜਰ ਇੰਦਰਜੀਤ ਸਿੰਘ, ਯੰਗ ਖ਼ਾਲਸਾ ਫਾਊਾਡੇਸ਼ਨ ਤੋਂ ਗੁਰਮੀਤ ਸਿੰਘ ਸਡਾਣਾ, ਸਿਮਰਨ ਸਿੰਘ ਗਰੇਵਾਲ, ਐਡਵੋਕੇਟ ਪਰਮਵੀਰ ਸਿੰਘ, ਸਮਾਰਟੀ ਜਸਲੀਨ ਸਿੰਘ, ਸੁਖਵਿੰਦਰ ਸਿੰਘ ਸੇਠੀ ਤੇ ਰਾਜਦੀਪ ਸਿੰਘ ਧਾਲੀਵਾਲ, ਪਰਮਿੱਦਰਬੀਰ ਸਿੰਘ, ਡਾ. ਪ੍ਰਭਲੀਨ ਸਿੰਘ, ਗੁਰੂ ਤੇਗ਼ ਬਹਾਦਰ ਸੇਵਕ ਜਥੇ ਤੋਂ ਤਰਲੋਕ ਸਿੰਘ ਤੋਰਾ ਸਮੇਤ ਵੱਡੀ ਗਿਣਤੀ ਸਿਵਲ ਪ੍ਰਸ਼ਾਸਨ, ਪਟਿਆਲਾ ਤੇ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਪੰਜਾਬ ਭਰ ਤੋਂ ਪੱੁਜੇ ਲੋਕਾਂ ਨੇ ਉਤਸ਼ਾਹ ਨਾਲ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਵਿਰੁੱਧ ਦੌੜ 'ਚ ਹਿੱਸਾ ਲਿਆ |

ਧਰਨੇ ਨੂੰ ਲੈ ਕੇ ਕਿਸਾਨਾਂ ਦੀ ਵਿਸ਼ੇਸ਼ ਬੈਠਕ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਜਨਰਲ ਸਕੱਤਰ ਜਗਪਾਲ ਸਿੰਘ ਊਧਾ ਦੀ ਅਗਵਾਈ 'ਚ 3 ਅਕਤੂਬਰ ਦੇ ਧਰਨੇ ਸੰਬੰਧੀ ਮੀਟਿੰਗ ਕੀਤੀ ਗਈ | ਉਪਰੰਤ ਪ੍ਰਧਾਨ ਊਧਾ, ਸਟੇਟ ਕਮੇਟੀ ਮੈਂਬਰ ਗੁਰਬਖਸ਼ੀਸ਼ ਸਿੰਘ ਕੋਲ ਤੇ ਬਲਾਕ ...

ਪੂਰੀ ਖ਼ਬਰ »

ਖੇਤੀਬਾੜੀ ਮੰਤਰੀ ਧਾਲੀਵਾਲ ਵਲੋਂ ਪਾਤੜਾਂ ਮੰਡੀ ਦਾ ਅਚਨਚੇਤ ਦੌਰਾ

ਪਾਤੜਾਂ, 2 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਾਤੜਾਂ ਦੀ ਅਨਾਜ ਮੰਡੀ ਦਾ ਅਚਨਚੇਤ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਸੈੱਲਫ਼ ਹੈਲਪ ਗਰੁੱਪ ਰਾਹੀਂ ਕਾਗ਼ਜ਼ ਦੇ ਲਿਫ਼ਾਫ਼ੇ ਬਣਾ ਕੇ ਵਧੀਆ ਕਮਾਈ ਕਰ ਰਹੀਆਂ ਔਰਤਾਂ

ਰਾਜਪੁਰਾ, 2 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ 'ਚ ਔਰਤਾਂ ਸੈੱਲਫ਼ ਹੈਲਪ ਗਰੁੱਪ ਰਾਹੀਂ ਕਾਗ਼ਜ਼ ਦੇ ਲਿਫ਼ਾਫ਼ੇ ਬਣਾ ਕੇ ਵਧੀਆਂ ਕਮਾਈ ਕਰ ਰਹੀਆਂ ਹਨ | ਔਰਤਾਂ ਨੂੰ ਕੰਮ ਕਾਰ ਕਰਨ ਲਈ ਘਰ ਤੋਂ ਬਾਹਰ ਵੀ ਨਹੀਂ ਜਾਣਾ ਪੈਂਦਾ | ਇਸ ਸੰਬੰਧੀ ਸੁਸ਼ਮਾ ਰਾਣੀ ਨੇ ਦੱਸਿਆ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵਲੋਂ ਵੱਡੀ ਕਾਰਵਾਈ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਐੱਸ. ਐੱਸ. ਪੀ. ਪਟਿਆਲਾ ਦੀਪਕ ਪਾਰਿਕ ਦੀ ਅਗਵਾਈ ਹੇਠ ਸ਼ਹਿਰ 'ਚ ਗੈਰ-ਸਮਾਜਿਕ ਗਤੀਵਿਧੀਆਂ ਵਿਰੁੱਧ ਠੱਲ੍ਹ ਪਾਉਣ ਲਈ ਦੜੇ ਸੱਟੇ ਦਾ ਕੰਮ ਕਰਨ ਵਾਲਿਆਂ 'ਤੇ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਵਲੋਂ ਕੀਤੇ ਗਏ ਆਪ੍ਰੇਸ਼ਨ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਸਾਢੇ 5 ਕਿੱਲੋ ਅਫ਼ੀਮ ਸਮੇਤ 3 ਕਾਬੂ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਸਰਕਲ ਘਨੌਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕੇਬੰਦੀ ਦੌਰਾਨ 3 ਵਿਅਕਤੀਆਂ ਨੂੰ ਸਾਢੇ 5 ਕਿੱਲੋ ਅਫ਼ੀਮ ਸਮੇਤ ਕਾਬੂ ਕਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ. ਐੱਸ. ਪੀ. ਸਰਕਲ ਘਨੌਰ ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ ਦੀ ਟੱਕਰ 'ਚ ਲੜਕੀ ਦੀ ਮੌਤ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੌਕੇ 'ਤੇ ਹੀ ਇਕ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਸ਼ੰਭੂ ਕਲਾਂ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਦੀ ਕਲਮਛੋੜ ਹੜਤਾਲ ਅੱਜ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕਲੈਰੀਕਲ ਕਾਮਿਆਂ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਤੇ ਉਪ ਪ੍ਰਧਾਨ ਗੁਰਚੇਤਨ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਆਈ. ਸੀ. ਡੀ. ਐੱਸ. ਵਿੰਗ 'ਚ ਕੰਮ ਕਰ ਰਹੇ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਤੇ ਖੇਤੀ ਸੰਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ-ਸੋਹਲ

ਦੇਵੀਗੜ੍ਹ, 2 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਮੰਡੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੋਹਲ ਦੀ ਰਹਿਨੁਮਾਈ ਹੇਠ ਬੈਠਕ ਹੋਈ, ਜਿਸ 'ਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਹੋਏ | ਬੈਠਕ ਉਪਰੰਤ ਪ੍ਰਧਾਨ ਸਿਮਰਜੀਤ ਸਿੰਘ ਸੋਹਲ ਨੇ ...

ਪੂਰੀ ਖ਼ਬਰ »

ਸ਼ਹਿਰ 'ਚ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਬਣਨੇ ਸ਼ੁਰੂ

ਰਾਜਪੁਰਾ, 2 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ 'ਚ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਬਣਨੇ ਸ਼ੁਰੂ ਹੋ ਗਏ ਹਨ ਤੇ ਇਨ੍ਹਾਂ ਪੁਤਲਿਆਂ ਨੂੰ ਕਾਰੀਗਰ ਅੰਤਿਮ ਛੋਹਾਂ ਦੇ ਰਹੇ ਹਨ | ਇਸ ਸੰਬੰਧੀ ਕਾਰੀਗਰ ਬੱਲਾ, ...

ਪੂਰੀ ਖ਼ਬਰ »

ਗੁਰਲਾਲ ਸਿੰਘ ਮੱਲ੍ਹੀ ਨੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੂੰ ਕੀਤਾ ਸਨਮਾਨਿਤ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਗੁਰਲਾਲ ਸਿੰਘ ਮੱਲ੍ਹੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਨਾਭਾ ਨੇ ਮੇਘ ਚੰਦ ਸ਼ੇਰਮਾਜਰਾ ਇੰਪਰੂਵਮੈਂਟ ਟਰੱਸਟ ਪਟਿਆਲਾ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅੱਜ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ-ਰਾਮਿੰਦਰ ਸਿੰਘ

ਸਮਾਣਾ, 2 ਅਕਤੂਬਰ (ਗੁਰਦੀਪ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਗੁਰਦੁਆਰਾ ਧੱਕਾ ਸਾਹਿਬ ਵਿਖੇ ਬੈਠਕ ਕਰ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ 3 ਅਕਤੂਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦੇ ਸੱਦੇ ਨੂੰ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਕਾਂਗਰਸ ਨੇ ਵੱਖ-ਵੱਖ ਕਮੇਟੀਆਂ ਬਣਾ ਕੇ ਸਿੱਖ ਕੌਮ ਦਾ ਘਾਣ ਕੀਤਾ-ਜਥੇ. ਹਰਿਆਉ

ਸ਼ੁਤਰਾਣਾ, 2 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਕਾਂਗਰਸ ਪਾਰਟੀ ਨੇ ਹਰਿਆਣਾ 'ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਪੰਜਾਬ-ਹਰਿਆਣਾ ਦੇ ਸਿੱਖਾਂ ਨੂੰ ਪਾੜ ਕੇ ਕੌਮ ਦਾ ਘਾਣ ਕੀਤਾ ਹੈ ਪਰ ਉਕਤ ਕਮੇਟੀ ਨੂੰ ਭੰਗ ਕਰ ਕੇ ਸਿੱਖਾਂ ਨੂੰ ਇਕਜੁੱਟ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਪੰਜਾਬ ਦੀ ਆਮ ਆਦਮੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਕਬੀਰ ਦਾਸ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਪੰਜਾਬ 'ਚ ਆਮ ਆਦਮੀ ਸਰਕਾਰ ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਹੈ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਮੁਖੀ ਤੇ ਸੀਨੀਅਰ ਅਕਾਲੀ ਆਗੂ ਬਾਬੂ ਕਬੀਰ ਦਾਸ ...

ਪੂਰੀ ਖ਼ਬਰ »

ਮਾਨਵ ਸੇਵਾ ਮਿਸ਼ਨ ਵਲੋਂ 300 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਸਥਾਨਕ ਆਰੀਆ ਸਮਾਜ ਮੰਦਰ ਦੇ ਹਾਲ 'ਚ ਉੱਘੀ ਸਮਾਜ ਸੇਵੀ ਸੰਸਥਾ ਮਾਨਵ ਸੇਵਾ ਮਿਸ਼ਨ ਵਲੋਂ ਕਰੀਬ 300 ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਦੀ ਤਰ੍ਹਾਂ ਲੋੜੀਂਦਾ ਰਾਸ਼ਨ ਦਿੱਤਾ ਗਿਆ | ਇਸ ਦੌਰਾਨ ਸ਼ਹਿਰ ਦੇ ਉੱਘੇ ਮੁਹਤਬਰ ...

ਪੂਰੀ ਖ਼ਬਰ »

ਲੋਕ ਸੇਵਾ ਮੰਚ ਵਲੋਂ ਲਗਾਏ ਡਾਕਟਰੀ ਜਾਂਚ ਕੈਂਪ ਦੌਰਾਨ 170 ਵਿਅਕਤੀਆਂ ਦੀ ਜਾਂਚ

ਦੇਵੀਗੜ੍ਹ, 2 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 22ਵਾਂ ਮੁਫ਼ਤ ਡਾਕਟਰੀ ਜਾਂਚ ਕੈਂਪ ਇਲਾਕੇ ਦੇ ਸਹਿਯੋਗ ਨਾਲ ਸਥਾਨਕ ਡੀ. ਏ. ਵੀ. ਹਾਈ ਸਕੂਲ ਵਿਖੇ ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਮੌਕੇ ਖ਼ੂਨਦਾਨ ਕੈਂਪ ਲਗਾਉਣਾ ਸ਼ਲਾਘਾਯੋਗ ਕਾਰਜ-ਵਿਧਾਇਕ ਪਠਾਣਮਾਜਰਾ

ਡਕਾਲਾ, 2 ਅਕਤੂਬਰ (ਪਰਗਟ ਸਿੰਘ ਬਲਬੇੜਾ)-ਚੰਦਰ ਸ਼ੇਖਰ ਆਜ਼ਾਦ ਯੂਥ ਸਪੋਰਟਸ ਕਲੱਬ ਪੰਜੋਲਾ ਸੰਬੰਧਿਤ ਨਹਿਰੂ ਕੇਂਦਰ ਪਟਿਆਲਾ ਵਲੋਂ ਜਾਗਦੇ ਰਹੋ ਯੂਥ ਕਲੱਬ ਦੇ ਸਹਿਯੋਗ ਨਾਲ ਗਾਂਧੀ ਜੈਅੰਤੀ ਮੌਕੇ ਪੰਚਾਇਤ ਘਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਲਗਾਏ ਕੈਂਪ 'ਚ 101 ਦਾਨੀਆਂ ਵਲੋਂ ਖ਼ੂਨਦਾਨ

ਰਾਜਪੁਰਾ, 2 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਝੰਡਾ ਗਰਾਊਾਡ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਾਜਪੁਰਾ, ਯੂਥ ਕ੍ਰਾਂਤੀ ਕਲੱਬ ਪੜਾਓ ਅਤੇ ਦੁਰਗਾ ਸੇਵਾ ਸੰਮਤੀ ਦਲ ਰਾਜਪੁਰਾ ਵਲੋਂ ਸਾਂਝੇ ਤੌਰ 'ਤੇ ਕੈਂਪ ਕਮਾਂਡਰ ਸਤੀਸ਼ ਮਾਂਝੀ ਤੇ ਸੁਰੇਸ਼ ਅਣਖੀ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੇਜਰ ਗਿਰ ਵਾਸੀ ਪਿੰਡ ਪਿੱਪਲੀਖੇੜੀ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ 1 ਅਕਤੂਬਰ ਨੂੰ 3:45 ਵਜੇ ਸਵੇਰ ਨੂੰ ਉਸ ਦਾ ਲੜਕਾ ਸੁਖਬੀਰ ਗਿਰ ਆਪਣੇ ਮੋਟਰਸਾਈਕਲ 'ਤੇ ਮਿਲਟਰੀ ਏਰੀਆ ਪਟਿਆਲਾ ਕੋਲ ...

ਪੂਰੀ ਖ਼ਬਰ »

ਪ੍ਰਸ਼ਾਸਨ ਨਾਭਾ ਰੋਡ 'ਤੇ ਹਾਦਸੇ ਦੀ ਉਡੀਕ 'ਚ

ਪਟਿਆਲਾ, 2 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੀ ਨਾਭਾ ਰੋਡ 'ਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਦਫ਼ਤਰ ਦੇ ਬਾਹਰ ਸੜਕ ਨਾਲ ਪਏ ਟੋਏ ਕਾਰਨ ਹਾਦਸਾ ਵਾਪਰ ਸਕਦਾ | ਇਸ ਸੜਕ ਤੋਂ ਵੱਡੇ ਛੋਟੇ ਵਾਹਨ ਨਿਕਲਦੇ ਹਨ | ਇਥੋਂ ਹੀ ਸਵਾਰੀਆਂ ਨਾਲ ਭਰੀਆਂ ਬੱਸਾਂ, ਸਕੂਲੀ ...

ਪੂਰੀ ਖ਼ਬਰ »

ਦੁਨਿਆਵੀ ਸਿੱਖਿਆ ਦੇ ਨਾਲ ਅਧਿਆਤਮਕ ਸਿੱਖਿਆ ਵੀ ਜ਼ਰੂਰੀ-ਡਾ. ਦਵਿੰਦਰ ਸਿੰਘ ਬੜੂ ਸਾਹਿਬ ਵਾਲੇ

ਪਟਿਆਲਾ, 2 ਅਕਤੂਬਰ (ਅ. ਸ. ਆਹਲੂਵਾਲੀਆ)-ਇੰਟਰਨੈਸ਼ਨਲ ਸਿੱਖ ਫੋਰਮ ਵਲੋਂ ਅੱਜ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਿੱਖ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ, ਪੱਤਰਕਾਰ ਭਾਈਚਾਰਾਂ ਸਮੇਤ ਲੇਖਕਾਂ ਤੇ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਲੁਧਿਆਣਾ ਤੋਂ ਆਏ ਵਿਦਿਆਰਥੀਆਂ ਦਾ ਵਫ਼ਦ 'ਆਪ' ਆਗੂ ਬਾਂਗੜ ਨੂੰ ਮਿਲਿਆ

ਪਟਿਆਲਾ, 2 ਅਕਤੂਬਰ (ਅ.ਸ. ਆਹਲੂਵਾਲੀਆ)-'ਆਪ' ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਅਮਰੀਕ ਸਿੰਘ ਬਾਂਗੜ ਨੂੰ ਬੀ. ਐਡ ਕਾਲਜ ਲੁਧਿਆਣਾ ਦੇ ਐੱਸ. ਸੀ. ਵਿਦਿਆਰਥੀਆਂ ਦਾ ਵਫ਼ਦ ਮਿਲਿਆ | ਉਕਤ ਵਫ਼ਦ ਨੇ ਸ. ਬੰਗੜ ਨੂੰ ਇਕ ਮੰਗ-ਪੱਤਰ ਸੌਂਪਿਆ, ਜਿਸ 'ਚ ਵਿਦਿਆਰਥੀਆਂ ਦੇ 5-5 ਹਜ਼ਾਰ ...

ਪੂਰੀ ਖ਼ਬਰ »

ਸਮਾਣਾ ਮੰਡੀ 'ਚ ਝੋਨੇ ਦੀ ਆਮਦ ਤੇਜ਼-ਖਰੀਦ ਸੁਸਤ

ਸਮਾਣਾ, 2 ਅਕਤੂਬਰ (ਸਾਹਿਬ ਸਿੰਘ)-ਦੋ ਦਿਨਾਂ ਤੋਂ ਸਖ਼ਤ ਧੁੱਪ ਲੱਗਣ ਨਾਲ ਅਨਾਜ ਮੰਡੀ ਸਮਾਣਾ 'ਚ ਝੋਨੇ ਦੀ ਆਮਦ ਤੇਜ਼ ਹੋ ਗਈ ਹੈ | ਮੰਡੀ 'ਚ ਝੋਨੇ ਦੀ ਖ਼ਰੀਦ ਸੁਸਤ ਹੈ | ਦੋ ਦਿਨਾਂ 'ਚ ਭਾਰੀ ਮਾਤਰਾ ਵਿਚ ਝੋਨਾ ਆਇਆ ਹੈ | ਵੱਖ-ਵੱਖ ਕਿਸਾਨਾਂ ਨੇ ਦੱਸਿਆ ਕਿ ਜ਼ਿਆਦਾਤਰ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. (ਐਲੀਮੈਂਟਰੀ ਸਿੱਖਿਆ) ਨੂੰ ਮਿਲਿਆ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਨੂੰ ਅਧਿਆਪਕਾਂ ਦੇ ਫ਼ੌਰੀ ਮਸਲਿਆਂ ਲਈ ਮਿਲਿਆ ਤੇ ਮੰਗ-ਪੱਤਰ ਵੀ ਸੌਂਪਿਆ | ਇਸ ਮੌਕੇ ਸੂਬਾ ਪੈ੍ਰੱਸ ਸਕੱਤਰ ਐਨ. ਡੀ. ...

ਪੂਰੀ ਖ਼ਬਰ »

ਛੜਬੜ-ਖਾਸਪੁਰ, ਖਲੋਰ ਸੰਪਰਕ ਸੜਕ 'ਤੇ ਪਿਆ ਪਾੜ

ਬਨੂੜ, 2 ਅਕਤੂਬਰ (ਭੁਪਿੰਦਰ ਸਿੰਘ)-ਪਿੰਡ ਛੜਬੜ ਤੋਂ ਖਾਸਪੁਰ-ਖਲੋਰ ਨੂੰ ਜਾਂਦੀ ਲਿੰਕ ਸੜਕ 'ਤੇ ਗੁਰਦੁਆਰਾ ਚੋਈ ਸਾਹਿਬ ਨੇੜੇ ਪਏ ਪਾੜ ਨੂੰ ਪਿੰਡਾਂ ਦੇ ਵਸਨੀਕਾਂ ਵਲੋਂ ਪੂਰਨ ਦੀ ਮੰਗ ਕੀਤੀ ਹੈ | ਪਿੰਡ ਛੜਬੜ ਦੇ ਵਸਨੀਕ ਸਾਬਕਾ ਸਰਪੰਚ ਜਗਜੀਤ ਸਿੰਘ ਛੜਬੜ, ਚਰਨਜੀਤ ...

ਪੂਰੀ ਖ਼ਬਰ »

ਬਾਬੂ ਪ੍ਰਕਾਸ਼ ਚੰਦ ਗਰਗ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਪਾਤੜਾਂ, 2 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਹੋਈ | ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਦੀ ਅਗਵਾਈ 'ਚ ਇਕੱਤਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਕਲੀਨ ਇੰਡੀਆ ਮੁਹਿੰਮ 2.0 ਸਵੱਛਤਾ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ

ਪਟਿਆਲਾ, 2 ਅਕਤੂਬਰ (ਅ. ਸ. ਆਹਲੂਵਾਲੀਆ)-ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਕਲੀਨ ਇੰਡੀਆ ਮੁਹਿੰਮ 2.0 ਸ਼ੁਰੂ ਕੀਤੀ ਗਈ ਹੈ | ਇਸ ਦੀ ਸ਼ੁਰੂਆਤ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਥ ਹੋਸਟਲ ਤੋਂ ਸ਼ੁਰੂ ਕੀਤੀ ਗਈ | ਕਲੀਨ ਇੰਡੀਆ ...

ਪੂਰੀ ਖ਼ਬਰ »

ਪਟਿਆਲਾ ਦਿਹਾਤੀ ਹਲਕੇ ਦੇ ਅੱਧਾ ਦਰਜਨ ਕੌਂਸਲਰਾਂ ਵਲੋਂ ਵਿਸ਼ਨੂੰ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਵਿਸ਼ਨੂੰ ਸ਼ਰਮਾ ਵਲੋਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਰੰਭੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਟਿਆਲਾ ਦਿਹਾਤੀ ਹਲਕੇ ਦੇ ਅੱਧਾ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੇਵ ਮਾਨ ਨੇ ਕਰਵਾਈ ਅਨਾਜ ਮੰਡੀ ਨਾਭਾ ਵਿਖੇ ਸਰਕਾਰੀ ਖ਼ਰੀਦ ਸ਼ੁਰੂ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਸਰਕਾਰ ਦੀਆਂ ਹਦਾਇਤਾਂ 'ਤੇ ਸਮੁੱਚੇ ਸੂਬੇ 'ਚ ਪਹਿਲੀ ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਜਿਸ ਦੇ ਚੱਲਦਿਆਂ ਅਨਾਜ ਮੰਡੀ ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1 ਲੱਖ 70 ਹਜ਼ਾਰ ਦੀ ਠੱਗੀ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 1 ਲੱਖ 70 ਹਜਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਕਾਸ ਰਾਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX