ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਖੰਨਾ / ਸਮਰਾਲਾ

ਤਿੰਨ ਘਰਾਂ ਦੇ ਇਕਲੌਤੇ ਚਿਰਾਗ਼ ਦੀ ਲਾਸ਼ ਮਿਲਣ 'ਤੇ ਪਰਿਵਾਰਕ ਸਮਰਥਕਾਂ ਨੇ ਲਗਾਇਆ ਧਰਨਾ

ਸਮਰਾਲਾ, 2 ਅਕਤੂਬਰ (ਗੋਪਾਲ ਸੋਫ਼ਤ/ਕੁਲਵਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਰਾਜੇਵਾਲ ਦੇ ਪਿਛਲੇ 6 ਦਿਨ ਤੋਂ ਲਾਪਤਾ 21 ਸਾਲਾ ਨੌਜਵਾਨ ਯਾਦਵਿੰਦਰ ਸਿੰਘ ਦੀ ਚਰਥਾਨਲ (ਪਟਿਆਲਾ) ਨੇੜੇ ਨਹਿਰ 'ਚੋਂ ਲਾਸ਼ ਮਿਲਣ 'ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ 'ਤੇ ਸਮਾਂ ਰਹਿੰਦੇ ਢੁਕਵੀਂ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਅੱਜ ਹਾਈਵੇਅ ਜਾਮ ਕਰਕੇ ਮੁੱਖ ਚੌਕ ਵਿਚ ਧਰਨਾ ਲਗਾ ਦਿੱਤਾ ¢ ਸਮਰਾਲਾ ਦੇ ਮੁੱਖ ਚੌਕ 'ਚ ਧਰਨੇ 'ਤੇ ਬੈਠੇ ਮਿ੍ਤਕ ਦੇ ਵਾਰਸਾਂ, ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਵੱਲੋਂ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਗਈ ਕਿ, ਉਨ੍ਹਾਂ ਦੇ ਬੱਚੇ ਦੀ ਮੌਤ ਲਈ ਜ਼ਿੰਮੇਵਾਰ ਕਥਿਤ ਦੋਸ਼ੀਆਂ ਦੀ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ ¢ ਮਿ੍ਤਕ ਨੌਜਵਾਨ ਆਪਣੇ ਤਾਏ ਚਾਚੇ ਦੇ ਤਿੰਨ ਪਰਿਵਾਰਾਂ ਦਾ ਇਕਲੌਤਾ ਪੁੱਤਰ ਸੀ ਅਤੇ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ¢ ਖ਼ਾਨਦਾਨ ਦੇ ਇਕਲੌਤੇ ਚਿਰਾਗ਼ ਦੀ ਇੰਝ ਭੇਦਭਰੇ ਹਾਲਾਤ ਵਿਚ ਹੋਈ ਮੌਤ ਤੋਂ ਖ਼ਫ਼ਾ ਪਰਿਵਾਰ ਨੇ ਮਿ੍ਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ ¢ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਯਾਦਵਿੰਦਰ ਸਿੰਘ (21) ਪੁੱਤਰ ਬਲਜਿੰਦਰ ਸਿੰਘ ਪਿੰਡ ਰਾਜੇਵਾਲ, ਜੋ ਕਿ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਵਿਚ ਕੰਡਕਟਰ ਦੀ ਨੌਕਰੀ ਕਰਦਾ ਸੀ, 26 ਸਤੰਬਰ ਨੂੰ ਘਰੋਂ ਤੜਕੇ ਚਾਰ ਵਜੇ ਡਿਊਟੀ 'ਤੇ ਗਿਆ ਸੀ, ਪਰ ਅਚਾਨਕ ਲਾਪਤਾ ਹੋ ਗਿਆ ¢ ਪਰਿਵਾਰਕ ਮੈਂਬਰ ਲਗਾਤਾਰ ਉਸ ਦੀ ਭਾਲ ਵਿਚ ਜੁਟੇ ਹੋਏ ਸਨ ਅਤੇ ਪਰਿਵਾਰ ਨੇ ਪੁਲਿਸ ਨੂੰ ਕੁੱਝ ਵਿਅਕਤੀਆਂ ਤੇ ਸ਼ੱਕ ਪ੍ਰਗਟਾਉਂਦੇ ਹੋਏ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਉਣ ਲਈ ਵੀ ਸ਼ਿਕਾਇਤ ਕੀਤੀ ਸੀ ¢ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਤੇ ਉਹ ਆਪਣੇ ਪੱਧਰ 'ਤੇ ਹੀ ਆਪਣੇ ਲਾਪਤਾ ਪੁੱਤਰ ਦੀ ਭਾਲ ਕਰਦੇ ਰਹੇ ¢ ਮਿ੍ਤਕ ਦੇ ਪਿਤਾ ਅਤੇ ਹੋਰ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੱਲ੍ਹ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਆਪਣੇ ਪੁੱਤਰ ਦੀ ਲਾਸ਼ ਪਟਿਆਲਾ ਨੇੜਿਓ ਨਹਿਰ ਵਿਚੋਂ ਬਰਾਮਦ ਹੋਣ ਬਾਰੇ ਪਤਾ ਲੱਗਿਆ ਤਾਂ ਉਹ ਤੁਰੰਤ ਮੌਕੇ ਉੱਤੇ ਪਹੁੰਚੇ ਅਤੇ ਲਾਸ਼ ਲਿਆਉਣ ਲਈ ਵੀ ਉਨ੍ਹਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ¢ ਧਰਨੇ ਵਿਚ ਪੁੱਜੇ ਅਕਾਲੀ ਦਲ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਵੀ ਪੁਲਿਸ 'ਤੇ ਢਿੱਲੀ ਕਾਰਵਾਈ ਕੀਤੇ ਜਾਣ ਦੇ ਦੋਸ਼ ਲਗਾਉਂਦੇ ਹੋਏ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ ¢ ਉਨ੍ਹਾਂ ਆਖਿਆ ਕਿ ਸੂਬੇ ਵਿਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਕਤਲ ਅਤੇ ਹੋਰ ਅਪਰਾਧਾਂ 'ਚ ਭਾਰੀ ਵਾਧਾ ਹੋਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਕਿਸੇ ਦੀ ਸੁਣਵਾਈ ਨਹੀਂ ਕਰ ਰਿਹਾ ¢ ਮਜਬੂਰੀ ਵੱਸ ਲੋਕਾਂ ਨੂੰ ਇਨਸਾਫ਼ ਲੈਣ ਅਤੇ ਕਾਰਵਾਈ ਕਰਵਾਉਣ ਲਈ ਧਰਨੇ ਤੱਕ ਲਗਾਉਣੇ ਪੈ ਰਹੇ ਹਨ ¢

ਸਾਬਕਾ ਮੰਤਰੀ ਗੁਰਕੀਰਤ ਦੀ ਅਗਵਾਈ 'ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਕਾਂਗਰਸੀਆਂ ਨੇ ਸ਼ਰਧਾ ਦੇ ਫੱੁਲ ਭੇਟ ਕੀਤੇ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬਲਾਕ ਕਾਂਗਰਸ ਕਮੇਟੀ ਦਫ਼ਤਰ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਮੌਕੇ ਸਮੂਹ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਵਿਖੇ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਮਨਾਉਣ ਲਈ ਤਿਆਰੀਆਂ ਹੋਈਆਂ ਮੁਕੰਮਲ

ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਸਾਹਨੇਵਾਲ ਵਿਖੇ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਮਨਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੀਂ ਦੁਸਹਿਰਾ ਕਮੇਟੀ ਦੇ ਪ੍ਰਧਾਨ ਬੀ. ਕੇ. ਅਨੇਜਾ, ਚੇਅਰਮੈਨ ਓਮ ਪ੍ਰਕਾਸ਼ ਗੋਇਲ, ...

ਪੂਰੀ ਖ਼ਬਰ »

ਸੂਬੇਦਾਰ ਸਤਵੀਰ ਸਿੰਘ ਜੰਡਾਲੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪਾਇਲ, 2 ਅਕਤੂਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਬ ਡਵੀਜ਼ਨ ਦੇ ਪਿੰਡ ਜੰਡਾਲੀ ਦੇ ਜੰਮੂ ਵਿਖੇ ਤਾਇਨਾਤ ਸੂਬੇਦਾਰ ਸਤਵੀਰ ਸਿੰਘ ਪੁੱਤਰ ਬਲਵੰਤ ਸਿੰਘ ਦੀ ਆਪਣੇ ਘਰ ਜੰਡਾਲੀ ਵਿਖੇ ਦਿਲ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਹੋ ਗਈ¢ ਉਹ 47 ਸਾਲਾਂ ਦੇ ਸਨ ਤੇ ਆਪਣੇ ਪਿੱਛੇ ...

ਪੂਰੀ ਖ਼ਬਰ »

ਗੁੱਜਰਾਂ ਦੀ ਮੱਝ ਕਾਰ ਨਾਲ ਟਕਰਾਈ, ਕਾਰ ਸਵਾਰ 2 ਵਿਅਕਤੀ ਵਾਲ ਵਾਲ ਬਚੇ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਕਸਬਾ ਬੀਜਾ ਨੇੜੇ ਦੇਰ ਸ਼ਾਮ ਗੁਜ਼ਰਾਂ ਦੀ ਮੱਝ ਕਾਰ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਦੌਰਾਨ ਕਾਰ ਸਵਾਰ ਡਰਾਈਵਰ ਅਤੇ ਉਸ ਦੇ ਸਾਥੀ ਦਾ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਅ ਹੋ ਗਿਆ | ਕਾਰ ਡਰਾਈਵਰ ਪਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ 'ਤੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ-ਕੌਂਸ਼ਲ

ਦੋਰਾਹਾ, 2 ਅਕਤੂਬਰ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਦੀ ...

ਪੂਰੀ ਖ਼ਬਰ »

ਨੱਤਾਂ ਦੇ ਖੇਡ ਕਬੱਡੀ ਕੱਪ ਦੇ ਮੁਕਾਬਲੇ ਸ਼ੁਰੂ

ਸਾਹਨੇਵਾਲ, 2 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਇੱਥੋਂ ਨਜ਼ਦੀਕ ਪਿੰਡ ਨੱਤ ਵਿਖੇ ਸਮੂਹ ਨਗਰ ਨਿਵਾਸੀ ਐੱਨ. ਆਰ. ਆਈ. ਵੀਰ ਨੌਜਵਾਨ ਸਭਾ ਵੱਲੋਂ ਕਬੱਡੀ ਕੱਪ ਤਿੰਨ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ ¢ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਮੰਚਨ ਦਾ ਉਦਘਾਟਨ

ਅਹਿਮਦਗੜ੍ਹ, 2 ਅਕਤੂਬਰ (ਸੋਢੀ)-ਗਾਂਧੀ ਸਕੂਲ ਦੇ ਮੈਦਾਨ ਵਿਚ ਤ੍ਰੀ-ਮੂਰਤੀ ਕਲਾ ਮੰਚ, ਭਾਰਤੀਆਂ ਮਹਾਵੀਰ ਦਲ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਮ ਲੀਲ੍ਹਾਂ ਛੇਵੇਂ ਦਿਨ ਦੇ ਮੰਚਨ ਦਾ ਉਦਘਾਟਨ ਭਲਵਾਨ ਗਰੁੱਪ ਲੁਧਿਆਣਾ, ਸ੍ਰੀ ਰਾਧੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਧਾਰਮਿਕ ਸਮਾਗਮ 5 ਨੂੰ

ਰਾੜਾ ਸਾਹਿਬ, 2 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਝਾੜ ਸਾਹਿਬ ਦੇ ਅਸਥਾਨ ਤੇ 5 ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਅਸਥਾਨ ਦੀ ਪ੍ਰਬੰਧਕਾਂ ਬੀਬੀ ਗੁਰਮੀਤ ਕੌਰ ਨੇ ਦੱਸਿਆ ਕਿ 3 ਅਕਤੂਬਰ ਨੂੰ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਨਮਿਤ ਬਰਸੀ ਸਮਾਗਮ ਕੱਲ੍ਹ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਜੰਮੂ-ਕਸ਼ਮੀਰ ਦੇ ਕੁੱਪਵਾੜਾ ਖੇਤਰ ਵਿਚ 4 ਅਕਤੂਬਰ 2015 ਨੂੰ ਦੇਸ਼ ਦੇ ਦੁਸ਼ਮਣਾਂ ਨਾਲ ਸੂਰਮਤਾਈ ਨਾਲ ਜੂਝਦਿਆਂ 6 ਸਿੱਖ ਰਾਈਫਲਸ ਦੇ ਜਾਬਾਜ਼ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਅੱਜ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਨੇ ਕਿਲ੍ਹਾ ਰਾਏਪੁਰ ਸਥਿਤ ਦਫ਼ਤਰ ਵਿਖੇ ਕਿਸਾਨ ਆਗੂਆਂ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋਂ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮਨਾਇਆ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਵਿਸ਼ਵ ਦਿਲ ਦਿਵਸ ਨੂੰ ਮਨਾਇਆ ਗਿਆ ¢ ਸਕੂਲ ਦੇ ਅਧਿਆਪਕਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀ ਬੱਚਿਆਂ ਨੂੰ ਹਾਰਟ ਸੰਬੰਧੀ ਰੋਗਾਂ ਬਾਰੇ ਚਾਨਣਾ ਪਾਇਆ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਨੇ ਬਿਮਲਾ ਦੇਵੀ ਵਡੇਰਾ ਦੀ ਯਾਦ 'ਚ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਸਮਾਜ ਸੇਵੀ ਮੁਕੇਸ਼ ਸਿੰਘੀ ਦੀ ਅਗਵਾਈ ਵਿਚ ਬਿਮਲਾ ਦੇਵੀ ਵਡੇਰਾ ਦੀ ਯਾਦ 'ਚ ਏ.ਐੱਸ ਸੀਨੀ. ਸੈਕੰ. ਸਕੂਲ ਖੰਨਾ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਖੰਨਾ ਵੱਲੋਂ ਫ਼ੁੱਟਬਾਲ ਟੂਰਨਾਮੈਂਟ ਕਰਵਾਇਆ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਖੰਨਾ ਵੱਲੋਂ ਕਰਵਾਏ ਜਾ ਰਹੇ ਅੱਠਵੇਂ ਸਵ: ਸਿਮਰਦੀਪ ਸਿੰਘ ਗਰੇਵਾਲ ਯਾਦਗਾਰੀ ਫੁੱਟਬਾਲ ਕੱਪ ਵਿੱਚ ਖੰਨਾ ਸ਼ਹਿਰ ਦੇ ਕਾਫੀ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕਰਵਾਏ ਗਏ ...

ਪੂਰੀ ਖ਼ਬਰ »

ਫ੍ਰੀ ਮੈਡੀਕਲ ਕੈਂਪ ਦਾ ਵਿਧਾਇਕ ਸੌਂਦ ਨੇ ਕੀਤਾ ਉਦਘਾਟਨ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਖੰਨਾ ਦੇ ਲਲਹੇੜੀ ਰੋਡ ਵਿਖੇ ਅਨੇਤਾ ਫ਼ਰੀ ਮੈਡੀਕਲ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਇਹ ਫ਼ਰੀ ਮੈਡੀਕਲ ਕੈਂਪ ਦਾ ਆਯੋਜਨ ਅਨੇਤਾ ਹਸਪਤਾਲ ਦੀ ਦੂਜੀ ਬ੍ਰਾਂਚ ਜੋ ਕਿ ਪ੍ਰੋਫੈਸਰ ਕਾਲੋਨੀ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਕੁਲਵੰਤ ਸਿੰਘ ਨੂੰ ਸਦਮਾ, ਪਤਨੀ ਸਵਰਗਵਾਸ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਸੀਨੀਅਰ ਆਗੂ ਅਤੇ ਪੰਚਾਇਤ ਮੈਂਬਰ ਨੰਬਰਦਾਰ ਕੁਲਵੰਤ ਸਿੰਘ ਗਿੱਲ ਚੋਮੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ-ਪਤਨੀ ਬੀਬੀ ਰਵਿੰਦਰ ਕੌਰ ਬੇਵਕਤੀ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਭੰਗੜਾ ਮੁਕਾਬਲੇ 'ਚ ਐੱਸ. ਸੀ. ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੀ ਦੇਖ ਰੇਖ ਹੇਠ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਦੇ ਰੋਚਕ ਮੁਕਾਬਲੇ ਦੇਖਣ ...

ਪੂਰੀ ਖ਼ਬਰ »

ਸ੍ਰੀ ਰਾਮ ਵਿਜੇ ਦਸਮੀ ਦੁਸਹਿਰਾ ਕਮੇਟੀ ਨੇ ਲਲਹੇੜੀ ਰੋਡ 'ਤੇ ਦਸਹਿਰਾ ਮੇਲਾ ਕਰਵਾਉਣ ਦਾ ਕੀਤਾ ਐਲਾਨ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼੍ਰੀ ਰਾਮ ਵਿਜੇ ਦਸਮੀ ਦਸਹਿਰਾ ਕਮੇਟੀ ਵਲੋਂ ਸਾਧੂ ਸਮਾਜ ਅਤੇ ਸਨਾਤਨ ਧਰਮ ਦੀਆਂ ਰਵਾਇਤਾਂ ਅਨੁਸਾਰ ਅਲੱਗ ਤੋਂ ਰਾਵਣ ਦਹਿਨ 5 ਅਕਤੂਬਰ ਲਲਹੇੜੀ ਰੋਡ ਇਲਾਕੇ 'ਚ ਕੀਤਾ ਜਾਵੇਗਾ ¢ ਕਮੇਟੀ ਵਲੋਂ ਮੀਟਿੰਗ ਕਰ ਕੇ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਨਮਿਤ ਬਰਸੀ ਸਮਾਗਮ ਕੱਲ੍ਹ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਜੰਮੂ-ਕਸ਼ਮੀਰ ਦੇ ਕੁੱਪਵਾੜਾ ਖੇਤਰ ਵਿਚ 4 ਅਕਤੂਬਰ 2015 ਨੂੰ ਦੇਸ਼ ਦੇ ਦੁਸ਼ਮਣਾਂ ਨਾਲ ਸੂਰਮਤਾਈ ਨਾਲ ਜੂਝਦਿਆਂ 6 ਸਿੱਖ ਰਾਈਫਲਸ ਦੇ ਜਾਬਾਜ਼ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ...

ਪੂਰੀ ਖ਼ਬਰ »

ਭੰਗੜਾ ਮੁਕਾਬਲੇ 'ਚ ਐੱਸ. ਸੀ. ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੀ ਦੇਖ ਰੇਖ ਹੇਠ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਦੇ ਰੋਚਕ ਮੁਕਾਬਲੇ ਦੇਖਣ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕਾਂ ਨੇ ਨਾਕਾਰਾਤਮਿਕ ਰਵੱਈਆ ਅਪਣਾ ਕੇ ਐੱਸ. ਸੀ. ਵਰਗ ਦੇ ਵਿਰੁੱਧ ਹੋਣ ਦਾ ਸਪੱਸ਼ਟ ਸਬੂਤ ਦਿੱਤਾ- ਮਾ. ਸਹਾਰਨ ਮਾਜਰਾ/ਡਾ. ਕਾਲੀਆ

ਮਲੌਦ, 2 ਅਕਤੂਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸੀ. ਮੀਤ ਪ੍ਰਧਾਨ ਮਾ. ਮਲਕੀਤ ਸਿੰਘ ਸਹਾਰਨ ਮਾਜਰਾ ਅਤੇ ਬਸਪਾ ਦੇ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਇੰਚਾਰਜ ਡਾ. ਕਰਨੈਲ ਸਿੰਘ ਕਾਲੀਆ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ...

ਪੂਰੀ ਖ਼ਬਰ »

ਘੁਡਾਣੀ ਖ਼ੁਰਦ 'ਚ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਪਾਇਲ, 2 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਬੈਡਮਿੰਟਨ ਕਲੱਬ, ਨਗਰ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਦੂਸਰਾ ਡੇ ਐਂਡ ਨਾਈਟ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਮਾਜਰੀ ਵਿਖੇ ਮਾਤਾ ਦਾ ਪਹਿਲਾ ਜਾਗਰਣ ਕਰਵਾਇਆ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪਿੰਡ ਮਾਜਰੀ ਵਿਖੇ ਗਾਰਡਨ ਕਾਲੋਨੀ ਵਿਚ ਮਾਤਾ ਦਾ ਪਹਿਲਾ ਜਾਗਰਣ ਕਰਵਾਇਆ ਗਿਆ | ਇਸ ਜਾਗਰਨ ਵਿਚ ਮਾਤਾ ਰਾਣੀ ਮੰਦਿਰ ਤੋਂ ਜੋਤ ਲਿਆਂਦੀ ਗਈ ਸੀ | ਜਾਗਰਣ ਵਿਚ ਮੁੱਖ ਤੌਰ ਤੇ ਉੱਘੀ ਸਮਾਜ ਸੇਵਿਕਾ ਬੀਬੀ ਫ਼ਾਤਿਮਾ ਪੁੱਜੇ ਅਤੇ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਪਾਇਲ, 2 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਸਥਾਨਕ ਸ਼ਹਿਰ 'ਚ ਭਾਜਪਾ ਮੰਡਲ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ 'ਚ ਮੰਡਲ ਪ੍ਰਧਾਨ ਸੌੌਰਵ ਸ਼ਰਮਾ ਪਾਇਲ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭੁੱਟਾ ਵਿਖੇ ਖੇਤੀਬਾੜੀ ਵਿਭਾਗ ਡੇਹਲੋਂ ਵਲੋਂ ਕਿਸਾਨ ਜਾਗਰੂਕਤਾ ਵਿਸ਼ੇਸ਼ ਕੈਂਪ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਇਨ-ਸਿੱਟੂ ਸੀ. ਆਰ . ਐਮ. ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਤਹਿਤ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਸ੍ਰੀ ਰਾਮਲੀਲ੍ਹਾ ਦੇ 6ਵੇਂ ਦਿਨ ਭਰਤ ਮਿਲਾਪ ਦੇ ਮੰਚਨ ਨੇ ਲੋਕਾਂ ਨੂੰ ਕੀਤਾ ਭਾਵੁਕ

ਦੋਰਾਹਾ, 2 ਅਕਤੂਬਰ (ਮਨਜੀਤ ਸਿੰਘ ਗਿੱਲ)-ਸ਼੍ਰੀ ਰਾਮ ਨਾਟਕ ਮੰਚ ਰਜਿ ਦੋਰਾਹਾ ਵਲੋਂ ਵਾਰਡ ਨੰ. 7 ਵਿਖੇ ਪਾਵਨ ਸ੍ਰੀ ਰਾਮ ਲੀਲਾ ਦੇ 6ਵੇਂ ਦਿਨ ਦਾ ਉਦਘਾਟਨ ਭਾਜਪਾ ਕਿਸਾਨ ਮੋਰਚੇ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਕੀਤਾ ¢ ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੱਸੀ ਬੀਜਾ ਦੀ ਮਾਤਾ ਹਰਭਜਨ ਕੌਰ ਕੁਲਾਰ ਨੂੰ ਸ਼ਰਧਾਂਜਲੀਆਂ ਭੇਂਟ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਦਾਣਾ ਮੰਡੀ ਆੜ੍ਹਤ ਦੀ ਦੁਕਾਨ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਜੱਸੀ ਬੀਜਾ ਤੇ ਬਲਜਿੰਦਰ ਸਿੰਘ ਕਾਲਾ ਦੀ ਮਾਤਾ ਹਰਭਜਨ ਕੌਰ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ¢ ਮਾਤਾ ਹਰਭਜਨ ਕੌਰ ਨਮਿਤ ਰਖੇ ਗਏ ...

ਪੂਰੀ ਖ਼ਬਰ »

ਦਾਣਾ ਮੰਡੀ ਪਾਇਲ ਵਿਚ ਝੋਨੇ ਦੀ ਫ਼ਸਲ ਆਉਣੀ ਸ਼ੁਰੂ, ਪਰ ਭਾਅ ਨਹੀਂ ਲੱਗਾ

ਪਾਇਲ, 2 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀਆਂ ਹਿਦਾਇਤਾਂ ਗਈਆਂ ਸਨ, ਪ੍ਰੰਤੂ ਪਾਇਲ ਦਾਣਾ ਮੰਡੀ ਵਿਚ ਅਜੇ ਤੱਕ ਕਿਸਾਨਾਂ ਝੋਨੇ ਦੀ ਖ਼ਰੀਦ ਨਹੀਂ ਹੋ ਸਕੀ ¢ ਪੱਤਰਕਾਰਾਂ ਨੇ ਮੰਡੀ ਦਾ ਦੌਰਾ ...

ਪੂਰੀ ਖ਼ਬਰ »

ਆਮ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ- ਮਹੇਸ਼ਇੰਦਰ ਸਿੰਘ ਗਰੇਵਾਲ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸੀਨੀਅਰ ਆਗੂ ਜਥੇ ਜੋਗਾ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਗਿ੍ਫ਼ਤਾਰ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹੋਟਲ 7 ਦੀਪ ਦੇ ਪ੍ਰਬੰਧਕ ਗੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਲਕਾਅ ਦਿਵਸ ਮਨਾਇਆ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਸਿਵਲ ਹਸਪਤਾਲ ਮਲੌਦ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਹਲਕਾਅ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਗੁਰਮਨਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਹਲਕਾਅ ਜਾਨਵਰਾਂ ਦੇ ਕੱਟੇ ...

ਪੂਰੀ ਖ਼ਬਰ »

ਆਧਾਰ ਕਾਰਡ ਅੱਪਡੇਟ ਕਰਨ ਸੰਬੰਧੀ ਕੈਂਪ ਲਗਾਇਆ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸਮਾਜਿਕ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਬਾਲ ਵਿਕਾਸ ਅਫ਼ਸਰ ਖੰਨਾ ਵਲੋਂ 0-6 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਯੂਨਿਟ ਨੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ

ਦੋਰਾਹਾ, 2 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਡੀਨ ਐਕਸਟੈਂਸ਼ਨ ਐਕਟੀਵਿਟੀਜ਼ ਡਾ. ਲਵਲੀਨ ਬੈਂਸ ਨੇ ਦੱਸਿਆ ਕਿ 24 ਸਤੰਬਰ ਨੂੰ ਕਾਲਜ ਦੇ ਐੱਨ. ਐੱਸ. ਐੱਸ. ...

ਪੂਰੀ ਖ਼ਬਰ »

ਖੰਡ ਮਿੱਲ ਬੁੱਢੇਵਾਲ ਦੀ ਵਰਕਰਜ਼ ਯੂਨੀਅਨ ਵਲੋਂ ਸ਼ੂਗਰਫੈੱਡ ਦੇ ਚੇਅਰਮੈਨ ਨੂੰ ਮੰਗ ਪੱਤਰ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੀ ਵਰਕਰ ਯੂਨੀਅਨ ਵੱਲੋਂ ਪ੍ਰਧਾਨ ਭੁਪਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਨੂੰ ਪੰਜਾਬ ਸਰਕਾਰ ਦਾ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ ਡੇਲੀਵੇਜ ...

ਪੂਰੀ ਖ਼ਬਰ »

ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਨ.ਐੱਸ.ਐੱਸ.ਯੂਨਿਟ ਵਲੋਂ ਵਾਤਾਵਰਨ ਬਚਾਓ ਰੈਲੀ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੇ ਐਨ.ਐੱਸ.ਐੱਸ ਵਿੰਗ ਅਤੇ ਵਾਤਾਵਰਨ ਕਲੱਬ ਨੇ Tਵਾਤਾਵਰਨ ਬਚਾਓ'' ਵਿਸ਼ੇ ਉੱਤੇ ਪਿੰਡ ਕਲਾਲ ਮਾਜਰਾ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ¢ ਪ੍ਰੋ: ਸਾਗਰ ਗੁਪਤਾ, ਪ੍ਰੋ: ਮਨਜੋਤ ਕੌਰ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪਿੰਡ ਜੰਡਿਆਲੀ ਵਿਖੇ ਕੋਆਪ੍ਰੇਟਿਵ ਸੁਸਾਇਟੀ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋਂ ਸੀ. ਆਰ. ਐੱਸ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਅਨੇਕਤਾ 'ਚ ਏਕਤਾ ਵਿਸ਼ੇ 'ਤੇ ਸੈਮੀਨਾਰ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਭਾਰਤ ਸਰਕਾਰ ਵੱਲੋਂ ਚਲਾਈ ਗਈ ਸਕੀਮ ਏਕ ਭਾਰਤ ਸੇ੍ਰਸ਼ਠ ਭਾਰਤ ਤਹਿਤ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਅਨੇਕਤਾ ਵਿੱਚ ਏਕਤਾ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਗੋਸਲ ਦੇ ਨੌਜਵਾਨਾਂ ਨੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬੀਤੇ ਦਿਨੀਂ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣ ਦੇ ਮੰਤਵ ਨਾਲ ਪਿੰਡ ਗੋਸਲ ਦੇ ਨੌਜਵਾਨਾਂ ਵੱਲੋਂ ਸਟੇਟ ਐਵਾਰਡੀ ਮਾਸਟਰ ਨਵਜੋਤ ਸ਼ਰਮਾ ਦੀ ਪ੍ਰੇਰਨਾ ਸਦਕਾ ਸਕੂਲ ਕੈਂਪਸ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਟਰੈਕਟਰ ...

ਪੂਰੀ ਖ਼ਬਰ »

ਸਾਹਨੇਵਾਲ 'ਚ ਔਰਤਾਂ, ਲੜਕੀਆਂ ਤੇ ਛੋਟੇ ਬੱਚਿਆਂ ਵੱਲੋਂ ਸਾਂਝੀ ਦੇਵੀ ਦੀ ਪੂਜਾ

ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਸਾਂਝੀ ਦੇਵੀ ਦੀ ਪੂਜਾ ਕਰਨ ਦੀ ਪਰੰਪਰਾ ਅਨੁਸਾਰ ਲੜਕੀਆਂ ਵਲੋਂ ਮਿੱਟੀ ਦੀ ਬਣਾਈ ਸਾਂਝੀ ਮਾਂ ਦੀ ਮੂਰਤੀ ਉਨ੍ਹਾਂ ਦੇ ਆਪਸੀ ਪਿਆਰ ਨੂੰ ਗੂੜਾ ਕਰਦੀ ਹੋਈ ਘਰ 'ਚ ਸੁੱਖ-ਸ਼ਾਂਤੀ ਤੇ ਵੰਸ਼ ਦੇ ਵਾਧੇ ...

ਪੂਰੀ ਖ਼ਬਰ »

ਡੀ.ਏ.ਵੀ ਪਬਲਿਕ ਸਕੂਲ ਖੰਨਾ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਡੀ.ਏ.ਵੀ ਪਬਲਿਕ ਸਕੂਲ ਖੰਨਾ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦਾ ਜਨਮ ਦਿਨ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ | ਪ੍ਰਾਰਥਨਾ ਸਭਾ ਦੀ ਸ਼ੁਰੂਆਤ ਬਾਪੂ ਜੀ ਦੇ ਮਨਪਸੰਦ ਭਜਨ Tਰਘੂਪਤੀ ਰਾਘਵ ਰਾਜਾ ਰਾਮU ਅਤੇ ਭਾਸ਼ਣ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਤਹਿਸੀਲ ਖੰਨਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਨਾਲ ਪਿਛਲੀਆਂ ਸਰਕਾਰਾ ਨੇ ਡੀ. ਏ. ਅਤੇ ਛੇਵੇਂ ਤਨਖ਼ਾਹ ਕਮਿਸ਼ਨ ਮੁਕੰਮਲ ਰਿਪੋਰਟ ਲਾਗੂ ...

ਪੂਰੀ ਖ਼ਬਰ »

ਇਤਿਹਾਸਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਬੱਚਿਆਂ ਨੂੰ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਪਿ੍ੰ. ਮੋਦਗਿਲ

ਮਲੌਦ, 2 ਅਕਤੂਬਰ (ਸਹਾਰਨ ਮਾਜਰਾ)-ਕੈਂਬਰਿਜ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਮਲੌਦ ਵਲੋਂ ਪਿ੍ੰ. ਸੰਜੀਵ ਮੋਦਗਿਲ ਦੀ ਅਗਵਾਈ ਹੇਠ ਲੜਕੀਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ¢ ਇਸ ਮੌਕੇ ਸੁਲਤਾਨਪੁਰ ਲੋਧੀ, ਗੋਵਿੰਦਵਾਲ ਸਾਹਿਬ, ਤਰਨਤਾਰਨ ਸਾਹਿਬ, ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ ਸੈਂਟਰ ਖੰਨਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਰਘਵੀਰ ਸਿੰਘ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਖੇ ਖੇਡ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਪਾਵਰ ਲਿਫ਼ਟਿੰਗ ਸੈਂਟਰ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ 8 ਸੋਨ ਤਗਮੇ, 8 ਚਾਂਦੀ ਦੇ ਤਗਮੇ ...

ਪੂਰੀ ਖ਼ਬਰ »

ਬ੍ਰਾਹਮਣ ਸੇਵਾ ਮੰਚ ਦੇ ਅਹੁਦੇਦਾਰ ਖਾਟੀ ਵਿਖੇ ਨਤਮਸਤਕ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਬ੍ਰਾਹਮਣ ਸੇਵਾ ਮੰਚ ਰਜਿ. ਖੰਨਾ ਦੇ ਅਹੁਦੇਦਾਰਾਂ ਵੱਲੋਂ ਮੰਚ ਦੇ ਪ੍ਰਧਾਨ ਦਰਸ਼ਨ ਕੁਮਾਰ ਦੀ ਅਗਵਾਈ ਵਿਚ ਖੰਨਾ ਤੋਂ ਖਾਟੀ (ਫਗਵਾੜਾ) ਵਿਖੇ ਭਗਵਾਨ ਸ਼੍ਰੀ ਪਰਸ਼ੁਰਾਮ ਦੀ ਤਪੋਭੂਮੀ ਦੀ ਯਾਤਰਾ ਕੀਤੀ ਗਈ | ਇਸ ਮੌਕੇ ਸਮੂਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX