ਤਾਜਾ ਖ਼ਬਰਾਂ


ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  9 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  50 minutes ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 minute ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  11 minutes ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  32 minutes ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਮਾਨਸਾ

ਆਂਗਣਵਾੜੀ ਮੁਲਾਜ਼ਮਾਂ ਨੇ ਹੱਕੀ ਮੰਗਾਂ ਸੰਬੰਧੀ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਮਾਨਸਾ, 2 ਅਕਤੂਬਰ (ਰਾਵਿੰਦਰ ਸਿੰਘ ਰਵੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਸੰਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਬਲਾਕ ਪ੍ਰਧਾਨ ਬਲਵੀਰ ਕੌਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਆਈ.ਸੀ.ਡੀ.ਐਸ ਸਕੀਮ ਜੋ 1975 ਤੋਂ ਚੱਲ ਰਹੀ ਹੈ, ਦੇ ਤਹਿਤ ਦੇਸ਼ ਭਰ 'ਚ 28 ਲੱਖ ਵਰਕਰ/ਹੈਲਪਰ ਕੰਮ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਲੰਬਾ ਸਮਾਂ ਸੇਵਾ ਨਿਭਾਉਣ ਤੋਂ ਬਾਅਦ ਵੀ ਇਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਨਿਗੂਣੀਆਂ ਤਨਖ਼ਾਹਾਂ ਦੇ ਕੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਵਰਕਰ ਨੂੰ 4500 ਰੁਪਏ ਅਤੇ ਹੈਲਪਰ ਨੂੰ 2250 ਦੇ ਕੇ ਬੁੱਤਾ ਸਾਰਿਆ ਜਾ ਰਿਹਾ ਹੈ | ਉਨ੍ਹਾਂ ਵਰਕਰਾਂ ਨੂੰ 24 ਹਜ਼ਾਰ ਤੇ ਹੈਲਪਰਾਂ ਨੂੰ 18 ਹਜ਼ਾਰ ਦੇਣ ਦੀ ਮੰਗ ਉਠਾਉਂਦਿਆਂ ਕਿਹਾ ਆਂਗਣਵਾੜੀ ਸੈਂਟਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਕੇਂਦਰਾਂ 'ਚੋਂ 3 ਤੋਂ 6 ਸਾਲ ਤੱਕ ਦੇ ਬੱਚੇ 2017 'ਚ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਭੇਜ ਦਿੱਤੇ ਗਏ ਸਨ, ਨੂੰ ਵਾਪਸ ਆਂਗਣਵਾੜੀ ਕੇਂਦਰਾਂ 'ਚ ਭੇਜਿਆ ਜਾਵੇ | ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਗਠਿਤ ਹੋਣ ਉਪਰੰਤ ਵਾਅਦੇ ਤੋਂ ਭੱਜ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ ਅਤੇ ਵਰਕਰਾਂ/ਹੈਲਪਰਾਂ ਦੀਆਂ 4 ਸਾਲਾਂ ਤੋਂ ਖ਼ਾਲੀ ਪਈਆਂ ਅਸਾਮੀਆਂ 2016 ਦੇ ਕਾਨੂੰਨ ਮੁਤਾਬਕ ਭਰਨ ਦੇ ਨਾਲ ਹੀ ਹੋਰ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣ | ਧਰਨੇ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਭੇਜੇ ਗਏ | ਛਿੰਦਰਪਾਲ ਕੌਰ ਬਰਨਾਲਾ, ਰਾਣੀ ਕੌਰ, ਨਵਜੋਤ ਕੌਰ, ਪੁਸ਼ਪਾ ਰਾਣੀ ਕੋਟਲੀ, ਗੁਰਜੀਤ ਕੌਰ ਖੋਖਰ ਕਲਾਂ, ਪੁਸ਼ਪਾ ਰਾਣੀ ਖਿਆਲਾ, ਸੁਖਵਿੰਦਰ ਕੌਰ ਮਾਨਸਾ ਆਦਿ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਭੇਜੇ ਗਏ ਮੰਗ–ਪੱਤਰ

ਭੀਖੀ, 2 ਅਕਤੂਬਰ (ਗੁਰਿੰਦਰ ਸਿੰਘ ਔਲਖ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਬਲਾਕ ਭੀਖੀ ਦੀਆਂ ਮੁਲਾਜ਼ਮਾਂ ਵੱਲੋਂ ਬਲਾਕ ਪ੍ਰਧਾਨ ਜਸਵੰਤ ਕੌਰ ਫਰਵਾਹੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਚੋਣ ਹੋਈ

ਬੱਲੂਆਣਾ, 2 ਅਕਤੂਬਰ (ਹਰਜਿੰਦਰ ਸਿੰਘ ਗਰੇਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਮੀਟਿੰਗ ਪਿੰਡ ਬੁਲਾਡੇ ਵਾਲਾ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਪਿੰਡ ਬੁਲਾਡੇ ਵਾਲਾ ਦੀ ਇਕਾਈ ਦਾ ਗੁਰਚਰਨ ਸਿੰਘ ਨੂੰ ਪ੍ਰਧਾਨ, ਗੁਰਮੇਲ ਸਿੰਘ ਨੂੰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਭਖਦੇ ਮੁੱਦਿਆਂ ਤੇ ਮੰਗਾਂ ਸੰਬੰਧੀ ਵਿਚਾਰਾਂ ਕੀਤੀਆਂ

ਮਾਨਸਾ, 2 ਅਕਤੂਬਰ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਕਿਸਾਨੀ ਨਾਲ ਸਬੰਧਿਤ ਭਖਦੇ ਮੁੱਦਿਆਂ ਅਤੇ ...

ਪੂਰੀ ਖ਼ਬਰ »

ਹਿੰਦੂ ਲੜਕੀ ਨੇ ਸਿੱਖ ਇਤਿਹਾਸ ਨਾਲ ਸੰਬੰਧਿਤ ਸਵਾਲਾਂ ਦੇ ਜਵਾਬ ਦੇ ਕੇ ਜਿੱਤਿਆ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਖ਼ਿਤਾਬ

ਬੁਢਲਾਡਾ, 2 ਅਕਤੂਬਰ (ਸਵਰਨ ਸਿੰਘ ਰਾਹੀ)- ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਨੈਤਿਕ ਗੁਣਾਂ ਦੇ ਪ੍ਰਸਾਰ ਲਈ ਯਤਨਸ਼ੀਲ ਸੰਸਥਾ ਜੀਵਨ ਜਾਚ ਚੈਰੀਟੇਬਲ ਸੁਸਾਇਟੀ ਸਿੱਧੂਵਾਲ (ਪਟਿਆਲਾ) ਵਲੋਂ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੇ ਸਹਿਯੋਗ ...

ਪੂਰੀ ਖ਼ਬਰ »

ਐਨਲਾਈਟੈਂਡ ਕਾਲਜ ਝੁਨੀਰ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਝੁਨੀਰ, 2 ਅਕਤੂਬਰ (ਸੰਧੂ)- ਐਨਲਾਈਟੈਂਡ ਕਾਲਜ ਝੁਨੀਰ ਵਿਖੇ ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਾਇਕ ਡਾਇਰੈਕਟਰ ਰਘੁਵੀਰ ਸਿੰਘ ਮਾਨ ਦੀ ਅਗਵਾਈ 'ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਪ੍ਰੋ. ਬਹਾਦਰ ਸਿੰਘ ਨੇ ਦੱਸਿਆ ਕਿ ਮੁਕਾਬਲੇ ਦਾ ਮੁੱਖ ਵਿਸ਼ਾ ਖ਼ੂਨਦਾਨ, ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਐਸ.ਐਚ.ਓ. ਨੇ ਨਵੇਂ ਥਾਣਾ ਮੁਖੀ ਦਾ ਚਾਰਜ ਸੰਭਾਲਿਆ

ਬੋਹਾ, 2 ਅਕਤੂਬਰ (ਰਮੇਸ਼ ਤਾਂਗੜੀ)- ਥਾਣਾ ਬੋਹਾ ਸਥਿਤ ਨਵੇਂ ਆਏ ਐਸ.ਐਚ.ਓ. ਸੁਖਜਿੰਦਰ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਪੁਰਾਣੇ ਐਸ.ਐਚ.ਓ. ਹਰਭਜਨ ਸਿੰਘ ਇੱਥੋਂ ਬਦਲ ਕੇ ਪੁਲਿਸ ਲਾਈਨ ਮਾਨਸਾ ਚਲੇ ਗਏ ਹਨ | ਚਾਰਜ ਸੰਭਾਲਣ ...

ਪੂਰੀ ਖ਼ਬਰ »

ਬੋਹਾ 'ਚ ਪਟਾਕੇ ਵੇਚਣ ਲਈ ਦੁਕਾਨਦਾਰਾਂ ਲਈ ਥਾਂ ਨਿਸਚਿਤ

ਬੋਹਾ, 2 ਅਕਤੂਬਰ (ਤਾਂਗੜੀ)- ਡਿਪਟੀ ਕਮਿਸ਼ਨਰ ਮਾਨਸਾ ਵਲੋਂ ਫੌਜਦਾਰੀ ਜ਼ਾਬਤਾ 1973 ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਬਾਜ਼ਾਰਾਂ ਵਿਚ ਅਗਾਮੀ ਤਿਉਹਾਰਾਂ ਲਈ ਉੱਚੀ ਆਵਾਜ਼ ਵਾਲੇ ਪਟਾਕੇ ਬਣਾਉਣ, ਸਟੋਰ ਕਰਨ, ਵੇਚਣ ਅਤੇ ਖਰੀਦਣ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ | ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਪਰਵਿੰਦਰ ਸਿੰਘ ਦਾ ਸਨਮਾਨ

ਭੀਖੀ, 2 ਅਕਤੂਬਰ (ਗੁਰਿੰਦਰ ਸਿੰਘ ਔਲਖ)-ਕੰਪਿਊਟਰ ਅਧਿਆਪਕ ਯੂਨੀਅਨ ਮਾਨਸਾ ਵਲੋਂ ਸਟੇਟ ਅਵਾਰਡ ਮਿਲਣ ਤੇ ਕੰਪਿਊਟਰ ਅਧਿਆਪਕ ਪਰਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੱਤ ਪ੍ਰਤਾਪ ਸਿੰਘ ਭੀਖੀ ਨੇ ਦੱਸਿਆ ਕਿ ਪਰਵਿੰਦਰ ਸਿੰਘ ਜੋ ਕਿ ...

ਪੂਰੀ ਖ਼ਬਰ »

ਵਿਧਾਇਕ ਨੇ ਮੰਢਾਲੀ ਸਕੂਲ 'ਚ ਚਾਲੂ ਕੀਤਾ ਵਾਟਰ ਕੂਲਰ ਤੇ ਆਰ.ਓ.

ਬੋਹਾ, 2 ਅਕਤੂਬਰ (ਰਮੇਸ਼ ਤਾਂਗੜੀ)- ਥਾਣਾ ਬੋਹਾ ਅਧੀਨ ਪੈਂਦੇ ਪਿੰਡ ਮੰਢਾਲੀ ਵਿਖੇ ਵਿਧਾਇਕ ਬੁੱਧ ਰਾਮ ਨੇ ਬੱਚਿਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਜੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਵਿਚ ਵਾਟਰ ਕੂਲਰ ਤੇ ਆਰ.ਓ. ਦਾ ਉਦਘਾਟਨ ਕੀਤਾ | ਸਰਕਾਰੀ ਸਮਾਰਟ ਹਾਈ ਸਕੂਲ ...

ਪੂਰੀ ਖ਼ਬਰ »

ਨਗਰ ਕੌਂਸਲ ਬਰੇਟਾ ਨੂੰ ਮਿਲਿਆ ਸਵੱਛ ਸਰਵੇਖਣ ਪੁਰਸਕਾਰ

ਬਰੇਟਾ, 2 ਅਕਤੂਬਰ (ਪਾਲ ਸਿੰਘ ਮੰਡੇਰ)-ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਰਾਜ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਨਗਰ ਕੌਂਸਲ ਬਰੇਟਾ ਨੂੰ ਸਵੱਛ ਸਰਵੇਖਣ ਪੁਰਸਕਾਰ ਲਈ ਚੁਣਿਆ ਗਿਆ ਸੀ | ਬੀਤੇ ਦਿਨੀਂ ਦਿੱਲੀ ਵਿਖੇ ...

ਪੂਰੀ ਖ਼ਬਰ »

ਪਿੰਡਾਂ 'ਚ ਪਰਾਲੀ ਦੇ ਸੁਚਾਰੂ ਪ੍ਰਬੰਧ ਲਈ ਸਿਖਲਾਈ ਕੈਂਪ

ਮਾਨਸਾ, 2 ਅਕਤੂਬਰ (ਰਵੀ)- ਖੇਤੀਬਾੜੀ ਵਿਭਾਗ ਵਲੋਂ ਬਲਾਕ ਮਾਨਸਾ ਦੇ ਵੱਖ ਵੱਖ ਪਿੰਡਾਂ 'ਚ ਪਰਾਲੀ ਦੇ ਸੁਚਾਰੂ ਪ੍ਰਬੰਧ ਲਈ ਸਿਖਲਾਈ ਕੈਂਪ ਲਗਾਏ | ਪਿੰਡ ਖਿਆਲਾ ਕਲਾਂ, ਜਵਾਹਰਕੇ, ਨੰਗਲ ਕਲਾਂ, ਖਾਰਾ, ਸਹਾਰਨਾਂ, ਕੋਟਲੀ ਕਲਾਂ, ਭੈਣੀਬਾਘਾ, ਮਾਨਬੀਬੜੀਆਂ, ਖੋਖਰ ਕਲਾਂ, ...

ਪੂਰੀ ਖ਼ਬਰ »

ਨਾਟਿਅਮ ਦਾ 11ਵਾਂ ਨਾਟਕ ਮੇਲਾ ਸ਼ੁਰੂ

ਬਠਿੰਡਾ, 2 ਅਕਤੂਬਰ (ਅਵਤਾਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ. ਆਰ. ਐਸ. ਪੀ. ਟੀ. ਯੂ.) ਦੇ ਆਡੀਟੋਰੀਅਮ ਵਿਚ 11ਵੇਂ ਨਾਟਿਅਮ ਨਾਟਕ ਮੇਲੇ ਦਾ ਸ਼ਾਨਦਾਰ ਆਗਾਜ਼ ਨੌਜਵਾਨਾਂ ਦੇ ਭਰਪੂਰ ਉਤਸ਼ਾਹ ਤੇ ਦਰਸ਼ਕਾਂ ਦੀ ਵੱਡੀ ਗਿਣਤੀ ਨਾਲ ਹੋਇਆ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਭਗਤਾ ਭਾਈਕਾ, 2 ਅਕਤੂਬਰ (ਸੁਖਪਾਲ ਸਿੰਘ ਸੋਨੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਵਿਸ਼ੇਸ਼ ਮੀਟਿੰਗ ਪਿੰਡ ਕੋਠਾਗੁਰੂ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਦੀ ਭਰਤੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਰੋਕੀ

ਲਹਿਰਾ ਮੁਹੱਬਤ, 2 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਪਾਵਰਕਾਮ ਆਊਟ ਸੋਰਸਜ਼ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ ਅਤੇ ਸਿਮਰਨਜੀਤ ਸਿੰਘ ਨੀਲੋਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪਿੰਡਾਂ ਦੇ ਨਵ ਨਿਯੁਕਤ ਅਹੁਦੇਦਾਰਾਂ ਨਾਲ ਕਾਂਗਰਸ ਬਲਾਕ ਕਮੇਟੀ ਹੋਰ ਵੀ ਮਜ਼ਬੂਤ ਹੋਵੇਗੀ-ਭਾਗੀਵਾਂਦਰ

ਸੀਂਗੋ ਮੰਡੀ, 2 ਅਕਤੂਬਰ (ਪਿ੍ੰਸ ਗਰਗ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਨਵੇਂ ਐਲਾਨੇ ਜਾ ਰਹੇ ਅਹੁਦੇਦਾਰ ਪਾਰਟੀ ਲਈ ਇਕਜੁੱਟ ਹੋ ਕੇ ਪਾਰਟੀ ਨੂੰ ਬੁਲੰਦੀਆਂ 'ਤੇ ਲਿਜਾਣ ਲਈ ...

ਪੂਰੀ ਖ਼ਬਰ »

ਕਾਂਗੜ ਵਿਖੇ ਬੀਕੇਯੂ ਡਕੌਂਦਾ ਵਲੋਂ 40 ਮੈਂਬਰੀ ਕਮੇਟੀ ਦੀ ਚੋਣ

ਭਾਈਰੂਪਾ, 2 ਅਕਤੂਬਰ (ਵਰਿੰਦਰ ਲੱਕੀ)-ਨੇੜਲੇ ਪਿੰਡ ਕਾਂਗੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਹੋਈ, ਜਿਸ 'ਚ ਵੱਡੀ ਗਿਣਤੀ ਕਿਸਾਨ ਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਚ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ...

ਪੂਰੀ ਖ਼ਬਰ »

ਅਗਰਵਾਲ ਯੂਥ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਨੇ ਕਰਵਾਇਆ ਸਮਾਗਮ

ਤਲਵੰਡੀ ਸਾਬੋ, 2 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੇ ਸ਼ਹਿਰ ਦੇ ਅਗਰਵਾਲ ਯੂਥ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਬੀਤੇ ਦਿਨ ਮਾਤਾ ਦਾ ਜਾਗਰਣ ਕਰਵਾਉਂਦਿਆਂ ਇੱਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਡੀ.ਐਮ.ਗਰੁੱਪ ਕਰਾੜਵਾਲਾ ਵਿਖੇ ਵਿਸ਼ਵ ਐਂਟੀ ਰੇਬੀਜ਼ ਦਿਵਸ ਸੰਬੰਧੀ ਸੈਮੀਨਾਰ

ਚਾਉਕੇ, 2 ਅਕਤੂਬਰ (ਮਨਜੀਤ ਸਿੰਘ ਘੜੈਲੀ)-ਡੀ ਐਮ ਗਰੁੱਪ ਕਰਾੜਵਾਲਾ ਵਿਖੇ ਵਿਦਿਆਰਥੀਆਂ ਨੂੰ ਰੇਬੀਜ਼ (ਹਲਕਾਅ) ਵਰਗੀ ਭਿਆਨਕ ਬਿਮਾਰੀ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਵੈਟਰਨਰੀ ਕਾਲਜ ਦੀ ਟੀਮ ਨੇ ਇਸ ਬਿਮਾਰੀ ਦੇ ਘਾਤਕ ਅੰਜਾਮ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ. 'ਚ ਇਨਵੈਸਟਚਰ ਸੈਰਮਨੀ ਕਰਵਾਈ

ਰਾਮਾਂ ਮੰਡੀ, 2 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਚ ਸਕੂਲ ਡਾਇਰੈਕਟਰ ਸ੍ਰੀਮਤੀ ਸੰਗੀਤਾ ਸਕਸੈਨਾ ਅਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਸਰਪ੍ਰਸਤੀ ਹੇਠ ਸਕੂਲ ਮੰਤਰੀ ਮੰਡਲ ਲਈ ਚੁਣੇ ਗਏ ...

ਪੂਰੀ ਖ਼ਬਰ »

ਪਿੰਡ ਗੁੰਮਟੀ ਕਲਾਂ ਦੀ ਰੱਸਾਕਸ਼ੀ ਟੀਮ ਨੇ ਪੇਂਡੂ ਉਲੰਪਿਕ 'ਚ ਪਹਿਲਾ ਸਥਾਨ ਕੀਤਾ ਹਾਸਲ

ਭਾਈਰੂਪਾ, 2 ਅਕਤੂਬਰ (ਵਰਿੰਦਰ ਲੱਕੀ)- ਲੰਘੇ ਦਿਨੀਂ ਬਠਿੰਡਾ ਵਿਖੇ ਹੋਈਆਂ ਪੇਂਡੂ ਉਲਪਿੰਕ ਖੇਡਾਂ 'ਚ ਨੇੜਲੇ ਪਿੰਡ ਗੁੰਮਟੀ ਕਲਾਂ ਦੀ ਰੱਸਾਕਸ਼ੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਫ਼ਰ ਜ਼ਿੰਦਗੀ ...

ਪੂਰੀ ਖ਼ਬਰ »

ਮਾਮਲਾ ਨਰਸਿੰਗ ਦੇ ਵਿਦਿਆਰਥੀ ਵਲੋਂ ਕੀਤੀ ਖ਼ੁਦਕੁਸ਼ੀ ਕਰਨ ਦਾ ਪੋਸਟਮਾਰਟਮ ਉਪਰੰਤ ਮਿ੍ਤਕ ਵਿਦਿਆਰਥੀ ਦੀ ਲਾਸ਼ ਵਾਰਸਾਂ ਨੂੰ ਸੌਂਪੀ

ਬਠਿੰਡਾ, 2 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਲੰਘੇ ਦਿਨ ਇਕ ਨਰਸਿੰਗ ਦੇ ਵਿਦਿਆਰਥੀ ਵਲੋਂ ਕੀਤੀ ਖ਼ੁਦਕੁਸ਼ੀ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਸਾਹਮਣੇ ਆਇਆ ਹੈ | ਜਿਸ ਦਾ ਖ਼ੁਲਾਸਾ ਮਿ੍ਤਕ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ ਵਿਚ ਮਿ੍ਤਕ ਨੇ ਲਿਖਿਆ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਐਸ.ਐਸ.ਡੀ.ਗਰਲਜ਼ ਕਾਲਜ ਬਠਿੰਡਾ ਵਿਖੇ ਵਿਦਿਆਰਥਣਾਂ ਦੇ ਕੁਕਿੰਗ ਮੁਕਾਬਲੇ ਹੋਏ

ਬਠਿੰਡਾ, 2 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਥੋਂ ਦੇ ਐਸ.ਐਸ.ਡੀ. ਗਰਲਜ਼ ਕਾਲਜ ਦੀ ਮੈਨੇਜਮੈਂਟ ਅਤੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਸੁਚੱਜੀ ਅਗਵਾਈ ਹੇਠ ਗ੍ਰਹਿ ਪ੍ਰਬੰਧਨ ਅਤੇ ਗ੍ਰਹਿ ਵਿਗਿਆਨ ਵਿਭਾਗ ਨੇ ਸਤੰਬਰ 2022 ਦੇ ਰਾਸ਼ਟਰੀ ਪੋਸ਼ਣ ਮਹੀਨੇ ਦੇ ...

ਪੂਰੀ ਖ਼ਬਰ »

ਨੇਬਰਹੁੱਡ ਕੈਂਪਸ ਨੂੰ ਬਚਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ

ਮਹਿਰਾਜ, 2 ਅਕਤੂਬਰ (ਸੁਖਪਾਲ ਮਹਿਰਾਜ)- ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਵੱਖ-ਵੱਖ ਡਿਗਰੀਆਂ ਡਿਪਲੋਮੇ ਰਾਹੀਂ ਸਿੱਖਿਆ ਪ੍ਰਦਾਨ ਕਰਨ ਵਾਲੇ ਅਦਾਰੇ ਨੇਬਰਹੁੱਡ ਕੈਂਪਸ ਫੂਲ਼-ਮਹਿਰਾਜ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚਲਦਾ ਆ ਰਿਹਾ ਹੈ ਹੁਣ ਬੰਦ ...

ਪੂਰੀ ਖ਼ਬਰ »

ਪੱਤਰਕਾਰ ਤੇ ਉਸ ਦੀ ਪਤਨੀ 'ਤੇ ਫਾਇਰਿੰਗ ਕਰਨ ਵਾਲਾ ਕਿਸਾਨ ਆਗੂ ਪੁਲਿਸ ਵਲੋਂ ਗਿ੍ਫ਼ਤਾਰ

ਭੁੱਚੋ ਮੰਡੀ, 2 ਅਕਤੂਬਰ (ਬਿੱਕਰ ਸਿੰਘ ਸਿੱਧੂ)- ਪਿੰਡ ਤੁੰਗਵਾਲੀ ਵਿਚ ਬੀਤੀ ਦੇਰ ਸ਼ਾਮ ਕਥਿਤ ਤੌਰ 'ਤੇ ਨਸ਼ੇ 'ਚ ਧੁੱਤ ਇਕ ਕਿਸਾਨ ਆਗੂ ਨੇ ਦੁਕਾਨ ਵਿਚ ਬੈਠਣ ਤੋਂ ਰੋਕਣ 'ਤੇ ਇੱਕ ਪੱਤਰਕਾਰ ਅਤੇ ਉਸ ਦੀ ਪਤਨੀ 'ਤੇ ਗੋਲੀਆਂ ਚਲਾ ਦਿੱਤੀਆਂ | ਪਤੀ ਪਤਨੀ ਨੇ ਹੇਠਾਂ ਬੈਠ ਕੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਮਾਨਸਾ ਜੂਝ ਰਿਹਾ ਅਨੇਕਾਂ ਸਮੱਸਿਆਵਾਂ ਨਾਲ

ਰਾਵਿੰਦਰ ਸਿੰਘ ਰਵੀ ਮਾਨਸਾ, 2 ਅਕਤੂਬਰ–ਰੇਲਵੇ ਸਟੇਸ਼ਨ ਮਾਨਸਾ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਭਾਵੇਂ ਮਾਨਸਾ ਨੂੰ 1992 'ਚ ਜ਼ਿਲੇ੍ਹ ਦਾ ਦਰਜਾ ਤਾਂ ਦੇ ਦਿੱਤਾ ਗਿਆ ਪਰ ਰੇਲਵੇ ਸਟੇਸ਼ਨ 'ਤੇ ਉਹ ਸਹੂਲਤਾਂ ਨਹੀਂ ਦਿੱਤੀਆਂ ਗਈਆਂ, ਜਿਨ੍ਹਾਂ ਦੀ ਜ਼ਰੂਰਤ ਸੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX