ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  21 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  29 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  36 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  46 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  57 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  11 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕੀਤਾ ਗਿਆ ਜਾਮ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ 'ਤੇ ਧਰਨਾ ਦਿੰਦਿਆਂ ਰੇਲਵੇ ਜੰਕਸ਼ਨ ਨੂੰ ਜਾਮ ਕੀਤਾ ਗਿਆ | ਇਸ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਦੇਖਦਿਆਂ ਰੇਲਵੇ ਵਿਭਾਗ ਵਲੋਂ ਰੇਲ ਗੱਡੀਆਂ ਨੂੰ ਹੋਰਨਾਂ ਸਟੇਸ਼ਨਾਂ ਤੇ ਹੀ ਰੋਕ ਦਿੱਤਾ ਗਿਆ | ਜਿਸ ਕਾਰਨ ਮੁਸਾਫ਼ਰਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਿਆ | ਇਸ ਦੇ ਨਾਲ ਹੀ ਵਿਦਿਆਰਥੀ ਵਰਗ ਵੀ ਪ੍ਰੇਸ਼ਾਨ ਦਿਖਾਈ ਦਿੱਤਾ | ਸਕੂਲੀ ਵਿਦਿਆਰਥਣਾਂ ਛੁੱਟੀ ਤੋਂ ਬਾਅਦ ਆਪਣੇ ਘਰਾਂ ਤੱਕ ਦੇਰੀ ਨਾਲ ਪੁੱਜੀਆਂ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਜ਼ਿਲ੍ਹਾ ਪ੍ਰਧਾਨ ਜਗਦੀਸ਼ ਕੁਮਾਰ, ਸੁਖਦੇਵ ਸਿੰਘ, ਕੁਲਵੰਤ ਸਿੰਘ ਆਦਿ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੀ ਹਿਤੈਸ਼ੀ ਨਹੀਂ ਹੈ | ਦੋਵੇਂ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਦੇ ਨਾਲ ਧੱਕਾ ਕਰ ਰਹੀਆਂ ਹਨ | ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਦੇਣ ਲਈ ਸਰਕਾਰਾਂ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾ ਨਹੀਂ ਦਿੱਤੀ ਗਈ | ਉਨ੍ਹਾਂ ਮੰਗ ਕੀਤੀ ਕਿ 2007 ਦੀਆਂ ਕੱਚੀਆਂ ਜ਼ਮੀਨਾਂ ਦੀਆਂ ਗਿਰਦਾਵਰੀਆਂ ਸਰਕਾਰ ਵਲੋਂ ਤੋੜੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿਨੀ ਦੇਰ ਤੱਕ ਮੰਗਾਂ ਵੱਲ ਸਰਕਾਰਾਂ ਵਲੋਂ ਧਿਆਨ ਨਹੀਂ ਦਿੱਤਾ ਜਾਂਦਾ, ਉਨੀ ਦੇਰ ਤੱਕ ਉਹ ਸੰਘਰਸ਼ ਵਿੱਢਦੇ ਰਹਿਣਗੇ | ਉਨ੍ਹਾਂ ਕਿਹਾ ਕਿ ਅੱਜ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਜਾਮ ਕਰਨ ਨਾਲ ਚਾਰ ਸੂਬਿਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜਿਸ ਵਿਚ ਰਾਜਸਥਾਨ, ਹਰਿਆਣਾ, ਦਿੱਲੀ, ਜੰਮੂ ਕਸ਼ਮੀਰ ਸੂਬੇ ਦੀ ਆਵਾਜਾਈ ਫ਼ਾਜ਼ਿਲਕਾ ਤੋਂ ਹੁੰਦੀ ਹੈ | ਉਨ੍ਹਾਂ ਕਿਹਾ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਦੇ ਧਰਨੇ ਕਾਰਨ ਮੁਸਾਫ਼ਰਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਸਰਕਾਰ ਨੂੰ 10 ਦਿਨ ਪਹਿਲਾਂ ਹੀ ਚਿਤਾਵਨੀ ਦਿੱਤੀ ਗਈ ਸੀ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਅੱਜ ਹਰ ਵਰਗ ਦੁਖੀ ਹੈ | ਇਸ ਮੌਕੇ ਮਨਜੀਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਗੁਲਸ਼ਨ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਨਰੇਸ਼ ਕੁਮਾਰ, ਅਵਿਨਾਸ਼ ਸਿੰਘ ਆਦਿ ਹਾਜ਼ਰ ਸਨ |

ਹਨੂਮਾਨਗੜ੍ਹ ਰੋਡ 'ਤੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਲਗਾਇਆ ਧਰਨਾ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਵਲੋਂ ਪਿੰਡ ਭੰਗਾਲਾ ਤੇ ਅਬੋਹਰ ਬਲਾਕ ਦੀਆਂ ਨਹਿਰਾਂ ਦੇ ਮੋਘੇ ਉੱਚੇ ਚੁੱਕਣ ਦੇ ਰੋਸ ਵਜੋਂ ਹਨੂਮਾਨਗੜ੍ਹ ਰੋਡ 'ਤੇ ਧਰਨਾ ਲਗਾਇਆ ਗਿਆ | ਜਿਸ ਕਾਰਨ ਵਾਹਨਾਂ ਚਾਲਕਾਂ ਨੂੰ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਮੁੱਖ ਦਰਵਾਜ਼ੇ ਤੋਂ ਅਚਾਨਕ ਵੱਡੀ ਗਿਣਤੀ 'ਚ ਡਿੱਗੀਆਂ ਟਾਈਲਾਂ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਦੇ ਐੱਸ.ਡੀ.ਐਮ. ਦਫ਼ਤਰ ਵਿਖੇ ਉਸ ਵੇਲੇ ਕੋਈ ਦੁਰਘਟਨਾਂ ਹੁੰਦੀ ਹੋਈ ਬੱਚ ਗਈ, ਜਦੋਂ ਐੱਸ.ਡੀ.ਐਮ. ਦਫ਼ਤਰ ਦੇ ਮੁੱਖ ਦਰਵਾਜ਼ੇ ਦੇ ਉੱਪਰ ਲੱਗੀਆਂ ਪੱਧਰ ਦੀਆਂ ਟਾਈਲਾਂ ਅਚਾਨਕ ਹੇਠਾਂ ਡਿੱਗ ਪਈਆਂ | ਇਹ ਉਹ ਥਾਂ ਹੈ, ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਤਲੇਆਮ ਦੀ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਡੀ.ਸੀ. ਦਫ਼ਤਰ ਮੂਹਰੇ ਲਗਾਇਆ ਧਰਨਾ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ ਲਖੀਮਪੁਰ ਖੀਰੀ ਕਤਲੇਆਮ ਦੀ ਪਹਿਲੀ ਬਰਸੀ ਮੌਕੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ 'ਚ ਗਾਂਧੀ ਜੈਅੰਤੀ ਮਨਾਈ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਵਾਹਿਗੁਰੂ ਕਾਲਜ ਵਿਖੇ ਗਾਂਧੀ ਜਯੰਤੀ ਮੌਕੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਕਾਲਜ ਪਿ੍ੰਸੀਪਲ ਡਾ: ਸੰਦੇਸ਼ ਤਿਆਗੀ ਨੇ ਕਿਹਾ ਕਿ ਗਾਂਧੀ ਇਕ ਯੁੱਗ ਪੁਰਸ਼ ਸੀ ਜਿਨ੍ਹਾਂ ਇੱਕ ਆਦਰਸ਼ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਆਵਲਾ ਨੇ ਸਪੋਰਟਸ ਕਲੱਬ ਨੂੰ ਨਗਦੀ ਤੇ ਸਪੋਰਟਸ ਕਿੱਟਾਂ ਵੰਡੀਆਂ

ਮੰਡੀ ਘੁਬਾਇਆ, 3 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਉਨ੍ਹਾਂ ਆਪਣੀ ਨਿੱਜੀ ਜੇਬ ਵਿਚੋਂ ਪਿੰਡ ਚੱਕ ਟਾਹਲੀ ਵਾਲਾ(ਘੁਬਾਇਆ) ਵਿਖੇ ਬਾਬਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ

ਜਲਾਲਾਬਾਦ, 3 ਅਕਤੂਬਰ (ਪੱਤਰ ਪ੍ਰੇਰਕ)- ਜਲਾਲਾਬਾਦ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੇ ਗੁਰਦੁਆਰਾ ਦੇ ਲੰਗਰ ਹਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਚੋਰ ਅਖੀਰ ਗੁਰਦੁਆਰਾ ਪ੍ਰਬੰਧਕਾਂ ਦੇ ਅੜਿੱਕੇ ਚੜ੍ਹ ਗਿਆ | ਪਿੰਡ ਝੋਟਿਆਂ ...

ਪੂਰੀ ਖ਼ਬਰ »

ਸਵਾਰੀਆਂ ਨੇ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਜਤਾਇਆ ਗੁੱਸਾ

ਜੰਕਸ਼ਨ 'ਤੇ ਸਾਲਾਸਰ ਤੋਂ ਵਾਪਸ ਫ਼ਿਰੋਜ਼ਪੁਰ ਜਾ ਰਹੇ ਇਕ ਜਥੇ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੇ ਧਰਨਿਆਂ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਉਹ ਸਾਲਾਸਰ ਤੋਂ ਫ਼ਾਜ਼ਿਲਕਾ ਤਾਂ ਆ ਗਏ ਹਨ ਤੇ ਅੱਗੇ ਫ਼ਿਰੋਜ਼ਪੁਰ ਜਾਣ ਲਈ ਉਨ੍ਹਾਂ ਨੂੰ ਹੋਰ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ਲਾਈਟਾਂ ਵਾਲੇ ਚੌਂਕ 'ਤੇ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਸੈਂਕੜੇ ਲੀਟਰ ਲਾਹਣ ਬਰਾਮਦ- ਦੋਸ਼ੀ ਫ਼ਰਾਰ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਦਰ ਪੁਲਿਸ ਨੇ ਲਾਹਣ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਫਤੂਵਾਲਾ ਤੋਂ ਅੱਧਾ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਾਜ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਗਲੀ ਨੰਬਰ 3 ਆਦਰਸ਼ ਨਗਰ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਤ ਨਾਲ ਭਰੀਆਂ ਟਰਾਲੀਆਂ ਜਬਤ- ਮੁਲਜ਼ਮ ਫ਼ਰਾਰ

ਲੱਖੋਂ ਕੇ ਬਹਿਰਾਮ, 3 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਥਾਣਾ ਮੁਖੀ ਇੰਸਪੈਕਟਰ ਬਚਨ ਸਿੰਘ ਦੀ ਅਗਵਾਈ ਹੇਠ ਗ਼ੈਰ ਕਾਨੂੰਨੀ ਧੰਦਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਰੇਤ ਦੀਆਂ ਭਰੀਆਂ 2 ਟਰੈਕਟਰ-ਟਰਾਲੀਆਂ ਨੂੰ ...

ਪੂਰੀ ਖ਼ਬਰ »

ਨਰੋਈ ਸਿਹਤ ਵਾਲੇ ਵਿਅਕਤੀ ਪਿੰਡਾਂ ਦੀਆਂ ਵੱਖ-ਵੱਖ ਥਾਵਾਂ 'ਤੇ ਦੇਣ ਠੀਕਰੀ ਪਹਿਰਾ-ਏ.ਡੀ.ਸੀ

ਫ਼ਾਜ਼ਿਲਕਾ, 3 ਅਕਤੂਬਰ (ਅਮਰਜੀਤ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਸੰਦੀਪ ਕੁਮਾਰ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਆਪਣੇ ਪਿੰਡਾਂ ਦੇ ਗਰਾਮੀਣ ਬੈਂਕਾਂ, ਡਾਕਖ਼ਾਨੇ, ਛੋਟੇ ਡਾਕਘਰਾਂ, ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਪਤਾਹਿਕ ਸਤਿਸੰਗ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਕਮਰੇ ਵਾਲਾ ਸੜਕ 'ਤੇ ਸਥਿਤ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਸਪਤਾਹਿਕ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਰੂਪ 'ਚ ਸਵਾਮੀ ਵਿਗਿਆਨਾਨੰਦ ਪਹੁੰਚੇ | ਸਮਾਗਮ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸ਼ੂਗਰ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ 200 ਲੋਕਾਂ ਦੀ ਮੁਫ਼ਤ ਸ਼ੂਗਰ ਜਾਂਚ ਕੀਤੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਚੱਕ ਪੰਜ ਕੋਹੀ ਦੀ ਇਕਾਈ ਦਾ ਗਠਨ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਪਿੰਡ ਚੱਕ ਪੰਜ ਕੋਹੀ ਉਰਫ਼ ਕੱਚਾ ਕਾਲੇ ਵਾਲਾ ਵਿਖੇ ਹੋਈ, ਜਿਸ 'ਚ ਪਿੰਡ ਦੀ ਨਵੀਂ ਇਕਾਈ ਬਣਾਈ ਗਈ ਅਤੇ ਇਕਾਈ ਵਿਚ 21 ਮੈਂਬਰ ਸ਼ਾਮਲ ਕੀਤੇ ਗਏ | ਇਸ 'ਚ ਸਰਬਸੰਮਤੀ ਦੇ ਨਾਲ ਇਕਾਈ ਦਾ ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਮੌੜ ਵਲੋਂ ਅਨਾਥ ਆਸ਼ਰਮ ਦਾ ਦੌਰਾ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਮਹਿਲਾ ਅਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਸੰਯੁਕਤ ਨਿਦੇਸ਼ਕ ਗੁਰਜਿੰਦਰ ਸਿੰਘ ਮੌੜ ਵਲੋਂ ਪਿੰਡ ਆਲਮਗੜ੍ਹ ਵਿਖੇ ਚੱਲ ਰਹੇ ਮਾਤਰ ਛਾਇਆ ਆਸ਼ਰਮ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਬੱਚਿਆਂ ਦੇ ਰਹਿਣ ਸਹਿਣਾ, ਸਫ਼ਾਈ, ...

ਪੂਰੀ ਖ਼ਬਰ »

ਕਪਿਲ ਗੂੰਬਰ ਬਣੇ ਵਪਾਰ ਮੰਡਲ ਜਲਾਲਾਬਾਦ ਦੇ ਚੇਅਰਮੈਨ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)-ਵਪਾਰ ਮੰਡਲ ਜਿੱਥੇ ਵੱਖ-ਵੱਖ ਇਕਾਈਆਂ ਦਾ ਗਠਨ ਕਰ ਵਪਾਰੀਆਂ ਨੂੰ ਨੁਮਾਇੰਦਗੀਆਂ ਦੇ ਰਿਹਾ ਹੈ | ਉੱਥੇ ਹੁਣ ਮਿੱਲਰ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਕਪਿਲ ਗੂੰਬਰ ਨੂੰ ਵਪਾਰ ਮੰਡਲ ਜਲਾਲਾਬਾਦ ਦਾ ਚੇਅਰਮੈਨ ਥਾਪਿਆ ਗਿਆ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਏ. ਰਾਜਨੀਤੀ ਸ਼ਾਸਤਰ ਭਾਗ ਦੂਜਾ ਸਮੈਸਟਰ ਚੌਥੇ ਦੇ ਨਤੀਜਿਆਂ 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐਮ.ਏ. ਰਾਜਨੀਤੀ ਸ਼ਾਸਤਰ ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਅਪੈਕਸ ਕਲੱਬ ਨੇ ਬਜ਼ੁਰਗਾਂ ਨਾਲ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅਪੈਕਸ ਕਲੱਬ ਅਬੋਹਰ ਦੇ ਮੈਂਬਰਾਂ ਨੇ ਸੀਨੀਅਰ ਸਿਟੀਜ਼ਨ ਦਿਵਸ ਸਥਾਨਕ ਸੀਤੋ ਰੋਡ 'ਤੇ ਸਥਿਤ ਸੀਨੀਅਰ ਸਿਟੀਜ਼ਨ ਹੋਮ ਵਿਖੇ ਬਜ਼ੁਰਗਾਂ ਨਾਲ ਮਿਲ ਕੇ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪੀ.ਆਰ.ਓ ਤੇ ...

ਪੂਰੀ ਖ਼ਬਰ »

ਵਿਧਾਇਕ ਵਲੋਂ 3.86 ਕਰੋੜ ਦੀ ਲਾਗਤ ਨਾਲ ਵਾਟਰ ਵਰਕਸ ਦੇ ਨਵੀਨੀਕਰਨ ਦਾ ਨੀਂਹ ਪੱਥਰ

ਬੱਲੂਆਣਾ, 3 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਸੂਬੇ ਦੇ ਹਰ ਇਕ ਨਾਗਰਿਕ ਨੂੰ ਹਰੇਕ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਤੇ ਵਚਨਬੱਧ ਹੈ | ਪੰਜਾਬ ਦੇ ਇਕ-ਇਕ ਵਸਨੀਕ ਦਾ ਹੱਕ ਬਣਦਾ ਹੈ ਕਿ ਉਸ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਹੋਣ ਜਿਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਪਿੰਡ ਖੂਈਖੇੜਾ ਵਿਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਏ.ਡੀ.ਓ. ਡਾ. ਸੌਰਵ ਸੰਧਾ, ਖੇਤੀਬਾੜੀ ਉਪ ਨਿਰੀਖਣ ਅਰਮਾਨ ਤੇ ਏ.ਟੀ.ਐਮ. ਖ਼ੁਸ਼ਪ੍ਰੀਤ ਸਿੰਘ ਨੇ ਕੀਤੀ | ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)-ਅੱਜ ਜਲਾਲਾਬਾਦ ਵਿਖੇ ਸੰਯੁਕਤ ਕਿਸਾਨ ਮੋਰਚੇ ਵਲ਼ੋਂ ਆਏ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਨਾਇਬ ...

ਪੂਰੀ ਖ਼ਬਰ »

ਅਸ਼ਵਨੀ ਕੰਬੋਜ ਬਣੇ ਸਟੇਸ਼ਨਰੀ ਐਸੋਸੀਏਸ਼ਨ ਦੇ ਪ੍ਰਧਾਨ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ)- ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ ਵਲੋਂ ਲਗਾਤਾਰ ਆਪਣੀਆਂ ਇਕਾਈਆਂ ਵਿਚ ਵਿਸਥਾਰ ਕੀਤਾ ਜਾ ਰਿਹਾ ਹੈ | ਹੁਣ ਜਲਾਲਾਬਾਦ ਬੀ ਸਟੇਸ਼ਨਰੀ ਐਸੋਸੀਏਸ਼ਨ ਦਾ ਗਠਨ ਕਰਦਿਆਂ ਅਸ਼ਵਨੀ ਕੰਬੋਜ ਨੂੰ ਇਸ ਇਕਾਈ ਦਾ ਪ੍ਰਧਾਨ ਬਣਾਇਆ ਹੈ | ...

ਪੂਰੀ ਖ਼ਬਰ »

ਭਾਜਪਾ ਵਲੋਂ ਮਾਨ ਸਰਕਾਰ ਖ਼ਿਲਾਫ਼ ਧਰਨਾ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਸੈਸ਼ਨ ਵਿਚ ਵਿਸ਼ਵਾਸ ਮਤ ਮਤਾ ਲਿਆਉਣ, ਰਾਜਪਾਲ ਨੂੰ ਗ਼ਲਤ ਜਾਣਕਾਰੀ ਦੇ ਕੇ ਉਨ੍ਹਾਂ ਦਾ ਅਪਮਾਨ ਕਰਨ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਲਿਖੇ ਸੰਵਿਧਾਨ ਦੀ ਸਦਨ 'ਚ ਉਲੰਘਣਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਮਾਮਲੇ 'ਚ ਇਨਸਾਫ ਲਈ ਐੱਸ.ਡੀ.ਐਮ ਨੂੰ ਮੰਗ ਪੱਤਰ

ਮੰਡੀ ਲਾਧੂਕਾ, 3 ਅਕਤੂਬਰ (ਰਾਕੇਸ਼ ਛਾਬੜਾ)-ਦਿੱਲੀ ਦੇ ਕਿਸਾਨ ਮੋਰਚੇ ਦੌਰਾਨ ਵਾਪਰੀ ਲਖੀਮਪੁਰ ਖੀਰੀ ਘਟਨਾ 'ਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਜਲਾਲਾਬਾਦ ਦੇ ਐੱਸ.ਡੀ.ਐਮ. ਨੂੰ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ...

ਪੂਰੀ ਖ਼ਬਰ »

ਅਬੋਹਰ 'ਚ ਕਿੰਨੂ ਮੰਡੀ ਹੋਈ ਸ਼ੁਰੂ

ਡਅਬੋਹਰ 3 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅਬੋਹਰ ਦੀ ਅਨਾਜ ਮੰਡੀ ਵਿਖੇ ਅੱਜ ਤੋਂ ਕਿੰਨੂ ਮੰਡੀ ਵੀ ਸ਼ੁਰੂ ਹੋ ਗਈ ਹੈ | ਕਿੰਨੂ ਦੀ ਬੋਲੀ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਕੀਤੀ ਗਈ | ਕਿੰਨੂ ਮੰਡੀ 'ਚ ਅੱਜ ਪਹਿਲੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਗੋਲਡੀ ਕੰਬੋਜ

ਜਲਾਲਾਬਾਦ, 3 ਅਕਤੂਬਰ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਬਸ਼ਰਤੇ ਕਿਸਾਨ ਵੀਰ ਵੀ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਪਕਾ ਕੇ ਲੈ ਕੇ ਆਉਣ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਮੰਡਲ ਜਲਾਲਾਬਾਦ ਦੀ ਡਵੀਜ਼ਨ ਕਮੇਟੀ ਦੀ ਚੋਣ

ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)- ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਮੰਡਲ ਜਲਾਲਾਬਾਦ ਦੀ ਡਵੀਜ਼ਨ ਕਮੇਟੀ ਦੀ ਚੋਣ ਹੋਈ | ਕਮੇਟੀ ਦੀ ਸਾਰੀ ਚੋਣ ਨਿਗਰਾਨ ਸਾਥੀ ਕੁਲਦੀਪ ਮਾਣਕ ਸੂਬਾ ਕਮੇਟੀ ਮੈਂਬਰ ਦੀ ਦੇਖ ਰੇਖ ਹੇਠ ਹੋਈ | ਮੀਟਿੰਗ ਦੌਰਾਨ ਸਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਆਏ ਪਿੰਡ ਆਵਾ ਦੀ ਪੰਚਾਇਤ ਨੂੰ ਮਿਲਿਆ ਇਕ ਲੱਖ ਦਾ ਚੈੱਕ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਸਵੱਛ ਭਾਰਤ ਮਿਸ਼ਨ ਤਹਿਤ ਹੋਏ ਮੇਰਾ ਪਿੰਡ ਮੇਰੀ ਜ਼ਿੰਮੇਵਾਰੀ ਮੁਹਿੰਮ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਿੰਡ ਆਵਾ ਦੀ ਗਰਾਮ ਪੰਚਾਇਤ ਨੇ ਜ਼ਿਲ੍ਹੇ 'ਚੋਂ ...

ਪੂਰੀ ਖ਼ਬਰ »

ਕਿਸਾਨ ਹਿਤੈਸ਼ੀ ਦੇ ਡਰਾਮੇ ਕਰਨ ਵਾਲੇ 'ਆਪ' ਆਗੂਆਂ ਨੂੰ ਹੁਣ ਨਹੀਂ ਦਿਖਾਈ ਦਿੰਦੇ ਕਿਸਾਨ : ਵਿਧਾਇਕ ਜਾਖੜ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਪਿਛਲੇ ਕਰੀਬ 2 ਮਹੀਨਿਆਂ ਤੋਂ ਪੰਜਾਬ ਤੇ ਰਾਜਸਥਾਨ ਦੀ ਸਰਹੱਦ 'ਤੇ ਪਿੰਡ ਗੁੰਮਜਾਲ ਨੇੜੇ ਨੈਸ਼ਨਲ ਹਾਈਵੇ 'ਤੇ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਸਰਕਾਰ ਨੇ ਕੀ ਸੁਣਨੀ ਸੀ, ਇਕ ਕਿਸਾਨ ਦੀ ਮੌਤ ਹੋ ਜਾਣ ਤੋਂ ਬਾਅਦ ਵੀ ਸਰਕਾਰ ਦੇ ਕੰਨ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਤੇ ਲੁਟੇਰਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਕੈਲਾਸ਼ ਚੰਦਰ ਸ਼ਰਮਾ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡੀ.ਐੱਸ.ਪੀ. ਕੈਲਾਸ਼ ਚੰਦਰ ਸ਼ਰਮਾ ਨੇ ਅਬੋਹਰ ਵਿਖੇ ਬਤੌਰ ਡੀ.ਐੱਸ.ਪੀ. ਅਹੁਦਾ ਸੰਭਾਲਣ ਸਾਰ ਹੀ ਕਿਹਾ ਹੈ ਕਿ ਇਲਾਕੇ ਅੰਦਰ ਨਸ਼ਾ ਤਸਕਰਾਂ ਤੇ ਲੁੱਟ-ਖੋਹ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ...

ਪੂਰੀ ਖ਼ਬਰ »

ਹਲਕਾ ਇੰਚਾਰਜ ਘੁੜਿਆਣਾ ਨੇ ਵਰਕਰਾਂ ਨੂੰ ਰੋਸ ਮਾਰਚ ਸੰਬੰਧੀ ਕੀਤਾ ਲਾਮਬੰਦ

ਬੱਲੂਆਣਾ, 3 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਰਿਆਣਾ 'ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX