ਤਾਜਾ ਖ਼ਬਰਾਂ


ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  8 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  11 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  16 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 1 hour ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  53 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪੰਜਾਬ / ਜਨਰਲ

ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸੇ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 3 ਅਕਤੂਬਰ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਣ ਦੇ ਮਾਮਲੇ 'ਚ ਸਨਸਨੀਖੇਜ ਖ਼ੁਲਾਸੇ ਸਾਹਮਣੇ ਆਉਣ ਲੱਗੇ ਹਨ। ਭਾਵੇਂ ਕੋਈ ਵੀ ਪੁਲਿਸ ਅਧਿਕਾਰੀ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਪਰ ਅਜਿਹੀਆਂ ਕਨਸੋਆਂ ਮਿਲੀਆਂ ਹਨ, ਜਿਨ੍ਹਾਂ ਨੂੰ ਜਾਣ ਕੇ ਹਰ ਬੰਦਾ ਹੱਕਾ ਬੱਕਾ ਰਹਿ ਜਾਂਦਾ ਹੈ। ਖ਼ਤਰਨਾਕ ਅਪਰਾਧੀ ਲਾਰੈਂਸ ਬਿਸ਼ਨੋਈ ਦਾ ਅਤਿ ਭਰੋਸੇਯੋਗ ਟੀਨੂੰ 1-2 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋ ਗਿਆ ਸੀ। ਮੁੱਢਲੀ ਜਾਂਚ ਵਿਚ ਖ਼ੁਲਾਸਾ ਹੋਇਆ ਸੀ ਕਿ ਟੀਨੂੰ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਇਕੱਲੇ ਹੀ ਬਿਨਾਂ ਕਿਸੇ ਸੁਰੱਖਿਆ ਤੋਂ ਆਪਣੀ ਨਿੱਜੀ ਗੱਡੀ 'ਚ ਕਿਸੇ ਥਾਂ 'ਤੇ ਲੈ ਕੇ ਗਏ ਸਨ। ਸਵੇਰ ਹੁੰਦੇ ਹੀ ਉਸ ਦੇ ਫ਼ਰਾਰ ਹੋਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ ਸੀ, ਜਿਸ ਨੇ ਪੂਰੇ ਪੁਲਿਸ ਤੰਤਰ ਨੂੰ ਤਰੇਲੀ ਲਿਆ ਦਿੱਤੀ ਸੀ। ਭਾਵੇਂ ਫ਼ੌਰੀ ਕਾਰਵਾਈ ਕਰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ 'ਤੇ ਸਾਰੇ ਘਟਨਾਕ੍ਰਮ ਲਈ ਜ਼ਿੰਮੇਵਾਰ ਕਥਿਤ ਦੋਸ਼ੀ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਕੇ ਉਸ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ ਪਰ ਮਾਮਲੇ ਦੀਆਂ ਪੂਰੀਆਂ ਪਰਤਾਂ ਬਾਰੇ ਹਾਲੇ ਤੱਕ ਜਨਤਕ ਤੌਰ 'ਤੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ। ਭਰੋਸੇਯੋਗ ਸੂਤਰਾਂ ਦੀ ਮੰਨੀ ਜਾਵੇ ਤਾਂ ਉਸ ਰਾਤ ਸਬ ਇੰਸਪੈਕਟਰ ਸੀ.ਆਈ.ਏ. ਸਟਾਫ਼ ਦੇ ਅਹਾਤੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਬੰਦ ਕਰਵਾ ਕੇ ਦੀਪਕ ਟੀਨੂੰ ਨੂੰ ਪ੍ਰਾਈਵੇਟ ਗੱਡੀ ਵਿਚ ਬਿਠਾ ਕੇ ਸਿੱਧਾ ਅਫ਼ਸਰ ਕਾਲੋਨੀ ਮਾਨਸਾ 'ਚ ਸਥਿਤ ਆਪਣੀ ਅਣਅਧਿਕਾਰਤ ਕੋਠੀ ਨੰ: 4-ਬੀ ਵਿਚ ਲੈ ਗਿਆ। ਸੂਤਰ ਤਾਂ ਇਹ ਦਾਅਵਾ ਵੀ ਕਰਦੇ ਹਨ ਕਿ ਟੀਨੂੰ ਦੀ ਟਹਿਲ ਸੇਵਾ ਲਈ ਕਿਸੇ ਲੜਕੀ ਨੂੰ ਵੀ ਲਿਆਂਦਾ ਗਿਆ ਸੀ, ਜਿਸ ਨੂੰ ਕੋਈ ਵਿਅਕਤੀ ਸਕਾਰਪੀਓ ਗੱਡੀ ਵਿਚ ਛੱਡ ਕੇ ਗਿਆ ਸੀ। ਕੋਠੀ ਦੇ ਇੱਕ ਕਮਰੇ 'ਚ ਟੀਨੂੰ ਸਮੇਤ ਲੜਕੀ ਅਤੇ ਦੂਸਰੇ ਕਮਰੇ ਵਿਚ ਖ਼ੁਦ ਸੀ.ਆਈ.ਏ. ਇੰਚਾਰਜ ਠਹਿਰਿਆ ਸੀ। ਸਬ ਇੰਸਪੈਕਟਰ ਨੂੰ ਜਾਗ ਸਵੇਰੇ ਖੁੱਲ੍ਹਣ 'ਤੇ ਪਤਾ ਲੱਗਾ ਕਿ ਟੀਨੂੰ ਫ਼ਰਾਰ ਹੋ ਚੁੱਕਿਆ ਹੈ। ਨੀਂਦ ਆਉਣ ਦਾ ਕਾਰਨ ਕਿਸੇ ਨਸ਼ੇ ਦੇ ਸੇਵਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਟੀਨੂੰ ਫ਼ਰਾਰ ਹੋ ਗਿਆ, ਸਬ ਇੰਸਪੈਕਟਰ ਪੁਲਿਸ ਹਿਰਾਸਤ 'ਚ ਹੈ ਤੇ ਰਾਤ ਨੂੰ ਆਈ ਲੜਕੀ ਕਿੱਧਰ ਗਈ, ਇਹ ਗੱਲ ਹਾਲੇ ਵੀ ਬੁਝਾਰਤ ਬਣੀ ਹੋਈ ਹੈ। 'ਅਜੀਤ' ਦੀ ਟੀਮ ਜਦੋਂ ਸੰਬੰਧਿਤ ਕੋਠੀ ਵੇਖਣ ਗਈ ਤਾਂ ਉੱਥੇ ਕੁਝ ਮੀਡੀਆ ਕਰਮੀਂ ਮੌਜੂਦ ਸਨ ਅਤੇ ਦੇਖਿਆ ਗਿਆ ਕਿ ਕੋਠੀ ਦੇ ਬਾਹਰਲੇ ਗੇਟ ਨੂੰ ਕੋਈ ਜਿੰਦਰਾ ਵਗ਼ੈਰਾ ਨਹੀਂ ਲੱਗਿਆ ਹੋਇਆ ਸੀ ਅਤੇ ਨਾਲ ਦੀਆਂ 2 ਕੋਠੀਆਂ ਵੀ ਖ਼ਾਲੀ ਹੀ ਪਈਆਂ ਹਨ। ਅੱਜ ਕੁਝ ਪੁਲਿਸ ਅਧਿਕਾਰੀਆਂ ਵਲੋਂ ਵੀ ਕੋਠੀਆਂ ਦਾ ਨਿਰੀਖਣ ਕੀਤੇ ਜਾਣ ਦਾ ਪਤਾ ਲੱਗਾ ਹੈ। ਵਰਨਣਯੋਗ ਹੈ ਕਿ ਬਹੁਤ ਛੋਟੀ ਅਫ਼ਸਰ ਕਾਲੋਨੀ ਵਿਚ ਸਿਵਲ, ਪੁਲਿਸ ਅਤੇ ਜੁਡੀਸ਼ੀਅਲ ਅਧਿਕਾਰੀ ਰਹਿੰਦੇ ਹਨ ਜਦੋਂਕਿ ਐਸ.ਐਸ.ਪੀ. ਮਾਨਸਾ ਅਤੇ ਸੈਸ਼ਨ ਜੱਜ ਦੀਆਂ ਕੋਠੀਆਂ ਵੀ ਤਕਰੀਬਨ 300 ਕੁ ਮੀਟਰ ਦੀ ਦੂਰੀ 'ਤੇ ਹਨ। ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਇਸ ਮੁੱਦੇ 'ਤੇ ਕੁਝ ਵੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਾਮਲਾ ਜਾਂਚ ਦਾ ਵਿਸ਼ਾ ਹੈ।
ਕੌਣ ਹੈ ਦੀਪਕ ਟੀਨੂੰ
ਦੀਪਕ ਟੀਨੂੰ ਹਰਿਆਣਾ ਦੇ ਭਿਵਾਨੀ ਨਾਲ ਸੰਬੰਧਿਤ ਹਨ। ਭਾਵੇਂ ਇਸ ਦਾ ਨਾਂਅ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਤੋਂ ਬਾਅਦ ਜ਼ਿਆਦਾ ਚਰਚਾ ਵਿਚ ਆਇਆ ਹੈ ਪਰ ਪਹਿਲਾਂ ਵੀ ਇਹ ਬਹੁਤ ਸਾਰੇ ਕਤਲਾਂ ਅਤੇ ਸੰਗੀਨ ਮਾਮਲਿਆਂ ਵਿਚ ਸ਼ਾਮਿਲ ਦੱਸਿਆ ਜਾ ਰਿਹਾ ਹੈ। ਉਹ 2017 ਵਿਚ ਹਰਿਆਣਾ ਪੁਲਿਸ ਦੀ ਹਿਰਾਸਤ 'ਚੋਂ ਫ਼ਰਾਰ ਹੋ ਗਿਆ ਸੀ ਅਤੇ ਉਸ ਨੂੰ ਲਾਰੈਂਸ ਬਿਸ਼ਨੋਈ ਦੇ ਬਹੁਤ ਹੀ ਭਰੋਸੇਮੰਦ ਵਿਅਕਤੀ 'ਚੋਂ ਗਿਣਿਆ ਜਾਂਦਾ ਹੈ, ਇੱਥੋਂ ਤੱਕ ਕਿ ਇਹ ਬਿਸ਼ਨੋਈ ਦਾ ਫਾਈਨਾਂਸ ਨਾਲ ਸੰਬੰਧਿਤ ਸਾਰਾ ਕਾਰੋਬਾਰ ਵੇਖਦਾ ਹੈ। ਸਿੱਧੂ ਮੂਸੇਵਾਲਾ ਕੇਸ ਵਿਚ ਨਾਮਜ਼ਦਗੀ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਟੀਨੂੰ ਨੂੰ 3 ਹੋਰ ਵਾਰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਕਾਨੂੰਨ ਦੇ ਮਾਹਿਰ ਸਵਾਲ ਉਠਾਉਂਦੇ ਹਨ ਕਿ ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਪੁਲਿਸ ਰਿਮਾਂਡ ਤੋਂ ਬਾਅਦ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ ਟੀਨੂੰ ਨੂੰ ਵਾਰ-ਵਾਰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਪਿੱਛੇ ਕੀ ਸਾਜ਼ਿਸ਼ ਹੈ। ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਚਰਚਾਵਾਂ ਬਹੁਤ ਚੱਲ ਰਹੀਆਂ ਹਨ ਕਿ ਪਰ ਪੂਰਾ ਸੱਚ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।

ਦੀਪਕ ਟੀਨੂੰ ਤੇ ਹੋਰਨਾਂ ਸ਼ੂਟਰਾਂ ਪਾਸੋਂ ਮਿਲੇ ਮੋਬਾਈਲਾਂ ਦੀ ਜਾਂਚ ਸਮੇਂ ਸਿਰ ਨਾ ਹੋਣਾ ਪੈਦਾ ਕਰਦੈ ਕਈ ਸਵਾਲ

ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ 'ਚ ਨਾਮਜ਼ਦ ਸ਼ੂਟਰ ਦੀਪਕ ਉਰਫ਼ ਟੀਨੂੰ ਅਤੇ ਛੇ ਹੋਰ ਸਾਥੀਆਂ ਕੋਲੋਂ 12 ਸਤੰਬਰ ਨੂੰ ਜੇਲ੍ਹ ਵਿਚੋਂ ਮਿਲੇ ਦੋ ਮੋਬਾਈਲਾਂ ਦੀ ਸਮੇਂ ਸਿਰ ਫੋਰਾਂਸਿਕ ਜਾਂਚ ਨਾ ਹੋਣਾ ਅਤੇ ਉਨ੍ਹਾਂ ਪਾਸੋਂ ਸਹੀ ਢੰਗ ਨਾਲ ...

ਪੂਰੀ ਖ਼ਬਰ »

ਪੁਲਿਸ ਦੀ ਰਾਈਫਲ ਲੈ ਕੇ ਭੱਜਿਆ ਨੌਜਵਾਨ ਕੁਝ ਘੰਟਿਆਂ 'ਚ ਹੀ ਕਾਬੂ

ਧਾਰੀਵਾਲ/ਕਾਦੀਆਂ/ਕਾਹਨੂੰਵਾਨ, 3 ਅਕਤੂਬਰ (ਜੇਮਸ ਨਾਹਰ, ਪ੍ਰਦੀਪ ਸਿੰਘ ਬੇਦੀ, ਜਸਪਾਲ ਸਿੰਘ)-ਥਾਣਾ ਧਾਰੀਵਾਲ ਵਿਖੇ ਡਿਊਟੀ ਕਰਦੇ ਸਮੇਂ ਸੰਤਰੀ ਕੋਲੋਂ ਇਕ ਨੌਜਵਾਨ ਵਲੋਂ ਰਾਈਫਲ ਖੋਹ ਕੇ ਰਫੂ ਚੱਕਰ ਹੋਣ ਉਪਰੰਤ ਆਪਣੀ ਫੇਸਬੁੱਕ ਆਈ.ਡੀ. 'ਤੇ ਲਾਈਵ ਹੋ ਕੇ ਵੀਡੀਓ ...

ਪੂਰੀ ਖ਼ਬਰ »

ਸਰਕਾਰ ਭਖਦੇ ਮੁੱਦਿਆਂ 'ਤੇ ਬਹਿਸ ਕਰਨ ਤੋਂ ਭੱਜੀ-ਬਾਜਵਾ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਬਾਈਕਾਟ ਕਰਨ ਮਗਰੋਂ ਕਾਂਗਰਸੀ ਵਿਧਾਇਕਾਂ ਵਲੋਂ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ ਗਿਆ | ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਕਿਸਾਨਾਂ ਨੇ ਪੰਜਾਬ ਭਰ 'ਚ ਰੋਕੀਆਂ ਰੇਲਾਂ

ਅੰਮਿ੍ਤਸਰ, 3 ਅਕਤੂਬਰ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਪੱਧਰੀ ਐਲਾਨ ਦੇ ਚੱਲਦੇ ਅੱਜ ਲਾਖੀਮਪੁਰ ਖੀਰੀ ਕਤਲਕਾਂਡ ਦਾ ਇਕ ਸਾਲ ਪੂਰਾ ਹੋ ਜਾਣ ਦੇ ਬਾਅਦ ਵੀ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ 'ਤੇ ਅੱਜ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਹੀ ਭਾਰਤ-ਪਾਕਿ ਵਿਚਾਲੇ ਚੱਲਣ ਵਾਲੀ 'ਪੰਜ-ਆਬ' ਬੱਸ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਦੀ ਆਪਸੀ ਸਾਂਝ ਨੂੰ ਮਜ਼ਬੂਤ ਬਣਾਉਣ ਹਿਤ ਦੋਵਾਂ ਮੁਲਕਾਂ ਵਿਚਾਲੇ ਸ਼ੁਰੂ ਕੀਤੀਆਂ ਗਈਆਂ 'ਦੋਸਤੀ', 'ਪੰਜ-ਆਬ', 'ਸਮਝੌਤਾ' ਤੇ 'ਸਦਾ-ਏ-ਸਰਹੱਦ' ਬੱਸਾਂ ਸਰਹੱਦੀ ਤੇ ਸਿਆਸੀ ਕੁੜੱਤਣਾਂ ਦੇ ਚਲਦਿਆਂ ਬਿਲਕੁਲ ...

ਪੂਰੀ ਖ਼ਬਰ »

ਲੇਸਿਕ ਲੇਜ਼ਰ ਤੇ ਮਲਟੀਫੋਕਲ ਲੈਂਜ਼ਾਂ ਨਾਲ ਪਾਇਆ ਜਾ ਸਕਦਾ ਹੈ ਐਨਕਾਂ ਤੋਂ ਛੁਟਕਾਰਾ-ਡਾ. ਹਰਪ੍ਰੀਤ

ਜਲੰਧਰ, 3 ਅਕਤੂਬਰ (ਐੱਮ. ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਤੇ ਦੰਦਾਂ ਦੇ ਸੈਂਟਰ, ਨਿਊ ਜਵਾਹਰ ਨਗਰ, ਜਲੰਧਰ 'ਚ ਤਿਉਹਾਰਾਂ ਦੇ ਦਿਨਾਂ 'ਚ ਇਲਾਜ ਅਤੇ ਆਪਰੇਸ਼ਨਾਂ 'ਚ ਵਿਸ਼ੇਸ਼ ਰਿਆਇਤ ਦਿੱਤੀ ਜਾ ਰਹੀ ਹੈ | ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਅਤੇ ਆਪ੍ਰੇਸ਼ਨਾਂ ਦੇ ਮਾਹਿਰ, ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਕਰਕੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

ਅੰਮਿ੍ਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਪੰਜਾਬ ਭਰ 'ਚ ਕਿਸਾਨ ਅੰਦੋਲਨ ਕਰਕੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ | ਅੰਮਿ੍ਤਸਰ-ਨਵੀਂ ਦਿੱਲੀ ਰੇਲ ਮਾਰਗ ਅਧੀਨ ਪੈਂਦੇ ਵੱਲਾ ਰੇਲਵੇ ਫਾਟਕ 'ਤੇ ਰੋਸ ਧਰਨਾ ਲਗਾਏ ਜਾਣ ਕਰਕੇ ਅੰਮਿ੍ਤਸਰ-ਸ੍ਰੀ ਹਜ਼ੂਰ ਸਾਹਿਬ ...

ਪੂਰੀ ਖ਼ਬਰ »

ਮੈਟਿ੍ਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਵੇਰਵੇ ਜਾਰੀ

ਐੱਸ. ਏ. ਐੱਸ. ਨਗਰ, 3 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸੈਸ਼ਨ 2022-23 ਦੀ ਤੀਜੀ ਤਿਮਾਹੀ ਵਿਚ ਮੈਟਿ੍ਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਵੇਰਵੇ ਜਾਰੀ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਮੋਬਾਈਲ 'ਤੇ ਮਿਲੀ ਧਮਕੀ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਮੋਬਾਈਲ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ | ਇਹ ਕਾਲ ਵਿਦੇਸ਼ ਤੋਂ ਆਈ ਹੈ, ਜਿਸ ਵਿਚ ਕਾਲ ਕਰਨ ਵਾਲੇ ਵਿਅਕਤੀ ਨੇ ...

ਪੂਰੀ ਖ਼ਬਰ »

'ਚਿੱਟੇ' ਦੀ ਭੇਟ ਚੜਿ੍ਹਆ ਨੌਜਵਾਨ-ਲਾਸ਼ ਸਕੂਲ ਦੇ ਵਿਹੜੇ 'ਚੋਂ ਮਿਲੀ

ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੱਜ ਸਵੇਰੇ ਸਕੂਲ ਦੇ ਵਿਹੜੇ 'ਚ ਇਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ ਜਿਸ ਦੀ ਬਾਂਹ 'ਚ ਸਰਿੰਜ ਲੱਗੀ ਹੋਈ ਸੀ | ਖ਼ਦਸ਼ਾ ...

ਪੂਰੀ ਖ਼ਬਰ »

ਭਾ.ਕਿ.ਯੂ (ਏਕਤਾ ਉਗਰਾਹਾਂ) ਵਲੋਂ ਪੰਜਾਬ ਭਰ 'ਚ ਮੋਦੀ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ

-ਮਾਮਲਾ ਲਖੀਮਪੁਰ ਖੀਰੀ ਕਤਲ ਕਾਂਡ ਦਾ- ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਲਖੀਮਪੁਰ ਖੀਰੀ ਵਿਖੇ ਗੱਡੀਆਂ ਥੱਲੇ ਕੁਚਲ ਕੇ ਮਾਰੇ ਗਏ 5 ਕਿਸਾਨਾਂ ਦੀ ਬਰਸੀ ਮੌਕੇ ਉਨ੍ਹਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ...

ਪੂਰੀ ਖ਼ਬਰ »

ਸੰਧਵਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਖਹਿਰਾ ਵਲੋਂ ਡੀ.ਜੀ.ਪੀ. ਨਾਲ ਮੁਲਾਕਾਤ

ਚੰਡੀਗੜ੍ਹ, 3 ਅਕਤੂਬਰ (ਤਰੁਣ ਭਜਨੀ)-ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਪੰਜਾਬ ਪੁਲਿਸ ਹੈੱਡਕੁਆਟਰ ਦੇ ਬਾਹਰ ਪੱਤਰਕਾਰਾਂ ...

ਪੂਰੀ ਖ਼ਬਰ »

ਇਕੋਤਰੀ ਸਮਾਗਮਾਂ ਸੰਬੰਧੀ ਨਗਰ ਕੀਰਤਨ 8 ਨੂੰ ਤੇ ਸੰਪੂਰਨਤਾ 9 ਨੂੰ

ਟਾਂਡਾ ਉੜਮੁੜ, 3 ਅਕਤੂਬਰ (ਦੀਪਕ ਬਹਿਲ)-ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੰਦੇਸ਼ ਸਿਧਾਂਤ 'ਤੇ ਵਿਚਾਰਧਾਰਾ ਦਾ ਸਿੱਖ ਜਗਤ 'ਚ ਪ੍ਰਚਾਰ ਤੇ ਪ੍ਰਸਾਰ ਕਰਨ 'ਚ ਮਹਾਨ ਸਾਲਾਨਾ ਇਕੋਤਰੀ ਸਮਾਗਮ ਦਾ ਇਕ ਵਿਲੱਖਣ ਅਸਥਾਨ ਹੈ ਜਿੱਥੋਂ ਸੇਧ ਲੈ ਕੇ ਸ਼ਬਦ ਦੀ ਤਾਕਤ ਨਾਲ ਜੁੜ ਕੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਖ਼ਿਲਾਫ਼ ਅਦਾਲਤ ਨੇ ਕਾਰਨ ਦੱਸੋ ਨੋਟਿਸ ਲਿਆ ਵਾਪਸ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਸਲਾਮਾਬਾਦ ਹਾਈਕੋਰਟ ਨੇ ਅੱਜ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ ਵਾਪਸ ਲੈ ਲਿਆ | ਜਿਸ ਦੇ ਚੱਲਦਿਆਂ ਉਹ ਮਾਣਹਾਨੀ ਦੀ ...

ਪੂਰੀ ਖ਼ਬਰ »

ਢੀਂਡਸਾ ਬਣੇ ਦੂਜੀ ਵਾਰ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ

ਅਮਰਗੜ੍ਹ, 3 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਪਟਵਾਰੀ ਹਰਵੀਰ ਸਿੰਘ ਢੀਂਡਸਾ ਨੂੰ ਲਗਾਤਾਰ ਦੂਜੀ ਵਾਰ ਸੂਬਾ ਪ੍ਰਧਾਨ ਚੁਣਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਔਰਤ ਦੀ ਮਿ੍ਤਕ ਦੇਹ ਦੀ ਦੁਰਗਤੀ ਕਰਨ 'ਤੇ ਰੋਸ ਮਾਰਚ

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਲਾਤ ਸ਼ਹਿਰ 'ਚ ਹਿੰਦੂ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਕੁਝ ਮੁਸਲਮਾਨਾਂ ਨੇ ਇਕ ਹਿੰਦੂ ਔਰਤ ਦੀ ਲਾਸ਼ ਦੀ ਦੁਰਗਤੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ | ਹਿੰਦੂ ਭਾਈਚਾਰੇ ਦੇ ...

ਪੂਰੀ ਖ਼ਬਰ »

ਸੂਬੇ ਨੂੰ ਚਲਾਉਣ 'ਚ ਭਗਵੰਤ ਮਾਨ ਸਰਕਾਰ ਨਾਕਾਮ-ਡਾ. ਸੁਭਾਸ਼ ਸ਼ਰਮਾ

ਚੰਡੀਗੜ੍ਹ, 3 ਅਕਤੂਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ 'ਤੇ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ 'ਚ ਭਰੋਸੇ ਦਾ ਮਤਾ ਲਿਆਉਣ ਅਤੇ ਰਾਜਪਾਲ ਨੂੰ ਗਲਤ ਜਾਣਕਾਰੀ ਦੇਣ ਦੇ ਵਿਰੋਧ ਵਿਚ ਅੱਜ ਭਾਜਪਾ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 3 ਅਕਤੂਬਰ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਪੈਰੋਕਾਰਾਂ ਨੂੰ ਕਥਿਤ ਤੌਰ 'ਤੇ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਦੀ ਸੀ.ਬੀ.ਆਈ ਵਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਆਸ਼ੂ ਦੇ ਨੇੜਲੇ ਸਾਥੀਆਂ ਦੇ ਵਿਜੀਲੈਂਸ ਨੇ ਹਾਸਲ ਕੀਤੇ ਗਿ੍ਫ਼ਤਾਰੀ ਵਾਰੰਟ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਵਲੋਂ ਨਾਮਜ਼ਦ ਕੀਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਇੰਦਰਜੀਤ ਸਿੰਘ ਇੰਦੀ ਅਤੇ ਪੰਕਜ ਮੀਨੂ ਮਲਹੋਤਰਾ ਤੇ ਅੱਜ ਅਦਾਲਤ 'ਚੋਂ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਵਲੋਂ ਪਟਿਆਲਾ ਬੱਸ ਅੱਡੇ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ

ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪੱਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਬੱਸ ਅੱਡੇ ਦਾ ਮੁੱਖ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਯਾਤਰੀ ...

ਪੂਰੀ ਖ਼ਬਰ »

ਹੁਣ ਕੋਈ ਵੀ ਅਧਿਕਾਰੀ ਨਿੱਜੀ ਵਾਹਨ 'ਤੇ ਨਹੀਂ ਲਿਖ ਸਕੇਗਾ 'ਭਾਰਤ ਸਰਕਾਰ'

ਅੰਮਿ੍ਤਸਰ, 3 ਅਕਤੂਬਰ (ਸੁਰਿੰਦਰ ਕੋਛੜ)- ਭਾਰਤ ਸਰਕਾਰ ਦਾ ਕੋਈ ਵੀ ਅਧਿਕਾਰੀ ਹੁਣ ਆਪਣੇ ਨਿੱਜੀ ਵਾਹਨ ਜਾਂ ਕਿਰਾਏ 'ਤੇ ਲਏ ਗਏ ਵਾਹਨ 'ਤੇ 'ਗੌਰਮਿੰਟ ਆਫ਼ ਇੰਡੀਆ' (ਭਾਰਤ ਸਰਕਾਰ) ਨਹੀਂ ਲਿਖ ਸਕੇਗਾ | ਆਰ. ਟੀ. ਆਈ. ਕਾਰਕੁੰਨ ਅਤੇ ਵਕੀਲ ਪੀ. ਸੀ. ਸ਼ਰਮਾ ਨੇ 'ਅਜੀਤ' ਨਾਲ ਇਹ ...

ਪੂਰੀ ਖ਼ਬਰ »

'ਆਪਰੇਸ਼ਨ ਲੋਟਸ' ਹੋਇਆ ਫ਼ੇਲ੍ਹ, ਸਾਰੇ ਸਬੂਤ ਵਿਜੀਲੈਂਸ ਨੂੰ ਸੌਂਪੇ-ਸ਼ੀਤਲ ਅੰਗੁਰਾਲ

ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਸਦਨ ਦੇ ਅੰਦਰ ਅਪਰੇਸ਼ਨ ਲੋਟਸ ਨੂੰ ਲੈ ਕੇ ਖ਼ੁਲਾਸੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਤੇ ਕਾਂਗਰਸ ...

ਪੂਰੀ ਖ਼ਬਰ »

ਪੀ.ਜੀ.ਆਈ. ਨੂੰ ਵਿਸ਼ਵ ਦਾ ਸਰਵੋਤਮ ਵਿਸ਼ੇਸ਼ ਹਸਪਤਾਲ 2023 ਦਾ ਮਿਲਿਆ ਖ਼ਿਤਾਬ

ਚੰਡੀਗੜ੍ਹ, 3 ਅਕਤੂਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਚੰਡੀਗੜ੍ਹ ਨੂੰ ਵਿਸ਼ਵ ਦਾ ਸਰਵੋਤਮ ਵਿਸ਼ੇਸ਼ ਹਸਪਤਾਲ-2023 ਦਾ ਖ਼ਿਤਾਬ ਮਿਲਿਆ ਹੈ | ਇਹ ਖ਼ਿਤਾਬ ਨਿਊਜਵੀਕ ਅਤੇ ਸਟੈਟਿਸਟਾ ਨੇ ਆਪਣੇ ਸਰਵੇਖਣ ਰਾਹੀਂ ਦਿੱਤਾ ਹੈ | ਇਸ ਸੰਬੰਧੀ ਨਿਊਜਵੀਕ ਦੇ ਗਲੋਬਲ ਐਡੀਟਰ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX