ਤਾਜਾ ਖ਼ਬਰਾਂ


ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  9 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  26 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  31 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  40 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  53 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  10 minutes ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਖੇਡ ਸੰਸਾਰ

ਮਹਿਲਾ ਏਸ਼ੀਆ ਕੱਪ

ਭਾਰਤ ਨੇ ਮਲੇਸ਼ੀਆ ਨੂੰ ਡੱਕਵਰਥ ਲੁਈਸ ਸਿਧਾਂਤ ਰਾਹੀਂ 30 ਦੌੜਾਂ ਨਾਲ ਹਰਾਇਆ

ਸਿਲਹਟ, 3 ਅਕਤੂਬਰ (ਏਜੰਸੀ)- ਸਲਾਮੀ ਬੱਲੇਬਾਜ਼ ਸਬੀਨੇਨੀ ਮੇਘਨਾ ਨੇ ਸਿਖਰ ਕ੍ਰਮ 'ਚ ਮਿਲੇ ਮੌਕੇ ਦਾ ਪੂਰਾ ਫਾਇਦਾ ਉਠਾਉਂਦੇ ਹੋਏ ਆਪਣੇ ਕਰੀਅਰ ਦਾ ਪਹਿਲਾ ਟੀ-20 ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾਇਆ, ਜਿਸ ਨਾਲ ਭਾਰਤ ਨੇ ਸੋਮਵਾਰ ਨੂੰ ਇੱਥੇ ਏਸ਼ੀਆ ਕੱਪ ਦੇ ਮੀਂਹ ਨਾਲ ਰੁਕਾਵਟ ਵਾਲੇ ਮੈਚ 'ਚ ਮਲੇਸ਼ੀਆ ਨੂੰ ਡੱਕਵਰਥ ਲੁਈਸ ਸਿਧਾਂਤ ਨਾਲ 30 ਦੌੜਾਂ ਨਾਲ ਹਰਾਇਆ | ਉਪ ਕਪਤਾਨ ਸਮਰਿਤੀ ਮੰਧਾਨਾ ਦੀ ਜਗ੍ਹਾ ਸਿਖਰ ਕ੍ਰਮ 'ਚ ਉੱਤਰੀ ਮੇਘਨਾ ਨੇ 53 ਗੇਂਦਾਂ 'ਤੇ 69 ਦੌੜਾਂ ਬਣਾਈਆਂ, ਜਿਸ 11 ਚੌਕੇ ਇਕ ਛੱਕਾ ਸ਼ਾਮਿਲ ਰਿਹਾ | ਇਸ ਨਾਲ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਦੇ ਨੁਕਸਾਨ 'ਤੇ 181 ਦੌੜਾਂ ਬਣਾਈਆਂ | ਇਸ ਦੇ ਜਵਾਬ 'ਚ ਮਲੇਸ਼ੀਆ ਜਦ 5.2 ਓਵਰਾਂ 'ਚ 2 ਵਿਕਟਾਂ 'ਤੇ 16 ਦੌੜਾਂ ਬਣਾ ਕੇ ਸੰਘਰਸ਼ ਕਰ ਰਿਹਾ ਸੀ, ਤਾਂ ਮੀਂਹ ਕਾਰਨ ਮੈਚ ਰੋਕਣਾ ਪਿਆ, ਅੱਗੇ ਮੈਚ ਨਾ ਹੋ ਸਕਿਆ | ਡੱਕਵਰਥ ਲੁਈਸ ਸਿਧਾਂਤ ਦੇ ਹਿਸਾਬ ਨਾਲ ਬਰਾਬਰੀ ਦਾ ਸਕੋਰ 46 ਸੀ | ਇਸ ਜਿੱਤ ਨਾਲ ਭਾਰਤ ਅੰਕ ਸੂਚੀ 'ਚ 4 ਅੰਕਾਂ ਦੇ ਨਾਲ ਦੂਸਰੇ ਸਥਾਨ 'ਤੇ ਪਹੁੰਚ ਗਿਆ ਹੈ, ਜਦਕਿ ਪਾਕਿਸਤਾਨ ਸਿਖਰ 'ਤੇ ਕਾਬਜ਼ ਹੈ | ਭਾਰਤ ਵਲੋਂ ਮੇਘਨਾ ਦੇ ਬਾਅਦ ਸ਼ੈਫਾਲੀ ਵਰਮਾ ਨੇ 46 ਦੌੜਾਂ ( 1 ਚੌਕਾ ਤੇ ਤਿੰਨ ਛੱਕੇ) ਬਣਾਈਆਂ | ਰਿਚਾ ਘੋਸ਼ ਨੇ ਨਬਾਦ 33 ਦੌੜਾਂ (5 ਚੌਕੇ ਤੇ ਇਕ ਛੱਕਾ) ਦੀ ਪਾਰੀ ਖੇਡੀ |

ਤੀਸਰਾ ਤੇ ਆਖਰੀ ਟੀ20 ਮੁਕਾਬਲਾ ਅੱਜ

ਇੰਦੌਰ, 3 ਅਕਤੂਬਰ (ਏਜੰਸੀ)- ਕਾਗਜ਼ਾਂ 'ਤੇ ਇਹ ਗੈਰ-ਮਹੱਤਵਪੂਰਨ ਖੇਡ ਹੋ ਸਕਦੀ ਹੈ, ਪਰ ਭਾਰਤੀ ਗੇਂਦਬਾਜ਼ਾਂ ਨੂੰ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਦੇ ਖ਼ਿਲਾਫ ਇਕ ਹੋਰ ਕਠਿਨ ਪ੍ਰੀਖਿਆ ਦਾ ਇੰਤਜ਼ਾਰ ਹੈ, ਜਦ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਮੈਚ 'ਚ ਇੱਥੇ ...

ਪੂਰੀ ਖ਼ਬਰ »

ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬਣ ਕੁਲਬੀਰ ਦਿਓਲ

ਹਾਂਗਕਾਂਗ, 3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਖੇਡ 'ਚ ਲਗਾਤਾਰ ਬੁਲੰਦੀਆਂ ਹਾਸਲ ਕਰਦਿਆਂ ਪੰਜਾਬਣ ਕੁਲਬੀਰ ਦਿਓਲ ਵਲੋਂ ਹਾਂਗਕਾਂਗ ਦੀ ਨੈਸ਼ਨਲ ਟੀਮ ਵਿਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ਗਿਆ ਹੈ | ਪੰਜਾਬ ਤੋਂ ਹੁਸ਼ਿਆਰਪੁਰ ਦੇ ਕਸਬੇ ...

ਪੂਰੀ ਖ਼ਬਰ »

ਮੁੱਕੇਬਾਜ਼ ਸੁਖਦੀਪ ਚਕਰ ਸਾਊਥ ਏਸ਼ੀਆ ਦਾ ਪਹਿਲਾ ਚੈਂਪੀਅਨ ਬਣਿਆ

ਹਠੂਰ, 3 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦਾ ਹੋਣਹਾਰ ਮੁੱਕੇਬਾਜ਼ ਸੁਖਦੀਪ ਸਿੰਘ ਚਕਰ ਸਾਊਥ ਏਸ਼ੀਆ ਦਾ ਪਹਿਲਾ ਚੈਂਪੀਅਨ ਬਣ ਕੇ ਵਤਨ ਪਰਤਿਆ ਹੈ | ਕੈਨੇਡਾ ਤੋਂ ਪਿੰਡ ਪਹੁੰਚਣ 'ਤੇ ਸਮੂਹ ਨਗਰ ਵਾਸੀਆਂ ਨੇ ਮਿਲ ਕੇ ਉਸ ਦਾ ਪਿੰਡ ...

ਪੂਰੀ ਖ਼ਬਰ »

ਭਾਰਤੀ ਪੁਰਸ਼ ਹਾਕੀ ਟੀਮ ਆਸਟ੍ਰੇਲੀਆ 'ਚ 5 ਮੈਚਾਂ ਦੀ ਟੈਸਟ ਲੜੀ ਖੇਡੇਗੀ

ਨਵੀਂ ਦਿੱਲੀ, 3 ਅਕਤੂਬਰ (ਏਜੰਸੀ)- ਭਾਰਤੀ ਪੁਰਸ਼ ਹਾਕੀ ਟੀਮ ਆਗਾਮੀ ਨਵੰਬਰ-ਦਸੰਬਰ 'ਚ ਪੰਜ ਮੈਚਾਂ ਦੀ ਟੈਸਟ ਲੜੀ ਖੇਡਣ ਲਈ ਆਸਟ੍ਰੇਲੀਆ ਦਾ ਦੌਰਾ ਕਰੇਗੀ | ਵਿਸ਼ਵ ਰੈਂਕਿੰਗ 'ਚ 5ਵੇਂ ਸਥਾਨ 'ਤੇ ਕਾਬਜ਼ ਭਾਰਤੀ ਟੀਮ ਐਡੀਲੇਡ ਦੇ ਮੇਟ ਸਟੇਡੀਅਮ 'ਚ 2 ਨਵੰਬਰ ਤੋਂ ਚਾਰ ...

ਪੂਰੀ ਖ਼ਬਰ »

ਇੰਡੋਨੇਸ਼ੀਆ ਪੁਲਿਸ ਫੁੱਟਬਾਲ ਮੈਚ ਦੌਰਾਨ ਵਾਪਰੀ ਦੁਰਘਟਨਾ ਦੀ ਕਰ ਰਹੀ ਹੈ ਜਾਂਚ

ਮਲਾਂਗ (ਇੰਡੋਨੇਸ਼ੀਆ), 3 ਅਕਤੂਬਰ (ਏਜੰਸੀ)- ਇੰਡੋਨੇਸ਼ੀਆਈ ਪੁਲਿਸ ਨੇ ਕਿਹਾ ਕਿ ਉਹ ਇਕ ਦਰਜ਼ਨ ਤੋਂ ਵੱਧ ਅਧਿਕਾਰੀਆਂ ਦੀ ਜਾਂਚ ਕਰ ਰਹੀ ਹੈ, ਜਿਹੜੇ ਕਿ ਅੱਥਰੂ ਗੈਸ ਦੇ ਗੋਲੇ ਸੁੱਟਣ ਲਈ ਜਿੰਮੇਵਾਰ ਸਨ, ਜਿਸ ਨੇ ਫੁੱਟਬਾਲ ਮੈਚ ਦੌਰਾਨ 125 ਲੋਕਾਂ ਦੀ ਜਾਨ ਲੈ ਲਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX