ਤਾਜਾ ਖ਼ਬਰਾਂ


ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  7 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  24 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  29 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  38 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  51 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  8 minutes ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਜਲੰਧਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 'ਲੋਹੀਆਂ ਜੰਕਸ਼ਨ' 'ਤੇ 3 ਘੰਟੇ ਲਾਇਆ ਧਰਨਾ, ਰੇਲਾਂ ਰੋਕੀਆਂ

ਲੋਹੀਆਂ ਖਾਸ, 3 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦੁਆਉਣ ਵਾਸਤੇ, ਕੇਂਦਰ ਸਰਕਾਰ ਦੁਆਰਾ ਬਿਜਲੀ ਐਕਟ 2022 ਨੂੰ ਪਾਸ ਕਰਨ ਖਿਲਾਫ਼ ਸਮੇਤ ਕੇਂਦਰ ਸਰਕਾਰ ਕੋਲੋਂ ਹੋਰ ਮੰਗਾਂ ਮਨਵਾਉਣ ਲਈ ਪੂਰੇ ਪੰਜਾਬ ਭਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਰੇਲਾਂ ਦੇ ਚੱਕੇ ਜਾਮ ਕਰਨ ਦੇ ਕੀਤੇ ਐਲਾਨ ਦੌਰਾਨ ਜਿਲ੍ਹਾ ਜਲੰਧਰ ਵਿਚ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਜਲੰਧਰ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਰਾਮੇ ਦੀ ਅਗਵਾਈ ਵਿਚ ਲੋਹੀਆਂ ਖਾਸ (ਜੰਕਸ਼ਨ) ਰੇਲਵੇ ਸਟੇਸ਼ਨ ਤੇ 3 ਘੰਟੇ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਵੱਡੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਗਈ | ਇਸ ਮੌਕੇ ਇਕੱਠੇ ਹੋਏ ਵੱਡੇ ਇਕੱਠ ਵਿਚ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਤੋਂ ਇੱਕ ਸਾਲ ਪਹਿਲਾਂ ਲਖੀਮਪੁਰ ਖੀਰੀ ਵਿਚ ਸ਼ਾਂਤੀ ਪੂਰਨ ਧਰਨਾ ਦੇ ਰਹੇ ਕਿਸਾਨਾਂ ਤੇ ਗੱਡੀ ਚਾੜ੍ਹ ਕੇ ਸ਼ਹੀਦ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਇੱਕ ਸਾਲ ਪੂਰਾ ਹੋਣ 'ਤੇ ਵੀ ਇਨਸਾਫ਼ ਨਹੀਂ ਮਿਲਿਆ | ਵੱਖ-ਵੱਖ ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਸੰਸਾਰ ਬੈਂਕ ਵਲੋਂ ਨਹਿਰਾਂ ਉਪਰ ਨਿੱਜੀ ਕੰਪਨੀਆਂ ਵਲੋਂ ਲਗਾਏ ਜਾਣ ਵਾਲੇ ਪਾਣੀ ਸਾਫ ਕਰਕੇ ਵੇਚਣ ਦੇ ਪ੍ਰੋਜੈਕਟਾਂ ਨੂੰ ਰੱਦ ਕੀਤਾ ਜਾਵੇ, ਬੀ.ਬੀ.ਐੱਮ.ਬੀ. ਵਿਚੋਂ ਪੰਜਾਬ ਦਾ ਹੱਕ ਖੋਹਣ ਲਈ ਬਣਾਇਆ ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਬਿਜਲੀ ਸੋਧ ਬਿੱਲ 2022 ਦਾ ਖਰੜਾ ਰੱਦ ਕੀਤਾ ਜਾਵੇ, ਕਿਸਾਨਾਂ ਤੇ ਮਜਦੂਰਾਂ ਦਾ ਸਮੁੱਚਾ ਕਰਜਾ ਮੁਆਫ਼ ਕੀਤਾ ਜਾਵੇ, ਨਸ਼ੇ ਦੇ ਸਮਗਲਰਾਂ ਨੂੰ ਨੱਥ ਪਾਈ ਜਾਵੇ, ਨਸ਼ੇ ਦੇ ਆਦੀ ਨੌਜਵਾਨਾਂ ਦਾ ਫ੍ਰੀ ਇਲਾਜ ਕੀਤਾ ਜਾਵੇ ਤੇ ਉਨ੍ਹਾਂ ਦੇ ਰੋਜਗਾਰ ਦਾ ਪ੍ਰਬੰਧ ਕੀਤਾ ਜਾਵੇ, ਵਾਹੀ ਯੋਗ ਖੇਤੀ ਜਮੀਨਾ ਉਪਰ ਨਜਾਇਜ਼ ਹਾਈਵੇ ਕੱਢਣੇ ਬੰਦ ਕੀਤੇ ਜਾਣ ਅਤੇ ਕੱਢੇ ਜਾ ਰਹੇ ਹਾਈਵੇ ਲਈ ਕਿਸਾਨਾਂ ਨੂੰ ਜਮੀਨਾਂ ਦਾ ਇਕਸਾਰ ਮੁਆਵਜ਼ਾ ਦਿੱਤਾ ਜਾਵੇ ਸਮੇਤ ਹੋਰ ਮੰਗਾਂ ਦੇ ਹਵਾਲੇ ਦਿੱਤੇ ਗਏ | ਇਸ ਮੌਕੇ ਜਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵੱਡੇ ਸੰਘਰਸ਼ ਅਰੰਭ ਕਰੇਗੀ | ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਕਿਸ਼ਨ ਦੇਵ ਮਿਆਣੀ, ਨਿਰਮਲ ਸਿੰਘ ਢੰਡੋਵਾਲ, ਰਜਿੰਦਰ ਸਿੰਘ ਨੰਗਲ ਅੰਬੀਆਂ, ਸੁਖਰਾਜ ਸਿੰਘ ਨੰਗਲਾਂ, ਪ੍ਰੈਸ ਸਕੱਤਰ ਸਰਬਜੀਤ ਸਿੰਘ ਢੰਡੋਵਾਲ, ਰਣਜੀਤ ਸਿੰਘ ਬੱਲ ਨੌਂ, ਗੁਰਪਾਲ ਸਿੰਘ ਈਦਾ, ਕੁਲਦੀਪ ਰਾਏ ਤਲਵੰਡੀ ਸੰਘੇੜਾ, ਗੁਰਦੀਪ ਸਿੰਘ ਬੱਲ ਨੋ, ਬਲਜਿੰਦਰ ਸਿੰਘ ਰਾਜੇਵਾਲ, ਗੁਰਦੀਪ ਸਿੰਘ ਰਾਮੇ, ਸੁਖਜਿੰਦਰ ਸਿੰਘ ਹੇਰਾ, ਮੇਜਰ ਸਿੰਘ ਜਾਫਰਵਾਲ, ਕਮਲਜੀਤ ਸਿੰਘ ਹਾਂਡਾ ਰਾਜੇਵਾਲ, ਵਿਜੇ ਕੁਮਾਰ ਰਾਜੇਵਾਲ, ਹਰਫੂਲ ਸਿੰਘ ਰਾਜੇਵਾਲ, ਦਲਬੀਰ ਸਿੰਘ ਮੁੰਡੀ ਸ਼ਹਿਰੀਆਂ, ਸੰਤੋਖ ਸਿੰਘ ਇਨੋਵਾਲ, ਸਾਬੀ ਖਾਨਪੁਰ ਢੱਡਾ, ਮੇਜਰ ਸਿੰਘ ਪੱਡਾ, ਬਲਾਕ ਪ੍ਰਧਾਨ ਸਤਨਾਮ ਸਿੰਘ ਰਾਈਵਾਲ, ਸੁਖਪਾਲ ਸਿੰਘ ਰੌਂਤਾ, ਲਵਪ੍ਰੀਤ ਸਿੰਘ ਕੋਟਲੀ, ਮਹਿਤਾਬ ਸਿੰਘ ਕੋਟਲੀ, ਅਰਮੀਤ ਕੌਰ ਕੋਟਲੀ, ਬੀਬੀ ਹਰਵਿੰਦਰ ਕੌਰ ਜਾਣੀਆਂ, ਬੀਬੀ ਸੁਖਵਿੰਦਰ ਕੌਰ ਜਾਣੀਆਂ, ਬੀਬੀ ਕੁਲਵਿੰਦਰ ਕੌਰ ਜਾਣੀਆਂ, ਬੀਬੀ ਗੁਰਬਖਸ਼ ਕੌਰ, ਬੀਬੀ ਸਪਨਪ੍ਰੀਤ ਕੌਰ ਲੋਹੀਆਂ, ਬੀਬੀ ਪਰਮਜੀਤ ਕੌਰ ਰੇੜਵਾਂ, ਬੀਬੀ ਨਿੰਦਰ ਕੌਰ ਰੇੜਵਾਂ, ਬਖ਼ਸ਼ ਕੌਰ ਰੇੜਵਾਂ, ਗੁਰਮੀਤ ਕੌਰ ਚੱਕਵਡਾਲਾ, ਮੱਖਣ ਸਿੰਘ ਨੱਲ, ਸੁਖਜਿੰਦਰ ਸਿੰਘ ਨਵਾਂ ਪਿੰਡ ਅਕਾਲੀਆਂ, ਵੱਸਣ ਸਿੰਘ ਕੋਠਾ, ਅਮਰਜੀਤ ਸਿੰਘ ਪੂਨੀਆਂ, ਜਗਤਾਰ ਸਿੰਘ ਕੰਗ ਖ਼ੁਰਦ, ਜਸਵਿੰਦਰ ਸਿੰਘ, ਤਰਸੇਮ ਸਿੰਘ ਜਾਣੀਆਂ, ਬਲਦੇਵ ਸਿੰਘ ਕੁਹਾੜ, ਸ਼ੇਰ ਸਿੰਘ ਰਾਮੇ, ਅਜੈਪਾਲ ਸਿੰਘ ਮੁਰੀਦਵਾਲ, ਸਰਬਜੀਤ ਕੌਰ ਮੁਰਾਜਵਾਲਾ, ਸ਼ਾਨੂ ਚੱਕ ਵਡਾਲਾ, ਜਸਵਿੰਦਰ ਸਿੰਘ ਜਾਣੀਆਂ, ਪ੍ਰੇਮ ਸਿੰਘ ਪਿੱਪਲੀ, ਬਲਬੀਰ ਸਿੰਘ ਕਾਕੜ ਕਲਾਂ, ਧਰਮਿੰਦਰ ਰਾਏਪੁਰ, ਬਿਕਰਮਜੀਤ ਲੋਹੀਆਂ, ਜੁਗਿੰਦਰ ਮੰਡਾਲਾ ਛੰਨਾਂ, ਜਗਤਾਰ ਸਿੰਘ ਚੱਕ ਵਡਾਲਾ, ਚੰਨਾ ਮਾਣਕ, ਮਨਦੀਪ ਸਿੰਘ ਬਾਹਮਣੀਆਂ, ਜਗਤਾਰ ਸਿੰਘ ਚੱਕ ਬਾਹਮਣੀਆਂ, ਬਲਵਿੰਦਰ ਸਿੰਘ ਗੱਟਾ ਮੁੰਡੀ ਕਾਸੂ, ਅਵਤਾਰ ਸਿੰਘ ਖਾਨਪੁਰ ਢੱਡਾ, ਜੱਗਪ੍ਰੀਤ ਸਿੰਘ ਹੁੰਦਲ ਢੱਡਾ, ਸੋਨੂੰ ਹੁੰਦਲ ਢੱਡਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਦੁਕਾਨਦਾਰ ਅਤੇ ਬੀਬੀਆਂ ਹਾਜ਼ਰ ਸਨ |
2 ਘੰਟੇ ਗੱਡੀ ਖੜ੍ਹਨ ਕਰਕੇ ਯਾਤਰੀ ਹੋਏ ਪ੍ਰੇਸ਼ਾਨਫਿਲੌਰ, (ਵਿਪਨ ਗੈਰੀ)- ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਅੱਜ 1 ਤੋਂ 3 ਵਜੇ ਤੱਕ ਰੇਲਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ | ਜਿਸ ਤਹਿਤ ਕਿਸਾਨਾਂ ਵਲੋਂ ਰੇਲ ਪਟੜੀਆਂ 'ਤੇ ਲਾਏ ਧਰਨੇ ਕਾਰਨ ਫਿਲੌਰ ਰੇਲਵੇ ਸਟੇਸ਼ਨ ਤੇ ਦਿੱਲੀ-ਅਮਿ੍ਤਸਰ 12497 ਅਪ ਸ਼ਾਨ ਏ ਪੰਜਾਬ ਗੱਡੀ ਨੂੰ ਰੁਕਣਾ ਪਿਆ | ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਸਾਹਮਣਾ ਕਰਨਾ ਪਿਆ | ਯਾਤਰੀਆਂ ਨੇ ਦੱਸਿਆ ਕਿ ਗੱਡੀ ਰੁਕਣ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਆਈ ਤੇ ਭੁੱਖਣ ਭਾਣੇ 2 ਘੰਟੇ ਸਟੇਸ਼ਨ 'ਤੇ ਖੱਜਲ ਹੋਣਾ ਪਿਆ | ਕਈ ਯਾਤਰੀਆਂ ਨੇ ਰੇਲ ਗੱਡੀ ਛੱਡ ਕੇ ਟੈਕਸੀ ਦਾ ਸਹਾਰਾ ਲਿਆ ਤੇ ਆਪਣੀ ਮੰਜ਼ਿਲ ਵੱਲ ਰਵਾਨਾ ਹੋਏ ਤੇ 3 ਵਜੇ ਸ਼ਾਨ ਏ ਪੰਜਾਬ ਫਿਲੌਰ ਤੋਂ ਰਵਾਨਾ ਹੋਈ |

260 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ

ਜਲੰਧਰ, 3 ਅਕਤੂਬਰ (ਐੱਮ. ਐੱਸ. ਲੋਹੀਆ)—ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਇਕ ਨਸ਼ਾ ਤਸਕਰ ਤੋਂ 260 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਸਚਿਨ ਉਰਫ਼ ਲੱਡੀ (28) ਪੁੱਤਰ ਯਸ਼ਪਾਲ ਵਾਸੀ ਬਸਤੀ ਗੁਜਾਂ, ਜਲੰਧਰ ਵਜੋਂ ਦੱਸੀ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਨੇ ਦੁਸਹਿਰਾ ਗਰਾਊਾਡਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਜਲੰਧਰ, 3 ਅਕਤੂਬਰ (ਐੱਮ.ਐੱਸ. ਲੋਹੀਆ)-ਦੁਸਹਿਰੇ ਦਾ ਤਿਓਹਾਰ ਸਦਭਾਵਨਾ ਨਾਲ ਮਨਾਉਣ ਅਤੇ ਸ਼ਹਿਰ ਵਾਸੀਆਂ 'ਚ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ਼ ਦਿ੍ੜ ਕਰਨ ਲਈ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਸਮਾਰਟ ਪ੍ਰਾਜੈਕਟਾਂ ਨੂੰ ਲੈ ਕੇ ਭਾਜਪਾ ਆਗੂ ਸਰੀਨ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਬਿਆਨ

ਜਲੰਧਰ 3 ਅਕਤੂਬਰ (ਸ਼ਿਵ)-ਵਿਜੀਲੈਂਸ ਵਿਭਾਗ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਵਿਚ ਹੋਏ ਭਿ੍ਸ਼ਟਾਚਾਰ ਨੂੰ ਲੈ ਕੇ ਸ਼ੁਰੂ ਕੀਤੀ ਗਈ ਜਾਂਚ ਵਿਚ ਅੱਜ ਪੰਜਾਬ ਯੂਥ ਭਾਜਪਾ ਦੇ ਸੂਬਾ ਉਪ ਪ੍ਰਧਾਨ ਅਸ਼ੋਕ ਸਰੀਨ ਹਿੱਕੀ (ਐਡਵੋਕੇਟ) ਨੇ ਵਿਜੀਲੈਂਸ ਵਿਭਾਗ ਦੇ ਦਫਤਰ ਵਿਚ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਲਗਾਏ ਦੋਸ਼ਾਂ ਨਾਲ ਭਖੀ ਸਿਆਸਤ, ਭਾਜਪਾ ਆਗੂਆਂ ਨੇ ਖੋਲਿ੍ਹਆ ਮੋਰਚਾ

ਜਲੰਧਰ, 3 ਅਕਤੂਬਰ (ਸ਼ਿਵ)-ਆਪ ਵਿਧਾਇਕਾਂ ਵਲੋਂ ਕੇਂਦਰੀ ਮੰਤਰੀ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਜਲੰਧਰ ਦੀ ਸਿਆਸਤ ਭਖ ਗਈ ਹੈ | ਦੋਸ਼ ਲਗਾਉਣ ਤੋਂ ਬਾਅਦ ਭਾਜਪਾ ਆਗੂ ਵੀ ਭੜਕ ਗਏ ਹਨ ਜਿਸ ਕਰਕੇ ਭਾਜਪਾ ਆਗੂਆਂ ਨੇ ਵਿਧਾਇਕਾਂ ਖ਼ਿਲਾਫ਼ ਮੋਰਚਾ ਖ਼ੋਲ ਦਿੱਤਾ ਹੈ | ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਦੀ ਕਾਰਗੁਜ਼ਾਰੀ 'ਚ ਪਾਰਦਰਸ਼ਤਾ ਲਿਆਉਣ ਲਈ ਪੁਲਿਸ ਕਮਿਸ਼ਨਰ ਨੇ ਮੁਲਾਜ਼ਮਾਂ ਨੂੰ ਦਿੱਤੇ ਬਾਡੀ ਕੈਮਰੇ

ਐੱਮ.ਐੱਸ. ਲੋਹੀਆ ਜਲੰਧਰ, 3 ਅਕਤੂਬਰ - ਵਾਹਨ ਚਾਲਕਾਂ ਦੇ ਚਾਲਾਨ ਕੱਟਣ ਸਮੇਂ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਰੋਜ਼ਾਨਾ ਹੋਣ ਵਾਲੇ ਵਿਵਾਦਾਂ ਦੇ ਹੱਲ ਲਈ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਟ੍ਰੈਫਿਕ ਮੁਲਾਜ਼ਮਾਂ ਨੂੰ ਬਾਡੀ ਕੈਮਰੇ ਵੰਡੇ ਹਨ, ਜੋ ...

ਪੂਰੀ ਖ਼ਬਰ »

78 ਨੰਬਰ ਵਾਰਡ ਵਿਚ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਿਗਮ ਵਿਚ ਧਰਨਾ

ਜਲੰਧਰ, 3 ਅਕਤੂਬਰ (ਸ਼ਿਵ)- ਵਾਰਡ ਨੰਬਰ 78 'ਚ ਸੀਵਰੇਜ ਅਤੇ ਗੰਦੇ ਪਾਣੀ ਦੀ ਭਰਮਾਰ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕੋਈ ਸੁਣਵਾਈ ਨਹੀਂ ਨਾ ਹੋਣ ਕਰਕੇ ਕੌਂਸਲਰ ਜਗਦੀਸ਼ ਸਮਰਾਏ ਤੇ ਸ੍ਰੀਮਤੀ ਆਸ਼ਾ ਰਾਣੀ ਸਮਰਾਏ ਦੀ ਅਗਵਾਈ ਵਿਚ ਨਗਰ ਨਿਗਮ ਦੇ ਦਫ਼ਤਰ ...

ਪੂਰੀ ਖ਼ਬਰ »

ਕੂੜੇ ਦੇ ਡੰਪਾਂ 'ਤੇ ਪਹਿਲਾਂ ਨਾਲੋਂ ਹੋਰ ਵਧ ਗਿਆ ਪਲਾਸਟਿਕ ਦਾ ਕੂੜਾ

ਜਲੰਧਰ, 3 ਅਕਤੂਬਰ (ਸ਼ਿਵ)-ਸ਼ਹਿਰ ਵਿਚ ਇਸ ਵੇਲੇ ਸਭ ਤੋਂ ਵੱਡੀ ਸਮੱਸਿਆ ਕੂੜਾ ਹੀ ਬਣਿਆ ਹੋਇਆ ਹੈ ਤੇ ਇਸ ਦਾ ਇਕ ਹੋਰ ਵੀ ਵੱਡਾ ਕਾਰਨ ਇਹ ਹੈ ਕਿ ਕੂੜੇ ਦੇ ਡੰਪਾਂ 'ਤੇ 100 ਕਿੱਲੋ ਤੋਂ ਜ਼ਿਆਦਾ ਕੂੜਾ ਪੈਦਾ ਕਰਨ ਵਾਲੇ ਕਈ ਅਦਾਰੇ ਕੂੜੇ ਨੂੰ ਪੋ੍ਰਸੈੱਸ ਕਰਨ ਦੀ ਜਗਾ ...

ਪੂਰੀ ਖ਼ਬਰ »

ਨਬਾਲਗ ਲੜਕੀ ਨਾਲ ਸ਼ੋਸ਼ਣ ਦੇ ਮਾਮਲੇ 'ਚ ਬਰੀ

ਜਲੰਧਰ, 3 ਅਕਤੂਬਰ (ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਹਰਵਿੰਦਰ ਸਿੰਘ ਉਰਫ ਭਾਈ ਵਾਸੀ ਚੱਕ ਮੁਗਲਾਨੀ, ਜਲੰਧਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਕੁੱਲ 7914 ਮੀਟਿ੍ਕ ਟਨ ਝੋਨੇ ਦੀ ਆਮਦ-ਡਿਪਟੀ ਕਮਿਸ਼ਨਰ

ਜਲੰਧਰ, 3 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਜ਼ਿਲ•ੇ ਦੀਆਂ ਮੰਡੀਆਂ ਵਿਚ ਹੁਣ ਤੱਕ ਕੁੱਲ 7914 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7352 ਮੀਟਿ੍ਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ¢ ...

ਪੂਰੀ ਖ਼ਬਰ »

ਭਾਜਪਾ ਵਲੋਂ 'ਆਪ' ਸਰਕਾਰ ਦੇ ਗ਼ੈਰ-ਸੰਵਿਧਾਨਿਕ ਕੰਮਾਂ ਖ਼ਿਲਾਫ਼ ਧਰਨਾ

ਜਲੰਧਰ, 3 ਅਕਤੂਬਰ (ਸ਼ਿਵ)-ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ 'ਤੇ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ 'ਚ ਵਿਸ਼ਵਾਸ ਮਤਾ ਲਿਆਉਣ ਅਤੇ ਰਾਜਪਾਲ ਨੂੰ ਗ਼ਲਤ ਜਾਣਕਾਰੀ ਦੇ ਕੇ ਉਨਾਂ ਦਾ ਅਪਮਾਨ ਕਰਨਾ ਅਤੇ ਡਾ, ਭੀਮ ਰਾਓ ਅੰਬੇਡਕਰ ...

ਪੂਰੀ ਖ਼ਬਰ »

ਵਕੀਲਾਂ ਨੇ 'ਨੋ ਵਰਕ ਡੇਅ' ਦੌਰਾਨ ਕੰਮਕਾਜ ਰੱਖਿਆ ਠੱਪ

ਜਲੰਧਰ, 3 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੰਮਕਾਜ ਠੱਪ ਰੱਖਿਆ ਤੇ ਅਦਾਲਤਾਂ 'ਚ ਨਹੀਂ ਗਏ | ਇਸ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਧਾਨ ਓਮ ਪਰਕਾਸ਼ ਸ਼ਰਮਾ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਈਸ਼ਵਰ ਨਗਰ ਵਿਚ ਗੰਦੇ ਪਾਣੀ ਦੀ ਸਮੱਸਿਆ ਹੱਲ ਕਰਵਾਈ

ਜਲੰਧਰ, ਵਾਰਡ ਨੰਬਰ 41 ਦੇ ਮੁਹੱਲਾ ਈਸ਼ਵਰ ਨਗਰ ਵਿਚ ਪਿਛਲੇ 20 ਦਿਨਾਂ ਤੋਂ ਗੰਦਾ ਪਾਣੀ ਗਲੀਆਂ ਵਿਚ ਖੜਨ ਕਾਰਨ ਮੁਹੱਲਾ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਲੋਕਾਂ ਨੇ ਦੱਸਿਆ ਕਿ ਇਸ ਸਮੱਸਿਆ ਸਬੰਧੀ ਉਨਾਂ ਕਈ ਵਾਰ ਜੇ.ਈ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਪਿ੍ੰਸੀਪਲ ਐਸੋਸੀਏਸ਼ਨ ਨੇ ਕਾਲਜਾਂ 'ਚ ਕੰਮ ਕਰਦੇ ਨਾਨ-ਟੀਚਿੰਗ ਅਮਲੇ ਨੂੰ ਵੀ ਨਵਾਂ ਪੇਅ ਕਮਿਸ਼ਨ ਦੇਣ ਦੀ ਸਰਕਾਰ ਤੋਂ ਕੀਤੀ ਮੰਗ

ਜਲੰਧਰ, 3 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਾਲਜਾਂ ਵਿਚ ਕੰਮ ਕਰਦੇ ਨਾਨ-ਟੀਚਿੰਗ ਅਮਲੇ ਨੂੰ ਯੂ.ਜੀ.ਸੀ. ਪੇਅ ਸਕੇਲਜ਼ ਅਨੁਸਾਰ ਨਵਾਂ ਪੇਅ ...

ਪੂਰੀ ਖ਼ਬਰ »

ਗੰਨੇ ਦੇ ਭਾਅ 'ਚ ਵਾਧਾ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਚੌਹਾਨ

ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਗੰਨੇ ਦੇ ਭਾਅ 'ਚ ਕੀਤੇ ਗਏ ਵਾਧੇ ਦਾ ਸਵਾਗਤ ਕਰਦੇ ਹੋਏ ਇਸ ਨੂੰ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਕਰਾਰ ਦਿੱਤਾ ਹੈ | ...

ਪੂਰੀ ਖ਼ਬਰ »

ਰਾਮਲੀਲ੍ਹਾ 'ਚ ਕਈ ਸਾਲ ਮੇਘਨਾਦ ਦੀ ਭੂਮਿਕਾ ਨਿਭਾਉਂਦੇ ਰਹੇ ਨੇ ਸੁਦੇਸ਼ ਧਵਨ

ਜਲੰਧਰ, 3 ਅਕਤੂਬਰ (ਸ਼ਿਵ)-ਕਾਰੋਬਾਰ ਦੇ ਨਾਲ-ਨਾਲ ਸੁਦੇਸ਼ ਧਵਨ ਦੀ ਪਛਾਣ ਇਕ ਵਧੀਆ ਕਲਾਕਾਰ ਵਜੋਂ ਰਹੀ ਹੈ | ਸੁਦੇਸ਼ ਧਵਨ ਜਿਥੇ ਕਈ ਸਾਲ ਪਹਿਲਾਂ ਪ੍ਰਤਾਪ ਬਾਗ ਵਿਚ ਕਰਵਾਈ ਜਾਂਦੀ ਰਾਮਲੀਲਾ ਵਿਚ ਮੇਘਨਾਥ ਤੇ ਛੋਟੇ ਭਰਾ ਪਵਨ ਧਵਨ ਰਾਵਨ ਦੀ ਭੂਮਿਕਾ ਨਿਭਾਉਂਦੇ ਰਹੇ ...

ਪੂਰੀ ਖ਼ਬਰ »

ਸ਼ਾਂਤੀ ਅਤੇ ਸਦਭਾਵਨਾਂ ਨਾਲ ਮਨਾਏ ਜਾਣ ਤਿਓਹਾਰ -ਡੀ.ਸੀ.ਪੀ. ਤੇਜਾ

ਜਲੰਧਰ, 3 ਅਕਤੂਬਰ (ਐੱਮ. ਐੱਸ. ਲੋਹੀਆ)-ਆਉਂਦੇ ਤਿਓਹਾਰਾਂ ਦੇ ਸਬੰਧੀ ਸ਼ਹਿਰ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਡੀ.ਸੀ.ਪੀ. ਜਾਂਚ ਜਸਕਿਰਨਜੀਤ ਸਿੰਘ ਤੇਜਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਤਿਓਹਾਰ ਸ਼ਾਂਤੀ ਅਤੇ ਸਦਭਾਵਨਾਂ ਨਾਲ ਮਨਾਏ ਜਾਣ, ਤਾਂ ਜੋ ਹਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆ ਰਹੇ ਖ਼ਾਲਸਾ ਮਾਰਚ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਮੀਟਿੰਗ ਅੱਜ

ਜਲੰਧਰ 3 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਡੂੰਘੀਆਂ ਸਾਜਿਸ਼ਾਂ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ •ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਰਾਮਾ ਮੰਡੀ 'ਚ ਫਲੈਗ ਮਾਰਚ ਕੱਢਿਆ

ਜਲੰਧਰ ਛਾਉਣੀ, 3 ਅਕਤੂਬਰ (ਪਵਨ ਖਰਬੰਦਾ)-ਤਿਉਹਾਰਾਂ ਦੇ ਮੱਦੇਨਜ਼ਰ ਅੱਜ ਏ.ਸੀ.ਪੀ. ਕੇਂਦਰੀ ਨਿਰਮਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਵਲੋਂ ਰਾਮਾ ਮੰਡੀ ਮਾਰਕੀਟ ਅਤੇ ਲਾਗਲੇ ਖੇਤਰਾਂ 'ਚ ਥਾਣਾ ਰਾਮਾ ਮੰਡੀ ਦੇ ਮੁਖੀ ਬਲਜਿੰਦਰ ਸਿੰਘ ਤੇ ਪੁਲਿਸ ਚੌਂਕੀ ਦਕੋਹਾ ਦੇ ...

ਪੂਰੀ ਖ਼ਬਰ »

ਸਵ. ਜਗਦੀਸ਼ ਅਰੋੜਾ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਗੌਰਵ ਅਰੋੜਾ ਕਰ ਰਹੇ ਲੋੜਵੰਦ ਲੋਕਾਂ ਦੀ ਸੇਵਾ-ਰਮਨ ਅਰੋੜਾ

ਜਲੰਧਰ ਛਾਉਣੀ, 3 ਅਕਤੂਬਰ (ਪਵਨ ਖਰਬੰਦਾ)—ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜਬੂਤ ਦਾਅਵੇਦਾਰ ਤੇ ਉੱਘੇ ਸਮਾਜ ਸੇਵਕ ਗੌਰਵ ਅਰੋੜਾ ਵਲੋਂ ਆਪਣੇ ਸਵ. ਪਿਤਾ ਜਗਦੀਸ਼ ਪਾਲ ਅਰੋੜਾ ਦੀ ਯਾਦ 'ਚ ਦੂਸਰਾ ਖੂਨਦਾਨ ਕੈਂਪ ...

ਪੂਰੀ ਖ਼ਬਰ »

ਐੱਲ.ਪੀ.ਯੂ. ਦੇ ਐੱਨ.ਸੀ.ਸੀ. ਕੈਡਿਟ ਨੇ ਆਲ ਇੰਡੀਆ 'ਥਲ ਸੈਨਿਕ' ਕੈਂਪ 'ਚ ਜਿੱਤਿਆ ਗੋਲਡ ਮੈਡਲ

ਜਲੰਧਰ, 3 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੇ ਐਨ.ਸੀ.ਸੀ ਕੈਡਿਟਾਂ ਵਿੱਚੋਂ ਇੱਕ ਅੰਡਰ ਅਫਸਰ (ਯ.ੂਓ) ਰੋਸ਼ਨ ਕੁਮਾਰ ਮਹਾਤੋ ਨੇ ਸਭ ਤੋਂ ਮੁਸ਼ਕਲ ਸਮਝੇ ਜਾਂਦੇ ਆਲ ਇੰਡੀਆ ਥਲ ਸੈਨਿਕ ਕੈਂਪ (ਏ.ਆਈ.ਟੀ.ਐਸ.ਸੀ) -2022 ਵਿੱਚ ...

ਪੂਰੀ ਖ਼ਬਰ »

ਪਾਵਰਕਾਮ, ਟਰਾਂਸਕੋ ਦੇ ਠੇਕਾ ਮੁਲਾਜ਼ਮ 7 ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨਗੇ ਧੂਰੀ ਨੈਸ਼ਨਲ ਹਾਈਵੇ

ਜਲੰਧਰ, 3 ਅਕਤੂਬਰ (ਸ਼ਿਵ)-ਪਾਵਰਕਾਮ ਅਤੇ ਟ੍ਰਾਂਸਕੋ ਦੇ ਠੇਕਾ ਮੁਲਾਜ਼ਮ ਯੂਨੀਅਨ ਜੋਨ ਜਲੰਧਰ ਵੱਲੋਂ ਸਾਰੇ ਸਰਕਲ ਪ੍ਰਧਾਨ ਤੇ ਡਿਵੀਜ਼ਨ ਪ੍ਰਧਾਨ ਤੇ ਸਬ ਡਿਵੀਜ਼ਨ ਪ੍ਰਧਾਨ ਵੱਲੋਂ ਇਕੱਠੇ ਹੋ ਕੇ 7 ਅਕਤੂਬਰ ਨੂੰ ਅਣਮਿਥੇ ਸਮੇਂ ਲਈ ਬੰਦ ਕੀਤੇ ਜਾਣ ਵਾਲੇ ਧੂਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਦਮਪੁਰ ਨੇ ਲਗਾਇਆ ਦਿਮਾਗ, ਰੀੜ੍ਹ ਦੀ ਹੱਡੀ, ਦੂਰਬੀਨੀ ਅਤੇ ਜਨਰਲ ਸਰਜਰੀ ਦਾ ਮੁਫ਼ਤ ਜਾਂਚ ਕੈਂਪ

ਆਦਮਪੁਰ, 3 ਅਕਤੂਬਰ (ਰਮਨ ਦਵੇਸਰ)-ਲਾਇਨਜ਼ ਕਲੱਬ ਆਦਮਪੁਰ ਦੇ ਸਹਿਯੋਗ ਨਾਲ ਗਾਂਧੀ ਜੈਅੰਤੀ ਦੇ ਮੌਕੇ ਲਾਇਨਜ਼ ਆਈ ਹਸਪਤਾਲ ਵਿਖੇ ਦਿਮਾਗ, ਰੀੜ੍ਹ ਦੀ ਹੱਡੀ, ਦੂਰਬੀਨੀ ਅਤੇ ਜਨਰਲ ਸਰਜਰੀ ਦੇ ਮਰੀਜ਼ਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਦਿਮਾਗ ...

ਪੂਰੀ ਖ਼ਬਰ »

ਪੀ.ਐੱਮ.ਜੀ. ਚਿਲਡਰਨ ਹਸਪਤਾਲ ਵਿਖੇ ਐੱਨ.ਆਰ.ਪੀ. ਸੰਬੰਧੀ ਕਰਵਾਈ ਵਰਕਸ਼ਾਪ

ਜਲੰਧਰ, 3 ਅਕਤੂਬਰ (ਐੱਮ. ਐੱਸ. ਲੋਹੀਆ)—ਪੀ.ਐੱਮ.ਜੀ. ਚਿਲਡਰਨ ਹਸਪਤਾਲ ਦੇ ਸੀਨੀਅਰ ਪੀਡੀਆਟਿ੍ਕ ਸਲਾਹਕਾਰ ਅਤੇ ਨਵਜੰਮੇ ਬੱਚਿਆਂ ਦੇ ਮਾਹਿਰ ਡਾ. ਸੁਰਜੀਤ ਕੌਰ ਮਦਾਨ ਦੇ ਉਪਰਾਲੇ ਸਦਕਾ ਹਸਪਤਾਲ ਵਿਖੇ ਐਨ.ਆਰ.ਪੀ. (ਨਿਊਨੇਟਲ ਰੀਸਸੀਟੇਸ਼ਨ ਪ੍ਰੋਗਰਾਮ) ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX