ਤਾਜਾ ਖ਼ਬਰਾਂ


ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  2 minutes ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  32 minutes ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 1 hour ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 1 hour ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 2 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਫ਼ਤਹਿਗੜ੍ਹ ਸਾਹਿਬ

ਝੋਨੇ ਦੀ ਖ਼ਰੀਦ 'ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਧਾਲੀਵਾਲ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਤੇ ਐਨ. ਆਰ. ਆਈਜ਼ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਸੂਬੇ ਦੀਆਂ ਮੰਡੀਆਂ ਦੀ ਲਗਾਤਾਰ ਦੇਖ-ਰੇਖ ਕਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਫ਼ਸਲ ਬਿਨਾਂ ਕਿਸੇ ਦਿੱਕਤ ਤੋਂ ਵੇਚ ਸਕਣ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੰਡੀ 'ਚ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ | ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵੀ ਮੌਜੂਦ ਸਨ | ਪੱਤਰਕਾਰਾਂ ਵਲੋਂ ਪਨਗ੍ਰੇਨ ਦੇ ਇੰਸਪੈਕਟਰਾਂ ਵਲੋਂ ਖ਼ਰੀਦ ਬੰਦ ਕਰਨ ਦੇ ਫ਼ੈਸਲਾ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪਨਗ੍ਰੇਨ ਦੇ ਇੰਸਪੈਕਟਰਾਂ ਤੇ ਅਮਲੋਹ ਦੇ ਵਿਧਾਇਕ ਦਾ ਮਸਲਾ ਇਕ ਪਰਿਵਾਰਕ ਝਗੜਾ ਹੈ ਜਿਸ ਦਾ ਆਪਸ ਵਿਚ ਬੈਠ ਕੇ ਹੱਲ ਕਰ ਲਿਆ ਜਾਵੇਗਾ | ਸੰਗਰੂਰ ਤੋਂ ਮੈਂਬਰ ਲੋਕ ਸਭਾ ਸਿਮਰਨਜੀਤ ਸਿੰਘ ਮਾਨ ਤੇ ਸਪੁੱਤਰ ਇਮਾਨਦੀਪ ਸਿੰਘ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ 'ਤੇ ਕੀਤੇ ਮਾਣਹਾਨੀ ਦੇ ਕੇਸ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਸ. ਧਾਲੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਹੱਕ ਹੈ ਤੇ ਜਦੋਂ ਵੀ ਅਦਾਲਤ ਉਨ੍ਹਾਂ ਬੁਲਾਏਗੀ ਤਾਂ ਉਹ ਮਾਲ ਵਿਭਾਗ ਦਾ ਲੋੜੀਂਦਾ ਰਿਕਾਰਡ ਅਦਾਲਤ ਅੱਗੇ ਰੱਖ ਦੇਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ, ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਡੀ. ਡੀ. ਪੀ. ਓ. ਹਿਤੇਨ ਕਪਿਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸਤਿੰਦਰ ਸਿੰਘ ਜੱਲ੍ਹਾ, ਅਮਰਿੰਦਰ ਸਿੰਘ ਮੰਡੋਫਲ, ਰਸ਼ਪਿੰਦਰ ਸਿੰਘ ਰਾਜਾ, ਗੁਰਵਿੰਦਰ ਸਿੰਘ ਢਿੱਲੋਂ, ਰਕੇਸ਼ ਕੁਮਾਰ ਸੋਨੂੰ ਨਵਦੀਪ ਸਿੰਘ ਨਬੀ, ਸਨੀ ਚੋਪੜਾ, ਜਗਜੀਤ ਸਿੰਘ ਰਿਊਣਾ, ਪਵੇਲ ਹਾਂਡਾ, ਸੰਦੀਪ ਕੁਮਾਰ, ਸਾਧੂ ਸਿੰਘ ਭੱਟਮਾਜਰਾ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਐਚ.ਐਸ. ਬਰਾੜ, ਡੀ.ਐਮ. ਮੰਡੀ ਬੋਰਡ ਬੀ.ਐਸ. ਕਾਲੇਕਾ, ਡੀ. ਐਮ. ਵੇਅਰ ਹਾਊਸ ਕੇਵਲ ਕਿ੍ਸ਼ਨ, ਡੀ. ਐਮ. ਮਾਰਕਫੈੱਡ ਐਸ. ਐਸ. ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਆਗੂ, ਅਧਿਕਾਰੀ ਤੇ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ |

ਵਿਧਾਇਕ ਗੈਰੀ ਬੜਿੰਗ ਤੇ ਪਨਗ੍ਰੇਨ ਇੰਸਪੈਕਟਰ ਦਰਮਿਆਨ ਵਿਵਾਦ ਸੁਲਝਿਆ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਫੋਕਲ ਪੁਆਇੰਟ ਰਾਏਪੁਰ ਮਾਜਰੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਪਨਗ੍ਰੇਨ ਦੇ ਇੰਸਪੈਕਟਰ ਗੁਰਮੀਤ ਸਿੰਘ ਦਰਮਿਆਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਰਣਜੀਤ ਪਨਾਗ

ਮੰਡੀ ਗੋਬਿੰਦਗੜ੍ਹ, 4 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਦੀ 'ਆਪ' ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ | ਜਿਸ ਤਹਿਤ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਸੰਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਝੋਨੇ ਦੀ ਖ਼ਰੀਦ ਸ਼ੁਰੂ

ਬਸੀ ਪਠਾਣਾਂ, 4 ਅਕਤੂਬਰ (ਰਵਿੰਦਰ ਮੌਦਗਿਲ, ਐਚ. ਐਸ. ਗੌਤਮ)-ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਬਸੀ ਪਠਾਣਾਂ ਦੀ ਅਨਾਜ ਮੰਡੀ 'ਚ ਆੜ੍ਹਤੀ ਅੰਮਿ੍ਤਪਾਲ ਸਿੰਘ ਦੀ ਦੁਕਾਨ 'ਤੇ ਪਹੰੁਚ ਕੇ ਕਿਸਾਨ ਹਰਸ਼ਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਭਾਈ ਦੇ ਝੋਨੇ ਦੀ ਖ਼ਰੀਦ ਸ਼ੁਰੂ ...

ਪੂਰੀ ਖ਼ਬਰ »

ਡਵਾਈਨ ਲਾਈਟ ਸਕੂਲ 'ਚ ਦੁਸਹਿਰੇ ਸੰਬੰਧੀ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਡਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਸ੍ਰੀ ਰਾਮ ਚੰਦਰ, ਲਛਮਣ, ਸੀਤਾ ਮਾਤਾ, ਹਨੂਮਾਨ ਤੇ ਰਾਵਣ ਦੇ ਪਾਤਰਾਂ ਨੂੰ ...

ਪੂਰੀ ਖ਼ਬਰ »

18 ਨੂੰ ਫ਼ਤਹਿਗੜ੍ਹ ਸਾਹਿਬ ਤੋਂ ਸੰਗਰੂਰ ਤੱਕ ਸਿੱਖ ਨੀਤੀ ਮਾਰਚ ਕੱਢਿਆ ਜਾਵੇਗਾ-ਭਾਈ ਬਚਿੱਤਰ ਸਿੰਘ

-ਮਾਮਲਾ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ- ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 2015 ਦੌਰਾਨ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਖਾਧ ਪਦਾਰਥਾਂ ਦੇ ਨਮੂਨੇ ਲਏ

ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ ਤੇ ਖਾਧ ਪਦਾਰਥਾਂ ਵਿਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਪਟਿਆਲਾ ਸ਼ਹਿਰ ਵਿਖੇ ਮਿਠਾਈਆਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ ...

ਪੂਰੀ ਖ਼ਬਰ »

ਦਾਣਾ ਮੰਡੀ ਖਮਾਣੋਂ ਵਿਖੇ ਝੋਨੇ ਦੀ ਨਾਕਸ ਖ਼ਰੀਦ ਕਾਰਨ ਕਿਸਾਨ ਪ੍ਰੇਸ਼ਾਨ-ਅਮਰਾਲਾ

ਖਮਾਣੋਂ, 4 ਅਕਤੂਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਣਾ ਮੰਡੀ ਖਮਾਣੋਂ ਵਿਖੇ ਝੋਨੇ ਦੀ ਨਾਕਸ ਖ਼ਰੀਦ ਕਾਰਨ ਕਿਸਾਨ ਪ੍ਰੇਸ਼ਾਨ ਹਨ | ਕਿਸਾਨ ...

ਪੂਰੀ ਖ਼ਬਰ »

ਭਾਜਪਾ ਆਗੂ ਡਾ. ਦੀਪਕ ਜਯੋਤੀ ਵਲੋਂ ਸ੍ਰੀ ਰਾਮ ਨਾਟਕ ਤੇ ਸੋਸ਼ਲ ਵੈੱਲਫੇਅਰ ਕਲੱਬ ਦੇ ਮੰਚ ਦਾ ਉਦਘਾਟਨ

ਬਸੀ ਪਠਾਣਾਂ, 4 ਅਕਤੂਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਨਾਟਕ ਤੇ ਸੋਸ਼ਲ ਵੈੱਲਫੇਅਰ ਕਲੱਬ ਬਸੀ ਪਠਾਣਾਂ ਵਲੋਂ ਸਿਟੀ ਮੈਦਾਨ 'ਚ ਦਿਖਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੇ 12ਵੇਂ ਦਿਨ ਦਾ ਉਦਘਾਟਨ ਭਾਜਪਾ ਆਗੂ ਡਾ. ਦੀਪਕ ਜਯੋਤੀ ਵਲੋਂ ਜੋਤ ਪ੍ਰਚੰਡ ਕਰਕੇ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ 2008 ਮੀਟਿ੍ਕ ਟਨ ਝੋਨੇ ਦੀ ਆਮਦ, 964 ਮੀਟਿ੍ਕ ਟਨ ਦੀ ਖ਼ਰੀਦ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ 2008 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 964 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਸੰਬੰਧੀ ਅਰਜ਼ੀਆਂ ਹੁਣ ਸੇਵਾ ਕੇਂਦਰਾਂ 'ਚ ਦਿੱਤੀਆਂ ਜਾਣਗੀਆਂ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਦੀਵਾਲੀ ਤੇ ਗੁਰਪੁਰਬ ਤਿਉਹਾਰ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਲਾਇਸੰਸ ਜਾਰੀ ਕਰਨ ਸੰਬੰਧੀ ਦਰਖਾਸਤਾਂ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣਗੀਆਂ | ਇਹ ਅਰਜ਼ੀਆਂ 10 ਅਕਤੂਬਰ ਤੱਕ (ਆਧਾਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 4 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਕਥਿਤ ਦੋਸ਼ ਹੇਠ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਖਮਾਣੋਂ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਜਿਸ ...

ਪੂਰੀ ਖ਼ਬਰ »

ਹਾਦਸੇ ਦੌਰਾਨ ਆਟੋ 'ਚ ਸਵਾਰ ਪ੍ਰਵਾਸੀ ਮਜ਼ਦੂਰ ਹੋਏ ਜ਼ਖ਼ਮੀ

ਸੰਘੋਲ, 4 ਅਕਤੂਬਰ (ਪਰਮਵੀਰ ਸਿੰਘ)-ਪਿੰਡ ਸੰਘੋਲ ਨੇੜੇ ਸਵੇਰੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਕਿਰਾਏ ਦੇ ਆਟੋ 'ਤੇ ਖਮਾਣੋਂ ਦਾਣਾ ਮੰਡੀ ਲਈ ਜਾ ਰਹੇ ਸਨ ਤਾਂ ਜਦੋਂ ਸੰਘੋਲ ਨੇੜੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਉਪਰਾਲੇ ਤਹਿਤ ਕਿਸਾਨਾਂ ਨੂੰ ਮੁੜ 8 ਘੰਟੇ ਮਿਲੇਗੀ ਬਿਜਲੀ ਸਪਲਾਈ

ਭੁੱਨਰਹੇੜੀ, 4 ਅਕਤੂਬਰ (ਧਨਵੰਤ ਸਿੰਘ)-ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਮੁੜ ਅੱਠ ਘੰਟੇ ਅੱਜ ਤੋਂ ਬਿਜਲੀ ਸਪਲਾਈ ਮਿਲਣ ਲੱਗ ਗਈ ਹੈ | ਡਾਇਰੈਕਟਰ ਡਿਸਟ੍ਰੀਬਿਊਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਹੈੱਡ ਆਫ਼ਿਸ ਪਟਿਆਲਾ ਨੂੰ ਮਿਲ ਕੇ ਕ੍ਰਾਂਤੀਕਾਰੀ ਕਿਸਾਨ ...

ਪੂਰੀ ਖ਼ਬਰ »

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪਨਸਪ ਦਾ ਇੰਸਪੈਕਟਰ ਗਿ੍ਫ਼ਤਾਰ

ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਓਧਰ ਇਕ ਹੋਰ ...

ਪੂਰੀ ਖ਼ਬਰ »

ਬਹਾਦਰਗੜ੍ਹ ਦੇ ਇਲਾਕੇ 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ

ਬਹਾਦਰਗੜ੍ਹ, 4 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਜਲਾਲਪੁਰ ਤੋਂ ਸ਼ਮਸ਼ਪੁਰ, ਅਨਾਜ ਮੰਡੀ ਬਹਾਦਰਗੜ੍ਹ ਤੋਂ ਘਨੌਰ ਰੋਡ ਬਹਾਦਰਗੜ੍ਹ ਤੱਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣ ਮਾਜਰਾ ਦੇ ਉਪਰਾਲੇ ਸਦਕਾ ਸ਼ੁਰੂ ਕੀਤਾ ਗਿਆ | ...

ਪੂਰੀ ਖ਼ਬਰ »

ਜੱਜ ਮਾਡਰਨ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀ. ਸੈ. ਸਕੂਲ ਬਹਾਦਰਪੁਰ ਫ਼ਕੀਰਾਂ ਨੇੜੇ ਦੇਵੀਗੜ੍ਹ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਦੁਸਿਹਰੇ ਦੇ ਤਿਉਹਾਰ ਸੰਬੰਧੀ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਵਿਸ਼ਵ ਜਾਗਿ੍ਤੀ ਮਿਸ਼ਨ ਵਲੋਂ ਬਜ਼ੁਰਗਾਂ ਦਾ ਸਨਮਾਨ

ਰਾਜਪੁਰਾ, 4 ਅਕਤੂਬਰ (ਜੀ. ਪੀ. ਸਿੰਘ)-ਲੰਘੀ ਰਾਤ ਸਥਾਨਕ ਸ੍ਰੀ ਸੁਧਾਂਸ਼ੂ ਮਹਾਰਾਜ ਦੇ ਸਤਸੰਗ ਭਵਨ ਵਿਖੇ ਵਿਸ਼ਵ ਜਾਗਿ੍ਤੀ ਮਿਸ਼ਨ ਵਲੋਂ ਬਜ਼ੁਰਗਾਂ ਪ੍ਰਤੀ ਸ਼ਰਧਾ ਦਿਖਾਉਂਦਿਆਂ ਮਨਾਏ ਜਾਂਦੇ ਸ਼ਰਧਾ ਪੁਰਵ 'ਤੇ ਬਜ਼ੁਰਗਾਂ ਦਾ ਸਨਮਾਨ ਕਰਨ ਲਈ ਇਕ ਸਮਾਰੋਹ ਸਤਪਾਲ ...

ਪੂਰੀ ਖ਼ਬਰ »

ਮਾਣਕਪੁਰ ਦੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇ ਖੇਡਾਂ 'ਚ ਮਾਰੀਆਂ ਮੱਲਾਂ

ਬਨੂੜ, 4 ਅਕਤੂਬਰ (ਭੁਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਮਾਣਕਪੁਰ ਦੀਆਂ ਖਿਡਾਰਨਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੱਖ-ਵੱਖ ਇਨਾਮ ਹਾਸਲ ਕੀਤੇ ਹਨ | ਸਕੂਲ ਦੀ ਪਿ੍ੰਸੀਪਲ ਮਨੀ ਵਸ਼ਿਸ਼ਟ ਤੇ ਪੀ. ਟੀ. ਆਈ. ਬੇਅੰਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਅਥਲੈਟਿਕਸ ਮੀਟ ਕਰਵਾਈ

ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਬੀਤੇ ਦਿਨੀਂ ਸਾਲਾਨਾ ਅਥਲੈਟਿਕਸ ਮੀਟ ਸਮਾਪਤ ਹੋ ਗਈ | ਸਾਲਾਨਾ ਮੀਟ ਵਿਚ ਵਿਸ਼ੇਸ਼ ਤੌਰ 'ਤੇ ਦੀਪਕ ਪਾਰੀਕ ਐੱਸ. ਐੱਸ. ਪੀ. ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਨਾਭਾ ਦੇ ਜੀ. ਬੀ. ਇੰਟਰਨੈਸ਼ਨਲ ਸਕੂਲ ਵਿਖੇ ਵਿਧਾਇਕ ਦੇਵ ਮਾਨ ਵਲੋਂ ਖੇਡਾਂ ਦਾ ਉਦਘਾਟਨ

ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਜੀ. ਬੀ. ਇੰਟਰਨੈਸ਼ਨਲ ਸਕੂਲ 'ਪਟਿਆਲਾ ਸਹੋਦਿਆ ਸਕੂਲਜ਼ ਕੰਪਲੈਕਸ' ਦੀ ਸਰਪ੍ਰਸਤੀ ਹੇਠ ਅੰਤਰ ਸਕੂਲ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਬਣਾਏ ਦੋ ਕੱਟੇ ਪਟਾਕਿਆਂ ਸਣੇ ਇਕ ਗਿ੍ਫ਼ਤਾਰ

ਰਾਜਪੁਰਾ, 4 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨਾਜਾਇਜ਼ ਤੌਰ 'ਤੇ ਬਣਾਏ ਪਟਾਕਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX