ਨਵਾਂ ਪਿੰਡ, 4 ਅਕਤੂਬਰ (ਜਸਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮਿ੍ਤਸਰ ਦੇ ਮੈਡੀਕਲ ਐਮਰਜੈਂਸੀ ਵਿਭਾਗ ਵਲੋਂ 3 ਰੋਜ਼ਾ ਪੋਸਟ ਗ੍ਰੈਜੂਏਟ ਮੀਟ 2022 ਕਰਵਾਈ ਗਈ ਜਿਸ 'ਚ ਮਕੈਨੀਕਲ ਵੈਂਟੀਲੇਸ਼ਨ, ਹੀਮੋਡਾਇਨੇਕਿਮਸ ਅਤੇ 2 ਡੀ ਈਕੋ ਐਂਡ ਅਲਟ੍ਰਾਸਾਊਾਡ 3 ਹਈ-ਐਂਡ ਹੈਡਜ਼-ਆਨ ਟ੍ਰੇਨਿੰਗ ਵਰਕਸ਼ਾਪਾਂ ਲਗਾਈਆਂ ਗਈਆਂ, ਜਿਨ੍ਹਾਂ ਦਾ ਭਾਰਤ ਦੀਆਂ ਨਾਮਵਰ ਵੱਖ-ਵੱਖ ਸੰਸਥਾਵਾਂ ਤੋਂ ਹਿੱਸਾ ਲੈਣ ਪੁੱਜੇ ਡਾ: ਜੇ.ਵੀ. ਦਿਵਾਤੀਆ ਐਮਰਜੈਂਸੀ ਮੈਡੀਸ਼ਨ ਮਾਹਿਰ, ਡਾ: ਅਮੋਲ ਕੋਟੇਕਰ ਐਨਸਥੀਸੀਆ ਮਾਹਿਰ ਤੇ ਡਾ: ਸਚਿਨ ਗੁਪਤਾ ਕਿਰਟੀਕਲ ਕੇਅਰ ਮਾਹਿਰ ਵਲੋਂ ਸੰਚਾਲਨ ਕੀਤਾ ਗਿਆ | ਇਸ ਮੌਕੇ ਭਾਰਤ ਭਰ ਤੋਂ ਡੈਲੀਗੇਟ ਪੀ.ਜੀ. ਸੀਨੀ. ਰੈਜੀਡੈਂਟਸ ਆਫਿਸਰ ਤੇ ਫੈਕਲਟੀ ਪੁੱਜੇ | ਕਾਨਫਰੰਸ 'ਚ 114 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਵਲੋਂ ਉਤਸ਼ਾਹ ਪੂਰਵਕ ਹਿੱਸਾ ਲੈਂਦਿਆਂ ਪੇਪਰ ਤੇ ਪੋਸਟਰ ਪੇਸ਼ ਕੀਤੇ ਗਏ | ਪੇਪਰ ਜੇਤੂਆਂ ਨੂੰ 5 ਹਜ਼ਾਰ ਤੇ ਪੋਸਟਰ ਜੇਤੂਆਂ ਨੂੰ 3 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ ਗਏ | ਇਸ ਮੌਕੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦਾ ਐਮਰਜੈਂਸੀ ਮੈਡੀਕਲ ਕੇਅਰ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਭਾਰਤ ਭਰ ਦੀਆਂ ਮੈਡੀਕਲ ਸੰਸਥਾਵਾਂ ਤੋਂ 4-4 ਮੈਂਬਰਾਂ ਦੀਆਂ 16 ਟੀਮਾਂ ਨੇ ਹਿੱਸਾ ਲਿਆ, ਜਿਸ 'ਚ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮਿ੍ਤਸਰ, ਏਮਜ਼-ਰਿਸ਼ੀਕੇਸ਼, ਏਮਜ਼-ਜੋਧਪੁਰ, ਪੀ.ਜੀ.ਆਈ. ਚੰਡੀਗੜ੍ਹ, ਜੀ.ਐੱਮ.ਸੀ. ਪਟਿਆਲਾ ਤੇ ਐੱਮ.ਐੱਮ.ਯੂ. ਸ਼ੋਲਨ ਦੀਆਂ ਟੀਮਾਂ ਫਾਈਨਲ ਰਾਊਾਡ 'ਚ ਪੁੱਜੀਆਂ, ਜਿਸ 'ਚ ਮੇਜ਼ਬਾਨ ਸੰਸਥਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਅੰਮਿ੍ਤਸਰ ਵਲੋਂ ਪਛਾੜਦਿਆਂ ਹੋਇਆਂ ਪਹਿਲਾ ਸਥਾਨ ਹਾਸਿਲ ਕਰਕੇ 2 ਲੱਖ ਰੁਪਏ ਤੇ ਜੇਤੂ ਟ੍ਰਾਫੀ ਅਤੇ ਦੂਸਰੇ ਸਥਾਨ 'ਤੇ ਰਹੀ ਰਿਸ਼ੀਕੇਸ਼ ਟੀਮ ਨੇ 1 ਲੱਖ ਰੁਪਏ ਦਾ ਇਨਾਮ ਜਿੱਤਿਆ | ਇਸ ਮੌਕੇ ਡਾ: ਏ.ਪੀ. ਸਿੰਘ ਆਰਗਨਾਈਜ਼ਿੰਗ ਚੇਅਰਮੈਨ ਨੇ ਕਿਹਾ ਕਿ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਜ਼ਿਆਦਾ ਉਤਸ਼ਾਹਿਤ ਕਰਨ ਲਈ ਇਹ ਕਾਨਫ਼ਰੰਸ ਕਰਵਾਈ ਗਈ | ਉਪਰੰਤ ਉਪ ਕੁਲਪਤੀ ਡਾ: ਦਲਜੀਤ ਸਿੰਘ, ਡਾਇਰੈਕਟਰ ਪਿ੍ੰਸੀਪਲ ਮਨਜੀਤ ਸਿੰਘ ਉੱਪਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਡਾ: ਏ.ਪੀ. ਸਿੰਘ ਨੇ ਸੰਸਥਾ ਵਲੋਂ ਇਹ ਵੱਕਾਰੀ ਖ਼ਿਤਾਬ ਹਾਸਿਲ ਕਰਨ 'ਤੇ ਕਾਨਫਰੰਸ ਨੂੰ ਸਫਲ ਬਣਾਉਣ ਦਾ ਸਿਹਰਾ ਪ੍ਰਬੰਧਕੀ ਟੀਮ ਦੀ ਕਈ ਮਹੀਨਿਆਂ ਦੀ ਮਿਹਨਤ ਦੇ ਸਿਰ ਬੰਨਿ੍ਹਆ ਗਿਆ |
ਚਵਿੰਡਾ ਦੇਵੀ, 4 ਅਕਤੂਬਰ (ਸਤਪਾਲ ਸਿੰਘ ਢੱਡੇ)- ਅੰਮਿ੍ਤਸਰ ਜ਼ਿਲ੍ਹੇ 'ਚ ਪੈਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਸਥਿਤ ਮਾਤਾ ਮੰਦਰ ਚਾਮੂੰਡਾ ਦੇਵੀ ਵਿਖੇ ਇਸ ਵਾਰ ਅੱਸੂ ਦੇ ਮਹੀਨੇ ਦਿਨ ਸੋਮਵਾਰ ਤੋਂ ਤਿੰਨ ਰੋਜ਼ਾ ਇਤਿਹਾਸਕ ਮੇਲਾ ਸ਼ੁਰੂ ਹੋ ਗਿਆ ਜਿਸ ਦੇ ਦੂਸਰੇ ...
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਪੱਲ੍ਹਾ ਦੇ ਸਤਿਕਾਰਤ ਮਾਤਾ ਬੀਬੀ ਸੰਤੀ ਦੀ ਯਾਦ 'ਚ ਗੁ: ਪਾਤਸ਼ਾਹੀ 6ਵੀਂ (ਬਾਬਾ ਪੱਲ੍ਹਾ ਜੀ) ਬੁਤਾਲਾ ਵਿਖੇ ਮਹਾਨ ਗੁਰਮਤਿ ਸਮਾਗਮ 12 ਅਕਤੂਬਰ ...
ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਇੱਥੋਂ ਨਾਲ ਲੱਗਦੇ ਸਰਕਾਰੀ ਐਲੀਮੈਂਟਰੀ ਸਕੂਲ ਨਾਗ ਕਲਾਂ ਵਿਖੇ ਬੀਤੇ ਅਕਾਦਮਿਕ ਵਰ੍ਹੇ ਦੌਰਾਨ ਪਹਿਲੀ ਤੋਂ ਪੰਜਵੀਂ ਕਲਾਸ ਤੱਕ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਵਾਸਤੇ ...
ਜੇਠੂਵਾਲ, 4 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲਿਆਂ ਵਿਚ ਕੇਂਦਰ ਸਰਕਾਰ ਤੇ ਹਰਿਆਣਾ ਦੀ ਭਾਜਪਾ ...
ਓਠੀਆਂ, 4 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਜ਼ਿਲ੍ਹਾ ਕਮੇਟੀ ਮੈਂਬਰ ਸਤਵਿੰਦਰ ਸਿੰਘ ਓਠੀਆਂ ਅਤੇ ਬ੍ਰਾਂਚ ਮੈਂਬਰ ਨਰਿੰਦਰ ਸਿੰਘ ਸ਼ਹੂਰਾ, ਜਗਤਾਰ ਸਿੰਘ ਓਮਰਪੁਰਾ ਤੇ ...
ਚੌਕ ਮਹਿਤਾ, 4 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਕਸਬਾ ਮਹਿਤਾ ਚੌਕ ਕਿਸੇ ਪਹਿਚਾਣ ਦਾ ਮੁਹਥਾਜ਼ ਨਹੀਂ ਹੈ | ਇੱਥੇ ਦਮਦਮੀ ਟਕਸਾਲ ਦਾ ਹੈੱਡਕੁਆਟਰ ਹੋਣ ਕਰਕੇ ਇਸ ਕਸਬੇ ਨੂੰ ਸੰੰਸਾਰ ਦੇ ਕੋਨੇ-ਕੋਨੇ ਵਿਚ ਜਾਣਿਆ ਜਾਂਦਾ ਹੈ ਪਰ ਸਰਕਾਰਾਂ ਅਤੇ ਸਿਆਸੀ ਆਗੂਆਂ ਦੀ ...
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਦਾ 'ਨਾਟਕਕਾਰ ਰਜਿੰਦਰ ਭੋਗਲ ਯਾਦਗਾਰੀ ਪੁਰਸਕਾਰ 2022' ਰੰਗਮੰਚ ਦੇ ਖੇਤਰ ਵਿਚ ਲੰਮੇਂ ਸਮੇਂ ਤੋਂ ਜੁਟੇ ਹੋਏ ਰੰਗਕਰਮੀ ਤੇ ...
ਹਰਸ਼ਾ ਛੀਨਾ, 4 ਅਕਤੂਬਰ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਝੰਜੋਟੀ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਰੰਭੀ ਵਾਤਾਵਰਨ ਬਚਾਉ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ...
ਜੰਡਿਆਲਾ ਗੁਰੂ, 4 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਜੀ.ਟੀ. ਰੋਡ 'ਤੇ ਬਣੇ ਫਲਾਈਓਵਰ ਦੇ ਹੇਠਾਂ ਲੱਗੀਆਂ ਨਾਜਾਇਜ਼ ਤੌਰ 'ਤੇ ਰੇਹੜੀਆਂ ਲੋਕਾਂ ਲਈ ਟ੍ਰੈਫਿਕ ਜਾਮ ਦੇ ਨਾਲ-ਨਾਲ ਪ੍ਰੇਸ਼ਾਨੀਆਂ ਦਾ ਕਾਰਨ ਬਣ ਰਹੇ ਹਨ | ਲੋਕ ਆਪਣੇ ਵਾਹਨ ਰਸਤੇ ਦੇ ਵਿਚਕਾਰ ...
ਓਠੀਆਂ, 4 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਇਸ ਵਾਰ ਵੀ ਦੁਸਿਹਰਾ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਦੁਪਿਹਰ ਵੇਲੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ | ਇਸ ਸੰਬੰਧੀ ਬਲਜੀਤ ਸਿੰਘ, ਮਨਪ੍ਰੀਤ ਸਿੰਘ ...
ਚਵਿੰਡਾ ਦੇਵੀ, 4 ਅਕਤੂਬਰ (ਸਤਪਾਲ ਸਿੰਘ ਢੱਡੇ)- ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਵੱਡਾ ਸਹਿਯੋਗ ਦੇਣ ਤੇ ਖੇਡਾਂ ਪ੍ਰਤੀ ਚੰਗੀ ਰੁਚੀ ਰੱਖਣ ਅਤੇ ਪਾਵਰ ...
ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 10 ਤੇ 11 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸੰਬੰਧੀ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਮੇਂ ਨੂੰ ਮੁੱਖ ਰੱਖ ਕੇ ...
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਮੈੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਾਬਾ ਬਕਾਲਾ ...
ਮੱਤੇਵਾਲ, 4 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਪਿਛਲੇ ਕੁਝ ਸਮੇਂ ਤੋਂ ਅੰਮਿ੍ਤਸਰ ਮਹਿਤਾ ਰੋਡ 'ਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਭਾਰੀ ਵਾਧਾ ਹੋਇਆ ਹੈ ਤੇ ਲੁਟੇਰੇ ਲਗਾਤਾਰ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੇਖੌਫ਼ ਦਿਨ-ਦਿਹਾੜੇ ਲੁੱਟ ਦੀ ...
ਜੇਠੂਵਾਲ, 4 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸ਼ਨ ਜੇਠੂਵਾਲ ਵਿਖੇ ਪੰਜਾਬ 'ਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ...
ਚੋਗਾਵਾਂ, 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਤੋਂ ਵੱਖ ਕੀਤੇ ਜਾਣ ਦੇ ਰੋਸ ਵਜੋਂ ਤੇ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ ਬਾਦਲ ਵਲੋਂ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਦੀ ...
ਚੋਗਾਵਾਂ, 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਤੋਂ ਵੱਖ ਕੀਤੇ ਜਾਣ ਦੇ ਰੋਸ ਵਜੋਂ ਤੇ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ ਬਾਦਲ ਵਲੋਂ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਦੀ ...
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਵਾਰਡ ਨੰਬਰ 11 ਵਿਖੇ ਸਥਿਤ ਏਾਜਲਜ਼ ਪੈਰਾਡਾਈਜ਼ ਸਕੂਲ ਵਲੋਂ ਐੱਮ.ਡੀ ਪ੍ਰਦੀਪ ਕੁਮਾਰ ਬੰਟਾ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਜੋਸ਼ੋ ਖਰੋਸ਼ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਨੰਨ੍ਹੇ ਮੁੰਨੇ ...
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਪਤਨੀ ਜਗਦੀਸ਼ ਕੌਰ ਧਾਲੀਵਾਲ ਵਲੋਂ ਨਿਊ ਸ਼ਿਵ ਸ਼ੰਕਰ ...
ਅੰਮਿ੍ਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮਿ੍ਤਸਰ ਖੇਤਰੀ ਪਾਸਪੋਰਟ ਅਧਿਕਾਰੀ ਸ਼ਮਸ਼ੇਰ ਬਹਾਦਰ ਸਿੰਘ ਨੇ ਲੋਕਾਂ ਨੂੰ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਪਾਸਪੋਰਟ ਅਧਿਕਾਰੀ ਨੇ ਕਿਹਾ ਕਿ ਪਾਸਪੋਰਟ ਲਈ ਅਪਲਾਈ ਕਰਨਾ ਬਹੁਤ ਆਸਾਨ ਅਤੇ ਸਰਲ ...
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰੂੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਸੰਚਾਲਿਤ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਗਾਂਧੀ ਜੈਅੰਤੀ ਦੇ ਸਬੰਧ ਵਿਚ ਕਾਲਜ ਦੇ ਓ.ਐੱਸ.ਡੀ. ਡਾ. ਤੇਜਿੰਦਰ ਕੌਰ ਸ਼ਾਹੀ ਦੀ ...
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਤੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਦੇ ਉਪਰਾਲੇ ਨਾਲ ...
ਓਠੀਆਂ, 4 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਜੋਸ਼ 'ਚ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਦੀ ਪ੍ਰੇਰਨਾ ਸਦਕਾ ਪਿੰਡ ਦੇ 25 ...
ਰਮਦਾਸ, 4 ਅਕਤੂਬਰ (ਜਸਵੰਤ ਸਿੰਘ ਵਾਹਲਾ)- ਪੰਜਾਬ ਸਰਕਾਰ ਵਲੋਂ ਸ਼ੁੱਧ ਵਾਤਾਵਰਨ ਤੇ ਸਾਫ਼ ਪਾਣੀ ਪੀਣ ਲਈ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਦੇ ਨਿਦਰੇਸ਼ਾਂ ਹੇਠ ਪਿੰਡ ਘੋਨੇਵਾਹਲਾ ...
ਵੇਰਕਾ, 4 ਅਕਤੂਬਰ (ਪਰਮਜੀਤ ਸਿੰਘ ਬੱਗਾ)- ਪੁਰਾਣੀ ਤੇ ਨਿੱਜੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਅੱਧੀ ਦਰਜਨ ਤੋਂ ਵਧੇਰੇ ਦੇ ਕਰੀਬ ਲੋਕਾਂ ਵਲੋਂ ਘਰ ਅੰਦਰ ਦਾਖਲ ਹੋਕੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤੇ ਹਸਪਤਾਲ ਵਿਖੇ ਜੇਰੇ ਇਲਾਜ ...
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਲ ਇੰਡੀਆ ਐੱਮ.ਐੱਮ. ਆਰਟਸ ਐਸੋਸੀਏਸ਼ਨ ਵਲੋਂ ਹੈਦਰਾਬਾਦ (ਤੇਲੰਗਾਨਾ) ਦੇ ਇਨਡੋਰ ਸਟੇਡੀਅਮ ਵਿਖੇ ਕਰਵਾਈ ਮਿਕਸ ਮਾਰਸ਼ਲ ਆਰਟ (ਐੱਮ.ਐੱਮ.ਏ.) ਵਿਚ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਸਰਪੰਚ ਰੁਪਿੰਦਰ ...
ਅੰਮਿ੍ਤਸਰ, 4 ਅਕਤੂਬਰ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ: ਏ. ਐੱਫ਼. ਪਿੰਟੋ ਅਤੇ ਡਾਇਰੈਕਟਰ ਡਾ: ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਪੰਜਾਬ ਗਰਲਜ਼ ਬਟਾਲੀਅਨ ਦੇ ਐੱਨ.ਸੀ.ਸੀ. ਕੈਡਿਟਾਂ ਨੇ 'ਪੁਨੀਤ ਸਾਗਰ' ਸਫ਼ਾਈ ਮੁਹਿੰਮ ਦੇ ਹਿੱਸੇ ਵਜੋਂ ...
ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸੁਖਨ ਦੇ ਵਾਰਿਸ ਸਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ ਮਨਾਈ ਗਈ | ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ...
ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਵਿਖੇ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਅੰਮਿ੍ਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ 488ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ...
ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸਵ: ਭਾਗ ਸਿੰਘ ਅਣਖੀ ਵਲੋਂ 2015 ਵਿਚ ਸਥਾਪਤ ਕੀਤੀ ਗਈ ਸੰਸਥਾ ਦੀ ਸਿੱਖ ਫੋਰਮ ਨੂੰ ਮੁੜ ਸੁਰਜੀਤ ਕਰਨ ਹਿਤ ਵਿਸ਼ੇਸ਼ ਇਕੱਤਰਤਾ ਪ੍ਰਧਾਨ ਪ੍ਰੋ: ਹਰੀ ਸਿੰਘ ਸੰਧੂ ਦੀ ਅਗਵਾਈ ਵਿਚ ਗਰੀਨ ...
ਜੰਡਿਆਲਾ ਗੁਰੂ, 4 ਅਕਤੂਬਰ (ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਜੂਨੀਅਰ ਸਹਾਇਕ ਜਗਦੀਸ਼ ਕੁਮਾਰ (ਜੱਜ) ਨੂੰ ਸੇਵਾਮੁਕਤ ਹੋਣ ਤੇ ਸਮੂਹ ਸਟਾਫ਼ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਵਿਦਾਇਗੀ ਪਾਰਟੀ ਵਿਚ ਹੋਰਨਾਂ ਤੋਂ ਇਲਾਵਾ ਨਗਰ ...
ਅਜਨਾਲਾ 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਗਵਾਨ ਰਾਮ ਦਾ ਜੀਵਨ ਸਾਨੂੰ ਸਾਰਿਆਂ ਨੂੰ ਨੇਕੀ ਦੇ ਰਾਹ 'ਤੇ ਚੱਲਣਾ ਸਿਖਾਉਂਦਾ ਹੈ ਤੇ ਬੁਰਾਈ ਹਮੇਸ਼ਾ ਹਾਰਦੀ ਹੈ ਤੇ ਨੇਕੀ ਦੇ ਰਾਹ ਚੱਲਣ ਵਾਲ ਇਨਸਾਨ ਹਮੇਸ਼ਾਂ ਜਿੱਤ ਪ੍ਰਾਪਤ ਕਰਦਾ ਹੈ, ਇਹ ਪ੍ਰਗਟਾਵਾ ਅੱਜ ਦੇਰ ...
ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ ਭਰੋਸੇ ਦਾ ਮਤਾ ਲਿਆਉਣ ਸੰਬੰਧੀ ਰਾਜਪਾਲ ਨੂੰ ਕਥਿਤ ਤੌਰ 'ਤੇ ਗਲਤ ਜਾਣਕਾਰੀ ਦੇ ਕੇ ਉਨ੍ਹਾਂ ਦਾ ਅਪਮਾਨ ਕਰਨ ਅਤੇ ਸੰਵਿਧਾਨ ਦੀ ਉਲੰੰਘਣਾ ਕਰਨ ਦਾ ਦੋਸ਼ ਲਗਾਉਂਦੇ ...
ਹਰੀਕੇ ਪੱਤਣ, 4 ਅਕਤੂਬਰ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਗਿਆਰਵੀਂ ਜਮਾਤ ਦੇ ਆਰਟਸ ਤੇ ਕਾਮਰਸ ਸੈਕਸ਼ਨ ਦੇ ਵਿਦਿਆਰਥੀਆਂ ਦਾ 'ਪ੍ਰਸਨੈਲਿਟੀ ਡਿਵੈਲਪਮੈਂਟ' ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX