ਤਾਜਾ ਖ਼ਬਰਾਂ


ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ
. . .  43 minutes ago
ਅੰਮ੍ਰਿਤਸਰ, 9 ਫਰਵਰੀ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਤਹਿਤ ਪਾਰਟੀ ਵਲੋਂ ਲਗਾਤਾਰ...
ਨਵੀਂ ਦਿੱਲੀ: ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਗਿਆ ਪ੍ਰਦਰਸ਼ਨ
. . .  59 minutes ago
ਨਵੀਂ ਦਿੱਲੀ, 9 ਫਰਵਰੀ- ਮਹਿਲਾ ਕਾਂਗਰਸ ਮੈਂਬਰਾਂ ਨੇ ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ।
ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  about 1 hour ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 2 hours ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 3 hours ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 3 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 3 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 3 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਫਰੀਦਕੋਟ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਵਲੋਂ ਜ਼ਿਲ੍ਹਾ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ ਉਪਰੰਤ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ, ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਾਉਣ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਰਲਾ ਕੇ ਖੇਤੀ ਕਰਨ | ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਸਾੜਨ ਨਾਲ ਜਿੱਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ | ਇਸ ਕਰਕੇ ਹਵਾ ਵਿਚ ਧੂੰਏ ਨਾਲ ਪ੍ਰਦੂਸ਼ਣ ਫ਼ੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ | ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਅੱਗ ਲਗਾਉਣ ਨਾਲ ਆਲੇ-ਦੁਆਲੇ ਖੜੀ ਫ਼ਸਲ ਜਾਂ ਪਿੰਡ ਵਿਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ | ਇਸ ਮੀਟਿੰਗ ਵਿਚ ਏ. ਡੀ.ਸੀ (ਜ) ਨਿਰਮਲ ਓਸੇਪਚਨ, ਸਮੂਹ ਐਸ.ਡੀ.ਐਮ ਫ਼ਰੀਦਕੋਟ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਤਹਿਸੀਲਦਾਰ ਫ਼ਰੀਦਕੋਟ ਰੁਪਿੰਦਰ ਸਿੰਘ ਬਲ, ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਸੜਕ ਦੁਆਲੇ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ | ਇਸ ਤਰ੍ਹਾਂ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ | ਇਸ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਝੋਨੇ ਦੀ ਪਰਾਲੀ ਜਾਂ ਹੋਰ ਰਹਿੰਦ ਖੂੰਹਦ ਨੂੰ ਸਾੜਨ 'ਤੇ ਪਾਬੰਦੀ ਲਗਾਈ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਫ਼ਰੀਦਕੋਟ ਜ਼ਿਲ੍ਹੇ ਵਿਚ 50 ਦੇ ਕਰੀਬ ਪਿੰਡਾਂ ਵਿਚ ਜ਼ਿਆਦਾ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਜਿਸ ਦਾ ਐਨ.ਜੀ.ਟੀ (ਨੈਸ਼ਨਲ ਗ੍ਰੀਨ ਟਿ੍ਬਿਊਨਲ) ਵਲੋਂ ਗੰਭੀਰ ਨੋਟਿਸ ਲਿਆ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿਚ 5400 ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾ ਚੁੱਕੀਆਂ ਹਨ ਜੋ ਪਰਾਲੀ ਨੂੰ ਜ਼ਮੀਨ ਵਿਚ ਵਾਹੁਣ ਜਾਂ ਜ਼ਮੀਨ ਵਿਚ ਖਿਲਾਰ ਕੇ ਕਣਕ ਦੀ ਬਿਜਾਈ ਕਰਨ ਜਾਂ ਪਰਾਲੀ ਨੂੰ ਬਾਹਰ ਕੱਢ ਕੇ ਪਾਵਰ ਪਲਾਂਟ ਤੱਕ ਪਹੁੰਚਾਉਣ ਦਾ ਕੰਮ ਕਰਦੀਆਂ ਹਨ | ਇਸ ਕਰਕੇ ਸਾਡਾ-ਸਾਰੀਆਂ ਸੰਸਥਾਵਾਂ ਦਾ ਫ਼ਰਜ਼ ਬਣਦਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰੀਏ ਅਤੇ ਉਨ੍ਹਾਂ ਦੀ ਸਹਾਇਤਾ ਵੀ ਕਰੀਏ ਤਾਂ ਕਿ ਉਹ ਅੱਗ ਨਾ ਲਾਉਣ ਅਤੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹੇ | ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵਲੋਂ ਖੇਤੀਬਾੜੀ ਮਹਿਕਮੇ ਵਲੋਂ ਚਲਾਏ ਜਾ ਰਹੇ ਕੈਂਪ ਵੈਨਾਂ, ਲਿਟਰੇਚਰ, ਵਾਲ ਪੇਂਟਿੰਗਜ਼, ਹੋਕੇ, ਪ੍ਰਦਰਸ਼ਨੀਆਂ ਆਦਿ ਬਾਰੇ ਦੱਸਿਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਚੰਦਬਾਜਾ, ਕਰਮਜੀਤ ਸਿੰਘ (ਸੀਰ), ਅਸ਼ੋਕ ਕੌਸ਼ਲ, ਦਰਸ਼ਨ ਸਿੰਘ ਸਰਾਵਾਂ, ਹਰਪਾਲ ਸਿੰਘ ਮਚਾਕੀ, ਕੁਲਦੀਪ ਸਿੰਘ ਸਟੱਡੀ ਸਰਕਲ ਵੀ ਹਾਜ਼ਰ ਸਨ |

ਸੜਕ ਕਿਨਾਰੇ ਤੋਂ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਤਲਵੰਡੀ ਬਾਈਪਾਸ ਕੋਟਕਪੂਰਾ ਰੋਡ ਸੜਕ ਕਿਨਾਰੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲੀ ਹੈ | ਮਿ੍ਤਕ ਦੀ ਪਹਿਚਾਣ ਡੋਗਰ ਬਸਤੀ ਦੇ ਰਹਿਣ ਵਾਲੇ ਕਰੀਬ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ...

ਪੂਰੀ ਖ਼ਬਰ »

-ਮਾਮਲਾ ਸੀਵਰੇਜ ਦੇ ਗੰਦੇ ਪਾਣੀ ਦੇ ਨਿਕਾਸੀ ਦਾ-

ਸਰਕਾਰ ਤੇ ਸੀਵਰੇਜ ਬੋਰਡ ਦੇ ਵਿਰੋਧ ਦੇ ਬਾਅਦ ਵੀ ਸਥਿਤੀ ਜਿਉਂ ਦੀ ਤਿਉਂ

ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਵਿਚ ਹਰ ਰੋਜ ਸੀਵਰੇਜ ਸਿਸਟਮ ਬੰਦ ਰਹਿਣ ਕਰਕੇ ਲੋਕਾਂ ਨੂੰ ਨਰਕ ਵਰਗੀ ਜ਼ਿੰਦਗੀ ਜਿਊਣੀ ਪੈ ਰਹੀ ਹੈ | ਦੁਖੀ ਹੋਏ ਲੋਕਾਂ ਨੇ ਅਨੇਕਾਂ ਵਾਰ ਪੰਜਾਬ ਸਰਕਾਰ ਤੇ ਸੀਵਰੇਜ ਬੋਰਡ ਦੇ ਵਿਰੁੱਧ ਧਰਨੇ ਤੇ ਰੋਸ ...

ਪੂਰੀ ਖ਼ਬਰ »

ਸੰਤਾਂ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ

ਕੋਟਕਪੂਰਾ, 4 ਅਕਤੂਬਰ (ਗਿੱਲ, ਮੇਘਰਾਜ)-ਬਾਬਾ ਫ਼ਰੀਦ ਜੀ ਸੇਵਾ ਸੁਸਾਇਟੀ ਪੰਜਾਬ ਵਲੋਂ ਸਵਾਮੀ ਬੋਰੇ ਵਾਲੇ ਸੰਤਾਂ ਦੀ ਬਰਸੀ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਪਿੰਡ ਬੀੜ ਸਿੱਖਾਂ ਵਾਲਾ ਦੀ ਗਊਸ਼ਾਲਾ ਵਿਚ ਪਿੰਡ ਵਾਸੀਆਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਲਗਾਇਆ ...

ਪੂਰੀ ਖ਼ਬਰ »

ਸਿੱਖ ਧਰਮ ਵਿਚ ਦਖ਼ਲਅੰਦਾਜ਼ੀ ਵਿਰੁੱਧ ਖ਼ਾਲਸਾ ਮਾਰਚ 7 ਨੂੰ -ਬਰਾੜ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿੱਖ ਕੌਮ ਦੇ ਭਗਦੇ ਮਸਲਿਆਂ ਅਤੇ ਸਿੱਖ ਧਰਮ ਵਿਚ ਸਰਕਾਰਾਂ ਅਤੇ ਗੈਰ ਸਿੱਖਾਂ ਵਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੇ ਰੋਸ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਖ਼ਾਲਸਾ ਮਾਰਚ 7 ਅਕਤੂਬਰ ਨੂੰ ਕੱਢਿਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਿਆ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੀਆਂ ਸਕੂਲੀ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ | ਸਕੂਲ ਪਿ੍ੰਸੀਪਲ ਕੁਲਦੀਪ ਕੌਰ ਨੇ ...

ਪੂਰੀ ਖ਼ਬਰ »

ਚਾਈਲਡ ਲਾਈਨ ਦੀ ਟੀਮ ਨੇ ਦਾਨ ਹਫ਼ਤਾ ਮਨਾਇਆ

ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਨੇ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਇਕ ਹਫ਼ਤਾ ਦਾਨ ਉਤਸਵ, ਪਰਉਪਕਾਰ ਅਤੇ ਖੁਸ਼ੀ ਦਾ ਹਫ਼ਤਾ ਬੰਗਾਲੀ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ ਕਦਮ ਦੇ ਬੂਟੇ ਲਗਾਏ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਗੁਰੂ ਨਾਨਕ ਪਾਰਕ ਵਿਚ 'ਕਦਮ' ਦੇ ਬੂਟੇ ਲਗਾਏ ਗਏ | ਕਾਲਜ ਦੇ ਪ੍ਰੋਫ਼ੈਸਰ ਅਤੇ ਬਾਬਾ ਬੋਹੜ ...

ਪੂਰੀ ਖ਼ਬਰ »

ਸਿਫ਼ਤ ਕੌਰ ਸਮਰਾ ਨੂੰ ਮਿਲੇਗਾ ਅੱਜ ਫ਼ਰੀਦਕੋਟ ਰਤਨ ਐਵਾਰਡ

ਫ਼ਰੀਦਕੋਟ: ਫ਼ਰੀਦਕੋਟ ਦੀ ਜੰਮਪਲ ਪਵਨਦੀਪ ਸਿੰਘ ਸਮਰਾ (ਬੰਪੀ ਸਮਰਾ) ਅਤੇ ਰਮਣੀਕ ਕੌਰ ਸਮਰਾ ਦੀ ਧੀ ਸਿਫ਼ਤ ਕੌਰ ਸਮਰਾ ਨੇ ਸਾਲ 2022 'ਚ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲੇ 'ਚ ਪਹਿਲੀ ਵਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਝੋਲੀ 'ਚ ਸ਼ੂਟਿੰਗ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਿਕੋ ਪੈਨਸ਼ਨਰਜ਼ ਯੂਨੀਅਨ ਦੀ ਮਾਸਿਕ ਮੀਟਿੰਗ

ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਪਾਵਰਕਾਮ ਅਤੇ ਟਰਾਂਸਿਕੋ ਪੈਨਸ਼ਨਰਜ਼ ਯੂਨੀਅਨ ਫ਼ਰੀਦਕੋਟ ਡਵੀਜ਼ਨ ਦੀ ਮਾਸਿਕ ਮੀਟਿੰਗ ਕਮਿਊਨਿਸਟ ਪਾਰਟੀ ਦੇ ਦਫ਼ਤਰ ਵਿਖੇ ਸੂਬਾ ਆਗੂ ਸਾਥੀ ਚੰਦ ਸਿੰਘ ਡੋਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂ ...

ਪੂਰੀ ਖ਼ਬਰ »

ਐੱਡ. ਰਮੇਸ਼ ਚੰਦਰ ਜੈਨ ਸੂਬਾ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਨੂੰ ਐਸੋਸੀਏਸ਼ਨ ਪ੍ਰਤੀ ਵਧੀਆ ਸੇਵਾਵਾਂ ਬਦਲੇ ਪੰਜਾਬ ਫ਼ੈਡਰੇਸ਼ਨ ਆਫ਼ ਸੀਨੀਅਰ ਸਿਟੀਜਨਜ਼ ਵਲੋਂ ਉਨ੍ਹਾਂ ਨੂੰ ਮੀਤ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰ ਯੂਨੀਅਨ ਨੇ ਆਰਥਿਕ ਸਹਾਇਤਾ ਦੀ ਮੰਗ ਕੀਤੀ

ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਨਿਰਮਾਣ ਕਾਮਿਆਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ...

ਪੂਰੀ ਖ਼ਬਰ »

ਸਮੂਹਿਕ ਵਿਆਹਾਂ ਲਈ ਅਰਜ਼ੀਆਂ 25 ਤੱਕ ਭੇਜੀਆਂ ਜਾਣ

ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ.) ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਮਨਮੋਹਨ ਸ਼ਰਮਾ ਦੀ ਅਗਵਾਈ ਹੇਠ ਹੋਈ | ਪ੍ਰਧਾਨ ਨੇ ਦੱਸਿਆ ਕਿ 27 ਨਵੰਬਰ ਦਿਨ ਐਤਵਾਰ ਨੂੰ ਜਥੇਬੰਦੀ ਵਲੋਂ ਕਰਵਾਏ ਜਾਣ ਵਾਲੇ ਸਮੂਹਿਕ ...

ਪੂਰੀ ਖ਼ਬਰ »

ਕੋਟਕਪੂਰਾ ਦੀਆਂ ਸਕੂਲੀ ਵਿਦਿਆਰਥਣਾਂ ਨੇ ਅੱਖੀਂ ਦੇਖਿਆ ਵਿਧਾਨ ਸਭਾ ਦਾ ਸੈਸ਼ਨ

ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਸਮਾਗਮ ਦੀ ਕਾਰਵਾਈ ਦੇਖਣ ਗਈਆਂ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ...

ਪੂਰੀ ਖ਼ਬਰ »

ਖ਼ਾਲਸਾ ਮਾਰਚ 'ਚ ਹਲਕਾ ਜੈਤੋ ਦੇ ਅਕਾਲੀ ਦਲ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ-ਸੂਬਾ ਸਿੰਘ ਬਾਦਲ

ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾ ਮਾਰਚ ਕੱਢਣ ਦੇ ਫ਼ੈਸਲੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਖ਼ਾਲਸਾ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੇ ਸਮੇਂ 'ਚ ਕਟੌਤੀ ਅਤੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ

ਬਰਗਾੜੀ, 4 ਅਕਤੂਬਰ (ਲਖਵਿੰਦਰ ਸ਼ਰਮਾ)-ਬਿਜਲੀ ਵਿਭਾਗ ਪੰਜਾਬ ਵਲੋਂ ਪਿਛਲੇ ਕੁਝ ਦਿਨਾਂ ਤੋਂ 8 ਘੰਟੇ ਬਿਜਲੀ ਸਪਲਾਈ ਦੀ ਥਾਂ ਸਿਰਫ਼ 5 ਘੰਟੇ ਬਿਜਲੀ ਸਪਲਾਈ ਦੇਣੀ ਸ਼ੁਰੂ ਕੀਤੀ ਹੈ ਅਤੇ ਇਨ੍ਹਾਂ ਪੰਜ ਘੰਟਿਆਂ ਵਿਚ ਵੀ ਅਨੇਕਾਂ ਵਾਰ ਕੱਟ ਲੱਗਦੇ ਹਨ ਜਿਸ ਕਾਰਨ ਬਿਜਲੀ ...

ਪੂਰੀ ਖ਼ਬਰ »

ਕਿਸਾਨਾਂ ਨੇ ਖੇਤੀਬਾੜੀ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੀ ਕੀਤੀ ਮੰਗ

ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਖੇਤੀ ਲਈ ਸਪਲਾਈ ਵਿਚ ਕੀਤੀ ਕਟੌਤੀ ਅਤੇ ਲੱਗਦੇ ਅਣ-ਐਲਾਨੇ ਕੱਟਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਜੈਤੋ ਦੇ ਅਹੁਦੇਦਾਰਾਂ ਤੇ ਕਿਸਾਨਾਂ ਨੇ ਇਕ ਮੰਗ ਪੱਤਰ ਉਪ ਮੰਡਲ ਅਫ਼ਸਰ ਪਾਵਰਕਾਮ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ ਦਸਮੇਸ਼ ਮਾਡਰਨ ਸਕੂਲ ਭਾਣਾ ਦੇ ਕਬੱਡੀ ਦੇ ਖਿਡਾਰੀ ਛਾਏ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਖੇਡਾਂ ਵਤਨ ਪੰਜਾਬ ਦੀਆਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਸਨ, ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡਾਂ ਵਿਚ ਦਸਮੇਸ਼ ਮਾਡਰਨ ਸਕੂਲ ਭਾਣਾ ਦੀ ...

ਪੂਰੀ ਖ਼ਬਰ »

ਇਤਿਹਾਸਕ ਸਥਾਨਾਂ ਨੂੰ ਮਿਲਾਉਣ ਵਾਲੇ ਸੜਕ ਮਾਰਗ 'ਤੇ ਪੈਂਦੇ ਰੇਲਵੇ ਫ਼ਾਟਕ 'ਤੇ ਓਵਰ ਬਰਿੱਜ ਜਾਂ ਜ਼ਮੀਨ ਦੋਜ਼ ਪੁਲ ਬਣਾਉਣ ਦੀ ਮੰਗ

ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਰਾਮੇਆਣਾ, ਮੱਲ੍ਹਣ ਤੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਸਥਾਨਾਂ ਨੂੰ ਮਿਲਾਉਣ ਵਾਲੇ ਸੜਕ ਮਾਰਗ 'ਤੇ ਪੈਂਦੇ ਰੇਲਵੇ ਫ਼ਾਟਕ 'ਤੇ ਓਵਰ ਬਰਿੱਜ ਜਾਂ ਜ਼ਮੀਨ ਦੋਜ਼ ਪੁਲ ਬਣਾਉਣ ਲਈ ਰੇਲਵੇ ਮਹਿਕਮਾ ਤਾਂ ਤਿਆਰ ਹੈ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ ਮਨਾਇਆ ਵਿਰਾਸਤੀ ਮੇਲਾ-2022

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦੀ ਯੋਗ ਅਗਵਾਈ ਅਧੀਨ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਓਲਡ ਸਟੂਡੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕੁਸ਼ਟ ਆਸ਼ਰਮ ਵਿਖੇ ਗਾਂਧੀ ਜੈਅੰਤੀ ਮਨਾਈ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗਾਂਧੀ ਜੈਅੰਤੀ ਮੌਕੇ ਰਾਸ਼ਟਰੀ ਕੁਸ਼ਟ ਨਿਵਾਰਨ ਪੋ੍ਰਗਰਾਮ ਤਹਿਤ ਸਪਰਸ਼ ਕੁਸ਼ਟ ਜਾਗਰੂਕਤਾ ਸਬੰਧੀ ਕੈਂਪ ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ ਅਤੇ ਨੋਡਲ ਅਫ਼ਸਰ ਚਮੜੀ ਰੋਗ ਮਾਹਿਰ ਡਾ. ਗਗਨਜੋਤ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਸੂਬਾ ਕਮੇਟੀ ਦੀ ਚੋਣ

ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਨਵੇਂ ਚੁਣੇ ਗਏ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾਈ ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਉਪਲ ਤੇ ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਸ਼ਹੀਦ ਨਛੱਤਰ ਸਿੰਘ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਯੂਨੀਅਨ ਵਲੋਂ ਪੈਡੀ ਸੀਜਨ ਸ਼ੁਰੂ ਹੋਣ 'ਤੇ ਧਾਰਮਿਕ ਸਮਾਗਮ ਕਰਵਾਇਆ

ਸਾਦਿਕ, 4 ਅਕਤੂਬਰ (ਆਰ.ਐਸ.ਧੁੰਨਾ)-ਦੀ ਟਰੱਕ ਅਪ੍ਰੇਟਰ ਯੂਨੀਅਨ ਸਾਦਿਕ ਦੇ ਸਮੂਹ ਟਰੱਕ ਅਪ੍ਰੇਟਰਾਂ ਵਲੋਂ ਅਨਾਜ ਮੰਡੀ ਸਾਦਿਕ ਵਿਖੇ ਝੋਨੇ ਦੀ ਆਮਦ ਅਤੇ ਸ਼ੁਰੂ ਹੋ ਚੁੱਕੀ ਖ਼ਰੀਦ ਨੂੰ ਵੇਖਦਿਆਂ ਝੋਨੇ ਦੀ ਢੋਆ-ਢੁਆਈ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਓਟ ...

ਪੂਰੀ ਖ਼ਬਰ »

ਪਿੰਡ ਮੁਮਾਰਾ ਨੂੰ ਜ਼ਿਲ੍ਹੇ ਦਾ ਸਾਫ਼ ਸੁਥਰਾ ਪਿੰਡ ਹੋਣ ਦਾ ਮਾਣ ਹਾਸਲ ਹੋਇਆ: ਡਾ. ਰੂਹੀ ਦੁੱਗ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫ਼ਰੀਦਕੋਟ ਵਲੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫ਼ੇਜ-2 ਤਹਿਤ ਪੰਜਾਬ ਭਰ ਦੇ ਪਿੰਡਾਂ ਦੇ ਸਵੱਛਤਾ ਮੁਕਾਬਲੇ ਕਰਵਾਏ ਗਏ ਸਨ ਜਿਸ ਵਿਚ ...

ਪੂਰੀ ਖ਼ਬਰ »

ਸਿਹਤ ਸੰਸਥਾਵਾਂ ਨੂੰ ਕਾਲਾ ਪੀਲੀਆ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ

ਸਾਦਿਕ, 4 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਐਸ.ਐਮ.ਓ ਡਾ.ਰਾਜੀਵ ਭੰਡਾਰੀ ਦੀ ਅਗਵਾਈ ਹੇਠ ਹੈਪੇਟਾਈਟਸ-ਬੀ ਅਤੇ ਸੀ ਸਬੰਧੀ ਬਲਾਕ ਜੰਡ ਸਾਹਿਬ ਅਧੀਨ ਪੈਂਦੇ 25 ਹੈਲਥ ਵੈਲਨੈਸ ਸੈਂਟਰਾਂ, ਮਿੰਨੀ ਪੀ.ਐਚ.ਸੀ ਗੋਲੇਵਾਲਾ, ਕੋਟਸੁਖੀਆ ਅਤੇ ਸੀ.ਐਚ.ਸੀ ਸਾਦਿਕ ਲਈ ਮਾਸ ਮੀਡੀਆ ...

ਪੂਰੀ ਖ਼ਬਰ »

ਮਹੀਨਾ ਭਰ ਚੱਲੇ ਪੋਸ਼ਣ ਮਾਹ ਦੌਰਾਨ ਵੱਡੀ ਗਿਣਤੀ 'ਚ ਮਾਵਾਂ ਨੇ ਕੀਤੀ ਸ਼ਿਰਕਤ

ਬਰਗਾੜੀ, 4 ਅਕਤੂਬਰ (ਲਖਵਿੰਦਰ ਸ਼ਰਮਾ)-ਆਂਗਣਵਾੜੀ ਸੈਂਟਰ ਢਿੱਲਵਾਂ ਕਲਾਂ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਅਨੀਮੀਆ ਤੋਂ ਬਚਾਅ ਅਤੇ ਸੰਤੁਲਿਤ ਖੁਰਾਕ ਸਬੰਧੀ ਵੱਡੀ ਪੱਧਰ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਦਵਿੰਦਰ ਸ਼ਰਮਾ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਲੈਫ਼ਟੀਨੈਂਟ ਜਨਰਲ ਦਵਿੰਦਰ ਸ਼ਰਮਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ | ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਪ੍ਰਧਾਨ ਡਾ. ...

ਪੂਰੀ ਖ਼ਬਰ »

ਟੀਬੀ ਦੇ ਖ਼ਾਤਮੇ ਲਈ ਮਿਸ਼ਨ 2025 ਦੇ ਸੰਬੰਧ 'ਚ ਮਰੀਜ਼ਾਂ ਦੇ ਪੋਸ਼ਣ ਲਈ ਰਾਸ਼ੀ ਜਾਰੀ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-2025 ਤੱਕ ਭਾਰਤ ਨੂੰ ਟੀ.ਬੀ ਮੁਕਤ ਕਰਨ ਦੇ ਟੀਚੇ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਨੂੰ ਟੀਬੀ ਦੀ ਦਵਾਈ ਦੇ ਨਾਲ-ਨਾਲ ਉਨ੍ਹਾਂ ਦੇ ਪੌਸ਼ਟਿਕ ਅਹਾਰ ਲਈ ਨਿਕਸੇ ਪੋਸ਼ਣ ਯੋਜਨਾ ਤਹਿਤ ਬਣਦੀ ...

ਪੂਰੀ ਖ਼ਬਰ »

ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀਆਂ ਸੰਸਥਾਵਾਂ ਐਸ.ਐਮ.ਡੀ ਵਰਲਡ ਸਕੂਲ, ਸੰਤ ਮੋਹਨ ਦਾਸ ਮੈਮੋਰੀਅਰ ਸੀਨੀਅਰ ਸੈਕੰਡਰੀ ਸਕੂਲ, ਐਸ.ਐਮ.ਡੀ ਕਿੰਡਰ ਗਾਰਡਨ ਅਤੇ ਐਸ.ਐਮ.ਡੀ ਗਰਲਜ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਖੇਡ ਮੈਦਾਨ ਦਾ ਉਦਘਾਟਨ

ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਕੂਲ ਦੇ ਵਿਕਾਸ ਲਈ ਡੇਢ ਲੱਖ ਰੁਪਏ ਦੀ ਗਰਾਂਟ ਦਾ ਚੈਕ ਪਿ੍ੰਸੀਪਲ ਸੁਧਾ ਰਾਣੀ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਕੋਟਕਪੂਰਾ, 4 ਅਕਤੂਬਰ (ਮੇਘਰਾਜ, ਮੋਹਰ ਗਿੱਲ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਕੋਟਕਪੂਰਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਕੋਹਾਰਵਾਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX